NO WORK NO PAY: ਪੰਜਾਬ ਸਰਕਾਰ ਵੱਲੋਂ ਹੜਤਾਲੀ ਮੁਲਾਜ਼ਮਾਂ ਵਿਰੁੱਧ "ਕੰਮ ਨਹੀਂ ਤਨਖ਼ਾਹ ਨਹੀਂ" ਦਾ ਹੁਕਮ ਲਾਗੂ ਕਰਨ ਦਾ ਫੈਸਲਾ
ਚੰਡੀਗੜ੍ਹ,6 ਦਸੰਬਰ
ਪੰਜਾਬ ਸਰਕਾਰ ਵੱਲੋਂ ਹੜਤਾਲੀ ਮੁਲਾਜ਼ਮਾਂ ਵਿਰੁੱਧ ਕੰਮ ਨਹੀਂ ਤਨਖ਼ਾਹ ਨਹੀਂ ਦਾ ਹੁਕਮ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਪੰਚਾਇਤ ਸਕੱਤਰਾਂ ਦੀ ਹੜਤਾਲ ਖ਼ਤਮ ਕਰਵਾਏ ਜਾਣ ਦੀਆਂ ਕੋਸ਼ਿਸ਼ਾਂ ਸਫ਼ਲ ਨਾ ਹੋਣ ਕਾਰਨ, ਹੁਣ ਵਿਭਾਗ ਸਖ਼ਤੀ ਦੇ ਰੌਂਅ ਵਿੱਚ ਨਜ਼ਰ ਆ ਰਿਹਾ ਹੈ।
ਸੂਬੇ ਭਰ ਦੇ ਪੰਚਾਇਤ ਸਕੱਤਰ 22 ਨਵੰਬਰ ਤੋਂ ਲਗਾਤਾਰ ਹੜਤਾਲ 'ਤੇ ਹਨ। ਪੰਚਾਇਤ ਸਕੱਤਰਾਂ ਦੀ ਹੜਤਾਲ ਕਾਰਨ ਪੰਚਾਇਤ ਵਿਭਾਗ ਦੇ ਬਲਾਕਾਂ ਦਾ ਕੰਮ ਪੂਰੀ ਤਰ੍ਹਾਂ ਠੱਪ ਪਿਆ ਹੈ।
ALSO READ: ਡਿਸਟ੍ਰਿਕਟ ਰੈਡ ਕਰਾਸ ਸੁਸਾਇਟੀ ਵੱਲੋਂ ਕਲਰਕ ਭਰਤੀ ਲਈ ਅਰਜ਼ੀਆਂ ਦੀ ਮੰਗ
ਜ਼ਿਲ੍ਹਾ ਅਤੇ ਸੈਸ਼ਨ ਜੱਜ ਰੂਪਨਗਰ ਵਿਖੇ Process server ਦੀਆਂ ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਦੀ ਮੰਗ
ਇਸ ਕਾਰਨ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਨੇ ਰਾਜ ਭਰ ਦੀ ਪੰਚਾਇਤ ਸਮਿਤੀਆਂ ਦੇ ਕਾਰਜ ਸਾਧਕ ਅਫ਼ਸਰਾਂ ਨੂੰ ਲਿਖਤੀ ਨਿਰਦੇਸ਼ ਦਿੱਤੇ ਹਨ ਕਿ ਜਿਹੜੇ ਪੰਚਾਇਤ ਸਕੱਤਰ ਹੜਤਾਲ ਉੱਤੇ ਹਨ, ਉਨ੍ਹਾਂ 'ਤੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਕੰਮ ਨਹੀਂ ਤਨਖ਼ਾਹ ਨਹੀਂ ਦਾ ਹੁਕਮ ਲਾਗੂ ਕੀਤਾ ਜਾਵੇ।