Sunday, 27 February 2022

ਪਰਗਟ ਸਿੰਘ ਵਲੋਂ ਕਿਤਾਬ ਬਾਰੇ ਉੱਠੇ ਇਤਰਾਜ਼ਾਂ ਦੇ ਮਾਮਲੇ ਵਿੱਚ ਸਖ਼ਤ ਦਿਸ਼ਾ ਨਿਰਦੇਸ਼ ਜਾਰੀ

 ਪਰਗਟ ਸਿੰਘ ਵਲੋਂ ਕਿਤਾਬ ਬਾਰੇ ਉੱਠੇ ਇਤਰਾਜ਼ਾਂ ਦੇ ਮਾਮਲੇ ਵਿੱਚ ਸਖ਼ਤ ਦਿਸ਼ਾ ਨਿਰਦੇਸ਼ ਜਾਰੀ*


 


*ਜਾਂਚ ਵਿੱਚ ਦੋਸ਼ੀ ਪਾਏ ਜਾਣ ਵਾਲਿਆਂ ਖਿਲਾਫ ਹੋਵੇਗੀ ਸਖਤ ਕਾਰਵਾਈ*


 


ਚੰਡੀਗੜ੍ਹ, 27 ਫ਼ਰਵਰੀ


 
ਪੰਜਾਬ ਦੇ ਇਤਿਹਾਸ ਬਾਰੇ ਪ੍ਰਕਾਸ਼ਿਤ ਕਿਤਾਬ ਬਾਰੇ ਉੱਠੇ ਇਤਰਾਜ਼ਾਂ ਬਾਰੇ ਪ੍ਰਤੀਕਿਰਿਆ ਦਿੰਦਿਆਂ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਸਖ਼ਤ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਇਸ ਸਬੰਧੀ ਪਹਿਲਾਂ ਹੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜਾਂਚ ਕਰਵਾਈ ਜਾ ਰਹੀ ਹੈ ਜਿਸ ਦੀ ਰਿਪੋਰਟ 5 ਮਾਰਚ ਤੱਕ ਆ ਜਾਵੇਗੀ।


 


ਪਰਗਟ ਸਿੰਘ ਨੇ ਨਾਲ ਹੀ ਸਪੱਸ਼ਟ ਕੀਤਾ ਕਿ ਜੇ ਇਸ ਮਾਮਲੇ ਵਿੱਚ ਕੋਈ ਵੀ ਵਿਅਕਤੀ ਜਾਂ ਅਧਿਕਾਰੀ ਗੈਰ ਜ਼ਿੰਮੇਵਾਰ ਪਾਇਆ ਗਿਆ ਤਾਂ ਉਸਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਤੱਥਾਂ ਨਾਲ ਛੇੜਛਾੜ ਜਾਂ ਤੋੜ ਮਰੋੜ ਦੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

PUNJAB SCHOOL TIME: ਪਹਿਲੀ ਮਾਰਚ ਤੋਂ ਬਦਲੇਗਾ ਸਕੂਲਾਂ ਦਾ ਸਮਾਂ

।।Govt school timing in Punjab 2022।।

।।Govt school timings in Punjab from 1st March 2022।।

PUNJAB SCHOOL TIME : ਪੰਜਾਬ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਪਹਿਲੀ ਮਾਰਚ  ਤੋਂ ਬਦਲ ਜਾਵੇਗਾ।


(Pb.jobsoftoday, 27 ਫਰਵਰੀ 2022)

ਸਾਬਕਾ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ 30 ਮਾਰਚ 2020 ਨੂੰ ਜਾਰੀ ਪੱਤਰ ਅਨੁਸਾਰ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਹੇਠ ਲਿਖੇ ਅਨੁਸਾਰ ਹੋਵੇਗਾ-

ਪਾਓ ਹਰ ਅਪਡੇਟ ਮੋਬਾਈਲ ਤੇ, ਜੁਆਇੰਨ ਕਰੋ ਟੈਲੀਗਰਾਮ ਚੈਨਲ, ਜੁਆਇੰਨ ਕਰਨ ਲਈ ਇਥੇ ਕਲਿੱਕ ਕਰੋ

01 ਮਾਰਚ ਤੋਂ 31 ਮਾਰਚ ਤੱਕ ਸਮਾਂ 

   ਸਾਬਕਾ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਜਾਰੀ ਪੱਤਰ (Download here) ਅਨੁਸਾਰ  01 ਮਾਰਚ ਤੋਂ 31 ਮਾਰਚ ਤੱਕ ਸਕੂਲਾਂ ਦਾ ਸਮਾਂ ਇਸ ਤਰ੍ਹਾਂ ਹੋਵੇਗਾ। ਸਮੂਹ ਪ੍ਰਾਇਮਰੀ ਸਕੂਲ ਸਵੇਰੇ 8.30 ਵਜੇ ਤੋਂ 2.30 ਵਜੇ ਤੱਕ ਖੁੱਲਣਗੇ,ਅਤੇ ਸਮੂਹ ਮਿਡਲ ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ 2.50 ਵਜੇ ਤੱਕ ਦਾ ਹੋਵੇਗਾ।


PSEB BOARD EXAM DATE SHEET 2022

  1 ਅਪ੍ਰੈਲ ਤੋਂ 30 ਸਤੰਬਰ ਤੱਕ ਸਕੂਲਾਂ ਦਾ ਸਮਾਂ

1 ਅਪ੍ਰੈਲ ਤੋਂ 30 ਸਤੰਬਰ ਤੱਕ ਸਕੂਲਾਂ ਦਾ ਸਮਾਂ, ਸਮੂਹ ਪ੍ਰਾਇਮਰੀ ਸਕੂਲ ਸਵੇਰੇ 8.00 ਵਜੇ ਤੋਂ 2.00 ਵਜੇ ਤੱਕ ਖੁੁੱਲਣਗੇ ਅਤੇ ਸਮੂਹ ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.00 ਵਜੇ ਤੋਂ 2.00 ਵਜੇ ਤੱਕ ਦਾ ਹੋਵੇਗਾ।


 1 ਅਕਤੂਬਰ ਤੋਂ 31 ਅਕਤੂਬਰ ਤੱਕ ਸਕੂਲਾਂ ਦਾ ਸਮਾਂ : 1 ਅਕਤੂਬਰ ਤੋਂ 31 ਅਕਤੂਬਰ ਤੱਕ ਸਕੂਲ ਸਮੂਹ ਪ੍ਰਾਇਮਰੀ ਸਕੂਲਾਂ ਦਾ ਸਮਾਂ 8.30 ਵਜੇ ਤੋਂ 2.30 ਵਜੇ ਤੱਕ ਖੁੁੱਲਣਗੇ ਅਤੇ ਸਮੂਹ ਮਿਡਲ ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ 2.50 ਵਜੇ ਤੱਕ ਹੋਵੇਗਾ


 1 ਨਵੰਬਰ ਤੋਂ 28 ਫਰਵਰੀ ਤੱਕ ਸਮਾਂਂ

1 ਨਵੰਬਰ ਤੋਂ 28 ਫਰਵਰੀ ਤੱਕ ਸਕੂਲਾਂ ਦਾ ਸਮਾਂਂ ਸਮੂਹ ਪ੍ਰਾਇਮਰੀ ਸਕੂਲ ਸਵੇਰੇ 9.00 ਵਜੇ ਤੋਂ 3.00 ਵਜੇ ਤੱਕ ਖੁੁੱਲਣਗੇ, ਅਤੇ ਸਮੂਹ ਮਿਡਲ ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9.00 ਵਜੇ ਤੋਂ 3.20 ਵਜੇ ਤੱਕ ਦਾ ਹੋਵੇਗਾ।


NISHTHA ANSWER KEY DOWNLOAD HERE

Also read: PSEB  BOARD EXAM 2022

PSEB  BOARD EXAM: SYLLABUS FOR NON BOARD CLASSESS 

https://bit.ly/3op0JNq 

PSEB TERM-2 : 5ਵੀਂ, 8ਵੀਂ,10ਵੀਂ ਅਤੇ 12ਵੀਂ ਜਮਾਤਾਂ ਲਈ ਸਿਲੇਬਸ ਅਤੇ ਪ੍ਰਸ਼ਨ ਪੱਤਰ ਪੈਟਰਨ ਜਾਰੀ, ਕਰੋ ਡਾਊਨਲੋਡ 

https://bit.ly/3B2Dde7 

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ Term 2 ਪ੍ਰੀਖਿਆਵਾਂ ਲਈ ਗਾਈਡਲਾਈਨਜ਼ 

https://bit.ly/3uy89BF 


PSEB TERM 2 : ਓਪਨ ਸਕੂਲਾਂ ਦੇ ਵਿਦਿਆਰਥੀਆਂ ਲਈ ਸਿਲੇਬਸ ਅਤੇ ਪ੍ਰਸ਼ਨ ਪੱਤਰ 

https://bit.ly/3guosY5 


ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਟਰਮ 2 ਪ੍ਰੀਖਿਆਵਾਂ ਲਈ ਮਾਡਲ/ਸੈਂਪਲ ਪ੍ਰਸ਼ਨ ਪੱਤਰ ਜਾਰੀ , (PSEB TERM-2 SAMPLE PAPER) 

https://bit.ly/3gsLvSY
ਪਟਿਆਲਾ 27 ਫਰਵਰੀ (ਅਨੂਪ)ਜੈਂਡਰ ਸੈਂਸੀਟਾਈਜੇਸਨ ਪ੍ਰੋਜੈਕਟ' 'ਚਾਨਣ ਰਿਸ਼ਮਾਂ ' ਤਹਿਤ ਸਮਾਜਿਕ ਸਿੱਖਿਆ ਅਤੇ ਅੰਗਰੇਜ਼ੀ ਅਧਿਆਪਕਾਂ ਦੀ ਦੋ ਰੋਜਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਬਹਾਦਰਗੜ੍ਹ ਵਿਖੇ ਚੱਲ ਰਹੀ ਟ੍ਰੇਨਿੰਗ।

 ਮਾਣਯੋਗ ਹਰਿੰਦਰ ਕੌਰ ਡੀ. ਪੀ.ਆਈ ਐਲੀਮੈਂਟਰੀ ਪੰਜਾਬ-ਕਮ-ਜ਼ਿਲ੍ਹਾ ਸਿੱਖਿਆ ਅਫ਼ਸਰ(ਸੈ. ਸਿੱ.) ਦੇ ਦਿਸ਼ਾ ਨਿਰਦੇਸ਼ ਅਨੁਸਾਰ ਪਟਿਆਲਾ ਜ਼ਿਲ੍ਹੇ ਦੇ ਸਮਾਜਿਕ ਸਿੱਖਿਆ ਅਤੇ ਅੰਗਰੇਜ਼ੀ  ਅਧਿਆਪਕਾਂ ਦੀ  ਦੋ ਰੋਜਾ  'ਚਾਨਣ ਰਿਸ਼ਮਾਂ ' ਪ੍ਰੋਜੈਕਟ  ਤਹਿਤ ਟ੍ਰੇਨਿੰਗਾਂ ਲਗਾਈਆਂ ਜਾ ਰਹੀਆਂ ਹਨ, ਜਿਸ ਦੀ ਅਗਵਾਈ ਜ਼ਿਲ੍ਹਾ ਮੈਂਟਰ(ਅੰਗਰੇਜ਼ੀ) ਦੀਪਕ ਵਰਮਾਂ ਦੁਆਰਾ ਕੀਤੀ ਜਾ ਰਹੀ ਹੈ। ਉਹਨਾਂ ਲਿੰਗ ਸਮਾਨਤਾ ਬਾਰੇ ਆਪਣੇ ਵਿਚਾਰ ਦਿੰਦੇ ਹੋਏ ਇਸ 'ਤੇ ਆਧੁਨਿਕ ਤਰੀਕੇ ਨਾਲ਼ ਕੰਮ ਕਰਨ ਲਈ ਅਧਿਆਪਕਾਂ ਨੂੰ ਪ੍ਰੇਰਿਆ। ਬੀ.ਐੱਮਜ ਗੁਰਪਿਆਰ ਸਿੰਘ ਅਤੇ ਸੰਜੀਵ ਕੁਮਾਰ ਨੇ ਨੈਤਿਕ ਕਦਰਾਂ ਕੀਮਤਾਂ ਅਤੇ ਲਿੰਗ ਸਮਾਨਤਾ ਦੇ ਵਿਸ਼ੇ ਤੇ ਜ਼ੋਰ ਦਿੱਤਾ ਅਤੇ ਇਸ ਸਬੰਧੀ ਅਧਿਆਪਕਾ ਨਾਲ ਵਿਚਾਰ ਵਟਾਂਦਰਾ ਕੀਤਾ ਤੇ ਇਸ ਲਈ ਜਰੂਰੀ ਨੁਕਤੇ ਸਾਂਝੇ ਕੀਤੇ। ਬੀ.ਐੱਮਜ ਯੁਵਰਾਜ ਅਰੋੜਾ ਅਤੇ ਅਲੀ ਸ਼ੇਰ ਨੇ ਚੰਗਾ ਅਤੇ ਵਧੀਆ ਸਮਾਜ ਸਿਰਜਣ ਲਈ ਬੱਚਿਆਂ ਵਿੱਚ ਨੈਤਿਕ ਕਦਰਾਂ ਕੀਮਤਾਂ ਭਰਨਾ ਸਮੇਂ ਦੀ ਲੋੜ ਬਾਰੇ ਦੱਸਿਆ । ਪਟਿਆਲੇ ਜ਼ਿਲ੍ਹੇ ਵਿੱਚ ਚਾਨਣ ਰਿਸ਼ਮਾਂ ਦੀ ਇਹ ਟ੍ਰੇਨਿੰਗਾਂ ਤਿੰਨ ਬਲਾਕ ਘਨੌਰ, ਡਾਹਰੀਆਂ ਅਤੇ ਪਟਿਆਲਾ-1 ਦੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਬਹਾਦਰਗੜ੍ਹ ਵਿਖੇ ਚੱਲ ਰਹੀਆਂ ਹਨ।  ਇਨ੍ਹਾਂ ਦੋ ਦਿਨਾਂ ਟ੍ਰੇਨਿੰਗਾਂ ਦਾ ਪਹਿਲਾ ਦਿਨ ਹੈ। ਇਹ ਟ੍ਰੇਨਿੰਗਾਂ ਜ਼ਿਲ੍ਹੇ ਦੇ ਸਮੂਹ 6ਵੀ ਤੋਂ 8ਵੀ ਜਮਾਤ ਨੂੰ ਸਮਾਜਿਕ ਸਿੱਖਿਆ ਅਤੇ ਸਵਾਗਤ ਜ਼ਿੰਦਗੀ ਵਿਸ਼ਾ ਪੜ੍ਹਾਉਣ ਵਾਲੇ ਅਧਿਆਪਕਾਂ ਦੁਆਰਾ ਲਗਾਈ ਜਾ ਰਹੀਆਂ ਹਨ। ਇਸ ਟ੍ਰੇਨਿੰਗ ਦਾ ਸੰਚਾਲਨ ਰਿਸੋਰਸ ਪਰਸਨਜ਼  ਬੀ.ਐੱਮਜ (ਅੰਗਰੇਜ਼ੀ) ਅਲੀ ਸ਼ੇਰ ,ਅਜੈ ਸਿੰਘ, ਗੁਰਪਿਆਰ ਸਿੰਘ, ਸੰਜੀਵ ਕੁਮਾਰ, ਕਿਰਨ ਗੋਇਲ, ਯੁਵਰਾਜ ਅਰੋੜਾ, ਇਕਬਾਲ ਸਿੰਘ, ਰਾਮ ਗੋਪਾਲ ਆਦਿ ਦੁਆਰਾ ਕੀਤਾ ਜਾ ਰਿਹਾ ਹੈ।ਟ੍ਰੇਨਿੰਗਾਂ ਦੀ ਕਵਰਰੇਜ ਮੇਜਰ ਸਿੰਘ ਅਤੇ ਅਨੂਪ ਸ਼ਰਮਾ ਜ਼ਿਲ੍ਹਾ ਮੀਡੀਆ ਕੋਆਰਡੀਨੇਟਰਜ ਪਟਿਆਲਾ ਦੁਆਰਾ ਕੀਤੀ ਗਈ।

ਪਟਿਆਲਾ 27 ਫ਼ਰਵਰੀ ( ਅਨੂਪ) ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਮਾਂਵਾਂ ਨੂੰ ਸਿਖਲਾਈ ਪ੍ਰਦਾਨ ਕਰਨ ਲਈ ਸਿੱਖਿਆ ਵਿਭਾਗ ਦਾ ਵਿਸ਼ੇਸ਼ ਉਪਰਾਲਾ

 ਸਿੱਖਿਆ ਵਿਭਾਗ ਵੱਲੋਂ ਪ੍ਰੀ- ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਮਾਵਾਂ ਦੀ 2 ਮਾਰਚ ਨੂੰ ਸਿਖਲਾਈ ਵਰਕਸ਼ਾਪ- ਇੰਜੀ. ਅਮਰਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ(ਐ. ਸਿੱ.)

ਅਮਰਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ       ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਮਾਂਵਾਂ ਨੂੰ ਸਿਖਲਾਈ ਪ੍ਰਦਾਨ ਕਰਨ ਲਈ ਸਿੱਖਿਆ ਵਿਭਾਗ ਦਾ ਵਿਸ਼ੇਸ਼ ਉਪਰਾਲਾ 
 ਸਕੱਤਰ ਸਕੂਲ ਸਿੱਖਿਆ ਅਜੋਏ ਸ਼ਰਮਾ ਦੇ ਦਿਸ਼ਾ-ਨਿਰਦੇਸ਼ ਅਤੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਪ੍ਰਦੀਪ ਕੁਮਾਰ ਅਗਰਵਾਲ ਦੀ ਦੇਖ-ਰੇਖ ਵਿੱਚ ਸਿੱਖਿਆ ਵਿਭਾਗ ਵੱਲੋਂ ਵਿਸ਼ੇਸ਼ ਉੱਦਮ ਕਰਦਿਆਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਮਾਂਵਾਂ ਦੀ 2 ਮਾਰਚ ਨੂੰ ਸਕੂਲ ਪੱਧਰੀ ਸਿਖਲਾਈ ਵਰਕਸ਼ਾਪ ਲਗਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਇੰਜੀ. ਅਮਰਜੀਤ ਸਿੰਘ ਨੇ ਦੱਸਿਆ ਕਿ ਬੱਚੇ ਦੀ ਸ਼ਖ਼ਸੀਅਤ ਉਸਾਰੀ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿੱਚ ਮਾਂ ਦਾ ਰੋਲ ਬਹੁਤ ਮਹੱਤਵਪੂਰਨ ਹੁੰਦਾ ਹੈ। ਇਸ ਲਈ ਸਿੱਖਿਆ ਵਿਭਾਗ ਵੱਲੋਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਮਾਂਵਾਂ ਨੂੰ ਸਿੱਖਿਅਤ ਕਰਨ  ਲਈ ਉਚੇਚੇ ਤੌਰ ਤੇ ਲਗਾਈ ਜਾ ਰਹੀ ਵਰਕਸ਼ਾਪ ਦਾ ਉਦੇਸ਼ ਹੈ ਕਿ ਮਾਂਵਾਂ ਨੂੰ ਉਹਨਾਂ ਦੇ ਆਪਣੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸੇਧ ਦਿੱਤੀ ਜਾ ਸਕੇ ਅਤੇ ਉਹਨਾਂ ਨੂੰ ਸਰਕਾਰੀ ਸਕੂਲਾਂ ਵਿੱਚ ਪ੍ਰਦਾਨ ਕੀਤੀ ਜਾ ਰਹੀ ਮਿਆਰੀ ਅਤੇ ਰੌਚਕ ਸਿੱਖਿਆ ਬਾਰੇ ਜਾਗਰੂਕ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਇਸ ਵਰਕਸ਼ਾਪ ਵਿੱਚ ਸਿਖਲਾਈ ਪ੍ਰਾਪਤ ਕਰਕੇ ਇਹ ਮਾਂਵਾਂ ਬਾਕੀ ਬੱਚਿਆਂ ਦੀਆਂ ਮਾਂਵਾਂ ਨੂੰ ਵੀ ਜਾਗਰੂਕ ਕਰ ਸਕਣਗੀਆਂ ਅਤੇ ਉਹਨਾਂ ਨੂੰ ਵੀ ਪ੍ਰੇਰਿਤ ਕਰ ਸਕਣਗੀਆਂ। ਉਪ-ਜ਼ਿਲਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਮਨਵਿੰਦਰ ਕੌਰ ਭੁੱਲਰ ਨੇ ਕਿਹਾ ਕਿ  ਵਿਭਾਗ ਵੱਲੋਂ ਪ੍ਰੀ- ਪ੍ਰਾਇਮਰੀ ਸਿੱਖਿਆ ਦੀ ਅਹਿਮੀਅਤ ਨੂੰ ਸਮਝਦਿਆਂ ਹੋਇਆਂ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਜਮਾਤਾਂ ਚਲ ਰਹੀਆਂ ਹਨ। ਇਹਨਾਂ ਜਮਾਤਾਂ ਨੂੰ ਸ਼ੁਰੂ ਕਰਨ ਦਾ ਉਦੇਸ਼ 3 ਤੋਂ 6 ਸਾਲ ਦੇ ਬੱਚਿਆਂ ਨੂੰ ਪ੍ਰਾਇਮਰੀ ਸਿੱਖਿਆ ਗ੍ਰਹਿਣ ਕਰਨ ਲਈ ਤਿਆਰ ਕਰਨਾ ਅਤੇ ਉਨ੍ਹਾਂ ਦਾ ਸਰਵਪੱਖੀ ਵਿਕਾਸ ਕਰਨਾ ਹੈ। ਉਹਨਾਂ ਕਿਹਾ ਕਿ ਇਸ ਸਕੂਲ ਪੱਧਰੀ ਵਰਕਸ਼ਾਪ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਵਿਭਾਗ ਵੱਲੋਂ ਵਿਸ਼ੇਸ਼ ਯੋਜਨਾਬੰਦੀ ਕੀਤੀ ਗਈ ਹੈ। ਵਿਭਾਗ ਵੱਲੋਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਨੂੰ ਪ੍ਰਦਾਨ ਕੀਤੀ ਜਾਣ ਵਾਲੀ ਸਿੱਖਿਆ ਨੂੰ ਮਿਆਰੀ ਅਤੇ ਹੋਰ ਰੌਚਕ ਬਣਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ।

  ਇਸ ਵਰਕਸ਼ਾਪ ਬਾਰੇ ਡਾ  ਜਰਨੈਲ ਸਿੰਘ ਕਾਲੇਕੇ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪਰਿਸ਼ਦ ਪੰਜਾਬ ਵੱਲੋਂ  ਇਸ ਸੰਬੰਧੀ ਪੱਤਰ ਜਾਰੀ ਕੀਤਾ ਗਿਆ ਹੈ ਜਿਸ ਅਨੁਸਾਰ 26 ਫ਼ਰਵਰੀ ਨੂੰ ਇਸ ਵਰਕਸ਼ਾਪ ਬਾਰੇ ਮੁੱਖ ਦਫ਼ਤਰ ਵੱਲੋਂ ‘ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਟੀਮਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ।  28 ਫ਼ਰਵਰੀ ਨੂੰ ਪ੍ਰੀ- ਪ੍ਰਾਇਮਰੀ ਜਮਾਤਾਂ ਨੂੰ ਪੜ੍ਹਾਉਣ ਵਾਲੇ ਅਧਿਆਪਕਾਂ ਨੂੰ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ ਅਤੇ  2 ਮਾਰਚ ਨੂੰ ਵਿਭਾਗ ਵੱਲੋਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਮਾਵਾਂ ਦੀ ਸਕੂਲ ਪੱਧਰੀ ਵਰਕਸ਼ਾਪ ਲਗਾਈ ਜਾਵੇਗੀ। ਵਿਭਾਗ ਵੱਲੋਂ ਇਹ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਇਸ ਵਰਕਸ਼ਾਪ ਵਿੱਚ ਭਾਗ ਲੈਣ ਲਈ ਪ੍ਰੀ- ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਮਾਵਾਂ ਨੂੰ ਸੱਦਾ-ਪੱਤਰ ਭੇਜਿਆ ਜਾਵੇ ਅਤੇ ਉਹਨਾਂ ਨੂੰ ਫ਼ੋਨ ਅਤੇ ਸੋਸ਼ਲ ਮੀਡੀਆ ਰਾਹੀਂ ਵੀ ਸੁਨੇਹਾ ਲਗਾਇਆ ਜਾਵੇ। ਵਿਭਾਗ ਵੱਲੋਂ ਇਹ ਹਦਾਇਤ ਕੀਤੀ ਗਈ ਹੈ ਇਸ ਵਰਕਸ਼ਾਪ ਵਿੱਚ ਭਾਗ ਲੈਣ ਲਈ ਆਈਆਂ ਮਾਵਾਂ ਦੇ ਬੈਠਣ ਅਤੇ ਚਾਹ-ਪਾਣੀ ਦਾ ਪ੍ਰਬੰਧ ਕੀਤਾ ਜਾਵੇ। ਇਸ ਵਰਕਸ਼ਾਪ ਲਈ ਲੋੜੀਂਦੀ ਸਮੱਗਰੀ ਜਿਵੇਂ ਵਰਕਸ਼ੀਟਾਂ, ਪ੍ਰਿੰਟ/ ਫੋਟੋਸਟੇਟ ਪਹਿਲਾਂ ਤੋਂ ਹੀ ਤਿਆਰ ਕਰਵਾ ਕੇ ਰੱਖ ਲਈ ਜਾਵੇਗੀ। ਵਿਭਾਗ ਵੱਲੋਂ ਇਹ ਕਿਹਾ ਗਿਆ ਹੈ ਕਿ ਮਾਂਵਾਂ ਦੀ ਇਸ ਵਰਕਸ਼ਾਪ ਵਿੱਚ ਕੇਂਦਰ ਅਤੇ ਰਾਜ ਸਰਕਾਰ ਵੱਲੋਂ ਕੋਵਿਡ-19 ਸੰਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਮਾਵਾਂ ਦੀ ਇਸ ਵਰਕਸ਼ਾਪ ਦੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਰਾਹੀਂ ਵੀ ਸ਼ੇਅਰ ਕੀਤੀਆਂ ਜਾਣ ਤਾਂ ਕਿ ਆਉਣ ਵਾਲੇ ਸਮੇਂ ਵਿੱਚ ਵੀ ਸਮਾਜ ਦੀ ਭਾਗੀਦਾਰੀ ਨੂੰ ਹੋਰ ਵਧਾਇਆ ਜਾ ਸਕੇ। ਵਿਭਾਗ ਵੱਲੋਂ ਮਾਰਚ ਮਹੀਨੇ ਵਿੱਚ ਕਰਵਾਈ ਜਾਣ ਵਾਲੀ ਗਰੈਜੂਏਸ਼ਨ ਸੇਰੇਮਨੀ ਬਾਰੇ ਵੀ ਮਾਂਵਾਂ ਨੂੰ ਜਾਣਕਾਰੀ ਦੇਣ ਦੀ ਹਦਾਇਤ ਜਾਰੀ ਕੀਤੀ ਗਈ ਹੈ।

, ਆਰਮੀ ਪਬਲਿਕ ਸਕੂਲ ਵਿਖੇ ਰੈਗੂਲਰ ਅਧਿਆਪਕਾਂ ਦੀ ਭਰਤੀ, ਇੰਜ ਕਰੋ ਅਪਲਾਈ

REQUIREMENT OF TEACHERS (ON REGULAR BASIS) FOR ARMY PUBLIC SCHOOL, AMBALA CANTT AND PATIALA  The interview for following vacancies in the above mentioned schools will be held at Army Public School, Ambala Cantt:- Post Subjects 
PGT :English -02, Political Science -01, Maths -01. Physics -02 

Qualifications: 
Fresh candidates below the age of 40 years and experienced candidates (minimum 5 years of teaching experience in the last 10 years) below the age of 57 years (including Ex-servicemen personnel), can apply . Education Qualifications As per CBSE Bye Laws for all the posts 
 CSB qualified for :PGT .

 The post is liable transferable within APS. 


Candidates must carry Covid vaccination certificate for the interview.


How to apply: . Candidates can apply on format given on school's website apsambala.edu.in alongwith attested copies of certificates and processing fee of Rs. 100/- to the Principal APS Ambala Cantt by 10 Mar 2022 by post or before. Bank draft should be in favour of APS Ambala Cantt and payable at Ambala.


 Only shortlisted candidates will be called for interview telephonically, followed by e-mail intimating the date / time of interview. 

ਬੀ.ਐਡ ਪਾਸ ਵਿਦਿਆਰਥੀਆਂ ਲਈ ਨਿੱਕਲੀਆਂ ਪੋਸਟਾਂ ਕਰੋ ਅਪਲਾਈ

REQUIREMENT OF TEACHERS (ON REGULAR BASIS) FOR ARMY PUBLIC SCHOOL, AMBALA CANTT AND PATIALA 

JOBS OF TODAY: 

 The interview for following vacancies in the above mentioned schools will be held at Army Public School, Ambala Cantt:- Post Subjects 
PGT :English -02, Political Science -01, Maths -01. Physics -02 

Qualifications: 
Fresh candidates below the age of 40 years and experienced candidates (minimum 5 years of teaching experience in the last 10 years) below the age of 57 years (including Exservice personnel), can apply 


. Education Qualifications As per CBSE Bye Laws for all the posts 
 CSB qualified for :PGT .

 The post is liable transferable within APS. 


Candidates must carry Covid vaccination certificate for the interview.


How to apply: . Candidates can apply on format given on school's website apsambala.edu.in alongwith attested copies of certificates and processing fee of Rs. 100/- to the Principal APS Ambala Cantt by 10 Mar 2022 by post or before. Bank draft should be in favour of APS Ambala Cantt and payable at Ambala.


 Only shortlisted candidates will be called for interview telephonically, followed by e-mail intimating the date / time of interview. 
IMPORTENT LINKS: 
OFFICIAL WEBSITE: apsambala.edu.in

PROFORMA FOR APPLYING DOWNLOAD HERE https://apsambala.edu.in/announcementDetail.php?id=63


 


6TH PAY COMMISSION CLARIFICATION: 1.1.2016 ਤੋਂ ਲਾਗੂ ਪੇਅ ਰਿਵੀਜਨ ਸਬੰਧੀ ਕਲੈਰਿਫਿਕੇਸ਼ਨ

 

RECENT UPDATES

Today's Highlight