Tuesday, 15 February 2022

ਪੰਜਾਬ ਦੇ ਮਸ਼ਹੂਰ ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ ਵਿੱਚ ਮੌਤ

 ਪੰਜਾਬ ਦੇ ਮਸ਼ਹੂਰ ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਇਹ ਹਾਦਸਾ ਕੁੰਡਲੀ ਮਾਨੇਸਰ ਭਾਵ ਕੇਐਮਪੀਐਲ ਹਾਈਵੇਅ ਨੇੜੇ ਵਾਪਰਿਆ। 
ਦੀਪ ਸਿੱਧੂ ਆਪਣੇ ਸਾਥੀਆਂ ਨਾਲ ਦਿੱਲੀ ਤੋਂ ਪੰਜਾਬ ਪਰਤ ਰਿਹਾ ਸੀ। ਦੀਪ ਕੇਂਦਰ ਸਰਕਾਰ ਦੇ ਖੇਤੀ ਸੁਧਾਰ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦੌਰਾਨ ਸੁਰਖੀਆਂ ਵਿੱਚ ਆਇਆ ਸੀ। ਉਸ ਨੂੰ ਪਿਛਲੇ ਸਾਲ 26 ਜਨਵਰੀ ਨੂੰ ਲਾਲ ਕਿਲੇ 'ਤੇ ਹੋਈ ਹਿੰਸਾ ਦਾ ਵੀ ਦੋਸ਼ੀ ਬਣਾਇਆ ਗਿਆ ਸੀ। ਇਸ ਮਾਮਲੇ ਵਿੱਚ ਦੀਪ ਸਿੱਧੂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ।

6TH PAY COMMISSION: 15% ਵਾਧੇ ਸਬੰਧੀ ਖਜ਼ਾਨਾ ਦਫਤਰ ਵਲੋਂ ਸਪਸ਼ਟੀਕਰਨ

 ਪੋਲਿੰਗ ਸਟਾਫ਼ ਦੇ ਮੰਜੇ-ਬਿਸਤਰਿਆਂ ਦੇ ਪ੍ਰਬੰਧ ਲਈ ਕਾਨੂੰਗੋ/ਪਟਵਾਰੀਆਂ ਦੀ ਡਿਊਟੀ

 

ਨਵਾਂਸ਼ਹਿਰ: ਸਕੂਲ, ਕਾਲਜ, ਆਈ.ਟੀ.ਆਈ., ਲਾਇਬ੍ਰੇਰੀਆਂ, ਕੋਚਿੰਗ ਅਤੇ ਸਿਖਲਾਈ ਸੰਸਥਾਵਾਂ ਖੋਲ੍ਹਣ ਦੀ ਇਜਾਜ਼ਤ


ਸਕੂਲ, ਕਾਲਜ, ਆਈ.ਟੀ.ਆਈ., ਲਾਇਬ੍ਰੇਰੀਆਂ, ਕੋਚਿੰਗ ਅਤੇ ਸਿਖਲਾਈ ਸੰਸਥਾਵਾਂ ਖੋਲ੍ਹਣ ਦੀ ਇਜਾਜ਼ਤ


ਜ਼ਿਲ੍ਹੇ ਵਿੱਚ ਦਾਖਲ ਹੋਣ ਲਈ ਟੀਕੇ ਦੀਆਂ ਦੋਵੇਂ ਖੁਰਾਕਾਂ ਜਾਂ ਨੈਗੇਟਿਵ ਆਰ ਟੀ ਸੀ ਪੀ ਸੀ ਆਰ ਲਾਜ਼ਮੀ


ਕੋਵਿਡ ਪਾਬੰਦੀਆਂ 25 ਫਰਵਰੀ ਤੱਕ ਵਧਾਈਆਂ


ਨਵਾਂਸ਼ਹਿਰ, 15 ਫਰਵਰੀ 2022:


