Monday, 14 March 2022

5TH BOARD CLASS EXAM: ਸੀ.ਸੀ.ਈ ਦੇ ਅੰਕਾਂ ਨੂੰ ਅਪਡੇਟ ਕਰਨ ਦੀ ਮਿਤੀ ਵਿੱਚ ਵਾਧਾ

 

ਨਵੀਂ ਸਰਕਾਰ ਦੇ ਆਉਂਦਿਆਂ ਹੀ ਸਿੱਖਿਆ ਅਧਿਕਾਰੀਆਂ ਵਲੋਂ ਸਕੂਲਾਂ ਲਈ ਹੁਕਮਾਂ ਦੀ ਸੁਨਾਮੀ

 

ਪੰਜਾਬ 'ਚ 'ਆਪ' ਵਿਧਾਇਕਾਂ ਦੀ ਵੱਡੀ ਕਾਰਵਾਈ: ਸੂਬੇ ਦੇ ਕਈ ਹਸਪਤਾਲਾਂ 'ਚ ਚੈਕਿੰਗ, ਪਾਤੜਾਂ 'ਚ ਸੀਨੀਅਰ ਮੈਡੀਕਲ ਅਫਸਰ ਨਸ਼ੇ ਚ ਮਿਲਿਆ

 ਪੰਜਾਬ 'ਚ 'ਆਪ' ਵਿਧਾਇਕਾਂ ਦੀ ਵੱਡੀ ਕਾਰਵਾਈ: ਸੂਬੇ ਦੇ ਕਈ ਹਸਪਤਾਲਾਂ 'ਚ ਚੈਕਿੰਗ, ਪਾਤੜਾਂ 'ਚ ਸੀਨੀਅਰ ਮੈਡੀਕਲ ਅਫਸਰ ਨਸ਼ੇ'ਚ ਮਿਲਿਆ


ਪੰਜਾਬ ਵਿੱਚ ਬਹੁਮਤ ਮਿਲਦੇ ਹੀ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਕਤ ਵਿੱਚ ਆ ਗਏ ਹਨ। ਸੋਮਵਾਰ ਨੂੰ ਪਤਾੜਾਂ, ਭਦੌੜ, ਲੁਧਿਆਣਾ, ਬਟਾਲਾ ਸਮੇਤ ਕਈ ਜ਼ਿਲ੍ਹਿਆਂ ਦੇ ਸਰਕਾਰੀ ਹਸਪਤਾਲਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਪਾਤੜਾਂ ਦੇ ਸਰਕਾਰੀ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਨਸ਼ੇ ਵਿੱਚ ਧੁੱਤ ਪਾਏ ਗਏ। ਜਿਸ ਤੋਂ ਬਾਅਦ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਤੁਰੰਤ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਬੁਲਾ ਕੇ ਕਾਰਵਾਈ ਕਰਨ ਲਈ ਕਿਹਾ।


ਵਿਧਾਇਕ ਕੁਲਵੰਤ ਬਾਜ਼ੀਗਰ ਨੇ ਦੱਸਿਆ ਕਿ ਇਸ ਡਾਕਟਰ ਬਾਰੇ ਕਾਫੀ ਸਮੇਂ ਤੋਂ ਸ਼ਿਕਾਇਤਾਂ ਮਿਲ ਰਹੀਆਂ ਸਨ। ਜਦੋਂ ਉਹ ਅਚਾਨਕ ਹਸਪਤਾਲ ਵੱਲ ਆਇਆ ਤਾਂ ਪਤਾ ਲੱਗਾ ਕਿ ਡਾਕਟਰ ਨੇ ਸ਼ਰਾਬ ਪੀਤੀ ਹੋਈ ਸੀ। ਉਹ ਆਪਣਾ ਨਾਂ ਵੀ ਨਹੀਂ ਦੱਸ ਸਕਦਾ। ਇਸ ਤੋਂ ਬਾਅਦ ਉਸ ਨੇ ਸੀਨੀਅਰ ਅਧਿਕਾਰੀਆਂ ਨੂੰ ਪਟਿਆਲਾ ਬੁਲਾਇਆ।

ਭਦੌੜ ਵਿਧਾਨ ਸਭਾ ਸੀਟ ਤੋਂ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਹਰਾਉਣ ਵਾਲੇ ਲਾਭ ਸਿੰਘ ਉਗੋਕੇ ਨੇ ਵੀ ਹਸਪਤਾਲ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਮਰੀਜਾਂ ਨਾਲ ਗੱਲਬਾਤ ਕੀਤੀ ਅਤੇ ਸਿਹਤ ਅਧਿਕਾਰੀਆਂ ਨੂੰ ਮਰੀਜਾਂ ਦਾ ਸਹੀ ਢੰਗ ਨਾਲ ਇਲਾਜ ਕਰਨ ਲਈ ਵੀ ਕਿਹਾ।

ਵੱਡੀ ਖ਼ਬਰ: ਵਿੱਦਿਅਕ ਅਦਾਰਿਆਂ ਲਈ 15 ਮਾਰਚ ਤੋਂ 19 ਮਾਰਚ ਤੱਕ ਛੁੱਟੀਆਂ। 

ਲੁਧਿਆਣਾ ਕੇਂਦਰੀ ਤੋਂ ‘ਆਪ’ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੀ ਸਰਕਾਰੀ ਹਸਪਤਾਲ ਪੁੱਜੇ। ਉਸਨੇ ਪਹਿਲਾਂ ਐਮਰਜੈਂਸੀ ਜਾਂਚ ਕੀਤੀ। ਇਸ ਦੌਰਾਨ ਮਰੀਜ਼ਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਟੈਸਟ ਦੀ ਰਿਪੋਰਟ ਸਮੇਂ ਸਿਰ ਨਹੀਂ ਮਿਲਦੀ। ਸਟਾਫ਼ ਉਨ੍ਹਾਂ ਨੂੰ ਦੇਖਣ ਨਹੀਂ ਆਉਂਦਾ। ਮਰੀਜ਼ਾਂ ਨੇ ਹਸਪਤਾਲ ਵਿੱਚ ਗੜਬੜੀ ਦੀ ਸ਼ਿਕਾਇਤ ਵੀ ਕੀਤੀ।


ਸਿੱਖਿਆ ਬੋਰਡ ਵੱਲੋਂ ਬੋਰਡ ਜਮਾਤਾਂ ਦੇ ਨੰਬਰਾਂ ਸਬੰਧੀ ਨਵੀਂ ਅਪਡੇਟ

 

ਗੈਰ ਹਾਜ਼ਰ ਅਤੇ ਲੇਟ ਆਉਣ ਵਾਲੇ ਮੁਲਾਜ਼ਮਾਂ ਵਿਰੁੱਧ ਵਿਭਾਗੀ ਕਾਰਵਾਈ ਕੀਤੀ ਜਾਵੇ - ਡਿਵੀਜਨਲ ਕਮਿਸ਼ਨਰ

 ਪਟਿਆਲਾ, 14 ਮਾਰਚ

ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਹੋਇਆ ਡਵਿਜਨਲ ਕਮਿਸ਼ਨਰ ਪਟਿਆਲਾ  ਵਲੋਂ ਡਿਪਟੀ ਕਮਿਸ਼ਨਰਾਂ ਪਟਿਆਲਾ/ ਸੰਗਰੂਰ/ ਲੁਧਿਆਣਾ/ਮਲੇਰਕੋਟਲਾ/ਬਰਨਾਲਾ/ਫਤਿਹਗੜ੍ਹ    ਨੂੰ ਹੁਕਮ ਜਾਰੀ ਕੀਤੇ ਹਨ ਕਿ, ਉਹ  ਉਨ੍ਹਾਂ ਅਧੀਨ ਆਉਂਦੇ ਦਫ਼ਤਰਾਂ  ਵਿੱਚ ਮੁਲਾਜ਼ਮਾਂ ਨੂੰ  ਸਮੇਂ ਸਿਰ ਹਾਜ਼ਰ ਹੋਣ ਪਹਿਲ ਦੇ ਆਧਾਰ ਤੇ ਲੋਕਾਂ ਦੇ ਕੰਮ ਕੀਤੇ ਜਾਣ ਅਤੇ ਦਫਤਰਾਂ ਦੀ ਚੈਕਿੰਗ ਕੀਤੀ ਜਾਵੇ।


 ਜਾਰੀ ਹੁਕਮਾਂ ਵਿੱਚ  ਗੈਰਹਾਜ਼ਰ ਅਤੇ ਲੇਟ ਆਉਣ ਵਾਲੇ ਮੁਲਾਜ਼ਮਾਂ ਵਿਰੁੱਧ ਵਿਭਾਗੀ ਕਾਰਵਾਈ ਕਰਨ ਲਈ ਕਿਹਾ ਗਿਆ ਹੈ।

HOLLA MOHALLA 2022: ਹੋਲਾ ਮਹੱਲੇ ਲਈ ਸ੍ਰੀ ਅਨੰਦਪੁਰ ਸਾਹਿਬ ਨਤਮਸਤਕ ਹੋਣ ਵਾਲੀਆਂ ਸੰਗਤਾਂ ਲਈ ਨੌਕੀਆਂ ਟੋਲ ਪਲਾਜ਼ਾ ਛੇ ਦਿਨ ਲਈ ਮੁਫ਼ਤ ਖੋਲ੍ਹਿਆ ਗਿਆ

 

 ਵਿਧਾਇਕ ਹਰਜੋਤ ਸਿੰਘ ਬੈਂਸ ਵੱਲੋਂ ਹੋਲੇ ਮਹੱਲੇ ਦੇ ਪ੍ਰਬੰਧਾਂ ਦੇ ਜਾਇਜ਼ੇ ਲਈ ਐਸ.ਡੀ.ਐਮ. ਅਤੇ ਡੀ.ਐਸ.ਪੀ, ਨਾਲ ਮੀਟਿੰਗ

  ਹੋਲਾ ਮਹੱਲੇ ਲਈ ਸ੍ਰੀ ਅਨੰਦਪੁਰ ਸਾਹਿਬ ਨਤਮਸਤਕ ਹੋਣ ਵਾਲੀਆਂ ਸੰਗਤਾਂ ਲਈ ਨੌਕੀਆਂ ਟੋਲ ਪਲਾਜ਼ਾ ਛੇ ਦਿਨ ਲਈ ਮੁਫ਼ਤ ਖੋਲ੍ਹਿਆ ਗਿਆ 

 ਹੋਲੇ ਮਹੱਲੇ ਲਈ ਰੇਹੜੀਆਂ ਫੜੀਆਂ ਲਗਾਉਣ ਵਾਲਿਆਂ ਦੀ ਸਹੂਲਤ ਲਈ ਸਿਰਫ਼ ਪਰਚੀ ਕੱਟੀ ਜਾਵੇਗੀ


  ਸ੍ਰੀ ਅਨੰਦਪੁਰ ਸਾਹਿਬ 14 ਮਾਰਚ () ਖਾਲਸੇ ਦੀ ਸਾਰੀ ਜਾਹੋ ਜਲਾਲ ਦਾ ਪ੍ਰਤੀਕ ਹੋਲਾ ਮਹੱਲਾ ਖਾਲਸੇ ਦੀ ਜਨਮਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਹੁਤ ਸ਼ਾਨ ਨਾਲ ਮਨਾਇਆ ਜਾ ਰਿਹਾ ਹੈ। ਜਿਸ ਲਈ ਵੱਖ ਵੱਖ ਥਾਵਾਂ ਤੋਂ ਸੰਗਤਾਂ ਬਹੁਤ ਹੀ ਜੋਸ਼ ਅਤੇ ਸ਼ਰਧਾ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚ ਰਹੀਆਂ ਹਨ। ਹੋਲੇ ਮਹੱਲੇ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਵਾਲੀਆਂ ਸੰਗਤਾਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ ਇਸ ਲਈ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਵੱਲੋਂ ਐਸ.ਡੀ.ਐਮ. ਸ੍ਰੀ ਅਨੰਦਪੁਰ ਸਾਹਿਬ ਅਤੇ ਡੀ.ਐਸ.ਪੀ. ਸ੍ਰੀ ਅਨੰਦਪੁਰ ਸਾਹਿਬ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਪ੍ਰਸ਼ਾਸਨ ਵੱਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਵਿਭਾਗੀ ਅਧਿਕਾਰੀਆਂ ਨੂੰ ਹੋਲੇ ਮਹੱਲੇ ਦੇ ਸੁਚੱਜੇ ਪ੍ਰਬੰਧਾਂ ਲਈ ਨਿਰਦੇਸ਼ ਦਿੱਤੇ ਗਏ। ਇਸ ਮੌਕੇ ਉਨ੍ਹਾਂ ਦੇ ਧਿਆਨ ਵਿੱਚ ਆਈਆਂ ਮੁਸ਼ਕਿਲਾਂ ਨੂੰ ਉਨ੍ਹਾਂ ਵੱਲੋਂ ਹੱਲ ਕਰਨ ਲਈ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਨਿੱਕੂਵਾਲ ਅਤੇ ਹੋਰ ਸੜਕਾਂ ਜੋ ਟੁੱਟੀਆਂ ਹੋਈਆਂ ਹਨ, ਉਨ੍ਹਾਂ ਦੀ ਤੁਰੰਤ ਪ੍ਰਭਾਵ ਨਾਲ ਮੁਰੰਮਤ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਝਿਜੜੀ ਵਿਖੇ ਬਣੀ ਹੋਈ ਪਾਰਕਿੰਗ ਵਿੱਚ ਖੜੇ ਹੋਏ ਪਾਣੀ ਦੀ ਸਮੱਸਿਆ ਨੂੰ ਵੀ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਇਸਦੇ ਨਾਲ ਹੀ ਉਨ੍ਹਾਂ ਨਿੱਕੀਆਂ ਟੋਲ ਪਲਾਜੇ ਨੂੰ ਤੁਰੰਤ ਪ੍ਰਭਾਵ ਨਾਲ ਸੰਗਤਾਂ ਲਈ ਮੁਫ਼ਤ ਖੋਲ੍ਹਣ ਦੇ ਨਿਰਦੇਸ਼ ਦਿੱਤੇ। ਜਿਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਤੁਰੰਤ ਪ੍ਰਭਾਵ ਨਾਲ ਨੋਕੀਆਂ ਟੋਲ ਪਲਾਜ਼ੇ ਨੂੰ ਸੰਗਤਾਂ ਲਈ 19 ਮਾਰਚ ਤੱਕ ਮੁਫ਼ਤ ਖੋਲ੍ਹ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹੋਲੇ ਮਹੱਲੇ ਦੇ ਦਿਨਾਂ ਦੌਰਾਨ ਬਿਜਲੀ ਦੀ ਕਿਸੀ ਵੀ ਪ੍ਰਕਾਰ ਦੀ ਕੋਈ ਸਮੱਸਿਆ ਨਹੀਂ ਆਉਣੀ ਚਾਹੀਦੀ ਹੈ। ਇਸਦੇ ਨਾਲ ਹੀ ਉਨ੍ਹਾਂ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤਾ ਕਿ ਹੋਲੇ ਮਹੱਲੇ ਲਈ ਰੇਹੜੀਆਂ ਫੜੀਆਂ ਵਾਲਿਆਂ ਦੀ ਸਿਰਫ਼ ਪਰਚੀ ਕੱਟੀ ਜਾਵੇ ਅਤੇ ਠੇਕੇਦਾਰੀ ਸਿਸਟਮ ਨੂੰ ਬੰਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਨਾਲ ਦੁਕਾਨਦਾਰਾਂ ਅਤੇ ਗ੍ਰਾਹਕਾਂ ਦੀ ਲੁੱਟ ਨੂੰ ਰੋਕਿਆ ਜਾ ਸਕੇਗਾ। ਉਨ੍ਹਾਂ ਇਸਦੇ ਨਾਲ ਹੀ ਕਿਹਾ ਕਿ ਹੋਲੇ ਮਹੱਲੇ ਦੌਰਾਨ ਜੇਕਰ ਕਿਸੀ ਨੂੰ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰਨ ਅਤੇ ਉਨ੍ਹਾਂ ਨੇ ਪ੍ਰਸ਼ਾਸਨ ਦਾ ਸਹਿਯੋਗ ਦੇਣ ਲਈ ਵੀ ਸੰਗਤਾਂ ਨੂੰ ਅਪੀਲ ਕੀਤੀ।

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਸਕੀਮਾਂ ਲਾਈਆਂ ਜਾਣਗੀਆਂ : ਤਰੁਨਪ੍ਰੀਤ ਸਿੰਘ ਸੌਂਦ

 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਸਕੀਮਾਂ ਲਾਈਆਂ ਜਾਣਗੀਆਂ : ਤਰੁਨਪ੍ਰੀਤ ਸਿੰਘ ਸੌਂਦ


 ਆਮ ਆਦਮੀ ਪਾਰਟੀ ਦੇ ਹਲਕਾ ਖੰਨਾ ਤੋਂ ਨਵੇ ਬਣੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਦ ਨੇ ਅੱਜ ਇਕ ਵਿਸ਼ੇਸ਼ ਮੁਲਾਕਾਤ ਦੌਰਾਨ ਜਿਲ੍ਹਾ ਸੋਸ਼ਲ ਅਤੇ ਪ੍ਰਿੰਟ ਮੀਡੀਆ ਕੋਆਰਡੀਨੇਟਰ ਅੰਜੂ ਸੂਦ ਨੂੰ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਵੱਖ ਵੱਖ ਸਕੀਮਾਂ ਲੈ ਕੇ ਆਏਗੀ ਤਾਂ ਜੋ ਇਹਨਾਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮਿਲ ਸਕੇ। ਉਨ੍ਹਾਂ ਅੱਗੇ ਕਿਹਾ ਕਿ ਸਿੱਖਿਆ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਅਹਿਮ ਅਜੰਡਾ ਹੈ, ਇਸ ਲਈ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਵਿੱਚ ਸਰਕਾਰ ਹਰ ਸੰਭਵ ਯਤਨ ਕਰੇਗੀ। ਅਧਿਆਪਕਾਂ ਨੂੰ ਦਰਪੇਸ਼ ਮੁਸ਼ਕਲਾਂ ਜੋ ਸਰਕਾਰ ਦੇ ਧਿਆਨ ਵਿਚ ਹਨ ਜਾਂ ਅਧਿਆਪਕਾਂ ਵੱਲੋਂ ਲਿਆਂਦੀਆਂ ਜਾਣਗੀਆਂ, ਉਹਨਾਂ ਮੁਸ਼ਕਿਲਾਂ ਦਾ ਵੀ ਸਰਕਾਰ ਪਹਿਲ ਦੇ ਅਧਾਰ ਤੇ ਹੱਲ ਕਰੇਗੀ। 


ਪੰਜਾਬ ਵਿਚ ਨਵੀਂ ਬਣੀ ਸਰਕਾਰ ਆਮ ਆਦਮੀ ਦੀ ਸਰਕਾਰ ਹੈ, ਇਸ ਲਈ ਕੋਈ ਵੀ ਆਪਣੀ ਸਮੱਸਿਆ ਲੈ ਕੇ ਉਹਨਾਂ ਨੂੰ ਮਿਲ ਸਕਦਾ ਹੈ ਤੇ ਉਨ੍ਹਾਂ ਦੀ ਕੋਸ਼ਿਸ਼ ਹੋਵੇਗੀ ਦੀ ਸਮੱਸਿਆ ਦਾ ਸਮਾਧਾਨ ਜਲਦ ਕੀਤਾ ਜਾ ਸਕੇ। ਇਸ ਮੌਕੇ ਉਨ੍ਹਾਂ ਦੇ ਨਾਲ ਮਾਹੇਸ ਕੁਮਾਰ, ਕਲਮਚੰਦ ਸ਼ਰਮਾ, ਰਾਕੇਸ਼ ਭਾਬੜੀ, ਸੁਖਵਿੰਦਰ ਸਿੰਘ ਲਲਹੇੜੀ, ਰਾਜਵੀਰ ਸ਼ਰਮਾ, ਤਰਲਿੰਦਰ ਗਿੱਲ ਹਾਜਰ ਅਤੇ ਮਨਪਰੀਤ ਕੌਰ ਲਲਹੇੜੀ ਸਨ।

PUNJAB GOVT LIST OF HOLIDAYS 2021

 

ਵੱਡੀ ਖ਼ਬਰ: 12 ਤੋਂ 14 ਸਾਲ ਦੇ ਬੱਚਿਆਂ ਨੂੰ 16 ਮਾਰਚ ਤੋਂ ਲਗੇਗੀ ਕਰੋਨਾ ਵੈਕਸੀਨ

 New Delhi , 14 March 2022

ਕੋਵਿਡ-19 ਤੋਂ ਸੁਰੱਖਿਆ ਨੂੰ ਲੈ ਕੇ ਹੁਣ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਨੇ ਟਵੀਟ ਕਰਕੇ ਐਲਾਨ ਕੀਤਾ ਹੈ ਕਿ 12 ਤੋਂ 14 ਸਾਲ ਦੇ ਬੱਚਿਆਂ ਦਾ ਟੀਕਾਕਰਨ 16 ਮਾਰਚ ਤੋਂ ਸ਼ੁਰੂ ਹੋਵੇਗਾ। 
ਉਨ੍ਹਾਂ ਨੇ ਟਵੀਟ ਕੀਤਾ ਹੈ ਕਿ ਜੇਕਰ ਬੱਚੇ ਸੁਰੱਖਿਅਤ ਹਨ ਤਾਂ ਦੇਸ਼ ਸੁਰੱਖਿਅਤ ਹੈ! ਮੈਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ 16 ਮਾਰਚ ਤੋਂ 12 ਤੋਂ 13 ਅਤੇ 13 ਤੋਂ 14 ਸਾਲ ਦੀ ਉਮਰ ਦੇ ਬੱਚਿਆਂ ਦਾ ਕੋਵਿਡ ਟੀਕਾਕਰਨ ਸ਼ੁਰੂ ਹੋ ਰਿਹਾ ਹੈ। ਨਾਲ ਹੀ, 60+ ਸਾਲ ਦੀ ਉਮਰ ਦੇ ਸਾਰੇ ਲੋਕ ਹੁਣ ਸਾਵਧਾਨੀ ਦੀ ਖੁਰਾਕ ਲੈਣ ਦੇ ਯੋਗ ਹੋਣਗੇ। ਮੈਂ ਬੱਚਿਆਂ ਦੇ ਪਰਿਵਾਰਾਂ ਅਤੇ 60+ ਸਾਲ ਦੀ ਉਮਰ ਦੇ ਲੋਕਾਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਵੈਕਸੀਨ ਜ਼ਰੂਰ ਲਗਵਾਉਣ।

PSEB BOARD EXAM POSTPONED

ਸਿਹਤ ਵਿਭਾਗ ਵੱਲੋਂ ਅਧਿਕਾਰੀਆਂ/ ਕਰਮਚਾਰੀਆਂ ਨੂੰ ਜਾਰੀ ਕੀਤੇ ਨਵੇਂ ਹੁਕਮ,

 ਸੂਬੇ ਵਿਚ ਨਵੀਂ ਸਰਕਾਰ ਦੇ ਆਉਂਦਿਆਂ ਹੀ ਸਿਹਤ ਅਤੇ ਸਿੱਖਿਆ ਵਿਭਾਗ ਵਿੱਚ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। 

ਡਾਇਰੈਕਟੋਰਟ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਵਲੋਂ ਸਮੂਹ ਸਿਵਲ ਸਰਜਨ ਪੰਜਾਬ ਰਾਜ ਅਤੇ ਮੈਡੀਕਲ ਸੁਪਰਡੰਟ ਨੂੰ ਉਨ੍ਹਾਂ ਦੇ ਅਧੀਨ   ਆਉਂਦੀਆਂ ਸਿਹਤ ਸੰਸਥਾਵਾਂ  ਵਿਚ ਸਮੇਂ ਦੀ ਪਾਬੰਦੀ ਅਤੇ ਸਾਫ਼ ਸਫਾਈ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ (read here)।  ਜਾਰੀ ਹੁਕਮਾਂ/ਹਦਾਇਤਾਂ ਵਿੱਚ ਕਿਹਾ ਗਿਆ ਹੈ ਕਿ ਕੁੱਝ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਸਮੇਂ ਦੀ ਪਾਬੰਦੀ ਵੱਲ ਪੂਰਾ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਇਸ ਲਈ ਆਪ ਨੂੰ ਹਦਾਇਤ ਕੀਤੀ ਗਈ ਹੈ ਕਿ ਸਾਰੇ ਅਧਿਕਾਰੀਆਂ/ਕਰਮਚਾਰੀਆਂ ਦੀ ਸਮੇਂ ਦੀ ਪਾਬੰਦੀ ਯਕੀਨੀ ਬਣਾਈ ਜਾਵੇ।
ALSO READ: ਜੇਕਰ  ਅਚਨਚੇਤ ਚੈਕਿੰਗ ਦੌਰਾਨ ਕੋਈ ਅਧਿਕਾਰੀ/ਕਰਮਚਾਰੀ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਅਨੁਸ਼ਾਸ਼ਨੀ ਕਾਰਵਾਈ ਕੀਤੀ ਜਾਵੋਗੀ। ਇਸ ਦੇ ਨਾਲ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਆਪਣੇ ਦਫਤਰ ਅਤੇ ਅਧੀਨ ਆਉਂਦੀਆਂ ਸਿਹਤ ਸੰਸਥਾਵਾਂ ਦੇ ਕਮਰਿਆਂ/ਵਰਾਂਡਿਆਂ/ਮਰੀਜ਼ਾਂ ਦੇ ਵਾਰਡਾਂ/ਓਪਰੇਸ਼ਨ ਥੀਏਟਰ/ਡਾਇਲਿਸਿਸ ਸੈਂਟਰ/ਲੈਬਾਰਟਰੀ/ਲਾਅਨ ਅਤੇ ਆਲੇ ਦੁਆਲੇ ਦੀ ਸਾਫ਼ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੈ ।


ਇਸ ਤਰ੍ਹਾਂ ਸਿੱਖਿਆ ਵਿਭਾਗ ਵੱਲੋਂ ਵੀ ਵੱਖ ਵੱਖ ਜ਼ਿਲ੍ਹਿਆਂ ਦੇ ਅਧਿਕਾਰੀਆਂ ਵਲੋਂ ਅਧਿਆਪਕਾਂ ਅਤੇ ਨਾਨ ਟੀਚਿੰਗ ਸਟਾਫ ਲਈ ਨਵੇਂ ਹੁਕਮ ਜਾਰੀ ਕੀਤੇ ਗਏ ਹਨ(Read here)। 

ਨਵੇਂ ਸਰਕਾਰ ਨਵੇਂ ਆਦੇਸ਼: ਸਿਹਤ ਵਿਭਾਗ ਦੇ ਅਧਿਕਾਰੀਆਂ/ ਕਰਮਚਾਰੀਆਂ ਨੂੰ ਨਵੇਂ ਆਦੇਸ਼ ਜਾਰੀ

 

PUNJABI UNIVERSITY, PATIALA RECRUITMENT 2022: ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਵੱਖ ਵੱਖ ਅਸਾਮੀਆਂ ਤੇ ਭਰਤੀ

 PUNJABI UNIVERSITY, PATIALA RECRUITMENT 2022


Applications are invited for the following posts purely on temporary basis under the Project entitled "OCR's and Applications in Indian Languages" funded by Ministry of Electronics and Information Technolgy (Meity), Govt. of India. The qualifications and other details are given as below:

।।Punjabi University Patiala recruitment।।

।।Punjabi University Patiala recruitment

2022।।

।।Punjabi University Patiala latest  Recruitment 2022।।

।।ਪੰਜਾਬੀ ਯੂਨੀਵਰਸਿਟੀ ਪਟਿਆਲਾ।।


TRIBUNE MODEL SCHOOL RECRUITMENT 2022 


Name of Post :Salary (INR)  
 Senior Project Scientist : 1 Lakh Per month 
Senior Project Officer:   60 000/- Per month
Project Officer 40,000/- Per month  Project Associate 25,000/- Per month

Also read: 


ਨਵੀਂ ਸਰਕਾਰ, ! ਅਧਿਆਪਕਾਂ ਨੂੰ ਸਮੇ ਦੀ ਪਾਬੰਦੀ ਯਕੀਨੀ ਬਣਾਉਣ ਲਈ ਹੁਕਮ

 

DISTT AND SESSION JUDGE FATEHGARH SAHIB RECRUITMENT 2022

 

HOLLA MOHALLA 2022: ਹੋਲਾ ਮੁਹੱਲਾ ਆਨੰਦਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਸੂਚਨਾ, ਪ੍ਰਸ਼ਾਸਨ ਵਲੋਂ ਰੂਟ ਪਲਾਨ ਜਾਰੀ

 

ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦੀ ਗਰੰਟੀ, ਅਧਿਆਪਕਾਂ ਨੂੰ ਪੱਕੇ ਹੋਣ ਦੀ ਆਸ

 ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ ਕੱਚੇ ਅਧਿਆਪਕਾਂ ਨੂੰ ਪੱਕੇ ਹੋਣ ਦੀ ਆਸ ਬੱਝੀ ਹੈ।  ਕੱਚੇ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾਈ ਕਨਵੀਨਰ ਅਜਮੇਰ ਸਿੰਘ ਔਲਖ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ ਸਰਕਾਰੀ ਸਕੂਲਾਂ ਵਿੱਚ 15 ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ਤੇ ਸੇਵਾਵਾਂ ਨਿਭਾ ਰਹੇ , ਅਧਿਆਪਕਾਂ ਨੂੰ ਪੱਕੇ ਕਰਨ ਦੀ ਆਸ ਬੱਝੀ ਹੈ। ਸੀ ਔਲਖ ਨੇ ਦੱਸਿਆ ਕਿ 16 ਮਾਰਚ ਨੂੰ ਸੀ ਭਗਵੰਤ ਮਾਨ ਵੱਲੋਂ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲੈਣ ਮਗਰੋਂ ਕੱਚੇ ਅਧਿਆਪਕਾਂ ਨੇ ਉਨ੍ਹਾਂ ਨੂੰ ਖਟਕੜ ਕਲਾਂ ਚ ਵਿੱਚ ਹੀ ਮਿਲਣ ਦਾ ਫ਼ੈਸਲਾ ਕੀਤਾ ਹੈ। ਚੋਣਵੇਂ ਆਗੂਆਂ ਨਾਲ ਮੀਟਿੰਗ ਮਗਰੋਂ ਸ੍ਰੀ ਔਲਖ ਨੇ ਦੱਸਿਆ ਕਿ ਪਿਛਲੀਆਂ ਅਕਾਲੀ ਦਲ ਅਤੇ ਕਾਂਗਰਸ ਸਰਕਾਰਾਂ ਵੱਲੋਂ ਅਧਿਆਪਕ ਵਰਗ ਦੀਆਂ ਮੰਗਾਂ ਮੰਨਣ ਦੀ ਬਜਾਏ ਉਨ੍ਹਾਂ ਨੂੰ ਨਾਲ ਮਜ਼ਾਕ ਕੀਤਾ ਜਾਂਦਾ ਰਿਹਾ ਹੈ।

 ਔਲਖ ਨੇ ਦੱਸਿਆ ਕਿ ਚੋਣਾਂ ਤੋਂ ਐਨ ਪਹਿਲਾਂ ਕੱਚੇ ਅਧਿਆਪਕਾਂ ਨੇ ਆਪ ਦੇ ਸੂਬਾ ਕਨਵੀਨਰ ਤੇ ਮੁੱਖ ਮੰਤਰੀ ਚਿਹਰੇ ਭਗਵੰਤ ਮਾਨ ਨਾਲ ਮੀਟਿੰਗ ਕਰਕੇ ਆਪਣੀ ਸਮੱਸਿਆ ਸਾਂਝੀ ਕੀਤੀ। 


ਉਨ੍ਹਾਂ ਨੇ ਕੱਚੇ ਅਧਿਆਪਕਾਂ ਨੂੰ ਸਰਕਾਰ ਆਉਣ ਤੇ ਪੱਕੇ ਕਰਨ ਦੀ ਗਾਰੰਟੀ ਦਿੱਤੀ ਸੀ ਅਤੇ ਉਹ ਉਮੀਦ ਕਰਦੇ ਹਲ ਕਿ ਹੈ ਸ੍ਰੀ ਮਾਨ ਵਾਅਦੇ ਪੂਰੇ ਕਰਨਗੇ।

RECENT UPDATES

Today's Highlight