BREAKING: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸੁਰੱਖਿਆ 'ਚ ਤਾਇਨਾਤ ਸੁਰੱਖਿਆ ਗਾਰਡ ਨੂੰ ਗੋਲੀ ਮਾਰੀ

BREAKING: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸੁਰੱਖਿਆ 'ਚ ਤਾਇਨਾਤ ਸੁਰੱਖਿਆ ਗਾਰਡ ਨੂੰ ਗੋਲੀ ਮਾਰੀ 

ਮਾਨਸਾ, 11 ਦਸੰਬਰ 

 ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸੁਰੱਖਿਆ 'ਚ ਤਾਇਨਾਤ ਸੁਰੱਖਿਆ ਗਾਰਡ ਨੂੰ ਗੋਲੀ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਗੋਲੀ ਇੱਕ ਮੈਰਿਜ ਪੈਲੇਸ ਵਿੱਚ ਇੱਕ ਵਿਆਹ ਸਮਾਗਮ ਵਿੱਚ ਚਲਾਈ ਗਈ ਸੀ। 


ਕਿਸਨੇ ਚਲਾਈ ਗੋਲੀ?.

 ਗੋਲੀ ਚਲਾਉਣ ਵਾਲਾ ਕੋਈ ਹੋਰ ਨਹੀਂ ਬਲਕੌਰ ਸਿੰਘ ਦਾ ਦੂਜਾ ਸੁਰੱਖਿਆ ਗਾਰਡ ਹੈ।  



 ਚੰਗੀ ਗੱਲ ਇਹ  ਹੈ ਕਿ ਇਸ ਦੌਰਾਨ ਵਿਆਹ ਸਮਾਗਮ ਵਿੱਚ ਮੌਜੂਦ ਕਿਸੇ ਹੋਰ ਵਿਅਕਤੀ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ।

ਕਿਥੇ ਵਾਪਰਿਆ ਹਾਦਸਾ?

ਇਹ ਘਟਨਾ ਪੰਜਾਬ ਦੇ ਮਾਨਸਾ ਸ਼ਹਿਰ ਦੀ ਹੈ। ਵਿਆਹ ਸਮਾਗਮ ਦੌਰਾਨ ਬਲਕੌਰ ਸਿੰਘ ਦੀ ਸੁਰੱਖਿਆ ਹੇਠ ਤਾਇਨਾਤ ਗਾਰਡ ਨਵਜੋਤ ਸਿੰਘ ਨਾਲ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ। ਇਸ ਦੌਰਾਨ ਨਵਜੋਤ ਨੇ ਉਥੇ  ਮੌਜੂਦ ਬਲਕੌਰ ਸਿੰਘ ਦੇ ਦੂਜੇ ਗੰਨਮੈਨ ਗੁਰਵਿੰਦਰ ਸਿੰਘ 'ਤੇ ਆਪਣੇ ਹਥਿਆਰ ਨਾਲ ਫਾਇਰ ਕਰ ਦਿੱਤਾ। ਗੋਲੀ ਗੁਰਵਿੰਦਰ ਦੇ ਪੇਟ ਵਿੱਚ ਲੱਗੀ। ਜਿਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends