CORONA UPDATE DISTT LUDHIANA: ਜ਼ਿਲ੍ਹਾ ਲੁਧਿਆਣਾ ਵਿਖੇ ਅੱਜ ਤੱਕ ਹੋਈਆਂ 3018 ਮੌਤਾਂ, ਸਿਵਲ ਸਰਜਨ ਵੱਲੋਂ ਲੋਕਾਂ ਨੂੰ ਕੀਤੀ ਇਹ ਅਪੀਲ

ਸਿਵਲ ਸਰਜਨ ਲੁਧਿਆਣਾ ਡਾ. ਹਿਤਿੰਦਰ ਕੌਰ ਨੇ ਕੋਵਿਡ- 19 (ਕਰੋਨਾ ਵਾਇਰਸ ਬਿਮਾਰੀ) ਦੀ ਤਾਜਾ ਸਥਿਤੀ ਬਾਰੇ ਜਾਣੂ ਕਰਾਉਂਦੇ ਹੋਏ ਦੱਸਿਆ ਕਿ ਅੱਜ ਤੱਕ 110610 (97.34%) ਕਰੋਨਾ ਪੋਜਟਿਵ ਵਿਅਕਤੀ ਕਰੋਨਾ ਬਿਮਾਰੀ ਨੂੰ ਮਾਤ ਦੇ ਕੇ ਸਿਹਤਯਾਬ ਹੋ ਚੁੱਕੇ ਹਨ। ਜਿਲ੍ਹਾ ਲੁਧਿਆਣਾ ਅੰਦਰ ਅੱਜ ਤੱਕ 4043045 ਸ਼ੱਕੀ ਵਿਅਕਤੀਆਂ ਦੇ ਸੈਂਪਲ ਲਏ ਗਏ ਹਨ ਜੋ ਕਿ ਆਰ.ਟੀ.ਪੀ.ਸੀ.ਆਰ-2320006, ਐਂਟੀਜਨ-1676498 ਅਤੇ ਟਰੂਨੈਟ-46541 ਹਨ। ਅੱਜ ਪੈਂਡਿੰਗ ਰਿਪੋਰਟਾਂ ਵਿੱਚੋਂ 0 ਸੈਂਪਲ ਦੀ ਰਿਪੋਰਟ ਕਰੋਨਾ ਪੋਜਟਿਵ ਪ੍ਰਾਪਤ ਹੋਈ ਹੈ।


ਜਿਸ ਨਾਲ ਜਿਲ੍ਹਾ ਲੁਧਿਆਣਾ ਦੇ ਕੁੱਲ ਕਰੋਨਾ ਪੋਜਟਿਵ ਕੇਸਾਂ ਦੀ ਗਿਣਤੀ 113631 ਅਤੇ ਬਾਹਰਲੇ ਜਿਲ੍ਹੇ/ਰਾਜਾਂ ਦੇ ਕੁੱਲ ਕਰੋਨਾ ਪੋਜਟਿਵ ਕੇਸਾਂ ਦੀ ਗਿਣਤੀ 15301 ਹੈ।


ਜਿਲ੍ਹਾ ਲੁਧਿਆਣਾ ਦੀਆਂ ਅੱਜ ਤੱਕ ਕਰੋਨਾ ਨਾਲ ਕੁੱਲ ਮੌਤਾਂ ਦੀ ਗਿਣਤੀ 3018 ਹੈ ਅਤੇ ਬਾਹਰਲੇ ਜਿਲ੍ਹੇ/ਰਾਜਾਂ ਦੀ ਮੌਤਾਂ ਦੀ ਗਿਣਤੀ 1141 ਹੈ। ਅੱਜ 544 ਸੈਂਪਲ ਟੈਸਟ ਲਈ ਭੇਜੇ ਗਏ ਹਨ। ਇਸ ਦੇ ਨਾਲ ਉਹਨਾ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਚੰਗੇ ਨਾਗਰਿਕ ਬਣੋ, ਮਾਸਕ ਜਰੂਰ ਪਹਿਨੋ, ਦੂਜਿਆ ਤੋਂ ਦੂਰੀ ਬਣਾ ਕੇ ਰੱਖੋ, ਭੀੜ ਵਾਲੀਆ ਜਗ੍ਹਾ ਤੇ ਜਾਣ ਤੋਂ ਗੁਰੇਜ ਕਰੋ, ਬਾਰ-ਬਾਰ ਆਪਣੇ ਹੱਥ ਧੋਵੋ, ਸਿਹਤ ਠੀਕ ਨਾ ਮਹਿਸੂਸ ਹੋਵੇ ਤਾਂ ਆਪਣੇ ਨੇੜੇ ਦੀ ਸਿਹਤ ਸੰਸਥਾ ਨਾਲ ਸੰਪਰਕ ਕਰੋ। ਆਪਣਾ, ਆਪਣੇ ਪਰਿਵਾਰ ਅਤੇ ਸਮਾਜ ਦੇ ਭਲੇ ਲਈ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਹਦਾਇਤਾ ਦੀ ਪਾਲਣਾ ਕਰੋ। ਸਿਹਤ ਵਿਭਾਗ ਦਾ ਸਹਿਯੋਗ ਕਰੋ।

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

AFPI MOHALI ADMISSION 2024-25: ਮੁੰਡਿਆਂ ਲਈ NDA, ਆਰਮੀ , ਨੇਵੀ ਅਤੇ ਏਅਰ ਫੋਰਸ ਵਿੱਚ ਭਰਤੀ ਲਈ ਸੁਨਹਿਰੀ ਮੌਕਾ, ਅਰਜ਼ੀਆਂ ਦੀ ਮੰਗ

Maharaja Ranjit Singh Academy entrance test 2024-25 Registration Maharaja Ranjit Singh Academy entrance test 2024-25 ਪੰਜਾਬ ਸਰਕਾਰ ਦੀ ਮੋਹਾਲੀ ਵ...

RECENT UPDATES

Trends