PUNJAB PATWARI RECRUITMENT: ਨਵੇਂ 710 ਪਟਵਾਰੀਆਂ ਦੀ ਭਰਤੀ ਨਾਲ ਲੋਕਾਂ ਨੂੰ ਸੇਵਾਵਾਂ ਸਮੇਂ ਸਿਰ ਮੁਹੱਈਆ ਹੋਣਗੀਆਂ: ਜਿੰਪਾ

ਨਵੇਂ ਪਟਵਾਰੀਆਂ ਦੀ ਭਰਤੀ ਨਾਲ ਲੋਕਾਂ ਨੂੰ ਸੇਵਾਵਾਂ ਸਮੇਂ ਸਿਰ ਮੁਹੱਈਆ ਹੋਣਗੀਆਂ: ਜਿੰਪਾ


- ਮਾਲ ਵਿਭਾਗ ਦੀ ਕਾਰਗੁਜ਼ਾਰੀ ‘ਚ ਹੋਰ ਨਿਖਾਰ ਆਵੇਗਾ


ਚੰਡੀਗੜ੍ਹ, 13 ਦਸੰਬਰ:

ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮਾਲ ਵਿਭਾਗ ਦੀ ਕਾਰਗੁਜ਼ਾਰੀ ਵਿਚ ਦਿਨੋਂ-ਦਿਨ ਸੁਧਾਰ ਹੋ ਰਿਹਾ ਹੈ। ਪਿਛਲੀਆਂ ਸਰਕਾਰਾਂ ਦੌਰਾਨ ਮਾਲ ਵਿਭਾਗ ਦੇ ਕੰਮਕਾਰ ਦੇ ਤਰੀਕਿਆਂ ਤੋਂ ਆਮ ਜਨਤਾ ਬਹੁਤ ਦੁਖੀ ਸੀ ਪਰ ਜਦੋਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀ ਸੇਵਾ ਸੰਭਾਲੀ ਹੈ, ਲੋਕਾਂ ਦੇ ਕੰਮ ਬਿਨਾਂ ਸਿਫਾਰਸ਼ ਅਤੇ ਬਿਨਾਂ ਰਿਸ਼ਵਤ ਤੋਂ ਹੋ ਰਹੇ ਹਨ।



ਜਿੰਪਾ ਨੇ ਕਿਹਾ ਕਿ ਮਾਲ ਵਿਭਾਗ ਵਿਚ ਪਿਛਲੇ ਲੰਬੇ ਸਮੇਂ ਤੋਂ ਪਟਵਾਰੀਆਂ ਦੀ ਬਹੁਤ ਘਾਟ ਮਹਿਸੂਸ ਕੀਤੀ ਜਾ ਰਹੀ ਸੀ ਜਿਸ ਕਰਕੇ ਕਈ ਕੰਮ ਕਰਵਾਉਣ ਲਈ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਪਰ ਬੀਤੇ ਦਿਨੀਂ ਪੰਜਾਬ ਮੰਤਰੀ ਮੰਡਲ ਵੱਲੋਂ ਪਟਵਾਰੀਆਂ ਦੀਆਂ 710 ਨਵੀਆਂ ਅਸਾਮੀਆਂ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਵੀ 1090 ਪਟਵਾਰੀਆਂ ਦੀ ਭਰਤੀ ਮੁਕੰਮਲ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਕਦਮ ਨਾਲ ਮਾਲ ਰਿਕਾਰਡ ਤਿਆਰ ਕਰਨ, ਰੱਖ-ਰਖਾਵ ਅਤੇ ਪੁਰਾਣੇ ਰਿਕਾਰਡ ਦੀ ਸਾਂਭ-ਸੰਭਾਲ ਹੋਰ ਸੁਚਾਰੂ ਤਰੀਕੇ ਨਾਲ ਕੀਤੀ ਜਾ ਸਕੇਗੀ । ਇਸ ਤੋਂ ਇਲਾਵਾ ਆਮ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਵੱਖ-ਵੱਖ ਸੇਵਾਵਾਂ ਸਮੇਂ ਸਿਰ ਮੁਹੱਈਆ ਹੋ ਸਕਣਗੀਆਂ।


ਜਿੰਪਾ ਨੇ ਕਿਹਾ ਕਿ ਮਾਲ ਵਿਭਾਗ ਦੀ ਕਾਇਆ ਕਲਪ ਲਈ ਮਾਨ ਸਰਕਾਰ ਵੱਲੋਂ ਹੋਰ ਵੀ ਕਈ ਪੁਖਤਾ ਕਦਮ ਚੁੱਕੇ ਗਏ ਹਨ ਜਿਸ ਦਾ ਆਮ ਲੋਕਾਂ ਨੂੰ ਵੱਡਾ ਲਾਭ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਸਟੈਂਪ ਪੇਪਰਾਂ ਦੀ ਖਰੀਦ ਨੂੰ ਸਰਲ ਬਣਾਉਣ ਲਈ ਈ-ਸਟੈਂਪ ਪੇਪਰ ਦੀ ਸੁਵਿਧਾ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਹਰ ਕੀਮਤ ਦੇ ਸਟੈਂਪ ਪੇਪਰ ਜਾਰੀ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਖਾਨਗੀ ਤਕਸੀਮ ਦੀ ਪ੍ਰਕਿਰਿਆ ਨੂੰ ਅਸਰਦਾਰ ਅਤੇ ਪ੍ਰਭਾਵੀ ਬਣਾਉਣ ਲਈ ਇਕ ਵੈਬਸਾਈਟ https://eservices.punjab.gov.in ਸ਼ੁਰੂ ਕੀਤੀ ਗਈ ਹੈ। ਮਾਲ ਮੰਤਰੀ ਅਨੁਸਾਰ ਪੰਜਾਬ ਦੇ 7520 ਪਿੰਡਾਂ ਦੇ ਨਕਸ਼ਿਆਂ ਅਤੇ 46861 ਮੁਸਾਵੀ ਸ਼ੀਟਾਂ ਨੂੰ ਡਿਜੀਟਾਈਜ਼ਡ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੀਆਂ ਸੇਵਾਵਾਂ ਨੂੰ ਹੋਰ ਲੋਕ ਪੱਖੀਂ ਤੇ ਸਰਲ ਬਣਾਉਣ ਦੇ ਯਤਨ ਜਾਰੀ ਹਨ

💐🌿Follow us for latest updates 👇👇👇

Featured post

Punjab School Holidays announced in January 2026

Punjab Government Office / School Holidays in January 2026 – Complete List Punjab Government Office / School Holidays in...

RECENT UPDATES

Trends