ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਲੁਧਿਆਣਾ ਦਾ ਵਫ਼ਦ ਡੀ ਈ ਓ ਲੁਧਿਆਣਾ ਨੂੰ ਮਿਲਿਆ

 ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਲੁਧਿਆਣਾ ਦਾ ਵਫ਼ਦ ਡੀ ਈ ਓ ਲੁਧਿਆਣਾ ਨੂੰ ਮਿਲਿਆ- 

ਲੁਧਿਆਣਾ, 5 ਦਸੰਬਰ 2022

 ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਲੁਧਿਆਣਾ ਦਾ ਸਮੂਹਿਕ ਵਫਦ ਸੂਬਾ ਸਰਪ੍ਰਸਤ ਚਰਨ ਸਿੰਘ ਸਰਾਭਾ, ਸੂਬਾ ਜਨਰਲ ਸਕੱਤਰ ਪ੍ਰਵੀਨ ਕੁਮਾਰ ਲੁਧਿਆਣਾ , ਸੰਜੀਵ ਸ਼ਰਮਾਂ ਸੂਬਾ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਪ੍ਰਧਾਨ ਪਰਮਿੰਦਰਪਾਲ ਸਿੰਘ ਕਾਲੀਆ ਦੀ ਅਗਵਾਈ ਹੇਠ ਜ਼ਿਲ੍ਹਾ ਸਿੱਖਿਆ ਅਫਸਰ (ਪ੍ਰਾਇਮਰੀ) ਸ. ਬਲਦੇਵ ਸਿੰਘ ਜੋਧਾਂ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ. ਹਰਜੀਤ ਸਿੰਘ ਖੱਟੜਾ ਅਤੇ ਡਿਪਟੀ ਜ਼ਿਲ੍ਹਾ ਸਿੱਖਿਆ ਅਫਸਰ ਲੁ ਉਪਧਿਆਣਾ ਸ੍ਰੀ ਅਸ਼ੀਸ਼ ਕੁਮਾਰ ਜੀ ਨੂੰ ਮਿਲਿਆ| ਇਸ ਸਮੇਂ ਸਮੂਹ ਜਥੇਬੰਦੀ ਵੱਲੋਂ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਦਾ ਸਵਾਗਤ ਕੀਤਾ ਗਿਆ ।



 ਇਸ ਸਮੇਂ ਆਗੂਆਂ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਦੀ ਅਸਾਮੀ ਪਿਛਲੇ ਕਾਫ਼ੀ ਸਮੇਂ ਤੋਂ ਖਾਲੀ ਸੀ | ਹੁਣ ਜ਼ਿਲ੍ਹਾ ਸਿੱਖਿਆ ਅਫਸਰ ਪ੍ਰਾਇਮਰੀ ਅਤੇ ਸੈਕਡੰਰੀ ਦੀਆਂ ਅਸਾਮੀਆਂ ਭਰਨ ਨਾਲ ਦਫ਼ਤਰੀ ਕੰਮਾਂ ਅਤੇ ਵਿਭਾਗ ਦੇ ਕੰਮਾਂ ਵਿੱਚ ਹੋਰ ਤੇਜ਼ੀ ਆਵੇਗੀ| ਇਸ ਸਮੇਂ ਜਥੇਬੰਦੀ ਵੱਲੋਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਨਾਲ ਵਿਦਿਆਰਥੀਆਂ ਸਕੂਲਾਂ ਅਤੇ ਅਧਿਆਪਕਾਂ ਦੇ ਮਸਲਿਆਂ ਸਬੰਧੀ ਸੁਖਾਵੇਂ ਮਾਹੌਲ ਵਿੱਚ ਗੱਲਬਾਤ ਕੀਤੀ ਗਈ| ਇਸ ਮੌਕੇ ਹਰੀਦੇਵ, ਧਰਮ ਸਿੰਘ ਚਹਿਲ , ਟਹਿਲ ਸਿੰਘ ਸਰਾਭਾ, ਜੋਰਾ ਸਿੰਘ ਬੱਸੀਆਂ, ਸ਼ਿਵ ਪ੍ਰਭਾਕਰ, ਰਮਨਦੀਪ ਸਿੰਘ ਫੱਲੇਵਾਲ, ਪਰਦੀਪ ਸਿੰਘ ਦਾਦ, ਹਾਕਮ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ|


 

💐🌿Follow us for latest updates 👇👇👇

Featured post

PSEB Guess Papers 2026 – Class 8, 10 & 12 Question Papers | PB.JOBSOFTODAY.IN

PSEB Guess Papers 2026 – Class 8, 10 & 12 Question Papers | PB.JOBSOFTODAY.IN PSEB Guess Papers 2026 – Punjab Board...

RECENT UPDATES

Trends