Wednesday, 9 February 2022

ਸੀਬੀਐਸਈ 26 ਅਪ੍ਰੈਲ ਤੋਂ 10-12ਵੀਂ ਜਮਾਤ ਲਈ ਦੂਜੀ ਟਰਮ ਬੋਰਡ ਦੀਆਂ ਪ੍ਰੀਖਿਆਵਾਂ ਕਰਵਾਏਗੀ

 ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਨੇ 10ਵੀਂ ਅਤੇ 12ਵੀਂ ਜਮਾਤ ਲਈ ਟਰਮ-2 ਦੀ ਪ੍ਰੀਖਿਆਵਾਂ ਦੀ ਮਿਤੀ ਦਾ ਐਲਾਨ ਕਰ ਦਿੱਤਾ ਹੈ। ਦੋਵਾਂ ਜਮਾਤਾਂ ਦੀਆਂ ਪ੍ਰੀਖਿਆਵਾਂ 26 ਅਪ੍ਰੈਲ ਤੋਂ ਸ਼ੁਰੂ ਹੋਣਗੀਆਂ। ਸਮਾਚਾਰ ਏਜੰਸੀ ਪੀਟੀਆਈ ਦੇ ਅਨੁਸਾਰ, ਇਹ ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਕਿਹਾ ਕਿ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ 26 ਅਪ੍ਰੈਲ ਤੋਂ ਆਫਲਾਈਨ ਮੋਡ ਵਿੱਚ ਹੋਣਗੀਆਂ। ਸੀਬੀਐਸਈ ਪ੍ਰੀਖਿਆ ਕੰਟਰੋਲਰ ਸਨਿਆਮ ਭਾਰਦਵਾਜ ਨੇ ਕਿਹਾ ਕਿ ਬੋਰਡ ਨੇ ਕੋਵਿਡ -19 ਦੀ ਸਥਿਤੀ ਅਤੇ ਵੱਖ-ਵੱਖ ਹਿੱਸੇਦਾਰਾਂ ਨਾਲ ਚਰਚਾ ਨੂੰ ਧਿਆਨ ਵਿੱਚ ਰੱਖਦੇ ਹੋਏ ਦੂਜੀ ਮਿਆਦ ਦੀ ਬੋਰਡ ਪ੍ਰੀਖਿਆ ਆਫਲਾਈਨ ਮੋਡ ਵਿੱਚ ਕਰਵਾਉਣ ਦਾ ਫੈਸਲਾ ਕੀਤਾ ਹੈ।ਰਾਸ਼ਟਰੀ ਅਵਿਸ਼ਕਾਰ ਅਭਿਆਨ ਅਧੀਨ ਸਕੂਲਾਂ ਵਿੱਚ ਬਲਾਕ ਪੱਧਰੀ ਕਰਵਾਏ ਕੁਇਜ਼ ਮੁਕਾਬਲੇ

 ਰਾਸ਼ਟਰੀ ਅਵਿਸ਼ਕਾਰ ਅਭਿਆਨ ਅਧੀਨ ਸਕੂਲਾਂ ਵਿੱਚ ਬਲਾਕ ਪੱਧਰੀ ਕਰਵਾਏ ਕੁਇਜ਼ ਮੁਕਾਬਲੇ 

ਪਟਿਆਲਾ 9 ਫਰਵਰੀ (  ਅਨੂਪ    ) - ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿੱਖਿਆ ਸਕੱਤਰ ਅਜੋਏ ਸ਼ਰਮਾ ਦੀ ਪ੍ਰੇਰਨਾ ਸਦਕਾ ਰਾਜ ਦੇ ਸਾਰੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਛੇਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਰਾਸ਼ਟਰੀ ਅਵਿਸ਼ਕਾਰ ਅਭਿਆਨ ਅਧੀਨ ਗਣਿਤ, ਅੰਗਰੇਜ਼ੀ ਅਤੇ ਵਿਗਿਆਨ ਵਿਸ਼ੇ ਦੇ ਕੁਇਜ਼ ਮੁਕਾਬਲੇ ਕਰਵਾਏ ਜਾ ਰਹੇ ਹਨ । ਇਸ ਲੜੀ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਟਿਆਲਾ ਮੈਡਮ ਹਰਿੰਦਰ ਕੌਰ, ਪ੍ਰਿੰਸੀਪਲ ਸ੍ਰੀ ਸੁਖਵਿੰਦਰ ਕੁਮਾਰ ਖੋਸਲਾ , ਜ਼ਿਲ੍ਹਾ ਮੈਥ ਮੈਂਟਰ ਹਰਸਿਮਰਨ ਸਿੰਘ , ਜ਼ਿਲ੍ਹਾ ਸਾਇੰਸ ਮੈਂਟਰ ਗਗਨਦੀਪ  ਅਤੇ ਜ਼ਿਲ੍ਹਾ ਅੰਗਰੇਜ਼ੀ ਮੈਂਟਰ ਦੀਪਕ ਵਰਮਾਂ ਦੇ ਅਣਥੱਕ ਯਤਨਾਂ, ਸਮੂਹ ਸਕੂਲ ਮੁਖੀ ਸਹਿਬਾਨਾਂ ਅਤੇ ਅਧਿਆਪਕ ਸਹਿਬਾਨਾਂ ਦੀ ਮਿਹਨਤ ਸਦਕਾ ਸਬੰਧਿਤ ਵਿਸ਼ਿਆਂ ਦੇ ਬਲਾਕ ਪੱਧਰੀ ਮੁਕਾਬਲੇ ਕਰਵਾਏ ਗਏ ਅਤੇ ਵਿਦਿਆਰਥੀਆਂ ਦੀ ਚੋਣ ਜ਼ਿਲ੍ਹਾ ਪੱਧਰ ਲਈ ਕੀਤੀ ਗਈ। ਇਹਨਾਂ ਕੁਇਜ਼ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਬਹੁਤ ਵੱਧ ਚੜ੍ਹ ਕੇ ਹਿੱਸਾ ਲਿਆ । 
ਸਰਕਾਰੀ ਹਾਈ ਸਕੂਲ ਢਕਾਨਸੂ ਕਲਾਂ ਦੇ ਹੈੱਡਮਾਸਟਰ ਸ਼੍ਰੀ ਰਾਜੀਵ ਕੁਮਾਰ ਨੇ ਦੱਸਿਆ ਕਿ ਇਹਨਾਂ ਕੁਇਜ਼ ਮੁਕਾਬਲਿਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਆਤਮ ਵਿਸ਼ਵਾਸ ਪੈਦਾ ਕਰਨਾ ਅਤੇ ਮੁਕਾਬਲੇ ਦੀ ਭਾਵਨਾ ਦਾ ਵਿਕਾਸ ਕਰਨਾ ਹੈ । ਜਿਕਰਯੋਗ ਹੈ ਕਿ  ਕਰੋਨਾ ਮਹਾਮਾਰੀ ਦੇ ਪ੍ਰਕੋਪ ਘਟਣ ਕਰਕੇ ਸਰਕਾਰ ਦੇ ਹੁਕਮਾਂ ਅਨੁਸਾਰ ਵਿਦਿਆਰਥੀਆਂ ਦੇ ਸਕੂਲ ਲੱਗਣ ਕਾਰਨ ਮੁਕਾਬਲੇ ਆਫ਼ਲਾਈਨ ਕਰਵਾਏ ਗਏ ਜਿਸ ਵਿੱਚ ਲੱਗਭੱਗ 900 ਵਿਦਿਆਰਥੀਆਂ ਨੇ ਭਾਗ ਲਿਆ। ਮੈਡਮ ਹਰਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਨੇ ਦੱਸਿਆ ਕਿ ਇਸ ਉਪਰੰਤ ਵਿਦਿਆਰਥੀਆਂ ਦੇ ਜ਼ਿਲ੍ਹਾ ਅਤੇ ਸਟੇਟ ਪੱਧਰੀ ਮੁਕਾਬਲੇ ਵੀ ਕਰਵਾਏ ਜਾਣਗੇ ਅਤੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਨਗਦ ਇਨਾਮੀ ਰਾਸ਼ੀ ਨਾਲ ਵੀ ਸਨਮਾਨਿਤ ਕੀਤਾ ਜਾਵੇਗਾ । ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਬਲਾਕ ਟੀਮਾਂ ਨੇ ਮੋਹਰੀ ਰੋਲ ਨਿਭਾਇਆ ।

PSEB BOARD EXAM : ਗੈਰਹਾਜ਼ਰ ਵਿਦਿਆਰਥੀ ਦੀ ਪ੍ਰੀਖਿਆ ਲਈ ਲਿੰਕ ਐਕਟਿਵ

 

ਮੋਹਾਲੀ 9 ਫਰਵਰੀ

ਪੰਜਾਬ ਸਕੂਲ ਸਿੱਖਿਆ ਬੋਰਡ,ਮੋਹਾਲੀ ਤੋਂ ਮਾਨਤਾ ਪ੍ਰਾਪਤ ਸਮੂਹ ਸਕੂਲ ਮੁੱਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਜਿਹੜੇ ਵਿਦਿਆਰਥੀ ਪਹਿਲੀ ਟਰਮ ਦੀਆਂ ਪੰਜਵੀਂ/ਅੱਠਵੀਂ/ਦੱਸਵੀਂ/ਬਾਹਰਵੀਂ ਦੀਆਂ ਪ੍ਰੀਖਿਆਵਾਂ ਵਿੱਚ ਕਿਸੇ ਕਾਰਣ ਗੈਰਹਾਜ਼ਰ ਰਹੇ ਹਨ।ਉਹਨਾਂ ਦੀ ਮੁੜ ਪ੍ਰੀਖਿਆਵਾਂ ਲਈ ਸਕੂਲ ਲਾਗ ਇਨ ਆਈ.ਡੀ ਵਿੱਚ EXAMINATION PORTAL ਅਧੀਨ ਲਿੰਕ ਐਕਟਿਵ ਕਰ ਦਿੱਤਾ ਗਿਆ ਹੈ । ਗੈਰਹਾਜ਼ਰ ਵਿਦਿਆਰਥੀ ਜਿਹੜੇ ਮੁੜ ਪ੍ਰੀਖਿਆ ਵਿੱਚ ਅਪੀਅਰ ਹੋਣਾ ਚਾਹੁੰਦੇ ਹਨ ਦੀ ਫੀਸ ਜਮਾਂ ਕਰਵਾ ਕੇ ਫਾਰਮ ਭਰੇ ਜਾਣ ।


Link for registration click here

ਪਵਨ ਪੰਕਜ਼ ਦੀ ਪੁਸਤਕ 'ਹਵਾਵਾਂ ਦੇ ਬੋਲ' ਲੋਕ ਅਰਪਣ

 ਪਵਨ ਪੰਕਜ਼ ਦੀ ਪੁਸਤਕ 'ਹਵਾਵਾਂ ਦੇ ਬੋਲ' ਲੋਕ ਅਰਪਣ  

ਕਲਾਨੌਰ ( ) ਲੋਕ ਲਿਖਾਰੀ ਸਭਾ ਕਲਾਨੌਰ ਵੱਲੋਂ ਅੱਜ ਇਕ ਸਾਹਿਤਕ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਪਵਨ ਪੰਕਜ਼ ਕੋਟ ਮੀਆਂ ਸਾਹਿਬ ਦੀ ਪੁਸਤਕ 'ਹਵਾਵਾਂ ਦੇ ਬੋਲ' ਗ਼ਜ਼ਲ ਕਾਵਿ ਸੰਗ੍ਰਹਿ ਲੋਕ ਅਰਪਣ ਕੀਤੀ ਗਈ । ਇਸ ਸਮਾਗਮ ਵਿਚ ਸਰਵਸ੍ਰੀ ਮੱਖਣ ਕੁਹਾੜ, ਸੁਲਤਾਨ ਭਾਰਤੀ, ਗੁਰਮੀਤ ਸਿੰਘ ਬਾਜਵਾ, ਡਾ ਰਾਜਵਿੰਦਰ ਕੌਰ ਨਾਗਰਾ, ਐਡਵੋਕੇਟ ਸੁਖਵਿੰਦਰ ਸਿੰਘ ਕਾਹਲੋਂ, ਮੈਡਮ ਗੁਰਮਨਜੀਤ ਕੌਰ ਪ੍ਰਧਾਨਗੀ ਮੰਡਲ ਵਿੱਚ ਸ਼ਾਮਲ ਹੋਏ। ਗੁਰਮੀਤ ਸਿੰਘ ਬਾਜਵਾ ਨੇ ਪੁਸਤਕ 'ਹਵਾਵਾਂ ਦੇ ਬੋਲ' ਤੇ ਪੇਪਰ ਪਡ਼੍ਹਿਆ ਅਤੇ ਮੱਖਣ ਕੁਹਾੜ, ਡਾ. ਰਾਜਵਿੰਦਰ ਕੌਰ ਨਾਗਰਾ ਤੇ ਸੁਲਤਾਨ ਭਾਰਤੀ ਨੇ ਵਿਚਾਰ ਚਰਚਾ ਵਿੱਚ ਭਾਗ ਲਿਆ ਅਤੇ ਕਿਤਾਬ ਦੇ ਹਰ ਪਹਿਲੂ ਤੇ ਨਿੱਠ ਕੇ ਵਿਚਾਰ ਪੇਸ਼ ਕੀਤੇ।
 ਮੱਖਣ ਕੁਹਾੜ ਨੇ ਪਵਨ ਪੰਕਜ਼ ਗ਼ਜ਼ਲ ਕਾਵਿ ਸੰਗ੍ਰਹਿ ਤੇ ਵਿਚਾਰ ਪੇਸ਼ ਕਰਦਿਆਂ ਪਵਨ ਪੰਕਜ਼ ਤੇ ਗੁਰਮੀਤ ਸਿੰਘ ਬਾਜਵਾ ਨੂੰ ਵਧਾਈ ਦਿੱਤੀ। ਮੱਖਣ ਕੁਹਾੜ ਨੇ ਕਿਹਾ ਕਿ ਪਵਨ ਪੰਕਜ਼ ਦੀ ਪੁਸਤਕ 'ਹਵਾਵਾਂ ਦੇ ਬੋਲ' 'ਤੇ ਗੁਰਮੀਤ ਸਿੰਘ ਬਾਜਵਾ ਵੱਲੋਂ ਪਡ਼੍ਹਿਆ ਗਿਆ ਪੇਪਰ ਸੱਚਮੁੱਚ ਹੀ ਪੁਸਤਕ ਦਾ ਸਮਤੋਲ ਆਲੋਚਨਾਤਮਕ ਵਿਸ਼ਲੇਸ਼ਣ ਹੈ। ਪਵਨ ਪੰਕਜ਼ ਦਾ ਇਹ ਦੂਸਰਾ ਗ਼ਜ਼ਲ ਕਾਵਿ- ਸੰਗ੍ਰਹਿ ਵਿਦੇਸ਼ ਦੀ ਧਰਤੀ ਤੇ ਕਠਨ ਮਿਹਨਤ ਦੌਰਾਨ ਫੁਰਸਤ ਦੇ ਪਲਾਂ ਦੀ ਨਿਰੰਤਰ ਕਾਵਿ ਸਾਧਨਾ ਹੈ। ਡਾ. ਰਾਜਵਿੰਦਰ ਕੌਰ ਨਾਗਰਾ ਨੇ ਕਿਹਾ ਕਿ ਪਵਨ ਪੰਕਜ਼ ਦੀਆਂ ਗ਼ਜ਼ਲਾਂ ਦਾ ਵਿਸ਼ਾ ਵਾਤਾਵਰਣਿਕ, ਰਾਜਨੀਤਕ ਤੇ ਸਮਾਜਿਕ ਸਰੋਕਾਰਾਂ ਦੇ ਧਰਾਤਲ ਨਾਲ ਜੁੜਿਆ ਹੋਇਆ ਹੈ। ਇਸ ਮੌਕੇ ਹਾਜ਼ਰ ਕਵੀਆਂ ਜਸਵੰਤ ਹਾਂਸ, ਸੁਲਤਾਨ ਭਾਰਤੀ, ਰਾਜਿੰਦਰ ਸਿੰਘ ਰਾਜ ਕਲਾਨੌਰ, ਓਮ ਪ੍ਰਕਾਸ਼ ਭਗਤ, ਪ੍ਰਸ਼ੋਤਮ ਸਿੰਘ ਲੱਲੀ ਰਿਟਾਇਰਡ ਕਮਾਂਡੈਂਟ, ਰਮੇਸ਼ ਕੁਮਾਰ ਜਾਨੂੰ ਨੇ ਆਪਣੀਆਂ ਕਵਿਤਾਵਾਂ ਨੂੰ ਕਲਾਤਮਕ ਢੰਗ ਨਾਲ ਪੇਸ਼ ਕਰਕੇ ਪ੍ਰੋਗਰਾਮ ਨੂੰ ਚਾਰ ਚੰਨ ਲਾਏ। ਇਸ ਮੌਕੇ ਪਵਨ ਪੰਕਜ਼ ਦੇ ਦੋਸਤਾਂ ਗੁਰਮੀਤ ਸਿੰਘ ਕੋਟ ਮੀਆਂ ਸਾਹਿਬ, ਅਰੁਨ ਕੁਮਾਰ ਨੇ ਵੀ ਪਵਨ ਪੰਕਜ਼ ਦੇ ਇਸ ਮਹਾਨ ਕਾਰਜ ਦੀ ਸਰਾਹਨਾ ਕਰਦਿਆਂ ਵਧਾਈ ਦਿੱਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਰਿੰਦਰ ਸਿੰਘ ਪੱਡਾ, ਇੰਸਪੈਕਟਰ ਜਗਦੀਸ਼ ਸਿੰਘ, ਬਲਜੀਤ ਸਿੰਘ ਸਿੱਧੂ, ਸਚਿਨ ਮਹਾਜਨ, ਚਰਨਜੀਤ ਸਿੰਘ ਚੰਦ , ਕਪੂਰ ਸਿੰਘ ਘੁੰਮਣ, ਬਲਵੰਤ ਸਿੰਘ, ਮਨੋਹਰ ਲਾਲ, ਸਤਨਾਮ ਸਿੰਘ, ਬਲਵਿੰਦਰ ਸਿੰਘ, ਗੁਰਪ੍ਰਦੀਪ ਸਿੰਘ ਹਾਜ਼ਰ ਸਨ

ਜ਼ਿਲ੍ਹਾ ਸਵੀਪ ਟੀਮ ਵੱਲੋਂ ' ਆਪਣੇ ਬੂਥ ਨੂੰ ਜਾਣੋ ‘ ਪ੍ਰੋਗਰਾਮ ਤਹਿਤ ਚ ਬੂਥ ਨੰ: 98 ਸਰਕਾਰੀ ਮਿਡਲ ਸਕੂਲ ਮਡਿਆਲਾ ਵਿਖੇ ਵੋਟਰਾਂ ਨੂੰ ਕੀਤਾ ਜਾਗਰੂਕ

 * ਜ਼ਿਲ੍ਹਾ ਸਵੀਪ ਟੀਮ ਵੱਲੋਂ ' ਆਪਣੇ ਬੂਥ ਨੂੰ ਜਾਣੋ ‘ ਪ੍ਰੋਗਰਾਮ ਤਹਿਤ ਚ ਬੂਥ ਨੰ: 98 ਸਰਕਾਰੀ ਮਿਡਲ ਸਕੂਲ ਮਡਿਆਲਾ ਵਿਖੇ ਵੋਟਰਾਂ ਨੂੰ ਕੀਤਾ ਜਾਗਰੂਕ *


*ਸਵੀਪ ਟੀਮ ਵੱਲੋਂ ਜ਼ਿਲ੍ਹੇ ਅੰਦਰ 25 ਬੂਥਾਂ ਤੇ ਕਰਵਾਏ ਜਾ ਰਹੇ ਹਨ ' ਆਪਣੇ ਬੂਥ ਨੂੰ ਜਾਣੋ ‘ ਪ੍ਰੋਗਰਾਮ *


*ਸ੍ਰੀ ਹਰਗਿਬਿੰਦਪੁਰ 09 ਫ਼ਰਵਰੀ (, ਗਗਨਦੀਪ ਸਿੰਘ             ) *
*ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸਫ਼ਾਕ ਦੀਆਂ ਹਦਾਇਤਾਂ ਤੇ ਅਮਲ ਕਰਦਿਆਂ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਕਮ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਹਰਪਾਲ ਸਿੰਘ ਸੰਧਾਵਾਲੀਆ ਦੀ ਅਗਵਾਈ ਵਿੱਚ ਅੱਜ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਵਿਖੇ ਬੂਥ ਨੰ: 98 ਵਿਖੇ ` ਆਪਣੇ ਬੂਥ ਨੂੰ ਜਾਣੋ ‘ ਪ੍ਰੋਗਰਾਮ ਕਰਵਾਇਆਂ ਗਿਆ ਜਿਸ ਸੈਕਟਰ ਅਫ਼ਸਰ ਪ੍ਰਿੰਸੀਪਲ ਰਜਨੀ ਬਾਲਾ ਸ਼ੋਸ਼ਲ ਵਿੱਚ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਵੋਟਰਾਂ ਨੂੰ ਬਿਨਾ ਕਿਸੇ ਲਾਲਚ ਤੇ ਬਿਨਾ ਭੇਦ-ਭਾਵ ਤੋਂ ਵੋਟ ਪਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸਫ਼ਾਕ ਦੀਆ ਹਦਾਇਤਾਂ ਤੇ ਅਮਲ ਕਰਦਿਆਂ ਜ਼ਿਲ੍ਹਾ ਸਵੀਪ ਟੀਮ ਵੱਲੋਂ ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ਦੇ 25 ਬੂਥ , ਜਿੱਥੇ ਪਿਛਲੀਆਂ ਚੋਣਾਂ ਵਿੱਚ 50% ਤੋਂ ਘੱਟ ਵੋਟਾਂ ਪੋਲ ਹੋਈਆ ਸਨ , ਉੱਥੇ ਵੋਟਰਾਂ ਨੂੰ ਜਾਗਰੂਕ ਕਰਨ ਲਈ ‘ ਆਪਣੇ ਬੂਥ ਨੂੰ ਜਾਣੋ ‘ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਇਸ ਲੜ੍ਹੀ ਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਬੂਥ ਨੰ: 98 ਦੇ ਹਾਜ਼ਰ ਵੋਟਰਾਂ ਨਾਲ ਗੱਲਬਾਤ ਕਰਕੇ ਵੱਡੇ ਪੱਧਰ ਤੇ ਮੱਤ-ਦਾਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਪ੍ਰਸ਼ਾਸਨ ਵੱਲੋਂ 20 ਫ਼ਰਵਰੀ ਨੂੰ ਪੋਲਿੰਗ ਬੂਥਾਂ ਤੇ ਵੋਟਾਂ ਵਾਲੇ ਦਿਨ ਦਿੱਤੀਆਂ ਜਾਣ ਵਾਲ਼ੀਆਂ ਸਹੂਲਤਾਂ , ਵੀ.ਵੀ.ਪੈਟ. ਤੇ ਈ.ਵੀ.ਐਮ ਮਸ਼ੀਨਾਂ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਸ਼ੋਸਲ ਮੀਡੀਆ ਕੋਆਰਡੀਨੇਡਰ ਸਵੀਪ ਗਗਨਦੀਪ ਸਿੰਘ ਵੱਲੋਂ ਹਾਜ਼ਰ ਵੋਟਰਾਂ ਤੋਂ ਪ੍ਰਣ ਲਿਆ ਕਿ ਉਹ ਵੋਟ ਪ੍ਰਤੀਸ਼ਤਾ ਵਧਾਉਣ ਲਈ ਆਪਣਾ ਯੋਗਦਾਨ ਪਾਉਣਗੇ। ਇਸ ਮੌਕੇ ਪਰਮਿੰਦਰ ਸਿੰਘ ਘੁਮਾਣ ਸੈਕਟਰ ਅਫਸਰ, ਸਰਬਜੀਤ ਸਿੰਘ ਇੰਚਾਰਜ ਸਰਕਾਰੀ ਸਮਾਰਟ ਮਿਡਲ ਸਕੂਲ ਮੰਡਿਆਲਾ, ਵਰਿੰਦਰ ਸਿੰਘ ਸਹਾਇਕ ਸੈਕਟਰ ਅਫਸਰ,ਬੀ.ਐਲ.ਓ. ਅਮਨਦੀਪ ਕੋਰ ਅਤੇ ਗੁਰਮੇਲ ਸਿੰਘ ,ਰਜਨਦੀਪ ਕੋਰ, ਮਨਦੀਪ ਕੋਰ, ਜੀ.ਉ.ਜੀ. ਟੀਮ ਮੈਂਬਰ ਗੁਰਨਾਮ ਸਿੰਘ ਆਦਿ ਹਾਜ਼ਰ ਸਨ। *

DEPUTATION OF TEACHERS IN CHANDIGARH: ਇੰਟਰਵਿਊ ਸ਼ਡਿਊਲ ਜਾਰੀ

 

ਰਾਸ਼ਟਰੀ ਅਵਿਸ਼ਕਾਰ ਅਭਿਆਨ ਅਧੀਨ ਸਕੂਲਾਂ ਵਿੱਚ ਬਲਾਕ ਪੱਧਰੀ ਕਰਵਾਏ ਕੁਇਜ਼ ਮੁਕਾਬਲੇ

 ਰਾਸ਼ਟਰੀ ਅਵਿਸ਼ਕਾਰ ਅਭਿਆਨ ਅਧੀਨ ਸਕੂਲਾਂ ਵਿੱਚ ਬਲਾਕ ਪੱਧਰੀ ਕਰਵਾਏ ਕੁਇਜ਼ ਮੁਕਾਬਲੇ 

ਪਟਿਆਲਾ 9 ਫਰਵਰੀ (      ) - ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿੱਖਿਆ ਸਕੱਤਰ ਅਜੋਏ ਸ਼ਰਮਾ ਦੀ ਪ੍ਰੇਰਨਾ ਸਦਕਾ ਰਾਜ ਦੇ ਸਾਰੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਛੇਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਰਾਸ਼ਟਰੀ ਅਵਿਸ਼ਕਾਰ ਅਭਿਆਨ ਅਧੀਨ ਗਣਿਤ, ਅੰਗਰੇਜ਼ੀ ਅਤੇ ਵਿਗਿਆਨ ਵਿਸ਼ੇ ਦੇ ਕੁਇਜ਼ ਮੁਕਾਬਲੇ ਕਰਵਾਏ ਜਾ ਰਹੇ ਹਨ । ਇਸ ਲੜੀ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਟਿਆਲਾ ਮੈਡਮ ਹਰਿੰਦਰ ਕੌਰ, ਪ੍ਰਿੰਸੀਪਲ ਸ੍ਰੀ ਸੁਖਵਿੰਦਰ ਕੁਮਾਰ ਖੋਸਲਾ , ਜ਼ਿਲ੍ਹਾ ਮੈਥ ਮੈਂਟਰ ਹਰਸਿਮਰਨ ਸਿੰਘ , ਜ਼ਿਲ੍ਹਾ ਸਾਇੰਸ ਮੈਂਟਰ ਗਗਨਦੀਪ  ਅਤੇ ਜ਼ਿਲ੍ਹਾ ਅੰਗਰੇਜ਼ੀ ਮੈਂਟਰ ਦੀਪਕ ਵਰਮਾਂ ਦੇ ਅਣਥੱਕ ਯਤਨਾਂ, ਸਮੂਹ ਸਕੂਲ ਮੁਖੀ ਸਹਿਬਾਨਾਂ ਅਤੇ ਅਧਿਆਪਕ ਸਹਿਬਾਨਾਂ ਦੀ ਮਿਹਨਤ ਸਦਕਾ ਸਬੰਧਿਤ ਵਿਸ਼ਿਆਂ ਦੇ ਬਲਾਕ ਪੱਧਰੀ ਮੁਕਾਬਲੇ ਕਰਵਾਏ ਗਏ ਅਤੇ ਵਿਦਿਆਰਥੀਆਂ ਦੀ ਚੋਣ ਜ਼ਿਲ੍ਹਾ ਪੱਧਰ ਲਈ ਕੀਤੀ ਗਈ। ਇਹਨਾਂ ਕੁਇਜ਼ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਬਹੁਤ ਵੱਧ ਚੜ੍ਹ ਕੇ ਹਿੱਸਾ ਲਿਆ ।

 ਸਰਕਾਰੀ ਹਾਈ ਸਕੂਲ ਢਕਾਨਸੂ ਕਲਾਂ ਦੇ ਹੈੱਡਮਾਸਟਰ ਸ਼੍ਰੀ ਰਾਜੀਵ ਕੁਮਾਰ ਨੇ ਦੱਸਿਆ ਕਿ ਇਹਨਾਂ ਕੁਇਜ਼ ਮੁਕਾਬਲਿਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਆਤਮ ਵਿਸ਼ਵਾਸ ਪੈਦਾ ਕਰਨਾ ਅਤੇ ਮੁਕਾਬਲੇ ਦੀ ਭਾਵਨਾ ਦਾ ਵਿਕਾਸ ਕਰਨਾ ਹੈ । ਜਿਕਰਯੋਗ ਹੈ ਕਿ  ਕਰੋਨਾ ਮਹਾਮਾਰੀ ਦੇ ਪ੍ਰਕੋਪ ਘਟਣ ਕਰਕੇ ਸਰਕਾਰ ਦੇ ਹੁਕਮਾਂ ਅਨੁਸਾਰ ਵਿਦਿਆਰਥੀਆਂ ਦੇ ਸਕੂਲ ਲੱਗਣ ਕਾਰਨ ਮੁਕਾਬਲੇ ਆਫ਼ਲਾਈਨ ਕਰਵਾਏ ਗਏ ਜਿਸ ਵਿੱਚ ਲੱਗਭੱਗ 900 ਵਿਦਿਆਰਥੀਆਂ ਨੇ ਭਾਗ ਲਿਆ। ਮੈਡਮ ਹਰਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਨੇ ਦੱਸਿਆ ਕਿ ਇਸ ਉਪਰੰਤ ਵਿਦਿਆਰਥੀਆਂ ਦੇ ਜ਼ਿਲ੍ਹਾ ਅਤੇ ਸਟੇਟ ਪੱਧਰੀ ਮੁਕਾਬਲੇ ਵੀ ਕਰਵਾਏ ਜਾਣਗੇ ਅਤੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਨਗਦ ਇਨਾਮੀ ਰਾਸ਼ੀ ਨਾਲ ਵੀ ਸਨਮਾਨਿਤ ਕੀਤਾ ਜਾਵੇਗਾ । ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਬਲਾਕ ਟੀਮਾਂ ਨੇ ਮੋਹਰੀ ਰੋਲ ਨਿਭਾਇਆ ।

ਚੋਣ ਕਮਿਸ਼ਨ ਵੱਲੋਂ ਬੱਚਿਆਂ ਨੂੰ ਚੋਣ ਗਤੀਵਿਧੀਆਂ ਵਿੱਚ ਸ਼ਾਮਲ ਕਰਨ ਦੀ ਮਨਾਹੀ

 ਚੋਣ ਕਮਿਸ਼ਨ ਵੱਲੋਂ ਬੱਚਿਆਂ ਨੂੰ ਚੋਣ ਗਤੀਵਿਧੀਆਂ ਵਿੱਚ ਸ਼ਾਮਲ ਕਰਨ ਦੀ ਮਨਾਹੀ 


ਉਲੰਘਣਾ ਕਰਨ ਵਾਲੇ ਉਮੀਦਵਾਰ ’ਤੇ ਹੋਵੇਗੀ ਸਖ਼ਤ ਕਾਰਵਾਈ-ਜ਼ਿਲ੍ਹਾ ਚੋਣ ਅਫ਼ਸਰ


ਨਵਾਂਸ਼ਹਿਰ, 8 ਫਰਵਰੀ, 2022

ਭਾਰਤੀ ਚੋਣ ਕਮਿਸ਼ਨ (ਈ ਸੀ ਆਈ) ਨੇ ਕਿਸੇ ਵੀ ਤਰ੍ਹਾਂ ਦੀਆਂ ਚੋਣ ਗਤੀਵਿਧੀਆਂ ਵਿੱਚ ਬੱਚਿਆਂ ਨੂੰ ਸ਼ਾਮਲ ਕਰਨ ਦੀ ਸਖ਼ਤ ਮਨਾਹੀ ਕੀਤੀ ਹੈ। ਇਹ ਪ੍ਰਗਟਾਵਾ ਕਰਦਿਆਂ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਸ਼ੇਸ਼ ਸਾਰੰਗਲ ਨੇ ਸਾਰੀਆਂ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਤਾਕੀਦ ਕਰਦਿਆਂ ਕਿਹਾ ਹੈ ਕਿ ਉਹ ਚੋਣ ਕਮਿਸ਼ਨ ਦੀਆਂ ਉਨ੍ਹਾਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ, ਜਿਸ ਵਿੱਚ ਬੱਚਿਆਂ ਨੂੰ ਪੈਂਫਲੈਟ, ਪੋਸਟਰ ਆਦਿ ਵੰਡਣ, ਪ੍ਰਚਾਰ ਰੈਲੀਆਂ, ਚੋਣ ਮੀਟਿੰਗਾਂ ਆਦਿ ਜਾਂ ਨਾਅਰੇਬਾਜ਼ੀ ਵਿੱਚ ਸ਼ਾਮਲ ਕਰਨ ਦੀ ਮਨਾਹੀ ਕੀਤੀ ਗਈ ਹੈ।

 ਸ੍ਰੀ ਸਾਰੰਗਲ ਨੇ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਨਾਲ ਸਬੰਧਤ ਆਗੂਆਂ/ਉਮੀਦਵਾਰਾਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਨਾ ਹੋਵੇ ਅਤੇ ਉਲੰਘਣਾ ਕਰਨ ਵਾਲੀ ਸਿਆਸੀ ਪਾਰਟੀ/ਉਮੀਦਵਾਰ ਵਿਰੁੱਧ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।

 ਉਨ੍ਹਾਂ ਕਿਹਾ ਕਿ ਬਾਲ ਮਜ਼ਦੂਰੀ (ਮਨਾਹੀ ਅਤੇ ਰੈਗੂਲੇਸ਼ਨ) ਐਕਟ, 1986 ਤਹਿਤ 14 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੁਆਰਾ ਸਮਾਨ ਦੀ ਢੋਆ-ਢੁਆਈ ਅਤੇ ਉਨ੍ਹਾਂ ਲਈ ਨੁਕਸਾਨਦੇਹ ਅਤੇ ਅਸੁਰੱਖਿਅਤ ਹੋਰ ਕਿਸੇ ਵੀ ਤਰ੍ਹਾਂ ਦੇ ਕਿੱਤਿਆਂ ਵਿੱਚ ਰੁਜ਼ਗਾਰ ਦੇਣ ’ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਬੱਚਿਆਂ ਦੇ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਜ਼ਿਲ੍ਹੇ ਵਿੱਚ ਅਜਿਹੀਆਂ ਗਤੀਵਿਧੀਆਂ ’ਤੇ ਤਿੱਖੀ ਨਜ਼ਰ ਰੱਖੇਗਾ।

ਪ੍ਰਸ਼ਾਸਨ ਨੇ ਨੌਜ਼ਵਾਨ ਵੋਟਰਾਂ ਨੂੰ ਸਵੀਪ ਗਤੀਵਿਧੀਆਂ ਤਹਿਤ ਕੀਤਾ ਜਾਗਰੂਕ।

 ਪ੍ਰਸ਼ਾਸਨ ਨੇ ਨੌਜ਼ਵਾਨ ਵੋਟਰਾਂ ਨੂੰ ਸਵੀਪ ਗਤੀਵਿਧੀਆਂ ਤਹਿਤ ਕੀਤਾ ਜਾਗਰੂਕ।

ਸਵੀਪ ਗਤੀਵਿਧੀਆਂ ਤਹਿਤ ਜਿਲ੍ਹੇ ਦੇ ਸਮੂਹ ਸਕੂਲਾਂ ਦੇ ਇਲੈਕਟੋਰਲ ਲਿਟਰੇਸੀ ਕਲੱਬ ਦੇ ਇੰਚਾਰਜ਼ ਸਹਿਬਾਨ ਨੇ ਜਿਲ੍ਹੇ ਦੇ ਸਮੂਹ ਨੌਜ਼ਵਾਨ ਵੋਟਰਾਂ ਨੂੰ ਮਿਤੀ 20 ਫਰਵਰੀ 2022 ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੌਰਾਨ ਮਤਦਾਨ ਕੇਂਦਰ ਵਿੱਚ ਜਾ ਕੇ ਸਰਗਰਮੀ ਨਾਲ ਆਪ ਅਤੇ ਆਪਣੇ ਪਰਿਵਾਰਾਂ ਸਮੇਤ ਹਿੱਸਾ ਲੈਣ ਅਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਵਿੱਚ ਆਪਣਾ ਹਿੱਸਾ ਪਾਉਣ ਲਈ ਪ੍ਰੇਰਿਤ ਕੀਤਾ। ਪ੍ਰਸ਼ਾਸ਼ਨ ਵਲੋਂ ਮਤਦਾਨ ਕੇਂਦਰਾਂ ਤੇ ਮਿਲਣ ਵਾਲ਼ੀਆਂ ਸਹੂਲਤਾਂ ਦੀ ਜਾਣਕਾਰੀ ਵੀ ਸਾਂਝੀ ਕੀਤੀ ਗਈ।ਡਪਿਟੀ ਕਮਸਿ਼ਨਰ-ਕਮ-ਜ਼ਲਿ੍ਹਾ ਚੋਣ ਅਫ਼ਸਰ ਵਸਿ਼ੇਸ਼ ਸਾਰੰਗਲ ਨੇ ਕਹਿਾ ਕ ਿਨੌਜ਼ਵਾਨ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਕੇ ਦੇਸ਼ ਦੇ ਆਰਥਕਿ ਅਤੇ ਸਮਾਜਕਿ ਵਕਿਾਸ ਵੱਿਚ ਅਹਮਿ ਭੂਮਕਿਾ ਨਭਿਾ ਸਕਦੇ ਹਨ ਕਿਉਂਕਿ ਨੌਜ਼ਵਾਨ ਵੋਟਰ ਹੀ ਦੇਸ਼ ਦਾ ਭਵਿੱਖ ਹਨ ਅਤੇ ਉਹ ਦੇਸ਼ ਦੀ ਦਸ਼ਾ ਅਤੇ ਦਿਸ਼ਾ ਨੂੰ ਹੋਰ ਬਿਹਤਰ ਬਣਾ ਸਕਦੇ ਹਨ। ਉਨ੍ਹਾਂ ਕਹਿਾ ਕ ਿਨੌਜ਼ਵਾਨ ਵੋਟਰਾਂ ਨੂੰ ਇਹ ਪ੍ਰਣ ਕਰਨਾ ਚਾਹੀਦਾ ਹੈ ਕ ਿਉਹ ਪੋਲੰਿਗ ਵਾਲੇ ਦਨਿ ਆਪਣੀ ਵੋਟ ਪਾ ਕੇ ਦੇਸ਼ ਪ੍ਰਤੀ ਆਪਣਾ ਫਰਜ਼ ਜਰੂਰ ਨਿਭਾਉਣਗੇ।

ਰੈਲੀ ਦੌਰਾਨ ਚੋਣ ਕਮਿਸ਼ਨ ਤੇ ਕੋਵਿਡ-19 ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ’ਤੇ ਬਸਪਾ-ਸ਼੍ਰੋਮਣੀ ਅਕਾਲੀ ਦਲ ਉਮੀਦਵਾਰ ਨਛੱਤਰ ਪਾਲ ਨੂੰ ਨੋਟਿਸ

 

ਰੈਲੀ ਦੌਰਾਨ ਚੋਣ ਕਮਿਸ਼ਨ ਤੇ ਕੋਵਿਡ-19 ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ’ਤੇ ਬਸਪਾ-ਸ਼੍ਰੋਮਣੀ ਅਕਾਲੀ ਦਲ ਉਮੀਦਵਾਰ ਨਛੱਤਰ ਪਾਲ ਨੂੰ ਨੋਟਿਸ


ਨਵਾਂਸ਼ਹਿਰ, 8 ਫਰਵਰੀ, 2022

ਉਪ ਮੰਡਲ ਮੈਜਿਸਟਰੇਟ-ਕਮ-ਰਿਟਰਨਿੰਗ ਅਫ਼ਸਰ ਨਵਾਂਸ਼ਹਿਰ-047, ਡਾ: ਬਲਜਿੰਦਰ ਸਿੰਘ ਢਿੱਲੋਂ ਨੇ ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਇਆਵਤੀ ਵੱਲੋਂ ਲੰਘੀ 8 ਫ਼ਰਵਰੀ ਨੂੰ ਅਨਾਜ ਮੰਡੀ, ਨਵਾਂਸ਼ਹਿਰ ਵਿੱਚ ਕੀਤੀ ਰੈਲੀ ਦੌਰਾਨ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਲਈ ਬਸਪਾ-ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨਛੱਤਰ ਪਾਲ ਨੂੰ ਨੋਟਿਸ ਜਾਰੀ ਕੀਤਾ ਹੈ।   ਰਿਟਰਨਿੰਗ ਅਫ਼ਸਰ ਨੇ ਵੀਡੀਓ ਸਰਵੇਲੈਂਸ ਟੀਮ ਵੱਲੋਂ ਪੇਸ਼ ਕੀਤੀ ਗਈ ਰੈਲੀ ਦੀ ਵੀਡੀਓਗ੍ਰਾਫੀ ਰਿਪੋਰਟ ਦਾ ਨੋਟਿਸ ਲੈਂਦਿਆਂ ਕਿਹਾ ਕਿ ਕੋਵਿਡ-19 ਸਬੰਧੀ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਚੋਣ ਰੈਲੀ ਕਰਨ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ ਦੇ ਹੁਕਮਾਂ ਦੀ ਸ਼ਰੇਆਮ ਉਲੰਘਣਾ ਕੀਤੀ ਗਈ ਹੈ।

 ਡਾ. ਢਿੱਲੋਂ ਅਨੁਸਾਰ ਬਸਪਾ-ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨਛੱਤਰ ਪਾਲ ਵੱਲੋਂ 24 ਘੰਟਿਆਂ ਵਿੱਚ ਜਵਾਬ ਦੇਣ ’ਚ ਅਸਫ਼ਲ ਰਹਿਣ ’ਤੇ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਚੋਣ ਅਫ਼ਸਰ ਦੇ ਨਿਰਦੇਸ਼ਾਂ ਅਨੁਸਾਰ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਕਲੱਸਟਰ ਮੁਖੀਆਂ ਨਾਲ਼ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ।

 ਕਲੱਸਟਰ ਮੁਖੀਆਂ ਨਾਲ਼ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ।

ਸਾਹਿਬਜ਼ਾਦਾ ਅਜੀਤ ਸਿੰਘ ਨਗਰ 9 ਫ਼ਰਬਰੀ (ਦੇਵ ਕਰਨ ਸਿੰਘ ) ਅੱਜ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਨਯੋਗ ਜ਼ਿਲ੍ਹਾ ਸਿੱਖਿਆ ਅਫ਼ਸਰ (ਐਸਿ) ਸ਼੍ਰੀ ਸੁਸ਼ੀਲ ਨਾਥ ਜੀ ਦੀ ਅਗਵਾਈ ਹੇਠ ਬਲਾਕ ਦੇ ਰਿਸੋਰਸ ਰੂਮ ਸਰਕਾਰੀ ਪ੍ਰਾਇਮਰੀ ਸਕੂਲ ਫੇਜ਼ 3 ਬੀ-1 ਵਿਖੇ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ। ਜਿਸ ਵਿੱਚ ਜ਼ਿਲ੍ਹੇ ਦੇ ਸਮੂਹ ਕਲੱਸਟਰ ਮੁਖੀ, ਪਪਪਪ ਟੀਮ, ਸਮਾਰਟ ਸਕੂਲ ਟੀਮ, ਮੀਡੀਆ ਟੀਮ, ਖੇਡ ਟੀਮ ਦੇ ਅਫ਼ਸਰਾਂ ਨੇ ਭਾਗ ਲਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਮਾਨਯੋਗ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਸਿ) ਸ਼੍ਰੀ ਮਤੀ ਸੁਰਜੀਤ ਕੌਰ ਨੇ ਭਾਗ ਲੈਣ ਵਾਲੇ ਕਲੱਸਟਰ ਮੁਖੀਆਂ ਅਤੇ ਹੋਰਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਵੇਂ ਸੈਸ਼ਨ ਦੇ ਦਾਖ਼ਲੇ ਲਈ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕੀਤੀ ਜਾਵੇ, ਪ੍ਰੀ-ਬੋਰਡ ਅਤੇ ਨਾਨ-ਪ੍ਰੀ ਬੋਰਡ ਪਹਿਲੀ ਤੋਂ ਪੰਜਵੀਂ ਜਮਾਤਾਂ ਦੀ ਪ੍ਰੀਖਿਆ ਲੈਣ ਸੰਬੰਧੀ, ਵਿਦਿਆਰਥੀਆਂ ਦੀ ਆਨਲਾਈਨ ਪੜ੍ਹਾਈ ਜਾਰੀ ਰੱਖੀ ਜਾਵੇ, 100 ਦਿਨਾਂ ਪੜ੍ਹਨ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਜੋੜਿਆ ਜਾਵੇ, ਨਿਸ਼ਠਾ ਅਤੇ ਨਿਪੁੰਨ ਭਾਰਤ ਮਿਸ਼ਨ ਤਹਿਤ ਅਧਿਆਪਕਾਂ ਦੀ ਆਨਲਾਈਨ ਸਿਖਲਾਈ ਦੇ ਹਰ ਭਾਗ ਨੂੰ ਪੂਰਾ ਕੀਤਾ ਜਾਵੇ, ਸਮਾਰਟ ਸਕੂਲ ਅਤੇ ਸਵੱਛ ਅਭਿਆਨ ਤਹਿਤ ਭਾਰਤ ਸਰਕਾਰ ਦੇ ਪੁਰਸਕਾਰ ਲਈ ਅਪਲਾਈ ਕੀਤਾ ਜਾਵੇ, ਸਿਵਲ ਵਰਕਸ ਦੇ ਕੰਮ ਨੂੰ ਸਮੇਂ ਸਿਰ ਨੇਪਰੇ ਚਾੜ੍ਹਿਆ ਜਾਵੇ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਸਿ) ਮਾਨਯੋਗ ਸ੍ਰੀ ਸੁਸ਼ੀਲ ਨਾਥ ਜੀ ਨੇ ਅਧਿਆਪਕਾਂ ਦੀ ਸਮੱਸਿਆਵਾਂ ਸੁਣੀਆਂ ਤੇ ਅਤੇ ਕਲੱਸਟਰ ਮੁਖੀਆਂ ਅਤੇ ਵੱਖ-ਵੱਖ ਟੀਮਾਂ ਨੂੰ ਬੂਸਟ ਅੱਪ ਕੀਤਾ। ਇਸ ਮੀਟਿੰਗ ਵਿੱਚ ਸਾਰੇ ਬਲਾਕਾਂ ਦੇ ਬੀਪੀਈਓ ਸਰਵ ਸ਼੍ਰੀ/ਸ਼੍ਰੀਮਤੀ ਨੀਨਾ ਰਾਣੀ , ਸ਼੍ਰੀ ਕਮਲਜੀਤ ਸਿੰਘ, ਸ਼੍ਰੀ ਮਤੀ ਗੁਰਮੀਤ ਕੌਰ,ਅਤੇ ਸ਼੍ਰੀ ਸਤਿੰਦਰ ਸਿੰਘ ਅਤੇ ਜ਼ਿਲ੍ਹਾ ਕੋਆਰਡੀਨੇਟਰ ਪਪਪਪ ਖੁਸ਼ਪ੍ਰੀਤ ਸਿੰਘ, ਜ਼ਿਲ੍ਹਾ ਕੋਆਰਡੀਨੇਟਰ ਸਮਾਰਟ ਸਕੂਲ ਵਰਿੰਦਰ ਪਾਲ ਸਿੰਘ, ਜ਼ਿਲ੍ਹਾ ਕੋਆਰਡੀਨੇਟਰ ਮੀਡੀਆ ਟੀਮ ਦੇਵ ਕਰਨ ਸਿੰਘ ਮੀਟਿੰਗ ਵਿੱਚ ਹਾਜ਼ਰ ਸਨ।

PSEB TERM 01 EXAM AGAIN FOR CLASSESS 10TH/12TH

 

BIG BREAKING: ਸਿੱਖਿਆ ਬੋਰਡ ਵੱਲੋਂ 5ਵੀਂ/8ਵੀਂ/10ਵੀਂ/12ਵੀਂ ਦੀਆਂ ਟਰਮ-1 ਪ੍ਰੀਖਿਆਵਾਂ ਮੁੜ ਤੋਂ ਕਰਵਾਈਆਂ ਜਾਣਗੀਆਂ, ਪੜ੍ਹੋ

  ਮੋਹਾਲੀ ,9 ਫਰਵਰੀ

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ, ਸਮੂਹ ਸਰਕਾਰੀ, ਅਰਧ-ਸਰਕਾਰੀ, ਐਫੀਲੀਏਟਿਡ ਅਤੇ ਐਸੋਸੀਏਟਿਡ ਸਕੂਲਾਂ ਦੇ ਸਕੂਲ ਮੁੱਖੀਆਂ/ਪ੍ਰਿੰਸੀਪਲ ਨੂੰ ਸੂਚਿਤ ਕੀਤਾ ਗਿਆ ਹੈ ਕਿ ਬੋਰਡ ਵੱਲੋਂ ਪਹਿਲਾ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਦਸਵੀਂ ਅਤੇ ਬਾਰਵੀਂ ਸ਼੍ਰੇਣੀ ਸੈਸ਼ਨ-2021-22 ਵਿੱਚ ਜਿਹੜੇ ਪ੍ਰੀਖਿਆਰਥੀ ਟਰਮ-1 ਦੀ ਪ੍ਰੀਖਿਆ ਵਿੱਚ ਅਪੀਅਰ ਨਹੀਂ ਹੋਏ, ਉਹ ਟਰਮ-2 ਦੀ ਪ੍ਰੀਖਿਆ ਲਈ ਯੋਗ ਨਹੀਂ ਹੋਣਗੇ, ਪ੍ਰੰਤੂ ਹੁਣ ਬੋਰਡ ਦਫਤਰ ਵੱਲੋਂ ਕੋਵਿੱਡ-19 ਮਹਾਂਮਾਰੀ ਅਤੇ ਹੋਰ ਕਾਰਣਾਂ ਕਰਕੇ ਹੇਠ ਲਿਖੇ ਦਰਜ ਨਿਰਣੇ ਅਨੁਸਾਰ ਪ੍ਰੀਖਿਆਰਥੀ ਮੁੜ ਟਰਮ-1 ਦੀ ਪ੍ਰੀਖਿਆ ਦੇਣ ਲਈ ਯੋਗ ਹੋਣਗੇ:-ਮੋਹਾਲੀ, 3 ਫਰਵਰੀ 

  ਸ਼ੈਸ਼ਨ 2021-22 (ਟਰਮ-1) ਅਧੀਨ ਰਾਜ ਪੱਧਰ/ਨੈਸ਼ਨਲ/ਇੰਟਰਨੈਸ਼ਨਲ ਪੱਧਰ ਤੇ ਖੇਡਾਂ ਵਿੱਚ  ਹਿੱਸਾ ਲੈਣ ਕਰਕੇ, ਪ੍ਰਬੰਧਕੀ ਕਾਰਨਾਂ ਕਰਕੇ ਅਤੇ ਕੋਡ-19 ਮਹਾਂਮਾਰੀ ਕਰਕੇ ਪ੍ਰੀਖਿਆ ਦੇਣ ਤੋਂ ਰਹਿ ਗਏ ਪ੍ਰੀਖਿਆਰਥੀਆਂ ਦੀ ਟਰਮ-1 ਦੀ ਮੁੜ ਪ੍ਰੀਖਿਆ ਕਰਵਾਈ ਜਾਣੀ ਹੈ।


 ਕੋਵਿਡ-19 ਦੇ ਵਧਦੇ ਹੋਏ ਪ੍ਰਕੋਪ ਦੇ ਮੱਦੇਨਜਰ ਵਿਦਿਆਰਥੀਆਂ ਦੇ ਭਵਿੱਖ ਨੂੰ ਮੁੱਖ ਰੱਖਦੇ ਹੋਏ, ਜਿਹੜੇ ਪ੍ਰੀਖਿਆਰਥੀ ਮੈਡੀਕਲ ਅਤੇ ਹੋਰ ਠੋਸ ਕਾਰਨਾਂ ਕਰਕੇ ਟਰਮ-1 ਦੀ ਪ੍ਰੀਖਿਆ ਨਹੀਂ ਦੇ ਸਕੇ, ਉਹਨਾਂ ਪ੍ਰੀਖਿਆਰਥੀਆਂ ਦੀ ਵੀ ਟਰਮ-1 ਦੀ ਮੁੜ ਪ੍ਰੀਖਿਆ ਕਰਵਾਈ ਜਾਣੀ ਹੈ।
5ਵੀਂ ਅਤੇ 8 ਵੀਂ ਜਮਾਤ ਦੀ ਟਰਮ 1 ਪ੍ਰੀਖਿਆ ਮੁੜ ਤੋਂ ਕਰਵਾਉਣ ਸਬੰਧੀ ਹਦਾਇਤਾਂ 

 

ਚੰਡੀਗੜ੍ਹ ਸਿੱਖਿਆ ਵਿਭਾਗ ਨੇ ਪੰਜਾਬ ਸਿੱਖਿਆ ਵਿਭਾਗ ਤੋਂ ਮੰਗਿਆ 150 ਅਧਿਆਪਕਾਂ ਦਾ ਪੈਨਲ

 

ਚੰਡੀਗੜ੍ਹ ਸਿੱਖਿਆ ਵਿਭਾਗ ਨੇ ਪੰਜਾਬ ਤੋਂ 150 ਅਧਿਆਪਕਾਂ ਦਾ ਪੈਨਲ  ਜਿਸ ਵਿੱਚ  ਲੈਕਚਰਾਰਾਂ, ਟੀਜੀਟੀ ਤੇ ਜੇਬੀਟੀ ਅਧਿਆਪਕਾਂ ਦਾ ਮੰਗਿਆ ਗਿਆ ਹੈ। ਯੂਟੀ ਵਿਭਾਗ ਨੇ ਇਨ੍ਹਾਂ ਅਧਿਆਪਕਾਂ ਨੂੰ ਨਿਯੁਕਤ ਕਰਨ ਲਈ 14 ਤੇ 15 ਫਰਵਰੀ ਨੂੰ ਇੰਟਰਵਿਊ ਲਈ ਸੱਦਿਆ ਹੈ। 


ਪ੍ਰਾਪਤ  ਜਾਣਕਾਰੀ ਅਨੁਸਾਰ  ਯੂਟੀ ਸਿੱਖਿਆ ਵਿਭਾਗ ਨੇ ਪੰਜਾਬ ਸਰਕਾਰ ਸਿੱਖਿਆ ਵਿਭਾਗ ਨੂੰ ਪੱਤਰ ਲਿਖ ਕੇ ਕਿਹਾ ਸੀ ਕਿ ਅਧਿਆਪਕਾਂ ਦੀ ਪਿਛਲੀ ਪੰਜ ਸਾਲ ਦੀ ਏਸੀਆਰ ਤੇ ਪਿਛਲੇ ਸਾਲਾਂ ਦੇ ਦਿੱਤੇ ਨਤੀਜਿਆਂ ਦੀਆਂ ਰਿਪੋਰਟਾਂ ਨੱਥੀ ਕੀਤੀਆਂ ਜਾਣ। ਅਧਿਆਪਕਾਂ ਨੂੰ ਇਹ ਵੀ ਕਿਹਾ ਗਿਆ ਹੈ ਕਿ ਉਹ ਸ਼ਿਕਾਇਤ ਸਬੰਧੀ ਪੜਤਾਲ ਨਾ ਹੋਣ ਦਾ ਸਰਟੀਫਿਕੇਟ ਵੀ ਨਾਲ ਹੀ ਨੱਥੀ ਕਰਨ।

RECENT UPDATES

Today's Highlight