COVID ALERT PUNJAB: ਮੁੱਖ ਮੰਤਰੀ ਨੇ ਵਿਦਿਅਕ ਅਦਾਰਿਆਂ, ਸਰਕਾਰੀ ਅਤੇ ਨਿੱਜੀ ਦਫ਼ਤਰਾਂ ਨੂੰ ਜਾਰੀ ਕੀਤੇ ਨਵੇਂ ਆਦੇਸ਼

COVID ALERT PUNJAB: ਮੁੱਖ ਮੰਤਰੀ ਨੇ ਵਿਦਿਅਕ ਅਦਾਰਿਆਂ, ਸਰਕਾਰੀ ਅਤੇ ਨਿੱਜੀ ਦਫ਼ਤਰਾਂ ਨੂੰ ਜਾਰੀ ਕੀਤੇ ਨਵੇਂ ਆਦੇਸ਼ 


 ਚੰਡੀਗੜ੍ਹ, 23 ਦਸੰਬਰ, 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ  ਕਿਹਾ ਕਿ ਸੂਬਾ ਸਰਕਾਰ ਕੋਵਿਡ ਮਹਾਂਮਾਰੀ ਦੀ ਤਾਜ਼ਾ ਲਹਿਰ ਦੇ ਮੱਦੇਨਜ਼ਰ ਕਿਸੇ ਵੀ ਅਣਕਿਆਸੀ ਚੁਣੌਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।



ਮੁੱਖ ਮੰਤਰੀ  ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਆਪਣੇ ਦਫ਼ਤਰ ਵਿਖੇ ਸਮੀਖਿਆ ਮੀਟਿੰਗ ਦੌਰਾਨ ਸੂਬਾ ਸਰਕਾਰ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ।


ਮੁੱਖ ਮੰਤਰੀ ਨੇ ਲੋਕਾਂ ਨੂੰ ਸਾਰੇ ਵਿਦਿਅਕ ਅਦਾਰਿਆਂ, ਸਰਕਾਰੀ ਅਤੇ ਨਿੱਜੀ ਦਫ਼ਤਰਾਂ ਅਤੇ ਇਨਡੋਰ/ਆਊਟਡੋਰ ਇਕੱਠਾਂ, ਮਾਲਾਂ, ਜਨਤਕ ਸਥਾਨਾਂ ਆਦਿ ਵਿੱਚ ਢੁਕਵੇਂ ਮਾਸਕ ਪਹਿਨਣ ਦੀ ਅਪੀਲ ਕੀਤੀ ਤਾਂ ਜੋ ਆਬਾਦੀ ਵਿੱਚ ਵਾਇਰਸ ਦੇ ਹੋਰ ਫੈਲਾਅ ਨੂੰ ਰੋਕਿਆ ਜਾ ਸਕੇ। ਹਰੇਕ ਵਿਅਕਤੀ ਨੂੰ  ਮੁੱਖ ਮੰਤਰੀ ਨੇ  ਜਨਤਕ ਥਾਵਾਂ 'ਤੇ ਮਾਸਕ ਪਹਿਨਣ ਦੀ ਅਪੀਲ ਕੀਤੀ।

WEATHER PUNJAB: ਮੌਸਮ ਵਿਭਾਗ ਵੱਲੋਂ ਸੂਬੇ ਵਿੱਚ ਰੈੱਡ ਅਲਰਟ, ਪੜ੍ਹੋ ਇਥੇ 

. ਇਸੇ ਤਰ੍ਹਾਂ, ਉਨ੍ਹਾਂ ਕਿਹਾ ਕਿ ਕੋਵਿਡ-19 ਲਈ ਢੁਕਵੇਂ ਵਿਵਹਾਰ ਦੀ ਸਖਤੀ ਨਾਲ ਪਾਲਣਾ ਕੀਤੀ ਜਾਣੀ ਚਾਹੀਦੀ ਹੈ ਜਿਵੇਂ ਕਿ ਸਮਾਜਿਕ ਦੂਰੀ, ਸਾਹ ਲੈਣ ਦੇ ਸ਼ਿਸ਼ਟਾਚਾਰ ਅਤੇ ਜਨਤਕ ਥਾਵਾਂ 'ਤੇ ਥੁੱਕਣਾ ਨਹੀਂ। ਭਗਵੰਤ ਮਾਨ ਨੇ ਸਿਹਤ ਵਿਭਾਗ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕੋਵਿਡ-19 ਦੇ ਲੱਛਣਾਂ ਵਾਲੇ ਕਿਸੇ ਵੀ ਵਿਅਕਤੀ ਦਾ ਟੈਸਟ ਜ਼ਰੂਰ ਕਰਵਾਇਆ ਜਾਵੇ ਅਤੇ ਕੋਵਿਡ-19 ਪ੍ਰੋਟੋਕੋਲ ਦੀ ਪਾਲਣਾ ਕੀਤੀ ਜਾਵੇ। ਉਨ੍ਹਾਂ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਆਪਣੇ ਸਬੰਧਤ ਜ਼ਿਲ੍ਹਿਆਂ ਵਿੱਚ ਪ੍ਰਬੰਧਾਂ ਦਾ ਲਗਾਤਾਰ ਜਾਇਜ਼ਾ ਲੈਣ ਲਈ ਵੀ ਕਿਹਾ।

STUDENT ATTACK ON TEACHER: ਸਰਕਾਰੀ ਸਕੂਲ ਦੇ ਅਧਿਆਪਕ ਤੇ ਵਿਦਿਆਰਥੀ ਵੱਲੋਂ ਹਮਲਾ  


ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਕਿਸੇ ਵੀ ਸੰਕਟ ਨਾਲ ਨਜਿੱਠਣ ਲਈ ਰਾਜ ਪੱਧਰੀ ਕੋਵਿਡ ਕੰਟਰੋਲ ਰੂਮ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ।

Featured post

PSEB CLASS 8 RESULT 2024 DIRECT LINK ACTIVE: ਵਿਦਿਆਰਥੀਆਂ ਲਈ ਨਤੀਜਾ ਦੇਖਣ ਲਈ ਲਿੰਕ ਐਕਟਿਵ

PSEB 8th Result 2024 : DIRECT LINK Punjab Board Class 8th result 2024 :  💥RESULT LINK PSEB 8TH CLASS 2024💥  Link for result active on 1 m...

BOOK YOUR SPACE ( ਐਡ ਲਈ ਸੰਪਰਕ ਕਰੋ )

BOOK YOUR SPACE ( ਐਡ ਲਈ ਸੰਪਰਕ ਕਰੋ )
Make this space yours

RECENT UPDATES

Trends