ਜ਼ਿਲ੍ਹੇ ਦੇ ਅਧਿਆਪਕਾਂ ਅਤੇ ਅਹੁਦੇਦਾਰਾਂ ਨੂੰ ਦਫ਼ਤਰੀ ਕੰਮ-ਕਾਜ ਵਿੱਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ ਜ਼ਿਲ੍ਹਾ ਸਿੱਖਿਆ ਅਫਸਰ ਸੁਸ਼ੀਲ ਨਾਥ
ਫ਼ਤਹਿਗੜ੍ਹ ਸਾਹਿਬ 1 ਦਸੰਬਰ(ਜਰਨੈਲ ਸਿੰਘ ਸਹੋਤਾ)
ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਅਤੇ ਸਿੱਖਿਆ ਵਿਭਾਗ ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਵਿਖੇ ਚਾਰਜ ਸੰਭਾਲਣ ਤੋਂ ਬਾਅਦ ਅੱਜ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਸ੍ਰੀ ਸੁਸ਼ੀਲ ਨਾਥ ਵੱਲੋਂ ਜਿਲ੍ਹੇ ਦੇ ਸਮੂਹ ਬਲਾਕ ਸਿੱਖਿਆ ਅਫਸਰ ,ਪੜੋ ਪੰਜਾਬ ਪੜਾਓ ਪੰਜਾਬ ਟੀਮ ਅਤੇ ਜਿਲਾ ਟੀਮ ਮੈਂਬਰਾਂ ਨਾਲ ਪਲੇਠੀ ਮੀਟਿੰਗ ਕੀਤੀ ਗਈ ਜਿਸ ਵਿਚ ਉਨ੍ਹਾਂ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਕੰਮਕਾਜ ਦਾ ਜਾਇਜਾ ਲਿਆ ਅਤੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਸਮੂਹ ਅਹੁਦੇਦਾਰ ਅਤੇ ਅਧਿਆਪਕ ਬੜੇ ਹੀ ਮਿਹਨਤੀ ਹਨ ਜਿਨ੍ਹਾਂ ਵੱਲੋਂ ਜ਼ਿਲ੍ਹੇ ਨੂੰ ਹਰ ਪੱਖੋਂ ਮੋਹਰੀ ਬਣਾਉਣ ਲਈ ਬੜੀ ਹੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਈ ਜਾ ਰਹੀ ਹੈ ਅਤੇ ਮੈਂ ਆਸ ਕਰਾਂਗਾ ਕੇ ਮੇਰਾ ਅਧਿਆਪਕ ਇਸੇ ਤਰ੍ਹਾਂ ਹੀ ਜਿਲ੍ਹੇ ਨੂੰ ਮੋਹਰੀ ਕਤਾਰਾਂ ਵਿੱਚ ਰੱਖਣ ਲਈ ਬਚਨਬੱਧ ਰਹੇਗਾ ਉਨ੍ਹਾਂ ਕਿਹਾ ਕਿ ਦਫ਼ਤਰੀ ਕੰਮਕਾਜ ਨੂੰ ਸਮਾਂ-ਬੱਧ ਰੱਖਿਆ ਜਾਵੇਗਾ ਅਤੇ ਕਿਸੇ ਵੀ ਕਰਮਚਾਰੀ ਵੱਲੋਂ ਦਫ਼ਤਰੀ ਕੰਮ ਵਿਚ ਢਿੱਲ-ਮੱਠ ਨਹੀਂ ਵਰਤੀ ਜਾਵੇਗੀ ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਦੀਦਾਰ ਸਿੰਘ ਮਾਂਗਟ, ਸ਼ਮਸ਼ੇਰ ਸਿੰਘ ਬਲਾਕ ਸਿੱਖਿਆ ਅਫਸਰ ਅੱਛਰਪਾਲ ਸ਼ਰਮਾ, ਸੰਦੀਪ ਕੁਮਾਰ ਬਲਬੀਰ ਕੌਰ ,ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਕੋਡੀਨੇਟਰ ਜਗਤਾਰ ਸਿੰਘ ਮਨੈਲਾ, ਜਸਪ੍ਰੀਤ ਸਿੰਘ, ਗੁਰਦੀਪ ਸਿੰਘ ਮਾਂਗਟ ਮੀਡੀਆ ਕੁਆਰਡੀਨੇਟਰ ਜਰਨੈਲ ਸਿੰਘ ਸਹੋਤਾ ਸੁਰਜੀਤ ਸਿੰਘ ਸਲਾਣਾ ਤੋਂ ਇਲਾਵਾ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਦੇ ਸਮੂਹ ਮੈਂਬਰ ਹਾਜ਼ਰ ਸਨ