ਵਧ ਰਹੀ ਧੁੰਦ ਕਾਰਣ ਸਕੂਲਾਂ ਦਾ ਸਮਾਂ ਬਦਲਿਆ ਜਾਵੇ: ਡੀ ਟੀ.ਐੱਫ
ਅੰਮ੍ਰਿਤਸਰ, 19 ਦਸੰਬਰ ( jobsoftoday): ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਪੰਜਾਬ ਸਰਕਾਰ ਪਾਸੋਂ ਵਧ ਰਹੀ ਧੁੰਦ ਦੇ ਮੱਦੇਨਜ਼ਰ ਸਕੂਲਾਂ ਦੇ ਲੱਗਣ ਦੇ ਸਮੇਂ ਵਿੱਚ ਤਬਦੀਲੀ ਦੀ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਵਰਗੇ ਜ਼ਿਲ੍ਹਿਆਂ ਵਿੱਚੋਂ ਵੱਡੀ ਗਿਣਤੀ ਵਿੱਚ ਅਧਿਆਪਕ ਦੂਰ ਦੁਰੇਡੇ ਜ਼ਿਲ੍ਹਿਆਂ ਵਿੱਚੋ ਸਕੂਲਾਂ ਵਿੱਚ ਡਿਊਟੀ ਦੇਣ ਲਈ ਵੱਖ ਵੱਖ ਵਾਹਨਾਂ ਰਾਹੀਂ ਜਾਂਦੇ ਹਨ। ਧੁੰਦ ਕਾਰਣ ਸਕੂਲ ਪੁੱਜਣ ਵਿੱਚ ਹੋਣ ਵਾਲੀ ਦੇਰੀ ਦੇ ਡਰੋਂ ਉਨ੍ਹਾਂ ਦੀ ਮਾਨਸਿਕ ਸਥਿਤੀ ਪ੍ਰਭਾਵਿਤ ਹੁੰਦੀ ਹੈ। ਉਨ੍ਹਾਂ ਪਿਛਲੇ ਸਾਲਾਂ ਵਿੱਚ ਧੁੰਦ ਦੇ ਮੌਸਮ ਵਿੱਚ ਹੋਈਆਂ ਦੁਰਘਟਨਾਵਾਂ ਵਿੱਚ ਗਈਆਂ ਜਾਨਾਂ ਦਾ ਹਵਾਲਾ ਦਿੰਦਿਆਂ ਪੰਜਾਬ ਸਰਕਾਰ ਪਾਸੋਂ ਸਕੂਲ ਲੱਗਣ ਦਾ ਸਮਾਂ ਘੱਟੋ ਘੱਟ ਇੱਕ ਘੰਟਾ ਦੇਰੀ ਨਾਲ ਕਰਨ ਦੀ ਮੰਗ ਕੀਤੀ ਤਾਂ ਜੋ ਕੀਮਤੀ ਜਾਨਾਂ ਦਾ ਜੋਖ਼ਮ ਘਟ ਸਕੇ।
ਡੀ.ਟੀ.ਐੱਫ ਦੇ ਜਿਲ੍ਹਾ ਆਗੂਆਂ ਅੰਮਿ੍ਤਸਰ ਗੁਰਬਿੰਦਰ ਸਿੰਘ ਖਹਿਰਾ, ਚਰਨਜੀਤ ਸਿੰਘ ਰਾਜਧਾਨ, ਜਰਮਨਜੀਤ ਸਿੰਘ, ਗੁਰਦੇਵ ਸਿੰਘ, ਹਰਜਾਪ ਸਿੰਘ ਬੱਲ, ਰਾਜੇਸ਼ ਕੁਮਾਰ ਪਰਾਸ਼ਰ, ਪਰਮਿੰਦਰ ਰਾਜਾਸਾਂਸੀ, ਨਿਰਮਲ ਸਿੰਘ, ਸੁਖਜਿੰਦਰ ਸਿੰਘ ਜੱਬੋਵਾਲ, ਮਨਪ੍ਰੀਤ ਸਿੰਘ, ਕੁਲਦੀਪ ਸਿੰਘ ਤੌਲਾਨੰਗਲ, ਸ਼ਮਸ਼ੇਰ ਸਿੰਘ, ਸੁਖਵਿੰਦਰ ਸਿੰਘ ਬਿੱਟਾ, ਡਾ.ਗੁਰਦਿਆਲ ਸਿੰਘ, ਚਰਨਜੀਤ ਸਿੰਘ ਭੱਟੀ, ਕੇਵਲ ਸਿੰਘ, ਵਿਸ਼ਾਲ ਕਪੂਰ, ਵਿਸ਼ਾਲ ਚੌਹਾਨ, ਵਿਕਾਸ ਚੌਹਾਨ, ਦਿਲਬਾਗ ਸਿੰਘ, ਨਰਿੰਦਰ ਸਿੰਘ ਮੱਲੀਆਂ, ਗੁਰਪ੍ਰੀਤ ਸਿੰਘ ਨਾਭਾ, ਬਲਦੇਵ ਮੰਨਣ,ਦੀਪਕ ਨੇ ਕਿਹਾ ਕਿ ਜਿਲਾ ਮੋਗਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਲਕੇ ਦੇ ਅਧਿਆਪਕ ਦੀ ਗੱਡੀ ਦਾ ਸਵੇਰ ਦੇ ਸਕੂਲ ਜਾਂਦੇ ਸਮੇਂ ਭਿਆਨਕ ਹਾਦਸੇ ਹੋਈਆਂ ਜਿਸ ਨਾਲ ਉਹਨਾਂ ਦੀ ਗੱਡੀ ਦਾ ਕਾਫੀ ਨੁਕਸਾਨ ਹੋਇਆ ਅਤੇ ਅਧਿਆਪਕ ਦੇ ਅਤੇ ਹੋਰ ਵਿਆਕਤੀਆ ਦੇ ਵੀ ਸੱਟਾ ਵੱਜਿਆ । ਜੱਥੇਬੰਦੀ ਦੇ ਆਗੂਆਂ ਨੇ ਪੰਜਾਬ ਸਰਕਾਰ ਕੋਲੋੰ ਪੁਰਜ਼ੋਰ ਅਪੀਲ ਕੀਤੀ ਕਿ ਸਕੂਲ ਦਾ ਸਮਾਂ 10 ਵਜੇ ਤੋੰ 3 ਵਜੇ ਕੀਤਾ ਜਾਵੇ ਤਾਂ ਜੋ ਕੀਮਤੀ ਜਾਨਾਂ ਬਚ ਸਕਣ।