ਕੈਬਨਿਟ ਮੰਤਰੀ ਦੇ ਹੁਕਮ: ਸਿਆਸੀ ਗਤੀਵਿਧੀਆਂ 'ਚ ਹਿੱਸਾ ਲੈਣ ਵਾਲੇ ਅਧਿਆਪਕਾਂ ਵਿਰੁੱਧ ਹੋਵੇਗੀ ਕਾਰਵਾਈ, ਡੀਪੀਆਈ ਵੱਲੋਂ ਜਾਂਚ ਦੇ ਹੁਕਮ,
ਚੰਡੀਗੜ੍ਹ 25 ਦਸੰਬਰ
ਸਿਆਸੀ ਗਤੀਵਿਧੀਆਂ 'ਚ ਹਿੱਸਾ ਲੈਣ ਵਾਲੇ ਅਧਿਆਪਕਾਂ ਲਈ ਵੱਡੀ ਖੱਬਰ ਸਾਹਮਣੇ ਆਈ ਹੈ। ਗੁਰੂਹਰਸਹਾਏ ਤੋਂ ਵਿਧਾਇਕ ਤੇ ਕੈਬਨਿਟ ਮੰਤਰੀ ਪੰਜਾਬ ਫੌਜਾ ਸਿੰਘ ਸਰਾਰੀ ਵਲੋਂ ਪੰਜਾਬ ਸਰਕਾਰ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਪੱਤਰ ਜਾਰੀ ਕਰ ਕੇ ਸਿਆਸੀ ਗਤੀਵਿਧੀਆਂ 'ਚ ਹਿੱਸਾ ਲੈਣ ਵਾਲੇ ਅਧਿਆਪਕਾਂ ਦੀ ਜਾਂਚ ਕਰਨ ਲਈ ਨਿਰਦੇਸ਼ ਜਾਰੀ ਕੀਤੇ ਹਨ।
ਫੌਜਾ ਸਿੰਘ ਸਰਾਰੀ ਵਲੋਂ ਪੰਜਾਬ ਸਰਕਾਰ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਪੱਤਰ ਰਾਹੀਂ ਲਿਖਿਆ ਗਿਆ ਹੈ ਕਿ ਅਧਿਆਪਕਾਂ ਦੇ ਸਿਆਸੀ ਗਤੀਵਿਧੀਆਂ ਵਿੱਚ ਹਿੱਸਾ ਲੈਣ ਕਾਰਨ ਕਾਰਨ ਵਿਦਿਆਰਥੀਆਂ ਦੇ ਭਵਿੱਖ ਨਾਲ ਵੱਡੇ ਪੱਧਰ `ਤੇ ਖਿਲਵਾੜ ਹੋ ਰਿਹਾ ਹੈ।
ਕੈਬਨਿਟ ਮੰਤਰੀ ਵਲੋਂ ਪੱਤਰ ਜਾਰੀ ਹੋਣ ਤੋਂ ਬਾਅਦ ਡਾਇਰਕੈਟਰ ਸਿੱਖਿਆ ਵਿਭਾਗ ਪੰਜਾਬ ਵਲੋਂ ਸਮੂਹ ਜ਼ਿਲਾ ਸਿੱਖਿਆ ਅਫਸਰਾਂ ਨੂੰ 22 ਦਸਬੰਰ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਅਧਿਆਪਕਾਂ ਦੇ ਸਿਆਸੀ ਗਤੀਵਿਧੀਆਂ 'ਚ ਹਿੱਸਾ ਲੈਣ ਕਾਰਨ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਹੋ ਰਿਹਾ ਹੈ। ਅਧਿਆਪਕ ਆਪਣੀ ਡਿਊਟੀ ਸਹੀ ਢੰਗ ਨਾਲ ਨਹੀਂ ਕਰ ਰਹੇ ।
ALSO READ: ਪੰਜਾਬ ਸਰਕਾਰ ਵੱਲੋਂ ਵੱਖ ਵੱਖ ਅਸਾਮੀਆਂ ਤੇ ਭਰਤੀ, ਜਲਦੀ ਕਰੋ ਅਪਲਾਈ
PUNJAB SCHOOL EDUCATION VISION 2047: ਸਮੂਹ ਅਧਿਆਪਕਾਂ , ਸਕੂਲ ਮੁਖੀਆਂ ਤੋਂ ਗੂਗਲ ਫਾਰਮ ਰਾਹੀਂ ਮੰਗੇ ਸੁਝਾਅ, ਲਿੰਕ ਜਾਰੀ
ਇਸ ਲਈ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਆਪਣੇ ਪੱਧਰ ਤੇ ਇਹਨਾਂ ਅਧਿਆਪਕਾਂ ਦੀ ਪੜਤਾਲ ਕਰਵਾ ਕੇ ਸਬੰਧਤ ਅਧਿਆਪਕਾਂ ਵਿਰੁੱਧ ਅਨੁਸਾਸ਼ਨੀ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। READ OFFICIAL LETTER HERE