ਮਾਸਟਰ ਤੋਂ ਹੈੱਡਮਾਸਟਰ ਕਾਡਰ ਦੀਆਂ ਤਰੱਕੀਆਂ ਤੁਰੰਤ ਕੀਤੀਆਂ ਜਾਣ: ਡੀ.ਟੀ.ਐੱਫ.

 ਮਾਸਟਰ ਤੋਂ ਹੈੱਡਮਾਸਟਰ ਕਾਡਰ ਦੀਆਂ ਤਰੱਕੀਆਂ ਤੁਰੰਤ ਕੀਤੀਆਂ ਜਾਣ: ਡੀ.ਟੀ.ਐੱਫ.



ਡੀ ਟੀ ਐੱਫ ਵੱਲੋਂ ਹੈੱਡਮਾਸਟਰ ਵਜੋਂ ਤਰੱਕੀਆਂ ਵਿੱਚ ਰੁਕਾਵਟਾਂ ਵਿਭਾਗੀ ਸਾਜ਼ਿਸ਼ ਕਰਾਰ 


 

ਚੰਡੀਗੜ੍ਹ 2 ਦਸੰਬਰ :

 ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵਲੋਂ ਮਾਸਟਰ ਤੋਂ ਹੈੱਡਮਾਸਟਰ ਕਾਡਰ ਲਈ ਪੈਂਡਿੰਗ ਤਰੱਕੀਆਂ ਨੂੰ ਲੰਬੇ ਸਮੇਂ ਤੋਂ ਲਟਕਾਉਣ ਦੀ ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਪੰਜਾਬ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਸਾਰੀਆਂ ਸੀਨੀਆਰਤਾ ਸੂਚੀਆਂ ਅਤੇ ਪੈਂਡਿੰਗ ਤਰੱਕੀਆਂ ਫੌਰੀ ਮੁਕੰਮਲ ਕਰਨ ਦੀ ਮੰਗ ਕੀਤੀ ਹੈ।


      ਇਸ ਸਬੰਧੀ ਗੱਲਬਾਤ ਕਰਦਿਆਂ ਡੀ.ਟੀ.ਐੱਫ. ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਕਿਹਾ ਕਿ ਮਾਸਟਰ ਤੋਂ ਹੈੱਡਮਾਸਟਰ ਕਾਡਰ ਦੀਆਂ ਤਰੱਕੀਆਂ ਨੂੰ ਵੱਖ-ਵੱਖ ਕਾਰਨਾਂ ਦੇ ਹਵਾਲੇ ਨਾਲ ਲਟਕਾ ਕੇ ਰੱਖਿਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਅਧਿਆਪਕਾਂ ਦੇ ਸਾਰੇ ਕਾਡਰਾਂ ਲਈ ਤਰੱਕੀ ਕੋਟਾ 75% ਹੀ ਰੱਖਿਆ ਜਾਵੇ ਅਤੇ ਹਰੇਕ ਪੱਧਰ ‘ਤੇ ਤਰੱਕੀ ਪ੍ਰਕਿਰਿਆ ਨੂੰ ਵਿਭਾਗੀ ਨਿਯਮਾਂ ਅਨੁਸਾਰ ਸਮਾਂਬੱਧ ਕਰਨੀ ਯਕੀਨੀ ਬਣਾਉਣ ਦੀ ਠੋਸ ਨੀਤੀ ਬਣਾਈ ਜਾਵੇ। ਆਗੂਆਂ ਨੇ ਦੱਸਿਆ ਕਿ ਪਿਛਲੇ ਸਮੇਂ ਵਿੱਚ ਤਰੱਕੀ ਕੋਟੇ ਨੂੰ 75% ਤੋਂ 50% ਤੱਕ ਸੀਮਤ ਕਰਕੇ ਬਹੁਤ ਹੀ ਥੋੜ੍ਹੀ ਗਿਣਤੀ ਵਿੱਚ ਮਾਸਟਰਾਂ ਨੂੰ ਤਰੱਕੀ ਦੇ ਕੇ ਹੈੱਡ ਮਾਸਟਰ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਕੁੱਲ 1742 ਹੈੱਡਮਾਸਟਰਾਂ ਦੀਆਂ ਅਸਾਮੀਆਂ ਹਨ ਜਿੰਨ੍ਹਾਂ ਵਿੱਚੋਂ ਜਨਵਰੀ 2020 ਵਿੱਚ ਸਿੱਧੀ ਭਰਤੀ ਰਾਹੀਂ ਆਏ 673 ਹੈੱਡਮਾਸਟਰ ਅਤੇ ਰਮਸਾ ਸਕੂਲਾਂ ਤੋਂ 296 ਵਿਭਾਗ ਵਿੱਚ ਸਿੱਧੇ ਆਏ ਹੈੱਡਮਾਸਟਰ ਅਤੇ 337 ਹੈੱਡਮਾਸਟਰਾਂ ਦੀ ਸਿੱਧੀ ਭਰਤੀ ਦੀ ਚੱਲ ਰਹੀ ਪ੍ਰਕਿਰਿਆ ਅਧੀਨ ਆਉਣ ਨਾਲ ਸਿੱਧੀ ਭਰਤੀ ਰਾਹੀਂ ਆਏ ਹੈੱਡਮਾਸਟਰਾਂ ਦੀ ਗਿਣਤੀ 1306 ਹੋ ਜਾਵੇਗੀ। ਉਕਤ ਅੰਕੜਿਆਂ ਦੇ ਅਧਾਰ ਤੇ ਆਗੂਆਂ ਨੇ ਦੋਸ਼ ਲਾਇਆ ਕਿ ਹੈੱਡਮਾਸਟਰ ਦੀਆਂ ਤਰੱਕੀਆਂ ਦੇ ਬਦਲੇ ਹੋਏ 50% ਕੋਟੇ ਨੂੰ ਵੀ ਬਹਾਲ ਨਹੀਂ ਰੱਖਿਆ ਗਿਆ ਸਗੋਂ ਇਸਨੂੰ ਖੋਰਾ ਲਾਉਂਦੇ ਹੋਏ 25% ਤੱਕ ਸੀਮਿਤ ਕਰ ਦਿੱਤਾ ਗਿਆ ਅਤੇ ਅਸਲ ਵਿੱਚ ਇੰਨੇ ਨੂੰ ਵੀ ਤਰੱਕੀ ਦੇ ਕੇ ਹੈੱਡ ਮਾਸਟਰ ਨਹੀਂ ਬਣਾਇਆ ਗਿਆ। ਇਸੇ ਸਮੇਂ ਦੌਰਾਨ ਮਾਸਟਰ ਕਾਡਰ ਤੋਂ ਹੈੱਡਮਾਸਟਰ ਕਾਡਰ ਵਿੱਚ ਨਾਂ ਮਾਤਰ ਤਰੱਕੀਆਂ ਹੀ ਦਿੱਤੀਆਂ ਗਈਆਂ। ਇਸ ਨਾਲ ਤਰੱਕੀਆਂ ਨੂੰ ਉਡੀਕਦੇ ਹੋਏ ਸੀਨੀਅਰ ਅਧਿਆਪਕ ਮਾਸਟਰ ਕਾਡਰ ਵਿੱਚ ਹੀ ਰਿਟਾਇਰ ਹੋ ਗਏ ਹਨ ਅਤੇ ਲਗਾਤਾਰ ਹੋਰ ਵੀ ਹੋ ਰਹੇ ਹਨ ਜੋ ਕਿ ਉਨ੍ਹਾਂ ਨਾਲ ਸਰਾਸਰ ਧੱਕੇ ਦੀ ਪ੍ਰਤੱਖ ਮਿਸਾਲ ਹੈ।  


ਇਸ ਸਬੰਧੀ ਸੂਬਾਈ ਆਗੂਆਂ ਜਗਪਾਲ ਬੰਗੀ, ਬੇਅੰਤ ਫੂਲੇਵਾਲਾ, ਰਾਜੀਵ ਬਰਨਾਲਾ, ਗੁਰਪਿਆਰ ਕੋਟਲੀ, ਜਸਵਿੰਦਰ ਔਜਲਾ ਅਤੇ ਰਘਬੀਰ ਭਵਾਨੀਗੜ੍ਹ, ਹਰਜਿੰਦਰ ਸਿੰਘ ਵਡਾਲਾ ਬਾਂਗਰ, ਦਲਜੀਤ ਸਫੀਪੁਰ, ਕੁਲਵਿੰਦਰ ਜੋਸ਼ਨ, ਪਵਨ ਕੁਮਾਰ ਮੁਕਤਸਰ, ਨਛੱਤਰ ਸਿੰਘ ਤਰਨਤਾਰਨ, ਤੇਜਿੰਦਰ ਸਿੰਘ, ਰੁਪਿੰਦਰ ਗਿੱਲ ਅਤੇ ਸੁਖਦੇਵ ਡਾਨਸੀਵਾਲ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਕੋਲੋਂ ਇਸ ਧੱਕੇਸ਼ਾਹੀ ਵਿਰੁੱਧ ਪੁਰਜ਼ੋਰ ਮੰਗ ਕੀਤੀ ਕਿ ਮਾਸਟਰ ਕੇਡਰ ਤੋਂ ਬਤੌਰ ਹੈੱਡਮਾਸਟਰ ਤਰੱਕੀਆਂ ਸੀਨੀਆਰਤਾ ਸੂਚੀ ਨੂੰ ਹਰ ਪੱਖੋਂ ਮੁਕੰਮਲ ਕਰਕੇ ਤੁਰੰਤ ਮੁਕੰਮਲ ਕੀਤੀਆਂ ਜਾਣ ਅਤੇ ਤਰੱਕੀ ਕੋਟਾ ਘਟਾਉਣ ਦੀਆਂ ਹੋਈਆਂ ਆਪ ਹੁਦਰੀਆਂ ਨੂੰ ਦਰੁਸਤ ਕੀਤਾ ਜਾਵੇ ਤਾਂ ਜੋ ਲੰਬੇ ਸਮੇਂ ਤੋਂ ਤਰੱਕੀਆਂ ਉਡੀਕ ਕਰ ਰਹੇ ਅਧਿਆਪਕਾਂ ਨਾਲ ਬਣਦਾ ਇਨਸਾਫ ਹੋ ਸਕੇ

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends