MISSION 100% GIVE YOUR BEST: ਅਧਿਆਪਕ ਸਕੂਲ ਸਮੇਂ ਤੋਂ ਪਹਿਲਾਂ ਜਾਂ ਬਾਅਦ ਕਲਾਸਾਂ ਲਗਾ ਕੇ ਪੜਾਉਣਗੇ - ਸਿੱਖਿਆ ਮੰਤਰੀ


 ਸਿੱਖਿਆ ਮੰਤਰੀ ਹਰਜੋਤ ਸਿੰੰਘ ਬੈਂਸ ਵੱਲੋਂ ‘ਮਿਸ਼ਨ-100%: ਗਿਵ ਯੂਅਰ ਬੈਸਟ’ ਮੁਹਿੰਮ ਦੀ ਸ਼ੁਰੂਆਤ 

ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਕੇ ਜਮਾਤਾਂ ਦੇ ਵਧੀਆ ਨਤੀਜੇ ਲਏ ਜਾਣਗੇ

ਪ੍ਰਮੋਦ ਭਾਰਤੀ

ਚੰਡੀਗੜ੍ਹ(3 ਦਸੰਬਰ) 

 ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਹਰ ਪੱਖ ਤੋਂ ਬਿਹਤਰ ਬਣਾਉਣ ਵਾਸਤੇ ਯਤਨਸ਼ੀਲ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰੰਘ ਬੈਂਸ ਵੱਲੋਂ ਅੱਜ ‘ਮਿਸ਼ਨ-100%: ਗਿਵ ਯੂਅਰ ਬੈਸਟ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਦਾ ਉਦੇਸ਼ ਅਗਲੇ ਸਾਲ ਹੋਣ ਵਾਲੀਆਂ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਾਸਤੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਕੇ ਸ਼ਾਨਦਾਰ ਨਤੀਜੇ ਹਾਸਿਲ ਕਰਨ ਦੇ ਨਾਲ-ਨਾਲ ਉਹਨਾਂ ਦੇ ਮਨਾਂ ਵਿੱਚੋਂ ਪ੍ਰੀਖਿਆ ਦੇ ਭੈਅ ਨੂੰ ਖਤਮ ਕਰਕੇ ਭਵਿੱਖ ਦੇ ਵਧੀਆ ਨਾਗਰਿਕਾਂ ਵਜੋਂ ਤਿਆਰ ਕਰਨਾ ਹੈ।ਇਸ ਪ੍ਰੋਗਰਾਮ ਦਾ ਦਿਲਚਸਪ ਪਹਿਲੂ ਇਹ ਰਿਹਾ ਕਿ ਸਿੱਖਿਆ ਮੰਤਰੀ ਸ. ਹਰਜੋਤ ਸਿੰੰਘ ਬੈਂਸ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਟੀਮ ਸਮੇਤ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਯੂਟਿਊਬ ਅਤੇ ਐਜੂਸੈੱਟ ਦੇ ਲਾਇਵ ਪ੍ਰੋਗਰਾਮ ਜਰੀਏ ਪੰਜਾਬ ਦੇ ਲੱਖਾਂ ਲੋਕਾਂ ਦੇ ਰੂਬਰੂ ਹੋਏ, ਜਿਸ ਦੌਰਾਨ ਉਹਨਾਂ ਭਵਿੱਖ ਦੀਆਂ ਯੋਜਨਾਵਾਂ ਦਾ ਖੁਲਾਸਾ ਵੀ ਕੀਤਾ। ਸ. ਬੈਂਸ ਅਨੁਸਾਰ ਅੱਜ ਦੇ ਸਕੂਲੀ ਵਿਦਿਆਰਥੀ ਹੀ ਪੰਜਾਬ ਦਾ ਭਵਿੱਖ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਇਹਨਾਂ ਨੇ ਹੀ ਪੰਜਾਬ ਅਤੇ ਦੇਸ਼ ਦੀ ਵਾਂਗਡੋਰ ਸਾਂਭਣੀ ਹੈ। ਉਹਨਾਂ ਕਿਹਾ ਪੰਜਾਬ ਦੀ ਸਕੂਲ ਸਿੱਖਿਆ ਨੂੰ ਰੌਚਿਕ ਅਤੇ ਸਮੇਂ ਦੇ ਹਾਣ ਦੀ ਬਣਾਉਣ ਵਾਸਤੇ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਕਿ ਜਿੰਨਾਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਹੱਲਾਸ਼ੇਰੀ ਰਾਹੀਂ ਵਧੀਆ ਕਾਰਗੁਜਾਰੀ ਦਿਖਾਉਣ ਵਾਸਤੇ ਪ੍ਰੇਰਿਤ ਕਰਨਾ ਹੈ।‘ਮਿਸ਼ਨ-100%: ਗਿਵ ਯੂਅਰ ਬੈਸਟ’ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਸ. ਬੈਂਸ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਵਿਦਿਆਰਥੀਆਂ ਦੇ ਤਿੰਨ ਗਰੁੱਪ ਬਣਾਏ ਜਾਣਗੇ ਜਿੰਨਾਂ ਵਿੱਚੋਂ ਪਹਿਲੇ ਗਰੁੱਪ ਵਿੱਚ 40% ਤੋਂ ਘੱਟ ਅੰਕ ਲੈਣ ਵਾਲੇ, ਦੂਜੇ ਵਿੱਚ 40% ਤੋਂ 80% ਅੰਕ ਲੈਣ ਵਾਲੇ ਅਤੇ ਤੀਜੇ ਗਰੁੱਪ ਵਿੱਚ 80% ਤੋਂ ਵੱਧ ਅੰਕ ਲੈਣ ਵਾਲੇ ਵਿਦਿਆਰਥੀਆਂ ਦੀ ਹਰ ਹਫਤੇ ਕਾਰਗੁਜਾਰੀ ਦਾ ਮੁਲਾਂਕਨ ਕੀਤਾ ਜਾਵੇਗਾ। ਪੜਾਈ ਵਿੱਚ ਕਮਜੋਰ ਅਤੇ ਹੁਸ਼ਿਆਰ ਵਿਦਿਆਰਥੀਆਂ ਦੇ ਬੱਡੀ ਗਰੁੱਪ ਬਣਾਏ ਜਾਣਗੇ। ਮਿਸ਼ਨ ਦੀ ਪ੍ਰਾਪਤੀ ਵਾਸਤੇ ਅਧਿਆਪਕ ਆਪਣੀ ਸੁਵਿਧਾ ਅਨੁਸਾਰ ਜੀਰੋ ਪੀਰੀਅਡ ਜਾਂ ਸਕੂਲ ਸਮੇਂ ਤੋਂ ਪਹਿਲਾਂ ਜਾਂ ਬਾਅਦ ਵਿੱਚ ਵਿਸ਼ੇਸ਼ ਕਲਾਸਾਂ ਲਗਾ ਕੇ ਪੜਾਈ ਕਰਵਾਉਣਗੇ। ਸਿੱਖਿਆ ਮੰਤਰੀ ਅਨੁਸਾਰ ਇਸ ਮਿਸ਼ਨ ਨੂੰ ਵਧੀਆ ਤਰੀਕੇ ਨਾਲ ਲਾਗੂ ਕਰਕੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਉਹ ਪ੍ਰਸੰਸਾ ਪੱਤਰ ਵੀ ਦੇਣਗੇ। ਇਸ ਮੌਕੇ ਡੀ.ਜੀ.ਐਸ.ਈ. ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਡੀ.ਪੀ.ਆਈ. ਸ. ਤੇਜਦੀਪ ਸਿੰਘ ਸੈਣੀ, ਡਾਇਰੈਕਟਰ ਐਸ.ਸੀ.ਈ.ਆਰ.ਟੀ. ਡਾ. ਮਨਿੰਦਰ ਸਿੰਘ ਸਰਕਾਰੀਆ ਅਤੇ ਇਸ ਮੁਹਿੰਮ ਦੇ ਨੋਡਲ ਅਫਸਰ ਸ੍ਰੀ ਬਲਵਿੰਦਰ ਸਿੰਘ ਸੈਣੀ ਵੀ ਮੌਜੂਦ ਸਨ। 

