ਐਨ.ਪੀ.ਐਸ. ਮੁਲਾਜ਼ਮਾਂ ਦੇ ਜੀ.ਪੀ.ਐਫ. ਖਾਤੇ ਖੋਲ੍ਹਕੇ ਤੁਰੰਤ ਕਟੌਤੀ ਸ਼ੁਰੂ ਕੀਤੀ ਜਾਵੇ - ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਨੇ ਕੀਤੀ ਮੰਗ- 26 ਜਨਵਰੀ ਨੂੰ ਪੰਜਾਬ ਸਰਕਾਰ ਵਿਰੁੱਧ ਕੀਤੇ ਜਾਣਗੇ ਗੁਪਤ ਐਕਸ਼ਨ-
ਲੁਧਿਆਣਾ, 30 ਦਸੰਬਰ (jobsoftoday) ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਸੂਬਾ ਕਨਵੀਨਰ ਗੁਰਜੰਟ ਸਿੰਘ ਕੋਕਰੀ ਦੀ ਪ੍ਰਧਾਨਗੀ ਹੇਠ ਸੂਬਾ ਕਮੇਟੀ ਦੀ ਮੀਟਿੰਗ ਅੱਜ ਇੱਥੇ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿਖੇ ਹੋਈ । ਮੀਟਿੰਗ ਨੂੰ ਸੰਬੋਧਨ ਕਰਦਿਆਂ ਮੋਰਚੇ ਦੇ ਸੂਬਾਈ ਕੋ-ਕਨਵੀਨਰ ਰਣਦੀਪ ਸਿੰਘ ਸ੍ਰੀ ਫ਼ਤਹਿਗੜ੍ਹ ਸਾਹਿਬ, ਟਹਿਲ ਸਿੰਘ ਸਰਾਭਾ, ਕੰਵਲਜੀਤ ਸਿੰਘ ਰੋਪੜ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਦੇ ਸੂਬਾਈ ਪ੍ਰੈਸ ਸਕੱਤਰ ਪ੍ਰਭਜੀਤ ਸਿੰਘ ਉੱਪਲ, ਪਰਵੀਨ ਕੁਮਾਰ ਲੁਧਿਆਣਾ ਮੀਤ ਪ੍ਧਾਨ , ਕੇਵਲ ਸਿੰਘ ਵਨਬੈਤ, ਸੰਜੀਵ ਸ਼ਰਮਾ ਲੁਧਿਆਣਾ , ਸੁਖਜੀਤ ਸਿੰਘ , ਕਰਤਾਰ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੇ ਫੈਸਲੇ ਦਾ ਸਵਾਗਤ ਕਰਦੇ ਹੋਏ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ 18 ਨਵੰਬਰ 2022 ਨੂੰ ਜਾਰੀ ਨੋਟੀਫਿਕੇਸ਼ਨ ਦੀ ਲਗਾਤਾਰਾਤਾ ਵਿੱਚ ਹੋਰ ਸੋਧਾਂ ਕਰਕੇ ਪੰਜਾਬ ਸਿਵਲ ਸਰਵਿਸ ਰੂਲਜ਼ ਭਾਗ- 2 ਅਧੀਨ ਸਮੂਹ ਸਰਕਾਰੀ, ਅਰਧ-ਸਰਕਾਰੀ, ਕਾਰਪੋਰੇਸ਼ਨਾਂ, ਬੋਰਡਾਂ, ਯੂਨੀਵਰਸਿਟੀਆਂ ਆਦਿ ਹੋਰ ਦੇ ਸਮੂਹ ਮੁਲਾਜ਼ਮਾਂ ਨੂੰ ਕਵਰ ਕਰਨ ਅਤੇ ਪੰਜਾਬ ਸਿਵਲ ਸਰਵਿਸ ਰੂਲਜ਼ ਭਾਗ- 1 ਤੇ ਜੀ ਪੀ ਐਫ ਦੇ ਨਿਯਮ ਅਧੀਨ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਜਾਣ ।
ਇਹ ਮੰਗ ਵੀ ਕੀਤੀ ਗਈ ਕਿ 1 ਜਨਵਰੀ 2004 ਤੋਂ ਪਹਿਲਾਂ ਭਰਤੀ ਮੁਲਾਜ਼ਮਾਂ ਲਈ ਲਾਗੂ ਪੁਰਾਣੀ ਪੈਨਸ਼ਨ ਸਕੀਮ ਅਤੇ 1972 ਦੇ ਪੈਨਸ਼ਨ ਨਿਯਮ ਅਨੁਸਾਰ ਇੰਨ ਬ਼ਿੰਨ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ । ਇਹ ਮੰਗ ਵੀ ਕੀਤੀ ਗਈ ਕਿ ਤਤਕਾਲ ਸਮੇਂ ਤੋਂ ਹੀ ਐਨ .ਪੀ. ਐਸ. ਮੁਲਾਜ਼ਮਾਂ ਦੇ ਜੀ.ਪੀ.ਐਫ.ਨੰਬਰ / ਖਾਤੇ ਅਲਾਟ ਕੀਤੇ ਜਾਣ ਤੇ ਮੁਲਾਜ਼ਮਾਂ ਦੀ 10% ਕੰਟਰੀਬਿਊਸ਼ਨ ਬੰਦ ਕਰਕੇ ਜੀ.ਪੀ.ਐਫ. ਕਟੋਤੀ ਸ਼ੁਰੂ ਕੀਤੀ ਜਾਵੇ ਅਤੇ 1 ਜਨਵਰੀ -2004 ਤੋਂ ਹੁਣ ਤੱਕ ਨਵੀਂ ਡਿਫਾਇੰਡ ਕੰਟਰੀਬਿਊਟਰੀ ਪੈਨਸ਼ਨ ਸਕੀਮ ਅਧੀਨ ਸੇਵਾ ਮੁਕਤ ਹੋਏ ਜਾਂ ਸੇਵਾ ਦੌਰਾਨ ਮੌਤ ਹੋਣ ਵਾਲੇ ਮੁਲਾਜ਼ਮਾਂ ਨੂੰ ਵੀ ਪੁਰਾਣੀ ਪੈਨਸ਼ਨ ਸਕੀਮ ਅਧੀਨ ਕਵਰ ਕੀਤਾ ਜਾਵੇ | ਇਸ ਤੋਂ ਇਲਾਵਾ ਮੁਲਾਜ਼ਮਾਂ ਦਾ ਸ਼ੇਅਰ ਮਾਰਕੀਟ ਵਿੱਚ ਪਿਆ ਲਗਭਗ 17 ਹਜ਼ਾਰ ਕਰੋੜ ਰੁਪਇਆ ਵੀ ਵਾਪਸ ਲਿਆ ਕੇ ਮੁਲਾਜ਼ਮਾਂ ਦੇ ਜੀ.ਪੀ.ਐਫ. ਖਾਤਿਆਂ ਵਿੱਚ ਤਬਦੀਲ ਕੀਤਾ ਜਾਵੇ ਅਤੇ ਇਸ ਦੀ ਪ੍ਰਾਪਤੀ ਲਈ ਜੱਥੇਬੰਦੀ ਪੰਜਾਬ ਸਰਕਾਰ ਨਾਲ ਕੇਂਦਰ ਤੋਂ ਫੰਡ ਲਿਆਉਣ ਲਈ ਸੰਘਰਸ਼ ਵਿੱਚ ਪੂਰਾ ਸਹਿਯੋਗ ਦੇਣ ਲਈ ਤਿਆਰ ਹੈ | ਇਸ ਤੋਂ ਇਲਾਵਾ ਮੋਰਚੇ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੇ ਆਰਥਿਕ ਸਲਾਹਕਾਰ ਕਮੇਟੀ ਦੇ ਮੈਂਬਰ ਸੰਜੀਵ ਸਨਿਆਲ ਦੇ ਉਸ ਬਿਆਨ ਕਿ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਨਾਲ ਦੇਸ਼ ਦੇ ਹਿੱਤਾਂ ਨੂੰ ਨੁਕਸਾਨ ਹੋਵੇਗਾ, ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਉਸ ਦੇ ਬਿਆਨ ਨੂੰ ਸਰਮਾਏਦਾਰੀ ਜਮਾਤ ਦੇ ਦਬਾਅ ਹੇਠ ਆਇਆ ਬਿਆਨ ਕਰਾਰ ਦਿੱਤਾ ਗਿਆ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਜੀਪੀਐਫ ਖਾਤੇ ਖੋਲ੍ਹਣ ਸਬੰਧੀ ਕੋਈ ਕਾਰਵਾਈ ਨਾ ਕੀਤੀ ਤਾਂ ਮੋਰਚੇ ਵੱਲੋਂ 26 ਜਨਵਰੀ ਨੂੰ ਪੰਜਾਬ ਸਰਕਾਰ ਖਿਲਾਫ਼ ਗੁਪਤ ਐਕਸ਼ਨ ਕੀਤੇ ਜਾਣਗੇ , ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ| ਇਸ ਤੋਂ ਇਲਾਵਾ ਮੋਰਚੇ ਵਲੋਂ ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ 1680-22- ਬੀ ਦੀ 29 ਜਨਵਰੀ ਦੀ ਸੰਗਰੂਰ ਵਿਖੇ ਹੋ ਰਹੀ ਸੂਬਾ ਪੱਧਰੀ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ l ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਮੁਲਾਜ਼ਮ ਆਗੂ ਮਨੀਸ਼ ਸ਼ਰਮਾ, ਹਰੀਦੇਵ, ਪਰਮਜੀਤ ਸਿੰਘ ਸਵੱਦੀ , ਸਤਵਿੰਦਰ ਪਾਲ ਸਿੰਘ , ਗਿਆਨ ਸਿੰਘ ਦੋਰਾਹਾ , ਦਵਿੰਦਰ ਸਿੰਘ ਪੀਏਯੂ, ਰਜਿੰਦਰ ਸਿੰਘ ਮੋਹਾਲੀ,ਸੁਰਿੰਦਰ ਸਿੰਘ ਸੋਨੀ ਲੁਧਿਆਣਾ,ਮਨਦੀਪ ਸਿੰਘ ਦੀਵਾ,ਮੋਹਣ ਸਿੰਘ ਟਿਵਾਣਾ,ਗਗਨਦੀਪ ਸਿੰਘ ਖਾਲਸਾ,ਤਰਸੇਮ ਸਿੰਘ,ਸੰਜੇ ਕੁਮਾਰ,ਜਗਦੀਪ ਸਿੰਘ,ਹਰਦੀਪ ਸਿੰਘ,ਗੁਰਦੀਪ ਸਿੰਘ, ਬਜਿੰਦਰ ਸ਼ਰਮਾ, ਪਰਮਜੀਤ ਸਿੰਘ ਬੈਂਸ, ਰਛਪਾਲ ਸਿੰਘ, ਮਨਜੀਤ ਸਿੰਘ, ਸਲੀਮ ਜਗਰਾਉਂ, ਅਵਤਾਰ ਸਿੰਘ, ਆਦਿ ਸ਼ਾਮਲ ਸਨ ।