EDUCATION BREAKING: ਧੁੱਪ ਵਿੱਚ ਕਲਾਸਾਂ ਲਗਾਉਣ ਵਾਲੇ ਅਧਿਆਪਕਾਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ -ਹੁਕਮ ਜਾਰੀ

EDUCATION BREAKING: ਧੁੱਪ ਵਿੱਚ ਕਲਾਸਾਂ ਲਗਾਉਣ ਵਾਲੇ ਅਧਿਆਪਕਾਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ -ਹੁਕਮ ਜਾਰੀ 

ਹੁਸ਼ਿਆਰਪੁਰ, 18 ਦਸੰਬਰ 


ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਕਮਰਿਆਂ ਵਿਚ ਬਿਠਾਉਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।



ਜ਼ਿਲ੍ਹਾ ਸਿੱਖਿਆ ਅਫ਼ਸਰ ਹੁਸ਼ਿਆਰਪੁਰ, ਵੱਲੋਂ ਸਮੂਹ ਸਕੂਲ ਮੁਖੀਆਂ ਨੂੰ ਇਸ ਸਬੰਧੀ ਪੱਤਰ ਜਾਰੀ ਕੀਤਾ ਹੈ ਅਤੇ ਕਿਹਾ ਕਿ ਸਕੂਲ ਨਿਰੀਖਣ ਦੌਰਾਨ ਦੇਖਣ ਵਿੱਚ ਆਇਆ ਹੈ ਕਿ ਸਰਦੀਆਂ ਦਾ ਮੌਸਮ ਹੋਣ ਕਰਕੇ ਜਿਆਦਾਤਰ ਬੱਚਿਆਂ ਨੂੰ ਧੁੱਪ ਵਿੱਚ ਬਿਠਾ ਕੇ ਕਲਾਸਾਂ ਲਗਾਈਆਂ ਜਾ ਰਹੀਆਂ ਹਨ ਜੋ ਕਿ ਸਿੱਖਿਆ ਵਿਭਾਗ ਦੁਆਰਾ ਜਾਰੀ ਹੁਕਮਾਂ ਦੀ ਅਵੇਲਣਾ ਹੈ, ਕਿਉਂਕਿ ਹਰ ਇੱਕ ਸਕੂਲ ਵਿੱਚ ਇੱਕ ਸਮਾਰਟ ਕਲਾਸਰੂਮ ਹੈ ਜਿਸ ਵਿੱਚ ਪ੍ਰੋਜੈਕਟਰ ਲੱਗਿਆ ਹੈ। ਜਿਸ ਦੀ ਵਰਤੋਂ ਕਰਨਾ ਅਤਿ ਜ਼ਰੂਰੀ ਹੈ। ਇਸ ਲਈ ਸਮੂਹ ਸਕੂਲ ਇੰਚਾਰਜਾਂ ਨੂੰ ਸਖਤ ਹਦਾਇਤ ਕੀਤੀ ਗਈ ਹੈ ਕਿ ਬੱਚਿਆਂ ਨੂੰ ਸਕੂਲ ਸਮੇਂ ਦੌਰਾਨ ਕਲਾਸਰੂਮ ਵਿੱਚ ਬਿਠਾ ਕੇ ਪੜ੍ਹਾਇਆ ਜਾਵੇ। ਜੇਕਰ ਭਵਿੱਖ ਵਿੱਚ ਇਹੋ ਜਿਹੀ ਅਣਗਹਿਲੀ ਸਾਹਮਣੇ ਆਉਂਦੀ ਹੈ ਤਾਂ ਸਬੰਧਤ ਸਕੂਲ ਮੁਖੀ ਅਤੇ ਸਬੰਧਤ ਕਲਸਟਰ ਇੰਚਾਰਜ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।READ OFFICIAL LETTER HERE 


Download PUNJAB NEWS ONLINE GET ALL UPDATE .

Available on Play Store From This Link : https://play.google.com/store/apps/details?id=com.punjab.news.online





Featured post

PRE BOARD DATESHEET REVISED: ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ

ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...

RECENT UPDATES

Trends