Thursday, 17 March 2022

BHAGWANT MANN GOVT IMPACT: ਭਗਵੰਤ ਮਾਨ ਸਰਕਾਰ ਦਾ ਅਸਰ, ਸਿਹਤ ਵਿਭਾਗ ਵੱਲੋਂ ਕਰਮਚਾਰੀਆਂ ਨੂੰ ਜਾਰੀ ਕੀਤੇ ਇਹ ਆਦੇਸ਼

ਚੰਡੀਗੜ੍ਹ, 17 ਮਾਰਚ, 2022: ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਨਵੀਂ ਬਣੀ ਸਰਕਾਰ ਦੇ ਡਰ ਤੋਂ ਬਾਅਦ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਵੀਰਵਾਰ ਨੂੰ ਇੱਥੇ ਆਪਣੇ ਸਾਰੇ ਕਰਮਚਾਰੀਆਂ ਲਈ 7 ਨੁਕਾਤੀ ਨਿਰਦੇਸ਼ ਜਾਰੀ ਕੀਤੇ ਹਨ। 

ALSO READ: 

BIG BREAKING: PUNJAB GOVT ORDERS TO KEEP TREASURY BANKS OPEN ON SATURDAY, SUNDAY

 


 

ALSO READ: ਪੰਜਾਬ ਸਰਕਾਰ ਵੱਲੋਂ ਸਹਾਇਕ ਪ੍ਰੋਫ਼ੈਸਰਾਂ ਲਈ ਖੁਸ਼ਖਬਰੀ

 

ALSO READ: ਅਧਿਕਾਰੀਆਂ ਨੂੰ ਤਿਮਾਹੀ ਆਧਾਰ ’ਤੇ 'ਬੈਸਟ ਪਰਫਾਰਮੈਂਸ ਐਵਾਰਡ' ਨਾਲ ਸਨਮਾਨਿਤ ਕਰਨ ਦਾ ਐਲਾਨ

 ਲੋਕਾਂ ਦੇ ਸੇਵਕ ਵਜੋਂ ਆਪਣਾ ਫਰਜ਼ ਨਿਭਾਓ-ਮੁੱਖ ਮੰਤਰੀ ਨੇ ਸਿਵਲ ਤੇ ਪੁਲੀਸ ਪ੍ਰਸ਼ਾਸਨ ਨੂੰ ਦਿੱਤੇ ਹੁਕਮਅਧਿਕਾਰੀਆਂ ਨੂੰ ਤਿਮਾਹੀ ਆਧਾਰ ’ਤੇ 'ਬੈਸਟ ਪਰਫਾਰਮੈਂਸ ਐਵਾਰਡ' ਨਾਲ ਸਨਮਾਨਿਤ ਕਰਨ ਦਾ ਐਲਾਨਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਵੱਟਸਐਪ ਨੰਬਰ ਦੀ ਸ਼ੁਰੂਆਤ ਕਰਨ ਦਾ ਐਲਾਨ, ਭ੍ਰਿਸ਼ਟਾਚਾਰ ਤੇ ਗਲਤ ਕੰਮਾਂ ਨਾਲ ਸਬੰਧਤ ਸ਼ਿਕਾਇਤ ਭੇਜ ਸਕਣਗੇ ਲੋਕ


 


ਚੰਡੀਗੜ੍ਹ, 17 ਮਾਰਚ


        ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਮਿਲੇ ਲਾਮਿਸਾਲ ਫਤਵੇ ਦਾ ਸਤਿਕਾਰ ਕਰਦੇ ਹੋਏ ਸੂਬੇ ਦੇ ਸਿਵਲ ਤੇ ਪਲੀਸ ਪ੍ਰਸ਼ਾਸਨ ਦੇ ਉਚ ਅਧਿਕਾਰੀਆਂ ਨੂੰ ਜਨਤਾ ਦੇ ਸੇਵਕ ਵਜੋਂ ਆਪਣਾ ਫਰਜ਼ ਸਹੀ ਭਾਵਨਾ ਨਾਲ ਨਿਭਾਉਣ ਦਾ ਸੱਦਾ ਦਿੱਤਾ।


 


       ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਬਾਅਦ ਦੁਪਹਿਰ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਪਹਿਲੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਮਾਨ ਨੇ ਕਿਹਾ ਕਿ ਜਿੰਨਾ ਲੋਕਾਂ ਨੇ ਸਾਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ, ਜਮਹੂਰੀਅਤ ਵਿਚ ਇਹੀ ਲੋਕ ਅਸਲ ਸ਼ਾਸਕ ਹੁੰਦੇ ਹਨ ਅਤੇ ਸਿਆਸਤਦਾਨਾਂ ਨੂੰ ਸੱਤਾ ਵਿਚ ਰਹਿਣ ਜਾਂ ਬਾਹਰ ਦਾ ਰਸਤਾ ਦਿਖਾਉਣ ਦੀ ਤਾਕਤ ਵੀ ਇਹਨਾਂ ਲੋਕਾਂ ਦੇ ਹੱਥ ਵਿਚ ਹੁੰਦੀ ਹੈ।


 


       ਭਾਰਤੀ ਕ੍ਰਿਕਟ ਟੀਮ ਦੀ ਕਾਰਗੁਜ਼ਾਰੀ ਦੀ ਮਿਸਾਲ ਦਿੰਦੇ ਹੋਏ ਮਾਨ ਨੇ ਕਿਹਾ, “ਮੈਚ ਵਿਚ ਜਿੱਤ ਹੋਵੇ ਜਾਂ ਹਾਰ ਹੋਵੇ ਪਰ ਟੀਮ ਦਾ ਜਜ਼ਬਾ ਸਭ ਤੋਂ ਵੱਧ ਮਾਅਨੇ ਰੱਖਦਾ ਹੈ।” ਇਸੇ ਕਰਕੇ ਉਨ੍ਹਾਂ ਨੇ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਅਧਿਕਾਰੀਆਂ ਨੂੰ ਟੀਮ ਦੀ ਭਾਵਨਾ ਨਾਲ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, “ਸਾਡਾ ਮੁੱਖ ਸਰੋਕਾਰ ਪੰਜਾਬ ਨੂੰ ਲੰਡਨ, ਕੈਲੇਫੋਰਨੀਆ ਜਾਂ ਪੈਰਿਸ ਬਣਾਉਣਾ ਨਹੀਂ ਸਗੋਂ ਅਸਲ ਪੰਜਾਬ ਬਣਾਉਣਾ ਹੈ।”


 


ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਿਆਸੀ ਬਦਲਾਖੋਰੀ ਦੇ ਰਾਹ ਨਹੀਂ ਪਵੇਗੀ ਅਤੇ ਉਨ੍ਹਾਂ ਨੇ ਸਮੁੱਚੀ ਪ੍ਰਸ਼ਾਸਕੀ ਮਸ਼ੀਨਰੀ ਨੂੰ ਕਿਹਾ ਕਿ ਉਹ ਪਿਛਲੀਆਂ ਸਰਕਾਰਾਂ ਦੇ ਉਲਟ ਆਪਣੀ ਡਿਊਟੀ ਬਿਨਾਂ ਕਿਸੇ ਸਿਆਸੀ ਦਬਾਅ ਅਤੇ ਡਰ-ਭੈਅ ਤੋਂ ਸਮਰਪਿਤ ਭਾਵਨਾ, ਸੰਜੀਦਗੀ ਅਤੇ ਦਿਆਨਤਦਾਰੀ ਨਾਲ ਨਿਭਾਉਣ ਤਾਂ ਕਿ ਪੰਜਾਬੀਆਂ ਦੀਆਂ ਉਮੀਦਾਂ ਉਤੇ ਖਰਾ ਉਤਰਿਆ ਜਾ ਸਕੇ ਜਿਨ੍ਹਾਂ ਨੇ ਸ਼ਾਨਦਾਰ ਫਤਵਾ ਦੇ ਕੇ ਆਮ ਆਦਮੀ ਪਾਰਟੀ ਨੂੰ ਸੂਬੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਮਾਨ ਨੇ ਅੱਗੇ ਕਿਹਾ, “ਮੈਂ ਪਿਛਲੀਆਂ ਸਰਕਾਰਾਂ ਵਾਂਗ ਆਪਣੇ ਕੋਲ ਲਾਲ ਡਾਇਰੀ ਨਹੀਂ ਰੱਖਦਾ ਸਗੋਂ ਮੇਰੇ ਕੋਲ ਤਾਂ ਹਰੀ ਡਾਇਰੀ ਹੁੰਦੀ ਹੈ ਜਿਸ ਕਰਕੇ ਕਿਸੇ ਤਰ੍ਹਾਂ ਦੀ ਬਦਲਾਖੋਰੀ ਬਾਰੇ ਕੋਈ ਚਿੰਤਾ ਕਰਨ ਦੀ ਲੋੜ ਨਹੀਂ ਹੈ।”


 ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਿਆਸੀ ਬਦਲਾਖੋਰੀ ਦੇ ਰਾਹ ਨਹੀਂ ਪਵੇਗੀ ਅਤੇ ਉਨ੍ਹਾਂ ਨੇ ਸਮੁੱਚੀ ਪ੍ਰਸ਼ਾਸਕੀ ਮਸ਼ੀਨਰੀ ਨੂੰ ਕਿਹਾ ਕਿ ਉਹ ਪਿਛਲੀਆਂ ਸਰਕਾਰਾਂ ਦੇ ਉਲਟ ਆਪਣੀ ਡਿਊਟੀ ਬਿਨਾਂ ਕਿਸੇ ਸਿਆਸੀ ਦਬਾਅ ਅਤੇ ਡਰ-ਭੈਅ ਤੋਂ ਸਮਰਪਿਤ ਭਾਵਨਾ, ਸੰਜੀਦਗੀ ਅਤੇ ਦਿਆਨਤਦਾਰੀ ਨਾਲ ਨਿਭਾਉਣ ਤਾਂ ਕਿ ਪੰਜਾਬੀਆਂ ਦੀਆਂ ਉਮੀਦਾਂ ਉਤੇ ਖਰਾ ਉਤਰਿਆ ਜਾ ਸਕੇ ਜਿਨ੍ਹਾਂ ਨੇ ਸ਼ਾਨਦਾਰ ਫਤਵਾ ਦੇ ਕੇ ਆਮ ਆਦਮੀ ਪਾਰਟੀ ਨੂੰ ਸੂਬੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਮਾਨ ਨੇ ਅੱਗੇ ਕਿਹਾ, “ਮੈਂ ਪਿਛਲੀਆਂ ਸਰਕਾਰਾਂ ਵਾਂਗ ਆਪਣੇ ਕੋਲ ਲਾਲ ਡਾਇਰੀ ਨਹੀਂ ਰੱਖਦਾ ਸਗੋਂ ਮੇਰੇ ਕੋਲ ਤਾਂ ਹਰੀ ਡਾਇਰੀ ਹੁੰਦੀ ਹੈ ਜਿਸ ਕਰਕੇ ਕਿਸੇ ਤਰ੍ਹਾਂ ਦੀ ਬਦਲਾਖੋਰੀ ਬਾਰੇ ਕੋਈ ਚਿੰਤਾ ਕਰਨ ਦੀ ਲੋੜ ਨਹੀਂ ਹੈ।”


 


ਸਿਵਲ ਤੇ ਪੁਲੀਸ ਅਫਸਰਾਂ ਦੀ ਬੇਮਿਸਾਲ ਸਮਰਥਾ ਤੇ ਕਾਬਲੀਅਤ ਦੀ ਸ਼ਲਾਘਾ ਕਰਦੇ ਹੋਏ ਮਾਨ ਨੇ ਕਿਹਾ, “ਮੈਂ ਤੁਹਾਡੇ ਤੋਂ ਆਸ ਕਰਦਾਂ ਹਾਂ ਕਿ ਤੁਸੀਂ ਆਮ ਲੋਕਾਂ ਦਾ ਸਤਿਕਾਰ ਕਰੋ ਅਤੇ ਬਦਲੇ ਵਿਚ ਅਸੀਂ ਵੀ ਤਹਾਨੂੰ ਲੋਕ ਸੇਵਕ ਦੇ ਤੌਰ ’ਤੇ ਸਹੀ ਮਾਅਨਿਆਂ ਵਿਚ ਆਪਣੀ ਕਾਰਗੁਜ਼ਾਰੀ ਦਿਖਾਉਣ ਲਈ ਬਣਦਾ ਮਾਣ-ਸਤਿਕਾਰ ਦਿਆਂਗੇ।” ਬਿਨਾਂ ਕੋਈ ਸੰਕੋਚ ਵਰਤਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ,“ਮੇਰੀ ਸਰਕਾਰ ਵਿਚ ਭ੍ਰਿਸ਼ਟ ਅਫਸਰਾਂ ਲਈ ਕੋਈ ਥਾਂ ਨਹੀਂ ਹੈ ਅਤੇ ਜੇਕਰ ਅਜਿਹੀ ਕੋਈ ਸ਼ਿਕਾਇਤ ਮੇਰੇ ਧਿਆਨ ਵਿਚ ਆ ਗਈ ਤਾਂ ਇਹੋ ਜਿਹੇ ਅਫਸਰ ਮੈਥੋਂ ਹਮਦਰਦੀ ਦੀ ਝਾਕ ਨਾ ਰੱਖਣ।”  


 


ਭ੍ਰਿਸ਼ਟਾਚਾਰ ਮੁਕਤ ਸਰਕਾਰ ਨੂੰ ਯਕੀਨੀ ਬਣਾਉਣ ਲਈ ਮਾਨ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਆਉਣ ਵਾਲੇ 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਇਕ ਵਟਸਐਪ ਨੰਬਰ ਸ਼ੁਰੂ ਕਰੇਗੀ ਤਾਂ ਜੋ ਲੋਕਾਂ ਵੱਲੋਂ ਆਪਣੇ ਰੋਜ਼ਾਨਾ ਦੇ ਕੰਮਾਂ ਲਈ ਰਿਸ਼ਵਤ ਮੰਗਣ ਵਾਲੇ ਭ੍ਰਿਸ਼ਟ ਅਧਿਕਾਰੀਆਂ ਜਾਂ ਹੋਰ ਗਲਤ ਕੰਮਾਂ ਵਿੱਚ ਸ਼ਾਮਲ ਅਧਿਕਾਰੀਆਂ ਦੀਆਂ ਵੀਡੀਓਜ਼ ਅਪਲੋਡ ਕੀਤੀਆਂ ਜਾ ਸਕਣ ਅਤੇ ਅਜਿਹੇ ਗਲਤ ਅਧਿਕਾਰੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾ ਸਕੇ।


 


ਮੁੱਖ ਮੰਤਰੀ ਨੇ ਜ਼ਮੀਨੀ ਪੱਧਰ 'ਤੇ ਆਮ ਆਦਮੀ ਦੇ ਜੀਵਨ ਵਿੱਚ ਬਦਲਾਅ ਲਿਆਉਣ ਦੇ ਨਾਲ-ਨਾਲ ਸਾਰਿਆਂ ਨੂੰ ਮੁਫ਼ਤ ਤੇ ਨਿਰਪੱਖ ਨਿਆਂ ਯਕੀਨੀ ਬਣਾਉਣ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਤਿਮਾਹੀ ਆਧਾਰ ‘ਤੇ 'ਬੈਸਟ ਪਰਫਾਰਮੈਂਸ ਐਵਾਰਡ' (ਵਧੀਆ ਕਾਰਗੁਜ਼ਾਰੀ ਦਿਖਾਉਣ ਲਈ ਐਵਾਰਡ) ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਤਾਂ ਜੋ ਉਹਨਾਂ ਦਾ ਮਨੋਬਲ ਵਧਾਇਆ ਜਾ ਸਕੇ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਉਪਰਾਲਾ ਯਕੀਕਨ ਤੌਰ 'ਤੇ ਹੋਰਨਾਂ ਅਧਿਕਾਰੀਆਂ ਨੂੰ ਹੋਰ ਬਿਹਤਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕਾਰਗੁਜ਼ਾਰੀ ਵਿਖਾਉਣ ਲਈ ਪ੍ਰੇਰਿਤ ਕਰੇਗਾ। ਮੁੱਖ ਮੰਤਰੀ ਨੇ ਡੀ.ਜੀ.ਪੀ. ਨੂੰ ਸਾਰੇ ਪੁਲਿਸ ਮੁਲਾਜ਼ਮਾਂ ਦੇ ਜਨਮ ਦਿਨ 'ਤੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਸੰਦੇਸ਼ ਭੇਜਣ ਦੇ ਵੀ ਨਿਰਦੇਸ਼ ਦਿੱਤੇ।


 


ਪੰਜਾਬ ਨੂੰ ਇੱਕ ਮਾਡਲ ਸੂਬਾ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਮੁੱਖ ਉਦੇਸ਼ ਸਾਡੇ ਨੌਜਵਾਨਾਂ ਲਈ ਰੁਜ਼ਗਾਰ ਦੇ ਭਰਪੂਰ ਮੌਕੇ ਪੈਦਾ ਕਰਨਾ ਹੋਵੇਗਾ ਤਾਂ ਜੋ ਸਾਡੇ ਸੂਬੇ ‘ਚੋਂ ਨੌਜਵਾਨਾਂ ਦੇ ਵਿਦੇਸ਼ਾਂ ਵੱਲ ਜਾਣ ਦੇ ਮੰਦਭਾਗੇ ਰੁਝਾਨ ਨੂੰ ਰੋਕਿਆ ਜਾ ਸਕੇ। ਉਹਨਾਂ ਅੱਗੇ ਕਿਹਾ, "ਇਹਨਾਂ ਹਾਲਤਾਂ ਨੇ ਰੋਜ਼ੀ-ਰੋਟੀ ਕਮਾਉਣ ਵਾਸਤੇ ਬਿਹਤਰ ਸੰਭਾਵਨਾਵਾਂ ਦੀ ਤਲਾਸ਼ ਵਿੱਚ ਬੱਚਿਆਂ ਨੂੰ ਵਿਦੇਸ਼ ਭੇਜਣ ਲਈ ਗਰੀਬ ਅਤੇ ਬੇਸਹਾਰਾ ਮਾਪਿਆਂ ਨੂੰ ਆਪਣੀਆਂ ਜਾਇਦਾਦਾਂ ਵੇਚਣ ਲਈ ਵੀ ਮਜਬੂਰ ਕਰ ਦਿੱਤਾ ਹੈ।" ਉਨ੍ਹਾਂ ਨੇ ਵਾਅਦਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਸਾਡੇ ਬੇਰੋਜ਼ਗਾਰ ਨੌਜਵਾਨਾਂ ਲਈ ਨੌਕਰੀਆਂ ਦੀਆਂ ਅਥਾਹ ਸੰਭਾਵਨਾਵਾਂ ਪੈਦਾ ਕਰਨ ਲਈ ਛੇਤੀ ਹੀ ਇੱਕ ਵਿਆਪਕ ਕਾਰਜ ਯੋਜਨਾ ਲੈ ਕੇ ਆਵੇਗੀ।


ALSO READ:  


ਇਸ ਤੋਂ ਪਹਿਲਾਂ ਆਪਣੇ ਸ਼ੁਰੂਆਤੀ ਭਾਸ਼ਣ ਵਿੱਚ ਸੂਬੇ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ ਨੇ ਮੁੱਖ ਮੰਤਰੀ ਦਾ ਸੁਆਗਤ ਕੀਤਾ ਅਤੇ ਭਰੋਸਾ ਦਿੱਤਾ ਕਿ ਲੋਕ ਪੱਖੀ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ 'ਤੇ ਸਹੀ ਮਾਅਨਿਆਂ ਵਿੱਚ ਲਾਗੂ ਕਰਨ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਪੂਰੀ ਤਾਲਮੇਲ ਨਾਲ ਕੰਮ ਕਰਨਗੇ।


 


ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂੰ ਪ੍ਰਸਾਦ ਅਤੇ ਡੀਜੀਪੀ ਵੀਕੇ ਭਾਵੜਾ ਤੋਂ ਇਲਾਵਾ ਸੀਨੀਅਰ ਸਿਵਲ ਅਤੇ ਪੁਲਿਸ ਅਧਿਕਾਰੀ ਸ਼ਾਮਲ ਸਨ।

CM BHAGWANT MANN LIVE : ਮੁੱਖ ਮੰਤਰੀ ਭਗਵੰਤ ਮਾਨ, ਵੱਡੇ ਐਲਾਨ

 ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡੇ ਐਲਾਨ ਕੀਤੇ ਜਾ ਰਹੇ ਹਨ, ਇਨ੍ਹਾਂ ਐਲਾਨਾਂ ਬਾਰੇ ਜਾਨਣ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ। 

LIVE CM BHAGWANT MANN 

ਪੂਰੇ ਵੇਰਵੇ  ( OFFICIAL ) ਪੜ੍ਹਨ ਲਈ ਇੱਥੇ ਕਲਿੱਕ ਕਰੋ:


ਨਿੱਜੀ ਸਕੂਲਾਂ 'ਚੋਂ ਹੋਵੇਗੀ ਸ਼ਰਤਾਂ ਨਾ ਪੂਰੀਆਂ ਕਰਦੇ ਅਧਿਆਪਕਾਂ ਦੀ ਛੁੱਟੀ, ਸਿੱਖਿਆ ਵਿਭਾਗ ਨੇ ਮੰਗੇ ਅਯੋਗ ਅਧਿਆਪਕਾਂ ਦੇ ਵੇਰਵੇ

 ਭਾਰਤ ਸਰਕਾਰ  ਸਿੱਖਿਆ ਵਿਭਾਗ ਨਵੀਂ ਦਿੱਲੀ ਨੇ ਪੰਜਾਬ ਸਮੇਤ ਵੱਖ-ਵੱਖ ਸੂਬਿਆਂ ਤੋਂ ਗ਼ੈਰ-ਸਿਖਲਾਈ ਸ਼ੁਦਾ (Not qualified) ਅਧਿਆਪਕਾਂ ਦੇ ਵੇਰਵੇ ਮੰਗੇ ਹਨ।  ਸਕੱਤਰ ਸਕੂਲ ਸਿੱਖਿਆ ਨੂੰ ਜਾਰੀ ਪੱਤਰ ਵਿਚ ਵਿਭਾਗ ਦੇ ਅਧਿਕਾਰੀਆਂ ਨੇ ਹਦਾਇਤ ਕੀਤੀ ਹੈ ਕਿ ਸਾਲ 2019 ਤੋਂ ਬਾਅਦ ਲਾਜ਼ਮੀ ਸਿੱਖਿਆ ਦੇ ਅਧਿਕਾਰ ਕਾਨੂੰਨ-2009 ਤਹਿਤ ਸਰਕਾਰੀ, ਏਡਿਡ ਤੇ ਨਿੱਜੀ ਸਕੂਲਾਂ ’ਚ ਸਿਰਫ਼ ਸਰਕਾਰ ਵੱਲੋਂ ਜਾਰੀ ਮਾਪਦੰਡਾਂ ਮੁਤਾਬਕ ਯੋਗਤਾ ਵਾਲੇ ਅਧਿਆਪਕ ਹੀ ਪੜ੍ਹਾ ਸਕਦੇ ਹਨ.ਇਸ ਲਈ ਹੁਣ ਪੰਜਾਬ ਦੇ ਸਾਰੇ ਪ੍ਰਾਈਵੇਟ, ਏਡਿਡ   ਤੇ ਸਰਕਾਰੀ ਸਕੂਲਾਂ  ਨੂੰ ਇਹ ਵੇਰਵੇ ਦੇਣੇ  ਪੈਣਗੇ।  ਅਧਿਆਪਕ ਜਿਨ੍ਹਾਂ ਕੋਲ ਤੈਅ ਕੀਤੀ ਘੱਟੋ-ਘੱਟ ਯੋਗਤਾ ਨਹੀਂ ਹੈ, ਉਨ੍ਹਾਂ ਨੂੰ ਤੁਰੰਤ ਸਕੂਲਾਂ ਵਿੱਚੋਂ ਡਿਸਮਿਸ ਕੀਤਾ ਜਾਵੇ। ਇਨ੍ਹਾਂ ਹੁਕਮਾਂ ਤੋਂ ਬਾਅਦ ਡੀਪੀਆਈ ਪੰਜਾਬ ਵਲੋਂ ਸਮੂਹ ਸਕੂਲਾਂ ਤੋਂ ਅਧਿਆਪਕਾਂ ਦੇ ਵੇਰਵਿਆਂ ਦੀ ਜਾਣਕਾਰੀ ਮੰਗੀ ਗਈ ਹੈ।


DIGITAL SANSAD APP: ਸਿੱਖਿਆ ਵਿਭਾਗ ਵੱਲੋਂ "ਡਿਜੀਟਲ ਸੰਸਦ" ਐਪ ਦੀ ਵਰਤੋਂ ਸਬੰਧੀ ਪੱਤਰ

 

BIGGEST BREAKING : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਆਪਣੀ ਪੈਨਸ਼ਨਾਂ ਨੂੰ ਲੈਕੇ ਕੀਤਾ ਵੱਡਾ ਐਲਾਨ

 ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਪਣੀ ਪੈਨਸ਼ਨ ਲਈ ਵੱਡਾ  ਐਲਾਨ ਕਰ ਦਿੱਤਾ ਹੈ।


     ਸੀਨੀਅਰ ਬਾਦਲ ਨੇ ਪੰਜਾਬ ਸਰਕਾਰ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਦੇ ਨਾਂ ਕੀਤੇ ਇਕ ਟਵੀਟ ਵਿਚ ਕਿਹਾ  ਕਿ ਉਹਨਾਂ ਦੀ  ਬਣਦੀ ਪੈਨਸ਼ਨ ਪੰਜਾਬ ਦੇ ਲੋਕਾਂ ਦੇ ਹਿੱਤਾਂ ਵਾਸਤੇ ਵਰਤੀ ਜਾਵੇ ਤੇ ਉਹਨਾਂ ਕੋਲ ਨਾ ਭੇਜੀ ਜਾਵੇ।

BHAGWANT MANN SARKAR ਦਾ ਵੱਡਾ ਐਲਾਨ , ਪੜ੍ਹੋ 


 ਉਹਨਾਂ ਟਵੀਟ ਰਾਹੀਂ ਕਿਹਾ ਕਿ ਉਹ ਰਸਮੀ ਲਿਖਤੀ  ਬੇਨਤੀ ਵੀ ਭੇਜੀ ਜਾ ਰਹੀ ਹੈ।


BIGGEST HISTORICAL DECISION : ਕੀ ਹੋਵੇਗਾ ਵੱਡਾ ਐਲਾਨ..

 BIGGEST HISTORICAL DECISION : ਭਗਵੰਤ ਮਾਨ ਸਰਕਾਰ ਦਾ ਵੱਡਾ ਫ਼ੈਸਲਾ ,..ਮੁੱਖ ਮੰਤਰੀ ਭਗਵੰਤ ਮਾਨ ਅੱਜ ਸੂਬੇ ਦੇ ਲੋਕਾਂ ਲਈ ਵੱਡਾ ਐਲਾਨ ਕਰਨ ਜਾ ਰਹੇ ਹਨ। ਉਨਾਂ ਅਨੁਸਾਰ ਇਤਿਹਾਸ ਵਿੱਚ ਅਜਿਹਾ ਫੈਸਲਾ ਕਦੇ ਨਹੀਂ ਹੋਇਆ।

 ਮਾਨ ਦੇ ਇਸ ਐਲਾਨ ਨੂੰ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਸਮੇਂ ਕੀਤੇ ਵਾਅਦੇ ਨਾਲ ਜੋੜਿਆ ਜਾ ਰਿਹਾ ਹੈ।ਇਸ ਵਿੱਚ ਸਭ ਤੋਂ ਮਹੱਤਵਪੂਰਨ, 300 ਯੂਨਿਟ ਮੁਫਤ ਬਿਜਲੀ, ਸਰਕਾਰੀ ਨੌਕਰੀਆਂ ਅਤੇ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ ਇੱਕ ਹਜ਼ਾਰ ਪ੍ਰਤੀ ਮਹੀਨਾ ਸ਼ਾਮਲ ਹੈ
23 ਮਾਰਚ ਨੂੰ ਸਰਕਾਰੀ ਛੁੱਟੀ ਦਾ ਹੋਵੇਗਾ ਐਲਾਨ ,ਸੂਤਰ।

BIGGEST HISTORICAL DECISION : ਭਗਵੰਤ ਮਾਨ ਸਰਕਾਰ ਦਾ ਵੱਡਾ ਫ਼ੈਸਲਾ ,..

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ"

ਪੰਜਾਬ ਦੇ ਹਿੱਤ 'ਚ ਅੱਜ ਇੱਕ ਬਹੁਤ ਵੱਡਾ ਫ਼ੈਸਲਾ ਲਿਆ ਜਾਵੇਗਾ। ਪੰਜਾਬ ਦੇ ਇਤਿਹਾਸ ਵਿੱਚ ਅੱਜ ਤੱਕ ਕਿਸੇ ਨੇ ਵੀ ਅਜਿਹਾ ਫ਼ੈਸਲਾ ਨਹੀਂ ਲਿਆ ਹੋਵੇਗਾ। 

ਕੁਝ  ਹੀ ਦੇਰ ਤਕ ਐਲਾਨ ਕਰਾਂਗਾ..."

ਕੀ ਹੋਵੇਗਾ ਵੱਡਾ ਐਲਾਨ , ਪੜ੍ਹੋ ਇਥੇ


ਹੋਲਾ ਮਹੱਲਾ ਮੌਕੇ ਪਹੁੰਚ ਰਹੀਆਂ ਸੰਗਤਾਂ ਦੀ ਸਹੂਲਤ ਲਈ ਪ੍ਰਸਾਸ਼ਨ ਵਲੋਂ ਵੈਬਸਾਈਟ ਸ਼ੁਰੂ, (www.holamohalla.in )

 


ਹੋਲਾ ਮਹੱਲਾ ਮੌਕੇ ਪਹੁੰਚ ਰਹੀਆਂ ਸੰਗਤਾਂ ਦੀ ਸਹੂਲਤ ਲਈ ਪ੍ਰਸਾਸ਼ਨ ਵਲੋਂ ਵੈਬਸਾਈਟ ਸੁਰ


ਇਕ ਕਲਿੱਕ ਤੇ ਮਿਲੇਗੀ ਮੇਲਾ ਖੇਤਰ ਬਾਰੇ ਸਮੁੱਚੀ ਜਾਣਕਾਰੀ


ਆਧੁਨਿਕ ਯੁੱਗ ਵਿਚ ਸ਼ਰਧਾਲੂਆਂ ਨੂੰ ਬੇਲੋੜੀ ਖੱਜਲ ਖੁਆਰੀ ਤੋ ਨਿਜਾਤ ਦੇਣ ਲਈ ਹਾਈਟੈਕ ਸਾਧਨ ਹੋਣਗੇ ਉਪਯੋਗੀ ਸਿੱਧ 


ਪਾਰਕਿੰਗ ਸਥਾਨ, ਪਬਲਿਕ ਟੁਆਈਲਟ, ਟਰੈਫਿਕ ਵਿਵਸਥਾ, ਮੁਫਤ ਬੱਸ ਸਰਵਿਸ, ਸਿਹਤ ਸਹੂਲਤਾ ਤੇ ਐਮਬੂਲੈਂਸ ਬਾਰੇ ਜਾਣਕਾਰੀ ਵੈਬਸਾਈਟ ਉਤੇ ਉਪਲੱਬਧ


ਸ੍ਰੀ ਅਨੰਦਪੁਰ ਸਾਹਿਬ 16 ਮਾਰਚ:


ਹੋਲੇ ਮਹੱਲੇ ਦਾ ਤਿਉਹਾਰ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਪਣੀ ਰਵਾਇਤੀ ਸ਼ਾਨੋ ਸੋਕਤ ਨਾਲ ਸੁਰੂ ਹੋ ਗਿਆ ਹੈ। ਦੇਸ਼ ਵਿਦੇਸ਼ ਤੋ ਵੱਡੀ ਗਿਣਤੀ ਵਿਚ ਸੰਗਤਾਂ ਨੇ ਇਥੇ ਪਹੁੰਚਣਾ ਸੁਰੂ ਕਰ ਦਿੱਤਾ ਹੈ। ਆਧੁਨਿਕ ਯੁੱਗ ਵਿਚ ਸਮੇਂ ਦੀ ਜਰੂਰਤ ਅਨੁਸਾਰ ਪ੍ਰਸਾਸ਼ਨ ਨੇ ਵੀ ਹਾਈਟੈਕ ਸਾਧਨ ਅਪਨਾ ਕੇ ਸ਼ਰਧਾਲੂਆਂ ਦੀ ਸਹੂਲਤ ਲਈ ਪ੍ਰਬੰਧ ਕੀਤੇ ਹਨ। ਸਰਕਾਰ ਵਲੋਂ ਵੈਬਸਾਈਟ ਲਾਂਚ ਕੀਤੀ ਹੈ, ਜਿਸ ਨਾਲ ਇੱਕ ਕਲਿੱਕ ਉਤੇ ਮੇਲਾ ਖੇਤਰ ਵਿਚ ਪਾਰਕਿੰਗ, ਪਬਲਿਕ ਟੁਆਈਲੈਟ, ਟਰੈਫਿਕ ਵਿਵਸਥਾ, ਮੁਫਤ ਬੱਸ ਸਰਵਿਸ, ਸਿਹਤ ਸਹੂਲਤਾ ਤੇ ਐਮਬੂਲੈਂਸ ਬਾਰੇ ਪੂਰੀ ਜਾਣਕਾਰੀ ਉਪਲੱਬਧ ਹੋਵੇਗੀ। 

   ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰਿ ਅਤੇ ਐਸ.ਐਸ.ਪੀ ਸ੍ਰੀ ਵਿਵੇਕਸ਼ੀਲ ਸੋਨੀ ਦੇ ਉਪਰਾਲੇ ਨਾਲ ਇਹ ਵੈਬਸਾਈਟ ਬਾਹਰਲੇ ਖੇਤਰ ਤੋ ਆਉਣ ਵਾਲੇ ਲੋਕਾਂ ਲਈ ਜਾਣਕਾਰੀ ਦਾ ਇੱਕ ਢੁਕਵਾ ਸਾਧਨ ਹੋਵੇਗੀ। ਸੰਗਤਾਂ ਨੂੰ ਬੇਲੋੜੀ ਖੱਜਲ ਖੁਆਰੀ ਤੋ ਬਚਾਉਣ ਲਈ ਇਹ ਪ੍ਰਸਾਸ਼ਨ ਦਾ ਇੱਕ ਚੰਗਾ ਉਪਰਾਲਾ ਹੈ। 
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਲਿੰਕ ਉਤੇ ਆਪਣੇ ਸਮਾਰਟ ਫੋਨ ਰਾਹੀ ਕਲਿੱਕ ਕਰਨ ਤੇ ਮੇਲਾ ਖੇਤਰ ਦੀਆਂ ਪਾਰਕਿੰਗਾਂ ਬਾਰੇ ਜਾਣਕਾਰੀ ਉਥੇ ਗੱਡੀਆਂ ਖੜੀਆ ਕਰਨ ਦੀ ਸਮਰੱਥਾ ਅਤੇ ਮੋਜੂਦਾ ਸਮੇਂ ਗੱਡੀਆਂ ਖੜੀਆਂ ਕਰਨ ਲਈ ਬਾਕੀ ਖਾਲੀ ਸਥਾਨ ਬਾਰੇ ਜਾਣਕਾਰੀ ਉਪਲੱਬਧ ਹੋਵੇਗੀ। ਪਬਲਿਕ ਟੁਆਈਲੈਟ, ਡਿਸਪੈਸਰੀਆਂ, ਐਮਬੂਲੈਂਸ ਅਤੇ ਮੇਲਾ ਖੇਤਰ ਵਿਚ ਆਉਣ ਜਾਣ ਲਈ ਮੁਫਤ ਬੱਸ ਸਰਵਿਸ ਵਰਗੀਆਂ ਜਰੂਰੀ ਸਹੂਲਤਾਂ ਬਾਰੇ ਵੀ ਜਾਣਕਾਰੀ ਵੈਬਸਾਈਟ ਉਤੇ ਮਿਲੇਗੀ। ਸੀਨੀਅਰ ਪੁਲਿਸ ਕਪਤਾਨ ਵਿਵੇਕਸ਼ੀਲ ਸੋਨੀ ਨੇ ਟਰੈਫਿਕ ਦੇ ਸੁਚਾਰੂ ਪ੍ਰਬੰਧ ਰੱਖਣ ਲਈ ਟਰੈਫਿਕ ਵਿਵਸਥਾ ਨੂੰ ਵੀ ਇਸ ਵੈਬਸਾਈਟ ਵਿਚ ਸਾਮਿਲ ਕੀਤਾ ਹੈ। ਇਸ ਵੈਬਸਾਈਟ ਦਾ ਲਿੰਕ https://www.holamohalla.in ਹੈ। ਜਿਸ ਉਤੇ ਕਲਿੱਕ ਕਰਨ ਤੇ ਮੇਲਾ ਖੇਤਰ ਬਾਰੇ ਲੋੜੀਦੀ ਜਾਣਕਾਰੀ ਉਪਲੱਬਧ ਕਰਵਾਈ ਗਈ।

GEOGRAPHY TOP QUESTIONS FOR COMPETITION EXAMS

 • GEOGRAPHY TOP QUESTIONS FOR COMPETITION  EXAMS 
 •  ਪ੍ਰਸ਼ਨ.  ਦੁਨੀਆ ਦਾ ਸਭ ਤੋਂ ਸੁੱਕਾ ਸਥਾਨ ਕਿਹੜਾ ਹੈ ? 
 • ਉੱਤਰ: ਅਟਾਕਾਮਾ ਮਾਰੂਥਲ ਚਿਲੀ
 • ਪ੍ਰਸ਼ਨ. ਦੁਨੀਆ ਦਾ ਸਭ ਤੋਂ ਉੱਚਾ ਝਰਨਾ ਕਿਹੜਾ ਹੈ ?
 • ਉੱਤਰ: ਐਂਜਲ ਫਾਲਸ
 • ਪ੍ਰਸ਼ਨ. ਦੁਨੀਆ ਦਾ ਸਭ ਤੋਂ ਵੱਡਾ ਝਰਨਾ ਕਿਹੜਾ ਹੈ ?
 • ਉੱਤਰ: ਗੁਆਰਾ ਫਾਲਸ
 • ਪ੍ਰਸ਼ਨ.  ਦੁਨੀਆ ਦਾ ਸਭ ਤੋਂ ਚੌੜਾ ਝਰਨਾ ਕਿਹੜਾ ਹੈ ?
 • ਉੱਤਰ: ਖੋਨ ਫਾਲਸ
 • ਪ੍ਰਸ਼ਨ.  ਦੁਨੀਆ ਦੀ ਸਭ ਤੋਂ ਵੱਡੀ ਖਾਰੇ ਪਾਣੀ ਦੀ ਝੀਲ ਕਿਹੜੀ ਹੈ ? 
 • ਉੱਤਰ: ਕੈਸਪੀਅਨ ਸਾਗਰ
 • ਪ੍ਰਸ਼ਨ.  ਦੁਨੀਆ ਦੀ ਸਭ ਤੋਂ ਵੱਡੀ ਤਾਜ਼ੇ ਪਾਣੀ ਦੀ ਝੀਲ ਕਿਹੜੀ ਹੈ ? 
 • ਉੱਤਰ: ਸੁਪੀਰੀਅਰ ਝੀਲ
 • ਪ੍ਰਸ਼ਨ.  .ਦੁਨੀਆ ਦੀ ਸਭ ਤੋਂ ਡੂੰਘੀ ਝੀਲ ਕਿਹੜੀ ਹੈ ? 
 • ਉੱਤਰ: ਬੈਕਲ ਝੀਲ
 • ਪ੍ਰਸ਼ਨ.  ਦੁਨੀਆ ਦੀ ਸਭ ਤੋਂ ਉੱਚੀ ਝੀਲ ਕਿਹੜੀ ਹੈ ? 
 • ਉੱਤਰ: ਟਿਟੀਕਾਕਾ ਝੀਲ
 • ਪ੍ਰਸ਼ਨ. ਦੁਨੀਆ ਦੀ ਸਭ ਤੋਂ ਵੱਡੀ ਨਕਲੀ ਝੀਲ ਕਿਹੜੀ ਹੈ ? 
 • ਉੱਤਰ: ਵੋਲਗਾ ਝੀਲ
 • ਪ੍ਰਸ਼ਨ. ਦੁਨੀਆ ਦਾ ਸਭ ਤੋਂ ਵੱਡਾ ਡੈਲਟਾ ਕਿਹੜਾ  ਹੈ ? 
 • ਉੱਤਰ: ਸੁੰਦਰਬਨ ਡੈਲਟਾ 
 • ਸਭ ਤੋਂ ਮਹੱਤਵਪੂਰਨ ਇੱਕ ਲਾਈਨਰ
ALSO READ: MORE IMPORTANT QUESTION FOR EXAMਮੁੱਖ ਮੰਤਰੀ ਵੱਲੋਂ ਪਹਿਲੀ ਕੈਬਿਨੇਟ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਭਰੋਸਾ

 *ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀਆਂ ਦਾ ਵਫ਼ਦ ਆਪਣੀ ਰੈਗੂਲਰ ਦੀ ਮੰਗ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੇ*


*ਕੱਚੇ ਅਧਿਆਪਕਾ ਦੇ ਨਾਲ ਦਫ਼ਤਰੀ ਮੁਲਾਜ਼ਿਮ ਵੀ ਕੀਤੇ ਜਾਣਗੇ ਪੱਕੇ*


*ਮੁੱਖ ਮੰਤਰੀ ਵੱਲੋਂ ਪਹਿਲੀ ਕੈਬਿਨੇਟ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਭਰੋਸਾ*


ਲੰਮੇ ਸਮੇ ਤੋਂ ਲਟਕਦੀ ਆ ਰਹੀ ਰੈਗੂਲਰ ਦੀ ਮੰਗ ਨੂੰ ਲੈ ਕੇ ਸਰਵ ਸਿੱਖਿਆ ਅਭਿਆਨ /ਮਿਡ ਡੇ ਮਿਲ ਦਫਤਰੀ ਕਰਮਚਾਰੀਆਂ ਦਾ ਵਫ਼ਦ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੇ।

ਪ੍ਰੈਸ ਬਿਆਨ ਜਾਰੀ ਕਰਦੇ ਹੋਏ ਯੂਨੀਅਨ ਦੇ ਆਗੂ ਸ਼ੋਬਿਤ ਭਗਤ, ਆਸ਼ੀਸ਼ ਜੁਲਾਹਾ,ਗਗਨਦੀਪ ਸ਼ਰਮਾ, ਵਿਸ਼ਾਲ ਮਹਾਜਨ, ਸੁਖਰਾਜ , ਰਵੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਿਆ ਗਿਆ ਅਤੇ ਉਹਨਾਂ ਦੀ ਸਰਕਾਰ ਬਣਨ ਤੇ ਵਧਾਈ ਦਿਤੀ ਗਈ ਅਤੇ ਆਪਣੀ ਲੰਮੇ ਸਮੇ ਤੋਂ ਲਟਕਦੀ ਆ ਰਹੀ ਰੈਗੂਲਰ ਦੀ ਮੰਗ ਨੂੰ ਪੂਰਾ ਕਰਵਾਉਣ ਲਈ ਕਿਹਾ ਗਿਆ ਜਿਸ ਤੇ ਉਹਨਾਂ ਵਲੋਂ ਕਿਹਾ ਗਿਆ ਕਿ ਆਮ ਆਦਮੀ ਪਾਰਟੀ ਤੁਹਾਡੀ ਆਪਣੀ ਸਰਕਾਰ ਹੈ ਤੁਹਾਨੂੰ ਜਲਦ ਹੀ ਪਹਿਲੀ ਕੈਬਿਨੇਟ ਵਿੱਚ ਰੈਗੂਲਰ ਕੀਤਾ ਜਾਵੇਗਾ।ਇਸ ਤੇ ਯੂਨੀਅਨ ਆਗੂਆਂ ਵਲੋਂ ਕਿਹਾ ਗਿਆ ਕਿ ਪਿਛਲੀ ਸਰਕਾਰਾਂ ਨੇ ਪਹਿਲਾ ਹੀ ਸਾਡੇ ਨਾਲ ਵਿਤਕਰਾ ਕੀਤਾ ਹੈ ਸਾਡੇ ਨਾਲ ਹੀ ਕੰਮ ਕਰਦੇ 8886 ਅਧਿਆਪਕਾ ਨੂੰ ਤੇ ਰੈਗੂਲਰ ਕਰ ਦਿੱਤਾ ਗਿਆ ਪਰ ਦਫਤਰੀ ਕਰਮਚਾਰੀਆ ਨੂੰ ਹਾਲੇ ਤੱਕ ਰੈਗੂਲਰ ਨਹੀਂ ਕੀਤਾ ਗਿਆ !

ਸਰਵ ਸਿੱਖਿਆ ਅਭਿਆਨ /ਮਿਡ ਡੇ ਮਿਲ ਦਫਤਰੀ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਪ੍ਰਵਾਨਗੀ 2019 ਵਿੱਚ ਵਿੱਤ ਵਿਭਾਗ ਵਲੋਂ ਦੇ ਦਿੱਤੀ ਗਈ ਸੀ ਜਿਸ ਦਾ ਕੋਈ ਵਿਤੀ ਬੋਜ ਵੀ ਸਰਕਾਰ ਤੇ ਨਹੀਂ ਪੈਂਦਾ ਪਰ ਹਾਲੇ ਤੱਕ ਵੀ ਉਸਨੂੰ ਅਮਲ ਵਿੱਚ ਨਹੀਂ ਲਿਆਂਦਾ ਗਿਆ।

ਜਿਸ ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੂਰਾ ਭਰੋਸਾ ਦਿੱਤਾ ਗਿਆ ਕਿ ਤੁਹਾਨੂੰ ਜਲਦ ਰੈਗੂਲਰ ਕੀਤਾ ਜਾਵੇਗਾ।

BOARD RE-EXAM: ਸਿੱਖਿਆ ਬੋਰਡ ਵੱਲੋਂ 10ਵੀਂ ਜਮਾਤ ਦੀ ਪ੍ਰੀਖਿਆ ਲਈ ਡੇਟਸੀ਼ਟ ਜਾਰੀ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ   ਦਸਵੀਂ ਸ਼੍ਰੇਣੀ ਦਸੰਬਰ 2021 ਟਰਮ-1  ਲਈ ਡੇਟਸ਼ੀਟ (ਲਿਖਤੀ) ਮੁੜ ਪਰੀਖਿਆ ਜਾਰੀ ਕਰ ਦਿੱਤੀ ਗਈ ਹੈ। 

 

ਡੇਟਸ਼ੀਟ (ਲਿਖਤੀ) ਮੁੜ ਪਰੀਖਿਆ ਦਸਵੀਂ ਸ਼੍ਰੇਣੀ ਦਸੰਬਰ 2021 ਟਰਮ-1 ਨਾਲ ਸਬੰਧਤ ਮੁੜ ਪ੍ਰੀਖਿਆ ਮਾਰਚ 2022 ਸਵੇਰ ਦੇ ਸੈਸ਼ਨ ਵਿਚ ਹੋਵੇਗੀ।


 ਪ੍ਰੀਖਿਆ ਸਵੇਰੇ 10:30 ਵਜੇ ਸ਼ੁਰੂ ਹੋਵੇਗੀ।  ਡੇਟ ਸੀਟ ਇਸ ਪ੍ਰਕਾਰ ਹੈ;

 ਮਿਤੀ ਦਿਨ ਵਿਸ਼ਾ/ਵਿਸ਼ੇ (ਵਿਸ਼ਾ ਕੋਡ) 
 24.03.2022 ਵੀਰਵਾਰ ਪੰਜਾਬੀ-ਏ(01), 
ਪੰਜਾਬ ਦਾ ਇਤਿਹਾਸ ਤੇ ਸੱਭਿਆਚਾਰ-ਏ (07), 
 ਪੰਜਾਬੀ-ਬੀ(72),
 ਪੰਜਾਬ ਦਾ ਇਤਿਹਾਸ ਤੇ ਸੱਭਿਆਚਾਰ-ਬੀ (73),  25 03 2022 ਸ਼ੁੱਕਰਵਾਰ (ਅੰਗਰੇਜ਼ੀ02), 
 26.03.2022 ਸ਼ਨਿੱਚਰਵਾਰ 
 ਹਿੰਦੀ(03), ਉਰਦੂ (ਹਿੰਦੀ ਦੀ ਥਾਂ) (71)
 28.03.2022 ਸੋਮਵਾਰ ਗਣਿਤ(04), 


 29.03.2022 ਮੰਗਲਵਾਰ ਵਿਗਿਆਨ(05), 
 30.03 2022  ਬੁੱਧਵਾਰ ਸਮਾਜਿਕ ਵਿਗਿਆਨ (06) LATEST UPDATE: PSEB RELEASES DATASHEET FOR 10th AND 10+2

RE EXAM PSEB 10TH DATESHEET  DOWNLOAD HERE
RE EXAM PSEB 12TH DATESHEET DOWNLOAD HERE

.
.

 PSEB RELEASED 5TH REVISED DATESHEET DOWNLOAD HERE


 

  

PSEB DATE SHEET 2022 DOWNLOAD HERE
PSEB 5TH DATE SHEET REVISED 2022 
DOWNLOAD HERE
PSEB REVISED 8TH DATE SHEET 2022 DOWNLOAD HERE
PSEB 10TH DATE SHEET 2022 DOWNLOAD HERE
PSEB 12TH DATE SHEET 2022 DOWNLOAD HERE
PSEB NON BOARD DATE SHEET 2022  DOWNLOAD HERE
 PSEB SYLLABUS ALL CLASSES TERM -2 EXAM 2022 
PSEB SYLLABUS DOWNLOAD HERE
PSEB 5TH  CLASS SYLLABUS DOWNLOAD HERE
PSEB 8TH CLASS SYLLABUS DOWNLOAD HERE
PSEB 10TH CLASS SYLLABUS DOWNLOAD HERE
PSEB 12TH CLASS SYLLABUS DOWNLOAD HERE
PSEB NON BOARD CLASSES SYLLABUS  DOWNLOAD HERE
 
 PSEB BOARD EXAM 2022 MODEL QUESTION PAPER TERM 02
PSEB MODEL QUESTION PAPER DOWNLOAD HERE
PSEB 5TH MODEL TEST PAPER DOWNLOAD HERE
PSEB  8TH MODEL TEST PAPER DOWNLOAD HERE
PSEB  10TH MODEL  TEST PAPER 2022 DOWNLOAD HERE
PSEB  12TH MODEL TEST PAPER DOWNLOAD HERE
PSEB  10TH MODEL  TEST PAPER 2022 DOWNLOAD HERE

OPS GOOD NEWS: ਪੁਰਾਣੀ ਪੈਨਸ਼ਨ ਬਹਾਲ ਕਰਨਾ ਨਵੀਂ ਸਰਕਾਰ ਲਈ ਮਾਣ ਵਾਲੀ ਗੱਲ -ਹਰਦੀਪ ਮੁੰਡੀਆਂ ਐਮ ਐਲ ਏ

 ਪੁਰਾਣੀ ਪੈਨਸ਼ਨ ਬਹਾਲ ਕਰਨਾ ਨਵੀਂ ਸਰਕਾਰ ਲਈ ਮਾਣ ਵਾਲੀ ਗੱਲ ਹੋਵੇਗੀ। - ਹਰਦੀਪ ਮੁੰਡੀਆਂ ਐਮ ਐਲ ਏ


ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ, ਪਰਖਕਾਲ ਸਮਾਂ ਘਟਾਉਣ ਤੇ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਲਈ ਸੰਬਧੀ ਆਪ ਵਿਧਾਇਕ ਮੁੰਡੀਆਂ ਨੂੰ ਮਿਲੇ ਮੁਲਾਜ਼ਮ ਆਗੂਲੁਧਿਆਣਾ 15 ਮਾਰਚ : ਵੱਖ ਵੱਖ ਵਿਭਾਗਾਂ ਦੇ ਨਵੀਂ ਪੈਨਸ਼ਨ ਸਕੀਮ ਅਧੀਨ ਆਉਂਦੇ ਮੁਲਾਜ਼ਮਾਂ ਵੱਲੋਂ ਅੱਜ ਆਮ ਆਦਮੀ ਪਾਰਟੀ ਦੇ ਹਲਕਾ ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨਾਲ ਮੁਲਾਕਾਤ ਕਰਕੇ ਪੁਰਾਣੀ ਪੈਨਸ਼ਨ ਬਹਾਲੀ ਸਬੰਧੀ ਮੰਗ ਪੱਤਰ ਵੀ ਦਿੱਤਾ। ਹਰਦੀਪ ਮੁੰਡੀਆਂ ਐਮ ਐਲ ਏ ਨੇ ਇਸ ਅਹਿਮ ਮੰਗ ਨਾਲ ਸਹਿਮਤ ਹੁੰਦਿਆਂ ਕਿਹਾ ਕਿ ਵਿਧਾਇਕਾਂ ਨੂੰ ਇਸ ਗਲ ਦਾ ਗਿਆਨ ਹੈ ਅਤੇ ਅਸੀਂ ਇਸ ਨੂੰ ਜਲਦੀ ਪੂਰਾ ਕਰਵਾਵਾਂਗੇ। ਉਹਨਾਂ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲ ਕਰਨਾ ਨਵੀਂ ਸਰਕਾਰ ਲਈ ਮਾਣ ਵਾਲੀ ਗੱਲ ਹੋਵੇਗੀ।ਮੁਲਾਜ਼ਮ ਆਗੂਆਂ ਪ੍ਰਭਜੀਤ ਸਿੰਘ ਰਸੂਲਪੁਰ ਸੂਬਾ ਪ੍ਰੈੱਸ ਸਕੱਤਰ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ, ਜੇ ਈ ਰਘਵੀਰ ਸਿੰਘ ਜੋਨ ਸਕੱਤਰ ਟੈਕਨੀਕਲ ਸਰਵਿਸ ਯੂਨੀਅਨ, ਗੁਰਪ੍ਰੀਤ ਸਿੰਘ ਮਹਿਦੂਦਾਂ ਪ੍ਰਚਾਰ ਸਕੱਤਰ ਐਸ ਸੀ ਬੀ ਸੀ ਇੰਪਲਾਈਜ ਫੈਡਰੇਸ਼ਨ ਅਤੇ ਟੀ ਐਸ ਯੂ, ਮਨਪ੍ਰੀਤ ਸਿੰਘ 7654 ਟੀਚਰ ਯੂਨੀਅਨ ਅਤੇ ਜਗਜੀਤ ਸਿੰਘ ਮਾਨ, ਜ਼ਿਲ੍ਹਾ ਪ੍ਰਧਾਨ ਗੌਰਮਿੰਟ ਟੀਚਰ ਯੂਨੀਅਨ ਨੇ ਦੱਸਿਆ ਕਿ ਸਰਕਾਰੀ ਮੁਲਾਜਮਾਂ ਨੇ ਲੰਬੇ ਸਮੇਂ ਤੋਂ ਅਪਣੀਆਂ ਲਟਕਦੀਆਂ ਮੰਗਾਂ ਦੇ ਹੱਲ ਲਈ ਆਮ ਆਦਮੀ ਪਾਰਟੀ ਨੂੰ ਸੱਤਾ ਵਿੱਚ ਲਿਆਉਣ ਵਿੱਚ ਬਹੁਤ ਵੱਡਾ ਯੋਗਦਾਨ ਪਾਇਆ ਹੈ।

 ਼਼ਆਪ ਮੁੱਖੀ ਸ਼੍ਰੀ ਕੇਜਰੀਵਾਲ ਅਤੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਨੇ ਵੀ ਸਾਡੀਆਂ ਪ੍ਰਮੁੱਖ ਮੰਗਾਂ ਜਿਵੇਂ ਕਿ 2004 ਤੋਂ ਪਹਿਲਾ ਵਾਲੀ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਵਾਉਣ, ਪਰਖਕਾਲ ਸਮੇਂ ਨੂੰ 3 ਸਾਲ ਤੋਂ ਘੱਟ ਕਰਨ, ਕੱਚੇ ਮੁਲਾਜਮਾਂ ਨੂੰ ਪੱਕੇ ਦਾ ਚੋਣਾਵੀ ਵਾਅਦਾ ਕੀਤਾ ਸੀ ਜੋ ਪੂਰਾ ਹੋਣਾ ਚਾਹੀਦਾ ਹੈ। ਮੁਲਾਜ਼ਮ ਆਗੂਆਂ ਨੇ ਦੱਸਿਆ ਕਿ ਸਾਡੇ ਵੱਲੋਂ ਮੰਗ ਪੱਤਰ ਦੇ ਕੇ ਮੰਗ ਕੀਤੀ ਗਈ ਹੈ ਕਿ ਆਪ ਵਿਧਾਇਕ ਸਾਡੀਆਂ ਮੰਗਾਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਵਿਧਾਇਕਾਂ ਦੀ ਪਹਿਲੀ ਮੀਟਿੰਗ ਵਿੱਚ ਹੀ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਅੱਗੇ ਰੱਖਣ। ਆਪ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁਲਾਜ਼ਮਾਂ ਆਗੂਆਂ ਨੇ ਮੰਗ ਪੱਤਰ ਰਾਹੀਂ ਜੋ ਵੀ ਮੰਗਾਂ ਰੱਖੀਆਂ ਹਨ ਉਨ੍ਹਾਂ ਨੂੰ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਤੱਕ ਪਹੁੰਚਾ ਕੇ ਜਲਦ ਤੋਂ ਜਲਦ ਅਮਲੀ ਜਾਮਾ ਪਹਿਨਾਇਆ ਜਾਵੇਗਾ। ਇਸ ਮੌਕੇ ਹਿਰਦੇ ਰਾਮ, ਦੀਪਕ ਕੁਮਾਰ, ਓਮੇਸ਼ ਕੁਮਾਰ, ਰੋਹਿਤ ਕੁਮਾਰ ਅਵਸਥੀ, ਅਮਨ ਖੇੜਾ, ਗੁਰਪ੍ਰੀਤ ਸਿੰਘ ਢਿੱਲੋਂ, ਗੁਰਦੀਪ ਸਿੰਘ ਮੀਉਂਵਾਲ, ਰਾਜੀਵ ਸ਼ਰਮਾ ਅਤੇ ਅਜੀਤ ਕੁਮਾਰ ਆਦਿ ਹਾਜਰ ਸਨ।

RECENT UPDATES

Today's Highlight