ਸਰਸਰੀ ਸੁਧਾਈ ਸਬੰਧੀ ਪੋਲਿੰਗ ਸਟੇਸ਼ਨਾਂ ਤੇ ਲਗਾਇਆ ਵਿਸ਼ੇਸ਼ ਕੈਂਪ—ਮਨੀਸ਼ਾ ਰਾਣਾ
ਸ੍ਰੀ ਅਨੰਦਪੁਰ ਸਾਹਿਬ 03 ਦਸੰਬਰ ()
ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਪ੍ਰੋਗਰਾਮ ਅਨੁਸਾਰ ਅੱਜ ਸਰਸਰੀ ਸੁਧਾਈ ਯੋਗਤਾ 01.01.2023 ਦੇ ਅਧਾਰ ਤੇ ਦਾਅਵੇ/ਇਤਰਾਜ ਪ੍ਰਾਪਤ ਕਰਨ ਲਈ ਵਿਧਾਨ ਸਭਾ ਹਲਕਾ 049—ਅਨੰਦਪੁਰ ਸਾਹਿਬ ਦੇ ਸਮੂਹ ਪੋਲਿੰਗ ਸਟੇਸ਼ਨਾਂ ਤੇ ਬੀ.ਐਲ.ਓਜ਼ ਵੱਲੋਂ ਸਪੈਸ਼ਲ ਕੈਂਪ ਲਗਾਇਆ ਗਿਆ। ਜਿਸ ਵਿੱਚ ਨਵੀਆਂ ਵੋਟਾਂ ਬਣਾਉਣ ਲਈ ਨੌਜਵਾਨ ਵੋਟਰਾਂ ਨੇ ਬਹੁਤ ਉਤਸ਼ਾਹ ਨਾਲ ਨਾਮ ਦਰਜ ਕਰਵਾਏ। ਇਹ ਪ੍ਰਗਟਾਵਾ ਐਸ.ਡੀ.ਐਮ. ਮਨੀਸ਼ਾ ਰਾਣਾ ਆਈ.ਏ.ਐਸ. ਵੱਲੋਂ ਕੀਤਾ ਗਿਆ।ਇਸ ਦੌਰਾਨ ਉਨਾਂ ਸੂਚਿਤ ਕੀਤਾ ਕਿ ਵਿਧਾਨ ਸਭਾ ਹਲਕੇ ਵਿੱਚ ਵੱਖ—ਵੱਖ ਚੈਕਿੰਗ ਟੀਮਾਂ ਬਣਾ ਕੇ ਬੂਥਾਂ ਦੀ ਪੜਤਾਲ ਕੀਤੀ ਗਈ। ਵਿਸ਼ੇਸ਼ ਕੈਂਪ ਦੌਰਾਨ ਜਿੱਥੇ ਨਵੀਆਂ ਵੋਟਾਂ ਬਣਾਉਣ ਸਬੰਧੀ ਦਾਅਵੇ ਪ੍ਰਾਪਤ ਕੀਤੇ ਗਏ ਉੱਥੇ ਵੋਟਰ ਕਾਰਡਾਂ ਨੂੰ ਅਧਾਰ ਕਾਰਡ ਨਾਲ ਲਿੰਕ ਕਰਨ ਸਬੰਧੀ ਫਾਰਮ ਨੰਬਰ 6—ਬੀ ਵੀ ਭਰੇ ਗਏ ।
ਉਨਾਂ ਇਹ ਵੀ ਸੂਚਿਤ ਕੀਤਾ ਕਿ ਵਿਧਾਨ ਸਭਾ ਹਲਕਾ 49—ਅਨੰਦਪੁਰ ਸਾਹਿਬ ਦੇ ਸਮੂਹ ਪੋਲਿੰਗ ਸਟੇਸ਼ਨਾਂ ਤੇ 04.12.2022 ਨੂੰ ਵੀ ਇਸੇ ਤਰਾਂ ਵਿਸ਼ੇਸ਼ ਕੈਂਪ ਲਗਾ ਕੇ ਦਾਅਵੇ/ਇਤਰਾਜ ਪ੍ਰਾਪਤ ਕੀਤੇ ਜਾਣਗੇ। ਇਸ ਸਬੰਧੀ ਉਨਾਂ ਵਿਧਾਨ ਸਭਾ ਹਲਕੇ ਦੇ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਜਿਸ ਕਿਸੇ ਦੀ ਉਮਰ 1 ਜਨਵਰੀ 2023 ਨੂੰ 18 ਸਾਲ ਦੀ ਹੋ ਰਹੀ ਹੈ ਉਹ ਆਪਣੇ ਬੂਥ ਤੇ ਜਾ ਕੇ ਵਿਸ਼ੇਸ ਕੈਂਪ ਦੌਰਾਨ ਆਪਣੀ ਵੋਟ ਸਬੰਧੀ ਫਾਰਮ ਨੰਬਰ 6 ਭਰ ਸਕਦਾ ਹੈ ਜਾਂ ਵੋਟਰ ਹੈਲਪਲਾਈਨ ਐਪ ਰਾਹੀਂ ਆਨਲਾਈਨ ਵੀ ਅਪਲਾਈ ਕਰ ਸਕਦਾ ਹੈ। ਇਸ ਤੋਂ ਇਲਾਵਾ ਭਵਿੱਖ ਵਿੱਚ 18 ਸਾਲ ਦੇ ਹੋਣ ਵਾਲੇ ਨੌਜਵਾਨ ਜਿਨਾਂ ਦੀ ਜਨਮ ਮਿਤੀ 01.10.2005 ਹੈ ਉਹ ਵੀ ਖੁਦ ਨੂੰ ਵੋਟਰ ਵਜੋਂ ਰਜਿਸਟਰ ਕਰਵਾ ਸਕਦੇ ਹਨ।ਇਸ ਦੌਰਾਨ ਉਨਾਂ ਵੱਲੋਂ ਅਪੀਲ ਕੀਤੀ ਗਈ ਕਿ ਕੋਈ ਵੀ ਨਾਗਰਿਕ ਜਿਸ ਦੀ ਉਮਰ 1 ਜਨਵਰੀ 2023 ਨੂੰ 18 ਸਾਲ ਜਾਂ ਉਸ ਤੋਂ ਵੱਧ ਹੈ ਉਹ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ।ਇਸ ਦੌਰਾਨ ਤਹਿਸੀਲਦਾਰ ਨੰਗਲ ਅਤੇ ਨਾਇਬ ਤਹਿਸੀਲਦਾਰ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਵੱਖ—ਵੱਖ ਬੂਥਾਂ ਦਾ ਦੌਰਾ ਕੀਤਾ ਗਿਆ ਤੇ ਬੀ.ਐਲ.ਓਜ਼ ਦੀ ਚੈਕਿੰਗ ਕੀਤੀ ਗਈ।