ਕੋਵਿਡ ਮਹਾਂਮਾਰੀ ਦੀ ਸਥਿਤੀ ਵਿੱਚ ਸੁਧਾਰ ਹੋਣ ਦੇ ਨਾਲ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਸਿਰਫ਼ ਉਨ੍ਹਾਂ ਵਿਅਕਤੀਆਂ ਨੂੰ ਹੀ ਜ਼ਿਲ੍ਹੇ ਵਿੱਚ ਦਾਖਲ ਹੋਣ ਦੀ ਇਜਾਜ਼ਤ ਹੋਵੇਗੀ ਜੋ ਕੋਵਿਡ ਤੋਂ ਬਚਾਅ ਦੇ ਟੀਕੇ ਦੀਆਂ ਦੋਵੇਂ ਖੁਰਾਕਾਂ ਲੈ ਚੁੱਕੇ ਹਨ ਜਾਂ ਕੋਵਿਡ ਤੋਂ ਠੀਕ ਹੋਏ ਹਨ ਜਾਂ 72 ਘੰਟਿਆਂ ਤੋਂ ਘੱਟ ਸਮੇਂ ਦੀ ਨੈਗੇਟਿਵ ਆਰ ਟੀ ਪੀ ਸੀ ਆਰ ਰਿਪੋਰਟ ਵਾਲੇ ਹਨ।


  ਉਸਨੇ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਯਾਤਰੀ ਕੋਲ ਇਹਨਾਂ ਵਿੱਚੋਂ ਕੋਈ ਵੀ ਨਹੀਂ ਹੈ, ਤਾਂ ਉਸ ਦੀ ਰੈਪਿਡ ਟੈਸਟਿੰਗ ਲਾਜ਼ਮੀ ਹੋਵੇਗੀ। ਹਵਾਈ ਉਡਾਣਾਂ ਰਾਹੀਂ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਲਾਜ਼ਮੀ ਤੌਰ 'ਤੇ ਪੂਰੀ ਤਰ੍ਹਾਂ ਟੀਕਾਕਰਣ ਜਾਂ ਕੋਵਿਡ ਤੋਂ ਠੀਕ ਹੋਣ ਜਾਂ 72 ਘੰਟਿਆਂ ਤੋਂ ਘੱਟ ਸਮੇਂ ਦੀ ਨੈਗੇਟਿਵ ਆਰ ਟੀ ਪੀ ਸੀ ਆਰ ਰਿਪੋਰਟ ਦੀ ਲਾਜ਼ਮੀ ਤੌਰ 'ਤੇ ਲੋੜ ਹੋਵੇਗੀ।


 ਉਨ੍ਹਾਂ ਕਿਹਾ ਕਿ ਦਿਵਿਆਂਗ ਵਿਅਕਤੀਆਂ ਅਤੇ ਗਰਭਵਤੀ ਮਹਿਲਾ ਕਰਮਚਾਰੀਆਂ ਨੂੰ ਦਫ਼ਤਰ ਆਉਣ ਤੋਂ ਛੋਟ ਦਿੱਤੀ ਗਈ ਹੈ ਪਰ ਉਨ੍ਹਾਂ ਨੂੰ ਘਰ ਤੋਂ ਕੰਮ ਕਰਨਾ ਲਾਜ਼ਮੀ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਇਹ ਵੀ ਕਿਹਾ ਕਿ ਸਰਕਾਰੀ ਅਤੇ ਨਿੱਜੀ ਦਫ਼ਤਰਾਂ ਵਿੱਚ ਮਾਸਕ ਤੋਂ ਬਿਨਾਂ ਕਿਸੇ ਵੀ ਵਿਅਕਤੀ ਨੂੰ ਕੋਈ ਸੇਵਾ ਨਹੀਂ ਦਿੱਤੀ ਜਾਵੇਗੀ।


  ਉਨ੍ਹਾਂ ਦੱਸਿਆ ਕਿ ਭਵਿੱਖ ਵਿੱਚ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਸਕੂਲ, ਕਾਲਜ, ਆਈ.ਟੀ.ਆਈ., ਲਾਇਬ੍ਰੇਰੀਆਂ, ਕੋਚਿੰਗ ਅਤੇ ਸਿਖਲਾਈ ਸੰਸਥਾਵਾਂ ਨੂੰ ਕਲਾਸਾਂ ਲਈ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ ਜਦਕਿ ਔਨਲਾਈਨ ਕਲਾਸਾਂ ਦਾ ਬਦਲ ਵੀ ਬਣਿਆ ਰਹੇਗਾ।


 ਉਨ੍ਹਾਂ ਕਿਹਾ ਕਿ ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦੁਆਰਾ ਕੋਵਿਡ-19 ਦੇ ਢੁਕਵੇਂ ਵਿਵਹਾਰ ਸੰਬੰਧੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਦੇ ਹੋਏ ਸਰੀਰਕ ਕਲਾਸਾਂ ਲਗਾਈਆਂ ਜਾਣਗੀਆਂ, ਜਿਸ ਵਿੱਚ ਮਾਸਕ, ਸਮਾਜਿਕ ਦੂਰੀ ਦੇ ਨਿਯਮਾਂ ਅਤੇ ਨਿਯਮਤ ਸੈਨੀਟਾਈਜ਼ੇਸ਼ਨ ਸ਼ਾਮਲ ਹਨ।


 ਉਨ੍ਹਾਂ ਨੇ ਸੰਸਥਾਵਾਂ ਨੂੰ ਅੱਗੇ ਕਿਹਾ ਕਿ ਉਹ 15 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਨੂੰ ਸਰੀਰਕ ਕਲਾਸਾਂ ਵਿੱਚ ਸ਼ਾਮਲ ਹੋਣ ਸਮੇਂ ਟੀਕਾਕਰਨ ਦੀ ਘੱਟੋ-ਘੱਟ ਪਹਿਲੀ ਖੁਰਾਕ ਲੈਣ ਦੀ ਸਲਾਹ ਦੇਣ।


 ਸ਼੍ਰੀ ਸਾਰੰਗਲ ਨੇ ਅੱਗੇ ਕਿਹਾ ਕਿ ਸਬੰਧਤ ਸਥਾਨ ਦੀ ਸਮਰੱਥਾ ਦੇ ਵੱਧ ਤੋਂ ਵੱਧ 50% ਤੱਕ ਇਕੱਠ ਕਰਨ ਦੀ ਆਗਿਆ ਹੋਵੇਗੀ। ਇਨ੍ਹਾਂ ਇਕੱਠਾਂ ਦੀ ਇਜਾਜ਼ਤ ਸਿਰਫ਼ ਕੋਵਿਡ ਦੇ ਢੁਕਵੇਂ ਵਿਵਹਾਰ ਦੀ ਪਾਲਣਾ ਨਾਲ ਹੀ ਦਿੱਤੀ ਜਾਵੇਗੀ।


 ਉਨ੍ਹਾਂ ਕਿਹਾ ਕਿ ਸਾਰੇ ਬਾਰ, ਸਿਨੇਮਾ ਹਾਲ, ਮਲਟੀਪਲੈਕਸ, ਮਾਲ, ਰੈਸਟੋਰੈਂਟ, ਸਪਾ, ਜਿੰਮ, ਸਪੋਰਟਸ ਕੰਪਲੈਕਸ, ਅਜਾਇਬ ਘਰ, ਚਿੜੀਆਘਰ ਆਦਿ ਨੂੰ ਆਪਣੀ ਸਮਰੱਥਾ ਦੇ 75 ਪ੍ਰਤੀਸ਼ਤ ਨਾਲ ਕੰਮ ਕਰਨ ਦੀ ਆਗਿਆ ਦਿੱਤੀ ਗਈ ਹੈ, ਜਿਸ ਦੇ ਅਧੀਨ ਸਾਰੇ ਸਟਾਫ ਮੈਂਬਰਾਂ ਦਾ ਪੂਰੀ ਤਰ੍ਹਾਂ ਟੀਕਾਕਰਣ ਹੋਣਾ ਜ਼ਰੂਰੀ ਹੈ। ਏ ਸੀ ਬੱਸਾਂ ਨੂੰ ਸਮਰੱਥਾ ਦੇ 50 ਫੀਸਦੀ 'ਤੇ ਚੱਲਣ ਦੀ ਇਜਾਜ਼ਤ ਹੈ।

ਪ੍ਰੀ ਪ੍ਰਾਇਮਰੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਡੀਪੀਆਈ ਨੇ ਜਾਰੀ ਕੀਤੀਆਂ ਹਦਾਇਤਾਂ

ਪੰਜਾਬ ਸਰਕਾਰ ਵੱਲੋਂ ਸਮੂਰ ਜਮਾਤਾਂ ਲਈ ਸਕੂਲ ਖੋਲ੍ਹਣ ਸਬੰਧੀ ਫੈਸਲਾ ਲੈਂਦੇ ਹੋਏ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।


ਮੋਹਾਲੀ, 16 ਫਰਵਰੀ 2022: 

 ਇਹਨਾਂ ਹਦਾਇਤਾਂ ਦੇ ਸਨਮੁੱਖ   ਡੀਪੀਆਈ (ਸੈ.ਸਿ) ਵਲੋਂ   ਪੰਜਾਬ ਰਾਜ ਦੇ ਸਮੂਹ ਸਰਕਾਰੀ/ਸਰਕਾਰੀ ਸਹਾਇਤਾ ਪ੍ਰਾਪਤ, ਪ੍ਰਾਈਵੇਟ, ਅਨਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੀਆਂ ਸਾਰੀਆਂ ਕਲਾਸਾਂ (ਪੀ-ਪ੍ਰਾਇਮਰੀ ਤੋਂ ਬਾਰ੍ਹਵੀਂ ਜਮਾਤ ਤੱਕ) ਦੀਆਂ ਫਿਜ਼ੀਕਲ ਕਲਾਸਾਂ ਲਈ ਸਕੂਲ ਲੋੜੀਦੇ ਸਮਾਜਕ ਦੂਰੀ ਦੇ ਨਿਯਮਾਂ, ਨਿਯਮਤ ਸੈਨੀਟਾਈਜੇਸ਼ਨ ਅਤੇ ਕੋਵਿਡ 19 ਸਬੰਧੀ ਉਚਿਤ ਵਿਵਹਾਰ ਸਬੰਧੀ ਨਿਯਮਾਂ ਨੂੰ ਅਪਣਾਉਂਦੇ ਹੋਏ ਮਿਤੀ 17- 02-2022 ਨੂੰ ਖੋਲ੍ਹੇ ਜਾਣੇ ਹਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।

ਜਾਰੀ ਹਦਾਇਤਾਂ ਵਿੱਚ ਕਿਹਾ ਗਿਆ ਹੈ ਕਿ " 15 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਨੂੰ ਵਿਜੀਕਲ ਕਲਾਸਾਂ ਵਿੱਚ ਹਾਜ਼ਰ ਚੋਣ ਸਮੇਂ ਟੀਕਾਕਰਨ ਦੀ ਘੱਟੋ-ਘੱਟ ਪਹਿਲੀ ਖੁਰਾਕ ਲੈਣ ਦੀ ਸਲਾਹ ਦਿੱਤੀ ਜਾਵੇ। ਵਿਦਿਆਰਥੀਆਂ ਕੋਲ ਆਨਲਾਈਨ ਕਲਾਸਾਂ ਵਿੱਚ ਹਾਜ਼ਰ ਹੋਣ ਦਾ ਵਿਕਲਪ ਹੋਵੇਗਾ।

ਦਿਵਯਾਂਗ ਕਰਮਚਾਰੀਆਂ ਅਤੇ ਗਰਭਵਤੀ ਕਰਮਚਾਰਣ ਔਰਤਾਂ ਨੂੰ ਹਾਜ਼ਰ ਹੋਣ ਤੋਂ ਛੋਟ ਹੋਵੇਗੀ, ਪੰਤੂ ਉਹ ਆਪਣਾ ਸਾਰਾ ਕੰਮ ਘਰ ਤੋਂ ਨਿਪਟਾਉਣਗੇ। ਉਪਰੋਕਤ ਦੇ ਸਨਮੁੱਖ ਆਪ ਨੂੰ ਲਿਖਿਆ ਜਾਂਦਾ ਹੈ ਕਿ ਹਵਾਲਾ ਅਧੀਨ ਪੱਤਰ ਦੇ ਨਾਲ ਭਾਰਤ ਸਰਕਾਰ ਪੰਜਾਬ ਸਰਕਾਰ/ਸਿਖਿਆ ਵਿਭਾਗ ਵੱਲੋਂ ਕੋਵਿਡ-19 ਸਬੰਧੀ ਸਮੇਂ ਸਮੇਂ ਤੇ ਜਾਰੀ ਹਦਾਇਤਾਂ ਸਮੇਤ ਸੋਸਲ ਡਿਸਟੈਂਸਿੰਗ ਅਤੇ ਮਾਸਕ ਪਹਿਨਣਾ ਆਦਿ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।"

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸਕੂਲਾਂ ਸਬੰਧੀ ਨਵੀਆਂ ਹਦਾਇਤਾਂ ਜਾਰੀ

 

ਸਮੂਹ ਜਮਾਤਾਂ ਲਈ ਖੁੱਲੇ ਸਕੂਲ: ਸਕੂਲ ਆਉਣਾ ਹੈ ਜਾਂ ਨਹੀਂ, ਇਹ ਫੈਸਲਾ ਵਿਦਿਆਰਥੀ ਕਰਨਗੇ- ਪੰਜਾਬ ਸਰਕਾਰ

 

ਚੰਡੀਗੜ੍ਹ, 15 ਫਰਵਰੀ 2022 - ਪੰਜਾਬ ਸਰਕਾਰ ਵੱਲੋਂ ਕੋਰੋਨਾ ਪਾਬੰਦੀਆਂ ਵਿਚ  ਅੱਜ ਜਾਰੀ ਹੁਕਮਾਂ ਅਨੁਸਾਰ  25 ਫਰਵਰੀ 2022 ਤੱਕ ਵਾਧਾ ਕਰ ਦਿੱਤਾ  ਹੈ।  ਇਸ ਦੇ ਨਾਲ ਹੀ  ਪੰਜਾਬ ਸਰਕਾਰ ਵੱਲੋਂ  ਸਕੂਲਾਂ ਬਾਰੇ ਵੀ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ  ਸਾਰੇ ਸਕੂਲ ,ਕਾਲਜ ਅਤੇ ਹੋਰ ਵਿਦਿਅਕ ਅਦਾਰਿਆਂ ਨੂੰ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ।


ਪਰ ਹੁਣ ਵਿਦਿਆਰਥੀ ਫ਼ੈਸਲਾ ਕਰਨਗੇ ਕਿ ਉਨ੍ਹਾਂ ਨੇ ਸਕੂਲ ਆਉਣਾ ਹੈ ਜਾਂ ਫਿਰ ਆਨਲਾਈਨ ਕਲਾਸ ਲਗਾਉਣੀ ਹੈ, ਅਧਿਆਪਕ ਵਿਦਿਆਰਥੀਆਂ ਨੂੰ ਆਪਣੀ ਮਰਜੀ ਅਨੁਸਾਰ ਸਕੂਲ ਨਹੀਂ ਬੁਲਾ ਸਕਣਗੇ। 
ਪੰਜਾਬ ਸਰਕਾਰ ਵੱਲੋਂ ਕਰੋਨਾ ਦੇ ਚਲਦਿਆਂ ਵਿਦਿਅਕ ਅਤੇ ਹੋਰ ਅਦਾਰਿਆਂ ਲਈ ਨਵੇਂ ਆਦੇਸ਼ ਕੀਤੇ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ 18 ਫਰਵਰੀ ਤੋਂ 20 ਫਰਵਰੀ ਤੱਕ ਡਰਾਈ ਡੇ ਘ

 

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਚੋਣਾਂ ਸਬੰਧੀ ਨਵੀਆਂ ਹਦਾਇਤਾਂ ਕੀਤੀਆਂ ਜਾਰੀ

 

SCHOOL REOPENING: ਪਹਿਲੀ ਤੋਂ 5ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਮੁੜ ਖੁੱਲਣਗੇ ਸਕੂਲ, ਫੈਸਲਾ ਅੱਜ

ਮੋਹਾਲੀ, 15 ਫਰਵਰੀ:  ਪੰਜਾਬ ਵਿਚ ਲਗਾਤਾਰ ਘੱਟ ਰਹੇ ਮਾਮਲਿਆਂ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਪੰਜਾਬ ਵੱਲੋਂ ਬਹੁਤ ਜਲਦੀ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਸਕੂਲ ਖੋਲਣ ਦਾ ਫੈਸਲਾ ਕੀਤਾ ਜਾਵੇਗਾ। ਜਾਣਕਾਰੀ ਅਨੁਸਾਰ ਹਿਮਾਚਲ ਅਤੇ  ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕੋਰੋਨਾ ਦੇ ਘਟਦੇ ਪ੍ਰਭਾਵ ਦੇ ਮੱਦੇਨਜ਼ਰ ਪਹਿਲੀ ਤੋਂ 5ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਸਕੂਲਾਂ ਵਿਚ ਆਉਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ।ਹੁਣ ਸਿੱਖਿਆ ਵਿਭਾਗ ਪੰਜਾਬ ਵੱਲੋਂ  ਵੀ ਪੰਜਾਬ ਵਿਚ ਪਹਿਲੀ ਤੋਂ 5ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ  ਸਕੂਲ ਖੋਲ੍ਹਣ ਦਾ ਅੱਜ ਕੀਤਾ ਜਾਵੇਗਾ।RECENT UPDATES

Today's Highlight