ਅਧਿਆਪਕਾ ਜਸਪਿੰਦਰ ਕੌਰ ਸ ਹ ਸ ਰਾਏਪੁਰ ਰਾਜਪੂਤਾਂ ਦੀ ਸੰਘਣੀ ਧੁੰਦ ਕਾਰਨ ਸੜਕ ਹਾਦਸੇ ਵਿੱਚ ਮੌਤ 'ਤੇ ਦੁੱਖ ਦਾ ਪ੍ਰਗਟਾਵਾ-

 ਅਧਿਆਪਕਾ ਜਸਪਿੰਦਰ ਕੌਰ ਸ ਹ ਸ ਰਾਏਪੁਰ ਰਾਜਪੂਤਾਂ ਦੀ ਸੰਘਣੀ ਧੁੰਦ ਕਾਰਨ ਸੜਕ ਹਾਦਸੇ ਵਿੱਚ ਮੌਤ 'ਤੇ ਦੁੱਖ ਦਾ ਪ੍ਰਗਟਾਵਾ-


. ਅੱਜ ਹਰਨਾਮਪੁਰਾ - ਸਾਹਨੇਵਾਲ ਕੋਲ ਕੰਪਿਊਟਰ ਅਧਿਆਪਕਾ ਜਸਪਿੰਦਰ ਕੌਰ ਸ ਹ ਸ ਰਾਏਪੁਰ ਰਾਜਪੂਤਾਂ ਬਲਾਕ ਦੋਰਾਹਾ ਦੀ ਸੰਘਣੀ ਧੁੰਦ ਕਾਰਨ ਸੜਕ ਹਾਦਸੇ ਵਿੱਚ ਮੌਤ ਹੋ ਗਈ। ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਸੂਬਾ ਸ੍ਪਰਸਤ ਚਰਨ ਸਿੰਘ ਸਰਾਭਾ, ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਜਰਨਲ ਸਕੱਤਰ ਗੁਰਪ੍ਰੀਤ ਮਾੜੀ ਮੇਘਾ, ਕਾਰਜਕਾਰੀ ਜਨਰਲ ਸਕੱਤਰ ਪਰਵੀਨ ਕੁਮਾਰ ਲੁਧਿਆਣਾ, ਪਰਮਿੰਦਰ ਪਾਲ ਸਿੰਘ ਕਾਲੀਆ ਅਤੇ ਪ੍ਰੈੱਸ ਸਕੱਤਰ ਟਹਿਲ ਸਿੰਘ ਸਰਾਭਾ ਵੱਲੋਂ ਸੰਘਣੀ ਧੁੰਦ ਕਾਰਨ ਵਾਪਰੇ ਇਸ ਦਰਦਨਾਕ ਹਾਦਸੇ ਉਪਰ ਬਹੁਤ ਅਫਸੋਸ ਜ਼ਾਹਰ ਕੀਤਾ |ਜਿਸ ਨਾਲ ਪਰਿਵਾਰ ਸਮੇਤ ਸਮੂਹ ਅਧਿਆਪਕ ਵਰਗ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ |



 ਜਥੇਬੰਦੀ ਵੱਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਸੜਕ ਹਾਦਸੇ ਵਿੱਚ ਮਾਰੇ ਗਏ ਅਧਿਆਪਕਾ ਦੇ ਪਰਿਵਾਰ ਮੈਂਬਰਾਂ ਦੀ ਸਾਰ ਲਈ ਜਾਵੇ |ਇਸ ਤੋਂ ਇਲਾਵਾ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜ਼ਿਆਦਾ ਧੁੰਦ ਹੋਣ ਕਾਰਨ ਸਕੂਲਾਂ ਦਾ ਸਮਾਂ ਸਵੇਰੇ 10:30 ਤੋਂ 3 ਵਜੇ ਤੱਕ ਕੀਤਾ ਜਾਵੇ ਤਾਂ ਜੋ ਵੱਖ ਵੱਖ ਸੜਕ ਹਾਦਸਿਆਂ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਦੀਆਂ ਹੋ ਰਹੀਆਂ ਦਰਦਨਾਕ ਦੁਰਘਟਨਾਵਾਂ ਤੋਂ ਬਚਿਆ ਜਾ ਸਕੇ| ਜਾਰੀ ਕਰਤਾ- ਟਹਿਲ ਸਿੰਘ ਸਰਾਭਾ 8437189750

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends