ਡੀ.ਟੀ.ਐੱਫ. ਵੱਲੋਂ ਅਧਿਆਪਕ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ* /

 *ਡੀ.ਟੀ.ਐੱਫ. ਵੱਲੋਂ ਅਧਿਆਪਕ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ* /




15 ਜਨਵਰੀ ਨੂੰ ਅਨੰਦਪੁਰ ਸਾਹਿਬ ਵਿਖੇ ਹੋਵੇਗਾ ਵਿਸ਼ਾਲ ਸੂਬਾਈ ਧਰਨਾ*


 *11 ਦਸੰਬਰ ਨੂੰ ਸਮੂਹਿਕ ਰੂਪ 'ਚ ਸਿੱਖਿਆ ਮੰਤਰੀ ਦੀ ਰਿਹਾਇਸ਼ 'ਤੇ ਦਿੱਤਾ ਜਾਵੇਗਾ 'ਰੋਸ ਪੱਤਰ* '



ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਪੰਜਾਬ ਦੀ ਸੂਬਾ ਕਮੇਟੀ ਅਤੇ ਓ.ਡੀ.ਐੱਲ. ਅਧਿਆਪਕ ਯੂਨੀਅਨ (3442, 7654) ਦੇ ਸੂਬਾਈ ਆਗੂਆਂ ਦੀ ਅਹਿਮ ਮੀਟਿੰਗ ਸੁਨੇਤ (ਲੁਧਿਆਣਾ) ਵਿਖੇ ਡੀ.ਟੀ.ਐੱਫ. ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਅਤੇ ਜਨਰਲ ਸਕੱਤਰ ਮੁਕੇਸ਼ ਕੁਮਾਰ ਦੀ ਅਗਵਾਈ ਵਿੱਚ ਕੀਤੀ ਗਈ। ਮੀਟਿੰਗ ਦੌਰਾਨ ਪਿਛਲੇ ਸੰਘਰਸ਼ ਦਾ ਰਿਵਿਊ ਕੀਤਾ ਗਿਆ ਅਤੇ ਪ੍ਰਮੁੱਖ ਮੰਗਾਂ ਨੂੰ 'ਮੰਗ ਪੱਤਰ' ਵਿੱਚ ਸ਼ਾਮਿਲ ਕੀਤਾ ਗਿਆ। ਮਸਲੇ ਹੱਲ ਕਰਨ ਤੋਂ ਇਨਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਿਹਾਇਸ਼ 'ਤੇ 11 ਦਸੰਬਰ ਨੂੰ ਮਾਸ ਡੈਪੂਟੇਸ਼ਨ ਦੇ ਰੂਪ ਵਿੱਚ 'ਰੋਸ ਪੱਤਰ' ਦੇਣ, 24 ਤੇ 25 ਦਸੰਬਰ ਨੂੰ ਸਮੁੱਚੇ ਜ਼ਿਲਿਆਂ ਵਿੱਚ ਰੋਸ ਮਾਰਚ ਕੱਢਕੇ ਕੈਬਨਿਟ ਮੰਤਰੀਆਂ/ਵਿਧਾਇਕਾਂ ਨੂੰ 'ਰੋਸ ਪੱਤਰ' ਸੌਂਪਣ ਅਤੇ 15 ਜਨਵਰੀ 2023 ਨੂੰ ਅਨੰਦਪੁਰ ਸਾਹਿਬ ਵਿਖੇ ਸਿੱਖਿਆ ਮੰਤਰੀ ਖ਼ਿਲਾਫ਼ ਸੂਬਾਈ ਰੋਸ ਮੁਜ਼ਾਹਰਾ ਕਰਨ ਦਾ ਫੈਸਲਾ ਕੀਤਾ ਗਿਆ। 


    ਇਸ ਮੌਕੇ ਡੀ.ਟੀ.ਐੱਫ. ਦੇ ਸੂਬਾ ਵਿੱਤ ਸਕੱਤਰ ਅਸ਼ਵਨੀ ਅਵਸਥੀ, ਸੂਬਾ ਮੀਤ ਪ੍ਰਧਾਨਾਂ ਜਗਪਾਲ ਬੰਗੀ, ਗੁਰਪਿਆਰ ਕੋਟਲੀ, ਜਸਵਿੰਦਰ ਔਜਲਾ ਅਤੇ ਓ.ਡੀ.ਐੱਲ. ਅਧਿਆਪਕਾਂ ਦੇ ਪ੍ਰਧਾਨ ਬਲਜਿੰਦਰ ਗਰੇਵਾਲ ਨੇ ਦੱਸਿਆ ਕਿ ਓਪਨ ਡਿਸਟੈਂਸ ਲਰਨਿੰਗ ਅਧਿਆਪਕਾਂ (3442, 7654, 5178 ਵਿਭਾਗੀ ਭਰਤੀਆਂ) ਦੇ ਪੈਡਿੰਗ 125 ਰੈਗੂਲਰ ਆਰਡਰ ਜਾਰੀ ਕਰਨ, 180 ਈ.ਟੀ.ਟੀ. ਅਧਿਆਪਕਾਂ 'ਤੇ ਮੁੱਢਲੀ ਭਰਤੀ (4500 ਈ.ਟੀ.ਟੀ.) ਦੇ ਸਾਰੇ ਲਾਭ ਬਹਾਲ ਕਰਨ, ਸਾਲ 2018 ਦੇ ਮਾਰੂ ਸੇਵਾ ਨਿਯਮਾਂ ਤਹਿਤ ਲਾਗੂ ਵਿਭਾਗੀ ਪ੍ਰੀਖਿਆ ਦੀ ਸ਼ਰਤ ਰੱਦ ਕਰਨ, ਈ.ਟੀ.ਟੀ. ਤੋਂ ਮਾਸਟਰ ਕਾਡਰ ਸਮੇਤ ਟੀਚਿੰਗ ਤੇ ਨਾਨ ਟੀਚਿੰਗ ਦੀਆਂ ਸਾਰੀਆਂ ਤਰੱਕੀਆਂ ਮੁਕੰਮਲ ਕਰਨ, ਮਾਸਟਰ ਤੇ ਲੈਕਚਰਾਰ ਕਾਡਰ ਦੀਆਂ ਸੀਨੀਆਰਤਾ ਸੂਚੀਆਂ 'ਚ ਰਹਿੰਦੇ ਨਾਮ ਸ਼ਾਮਿਲ ਕਰਨ, ਵਿਕਟੇਮਾਈਜੇਸ਼ਨਾਂ ਰੱਦ ਕਰਨ, ਨਿੱਜੀਕਰਨ ਤੇ ਕੇਂਦਰੀਕਰਨ ਪੱਖੀ ਕੇਂਦਰੀ ਨਵੀਂ ਸਿੱਖਿਆ ਨੀਤੀ ਦੀ ਥਾਂ ਪੰਜਾਬ ਦੀ ਆਪਣੀ ਸਿਖਿਆ ਨੀਤੀ ਘੜਣ, 5178 ਅਧਿਆਪਕਾਂ ਨੂੰ ਸਾਲ 2017 ਵਿੱਚ ਰੈਗੂਲਰ ਕਰਨ ਮੌਕੇ ਹੋਈ ਧੱਕੇਸ਼ਾਹੀ ਦੂਰ ਕਰਨ ਅਤੇ 8886 ਅਧਿਆਪਕਾਂ ਦੀ ਤਨਖਾਹ ਕਟੌਤੀ ਰੱਦ ਕਰਕੇ ਸਮੁੱਚੇ ਕਾਡਰ ਦੀ ਇੱਕਸਾਰ ਮਾਪਦੰਡਾਂ ਤਹਿਤ ਸੀਨੀਆਰਤਾ ਤਹਿ ਕਰਨ, ਦੂਰ ਦੁਰਾਡੇ ਕੰਮ ਕਰਦੇ ਅਧਿਆਪਕਾਂ ਨੂੰ ਬਿਨਾਂ ਸ਼ਰਤ ਬਦਲੀ ਦਾ ਮੌਕਾ ਦੇਣ, ਵੱਖ-ਵੱਖ ਸ਼ਰਤਾਂ ਕਾਰਨ ਪੁਰਾਣੇ ਸਟੇਸ਼ਨਾਂ 'ਤੇ ਹੀ ਡੈਪੂਟੇਸ਼ਨ ਅਧੀਨ ਅਧਿਆਪਕਾਂ ਦੀ ਬਦਲੀ ਹਕੀਕੀ ਰੂਪ ਵਿੱਚ ਲਾਗੂ ਕਰਨ, ਬੰਦ ਕੀਤਾ ਪੇਂਡੂ ਇਲਾਕਾ ਭੱਤਾ, ਬਾਰਡਰ ਅਤੇ ਹੈਂਡੀਕੈਪਡ ਸਫ਼ਰੀ ਭੱਤਾ, ਏ.ਸੀ.ਪੀ. ਦਾ ਲਾਭ ਬਹਾਲ ਕਰਨ, ਸਾਰੀਆਂ ਪੈਂਡਿੰਗ ਭਰਤੀਆਂ ਦੀ ਪ੍ਰਕ੍ਰਿਆ ਪੂਰੀ ਕਰਦਿਆ ਖਾਲੀ ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕਰਨ, ਸਿੱਖਿਆ ਮੰਤਰੀ ਦੇ ਐਲਾਨ ਅਨੁਸਾਰ ਕੰਪਿਊਟਰ ਅਧਿਆਪਕਾਂ 'ਤੇ ਛੇਵਾਂ ਪੰਜਾਬ ਤਨਖਾਹ ਕਮਿਸ਼ਨ ਤੇ ਸੇਵਾ ਨਿਯਮ ਲਾਗੂ ਕਰਦਿਆਂ ਵਿਭਾਗੀ ਮਰਜ਼ਿੰਗ ਕਰਨ, ਕੱਚੇ ਅਧਿਆਪਕਾਂ ਦੀ ਰੈਗੂਲਰਾਇਜੇਸ਼ਨ ਪ੍ਰਕ੍ਰਿਆ ਤੇਜ਼ ਕਰਨ ਤੇ ਰਹਿੰਦੇ ਅਧਿਆਪਕਾਂ ਨੂੰ ਵੀ ਰੈਗੂਲਰ ਕਰਨ, ਬੀ.ਐੱਲ.ਓ. ਡਿਊਟੀਆਂ ਅਤੇ ਪੜ੍ਹੋ ਪੰਜਾਬ ਪ੍ਰੋਜੈਕਟ ਤਹਿਤ ਕੰਮ ਕਰਦੇ ਅਧਿਆਪਕਾਂ ਨੂੰ ਫਾਰਗ ਕਰਕੇ ਕੇਵਲ ਪੜਾਉਣ ਦਾ ਕਾਰਜ ਦੇਣ ਅਤੇ ਇਤਫ਼ਾਕੀਆ ਛੁੱਟੀਆਂ ਵਿੱਚ ਵਾਧੇ ਮੌਕੇ ਠੇਕਾ ਅਧਾਰਿਤ ਸੇਵਾ ਨੂੰ ਯੋਗ ਨਾ ਮੰਨਣ ਦੀ ਸੂਰਤ ਵਿੱਚ ਸਿੱਖਿਆ ਮੰਤਰੀ ਅਤੇ ਪੰਜਾਬ ਸਰਕਾਰ ਖ਼ਿਲਾਫ਼ ਮਿਸਾਲੀ ਸੰਘਰਸ਼ ਕੀਤੇ ਜਾਣਗੇ। ਆਗੂਆਂ ਨੇ ਪੁਰਾਣੀ ਪੈਨਸ਼ਨ ਪ੍ਰਣਾਲੀ ਬਹਾਲ ਕਰਨ ਦਾ ਹਕੀਕੀ ਨੋਟੀਫਿਕੇਸ਼ਨ ਜਾਰੀ ਕਰਨ, ਪਰਖ ਸਮੇਂ ਦੇ ਸਾਰੇ ਲਾਭ ਅਤੇ ਨਵੇਂ ਸਕੇਲਾਂ ਦੀ ਥਾਂ ਪੰਜਾਬ ਤਨਖਾਹ ਸਕੇਲ ਬਹਾਲ ਕਰਨ ਦੀ ਮੰਗ ਵੀ ਕੀਤੀ।


     ਇਸ ਮੌਕੇ ਡੀ.ਟੀ.ਐਫ਼. ਦੇ ਸੂਬਾ ਆਗੂਆਂ ਹਰਜਿੰਦਰ ਸਿੰਘ ਵਡਾਲਾ ਬਾਂਗਰ, ਪਵਨ ਕੁਮਾਰ ਮੁਕਤਸਰ, ਸੁਖਦੇਵ ਡਾਨਸੀਵਾਲ, ਰੁਪਿੰਦਰਪਾਲ ਗਿੱਲ, ਮਹਿੰਦਰ ਸਿੰਘ ਕੌੜੀਆਂਵਾਲੀ, ਰਮਨਜੀਤ ਸੰਧੂ, ਗਿਆਨ ਚੰਦ, ਹਰਦੀਪ ਟੋਡਰਪੁਰ (ਸੂਬਾ ਜਨਰਲ ਸਕੱਤਰ ਡੀ.ਐੱਮ.ਐੱਫ.), ਨਿਰਮਲ ਚੌਹਾਨਕੇ, ਮੇਘ ਰਾਜ, ਪ੍ਰਮਾਤਮਾ ਸਿੰਘ, ਗੁਰਦਿਆਲ ਚੰਦ, ਗੁਰਮੁੱਖ ਲੋਕਪ੍ਰੇਮੀ, ਬੂਟਾ ਸਿੰਘ ਰੋਮਾਣਾ, ਜੋਸ਼ੀਲ ਤਿਵਾੜੀ, ਗੁਰਵਿੰਦਰ ਖਹਿਰਾ ਓ.ਡੀ.ਐੱਲ. ਯੂਨੀਅਨ ਦੇ ਆਗੂ ਹਰਬੰਸ ਸਿੰਘ, ਪ੍ਰਭਜੋਤ ਸਿੰਘ, ਲਵਦੀਪ ਰੌਕੀ, ਕਮਲ ਬੁਢਲਾਡਾ, ਅਸ਼ਵਨੀ ਲੁਧਿਆਣਾ, ਅਵਤਾਰ ਸਿੰਘ ਖਾਲਸਾ ਅਤੇ ਰਮੇਸ਼ ਕੁਮਾਰ ਤੋਂ ਇਲਾਵਾ ਹਰਵਿੰਦਰ ਰੱਖੜਾ, ਗਗਨ ਫਾਜ਼ਿਲਕਾ ਅਤੇ ਸੁਨੀਲ ਬਠਿੰਡਾ ਵੀ ਮੌਜੂਦ ਰਹੇ।



Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends