ਸਿੱਖਿਆ ਮੰਤਰੀ ਵੱਲੋਂ ਨੈਸ਼ਨਲ ਐਵਾਰਡੀ ਅਧਿਆਪਕਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ

 ਸਿੱਖਿਆ ਮੰਤਰੀ ਵੱਲੋਂ ਨੈਸ਼ਨਲ ਐਵਾਰਡੀ ਅਧਿਆਪਕਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ


-ਨਾਟਾ ਵੱਲੋਂ ਦੂਜੇ ਰਾਜਾਂ ਦੀ ਤਰਜ ਤੇ ਸਹੂਲਤਾਂ ਦੇਣ ਦੀ ਮੰਗ

ਚੰਡੀਗੜ੍ਹ, 30 ਦਸੰਬਰ ( ਅੰਜੂ ਸੂਦ)

        ਨੈਸ਼ਨਲ ਐਵਾਰਡੀ ਅਧਿਆਪਕਾਂ ਦੀ ਸਿਰਮੌਰ ਜਥੇਬੰਦੀ ਨੈਸ਼ਨਲ ਅਵਾਰਡੀ ਟੀਚਰਜ਼ ਐਸੋਸੀਏਸ਼ਨ(ਨਾਟਾ) ਪੰਜਾਬ ਦਾ ਇਕ ਵਫਦ ਸੂਬਾ ਪ੍ਰਧਾਨ ਡਾ.ਬਲਰਾਮ ਸ਼ਰਮਾ,ਜਨਰਲ ਸਕੱਤਰ ਸ਼੍ਰੀ ਸੋਹਣ ਲਾਲ ਅਤੇ ਸਕੱਤਰ ਸ. ਕਰਮਜੀਤ ਸਿੰਘ ਗਰੇਵਾਲ ਦੀ ਅਗਵਾਈ ਵਿਚ ਪੰਜਾਬ ਭਵਨ ਚੰਡੀਗੜ ਵਿਖੇ ਮਾਣਯੋਗ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੂੰ ਮਿਲਿਆ। ਇਸ ਮੌਕੇ ਵਫਦ ਵੱਲੋਂ ਨੈਸ਼ਨਲ ਐਵਾਰਡੀ ਅਧਿਆਪਕਾਂ ਨੂੰ ਦੂਜੇ ਰਾਜਾਂ, ਛੱਤੀਸਗੜ੍ਹ ,ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਆਦਿ ਵਿਚ ਮਿਲ ਰਹੀਆਂ ਸਹੂਲਤਾਂ ਬਾਰੇ ਦੱਸਿਆ। 

ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੂੰ ਮੰਗ ਪੱਤਰ ਸੌਂਪਦੇ ਹੋਏ ਨਾਟਾ ਦੇ ਪ੍ਰਧਾਨ ਡਾ. ਬਲਰਾਮ ਸ਼ਰਮਾ, ਸੋਹਣ ਲਾਲ, ਕਰਮਜੀਤ ਸਿੰਘ ਗਰੇਵਾਲ।

ਇਹਨਾਂ ਰਾਜਾਂ ਵੱਜੋਂ ਨੈਸ਼ਨਲ ਐਵਾਰਡੀ ਅਧਿਆਪਕਾਂ ਨੂੰ ਪਾਰੀ ਤੋਂ ਬਾਹਰ (ਆਊਟ ਆਫ਼ ਟਰਨ) ਪ੍ਰਮੋਸ਼ਨ, ਅਵਾਰਡ ਪ੍ਰਾਪਤ ਕਰਨ ਦੀ ਮਿਤੀ ਤੋਂ ਦੋ ਸਾਲਾਨਾ ਤਰੱਕੀਆਂ, ਦੋ ਸਾਲਾਂ ਦਾ ਸਰਵਿਸ ਵਾਧਾ ਸਮੇਤ ਅਨੇਕਾਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਵਫ਼ਦ ਵੱਲੋਂ ਦੂਜੇ ਰਾਜਾਂ ਦੀ ਤਰਜ ਤੇ ਸਰਕਾਰ ਉਪਰ ਬਿਨਾਂ ਆਰਥਿਕ ਬੋਝ ਪਾਇਆਂ ਪੰਜਾਬ ਦੇ ਨੈਸ਼ਨਲ ਐਵਾਰਡੀ ਅਧਿਆਪਕਾਂ ਨੂੰ ਇਹ ਸਹੂਲਤਾਂ ਪ੍ਰਦਾਨ ਕਰਨ ਬਾਰੇ ਕਿਹਾ ਗਿਆ। ਵਫਦ ਨੇ ਸਟੇਟ ਐਵਾਰਡੀ ਅਧਿਆਪਕਾਂ ਨੂੰ ਇਕ ਸਾਲ ਦਾ ਮਿਲਣਯੋਗ ਵਾਧਾ ਮੁੜ ਬਹਾਲ ਕਰਨ ਬਾਰੇ ਅਤੇ ਨੈਸ਼ਨਲ ਅਵਾਰਡੀ ਅਧਿਆਪਕਾਂ ਨੂੰ ਮਿਲਣਯੋਗ ਦੋ ਸਾਲ ਦੇ ਵਾਧੇ ਨੂੰ ਈ-ਪੰਜਾਬ ਪੋਰਟਲ ਤੇ ਅਪਡੇਟ ਕਰਨ ਬਾਰੇ ਕਿਹਾ ਤਾਂ ਜੋ ਇਹ ਵਾਧਾ ਲੈਣ ਵਾਲੇ ਅਧਿਆਪਕਾਂ ਨੂੰ ਦਫ਼ਤਰੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਸਿੱਖਿਆ ਮੰਤਰੀ ਵੱਲੋਂ ਨੈਸ਼ਨਲ ਅਵਾਰਡੀ ਟੀਚਰਜ਼ ਐਸੋਸੀਏਸ਼ਨ (ਨਾਟਾ) ਪੰਜਾਬ ਦੇ ਵਫ਼ਦ ਨੂੰ ਉਨ੍ਹਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀ ਵੱਡੀ ਵਿਚ ਮੌਜੂਦ ਸਨ। 



Featured post

Punjab Board Class 8th, 10th, and 12th Guess Paper 2025: Your Key to Exam Success!

PUNJAB BOARD GUESS PAPER 2025 Punjab Board Class 8th, 10th, and 12th Guess Paper 2025: Your Key to Exam Success! The ...

RECENT UPDATES

Trends