ਬੋਰਡ ਪ੍ਰੀਖਿਆਵਾਂ ਵਿੱਚ ਮੈਰਿਟ ਵਿੱਚ ਸੂਚੀ ਆਓ, ਤੇ ਹਵਾਈ ਯਾਤਰਾ ਫ੍ਰੀ ਪਾਓ

ਬੋਰਡ ਪ੍ਰੀਖਿਆਵਾਂ ਵਿੱਚ ਮੈਰਿਟ ਸੂਚੀ ਵਿੱਚ ਆਓ, ਤੇ ਹਵਾਈ ਸਫ਼ਰ ਪੂਰੀ ਪਾਓ 

ਫਿਰੋਜ਼ਪੁਰ, 26 ਦਸੰਬਰ 

ਵਿਦਿਆਰਥੀਆਂ ਨੂੰ ਪੜ੍ਹਾਈ ਪ੍ਰਤੀ  ਉਤਸ਼ਾਹਿਤ ਕਰਨ ਲਈ ਅਧਿਆਪਕਾਂ ਵੱਲੋਂ ਹਰੇਕ ਤਰ੍ਹਾਂ ਦੇ ਉਪਰਾਲੇ ਕੀਤੇ ਜਾਂਦੇ ਹਨ ‌। ਜ਼ੀਰਾ ਦੇ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਵੱਲੋਂ ਕੀਤੇ ਗਏ  ਨਿਵੇਕਲਾ ਉਪਰਾਲੇ ਵਜੋਂ ਇਹ  ਸਕੂਲ ਚਰਚਾ ਦਾ ਵਿਸ਼ਾ ਬਣਿਆ, ਅਤੇ   ਵਿਦਿਆਰਥੀਆਂ  ਦੇ ਪੜਾਈ ਪ੍ਰਤੀ ਰੁਝਾਨ ਵਿੱਚ ਵਾਧਾ ਹੋਇਆ ਹੈ।


ਕੀ ਹੈ ਇਹ ਨਿਵੇਕਲਾ ਉਪਰਾਲਾ? 

ਜ਼ੀਰਾ ਦੇ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਨੇ ਉਪਰਾਲਾ ਕੀਤਾ ਹੈ ਕਿ ਜੇਕਰ ਉਸ ਦੇ ਸਕੂਲ ਦਾ 10ਵੀਂ ਅਤੇ 12ਵੀਂ ਜਮਾਤ ਦਾ ਕੋਈ ਵੀ ਵਿਦਿਆਰਥੀ ਬੋਰਡ ਦੀਆਂ ਪ੍ਰੀਖਿਆਵਾਂ ਵਿੱਚ ਸਟੇਟ ਮੈਰਿਟ ਸੂਚੀ ਵਿੱਚ ਸ਼ਾਮਲ ਹੋਵੇਗਾ ਤਾਂ ਪ੍ਰਿੰਸੀਪਲ ਖੁਦ ਉਸ ਨੂੰ ਆਪਣੇ ਖਰਚੇ ’ਤੇ ਹਵਾਈ ਟੂਰ ਕਰਵਾਉਣਗੇ।

2 ਵਿਦਿਆਰਥਣਾਂ ਨੇ ਮੈਰਿਟ ਸੂਚੀ ਵਿੱਚ ਆਕੇ ਕੀਤਾ ਸਕੂਲ ਦਾ ਨਾਮ ਰੌਸ਼ਨ, ਮਿਲਿਆ ਗੋਆ ਦਾ ਟੂਰ 

 ਇਸ ਉਪਰਾਲੇ ਤਹਿਤ ਹੁਣ ਤੱਕ ਇਸ  ਸਕੂਲ ਦੀਆਂ ਦੋ ਵਿਦਿਆਰਥਣਾਂ ਨੂੰ ਅੰਮ੍ਰਿਤਸਰ ਤੋਂ ਗੋਆ ਤੱਕ ਹਵਾਈ ਸਫਰ ਕਰਵਾਇਆ ਜਾ ਚੁੱਕਾ ਹੈ।

2 ਵਿਦਿਆਰਥਣਾਂ ਜਨਵਰੀ ਵਿੱਚ ਜਾਣਗੀਆਂ ਹਵਾਈ ਸਫ਼ਰ ਤੇ

 ਹੁਣ ਜਨਵਰੀ ਦੇ ਅੰਤ ਵਿੱਚ 2 ਵਿਦਿਆਰਥਣਾਂ ਨੂੰ ਅੰਮ੍ਰਿਤਸਰ ਤੋਂ ਦਿੱਲੀ ਤੱਕ ਹਵਾਈ ਸਫਰ ਕਰਵਾਇਆ ਜਾਵੇਗਾ। 

ਪ੍ਰਿੰਸੀਪਲ ਵੱਲੋਂ  ਵਿਦਿਆਰਥਣਾਂ ਦਾ ਮਨੋਬਲ ਉੱਚਾ ਚੁੱਕਣ ਅਤੇ ਸਟੇਟ ਮੈਰਿਟ ਸੂਚੀ ਵਿੱਚ ਸਥਾਨ ਬਣਾਉਣ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।



ਸਕੂਲ ਦੀ 12ਵੀਂ ਜਮਾਤ ਦੀ ਵਿਦਿਆਰਥਣ ਭਜਨਪ੍ਰੀਤ ਕੌਰ ਨੇ 12ਵੀਂ ਦੇ ਨਤੀਜਿਆਂ 'ਚ 500 'ਚੋਂ 492 ਅਤੇ ਸਿਮਰਨਜੀਤ ਕੌਰ ਨੇ 500 'ਚੋਂ 490 ਅੰਕ ਪ੍ਰਾਪਤ ਕਰਕੇ ਸੂਬੇ ਦੀ ਮੈਰਿਟ ਸੂਚੀ 'ਚ ਸਥਾਨ ਹਾਸਲ ਕੀਤਾ ਹੈ।

 ਜਦੋਂ ਕਿ 10ਵੀਂ ਜਮਾਤ ਦੀ ਵਿਦਿਆਰਥਣ ਲਖਵੀਰ ਕੌਰ ਨੇ 650 ਵਿੱਚੋਂ 630 ਅਤੇ ਸ਼ੀਤਲ ਬਾਂਸਲ ਨੇ 650 ਵਿੱਚੋਂ 629 ਅੰਕ ਪ੍ਰਾਪਤ ਕਰਕੇ ਰਾਜ ਦੀ ਮੈਰਿਟ ਸੂਚੀ ਵਿੱਚ ਥਾਂ ਬਣਾਈ ਹੈ।

 ਭਜਨਪ੍ਰੀਤ ਅਤੇ ਸਿਮਰਨਜੀਤ ਨੇ ਇਸ ਸਾਲ ਨਵੰਬਰ ਦੇ ਮਹੀਨੇ ਅੰਮ੍ਰਿਤਸਰ ਤੋਂ ਗੋਆ ਤੱਕ ਹਵਾਈ ਸਫਰ ਕੀਤਾ ਸੀ।

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends