SCHOOL TIME: ਮੁੱਖ ਮੰਤਰੀ ਦੇ ਹੁਕਮਾਂ ਤੋਂ ਉਲਟ ਸਿੱਖਿਆ ਸਕੱਤਰ ਵੱਲੋਂ ਸਕੂਲਾਂ ਨੂੰ ਖੋਲ੍ਹਣ ਦੇ ਹੁਕਮ ਜਾਰੀ, ਅਧਿਆਪਕ ਪ੍ਰੇਸ਼ਾਨ
ਚੰਡੀਗੜ੍ਹ,20 ਦਸੰਬਰ
ਰਾਜ ਵਿੱਚ ਸੰਘਣੀ ਧੁੰਦ ਅਤੇ ਖਰਾਬ ਮੌਸਮ ਦੇ ਮੱਦੇਨਜਰ ਸਰਕਾਰ ਵੱਲੋਂ ਲਏ ਗਏ ਫੈਸਲੇ ਅਨੁਸਾਰ ਰਾਜ ਦੇ ਸਾਰੇ ਸਰਕਾਰੀ, ਏਡਿਡ ਅਤੇ ਪ੍ਰਾਇਵੇਟ ਸਕੂਲਾਂ ਵਿੱਚ ਮਿਤੀ 21-12-2022 ਤੋਂ 21-01- 2023 ਤੱਕ ਸਕੂਲਾਂ ਦਾ ਸਮੇਂ ਵਿੱਚ ਬਦਲਾਅ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਸਕੱਤਰ ਵੱਲੋਂ ਸਕੂਲਾਂ ਦੇ ਸਮੇਂ ਸਬੰਧੀ ਵੱਖ ਵੱਖ ਹੁਕਮਾਂ ਤੇ ਅਧਿਆਪਕਾਂ ਵੱਲੋਂ ਹੈਰਾਨੀ ਪ੍ਰਗਟ ਕੀਤੀ ਗਈ।
ਕੀ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਨੇ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਸੋਸ਼ਲ ਮੀਡੀਆ ਸੰਦੇਸ਼ ਵਿੱਚ ਕਿਹਾ ਗਿਆ ਕਿ ਸਮੂਹ ਸਕੂਲ ਸਵੇਰੇ 9 ਵਜੇ ਖੁੱਲਣਗੇ ਅਤੇ ਸਕੂਲਾਂ ਦੇ ਬੰਦ ਹੋਣ ਦਾ ਸਮਾਂ ਪਹਿਲਾਂ ਵਾਂਗ ਹੀ ਰਹੇਗਾ। Read here ਭਾਵ ਪ੍ਰਾਇਮਰੀ ਸਕੂਲ 3 ਵਜੇ ਅਤੇ ਅਪਰ ਪ੍ਰਾਇਮਰੀ ਸਕੂਲ 3:20 ਵਜੇ ਬੰਦ ਹੋਣਗੇ।
ਸਿੱਖਿਆ ਸਕੱਤਰ ਵੱਲੋਂ ਕੀ ਹੁਕਮ ਹੋਏ ਜਾਰੀ
ਸਮੂਹ ਅਧਿਆਪਕਾਂ ਨੂੰ ਉਸ ਸਮੇਂ ਹੈਰਾਨੀ ਹੋਈ ਜਦੋਂ ਸਕੂਲਾਂ ਦੇ ਸਮੇਂ ਸਬੰਧੀ ਸਿੱਖਿਆ ਸਕੱਤਰ ਨੇ ਹੁਕਮ ਜਾਰੀ ਕੀਤੇ। ਸਿੱਖਿਆ ਸਕੱਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਮੂਹ ਪ੍ਰਾਇਮਰੀ ਸਕੂਲ ਸਵੇਰੇ 10:00 ਵਜੇ ਤੋਂ 03.00 ਵਜੇ ਤੱਕ ਖੁੱਲਣਗੇ ਅਤੇ ਸਮੂਹ ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲ ਸਵੇਰੇ 10.00 ਵਜੇ ਤੋਂ 04:00 ਵਜੇ ਤੱਕ ਖੁੱਲਣਗੇ। Read here
ਅਧਿਆਪਕਾਂ ਵੱਲੋਂ ਇਹਨਾਂ ਹੁਕਮਾਂ ਤੇ ਹੈਰਾਨੀ ਪ੍ਰਗਟ ਕੀਤੀ ਜਾ ਰਹੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਦੇ ਉਲਟ ਸਿੱਖਿਆ ਸਕੱਤਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।