ਦਿਵਿਆਂਗ ਬੱਚਿਆਂ ਦੀ ਪ੍ਰਤਿਭਾ ਨੂੰ ਵੱਧ ਤੋਂ ਵੱਧ ਕੀਤਾ ਜਾਵੇ ਉਜਾਗਰ: ਡੀਈਓ

 ਦਿਵਿਆਂਗ ਬੱਚਿਆਂ ਦੀ ਪ੍ਰਤਿਭਾ ਨੂੰ ਵੱਧ ਤੋਂ ਵੱਧ ਕੀਤਾ ਜਾਵੇ ਉਜਾਗਰ: ਡੀਈਓ ਲੁਧਿਆਣਾ 


(ਡੀਈਓ ਸੈਕੰਡਰੀ ਤੇ ਪ੍ਰਾਇਮਰੀ ਨੇ ਅੰਤਰ-ਰਾਸ਼ਟਰੀ ਦਿਵਿਆਂਗਤਾ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਰੋਹ ਵਿਚ ਕੀਤੀ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਿਰਕਤ) 


ਰਾਏਕੋਟ, 3 ਦਸੰਬਰ ( ਨਾਮਪ੍ਰੀਤ ਗੋਗੀ) ਸਿੱਖਿਆ ਵਿਭਾਗ ਤੇ ਆਈਈਡੀ ਕੰਪੋਨੈਂਟ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਡੀਐੱਸਈ ਮੈਡਮ ਪ੍ਰਦੀਪ ਕੌਰ ਦੀ ਅਗਵਾਈ ਹੇਠ ਅੰਤਰ-ਰਾਸ਼ਟਰੀ ਦਿਵਿਆਂਗਤਾ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਰੋਹ ਮਨਾਇਆ ਗਿਆ। ਇਸ ਸਮਾਰੋਹ ਵਿਚ ਜਿਲ੍ਹਾ ਸਿੱਖਿਆ ਅਫਸਰ ਹਰਜੀਤ ਸਿੰਘ (ਸੈਕੰਡਰੀ), ਬਲਦੇਵ ਸਿੰਘ (ਪ੍ਰਾਇਮਰੀ), ਜਸਵਿੰਦਰ ਸਿੰਘ ਡਿਪਟੀ ਡੀਓ, ਬਲਵਿੰਦਰ ਕੌਰ ਪ੍ਰਿੰਸੀਪਲ ਸਕੂਲ ਪੀਏਯੂ, ਡ੍ਰੀਮ ਐਂਡ ਬਿਊਟੀ ਚੈਰੀਟੇਬਲ ਟਰੱਸਟ ਆਦਿ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਰੋਹ ਵਿੱਚ ਦਿਵਆਂਗ ਬੱਚਿਆਂ ਨੇ ਦੇਸ਼ ਭਗਤੀ ਦਾ ਗੀਤ ਗਾ ਕੇ ਸਭ ਦਾ ਮਨ ਮੋਹ ਲਿਆ। 



ਇਸ ਦੋਵੇਂ ਜਿਲ੍ਹਾ ਸਿੱਖਿਆ ਅਫਸਰ ਹਰਜੀਤ ਸਿੰਘ ਤੇ ਬਲਦੇਵ ਸਿੰਘ ਤੇ ਪ੍ਰਿੰਸੀਪਲ ਬਲਵਿੰਦਰ ਕੌਰ ਨੇ ਸਾਂਝੇ ਤੌਰ ਤੇ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਨ੍ਹਾਂ ਦਿਵਆਂਗ ਬੱਚਿਆਂ ਦਾ ਪ੍ਰੋਗਰਾਮ ਦੇਖ ਕੇ ਬਹੁਤ ਜ਼ਿਆਦਾ ਖੁਸ਼ੀ ਹੋਈ ਹੈ। ਇਸ ਦੇ ਨਾਲ-ਨਾਲ ਉਨ੍ਹਾਂ ਨੇ ਇਸ ਸਮਾਗਮ ਵਿਚ ਹਾਜ਼ਰ ਹੋਏ ਮਾਤਾ-ਪਿਤਾ ਅਤੇ ਅਧਿਆਪਕਾਂ ਨੂੰ ਵੀ ਸੰਬੋਧਨ ਕਰਦਿਆਂ ਕਿਹਾ ਕਿ ਇਨ੍ਹਾਂ ਬੱਚਿਆਂ ਦੀ ਪ੍ਰਤਿਭਾ ਨੂੰ ਉਜਾਗਰ ਕੀਤਾ ਜਾਵੇ, ਤਾਂ ਜੋ ਇਸ ਸਮਾਜ ਵਿਚ ਆਪਣਾ ਵਡਮੁੱਲਾ ਯੋਗਦਾਨ ਦੇ ਸਕਣ। ਇਸ ਦੌਰਾਨ ਬੱਚਿਆਂ ਦੇ ਡਾਂਸ ਮੁਕਾਬਲੇ ਵੀ ਕਰਵਾਏ ਗਏ ਤੇ ਮੁਕਾਬਲਿਆਂ 'ਚ ਜੇਤੂ ਰਹੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਿਲ੍ਹਾ ਫਿਜਿਓਥਰੈਪੀ ਡਾਕਟਰ ਪ੍ਰੀਤੀ ਤੱਗੜ, ਆਈਈਆਰਟੀ ਕਮਲਜੀਤ ਕੌਰ, ਗੁਰਪ੍ਰੀਤ ਕੌਰ, ਪਰਮਜੀਤ ਕੌਰ, ਨਿਸ਼ਾ ਸਕਸੈਨਾ, ਰੀਤੂ ਅੱਤਰੀ, ਨੀਲਮ ਰਾਣੀ, ਸੁਖਜੀਤ ਸਿੰਘ, ਹਰਜੀਤ ਸਿੰਘ, ਸੰਦੀਪ ਕੁਮਾਰ, ਰਾਜੀਵ ਵਰਮਾਂ, ਸੁਖਵਿੰਦਰ ਸਿੰਘ, ਇੰਦਰਜੀਤ ਸਿੰਘ, ਅਜੈ ਕੁਮਾਰ, ਗਗਨਦੀਪ ਕੌਰ, ਰਾਧਾ (ਸਾਰੇ ਆਈਈਆਰਟੀ) ਸਵਰਨਜੀਤ ਕੌਰ, ਹਰਪ੍ਰੀਤ ਕੌਰ, ਰਾਜਵੀਰ ਕੌਰ, ਜਸਪ੍ਰੀਤ ਕੌਰ, ਬਲਵਿੰਦਰ ਕੌਰ, ਗੁਰਤੇਜ ਸਿੰਘ, ਨਾਮਪ੍ਰੀਤ ਸਿੰਘ, ਸਤਨਾਮ ਸਿੰਘ ਆਦਿ ਵਲੰਟੀਅਰਾਂ ਤੋੰ ਇਲਾਵਾ ਬੱਚਿਆਂ ਦੇ ਮਾਪੇ ਹਾਜ਼ਰ ਸਨ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends