ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀਬੀਐਸਈ) ਨੇ ਸਾਲ 2023 ਵਿੱਚ ਹੋਣ ਵਾਲੀਆਂ 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਦੋਵਾਂ ਜਮਾਤਾਂ ਦੀਆਂ ਪ੍ਰੀਖਿਆਵਾਂ 15 ਫਰਵਰੀ ਤੋਂ ਸ਼ੁਰੂ ਹੋਣਗੀਆਂ।
10ਵੀਂ ਜਮਾਤ ਦਾ ਆਖਰੀ ਪੇਪਰ 21 ਮਾਰਚ ਨੂੰ ਹੋਵੇਗਾ ਅਤੇ 12ਵੀਂ ਜਮਾਤ ਦਾ ਆਖਰੀ ਪੇਪਰ 5 ਅਪ੍ਰੈਲ ਨੂੰ ਹੋਵੇਗਾ।
ਬੋਰਡ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ 10ਵੀਂ ਅਤੇ 12ਵੀਂ ਜਮਾਤ ਦੀ ਪ੍ਰੈਕਟੀਕਲ ਪ੍ਰੀਖਿਆ, ਅੰਦਰੂਨੀ ਮੁਲਾਂਕਣ ਅਤੇ ਪ੍ਰੋਜੈਕਟ ਵਰਕ 1 ਜਨਵਰੀ, 2023 ਤੋਂ ਸ਼ੁਰੂ ਹੋਵੇਗਾ। ਇਸ ਵਿੱਚ ਅਹਿਮ ਗੱਲ ਇਹ ਹੈ ਕਿ ਵਿਸ਼ੇ ਅਨੁਸਾਰ ਪ੍ਰੋਗਰਾਮ ਸਬੰਧਤ ਸਕੂਲਾਂ ਵੱਲੋਂ ਜਾਰੀ ਕੀਤਾ ਜਾਵੇਗਾ। ਸੀਬੀਐਸਈ ਨੇ ਆਪਣੇ ਨੋਟੀਫਿਕੇਸ਼ਨ ਵਿੱਚ ਸਕੂਲਾਂ ਦੇ ਨਾਲ-ਨਾਲ ਵਿਦਿਆਰਥੀਆਂ ਲਈ ਇੱਕ ਗਾਈਡਲਾਈਨ ਜਾਰੀ ਕੀਤੀ ਹੈ।
ਦੋਵਾਂ ਜਮਾਤਾਂ ਦੀ ਪ੍ਰੀਖਿਆ ਦੀ ਡੇਟਸ਼ੀਟ ਦੇਖਣ ਲਈ ਇੱਥੇ ਕਲਿੱਕ ਕਰੋ...
DOWNLOAD CBSE OFFICIAL DATESHEET 10TH CLASS AND 10+2 CLASS HERE