Punjab government's first sand and gravel sales center: ਪੰਜਾਬ ਵਿੱਚ ਅੱਜ ਤੋਂ ਪਹਿਲਾ ਸਰਕਾਰੀ ਰੇਤਾ-ਬੱਜਰੀ ਵਿਕਰੀ ਕੇਂਦਰ ਸ਼ੁਰੂ
ਚੰਡੀਗੜ੍ਹ 19 ਦਸੰਬਰ 2022
ਪੰਜਾਬ ਵਿੱਚ ਅੱਜ ਤੋਂ ਪਹਿਲਾ ਸਰਕਾਰੀ ਰੇਤਾ-ਬੱਜਰੀ ਵਿਕਰੀ ਕੇਂਦਰ ਸ਼ੁਰੂ ਹੋ ਗਿਆ ਹੈ। ਹੁਣ ਸੂਬੇ ਦੇ ਲੋਕਾਂ ਨੂੰ ਸਸਤਾ ਰੇਤਾ ਅਤੇ ਬਜਰੀ ਮਿਲੇਗੀ।ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਲੋਕਾਂ ਨੂੰ ਇਸ ਕੇਂਦਰ ਤੋਂ ਸਰਕਾਰੀ ਰੇਟ 'ਤੇ ਰੇਤਾ-ਬੱਜਰੀ ਮਿਲੇਗੀ। ਇਸ ਦੇ ਲਈ ਕੇਂਦਰ ਵਿੱਚ ਸਰਕਾਰੀ ਟੋਇਆਂ ਤੋਂ ਸਪਲਾਈ ਕੀਤੀ ਜਾਵੇਗੀ। ਕੇਂਦਰ 'ਤੇ ਇਕ ਸਾਈਨ ਬੋਰਡ ਵੀ ਲਗਾਇਆ ਗਿਆ ਹੈ, ਜਿਸ 'ਤੇ ਸਹਾਇਕ ਮਾਈਨਿੰਗ ਅਫਸਰ ਅਤੇ ਮਾਈਨਿੰਗ ਇੰਸਪੈਕਟਰ ਦਾ ਨੰਬਰ ਲਿਖਿਆ ਹੋਇਆ ਹੈ। ਇਹ ਵੀ ਲਿਖਿਆ ਗਿਆ ਹੈ ਕਿ ਹੁਣ ਆਮ ਜਨਤਾ ਦੀ ਕੋਈ ਲੁੱਟ ਨਹੀਂ ਹੋਵੇਗੀ ।
ਕਿਥੇ ਖੁੱਲਿਆ ਪੰਜਾਬ ਸਰਕਾਰ ਦਾ ਪਹਿਲਾ ਸਰਕਾਰੀ ਰੇਤਾ-ਬੱਜਰੀ ਵਿਕਰੀ ਕੇਂਦਰ
ਪੰਜਾਬ ਸਰਕਾਰ ਦਾ ਪਹਿਲਾ ਸਰਕਾਰੀ ਰੇਤਾ-ਬੱਜਰੀ ਵਿਕਰੀ ਕੇਂਦਰ ਮੁਹਾਲੀ ਦੇ ਚੰਡੀਗੜ੍ਹ-ਕੁਰਾਲੀ ਰੋਡ ’ਤੇ ਸਥਿਤ ਈਕੋ ਸਿਟੀ-2 ਵਿੱਚ ਖੋਲਿਆ ਗਿਆ । ਕੁਝ ਸਮਾਂ ਪਹਿਲਾਂ ਖੋਲ੍ਹੇ ਗਏ ਇਸ ਸੈਂਟਰ ਦਾ ਉਦਘਾਟਨ ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ਹੈ।
What is the government rate for sand and gravel in Punjab?
ਪੰਜਾਬ ਸਰਕਾਰ ਵੱਲੋਂ ਖੋਲ੍ਹੇ ਗਏ ਇਸ ਕੇਂਦਰ ਵਿਖੇ ਰੇਤਾ 28 ਰੁਪਏ ਪ੍ਰਤੀ ਫੁੱਟ ਅਤੇ ਬਜਰੀ 30 ਰੁਪਏ ਪ੍ਰਤੀ ਫੁੱਟ ਮਿਲੇਗੀ। ਮਾਰਕੀਟ ਰੇਟ ਅਤੇ ਸਰਕਾਰੀ ਕੇਂਦਰ ਦੇ ਰੇਟ ਵਿੱਚ ਡੇਢ ਤੋਂ ਦੋ ਰੁਪਏ ਦਾ ਫਰਕ ਹੋਵੇਗਾ।
ਸ. ਭਗਵੰਤ ਮਾਨ ਜੀ ਦੀ ਸਰਕਾਰ ਵੱਲੋਂ ਰੇਤ ਮਾਫ਼ੀਏ ਦਾ ਖਾਤਮਾ.......
— Harjot Singh Bains (@harjotbains) December 18, 2022
ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਅਸੀਂ ਕੱਲ ਮੋਹਾਲੀ ਵਿਖੇ ਰੇਤ ਅਤੇ ਬੱਜਰੀ ਦੇ ਵਿਕਰੀ ਕੇਂਦਰ ਦਾ ਉਦਘਾਟਨ ਕਰ ਰਹੇ ਹਾਂ।
ਆਉਣ ਵਾਲੇ ਦਿਨਾਂ ਵਿੱਚ ਅਜਿਹੇ ਵਿਕਰੀ ਕੇਂਦਰ ਪੰਜਾਬ ਦੇ ਹਰ ਜ਼ਿਲੇ ਵਿੱਚ ਖੋਲ੍ਹੇ ਜਾਣਗੇ। pic.twitter.com/dX4a4knFKo