ਸਿੱਖਿਆ ਮੰਤਰੀ ਬੈਂਸ ਨੇ ਖੁਦ ਸੰਭਾਲੀ ‘ਮਿਸ਼ਨ-100%: ਗਿਵ ਯੂਅਰ ਬੈਸਟ’ ਮੁਹਿੰਮ ਦੀ ਕਮਾਨ: ਜਲ ਸਰੋਤ, ਮਾਈਨਿੰਗ ਅਤੇ ਜੇਲਾਂ ਵਰਗੇ ਵੱਡੇ ਮਹਿਕਮਿਆਂ ਦੇ ਨਾਲ ਨਾਲ ਪੰਜਾਬ ਦੇ ਸਭ ਤੋਂ ਵੱਧ ਮੁਲਾਜਮਾਂ ਵਾਲੇ ਸਿੱਖਿਆ ਮਹਿਕਮੇ ਨੂੰ ਸੰਭਾਲ ਰਹੇ ਕੈਬਨਿਟ ਮੰਤਰੀ ਸ. ਹਰਜੋਤ ਸਿੰੰਘ ਬੈਂਸ ਨੇ ਖੁਦ ‘ਮਿਸ਼ਨ-100%: ਗਿਵ ਯੂਅਰ ਬੈਸਟ’ ਮੁਹਿੰਮ ਦੀ ਕਮਾਨ ਸੰਭਾਲੀ ਹੋਈ ਹੈ। ਜਾਣਕਾਰ ਸੂਤਰਾਂ ਅਨੁਸਾਰ ਸ. ਬੈਂਸ ਨੇ ਇਸ ਮੁਹਿੰਮ ਦੇ ਟੀਚੇ ਅਤੇ ਗਾਈਡਲਾਈਨਜ ਆਪ ਤਿਆਰ ਕੀਤੇ ਹਨ। ਹੋਰ ਤਾਂ ਹੋਰ ਇਸ ਮੁਹਿੰਮ ਦਾ ਲੋਗੋ ਵੀ ਉਹਨਾਂ ਆਪ ਡਿਜਾਈਨ ਕਰਵਾਇਆ ਹੈ।ਸਿੱਖਿਆ ਮੰਤਰੀ ਸ. ਹਰਜੋਤ ਸਿੰੰਘ ਬੈਂਸ ਦੀ ਇਸ ਗੱਲੋਂ ਵੀ ਤਾਰੀਫ ਹੋ ਰਹੀ ਹੈ ਕਿ ਉਹ ਰੁਤਬੇ ਦਾ ਰੋਅਬ ਵਰਤਣ ਦੀ ਬਜਾਇ ਕੰਮ ਸੱਭਿਆਚਾਰ ਪੈਦਾ ਕਰਨ ਦੇ ਮੰਤਵ ਨਾਲ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਮੋਟੀਵੇਟਰ ਦੇ ਤੌਰ ਤੇ ਕੰਮ ਕਰ ਰਹੇ ਹਨ ਜਿਸਦੇ ਆਉਣ ਵਾਲੇ ਸਮੇਂ ਵਿੱਚ ਹਾਂ-ਪੱਖੀ ਨਤੀਜੇ ਮਿਲਣ ਦੀ ਪੂਰੀ ਉਮੀਦ ਹੈ।

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends