Monday, 10 January 2022

ਪੰਜਾਬ ਲੋਕ ਕਾਂਗਰਸ ਨੂੰ ਮਿਲਿਆ ਚੋਣ ਨਿਸ਼ਾਨ

 

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਬਹੁਤ ਖੁਸ਼ ਹਨ ਕਿ ਉਨ੍ਹਾਂ ਦੀ ਪਾਰਟੀ ਨੂੰ ‘ਹਾਕੀ ਸਟਿੱਕ ਅਤੇ ਗੇਂਦ’ ਚੋਣ ਨਿਸ਼ਾਨ ਮਿਲਿਆ ਹੈ।

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਆਦਰਸ਼ ਚੋਣ ਜਾਬਤੇ ਦੀ ਪਾਲਣਾ ਸਬੰਧੀ ਸਕੂਲਾਂ ਨੂੰ ਹਦਾਇਤਾਂ

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸਟਾਫ ਨੂੰ ਰੋਸਟਰ ਵਾਇਜ਼ ਬੁਲਾਉਣ ਲਈ ਹੁਕਮ

 
ਡਿਸਟ੍ਰਿਕਟ ਐਂਡ ਸੈਸ਼ਨ ਜੱਜ ਵਲੋਂ 50% ਸਟਾਫ ਨੂੰ ਹਾਜ਼ਰ ਹੋਣ ਦੇ ਹੁਕਮ

 

ਡਰੱਗਜ਼ ਮਾਮਲੇ 'ਚ ਫਸੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ

 ਡਰੱਗਜ਼ ਮਾਮਲੇ 'ਚ ਫਸੇ ਅਕਾਲੀ ਆਗੂ ਨੂੰ ਵੱਡੀ ਰਾਹਤ: ਹਾਈਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅਗਾਊਂ ਜ਼ਮਾਨਤ; ਪੰਜਾਬ ਵਿੱਚ ਚੋਣ ਜ਼ਾਬਤਾ ਲੱਗਦੇ ਹੀ ਚੰਨੀ ਸਰਕਾਰ ਨੂੰ ਝਟਕਾ

ਚੰਡੀਗੜ੍ਹ  ਨਸ਼ਿਆਂ ਦੇ ਮਾਮਲੇ ਵਿੱਚ ਫਸੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੋਮਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਕਰਦੇ ਹੋਏ ਇਹ ਆਦੇਸ਼ ਦਿੱਤਾ।  
ਇਸ ਤੋਂ ਪਹਿਲਾਂ 5 ਜਨਵਰੀ ਨੂੰ ਹੋਈ ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਭੇਜਿਆ ਸੀ। ਜਿਸ 'ਚ ਉਨ੍ਹਾਂ ਨੂੰ ਮਜੀਠੀਆ ਦੀ ਪਟੀਸ਼ਨ 'ਤੇ ਨੋਟਿਸ ਭੇਜ ਕੇ 8 ਜਨਵਰੀ ਤੱਕ ਜਵਾਬ ਦੇਣ ਲਈ ਕਿਹਾ ਗਿਆ ਹੈ। ਜਿਸ ਤੋਂ ਬਾਅਦ ਸਰਕਾਰ ਨੇ ਹਾਈਕੋਰਟ 'ਚ ਜਵਾਬ ਦਾਖਲ ਕੀਤਾ।


ਖਾਸ ਗੱਲ ਇਹ ਹੈ ਕਿ ਪੰਜਾਬ 'ਚ ਵਿਧਾਨ ਸਭਾ ਚੋਣਾਂ ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਹੁਣ ਤੱਕ ਪੰਜਾਬ ਸਰਕਾਰ ਨਸ਼ੇ ਨੂੰ ਚੋਣ ਮੁੱਦਾ ਬਣਾਉਣ ਲਈ ਜ਼ੋਰਦਾਰ ਲਾਬਿੰਗ ਕਰ ਰਹੀ ਸੀ।

Complete ban on starting new development works and fresh enrolment of beneficiaries under social schemes-DC to officials

 Complete ban on starting new development works and fresh enrolment of beneficiaries under social schemes-DC to officials


Government employee to face serious action if found participating in political activities-Vishesh Sarangal

Rajnish Sareen

Nawanshahr, January 10, 2022

District Election Officer-cum-Deputy Commissioner Vishesh Sarangal on Monday directed the development authorities falling SBS Nagar district to not to commence any kind of new work in their areas as it is a clear violation of Model Code of Conduct. Presiding over a meeting with all Executive Engineers of various departments, Executive Officers of Municipal Councils, Deputy Commissioner accompanied by Additional Deputy Commissioners Jasbir Singh, Amit Sareen said that with the enforcement of Model Code of Conduct in the Punjab on January 8 evening, there is completely prohibition on starting new development works in the district. He said that only ongoing construction/development works would be allowed, which were started before imposition of Model Code of Conduct. 

However, he said that repair of essential nature works including repairing water pipeline and other can be permitted with due authorization of District Electoral Officer.. 

Further, new enrolment under various pension scheme, Ashirward program, smart ration card, Ayushman card, labour card and others would be completely banned, he added. 

Giving a warning to the officers/officials, District Election Officer said that none of the government employee would involve with themselves in political activities otherwise strict action would be initiated. He said that if anyone would be found canvassing or participating in the meetings of any political party/candidate, will face serious consequences. 

Sarangal said that district administration has already fully geared up to ensure free, fair and peaceful elections in the district and added that the model code of conduct elections would be enforced in true spirit and manner.

15 ਜਨਵਰੀ ਤੱਕ ਰੈਲੀਆਂ/ਨੁੱਕੜ ਮੀਟਿੰਗਾਂ/ਰੋਡ ਸ਼ੋਆਂ 'ਤੇ ਪਾਬੰਦੀ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ ਨਹੀਂ ਤਾਂ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ

 ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਸਿਆਸੀ ਇਸ਼ਤਿਹਾਰਾਂ ਲਈ ਇਜਾਜ਼ਤ ਲਾਜ਼ਮੀ- ਡੀ.ਸੀ. ਦੀ ਸਿਆਸੀ ਪਾਰਟੀਆਂ ਨਾਲ ਮੀਟਿੰਗ


15 ਜਨਵਰੀ ਤੱਕ ਰੈਲੀਆਂ/ਨੁੱਕੜ ਮੀਟਿੰਗਾਂ/ਰੋਡ ਸ਼ੋਆਂ 'ਤੇ ਪਾਬੰਦੀ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ ਨਹੀਂ ਤਾਂ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ


50000 ਰੁਪਏ ਤੋਂ ਵੱਧ ਨਕਦੀ ਲੈ ਕੇ ਜਾਣ 'ਤੇ ਲੋੜੀਂਦੇ ਦਸਤਾਵੇਜ਼ ਨਾਲ ਹੋਣ


ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਤੋਂ ਸਹਿਯੋਗ ਦੀ ਮੰਗ


ਡੀ ਏ ਸੀ ਵਿਖੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ


 ਨਵਾਂਸ਼ਹਿਰ, 10 ਜਨਵਰੀ, 2022


ਜ਼ਿਲ੍ਹਾ ਚੋਣ ਅਫ਼ਸਰ-ਕਮ-

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਸੋਮਵਾਰ ਨੂੰ ਸਿਆਸੀ ਪਾਰਟੀਆਂ ਨੂੰ ਕਿਹਾ ਕਿ ਉਹ ਇਲੈਕਟ੍ਰਾਨਿਕ ਮੀਡੀਆ, ਫੇਸਬੁੱਕ, ਇੰਸਟਾਗ੍ਰਾਮ, ਟਵਿੱਟਰ ਅਤੇ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਇਸ਼ਤਿਹਾਰ ਚਲਾਉਣ ਲਈ ਮੀਡੀਆ ਸਰਟੀਫ਼ਿਕੇਸਨ ਅਤੇ ਮੋਨੀਟਰਿੰਗ ਕਮੇਟੀ ਤੋਂ ਮਨਜ਼ੂਰੀ ਲਾਜ਼ਮੀ ਲੈਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਸਰੀਨ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਰੇ ਉਮੀਦਵਾਰਾਂ ਨੂੰ ਆਪਣੇ ਸੋਸ਼ਲ ਮੀਡੀਆ ਹੈਂਡਲਜ਼ ਦੇ ਵੇਰਵੇ ਦੇਣ ਤੋਂ ਇਲਾਵਾ ਸੋਸ਼ਲ ਮੀਡੀਆ 'ਤੇ ਸਿਰਫ਼ ਪਹਿਲਾਂ ਤੋਂ ਪ੍ਰਮਾਣਿਤ ਇਸ਼ਤਿਹਾਰ ਹੀ ਫਲੈਸ਼ ਕਰਨ ਦੀ ਇਜਾਜ਼ਤ ਹੋਵੇਗੀ। .


 ਉਨ੍ਹਾਂ ਕਿਹਾ ਕਿ ਇਨ੍ਹਾਂ ਇਸ਼ਤਿਹਾਰਾਂ 'ਤੇ ਹੋਣ ਵਾਲਾ ਸਾਰਾ ਖਰਚਾ ਚੋਣ ਖਰਚੇ ਦੇ ਖਾਤੇ 'ਚ ਪਾਇਆ ਜਾਵੇਗਾ। ਇਸੇ ਤਰ੍ਹਾਂ ਸਾਰੇ ਪੈਂਫਲੈਟਾਂ, ਪੋਸਟਰਾਂ ਅਤੇ ਹੈਂਡਬਿਲਾਂ ਆਦਿ 'ਤੇ ਪ੍ਰਕਾਸ਼ਕ, ਪ੍ਰਿੰਟਰ ਦੇ ਨਾਮ ਤੋਂ ਇਲਾਵਾ ਛਪੀਆਂ ਕਾਪੀਆਂ ਦੀ ਗਿਣਤੀ ਦਰਜ ਹੋਣੀ ਚਾਹੀਦੀ ਹੈ ਅਤੇ ਪ੍ਰਕਾਸ਼ਕ (ਛਪਵਾਉਣ ਵਾਲੇ) ਦਾ ਘੋਸ਼ਣਾ ਪੱਤਰ ਇਸ ਪ੍ਰਕਾਸ਼ਨ ਸੰਬੰਧੀ ਸਾਰੀ ਸਮੱਗਰੀ ਦੇ ਨਾਲ ਆਰ.ਓ. ਕੋਲ ਜਮਾਂ ਕੀਤਾ ਜਾਣਾ ਚਾਹੀਦਾ ਹੈ।

      ਇਸ ਤੋਂ ਇਲਾਵਾ, ਨਿੱਜੀ ਇਮਾਰਤਾਂ 'ਤੇ ਲੱਗੇ ਸਿਆਸੀ ਹੋਰਡਿੰਗਜ਼/ਬੈਨਰਾਂ/ਪੋਸਟਰਾਂ ਲਈ ਨਿੱਜੀ ਜਾਇਦਾਦਾਂ ਦੇ ਮਾਲਕਾਂ ਤੋਂ ਸਹਿਮਤੀ ਦੀ ਲੋੜ ਹੋਵੇਗੀ ਅਤੇ ਇਨ੍ਹਾਂ ਦੀਆਂ ਸੂਚੀਆਂ ਰਿਟਰਨਿੰਗ ਅਫ਼ਸਰਾਂ (ਆਰ.ਓ.) ਨੂੰ ਸੌਂਪੀਆਂ ਜਾਣੀਆਂ ਜ਼ਰੂਰੀ ਹਨ। ਉਨ੍ਹਾਂ ਸਰਕਾਰੀ ਅਦਾਰਿਆਂ 'ਤੇ ਕੋਈ ਵੀ ਇਸ਼ਤਿਹਾਰ ਨਾ ਚਿਪਕਾਉਣ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਵੀ ਕਿਹਾ।


 ਉਨ੍ਹਾਂ ਲੋਕਾਂ ਨੂੰ ਇਹ ਵੀ ਸੁਚੇਤ ਕੀਤਾ ਕਿ ਜੇਕਰ ਉਹ ਚੋਣਾਂ ਦੌਰਾਨ 50,000 ਰੁਪਏ ਤੋਂ ਵੱਧ ਦੀ ਨਗਦੀ ਲੈ ਕੇ ਜਾ ਰਹੇ ਹਨ ਤਾਂ ਇਸ ਸਬੰਧੀ ਨਾਲ ਲੋੜੀਂਦੇ ਦਸਤਾਵੇਜ਼ ਜ਼ਰੂਰ ਰੱਖਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਨ੍ਹਾਂ ਦਿਨਾਂ ਦੌਰਾਨ ਇੱਕ ਲੱਖ ਰੁਪਏ ਤੋਂ ਵੱਧ ਦੇ ਲੈਣ-ਦੇਣ 'ਤੇ ਵਿਸ਼ੇਸ਼ ਨਿਗ੍ਹਾ ਰਾਖੀ ਜਾਵੇਗੀ। ਉਮੀਦਵਾਰ ਕੋਈ ਵੀ ਨਗਦ ਲੈਣ ਦੇਣ 10 ਹਜ਼ਾਰ ਤੋਂ ਵੱਧ ਨਹੀਂ ਕਰ ਸਕੇਗਾ।


 ਸ਼੍ਰੀ ਸਾਰੰਗਲ ਨੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸਤ੍ਰਿਤ ਵਿਚਾਰ-ਵਟਾਂਦਰਾ ਕੀਤਾ, ਜਿਸ ਦੌਰਾਨ ਉਨ੍ਹਾਂ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਭਗਤਾ ਸਿੰਘ ਨਗਰ ਜ਼ਿਲ੍ਹੇ ਵਿੱਚ ਮਤਦਾਨ ਪ੍ਰਕਿਰਿਆ ਨੂੰ ਨਿਰਵਿਘਨ ਅਤੇ ਸ਼ਾਂਤੀਪੂਰਨ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ।


 ਉਨ੍ਹਾਂ ਅੱਗੇ ਕਿਹਾ ਕਿ ਸਿਆਸੀ ਪਾਰਟੀਆਂ ਨੂੰ ਅਜਿਹੀ ਕਿਸੇ ਵੀ ਪ੍ਰਚਾਰ ਮੁਹਿੰਮ ਤੋਂ ਬਚਣਾ ਚਾਹੀਦਾ ਹੈ ਜੋ ਆਪਸੀ ਨਫ਼ਰਤ ਨੂੰ ਭੜਕਾਉਂਦੀ ਹੋਵੇ ਨਾ ਹੀ ਚੋਣ ਪ੍ਰਚਾਰ ਲਈ ਕਿਸੇ ਵੀ ਧਾਰਮਿਕ ਸਥਾਨ ਵਰਤੋਂ ਕੀਤੀ ਜਾਵੇ।


 ਅਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸੁਰੱਖਿਅਤ ਵਿਧਾਨ ਸਭਾ ਚੋਣਾਂ ਕਰਵਾਉਣ ਲਈ ਰਾਜਨੀਤਿਕ ਪਾਰਟੀਆਂ ਤੋਂ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਉਨ੍ਹਾਂ ਨੇ 15 ਜਨਵਰੀ ਤੱਕ ਰੈਲੀਆਂ/ਮੀਟਿੰਗਾਂ/ਜਲੂਸਾਂ 'ਤੇ ਪਾਬੰਦੀ ਸਮੇਤ ਕੋਵਿਡ ਸੁਰੱਖਿਆ ਦਿਸ਼ਾ-ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਕਿਹਾ।


 ਸ਼੍ਰੀ ਸਾਰੰਗਲ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਆਜ਼ਾਦ ਅਤੇ ਨਿਰਪੱਖ ਚੋਣ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਐਸ.ਬੀ.ਐਸ.ਨਗਰ ਵਿਖੇ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ।


 ਉਨ੍ਹਾਂ ਕਿਹਾ ਕਿ ਪਾਰਟੀਆਂ ਨੂੰ ਨਿਰਧਾਰਤ ਆਦਰਸ਼ ਚੋਣ ਜ਼ਾਬਤੇ ਅਤੇ ਕੋਵਿਡ ਦੀਆਂ ਹੋਰ ਪਾਬੰਦੀਆਂ ਦੀ ਪਾਲਣਾ ਕਰਨੀ ਚਾਹੀਦੀ ਹੈ ਨਹੀਂ ਤਾਂ ਨਿਯਮਾਂ ਅਨੁਸਾਰ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।


 ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲੀ ਕਿਸੇ ਵੀ ਧਿਰ ਪ੍ਰਤੀ ਜ਼ੀਰੋ ਟੋਲਰੈਂਸ ਅਪਣਾਈ ਜਾਵੇਗੀ।


 ਭਾਰਤੀ ਚੋਣ ਕਮਿਸ਼ਨ ਦੁਆਰਾ ਪੇਸ਼ ਕੀਤੇ ਗਏ ਵੱਖ-ਵੱਖ ਆਈ ਟੀ ਐਪਲੀਕੇਸ਼ਨਾਂ ਦੇ ਵੇਰਵੇ ਸਾਂਝੇ ਕਰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਨਾਗਰਿਕਾਂ ਨੂੰ ਆਦਰਸ਼ ਚੋਣ ਜ਼ਾਬਤੇ ਜਾਂ ਕਿਸੇ ਵੀ ਭ੍ਰਿਸ਼ਟ ਕਾਰਵਾਈ ਦੀ ਉਲੰਘਣਾ ਕਰਨ ਦੇ ਵਿਰੁੱਧ ਸ਼ਿਕਾਇਤ ਕਰਨ ਦੇ ਯੋਗ ਬਣਾਉਣ ਲਈ ਇੱਕ ਕ੍ਰਾਂਤੀਕਾਰੀ ਸੀ-ਵਿਜਿਲ ਐਪ ਲਾਂਚ ਕੀਤੀ ਗਈ ਹੈ।


 ਉਨ੍ਹਾਂ ਕਿਹਾ ਕਿ ਇਸ ਐਂਡਰੌਇਡ ਐਪ 'ਤੇ ਦਰਜ ਸਾਰੀਆਂ ਸ਼ਿਕਾਇਤਾਂ ਦਾ 100 ਮਿੰਟਾਂ ਵਿੱਚ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਲਈ ਇਕ ਹੋਰ ਆਈ.ਟੀ. ਐਪ ਪਹਿਲਕਦਮੀ ਸੁਵਿਧਾ ਵਿਕਸਿਤ ਕੀਤੀ ਗਈ ਹੈ, ਜੋ ਕਿ ਚੋਣਾਂ ਦੌਰਾਨ ਲੋੜੀਂਦੀਆਂ ਵੱਖ-ਵੱਖ ਇਜਾਜ਼ਤਾਂ ਲਈ ਸਿੰਗਲ ਵਿੰਡੋ ਹੈ।


 ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਚੋਣ ਕਮਿਸ਼ਨ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਵਕ ਚੋਣਾਂ ਕਰਵਾਉਣ ਲਈ ਵਚਨਬੱਧ ਹੈ।


 ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਪੈਸੇ ਦੀ ਦੁਰਵਰਤੋਂ, ਸ਼ਰਾਬ ਅਤੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਨੂੰ ਰੋਕਣ ਲਈ ਸਕਰੀਨਿੰਗ ਕਮੇਟੀ, ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ, ਵਾਹਨ ਪ੍ਰਬੰਧਨ ਟੀਮਾਂ, ਖਰਚਾ ਨਿਗਰਾਨ ਕਮੇਟੀ, ਆਦਰਸ਼ ਚੋਣ ਜ਼ਾਬਤਾ ਟੀਮਾਂ, ਵੀਡੀਓ ਵਿਊਇੰਗ ਟੀਮਾਂ ਅਤੇ ਲੇਖਾ ਟੀਮਾਂ ਦਾ ਗਠਨ ਕੀਤਾ ਗਿਆ ਹੈ।


 ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਲੋੜੀਂਦੇ ਸੁਰੱਖਿਆ ਬਲ ਤਾਇਨਾਤ ਕੀਤੇ ਜਾਣਗੇ।


 ਇਸ ਮੌਕੇ ਸਹਾਇਕ ਕਮਿਸ਼ਨਰ ਦੀਪਾਂਕਰ ਭਾਟੀਆ, ਡੀਆਰਓ ਅਜੀਤਪਾਲ ਸਿੰਘ ਆਦਿ ਹਾਜ਼ਰ ਸਨ।

ਸਰਕਾਰੀ ਮੁਲਾਜ਼ਮ ਸਿਆਸੀ ਗਤੀਵਿਧੀਆਂ ਵਿੱਚ ਸ਼ਾਮਲ ਪਾਇਆ ਗਿਆ ਤਾਂ ਹੋਵੇਗੀ ਸਖ਼ਤ ਕਾਰਵਾਈ: ਡੀ.ਸੀ.

 ਜ਼ਿਲ੍ਹੇ ਵਿੱਚ ਨਵੇਂ ਵਿਕਾਸ ਕਾਰਜ ਸ਼ੁਰੂ ਕਰਨ ਅਤੇ ਸਮਾਜਿਕ ਸਕੀਮਾਂ ਤਹਿਤ ਨਵੇਂ ਲਾਭ ਜਾਰੀ ਕਰਨ 'ਤੇ ਪੂਰਨ ਪਾਬੰਦੀ-ਡੀ.ਸੀ.


ਸਿਆਸੀ ਸਰਗਰਮੀਆਂ 'ਚ ਸ਼ਾਮਲ ਹੋਣ 'ਤੇ ਸਰਕਾਰੀ ਮੁਲਾਜ਼ਮ ਹੋਵੇਗੀ ਸਖ਼ਤ ਕਾਰਵਾਈ- ਵਿਸ਼ੇਸ਼ ਸਾਰੰਗਲ


ਨਵਾਂਸ਼ਹਿਰ, 10 ਜਨਵਰੀ, 2022

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਸੋਮਵਾਰ ਨੂੰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਨਾਲ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਖੇਤਰਾਂ ਵਿੱਚ ਕੋਈ ਵੀ ਨਵਾਂ ਕੰਮ ਸ਼ੁਰੂ ਨਾ ਕਰਨ ਕਿਉਂਕਿ ਇਹ ਆਦਰਸ਼ ਚੋਣ ਜ਼ਾਬਤੇ ਦੀ ਸਰਾਸਰ ਉਲੰਘਣਾ ਹੋਵੇਗੀ।


      ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਕਾਰਜਕਾਰੀ ਇੰਜਨੀਅਰਾਂ, ਨਗਰ ਕੌਂਸਲਾਂ ਦੇ ਕਾਰਜਕਾਰੀ ਅਫ਼ਸਰਾਂ ਨਾਲ ਵਧੀਕ ਡਿਪਟੀ ਕਮਿਸ਼ਨਰਾਂ ਜਸਬੀਰ ਸਿੰਘ ਅਤੇ ਅਮਿਤ ਸਰੀਨ ਦੀ ਮੌਜੂਦਗੀ ਵਿੱਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਆਗਾਹ ਕੀਤਾ ਕਿ ਪੰਜਾਬ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਦੇ ਨਾਲ ਹੀ 8 ਜਨਵਰੀ ਦੀ ਸ਼ਾਮ ਤੋਂ ਜ਼ਿਲ੍ਹੇ ਵਿੱਚ ਨਵੇਂ ਵਿਕਾਸ ਕਾਰਜ ਸ਼ੁਰੂ ਕਰਨ 'ਤੇ ਮੁਕੰਮਲ ਪਾਬੰਦੀ ਲਾਗੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸਿਰਫ ਚੱਲ ਰਹੇ ਉਸਾਰੀ/ਵਿਕਾਸ ਕਾਰਜ ਹੀ ਕੀਤੇ ਜਾ ਸਕਦੇ ਹਨ, ਉਹ ਵੀ ਕੇਵਲ ਉਹ, ਜੋ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਸ਼ੁਰੂ ਕੀਤੇ ਗਏ ਸਨ।

       ਉਨ੍ਹਾਂ ਕਿਹਾ ਕਿ ਪਾਣੀ ਜਾਂ ਸੀਵਰ ਦੀ ਪਾਈਪ ਲਾਈਨ 'ਚ ਅਚਨਚੇਤ ਖਰਾਬੀ ਆਉਣ 'ਤੇ ਮੁਰੰਮਤ ਅਤੇ ਲੋਕ ਹਿੱਤ ਨਾਲ ਜੁੜੇ ਹੋਰ ਜ਼ਰੂਰੀ ਕਾਰਜ ਕੇਵਲ ਜ਼ਿਲ੍ਹਾ ਚੋਣ ਅਧਿਕਾਰੀ ਦੇ ਧਿਆਨ ਚ ਲਿਆਉਣ ਅਤੇ ਆਗਿਆ ਲੈਣ ਬਾਅਦ ਹੀ ਕੀਤੇ ਜਾ ਸਕਦੇ ਹਨ।

     ਇਸ ਤੋਂ ਇਲਾਵਾ ਸਮਾਜਿਕ ਸਕੀਮਾਂ ਤਹਿਤ ਵੱਖ-ਵੱਖ ਪੈਨਸ਼ਨ ਸਕੀਮਾਂ, ਆਸ਼ੀਰਵਾਦ ਪ੍ਰੋਗਰਾਮ, ਸਮਾਰਟ ਰਾਸ਼ਨ ਕਾਰਡ, ਆਯੂਸ਼ਮਾਨ ਕਾਰਡ, ਲੇਬਰ ਕਾਰਡ ਅਤੇ ਹੋਰ ਲਾਭਪਾਤਰੀ ਸਕੀਮਾਂ ਤਹਿਤ ਨਵੇਂ ਮੈਂਬਰ ਬਣਾਏ ਜਾਣ 'ਤੇ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ।

     ਜ਼ਿਲ੍ਹਾ ਚੋਣ ਅਫ਼ਸਰ ਨੇ ਅਧਿਕਾਰੀਆਂ/ਕਰਮਚਾਰੀਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਵੀ ਸਰਕਾਰੀ ਮੁਲਾਜ਼ਮ ਸਿਆਸੀ ਗਤੀਵਿਧੀਆਂ ਵਿੱਚ ਸ਼ਾਮਲ ਹੋਇਆ ਪਾਇਆ ਗਿਆ ਤਾਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਸਰਕਾਰੀ ਕਰਮਚਾਰੀ ਕਿਸੇ ਵੀ ਸਿਆਸੀ ਪਾਰਟੀ/ਉਮੀਦਵਾਰ ਦੀਆਂ ਮੀਟਿੰਗਾਂ ਵਿੱਚ ਪ੍ਰਚਾਰ ਕਰਦਾ ਜਾਂ ਸਿੱਧੇ ਜਾਂ ਅਸਿੱਧੇ ਤੌਰ 'ਤੇ ਮਦਦ ਕਰਦਾ ਪਾਇਆ ਗਿਆ ਤਾਂ ਉਸ ਨੂੰ ਵੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਰੌਸ਼ਨੀ ਵਿੱਚ ਗੰਭੀਰ ਨਤੀਜੇ ਭੁਗਤਣੇ ਪੈਣਗੇ।

ਸ਼੍ਰੀ ਸਾਰੰਗਲ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਵਕ ਚੋਣਾਂ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਪਹਿਲਾਂ ਹੀ ਪੂਰੇ ਪ੍ਰਬੰਧ ਕਰ ਲਏ ਹਨ ਅਤੇ ਚੋਣ ਜ਼ਾਬਤਾ ਪੂਰੀ ਤਰ੍ਹਾਂ ਲਾਗੂ ਕਰਦੇ ਹੋਏ, ਉਲੰਘਣਾ ਕਰਨ ਵਾਲੇ ਖ਼ਿਲਾਫ਼ ਬਣਦੀ ਸਖ਼ਤ ਕਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਪੰਜਾਬ ਸਰਕਾਰ ਵੱਲੋਂ ਡੀਐਸਪੀਜ ਦੇ ਤਬਾਦਲੇ ਬਿਲਕੁਲ ਸਹੀ, ਅਫਵਾਹਾਂ ਤੋਂ ਬਚਣ ਦੀ ਸਲਾਹ: ਪੰਜਾਬ ਪੁਲਿਸ

 

CHANDIGARH: ਸਰਕਾਰ ਵੱਲੋਂ 50% ਸਟਾਫ ਨਾਲ ਕੰਮ ਕਰਨ ਸਬੰਧੀ ਹੁਕਮ ਜਾਰੀ


 

ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੇ ਫੈਲਾਅ ਨੂੰ ਰੋਕਣ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਮਿਤੀ 06.01.2022 (ਕਾਪੀ ਨੌਥੀ) ਵੱਲ ਧਿਆਨ ਦਿਵਾਉਂਦੇ ਹੋਵੇ  ਹਦਾਇਤ ਕੀਤੀ ਹੈ ਕਿ ਪੰਜਾਬ ਸਰਕਾਰ ਤੋਂ ਚੰਡੀਗੜ੍ਹ ਵਿਖੇ ਸਥਿਤ ਸਾਰੇ ਦਫ਼ਤਰਾਂ ਵਿੱਚ 50% ਸਟਾਫ ਨਾਲ ਕੰਮ ਕਰਨਾ ਯਕੀਨੀ ਬਣਾਇਆ ਜਾਵੇ। 

ਚੰਡੀਗੜ੍ਹ ਵਿਖੇ ਸਥਿਤ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ ਅਤੇ ਅਦਾਰਿਆਂ ਵਿੱਚ ਚੰਡੀਗੜ੍ਹ ਪ੍ਰਸ਼ਾਸਕ ਦੇ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣ ਲਈ ਕਿਹਾ ਗਿਆ ਹੈ।

Also read: 

ਪੰਜਾਬ ਚੋਣਾਂ 2022 ਦੇਖੋ ਮਹੱਤਵ ਪੂਰਨ ਅਪਡੇਟ ਇਥੇ‌ 

ELECTION CODE OF CONDUCT: ਨਵੀਆਂ ਭਰਤੀਆਂ/ ਬਦਲੀਆਂ  ਤੇ ਜੁਆਇੰਨ ਕਰਨ ਲਈ ਰੋਕ

6TH PAY COMMISSION : READ ALL NEW NOTIFICATION HERE

PSEB 2ND TERM EXAM SYALLABUS MODEL TEST PAPER DOWNLOAD HERE


ਵੀ. ਆਈ. ਪੀ ਬਦਲੀਆਂ : ਚੋਣ ਜਾਬਤੇ ਨੇ ਪਾਇਆ ਰੰਗ ਵਿਚ ਭੰਗ

 ਵੀ. ਆਈ. ਪੀ ਬਦਲੀਆਂ... ਚੋਣ ਜਾਬਤੇ ਨੇ ਪਾਇਆ ਰੰਗ ਵਿਚ ਭੰਗ


* ਸਿਆਸੀ ਬਦਲੀਆਂ ਰੋਕਣ ਲਈ ਚੋਣ ਕਮਿਸ਼ਨ, ਪੰਜਾਬ ਨੂੰ ਗੁਹਾਰ। 
ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਵਲੋਂ ਚੁੱਪ ਚਪੀਤੇ ਅਚਾਨਕ ਕੀਤੀਆਂ ਵੀ. ਆਈ. ਪੀ ਬਦਲੀਆਂ ਦੇ ਆਰਡਰ ਆਉਣ ਤੇੰ ਜਿਥੇ ਬਦਲੀ ਕਰਵਾਉਣ ਵਾਲੇ ਅਧਿਆਪਕਾਂ ਵਿਚ ਖੁਸ਼ੀ ਦੀ ਲਹਿਰ ਹੈ ਉਥੇ ਆਨਲਾਈਨ ਬਦਲੀਆਂ ਕਰਵਾ ਚੁੱਕੇ ਅਧਿਆਪਕਾਂ ਵਿਚ ਘੋਰ ਨਿਰਾਸ਼ਾ ਦਾ ਆਲਮ ਹੈ। ਪਰ ਇਸ ਸਾਰੇ ਘਟਨਾਕ੍ਰਮ ਵਿੱਚ ਚੋਣ ਕਮਿਸ਼ਨ, ਭਾਰਤ ਵਲੋਂ ਅਚਾਨਕ ਚੋਣ ਜਾਬਤਾ ਲਾਗੂ ਕਰਨ ਨਾਲ ਖੁਸੀ ਵਿਚ ਰੰਗ ਵਿਚ ਭੰਗ ਪੈ ਗਿਆ ਹੈ। ਹੁਣ ਵੀ ਕਈ ਵੀ. ਆਈ. ਪੀ ਬਦਲੀਆਂ ਵਾਲੇ ਅਧਿਆਪਕ ਇਨ੍ਹਾਂ ਨੂੰ ਲਾਗੂ ਕਰਵਾਉਣ ਲਈ ਅਧਿਕਾਰੀਆਂ ਤੱਕ ਪਹੁੰਚ ਬਣਾ ਰਹੇ ਹਨ ਤੇ ਕੁੱਝ ਪਿਛਲੀ ਤਰੀਕਾਂ ਵਿਚ ਇਨ੍ਹਾਂ ਨੂੰ ਲਾਗੂ ਕਰਵਾਉਣ ਵਿਚ ਸਫਲ ਹੋ ਗਏ ਹਨ। ਉਧਰ ਚੋਣ ਕਮਿਸ਼ਨ ਇਸ ਵਾਰ ਸਖਤ ਰੁਖ ਦਿਖਾ ਰਿਹਾ ਹੈ ਤੇ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਸਖਤ ਕਾਰਵਾਈ ਕਰਨ ਦੀ ਤਿਆਰੀ ਵਿਚ ਹੈ।

Also read: 

ਪੰਜਾਬ ਚੋਣਾਂ 2022 ਦੇਖੋ ਮਹੱਤਵ ਪੂਰਨ ਅਪਡੇਟ ਇਥੇ‌ 

ELECTION CODE OF CONDUCT: ਨਵੀਆਂ ਭਰਤੀਆਂ/ ਬਦਲੀਆਂ  ਤੇ ਜੁਆਇੰਨ ਕਰਨ ਲਈ ਰੋਕ

6TH PAY COMMISSION : READ ALL NEW NOTIFICATION HERE

PSEB 2ND TERM EXAM SYALLABUS MODEL TEST PAPER DOWNLOAD HERE


   ਕੁੱਝ ਅਧਿਆਪਕਾਂ ਨੇ ਨਾਮ ਨਾ ਛਾਪਣ ਦੀ ਸ਼ਰਤ ਤੇ ਦਸਿਆ ਕਿ ਉਨ੍ਹਾਂ ਦੀ ਬਦਲੀਆਂ ਹੋਇਆ ਨੂੰ ਇਕ ਸਾਲ ਹੋਣ ਵਾਲਾ ਪਰ ਅਧਿਆਪਕਾਂ ਦੀ ਘਾਟ ਦਾ ਬਹਾਨਾ ਲਾ ਕੇ ਵਿਭਾਗ ਨੇ ਉਨ੍ਹਾਂ ਦੀ ਬਦਲੀਆਂ ਲਾਗੂ ਨਹੀਂ ਕੀਤੀਆਂ ਤੇ ਵੀ. ਆਈ. ਪੀ ਬਦਲੀਆਂ ਤੇ ਅਜਿਹੀ ਕੋਈ ਸ਼ਰਤ ਨਾ ਲਾਉਂਦੇ ਹੋਏ ਤੁਰੰਤ ਲਾਗੂ ਕਰਨ ਦੇ ਹੁਕਮ ਕੀਤੇ ਗਏ ਹਨ। ਇਨ੍ਹਾਂ ਅਧਿਆਪਕਾਂ ਨੇ ਚੋਣ ਕਮਿਸ਼ਨ, ਪੰਜਾਬ ਤੇ ਪੰਜਾਬ ਦੇ ਜਿਲ੍ਹਾ ਚੋਣ ਕਮਿਸ਼ਨਰ ਕਮ ਡਿਪਟੀ ਕਮਿਸ਼ਨਰਾਂ ਨੂੰ ਸਿੱਖਿਆ ਵਿਭਾਗ ਵਿਚ ਚੋਣ ਜਾਬਤਾ ਲੱਗਣ ਤੋਂ ਬਾਅਦ ਚੱਲ ਰਹੇ ਇਸ ਗੋਰਖਧੰਦੇ ਤੇ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਹ ਹੁਣ ਆਉਣ ਵਾਲਾ ਸਮਾਂ ਹੀ ਦੱਸੇਗਾ ਕਿ ਚੋਣ ਕਮਿਸ਼ਨ, ਇਨ੍ਹਾਂ ਸਿਆਸੀ ਬਦਲੀਆਂ ਤੇ ਕੀ ਕਾਰਵਾਈ ਕਰਦਾ ਹੈ।

ਅਧਿਆਪਕ ਭਰਤੀਆਂ ਸਬੰਧੀ ਚਲ ਰਹੀ ਪ੍ਰੀਕ੍ਰਿਆ ਨੂੰ ਨੇਪਰੇ ਚਾੜ੍ਹਕੇ ਨਿਯੁਕਤੀ ਪੱਤਰ ਦਿੱਤੇ ਜਾਣ-ਹਰਪਾਲ ਕੌਰ

 ਅਧਿਆਪਕ ਭਰਤੀਆਂ ਸਬੰਧੀ ਚਲ ਰਹੀ ਪ੍ਰੀਕ੍ਰਿਆ ਨੂੰ ਨੇਪਰੇ ਚਾੜ੍ਹਕੇ ਨਿਯੁਕਤੀ ਪੱਤਰ ਦਿੱਤੇ ਜਾਣ-ਹਰਪਾਲ ਕੌਰ


ਚੋਣ ਜਾਬਤੇ ਤੋ ਐਨ ਪਹਿਲਾ ਵੀ ਮੁੱਖ ਮੰਤਰੀ, ਸਿੱਖਿਆ ਮੰਤਰੀ ਨਾਲ ਹੋਈ ਅਹਿਮ ਮੀਟਿੰਗ
ਚੰਡੀਗੜ 10 ਜਨਵਰੀ(ਪੱਤਰ ਪ੍ਰੇਰਕ) ਈ ਟੀ ਟੀ ਅਧਿਆਪਕ ਯੂਨੀਅਨ ਪੰਜਾਬ ਦੀ ਸ੍ਰਪ੍ਰਸਤ ਮੈਡਮ ਹਰਪਾਲ ਕੌਰ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਿੱਖਿਆ ਮੰਤਰੀ ਪ੍ਰਗਟ ਸਿੰਘ ਤੋਂ ਮੰਗ ਕੀਤੀ ਹੈ ਕਿ 6635 ਈ ਟੀ ਟੀ ਅਧਿਆਪਕਾਂ ਦੀ ਚਲ ਰਹੀ ਸਕਰੂਟਨੀ ਨੂੰ ਪੂਰਾ ਕਰਕੇ ਬੇਰੁਜ਼ਗਾਰ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣ,ਨਾਲ ਹੀ ਉਨ੍ਹਾਂ ਚੋਣ ਕਮਿਸ਼ਨ ਤੋਂ ਵੀ ਮੰਗ ਕੀਤੀ ਕਿ ਚਲ ਰਹੀਆਂ ਭਰਤੀਆਂ ਨੂੰ ਜੇਕਰ ਕੋਈ ਲੋੜੀਂਦੀ ਪ੍ਰਵਾਨਗੀ ਦੀ ਜ਼ਰੂਰਤ ਹੈ ਤਾਂ ਉਹ ਤਰੁੰਤ ਦਿੱਤੀ ਜਾਵੇ। ਤਾਂ ਕਿ ਪਿਛਲੇ ਲੰਬੇ ਅਰਸੇ ਤੋ ਹੱਕੀ ਭਰਤੀ ਦੀ ਉਡੀਕ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਨਾਲ ਇਨਸਾਫ ਹੋ ਸਕੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਨਵੀਂਆਂ ਮਨਜ਼ੂਰ ਕੀਤੀਆਂ ਅਧਿਆਪਕਾਂ ਦੀਆਂ ਪੋਸਟਾਂ ਨੂੰ ਵੀ ਆਨਲਾਈਨ ਕੀਤਾ ਜਾਵੇ।

ਈ ਟੀ ਟੀ ਅਧਿਆਪਕਾਂ ਦੀ ਸ੍ਰਪ੍ਰਸਤ ਮੈਡਮ ਹਰਪਾਲ ਕੌਰ ਨੇ ਦੱਸਿਆ ਕਿ ਉਨ੍ਹਾਂ ਵੱਲ੍ਹੋਂ ਪਿਛਲੇ ਦੋ ਮਹੀਨਿਆਂ ਤੋਂ ਲਗਾਤਾਰ ਅਧਿਆਪਕਾਂ ਦੀਆਂ ਵੱਖ ਵੱਖ ਮੰਗਾਂ ਸਬੰਧੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਿੱਖਿਆ ਮੰਤਰੀ ਪ੍ਰਗਟ ਸਿੰਘ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਗਈਆਂ,ਉਨ੍ਹਾਂ ਕਿਹਾ ਕਿ ਬੇਸ਼ੱਕ ਵੱਖ ਵੱਖ ਅਧਿਆਪਕ ਅਸਾਮੀਆਂ ਸਬੰਧੀ ਬਹੁਤੀ ਪ੍ਰਕਿਰਿਆ ਨੂੰ ਨੇੜੇ ਲਾ ਲਿਆ ਸੀ ਪਰ ਮੁੱਖ ਮੰਤਰੀ, ਵਿੱਤ ਮੰਤਰੀ ਦੇ ਅੜੀਅਲ ਰਵੱਈਏ ਕਾਰਨ ਅਜੇ ਕੋਈ ਵੀ ਭਰਤੀ ਸਿਰੇ ਨਹੀਂ ਚੜ੍ਹੀ। ਉਨ੍ਹਾਂ ਦੱਸਿਆ ਕਿ ਚੋਣ ਜਾਬਤੇ ਤੋਂ ਐਨ ਪਹਿਲਾ ਵੀ ਮੁੱਖ ਮੰਤਰੀ, ਸਿੱਖਿਆ ਮੰਤਰੀ ਨਾਲ ਅਹਿਮ ਮੀਟਿੰਗ ਵੀ ਹੋਈ,ਜਿਸ ਦੌਰਾਨ ਵੱਖ ਵੱਖ ਭਰਤੀਆਂ ਨੂੰ ਨੇਪਰੇ ਚਾੜ੍ਹਨ,ਵਲੰਟੀਅਰ ਅਧਿਆਪਕਾਂ ਦੇ 6600 ਵਾਧੇ ਅਤੇ ਮੁਲਾਜ਼ਮਾਂ ਦੇ ਕੱਟੇ ਗਏ 37 ਕਿਸਮ ਦੇ ਭੱਤਿਆਂ ਨੂੰ ਬਹਾਲ ਕਰਨ ਤੋਂ ਇਲਾਵਾ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਵੀ ਠੋਸ ਰੂਪ ਵਿੱਚ ਗੱਲ ਰੱਖੀ ਗਈ। ਉਨ੍ਹਾਂ ਦੱਸਿਆ ਕਿ ਅਧਿਆਪਕਾਂ, ਮੁਲਾਜ਼ਮਾਂ ਦੇ ਮਸਲਿਆਂ ਨੂੰ ਨੇਪਰੇ ਚਾੜ੍ਹਨ ਲਈ ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ, ਸਾਬਕਾ ਐੱਮ ਵੀ ਕੇਵਲ ਸਿੰਘ, ਸਟੇਟ ਮੀਡੀਆ ਕੋਆਰਡੀਨੇਟਰ ਹਰਦੀਪ ਸਿੰਘ ਸਿੱਧੂ ਨੇ ਵਿਸ਼ੇਸ਼ ਭੂਮਿਕਾ ਨਿਭਾਈ।

 ਇਸ ਮੌਕੇ ਅਧਿਆਪਕ ਆਗੂ ਅਕਬਰ ਸਿੰਘ ਬੱਪੀਆਣਾ, ਮਨਿੰਦਰਜੀਤ ਸਿੰਘ ਸੂਬਾ ਪ੍ਰਧਾਨ ਯੂਥ ਵਿੰਗ ਸਿੱਖ ਮਜ੍ਹਬੀ ਵਾਲਮੀਕਿ ਭਲਾਈ ਫਰੰਟ ਪੰਜਾਬ ਵੀ ਹਾਜ਼ਰ ਸਨ।

MEDICAL OFFICER RECRUITMENT : 980 ਮੈਡੀਕਲ ਆਫਿਸਰ ਅਸਾਮੀਆਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ

 

HEALTH DEPARTMENT, HARYANA  Recruitment of Medical Officers Advertisement  Dated: 08.01.2022 

Director General Health Services, Haryana invites applications for filling up 980 vacant posts of Medical Officers (Haryana Civil Medical 1 Services Group-A) in different Health institutions on regular basis. 

The number and details of vacant posts of Medical Officers is as under:- 
General :270 SC: 472 BC-A:  80: BC-B: 25 EWS: 133 
Total 980   

 Reservation benefits will be admissible to the bonafide residents of Haryana State only. 

 Application form, eligibility criteria and other details are available on the official website of Haryana Health Department and University of Health Sciences, Rohtak i.e. http://haryanahealth.nic.in and www.uhsr.ac.in


 Read the instructions carefully before filling the application form. Please visit the website for all updates and important announcements. 


RECENT UPDATES

Today's Highlight