6635 ETT RECRUITMENT:ਰਿਵਾਇਜ ਹੋਣਗੀਆਂ ਮੈਰਿਟ ਸੂਚੀਆਂ!, ਸਿੱਖਿਆ ਸਕੱਤਰ ਨੂੰ ਪੰਜਾਬ ਸਰਕਾਰ ਦੇ ਨਵੇਂ ਹੁਕਮ

ਈ.ਟੀ.ਟੀ. ਅਧਿਆਪਕਾਂ ਦੀ ਚੋਣ ਵਿੱਚ ਰਾਖਵੇਂਕਰਨ ਸਬੰਧੀ ਸਮਾਜਿਕ ਨਿਆਂ ਵਿਭਾਗ ਵੱਲੋ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਡਾ. ਬਲਜੀਤ ਕੌਰ ਨੇ ਸਕੂਲ ਸਿੱਖਿਆ ਵਿਭਾਗ ਨੂੰ ਲਿਖਿਆ ਪੱਤਰ 


ਚੰਡੀਗੜ੍ਹ 10 ਦਸੰਬਰ 


6635 ਈ.ਟੀ.ਟੀ. ਅਧਿਆਪਕਾਂ ਦੀ ਚੋਣ ਵਿੱਚ ਰਾਖਵੇਂਕਰਨ ਸਬੰਧੀ ਸਮਾਜਿਕ ਨਿਆਂ ਵਿਭਾਗ ਵੱਲੋ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਡਾ. ਬਲਜੀਤ ਕੌਰ ਨੇ ਸਕੂਲ ਸਿੱਖਿਆ ਵਿਭਾਗ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਕਿਹਾ ਕਿ 

ਪਿਛਲੇ ਦਿਨੀ ਈ.ਟੀ.ਟੀ 6635 ਐਸ.ਸੀ/ਬੀ.ਸੀ ਯੂਨੀਅਨ ਦਾ ਇਕ ਵਫਦ ਮਿਲਿਆ ਸੀ ਜਿਸ ਨੇ ਧਿਆਨ ਵਿਚ ਲਿਆਂਦਾ ਕਿ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆ ਨਾਲ ਕੀਤੀਆਂ ਗਈਆ ਮੀਟਿੰਗਾ ਵਿੱਚ ਉਹਨ੍ਹਾਂ ਵੱਲੋ ਇਹ ਗੱਲ ਕਹੀ ਗਈ ਹੈ ਕਿ ਈ.ਟੀ.ਟੀ. ਅਧਿਆਪਕਾਂ ਦੀ ਚੋਣ ਦੀ ਦੂਜੀ ਲਿਸਟ ਵਿੱਚ ਜਨਰਲ ਕੈਟਾਗਰੀ ਦੇ ਆਖਰੀ ਉਮੀਦਵਾਰ ਤੋਂ ਵੱਧ ਨੰਬਰਾਂ ਵਾਲੇ ਐਸ. ਸੀ/ ਬੀ. ਸੀ ਉਮੀਦਵਾਰ ਜੋ ਕਿ ਪਹਿਲਾਂ ਆਪਣੇ ਕੋਟੇ ਦੀਆਂ ਅਸਾਮੀਆਂ ਵਿੱਚ ਨੌਕਰੀ ਲੈ ਚੁੱਕੇ ਹਨ ਅਤੇ ਭਾਵੇਂ ਹੁਣ ਓਪਨ ਦੀ ਮੈਰਿਟ ਡਾਊਨ ਜਾਣ ਤੇ ਉਹਨਾਂ ਦੇ ਨੰਬਰ ਜਨਰਲ ਕੈਟਾਗਰੀ ਦੇ ਆਖਰੀ ਉਮੀਦਵਾਰ ਨਾਲੋਂ ਵੱਧ ਹਨ ਪਰ ਫਿਰ ਵੀ ਉਹਨਾਂ ਐਸ. ਸੀ/ਬੀ. ਸੀ ਉਮੀਦਵਾਰਾਂ ਨੂੰ ਓਪਨ ਕੈਟਾਗਰੀ ਦੀ ਮੈਰਿਟ ਵਿੱਚ ਸ਼ਿਫਟ ਨਹੀਂ ਕੀਤਾ ਜਾਵੇਗਾ।


PUNJABI LANGUAGE TEST: ਨੌਕਰੀਆਂ ਲਈ ਪੰਜਾਬੀ ਭਾਸ਼ਾ ਟੈਸਟ ਜ਼ਰੂਰੀ, ਜਾਣੋ ਕੀ ਹੈ ਇਹ ਟੈਸਟ, ਕਿਸਨੂੰ ਪਾਸ ਕਰਨਾ ਹੋਵੇਗਾ? ਕਿਨੇਂ ਮੌਕੇ ਮਿਲਣਗੇ, ? 

ਇਸ ਸਬੰਧੀ ਨੋਟਿਸ ਲੈਂਦਿਆਂ ਪ੍ਰਮੁੱਖ ਸਕੱਤਰ, ਸਕੂਲ ਸਿਖਿਆ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਮਾਨਯੋਗ ਸੁਪਰੀਮ ਕੋਰਟ ਦੇ ਫੈਸਲੇ ਦੇ ਅਧਾਰ ਤੇ ਸਮਾਜਿਕ ਨਿਆਂ ਵਿਭਾਗ ਵੱਲੋ ਮਿਤੀ 10.07.1995, ਨੂੰ ਜੋ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਉਹ ਰਾਖਵੇਂਕਰਨ ਸਬੰਧੀ ਸਵੈ-ਸਪਸਟ ਹਨ, ਜਿਨਾਂ ਦੀ ਇੰਨ-ਬਿਨ ਪਾਲਣਾ ਯਕੀਨੀ ਬਣਾਈ ਜਾਵੇ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends