BREAKING: ਮੁਲਾਜ਼ਮ ਜਥੇਬੰਦੀਆਂ ਨੂੰ ਮਿਲੀ ਮੁੱਖ ਮੰਤਰੀ ਨਾਲ ਮੀਟਿੰਗ,

 

ਸਾਬਕਾ ਮੰਤਰੀਆਂ ਮਨਪ੍ਰੀਤ ਬਾਦਲ ਤੇ ਗੁਰਪ੍ਰੀਤ ਸਿੰਘ ਕਾਂਗੜ ਦੀਆਂ ਸਰਕਾਰੀ ਕੋਠੀਆਂ ਤੋਂ ਟੀਬੀ, ਫਰਿਜ਼ ਸਮੇਤ ਲਖਾਂ ਦਾ ਸਾਮਾਨ ਗਾਇਬ

 ਪੰਜਾਬ ਦੀ ਸਾਬਕਾ ਕਾਂਗਰਸ ਸਰਕਾਰ ਵਿੱਚ ਵਿੱਤ ਮੰਤਰੀ ਰਹੇ ਮਨਪ੍ਰੀਤ ਬਾਦਲ ਅਤੇ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ‘ਕਾਂਗੜ’ ਨੇ ਸਰਕਾਰੀ ਕੋਠੀਆਂ ਖਾਲੀ ਕਰ ਦਿੱਤੀਆਂ ਹਨ। ਇਸ ਦੌਰਾਨ ਦੋਵਾਂ ਮੰਤਰੀਆਂ ਦੀਆਂ ਕੋਠੜੀਆਂ ਵਿੱਚੋਂ ਲੱਖਾਂ ਦਾ ਸਰਕਾਰੀ ਸਾਮਾਨ ਗਾਇਬ ਹੈ। ਕੋਠੀ ਖਾਲੀ ਕਰਦੇ ਸਮੇਂ ਉਕਤ ਸਾਮਾਨ ਚਲਾ ਗਿਆ ਜਾਂ ਸਾਮਾਨ ਚੋਰੀ ਹੋਇਆ, ਇਸ ਬਾਰੇ ਕੁਝ ਵੀ ਸਪੱਸ਼ਟ ਨਹੀਂ ਹੈ। ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਅਤੇ ਉਪ ਮੰਡਲ ਇੰਜਨੀਅਰ ਨੇ ਦੋਵਾਂ ਸਾਬਕਾ ਮੰਤਰੀਆਂ ਦੇ ਘਰੋਂ ਘੱਟ ਸਮੱਗਰੀ ਮਿਲਣ ਬਾਰੇ ਵਿਧਾਨ ਸਭਾ ਦੇ ਸਕੱਤਰ ਨੂੰ ਪੱਤਰ ਲਿਖਿਆ ਹੈ। ਵਿਭਾਗ ਵੱਲੋਂ ਜਾਰੀ ਪੱਤਰ ਵਿੱਚ ਮੰਤਰੀਆਂ ਨੂੰ ਮਾਲ ਵਿਭਾਗ ਨੂੰ ਸੌਂਪਣ ਦੀ ਅਪੀਲ ਕੀਤੀ ਗਈ ਹੈ।
ਮੁੱਖ ਮੰਤਰੀ ਵਲੋਂ ਰਹਿਮਤਾਂ ਦੇ ਪਵਿੱਤਰ ਮਹੀਨੇ 'ਰਮਜ਼ਾਨ' ਦੀਆਂ ਮੁਬਾਰਕਾਂ

 

ਵਾਅਦਾ ਯਾਦ ਦਿਲਾਓ ਮੁਹਿੰਮ ਤਹਿਤ ਪੁਰਾਣੀ ਪੈਨਸ਼ਨ ਬਹਾਲ ਕਰਨ ਲਈ ਮੰਗ ਪੱਤਰ ਦਿੱਤਾ ਗਿਆ : ਪੀ.ਪੀ.ਪੀ.ਐਫ ਫਰੰਟ

 ਵਾਅਦਾ ਯਾਦ ਦਿਲਾਓ ਮੁਹਿੰਮ ਤਹਿਤ ਪੁਰਾਣੀ ਪੈਨਸ਼ਨ ਬਹਾਲ ਕਰਨ ਲਈ ਮੰਗ ਪੱਤਰ ਦਿੱਤਾ ਗਿਆ : ਪੀ.ਪੀ.ਪੀ.ਐਫ ਫਰੰਟ

ਅਮ੍ਰਿਤਸਰ 3 ਅਪ੍ਰੈਲ 

       ਅਜ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਮਾਝਾ ਜ਼ੋਨ ਕਨਵੀਨਰ ਅਤੇ ਜ਼ਿਲਾ ਕਨਵੀਨਰ ਗੁਰਬਿੰਦਰ ਸਿੰਘ ਖਹਿਰਾ ਦੀ ਅਗਵਾਈ ਵਿਚ ਪੁਰਾਣੀ ਪੈਨਸ਼ਨ ਬਹਾਲ ਕਰਨ ਲਈ ਸੂਬਾ ਕਮੇਟੀ ਵੱਲੋਂ ਕੀਤੇ ਫੈਸਲੇ ਅਨੁਸਾਰ ਅੰਮ੍ਰਿਤਸਰ ਵੈਸਟ ਦੇ ਐਮ ਐਲ ਏ ਡਾ ਜਸਬੀਰ ਸਿੰਘ ਸੰਧੂ ਨੂੰ ਵਾਅਦਾ ਯਾਦ ਦਿਵਾਊ ਤਹਿਤ ਮੰਗ ਪੱਤਰ ਦਿੱਤਾ ਗਿਅਾ ਅਤੇ ਕਿਹਾ ਕਿ 1.1.2004 ਤੋਂ ਬਾਅਦ ਕੇਂਦਰ ਅਤੇ ਸੂਬਿਆਂ ਦੇ ਮੁਲਾਜ਼ਮਾਂ ਤੇ ਜਬਰੀ ਥੋਪੀ ਨਵੀਂ ਪੈਨਸ਼ਨ ਸਕੀਮ,ਜਿਸ ਨੂੰ ਵਿੱਤੀ ਮੰਡੀ ਨਾਲ਼ ਜੋੜ ਦਿੱਤਾ ਗਿਆ ਹੈ,ਮੁਲਕ ਵਿੱਚ ਲਾਗੂ ਸਾਮਰਾਜੀ ਨਿਰਦੇਸ਼ਤ ਨਵਉਦਾਰਵਾਦੀ ਨੀਤੀਆਂ ਦਾ ਹਿੱਸਾ ਹਨ।ਐਨ.ਪੀ.ਐਸ ਮੁਲਾਜ਼ਮਾਂ ਨੂੰ ਨਵੀਂ ਪੈਨਸ਼ਨ ਸਕੀਮ ਅਧੀਨ ਸੇਵਾਮੁਕਤੀ ਉਪਰੰਤ ਮਾਣਸਨਮਾਨ ਵਾਲੀ ਬੱਝਵੀਂ ਪੈਨਸ਼ਨ ਮਿਲਣ ਦੀ ਬਜਾਏ ਉਹਨਾਂ ਦੀ ਸਾਲਾਂਬੱਧੀ ਕੀਤੀ ਕਿਰਤ ਅਤੇ ਬੱਚਤਾਂ ਦੀ ਆਰਥਿਕ ਤੇ ਸਮਾਜਿਕ ਲੁੱਟ ਕੀਤੀ ਜਾ ਰਹੀ ਹੈ।ਜਿਸ ਖਿਲਾਫ ਸਾਰੇ ਦੇਸ਼ ਵਿੱਚ ਨਵੀਂ ਪੈਨਸ਼ਨ ਅਧੀਨ ਕੰਮ ਕਰ ਰਹੇ ਮੁਲਾਜ਼ਮਾਂ ਸੰਘਰਸ਼ ਉਭੱਰ ਰਹੇ ਹਨ। ਐਨ.ਪੀ.ਐੱਸ ਮੁਲਾਜ਼ਮਾਂ ਦੇ ਇਸ ਤਿੱਖੇ ਰੋਸ ਅਤੇ ਸੰਘਰਸ਼ ਕਾਰਨ ਹੀ ਰਾਜਸਥਾਨ ਅਤੇ ਛੱਤੀਸਗੜ ਦੀਆਂ ਰਾਜ ਸਰਕਾਰਾਂ ਨੇ ਮੁੜ ਪੁਰਾਣੀ ਪੈਨਸ਼ਨ ਪ੍ਰਣਾਲੀ ਨੂੰ ਬਹਾਲ ਕਰਨ ਦਾ ਫੈਸਲਾ ਲਿਆ ਹੈ।ਜਿਸ ਨਾਲ਼ ਪੁਰਾਣੀ ਪੈਨਸ਼ਨ ਪ੍ਰਾਪਤੀ ਦੀ ਮੰਗ ਨੂੰ ਵੱਡਾ ਨੈਤਿਕ ਬੱਲ ਮਿਲਿਆ ਹੈ।ਉਹਨਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਚੋਣ ਪ੍ਰਚਾਰ ਦੌਰਾਨ ਅਤੇ ਮੁਲਾਜ਼ਮਾਂ ਦੀਆਂ ਰੈਲੀਆਂ ਵਿੱਚ ਸ਼ਾਮਲ ਹੋ ਕੇ ਆਮ ਆਦਮੀ ਪਾਰਟੀ ਦੇ ਵੱਡੀ ਗਿਣਤੀ ਵਿਧਾਇਕਾਂ ਅਤੇ ਮੰਤਰੀਆਂ ਵੱਲੋਂ ਸੱਤਾ ਵਿੱਚ ਆਉਣ ਤੇ ਪੰਜਾਬ ਵਿੱਚ ਨਵੀਂ ਪੈਨਸ਼ਨ ਸਕੀਮ ਰੱਦ ਕਰਕੇ ਪੁਰਾਣੀ ਪੈਨਸ਼ਨ ਪ੍ਰਣਾਲੀ ਲਾਗੂ ਕਰਨ ਦੇ ਜਨਤਕ ਐਲਾਨ ਕੀਤੇ ਗਏ ਸਨ।ਜਿਹਨਾਂ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਦਾ ਆਪਣੀ ਸੰਗਰੂਰ ਰਿਹਾਇਸ਼ ਵਿਖੇ ਕੀਤਾ ਜਨਤਕ ਐਲਾਨ ਪ੍ਰਮੁੱਖ ਤੌਰ ਤੇ ਸ਼ਾਮਲ ਹੈ। ਨਵੀਂ ਚੁਣੀ ਸਰਕਾਰ ਦੇ ਪੁਰਾਣੀ ਪੈਨਸ਼ਨ ਬਹਾਲ ਕਰਨ ਤੋਂ ਪਿੱਛੇ ਹਟਣ ਜਾਂ ਟਾਲ ਮਟੋਲ ਕਰਨ ਦੀ ਸੂਰਤ ਵਿੱਚ ਆਪ ਸਰਕਾਰ ਖਿਲਾਫ ਵੀ ਪਿਛਲੀਆਂ ਸਰਕਾਰਾਂ ਵਾਂਗ ਬੇਝਿਜਕ ਜੱਥੇਬੰਦਕ ਅਤੇ ਸਾਂਝੇ ਫਰੰਟ ਬਣਾ ਕੇ ਤਿੱਖੇ ਸੰਘਰਸ਼ ਉਲੀਕੇ ਜਾਣਗੇ।

ਇਹਨਾਂ ਮੁਜ਼ਾਹਰਿਆਂ ਵਿੱਚ ਰਜੇਸ਼ ਪ੍ਰੈਸ਼ਰ, ਨਿਰਮਲ ਸਿੰਘ, ਅਮਰਪ੍ਰੀਤ ਸਿੰਘ, ਵਿਕਾਸ ਚੌਹਾਨ ,ਵਿਸ਼ਾਲ ਚੌਹਾਨ, ਸੁਖਜਿੰਦਰ ਸਿੰਘ, ਮਨਪ੍ਰੀਤ ਸਿੰਘ, ਸ਼ਮਸ਼ੇਰ ਸਿੰਘ , ਮਨੀਸ਼ ਪੀਟਰ, ਵਿਕਾਸ ਫਤਾਹਪੁਰ , ਕੁਲਦੀਪ ਤੋਲਾ ਨੰਗਲ, ਪਰਮਿੰਦਰ ਰਾਜਾਸਾਂਸੀ, ਆਦਿ ਸ਼ਾਮਲ ਹੋਏ।

ਸਿੱਖਿਆ ਮੰਤਰੀ ਨੇ ਸਰਕਾਰੀ ਪ੍ਰਾਇਮਰੀ ਸਮਰਾਟ ਸਕੂਲ ਚਾਣਨ ਵਾਲਾ ਦੇ ਸਲਾਨਾ ਸਮਾਗਮ ਵਿਚ ਕੀਤੀ ਸ਼ਿਰਕਤ

 ਸਿੱਖਿਆ ਮੰਤਰੀ ਨੇ ਸਰਕਾਰੀ ਪ੍ਰਾਇਮਰੀ ਸਮਰਾਟ ਸਕੂਲ ਚਾਣਨ ਵਾਲਾ ਦੇ ਸਲਾਨਾ ਸਮਾਗਮ ਵਿਚ ਕੀਤੀ ਸ਼ਿਰਕਤ 


ਸਮਾਰਟ ਸਕੂਲ ਚਾਨਣਵਾਲਾ ਸਰਹੱਦੀ ਖੇਤਰ ਦੇ ਲੋਕਾਂ ਲਈ ਬਣਿਆ ਚਾਨਣ ਮੁਨਾਰਾ 


ਅਧਿਆਪਕਾਂ ਦੇ ਸਮਰਪਨ ਦੀ ਕੀਤੀ ਜ਼ੋਰਦਾਰ ਸਲਾਘਾ


ਪੰਜਾਬ ਬਣੇਗਾ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਮੋਹਰੀ ਸੂਬਾ 


ਪਿੰਡਾ ਵਿੱਚ ਬਣਾਏ ਜਾਣਗੇ ਖੇਡ ਦੇ ਮੈਦਾਨ 


ਪੰਜਾਬ ਸਰਕਾਰ ਜਲਦ ਕਰੇਗੀ 10500 ਅਧਿਆਪਕਾਂ ਦੀ ਭਰਤੀ 

 

 ਫਾਜ਼ਿਲਕਾ 3 ਅਪ੍ਰੈਲ 2022 ( ਇਨਕਲਾਬ ਗਿਲ)

 ਪੰਜਾਬ ਦੇ ਸਕੂਲੀ ਸਿੱਖਿਆ, ਉਚੇਰੀ ਸਿੱਖਿਆ, ਖੇਡ ਤੇ ਯੁਵਕ ਸੇਵਾਵਾਂ ਮੰਤਰੀ ਸ: ਗੁਰਮੀਤ ਸਿੰਘ ਮੀਤ ਹੇਅਰ ਨੇ ਆਖਿਆ ਹੈ ਕਿ ਸੂਬਾ ਸਰਕਾਰ ਰਾਜ ਵਿਚ 10500 ਅਧਿਆਪਕਾਂ ਦੀ ਭਰਤੀ ਜਲਦ ਕਰਨ ਜਾ ਰਹੀ ਹੈ। 

 ਉਹ ਇੱਥੇ ਪਿੰਡ ਚਾਣਨਵਾਲਾ ਦੇ ਸਰਕਾਰੀ ਸਮਾਰਟ ਪ੍ਰਾਇਮਰੀ ਸਕੂਲ ਦੇ ਸਲਾਨਾ ਸਮਾਗਮ ਸਾਂਝ 2022 ਵਿਚ ਸਿ਼ਰਕਤ ਕਰਨ ਲਈ ਪੁੱਜੇ ਸਨ। ਇਸ ਮੌਕੇ ਉਨ੍ਹਾਂ ਨਾਲ ਫਾਜਿ਼ਲਕਾ ਦੇ ਵਿਧਾਇਕ ਸ: ਨਰਿੰਦਰਪਾਲ ਸਿੰਘ ਸਵਨਾ, ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ਼ ਗੋਲਡੀ, ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੀ ਵਿਸੇ਼ਸ ਤੌਰ ਤੇ ਹਾਜਰ ਸਨ।


 ਇਸ ਮੌਕੇ ਆਪਣੇ ਸੰਬਧੋਨ ਵਿਚ ਸਿੱਖਿਆ ਮੰਤਰੀ ਸ: ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਸਰਕਾਰ ਦੀ ਸਿੱਖਿਆ ਅਤੇ ਖੇਡਾਂ ਪ੍ਰਤੀ ਆਉਣ ਵਾਲੀ ਨੀਤੀ ਦੀ ਰੂਪ ਰੇਖਾ ਬਿਆਨ ਕਰਦਿਆਂ ਕਿਹਾ ਕਿ ਰਾਜ ਨੂੰ ਸਿੱਖਿਆ ਅਤੇ ਖੇਡਾਂ ਦੋਹਾਂ ਖੇਤਰਾਂ ਵਿਚ ਦੇਸ਼ ਦਾ ਅਵੱਲ ਸੂਬਾ ਬਣਾਇਆ ਜਾਵੇਗਾ।

 ਸਿੱਖਿਆ ਮੰਤਰੀ ਨੇ ਚਾਣਨ ਵਾਲਾ ਦੇ ਮੁੱਖ ਅਧਿਆਪਕ ਲਵਜੀਤ ਗਰੇਵਾਲ ਸਮੇਤ ਉਸਦੇ ਸਟਾਫ ਵੱਲੋਂ ਇਸ ਸਕੂਲ ਨੂੰ ਇਕ ਸ਼ਾਨਦਾਰ ਸਕੂਲ ਬਣਾਉਣ ਲਈ ਵਧਾਈ ਦਿੰਦਿਆਂ ਕਿਹਾ ਕਿ ਅਧਿਆਪਕਾਂ ਦੇ ਸਮਰਪਨ ਵਿਚ ਕੋਈ ਕਮੀ ਨਹੀਂ ਹੈ, ਬਲਕਿ ਰਾਸ਼ਟਰ ਨਿਰਮਾਤਾ ਅਧਿਆਪਕ ਹੀ ਪੰਜਾਬ ਸਰਕਾਰ ਦੀ ਸੂਬੇ ਦੇ ਸਕੂਲਾਂ ਨੂੰ ਸਭ ਤੋਂ ਬਿਹਰਤ ਬਣਾਉਣ ਵਿਚ ਸਰਕਾਰ ਦੇ ਲਈ ਮਹੱਤਵਪੂਰਨ ਭੁਮਿਕਾ ਨਿਭਾਉਣਗੇ। ਉਨ੍ਹਾਂ ਨੇ ਕਿਹਾ ਕਿ ਨਵੀਂ ਭਰਤੀ ਕਰਕੇ ਅਧਿਆਪਕਾਂ ਦੀ ਘਾਟ ਪੂਰੀ ਕੀਤੀ ਜਾਵੇਗੀ ਅਤੇ ਇਸ ਨਾਲ ਨੌਜਵਾਨਾਂ ਲਈ ਰੋਜਗਾਰ ਦੇ ਮੌਕੇ ਵੀ ਵਧਣਗੇ। 

 ਸਿੱਖਿਆ ਮੰਤਰੀ ਨੇ ਉਚੇਰੀ ਸਿੱਖਿਆ ਦਾ ਜਿਕਰ ਕਰਦਿਆਂ ਕਿਹਾ ਕਿ ਫਾਜਿ਼ਲਕਾ ਦੇ ਐਮ ਆਰ ਕਾਲਜ ਸਮੇਤ ਸਾਰੇ ਸਰਕਾਰੀ ਕਾਲਜਾਂ ਵਿਚ ਨਵੇਂ ਨਵੇਂ ਕੋਰਸ ਸੁਰੂ ਕੀਤੇ ਜਾਣਗੇ ਤਾਂ ਜ਼ੋ ਸਾਡੇ ਨੌਜਵਾਨ ਸਮੇਂ ਦੇ ਹਾਣ ਦੀ ਸਿੱਖਿਆ ਲੈ ਸਕਣ। ਖੇਡਾਂ ਦੀ ਗੱਲ ਕਰਦਿਆਂ ਸ੍ਰੀ ਮੀਤ ਹੇਅਰ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਾ ਕੇਵਲ ਅੰਤਰਰਾਸ਼ਟਰੀ ਮੁਕਾਬਲਿਆਂ ਵਿਚ ਮੈਡਲ ਲਿਆਉਣ ਵਾਲਿਆਂ ਦਾ ਮਾਣ ਸਨਮਾਨ ਕਰੇਗੀ ਪਰ ਨਾਲ ਦੀ ਨਾਲ ਅਜਿਹਾ ਖੇਡ ਮਹੌਲ ਸਿਰਜਿਆ ਜਾਵੇਗਾ ਕਿ ਸਾਡੇ ਨੌਜਵਾਨ ਮੈਡਲ ਜਿੱਤ ਸਕਨ। ਉਨ੍ਹਾਂ ਨੇ ਕਿਹਾ ਕਿ ਮੁੜ ਤੋਂ ਖੇਡਾਂ ਵਿਚ ਪੰਜਾਬ ਦੀ ਸਰਦਾਰੀ ਕਾਇਮ ਕੀਤੀ ਜਾਵੇਗੀ। ਉਨ੍ਹਾਂ ਨੇ ਐਲਾਣ ਕੀਤਾ ਕਿ ਸਰਕਾਰ ਜਿੰਨ੍ਹਾਂ ਵੀ ਪਿੰਡਾਂ ਵਿਚ ਜਮੀਨ ਉਪਲਬੱਧ ਹੋਵੇਗੀ ਘਾਹ ਵਾਲੇ ਖੇਡ ਮੈਦਾਨ ਆਉਣ ਵਾਲੇ 2-3 ਸਾਲ ਵਿਚ ਬਣਾਏਗੀ।

 ਇਸ ਮੌਕੇ ਉਨ੍ਹਾਂ ਨੇ ਚਾਣਨ ਵਾਲੇ ਦੇ ਪ੍ਰਾਇਮਰੀ ਸਕੂਲ ਨੂੰ ਮਿੱਡਲ ਕਰਨ ਅਤੇ ਸਕੂਲ ਦੀ ਟਰਾਂਸਪੋਰਟ ਸੇਵਾ ਜਾਰੀ ਰੱਖਣ ਦਾ ਐਲਾਣ ਵੀ ਕੀਤਾ

 ਇਸ ਤੋਂ ਪਹਿਲਾਂ ਬੋਲਦਿਆਂ ਫਾਜਿ਼ਲਕਾ ਦੇ ਵਿਧਾਇਕ ਸ: ਨਰਿੰਦਰ ਪਾਲ ਸਿੰਘ ਸਵਨਾ ਨੇ ਮੁੱਖ ਅਧਿਆਪਕ ਲਵਜੀਤ ਗਰੇਵਾਲ ਦੀ ਸਲਾਘਾ ਕਰਦਿਆਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੁੜੀਆਂ ਨੂੰ ਵੀ ਪੜਾਈ ਦੇ ਬਰਾਬਰ ਮੌਕੇ ਦੇਣ। ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ਼ ਨੇ ਸਕੂਲਾਂ ਵਿਚ ਸਾਰਥਕ ਮੁਕਾਬਲੇਬਾਜੀ ਦੀ ਲੋੜ ਤੇ ਜ਼ੋਰ ਦਿੱਤਾ ਜਦ ਕਿ ਬੱਲੂਆਣਾ ਦੇ ਵਿਧਾਇਕ ਸ: ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਪੂਰੇ ਪੰਜਾਬ ਦੇ ਸਕੂਲਾਂ ਵਿਚ ਸਿੱਖਿਆ ਸੁਧਾਰ ਕੀਤੇ ਜਾਣਗੇ। ਇਸ ਮੌਕੇ ਕੁਲਦੀਪ ਕੁਮਾਰ ਦੀਪ ਕੰਬੋਜ਼ ਨੇ ਵੀ ਸੰਬੋਧਨ ਕੀਤਾ। 

 ਇਸ ਤੋਂ ਪਹਿਲਾਂ ਸਿੱਖਿਆ ਮੰਤਰੀ ਦਾ ਇੱਥੇ ਪੁੱਜਣ ਤੇ ਐਸਡੀਐਮ ਸ: ਰਵਿੰਦਰ ਸਿੰਘ ਅਰੋੜਾ ਅਤੇ ਜਿ਼ਲ੍ਹਾ ਸਿੱਖਿਆ ਅਫ਼ਸਰ ਸ: ਸੁਖਬੀਰ ਸਿੰਘ ਬੱਲ ਨੇ ਸਵਾਗਤ ਕੀਤਾ। ਇਸ ਮੌਕੇ ਆਪ ਜਿ਼ਲ੍ਹਾ ਪ੍ਰਧਾਨ ਸ੍ਰੀ ਅਰੁਣ ਵਧਵਾ, ਸਟੇਟ ਮੀਡੀਆ ਕੋਆਰਡੀਨੇਟਰ ਅਮਰਦੀਪ ਬਾਠ, ਸਕੂਲ ਸਟਾਫ ਸਵੀਕਾਰ ਗਾਂਧੀ, ਗੌਰਵ ਕੁਮਾਰ, ਸਵੇਤਾ ਕੁਮਾਰ, ਮਨੀ਼ਸਾ ਢਾਕਾ, ਮੀਡੀਆ ਕੋਆਰਡੀਨੇਟਰ ਇੰਨਕਲਾਬ ਗਿੱਲ, ਸਿਮਲਜੀਤ ਸਿੰਘ ਵੀ ਹਾਜਰ ਸਨ। 

ਇਸ ਮੌਕੇ ਸਰਕਾਰੀ ਸਮਾਰਟ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਦੀਆਂ ਸਭਿਆਚਾਰਕ ਪੇਸ਼ਕਾਰੀਆਂ ਨੇ ਸਭ ਨੂੰ ਕੀਲ ਕੇ ਰੱਖ ਦਿੱਤਾ ਅਤੇ ਪਿੰਡ ਦੇ ਲੋਕਾਂ ਨੇ ਵੱਡੇ ਉਤਸਾਹ ਨਾਲ ਭਾਗ ਲਿਆ। ਬੱਚਿਆਂ ਵੱਲੋਂ ਸ਼ਬਦ ਗਾਇਨ, ਸਮੂਹ ਨਾਚ, ਲਘੂ ਨਾਟਿਕਾ, ਲੋਕਗੀਤ, ਕਰਾਟੇ ਦੇ ਕਰਤਬ, ਗੱਤਕਾ, ਰਾਜਸਥਾਨੀ ਨਾਚ, ਭੰਗੜਾ ਅਤੇ ਗਿੱਧਾ ਆਦਿ ਦੀ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਸਾਵਣ ਸੁੱਖਾ ਪਰਿਵਾਰ ਵੱਲੋਂ ਸਕੂਲ ਨੂੰ 51000 ਰੁਪਏ ਦੀ ਸਹਾਇਤਾ ਦੇਣ ਦਾ ਐਲਾਣ ਵੀ ਕੀਤਾ ਗਿਆ। 


ਕਿਉਂ ਖਾਸ ਹੈ ਚਾਣਨ ਵਾਲੇ ਦਾ ਸਰਕਾਰੀ ਪ੍ਰਾਇਮਰੀ ਸਕੂਲ-

ਸਰਕਾਰੀ ਸਮਾਰਟ ਪ੍ਰਾਇਮਰੀ ਸਕੂਲ ਪਹਿਲਾਂ ਪੂਰੀ ਤਰਾਂ ਏਅਰ ਕੰਡੀਸ਼ਨਡ ਸਰਕਾਰੀ ਪ੍ਰਾਇਮਰੀ ਸਕੂਲ ਹੈ। ਜਿਸ ਦੀਆਂ ਸਾਰੀਆਂ ਜਮਾਤਾਂ ਸਮਾਰਟ ਕਲਾਸ ਰੂਮ ਨਾਲ ਸੁਸੱਜਿਤ ਹਨ। ਇਸ ਵਿਚ ਓਪਨ ਜਿੰਮ, ਲਿਸਨਿੰਗ ਲੈਬ, ਔਡੀਟੋਰੀਅਮ, ਬਾਇਓਮੈਟ੍ਰਿਕ ਹਾਜਰੀ, ਈ ਲਾਇਬ੍ਰੇਰੀ, ਕੰਪਿਊਟਰ ਕਲਾਸ, ਵਾਈਫਾਈ ਕੈਂਪਸ ਹੈ।

PSTET DECEMBER 2021 RESULT LINK : PSTET RESULT DOWNLOAD HERE

 ਪੀ.ਐਸ.ਟੈਟ ਦੀ ਪਰੀਖਿਆ ਜੋ ਖਿਤੀ 24 ਦਸਬੰਰ 2021 ਨੂੰ ਪੰਜਾਬ ਸਕੂਲ ਖਸਿੱਖਿਆ ਬੋਰਡ ਰਾਹੀਂ ਕੰਡਕਟ ਕਰਵਾਈ ਗਈ ਸੀ, ਦਾ ਨਤੀਜਾ ਪੰਜਾਬ ਸਕੂਲ ਸਿੱਖਿਆ ਬੋਰਡ ਵਿੱਲੋਂ ਖਿਤੀ 03.04.2022 ਨੂੰ ਘੋਖਿਤ ਕੀਤਾ ਗਿਆ ਹੈ।

PSTET 1 LINK FOR RESULTS CLICK HERE 


PSTET 2 LINK FOR RESULT CLICK HERE

ਅਸ਼ਲੀਲ, ਸ਼ਰਾਬੀ ਅਤੇ ਹਥਿਆਰਾਂ ਵਾਲੇ ਗੀਤ ਵਜਾਉਣ 'ਤੇ ਪਾਬੰਦੀ

 ਪੰਜਾਬ 'ਚ ਡੀਜੇ 'ਤੇ ਸਖ਼ਤੀ: ਅਸ਼ਲੀਲ, ਸ਼ਰਾਬੀ ਅਤੇ ਹਥਿਆਰਾਂ ਵਾਲੇ ਗੀਤ ਵਜਾਉਣ 'ਤੇ ਪਾਬੰਦੀ; ਏਡੀਜੀਪੀ ਨੇ ਸੀਪੀ-ਐਸਐਸਪੀ ਨੂੰ ਫਰਮਾਨ ਭੇਜਿਆ ਹੈਪੰਜਾਬ 'ਚ ਸਰਕਾਰ ਬਦਲਦੇ ਹੀ ਡੀਜੇ 'ਤੇ ਸਖਤੀ ਲਾਈ ਗਈ ਹੈ। ਪੁਲਿਸ ਨੇ ਡੀਜੇ 'ਤੇ ਵਿਆਹਾਂ ਜਾਂ ਹੋਰ ਸਮਾਗਮਾਂ ਵਿਚ ਅਸ਼ਲੀਲ, ਸ਼ਰਾਬ ਅਤੇ ਹਥਿਆਰਾਂ ਨੂੰ ਉਤਸ਼ਾਹਿਤ ਕਰਨ ਵਾਲੇ ਗਾਣੇ ਵਜਾਉਣ 'ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਸਬੰਧੀ ਏਡੀਜੀਪੀ (ਲਾਅ ਐਂਡ ਆਰਡਰ) ਨੇ ਸਾਰੇ ਪੁਲਿਸ ਕਮਿਸ਼ਨਰਾਂ (ਸੀਪੀਜ਼) ਅਤੇ ਐਸਐਸਪੀਜ਼ ਨੂੰ ਇੱਕ ਹੁਕਮ ਭੇਜਿਆ ਹੈ। ਜਿਸ 'ਚ ਉਨ੍ਹਾਂ ਨੂੰ ਆਪਣੇ ਇਲਾਕੇ 'ਚ ਡੀਜੇ 'ਤੇ ਨਜ਼ਰ ਰੱਖਣ ਲਈ ਕਿਹਾ ਗਿਆ ਹੈ। ਏਡੀਜੀਪੀ ਦੇ ਹੁਕਮ ਮਿਲਦੇ ਹੀ ਇਸ ਸਬੰਧੀ ਸੂਬੇ ਦੇ ਸਮੂਹ ਐਸਐਚਓਜ਼ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। 


BIG BREAKING: ਪੰਜਾਬ ਸਰਕਾਰ ਨੇ 10‌ ਜ਼ਿਲਿਆਂ ਦੇ ਡੀਸੀਜ ਦਾ ਕੀਤਾ ਤਬਾਦਲਾ

 

MID DAY MEAL : ਸਕੂਲਾਂ ਵਿੱਚ ਮਿੱਡ ਡੇ ਮੀਲ ਬਣਾਉਣ ਲਈ ਬਾਲਣ ਦੀ ਵਰਤੋਂ ਸਬੰਧੀ ਕੀ ਹਨ ਮੌਜੂਦਾ ਹਦਾਇਤਾਂ (‌‌ਪੜੋ )

 

ALSO READ; ALL IMPORTANT LETTERS MID DAY MEAL HERE MGSIPAP CHANDIGARH RECRUITMENT 2022: ਡਾਟਾ ਐਂਟਰੀ ਆਪਰੇਟਰ ਸਮੇਤ ਵੱਖ ਵੱਖ ਅਸਾਮੀਆਂ ਤੇ ਭਰਤੀ

 

Mahatma Gandhi State Institute of Public Administration, Punjab Institutional Area, Sector - 26, Chandigarh  Website : mgsipap.punjab.gov.in 

 Mgsipap recruitment of   Senior Consultant and Data Entry Operator.

  MGSIPA intends to hire
 i) Senior Consultant (one) and
 ii) Data Entry Operator (one) purely on contractual basis under the Government of India sponsored Project implementation of Disaster Risk Reduction as per the following: 

 1. Senior Consultant (One No.:- Educational qualification: Master's Degree with 60% marks in any discipline (preferably in Disaster Management Social Work, Sociology, Geography, Agriculture, Architecture, Engineering, Urban Planning). Preferred Ph.D in the field of Disaster Management. Punjabi language exam pass at matriculate level.

 Remuneration: Monthly consolidated remuneration of Rs. 60,000/-

2. Data Entry Operator (One No.) Educational qualification: Graduation in any discipline having Diploma/Certificate Course (1 Year) in Computers Typing Speed of 40 wpm (Englishy30 wpm (Punjabi).

Punjabi language exam pass at matriculate level. 

Remuneration: Monthly consolidated remuneration of Rs. 22,000/- •  


DETAILED notice relating to requisite experience, job profile, selection procedure, application procedure etc. may please be checked in MGSIPA's website: mgsipa.punjab.gov.in 

 Last date for submitting application is 24.04.2022 through email.: careermgsipa@gmail.com


Phone: +91-172-2793589/91 Fax: +91-172-2793589/91 Extn: 400 Email:helpdesk.mgsipa@punjab.gov.in

🏆🏆ਦੈਨਿਕ ਭਾਸਕਰ ਐਪ ਤੇ ਲਖਾਂ ਰੁਪੈ 💰 ਕਮਾਉਣ ਦਾ ਮੌਕਾ, ਜਾਣੋ ਕਿਵੇਂ, ਸਿਰਫ 3 ਸਟੈਪ

ਜੇਕਰ ਤੁਹਾਡੀ ਜਰਨਲ ਨਾਲੇਜ ਚੰਗੀ  ਹੈ ਅਤੇ ਪ੍ਰਸ਼ਨ ਦੇ ਉੱਤਰ ਦੇ ਕੇ ਤੁਸੀਂ ਪੈਸੇ ਕਮਾਉਣਾ ਚਾਹੁੰਦੇ ਹਨ ਜਾਂ ਕੰਪੀਟੀਸ਼ਨ ਦੀ ਤਿਆਰੀ ਕਰ ਰਹੇ ਹਨ  ਤਾਂ ਇਹ ਪੋਸਟ ਤੁਹਾਡੇ ਲਈ ਹੈ ਨਹੀਂ ਤਾਂ ਇਸ ਪੋਸਟ ਨੂੰ ਇਥੇ ਹੀ ਛੱਡ ਦਿੱਤਾ ਜਾਵੇ।


ਦੈਨਿਕ ਭਾਸਕਰ ਐਪ ਤੇ ਕੁਵਿਜ ਦੇ ਪ੍ਰਸ਼ਨਾਂ ਦੇ ਉੱਤਰ ਦੇ ਕੇ ਲਖਾਂ ਰੁਪੈ ਕਮਾਏ ਜਾ ਸਕਦੇ ਹਨ। ਇਹ ਕਮਾਈ ਗਈ ਰਕਮ ਸਿਧੇ ਤੁਹਾਡੇ ਬੈਂਕ ਅਕਾਊਂਟ/  PAY TM ਅਕਾਊਂਟ ਵਿੱਚ ਆ ਜਾਂਦੀ ਹੈ।
ਗਲ ਕਰਦੇ ਹਾਂ , ਦੈਨਿਕ ਭਾਸਕਰ ਐਪ ਤੇ ਕਿਵੇਂ ਪੈਸੇ  ਕਮਾਏ ਜਾ ਸਕਦੇ ਹਨ।

Step 1. ਸਬ ਤੋਂ ਪਹਿਲਾਂ, ਦੈਨਿਕ ਭਾਸਕਰ ਐਪ ਡਾਊਨਲੋਡ ਕਰੋ, ਗੂਗਲ ਪਲੇਅ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ, ਐਪ ਗੂਗਲ ਪਲੇ ਸਟੋਰ ਤੋਂ ਡਾਊਨਲੋਡ ਕਰਨ ਲਈ ਇਥੇ ਕਲਿੱਕ ਕਰੋ 


Step 2 ਐਪ ਇੰਸਟਾਲ ਕਰਨ ਤੋਂ ਬਾਅਦ, ਆਪਣਾ ਨਾਮ, ਅਤੇ ਮੋਬਾਈਲ ਨੰਬਰ ਰਾਹੀਂ ਲਾਗਿਨ ਕਰਨਾ ਜ਼ਰੂਰੀ ਹੈ।


Step 3. ਲਾਗਿਨ ਕਰਨ ਤੋਂ ਬਾਅਦ ਆਪਣੇ ਪ੍ਰੋਫਾਈਲ ਤੇ ਜਾਓ, ਪ੍ਰੋਫਾਈਲ ਤੇ ਜਾਣ ਲਈ  ਹੇਠਾਂ ਦਿੱਤੇ  ⭕ ਤੇ ਕਲਿਕ ਕਰੋ।

Step 4. ਇਸ ਤੋਂ ਬਾਅਦ ਤੁਹਾਡੇ ਸਾਹਮਣੇ , ਨਵਾਂ ਪੇਜ ਖੁਲੇਗਾ, ਇਥੇ ਤੁਸੀਂ ਕੁਵਿਜ ਰਾਹੀਂ, ਜਾਂ ਐਪ ਸੇ਼ਅਰ ਕਰ ਪੈਸੇ ਕਮਾ ਸਕਦੇ ਹਨ। ਤੁਹਾਡੇ ਵਲੋਂ ਕਮਾਏ ਹੋਏ ਪੈਸੇ, ਜਾਂ reward ,ਲਾਸਟ ਆਪਸ਼ਨ ਤੇ ਕਲਿਕ ਕਰ ਦੇਖੇ ਜਾ ਸਕਦੇ ਹਨ।

Dainik Bhaskar ਐਪ ਡਾਊਨਲੋਡ ਕਰਨ ਲਈ ਇਥੇ ਕਲਿੱਕ ਕਰੋ।CM ਭਗਵੰਤ ਮਾਨ ਦਾ ਪੁਲਿਸ ਮੁਲਾਜ਼ਮਾਂ ਲਈ ਜਨਮ ਦਿਨ ਤੇ ਤੋਹਫ਼ਾ,

BIG BREAKING: ਈ.ਪੰਜਾਬ ਪੋਰਟਲ ਤੇ ਛੁੱਟੀਆਂ ( ਅਚਨਚੇਤ ਅਤੇ ਹੋਰ) ਨਾਂ ਅਪਲਾਈ ਕਰਨ ਵਾਲੇ ਮੁਲਾਜ਼ਮ ਹੋਣਗੇ ਡਿਊਟੀ ਤੋਂ ਗੈਰ ਹਾਜ਼ਰ, ਹੁਕਮ ਜਾਰੀ

 ਮੋਹਾਲੀ , 1 ਅਪ੍ਰੈਲ 2022

ਭਗਵੰਤ ਮਾਨ ਸਰਕਾਰ ਬਣਨ ਤੋਂ ਬਾਅਦ ਹਰੇਕ ਵਿਭਾਗ ਵੱਲੋਂ ਕਰਮਚਾਰੀਆਂ ਲਈ ਵੱਖ ਵੱਖ  ਹੁਕਮ ਜਾਰੀ ਕੀਤੇ ਜਾ ਰਹੇ ਹਨ। ਇਹਨਾਂ ਹੁਕਮਾਂ ਵਿੱਚ ਮੁਲਾਜ਼ਮਾਂ ਨੂੰ ਸਮੇਂ ਸਿਰ ਆਉਣ ਤੋਂ ਅਲਾਵਾ ਵੱਖ ਹਦਾਇਤਾਂ ਜਾਰੀ ਕੀਤੀਆਂ ਹਨ। ਅੱਜ  ਜ਼ਿਲ੍ਹਾ ਸਿੱਖਿਆ ਅਫ਼ਸਰ ਅਮ੍ਰਿਤਸਰ ਵਲੋਂ  ਸਮੂਹ ਸਕੂਲ ਮੁੱਖੀਆਂ ਨੂੰ ਹੁਕਮ ਜਾਰੀ ਕੀਤੇ ਹਨ  ਕਿ ਕਿਸੇ ਵੀ ਕਰਮਚਾਰੀ ਨੇ ਜੇਕਰ ਕਿਸੇ ਦਿਨ ਅਚਨਚੇਤ ਛੁੱਟੀ, ਲੰਬੀ ਛੁੱਟੀ ਕਮਾਈ ਛੁੱਟੀ/ਅੱਧੀ ਤਨਖਾਹੀ ਛੁੱਟੀ ਮੈਡੀਕਲ ਛੁੱਟੀ/ਬਿਨਾ ਤਨਖਾਹ ਛੁੱਟੀ ਲੈਣੀ ਹੋਵੈ ਉਹ ਆਪਣੀ ਛੁੱਟੀ ਵਿਭਾਗ ਦੀਆਂ ਹਦਾਇਤਾ ਅਨੁਸਾਰ ਕੇਵਲ ਈ.ਪੰਜਾਬ ਪੋਟਰਲ ਤੇ ਹੀ ਅਪਲਾਈ ਕਰੇਗਾ।

 Also read: 


ਮੈਡੀਕਲ ਛੁੱਟੀ ਸਿਰਫ਼ ਡਾਕਟਰ ਵਲੋਂ ਜਾਰੀ ਸਰਟੀਫੀਕੇਟ ਦੇ ਅਧਾਰ ਤੇ

ਮੈਡੀਕਲ ਛੁੱਟੀ ਲੈਣ ਦੀ ਸੂਰਤ ਵਿਚ ਕਰਮਚਾਰੀ ਡਾਕਟਰ ਵਲੋਂ ਜਾਰੀ ਸਰਟੀਫੀਕੇਟ ਸਹਿਤ ਛੁੱਟੀ ਅਪਲਾਈ ਕਰੇਗਾ।ਇਸ ਉਪਰੰਤ  ਹੀ ਉਸ ਮੁਲਾਜ਼਼ਮ ਦੀ  ਛੁੱਟੀ ਪ੍ਰਵਾਨ ਕੀਤੀ ਜਾਵੇਗੀ। 
Also read: 
ਈ. ਪੰਜਾਬ ਤੇ ਛੁੱਟੀ ਨਾਂ ਅਪਲਾਈ ਕਰਨ ਵਾਲੇ ਮੁਲਾਜ਼ਮ ਗ਼ੈਰਹਾਜ਼ਰ


ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ (Read here) ਕਿ ਇਹ ਛੁੱਟੀ ਈ.ਪੰਜਾਬ ਪੋਟਰਲ ਤੇ ਅਪਲਾਈ ਨਾ ਕਰਨ ਦੀ ਸੂਰਤ ਵਿਚ ਛੁੱਟੀ ਦੇ ਚਾਹਵਾਨ ਕਰਮਚਾਰੀ ਦੀ ਛੁੱਟੀ ਪ੍ਰਵਾਨ ਨਹੀਂ ਕੀਤੀ ਜਾਵੇਗੀ ਅਤੇ ਉਸ ਨੂੰ ਡਿਊਟੀ ਤੋਂ ਗੈਰ-ਹਾਜ਼ਰ ਸਮਝਿਆ ਜਾਵੇਗਾ। Read official letter here
Also read:


PSTET 2021 RESULT OUT: PSTET 2021 ਦਾ ਨਤੀਜਾ ਘੋਸ਼ਿਤ , ਇਥੇ ਕਰੋ ਚੈਕ


ਮੋਹਾਲੀ , 2 ਅਪ੍ਰੈਲ 

ਪੀ.ਐਸ.ਟੈਟ ਦੀ ਪਰੀਖਿਆ ਜੋ ਖਿਤੀ 24 ਦਸਬੰਰ 2021 ਨੂੰ ਪੰਜਾਬ ਸਕੂਲ ਖਸਿੱਖਿਆ ਬੋਰਡ ਰਾਹੀਂ ਕੰਡਕਟ ਕਰਵਾਈ ਗਈ ਸੀ, ਦਾ ਨਤੀਜਾ ਪੰਜਾਬ ਸਕੂਲ ਸਿੱਖਿਆ ਬੋਰਡ ਵਿੱਲੋਂ ਖਿਤੀ 03.04.2022 ਨੂੰ ਘੋਖਿਤ ਕੀਤਾ ਜਾਣਾ ਹੈ। 


ਉਮੀਦਵਾਰਾ ਆਪਣਾ ਨਤੀਜਾ ਖਿਤੀ 03.04.2022 ਨੂੰ ਸਵੇਰ 11:00 ਵਜੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ Https://pstet.pseb.ac.in ਤੇ ਦੇਖ  ਸਕਦੇ ਹਨ। 


 

 

PSEB ADMISSION 2022: ਵਿਦਿਆਰਥੀਆਂ ਨੂੰ ਅਗਲੀ ਜਮਾਤ ਵਿੱਚ ਪ੍ਰਮੋਟ ਕਰਨ ਲਈ ਸਕੂਲ ਮੁਖੀਆਂ ਨੂੰ ਜ਼ਰੂਰੀ ਹਦਾਇਤਾਂ


ਵਿਦਿਆਰਥੀਆਂ ਨੂੰ ਅਗਲੀ ਜਮਾਤ ਵਿੱਚ ਪ੍ਰਮੋਟ ਕਰਨ ਲਈ ਲਿੰਕ ਐਕਟਿਵ।

ਸਿੱਖਿਆ ਵਿਭਾਗ ਵੱਲੋਂ 2022-23 ਲਈ ਵਿਦਿਆਰਥੀਆਂ ਦੇ  ਦਾਖਲਿਆਂ ਦਾ ਸ਼ਡਿਊਲ ਜਾਰੀ ਕੀਤਾ  ਹੈ, ਅਤੇ ਜਿਹਨਾਂ ਵਿਦਿਆਰਥੀਆਂ ਦੇ ਇਮਤਿਹਾਨ ਹੋ ਚੁੱਕੇ ਹਨ , ਉਨ੍ਹਾਂ ਵਿਦਿਆਰਥੀਆਂ ਨੂੰ ਅਗਲੀ ਜਮਾਤ ਵਿੱਚ ਪ੍ਰਮੋਟ ਕਰਨ ਸਬੰਧੀ ਲਿੰਕ ਐਕਟਿਵ ਹੋ ਗਿਆ ਹੈ। ਇਥੇ ਇਹ ਵੀ ਦਸਣਯੋਗ ਕਿ ਜੇ ਕੋਈ ਵਿਦਿਆਰਥੀ ਸਕੂਲ ਛੱਡ ਚੁੱਕਾ ਹੈ ਤਾਂ ਉਸ ਵਿਦਿਆਰਥੀ  ਲਈ ਵੀ ਸਕੂਲ ਲੈਫਟ ( LEFT SCHOOL) ਲਿੰਕ ਵੀ ਐਕਟਿਵ ਹੋ ਚੁੱਕਾ ਹੈ। TEACHER TRAINER: ਅਧਿਆਪਕਾਂ ਦੀਆਂ ਬਦਲੀਆਂ ਨੂੰ ਲਾਗੂ ਕਰਨ ਲਈ ਹੁਕਮ ਜਾਰੀ

PPSC TEHSILDAR RECRUITMENT: ਨਾਇਬ ਤਹਿਸੀਲਦਾਰਾਂ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਦਾ ਸ਼ਡਿਊਲ ਜਾਰੀ

 

ਮੁੱਖ ਮੰਤਰੀ ਦੇ ਨਿਰਦੇਸ਼ਾਂ `ਤੇ, ਪੰਜਾਬ ਪੁਲਿਸ ਵੱਲੋਂ ਆਪਣੇ ਜਵਾਨਾਂ ਨੂੰ ਉਨ੍ਹਾਂ ਦੇ ਜਨਮ ਦਿਨ `ਤੇ ਭੇਜੇ ਜਾਣਗੇ ਵਧਾਈ ਸੰਦੇਸ਼

 ਮੁੱਖ ਮੰਤਰੀ ਦੇ ਨਿਰਦੇਸ਼ਾਂ `ਤੇ, ਪੰਜਾਬ ਪੁਲਿਸ ਵੱਲੋਂ ਆਪਣੇ ਜਵਾਨਾਂ ਨੂੰ ਉਨ੍ਹਾਂ ਦੇ ਜਨਮ ਦਿਨ `ਤੇ ਭੇਜੇ ਜਾਣਗੇ ਵਧਾਈ ਸੰਦੇਸ਼· ਇਸ ਕਦਮ ਦਾ ਉਦੇਸ਼ ਅਜਿਹੇ ਮੌਕਿਆਂ ਨੂੰ ਯਾਦਗਾਰੀ ਬਣਾਉਣਾ ਅਤੇ ਪੁਲਿਸ ਬਲਾਂ ਵਿੱਚ ਅਪਣੱਤ ਦੀ ਭਾਵਨਾ ਪੈਦਾ ਕਰਨਾ ਚੰਡੀਗੜ੍ਹ, 1 ਅਪ੍ਰੈਲ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ `ਤੇ ਪੰਜਾਬ ਪੁਲਿਸ ਨੇ ਪੁਲਿਸ ਮੁਲਾਜ਼ਮਾਂ ਦੇ ਜਨਮ ਦਿਨ ਨੂੰ ਖੁਸ਼ਨੁਮਾ ਅਤੇ ਯਾਦਗਾਰੀ ਬਣਾਉਣ ਲਈ ਨਿਵੇਕਲੀ ਪਹਿਲ ਕੀਤੀ ਹੈ।


 ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਨੂੰ ਇਸ ਵਿਸ਼ੇਸ਼ ਦਿਨ `ਤੇ ਵਧਾਈ ਸੰਦੇਸ਼ ਦੇ ਨਾਲ ਵਧਾਈ ਦਾ ਇੱਕ ਕਾਰਡ ਭੇਜਣਾ ਲਾਜ਼ਮੀ ਕੀਤਾ ਗਿਆ ਹੈ ਤਾਂ ਜੋ ਉਨ੍ਹਾਂ ਵਿੱਚ ਆਪਸੀ ਸਾਂਝ ਦੀ ਭਾਵਨਾ ਸਹੀ ਮਾਅਨਿਆਂ ਵਿੱਚ ਪੈਦਾ ਕੀਤੀ ਜਾ ਸਕੇ।


 


ਇਹ ਜਾਣਕਾਰੀ ਸਾਂਝੀ ਕਰਦਿਆਂ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ ਵੀ.ਕੇ. ਭਾਵੜਾ ਨੇ ਦੱਸਿਆ ਕਿ ਮੁੱਖ ਮੰਤਰੀ ਅਤੇ ਉਨ੍ਹਾਂ ਵੱਲੋਂ ਸਾਂਝੇ ਤੌਰ `ਤੇ ਹਸਤਾਖਰ ਕੀਤੇ ਇੱਕ ਗ੍ਰੀਟਿੰਗ ਕਾਰਡ `ਤੇ ਲਿਖਿਆ ਹੈ, “ਅੱਜ ਤੁਹਾਡੇ ਜਨਮ ਦਿਨ `ਤੇ ਅਸੀਂ ਤੁਹਾਨੂੰ ਦਿਲ ਦੀਆਂ ਗਹਿਰਾਈਆਂ ਤੋਂ ਵਧਾਈ ਦਿੰਦੇ ਹਾਂ ਅਤੇ ਪ੍ਰਾਰਥਨਾ ਕਰਦੇ ਹਾਂ ਕਿ ਆਉਣ ਵਾਲਾ ਸਾਲ ਤੁਹਾਡੇ ਅਤੇ ਤੁਹਾਡੇ ਪਰਿਵਾਰ ਲਈ ਚੰਗੀ ਸਿਹਤ ਅਤੇ ਖੁਸ਼ੀਆਂ ਲੈ ਕੇ ਆਵੇ। ਅਸੀਂ ਇਹ ਵੀ ਉਮੀਦ ਕਰਦੇ ਹਾਂ ਕਿ ਤੁਸੀਂ ਪੂਰੀ ਲਗਨ, ਮਿਹਨਤ ਅਤੇ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਆਪਣਾ ਫਰਜ਼ ਨਿਭਾਓਗੇ।"


 


ਸੂਬੇ ਦੇ ਪੁਲਿਸ ਮੁਲਾਜ਼ਮਾਂ ਦੀ ਮਿਹਨਤ ਅਤੇ ਸਖ਼ਤ ਡਿਊਟੀ ਨੂੰ ਸਮਝਦਿਆਂ ਭਗਵੰਤ ਮਾਨ ਨੇ ਡੀਜੀਪੀ ਨੂੰ ਸਾਰੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਦੇਣ ਦੇ ਨਿਰਦੇਸ਼ ਦਿੱਤੇ ਸਨ।


 


ਸ੍ਰੀ ਭਾਵੜਾ ਨੇ ਉਮੀਦ ਜਤਾਈ ਕਿ ਇਹ ਨਵੀਂ ਪਹਿਲਕਦਮੀ ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਨਿਭਾਈਆਂ ਗਈਆਂ ਨਿਰਸਵਾਰਥ ਸੇਵਾਵਾਂ ਨੂੰ ਮਾਨਤਾ ਦੇਣ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਾਣ ਸਨਮਾਨ ਦੀ ਭਾਵਨਾ ਦੇਵੇਗੀ ਅਤੇ ਉਹਨਾਂ ਦੇ ਮਨੋਬਲ ਨੂੰ ਵਧਾਏਗੀ।


 


ਜ਼ਿਕਰਯੋਗ ਹੈ ਕਿ ਇਹ ਵਧਾਈ ਕਾਰਡ ਸੂਬੇ ਦੀ 80,000 ਤੋਂ ਵੱਧ ਪੁਲਿਸ ਫੋਰਸ ਦੇ ਹਰੇਕ ਜਵਾਨ ਨੂੰ ਭੇਜੇ ਜਾਣਗੇ।

ਮਿਡ-ਡੇਅ ਮੀਲ ਵਿੱਚ ਲੋੜੀਂਦੇ ਪੌਸ਼ਟਿਕ ਤੱਤ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦੀ ਅਚਨਚੇਤ ਚੈਕਿੰਗ

 ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਲੇਰਕੋਟਲਾ


--ਮਿਡ-ਡੇਅ ਮੀਲ ਵਿੱਚ ਲੋੜੀਂਦੇ ਪੌਸ਼ਟਿਕ ਤੱਤ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ


ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦੀ ਅਚਨਚੇਤ ਚੈਕਿੰਗ 

 

ਮਾਲੇਰਕੋਟਲਾ 01 ਅਪ੍ਰੈਲ -


                 ਰਾਸ਼ਟਰੀ ਖ਼ੁਰਾਕ ਸੁਰੱਖਿਆ ਐਕਟ 2013 ਅਧੀਨ ਸਾਰੀਆਂ ਪ੍ਰਮੁੱਖ ਸਕੀਮਾਂ ਨੂੰ ਲਾਗੂ ਕਰਨ ਅਤੇ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹੇ ਦੇ ਸਰਕਾਰੀ ਮਿਡਲ ਸਕੂਲ ਕਿਲ੍ਹਾ ਰਹਿਮਤਗੜ੍ਹ, ਸਰਕਾਰੀ ਪ੍ਰਾਇਮਰੀ ਸਕੂਲ ਕਿਲ੍ਹਾ ਰਹਿਮਤ ਗੜ੍ਹ, ਸਰਕਾਰੀ ਪ੍ਰਾਇਮਰੀ ਸਕੂਲ ਭੈਣੀ ਕੰਬੋਆਂ, ਆਂਗਣਵਾੜੀ ਸੈਂਟਰ, ਭੈਣੀ ਕੰਬੋਆਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖ਼ਾਨਪੁਰੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਮਾਲਪੁਰਾ ਵਿਖੇ ਡਿਪਟੀ ਕਮਿਸ਼ਨਰ ਸ੍ਰੀਮਤੀ ਮਾਧਵੀ ਕਟਾਰੀਆ ਦੀਆਂ ਹਦਾਇਤਾਂ ਅਨੁਸਾਰ ਅੱਜ ਸਹਾਇਕ ਕਮਿਸ਼ਨਰ ਸ੍ਰੀ ਗੁਰਮੀਤ ਕੁਮਾਰ ਵਲੋਂ ਮਿਡ-ਡੇਅ ਮੀਲ ਵਿੱਚ ਲੋੜੀਂਦੇ ਪੌਸ਼ਟਿਕ ਤੱਤ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਸਬੰਧੀ ਮਿਡ-ਡੇਅ ਮੀਲ ਦੀ ਚੈਕਿੰਗ ਕੀਤੀ ।                      ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਨੈਸ਼ਨਲ ਫੂਡ ਸੇਫ਼ਟੀ ਐਕਟ (ਐਨ.ਐੱਫ਼.ਐਸ.ਏ.) ਦੀਆਂ ਧਾਰਾਵਾਂ ਅਧੀਨ ਮਿਡ-ਡੇਅ ਮੀਲ ਦੀ ਗੁਣਵੱਤਾ ਨੂੰ ਲਾਗੂ ਕਰਨ ਲਈ ਪੂਰੀ ਤਤਰ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ।                                      ਇਸ ਮੌਕੇ ਉਨ੍ਹਾਂ ਸਰਕਾਰੀ ਸਕੂਲਾਂ ਵਿੱਚ ਪਰੋਸੇ ਜਾਂਦੇ ਦੁਪਹਿਰ ਦੇ ਖਾਣੇ (ਮਿਡ-ਡੇਅ ਮੀਲ) ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆ ਸਕੂਲਾਂ ਅਤੇ ਆਂਗਣਵਾੜੀ ਵਿੱਚ ਇਸ ਯੋਜਨਾ ਦੇ ਲਾਗੂ ਕਰਨ ਸਬੰਧੀ ਕੁਝ ਮਾਮੂਲੀ ਊਣਤਾਈਆਂ ਪਾਈਆਂ ਅਤੇ ਇਨਾਂ ਸਮÎਸਿਆਲਾਂ ਨੂੰ ਜਲਦੀ ਦੂਰ ਕਰਨ ਦਾ ਆਦੇਸ਼ ਦਿੱਤਾ। ਉਨ੍ਹਾਂ ਇਸ ਮੌਕੇ ਸਬੰਧੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਿਡ-ਡੇਅ ਮੀਲ ਦੀ ਗੁਣਵੰਣਤਾ ਵੱਲ ਵਿਸ਼ੇਸ਼ ਧਿਆਨ ਰੱਖਿਆ ਜਾਵੇ ।                   ਇਸ ਮੌਕੇ ਉਨ੍ਹਾਂ ਕਿਹਾ ਕਿ ਮਿਡ-ਡੇਅ ਮੀਲ ਕਰਮਚਾਰੀ ਇਹ ਯਕੀਨੀ ਬਣਾਉਣ ਕਿ ਭੋਜਨ ਸਾਫ਼ ਸੁਥਰੇ ਤਰੀਕੇ ਨਾਲ ਤਿਆਰ ਕੀਤਾ ਜਾਵੇ ਅਤੇ ਵਿਦਿਆਰਥੀਆਂ ਨੂੰ ਭੋਜਨ ਖਾਣ ਤੋਂ ਪਹਿਲਾਂ ਹੱਥ ਧੋਣ ਲਈ ਪ੍ਰੇਰਿਤ ਕੀਤਾ ਜਾਵੇ। ਅਜਿਹੀਆਂ ਕੋਸ਼ਿਸ਼ਾਂ ਸਕੂਲਾਂ ਵਿੱਚ ਮਿਡ-ਡੇਅ ਮੀਲ ਸਕੀਮ ਨੂੰ ਕਾਰਗਰ ਬਣਾਉਣ ਲਈ ਅਹਿਮ ਰੋਲ ਅਦਾ ਕਰੇਗੀ। ਉਨ੍ਹਾਂ ਕਿਹਾ ਕਿ ਭੋਜਨ ਪਕਾਉਣ ਲਈ ਪੀਣ-ਯੋਗ ਪਾਣੀ ਦੀ ਵਰਤੋਂ ਨੂੰ ਯਕੀਨੀ ਬਣਾਉਣਾ ਅਤੇ ਇਸ ਦੀ ਨਿਯਮਤ ਜਾਂਚ ਨੂੰ ਲਾਜ਼ਮੀ ਤੌਰ 'ਤੇ ਅਮਲ ਵਿੱਚ ਲਿਆਉਣਾ ਚਾਹੀਦਾ ਹੈ। ਸਕੂਲ ਪ੍ਰਬੰਧਕਾਂ ਅਤੇ ਆਂਗਣਵਾੜੀ ਕੇਂਦਰਾਂ ਨੂੰ ਭੋਜਨ ਬਣਾਉਣ ਲਈ ਸਾਫ਼-ਸੁਥਰਾ ਵਾਤਾਵਰਣ ਪ੍ਰਦਾਨ ਕਰਨ ਅਤੇ ਚੰਗੀ ਗੁਣਵੱਤਾ ਦਾ ਭੋਜਨ ਬਰਕਰਾਰ ਰੱਖਣ ਲਈ ਵੀ ਕਿਹਾ ਗਿਆ ਹੈ।


               ਇਸ ਮੌਕੇ ਵੱਖ ਵੱਖ ਸਕੂਲਾਂ ਅਤੇ ਆਂਗਣਵਾੜੀ ਦੇ ਮੁਖੀਆ ਨੇ ਭਰੋਸਾ ਦਿਵਾਇਆ ਕਿ ਹਦਾਇਤਾਂ ਅਨੁਸਾਰ ਸਕੂਲਾਂ ਅਤੇ ਆਂਗਣਵਾੜੀ ਵਿਚ ਵਰਤਾਏ ਜਾਂਦੇ ਮਿਡ-ਡੇਅ ਮੀਲ ਵਿੱਚ ਲੋੜੀਂਦੇ ਪੌਸ਼ਟਿਕ ਤੱਤ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਂਦੇ ਹੋਏ ਹੀ ਪਕਾਇਆ ਜਾਵੇਗਾ।ਪ੍ਰਾਇਮਰੀ ਤੋਂ ਮਾਸਟਰ ਕਾਡਰ ਦੀਆਂ ਤਰੱਕੀਆਂ ਕਰਨ ਦੀ ਮੰਗ

 ਪ੍ਰਾਇਮਰੀ ਤੋਂ ਮਾਸਟਰ ਕਾਡਰ ਦੀਆਂ ਤਰੱਕੀਆਂ ਕਰਨ ਦੀ ਮੰਗ 

ਪਿਛਲੇ ਲੰਮੇ ਸਮੇਂ ਤੋਂ ਉਡੀਕ ਰਹੇ ਹਾਂ ਮਾਸਟਰ ਕਾਡਰ ਦੀਆਂ ਤਰੱਕੀਆਂ: ਅਮਨਦੀਪ ਸ਼ਰਮਾ ਸੂਬਾ ਪ੍ਰਧਾਨ ਪੰਜਾਬ

     ਪਿਛਲੇ ਲੰਮੇ ਸਮੇਂ ਤੋਂ ਪ੍ਰਾਇਮਰੀ ਤੋਂ 
ਮਾਸਟਰ ਕਾਡਰ ਦੇ ਵੱਖ ਵੱਖ ਵਿਸ਼ਿਆਂ ਦੀਆਂ ਤਰੱਕੀਆਂ ਦਾ ਮਸਲਾ ਪੈਂਡਿੰਗ ਪਿਆ ਹੈ । ਜਿਸ ਸਬੰਧੀ ਅਧਿਆਪਕਾਂ ਦੀ ਸਕਰੂਟਨੀ ਤਕ ਹੋ ਚੁੱਕੀ ਹੈ ਪ੍ਰੰਤੂ ਅਜੇ ਤੱਕ ਕਿਸੇ ਵੀ ਅਧਿਆਪਕ ਨੂੰ ਪ੍ਰਮੋਟ ਨਹੀਂ ਕੀਤਾ ਗਿਆ ਹੈ ਮੁੱਖ ਅਧਿਆਪਕ ਜਥੇਬੰਦੀ ਪੰਜਾਬ ਦੇ ਸੂਬਾ ਪ੍ਰਧਾਨ ਅਮਨਦੀਪ ਸ਼ਰਮਾ ਨੇ ਨਵੇਂ ਬਣੇ ਸਿੱਖਿਆ ਮੰਤਰੀ ਪੰਜਾਬ ਤੋਂ ਮੰਗ ਕੀਤੀ ਹੈ ਕਿ ਪ੍ਰਾਇਮਰੀ ਕਾਡਰ ਤੋਂ ਮਾਸਟਰ ਕਾਡਰ ਦੇ ਵੱਖ ਵੱਖ ਵਿਸ਼ਿਆਂ ਦੀਆਂ ਚਾਰ ਹਜ਼ਾਰ ਦੇ ਕਰੀਬ ਤਰੱਕੀਆ ਤੁਰੰਤ ਕੀਤੀਆਂ ਜਾਣ। ਇਨ੍ਹਾਂ ਵਿੱਚੋਂ ਬਹੁਤੇ ਵਿਸ਼ਿਆਂ ਦੀਆਂ ਸਕਰੂਟਨੀਆ ਤੱਕ ਹੋ ਚੁੱਕੀਆਂ ਹਨ ਸਿਰਫ ਆਰਡਰ ਜਾਰੀ ਕਰਨੇ ਬਾਕੀ ਹਨ।

   ਉਨ੍ਹਾਂ ਕਿਹਾ ਕਿ ਮਾਸਟਰ ਕਾਡਰ ਦੀਆਂ ਸੀਨੀਅਰਤਾ ਸੂਚੀਆਂ ਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਦੋ ਕੇਸ ਚੱਲ ਰਹੇ ਹਨ ਜਿਨ੍ਹਾਂ ਦੀ ਅਗਲੀ ਸੁਣਵਾਈ ਅਠਾਈ ਅਪ੍ਰੈਲ ਹੈ। ਇਨ੍ਹਾਂ ਦੋਵੇਂ ਕੇਸਾਂ ਦਾ ਮੁੱਖ ਕਾਰਨ ਪ੍ਰਾਇਮਰੀ ਤੋਂ ਮਾਸਟਰ ਕਾਡਰ ਦੀਆਂ ਤਰੱਕੀਆਂ ਕਰਦੇ ਸਮੇਂ ਅਧਿਆਪਕਾਂ ਦੀ ਸਰਵਿਸ ਪੀਰੀਅਡ ਨੂੰ ਅੱਖੋਂ ਓਹਲੇ ਕਰਕੇ ਸੀਨੀਅਰਤਾ ਸੂਚੀਆਂ ਜਾਰੀ ਕਰਨਾ ਹੈ।

         ਮੁੱਖ ਅਧਿਆਪਕ ਜਥੇਬੰਦੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਤਿੰਦਰ ਸਿੰਘ ਦੁਆਬੀਆਂ ਨੇ ਕਿਹਾ ਕਿ ਸੀਨੀਅਰਤਾ ਸੂਚੀਆਂ ਵਿੱਚ ਸੋਧ ਕਰਨ ਉਪਰੰਤ ਮਾਸਟਰ ਕਾਡਰ ਦੀਆਂ ਤਰੱਕੀਆਂ ਤੁਰੰਤ ਕੀਤੀਆਂ ਜਾਣ ਤਾਂ ਜੋ ਪਿਛਲੇ ਲੰਮੇ ਸਮੇਂ ਤੋਂ ਤਰੱਕੀਆਂ ਨੂੰ ਉਡੀਕ ਰਹੇ ਅਧਿਆਪਕਾਂ ਨੂੰ ਇਨਸਾਫ ਮਿਲ ਸਕੇ।

IBPS FINAL RESULT DECLARED, DOWNLOAD HERE (DIRECT LINK)

 ਇੰਸਟੀਚਿਊਟ ਆਫ ਬੈਂਕਿੰਗ ਪਰਸੋਨਲ ਸਿਲੈਕਸ਼ਨ (IBPS) ਨੇ ਪ੍ਰੋਬੇਸ਼ਨਰੀ ਅਫਸਰ (PO), ਸਪੈਸ਼ਲਿਸਟ ਅਫਸਰ (SO) ਅਤੇ ਕਲਰਕ (ਕਲਰਕ) ਪ੍ਰੀਖਿਆ ਦਾ ਅੰਤਿਮ ਨਤੀਜਾ ਘੋਸ਼ਿਤ ਕੀਤਾ ਹੈ।ਉਹ ਸਾਰੇ ਉਮੀਦਵਾਰ ਜੋ ਇਨ੍ਹਾਂ ਪ੍ਰੀਖਿਆਵਾਂ ਵਿੱਚ ਸ਼ਾਮਲ ਹੋਏ ਸਨ ਅਤੇ ਨਤੀਜੇ ਦੀ ਭਾਲ ਕਰ ਰਹੇ ਸਨ, ਉਹ ਅਧਿਕਾਰਤ ਵੈੱਬਸਾਈਟ ibps.in 'ਤੇ ਨਤੀਜਾ ਦੇਖ ਸਕਦੇ ਹਨ।
Teacher will be marked absent if leave not applied on epunjab

PARENTS MEETING : ਮਾਪੇ ਅਧਿਆਪਕ ਮਿਲਣੀ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ ਜਾਰੀ

 

ਬੋਰਡ ਚੇਅਰਮੈਨ ਤੋਂ ਬਿਨਾਂ ਫੀਸ ਲਏ ਸਰਟੀਫਿਕੇਟ ਜਾਰੀ ਕਰਨ ਦੀ ਰੱਖੀਂ ਮੰਗ

 ~ ਬੋਰਡ ਚੇਅਰਮੈਨ ਤੋਂ ਬਿਨਾਂ ਫੀਸ ਲਏ ਸਰਟੀਫਿਕੇਟ ਜਾਰੀ ਕਰਨ ਦੀ ਰੱਖੀਂ ਮੰਗ


~ ਪ੍ਰੀਖਿਆ ਫੀਸਾਂ ਤੋਂ ਬਾਅਦ ਹੁਣ ਵਿਦਿਆਰਥੀਆਂ 'ਤੇ ਨਵਾਂ ਵਿੱਤੀ ਬੋਝ ਨਾ ਪਾਇਆ ਜਾਵੇ: ਡੀ.ਟੀ.ਐਫ.


1 ਅਪ੍ਰੈਲ, ਅਮ੍ਰਿਤਸਰ (        )  ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀਟੀਐਫ) ਪੰਜਾਬ ਵੱਲੋਂ ਵਿੱਦਿਅਕ ਸੈਸ਼ਨ 2019-20 ਅਤੇ 2020-21 ਦੋਰਾਨ ਅਪੀਅਰ ਹੋਣ ਵਾਲੇ ਵਿਦਿਆਰਥੀਆਂ ਨੂੰ, ਸਰਟੀਫਿਕੇਟ ਦੀ ਹਾਰਡ ਕਾਪੀ ਦਰਪੇਸ਼ ਸਮੱਸਿਆਵਾਂ ਸਬੰਧੀ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਨਾਲ ਮੁਲਾਕਾਤ ਕੀਤੀ ਗਈ, ਜਿਸ ਦੌਰਾਨ ਸਰਟੀਫਿਕੇਟ ਦੀ ਹਾਰਡ ਕਾਪੀ ਲਈ ਫ਼ੀਸ ਪੂਰੀ ਤਰਾਂ ਰੱਦ ਕਰਨ ਦੀ ਮੰਗ ਰੱਖੀ ਗਈ ਹੈ।ਇਸ ਸਬੰਧੀ ਡੀ.ਟੀ.ਐਫ. ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਦੱਸਿਆ ਕਿ, ਵਿਦਿਅਕ ਸੈਸ਼ਨ 2019-20 ਅਤੇ 2020-21 ਦੌਰਾਨ ਕੋਵਿਡ-19 ਕਾਰਨ ਜਿੱਥੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਹੋਇਆ, ਉਥੇ ਸਿੱਖਿਆ ਬੋਰਡ ਤੋਂ ਵਿਦਿਆਰਥੀਆਂ ਨੂੰ ਆਰਥਿਕ ਰਿਆਇਤ ਮਿਲਣ ਦੀ ਥਾਂ, ਉਹਨਾਂ 'ਤੇ ਪਹਿਲਾਂ 300 ਰੁਪਏ ਅਤੇ ਹੁਣ 800 ਰੁਪਏ ਪ੍ਰਤੀ ਸਰਟੀਫਿਕੇਟ ਦੇ ਰੂਪ ਵਿੱਚ ਬੇਲੋੜੀਆਂ ਫੀਸਾਂ ਦੇ ਭਾਰ ਹੇਠ ਦੱਬਿਆ ਗਿਆ ਹੈ। ਜਦ ਕਿ ਵਿਦਿਆਰਥੀਆਂ ਵੱਲੋਂ ਪੂਰੀਆਂ ਪ੍ਰੀਖਿਆ ਫੀਸਾਂ ਭਰਨ ਦੇ ਬਾਵਜੂਦ ਕੋਵਿਡ ਦੇ ਮੱਦੇਨਜ਼ਰ ਪ੍ਰੀਖਿਆਵਾਂ ਹੀ ਨਹੀਂ ਹੋਈਆਂ। ਇਸ ਸਬੰਧ ਵਿੱਚ ਸਿੱਖਿਆ ਬੋਰਡ ਦੇ ਚੇਅਰਮੈਨ ਨੂੰ ਮਿਲ ਕੇ ਦਸਵੀਂ/ਬਾਰਵੀਂ ਕਲਾਸ ਦੀ ਸਰਟੀਫਿਕੇਟ ਦੀ ਹਾਰਡ ਕਾਪੀ ਫੀਸ ਨੂੰ ਖਤਮ ਕਰਕੇ, ਪਹਿਲਾਂ ਵਸੂਲੀ ਜਾ ਚੁੱਕੀ ਪ੍ਰੀਖਿਆ ਫੀਸ ਦੇ ਅਧਾਰ ਤੇ ਹੀ ਸਰਟੀਫਿਕੇਟ ਦੀ ਹਾਰਡ ਕਾਪੀ ਜਾਰੀ ਕਰਨ ਦੀ ਮੰਗ ਕੀਤੀ ਗਈ ਅਤੇ ਫੌਜ ਦੀ ਭਰਤੀ ਸਮੇਤ ਵਿਦਿਆਰਥੀਆਂ ਦੇ ਰੋਜ਼ਗਾਰ ਨਾਲ ਜੁੜੀਆਂ ਹੋਰ ਸੰਸਥਾਵਾਂ ਵਿੱਚ ਡਿਜੀ ਲਾਕਰ ਸਰਟੀਫਿਕੇਟ ਨੂੰ ਲੈ ਕੇ ਵਿਦਿਆਰਥੀਆਂ ਦੀ ਹੋ ਰਹੀ ਖੱਜਲ ਖੁਆਰੀ ਉੱਪਰ ਵੀ ਚਰਚਾ ਕੀਤੀ ਗਈ। ਜਿਸ 'ਤੇ ਬੋਰਡ ਚੇਅਰਮੈਨ ਵੱਲੋ ਸਰਟੀਫਿਕੇਟ ਹਾਰਡ ਕਾਪੀ ਦੀ ਫੀਸ ਮੁਆਫ ਕਰਨ ਸਬੰਧੀ ਮਾਮਲਾ ਬੋਰਡ ਕਮੇਟੀ ਵਿੱਚ ਪੇਸ਼ ਕਰਕੇ ਵਿਚਾਰਨ ਅਤੇ ਡਿਜੀ ਲਾਕਰ ਸਰਟੀਫਿਕੇਟ ਦੀ ਮਾਨਤਾ ਨੂੰ ਲੈ ਕੇ ਕੁਝ ਥਾਈਂ ਦਰਪੇਸ਼ ਸਮੱਸਿਆਵਾਂ ਸਬੰਧੀ ਪੰਜਾਬ ਸਰਕਾਰ ਦੇ ਪੱਧਰ 'ਤੇ ਵਿਚਾਰਨ ਦੀ ਗੱਲ ਆਖੀ ਗਈ।


ਇਸ ਮੌਕੇ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਗੁਰਪਿਆਰ ਕੋਟਲੀ, ਜਗਪਾਲ ਬੰਗੀ ਅਤੇ ਰਘਵੀਰ ਭਵਾਨੀਗਡ਼੍ਹ, ਸੰਯੁਕਤ ਸਕੱਤਰ ਹਰਜਿੰਦਰ ਸਿੰਘ ਵਡਾਲਾ ਬਾਂਗਰ, ਸਹਾਇਕ ਵਿੱਤ ਸਕੱਤਰ ਤਜਿੰਦਰ ਸਿੰਘ, ਡੀ ਐਮ ਐਫ ਦੇ ਸੂਬਾਈ ਜਨਰਲ ਸਕੱਤਰ ਡਾ. ਹਰਦੀਪ ਟੋਡਰਪੁਰ, ਡੀਟੀਐਫ ਆਗੂ ਮੁਲਖਰਾਜ ਸ਼ਰਮਾ, ਪਰਮਿੰਦਰ ਮਾਨਸਾ, ਬੇਅੰਤ ਸਿੰਘ ਫੂਲੇਵਾਲ, ਜਸਪਾਲ ਚੌਧਰੀ ਅਤੇ ਹੰਸਰਾਜ ਗੜ੍ਹਸ਼ੰਕਰ ਵੀ ਮੌਜੂਦ ਰਹੇ।ਜਾਰੀ ਕਰਤਾ:-  

ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ

LIVE : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਦੇਖੋ ਲਾਈਵ

 

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਦੇਖੋ ਲਾਈਵ 


ਲਾਈਵ ਦੇਖਣ ਲਈ ਇਥੇ ਕਲਿੱਕ ਕਰੋ👇👇👇👇👇👇

https://fb.watch/c6kKM3H-G8/


PSEB PERIOD DISTRIBUTION WITH WELCOME LIFE

SUSPEND: ਤਨਖਾਹ ਏਰੀਅਰ ਲਈ 5000/- ਰੁਪਏ ਦੀ ਰਿਸ਼ਵਤ ਮੰਗਣ ਵਾਲਾ ਕਰਮਚਾਰੀ ਮੁਅੱਤਲ

 


ਵੱਡਾ ਪ੍ਰਸ਼ਾਸਨਿਕ ਫੇਰਬਦਲ: ਸਰਕਾਰ ਨੇ 6 ਜ਼ਿਲਿਆਂ ਦੇ ਡੀਸੀ ਸਮੇਤ 12 IAS ਅਧਿਕਾਰੀਆਂ ਦੇ ਕੀਤੇ ਤਬਾਦਲੇ

 Also read: 


ਮੁੱਖ ਮੰਤਰੀ ਭਗਵੰਤ ਮਾਨ ਦੇ OSD ( ਵਿਸ਼ੇਸ਼ ਕਾਰਜ ਅਫ਼ਸਰ) ਦੀ ਨਿਯੁਕਤੀ, ਹੁਕਮ ਜਾਰੀ

 

ਬੱਸਾਂ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਬੱਸਾਂ ਦੀ ਚੈਕਿੰਗ ਅਤੇ ਸਕੂਲੀ ਬੱਸਾਂ ਵਿੱਚ ਸੁਰੱਖਿਆ ਮਾਪਦੰਡਾਂ ਪੂਰੇ ਨਾ ਹੋਣ ਕਾਰਨ 05 ਸਕੂਲੀ ਬੱਸਾਂ ਦੇ ਚਲਾਣ ਕੀਤੇ

 

 ਬੱਸਾਂ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਬੱਸਾਂ ਦੀ ਚੈਕਿੰਗ ਅਤੇ ਸਕੂਲੀ ਬੱਸਾਂ ਵਿੱਚ ਸੁਰੱਖਿਆ ਮਾਪਦੰਡਾਂ ਪੂਰੇ ਨਾ ਹੋਣ ਕਾਰਨ 05 ਸਕੂਲੀ ਬੱਸਾਂ ਦੇ ਚਲਾਣ ਕੀਤੇ


ਸੁਰੱਖਿਆ ਮਾਪਦੰਡਾਂ ਅਨੁਸਾਰ ਸਕੂਲੀ ਬੱਸਾਂ ਵਿੱਚ ਸੀਸੀਟੀਵੀ ਕੈਮਰੇ ਹੋਣੇ ਲਾਜਮੀ : ਜਿਲ੍ਹਾ ਬਾਲ ਸੁਰੱਖਿਆ ਅਫ਼ਸਰ


ਮਾਲੇਰਕੋਟਲਾ 31 ਮਾਰਚ :


                   ਅੱਜ ਸਕੂਲੀ ਬੱਸਾਂ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਜ਼ ਦੇ ਹੁਕਮਾਂ ਤਹਿਤ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਨਵਨੀਤ ਕੌਰ ਤੂਰ ਦੀ ਅਗਵਾਈ ਹੇਠ ਗਠਿਤ ਟੀਮ ਵੱਲੋ ਸਹਿਰ ਮਾਲੇਰਕੋਟਲਾ ਦੇ ਪ੍ਰਾਈਵੇਟ ਸਕੂਲਾਂ ਪ੍ਰਬੰਧਕਾਂ ਵੱਲੋ ਚਲਾਈਆਂ ਜਾ ਰਹੀਆਂ ਬੱਸਾਂ ਦੀ ਚੈਕਿੰਗ ਕੀਤੀ ਗਈ । ਉਨ੍ਹਾਂ ਦੱਸਿਆ ਕਿ ਇਹ ਚੈਕਿੰਗ ਸਕੂਲੀ ਬੱਚਿਆ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਅਧਿਕਾਰਾਂ ਨੂੰ ਲੈ ਕੇ ਸਕੂਲੀ ਬੱਸਾਂ ਵਿੱਚ ਮਾਪਦੰਡਾਂ ਨੂੰ ਯਕੀਨੀ ਬਣਾਉਣ ਲਈ ਚੈਕਿੰਗ ਕੀਤੀ ਗਈ ਹੈ ।ਉਨ੍ਹਾਂ ਦੱਸਿਆ ਕਿ ਬੱਸਾਂ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ 20 ਬੱਸਾਂ ਦੀ ਚੈਕਿੰਗ ਕੀਤੀ ਗਈ ਅਤੇ 05 ਸਕੂਲੀ ਬੱਸਾਂ ਵਿੱਚ ਸੁਰੱਖਿਆ ਮਾਪਦੰਡਾਂ ਪੂਰੇ ਨਾ ਹੋਣ ਕਾਰਨ ਚਲਾਣ ਕੀਤੇ ਗਏ।


               ਉਨ੍ਹਾਂ ਦੱਸਿਆ ਕਿ ਸੁਰੱਖਿਆ ਮਾਪਦੰਡਾਂ ਅਨੁਸਾਰ ਸਕੂਲੀ ਬੱਸਾਂ ਵਿੱਚ ਸੀਸੀਟੀਵੀ ਕੈਮਰੇ ਹੋਣੇ ਲਾਜਮੀ ਚਾਹੀਦੇ ਹਨ ਅਤੇ ਬੱਸਾਂ ਵਿੱਚ ਸਪੀਡ ਗਵਰਨਰ ਫਿਟ ਹੋਣਾ ਚਾਹੀਦਾ ਹੈ।ਸਕੂਲ ਬੱਸ ਜਾਂ ਵੈਨ ਦਾ ਰੰਗ ਕਾਨੂੰਨ ਮੁਤਾਬਿਕ ਪੀਲਾ ਹੋਣਾ ਚਾਹੀਦਾ ਹੈ ਅਤੇ ਫਾਸਟਏਡ ਬੋਕਸ ਹੋਣਾ ਜਰੂਰੀ ਹੈ। ਉਨ੍ਹਾ ਹੋਰ ਕਿਹਾ ਕਿ ਬੱਸ ਚਾਲਕ ਕੋਲ ਬੱਸ ਫਿਟਨੈਸ ਸਰਟੀਫਿਕੇਟ ਪ੍ਰਦੂਸ਼ਣ ਸਰਟੀਫਿਕੇਟ ,ਪਰਮਿਟ ,ਡਰਾਵਿੰਗ ਲਾਇਸੈਸ ਆਦਿ ਸਰਟੀਫਿਕੇਟ ਹੋਣੇ ਚਾਹੀਦੇ ਹਨ।


                              ਉਨ੍ਹਾਂ ਹੋਰ ਦੱਸਿਆ ਕਿ ਬੱਸਾਂ ਵਿੱਚ ਜੀ. ਪੀ.ਐਸ. ਸਿਸਟਮ , ਸਟਾਫ਼ ਸਿਗਨਲ ਅਲਾਰਮ,ਬੱਸ ਚਾਲਕ ਕੋਲ ਬੱਚਿਆ ਦੇ ਨਾਂ-ਪਤੇ ਅਤੇ ਉਨ੍ਹਾ ਦੇ ਮਾਪਿਆ ਦੀ ਫੋਨ ਸੂਚੀ ਹੋਣਾ ਹੋਣੀ ਲਾਜਮੀ ਹੈ । ਸਕੂਲੀ ਬੱਸਾਂ ਵਿੱਚ ਪੀਣ ਵਾਲੇ ਪਾਣੀ ਪ੍ਰਬੰਧ ਆਦਿ ਦੀ ਸਹੂਲਤ ਉਪਲਬਧ ਹੋਣਾ ਜਰੂਰੀ ਹੈ। ਇਸ ਦੌਰਾਨ ਟ੍ਰੈਫਿਕ ਇੰਚਾਰਜ ਮੁਹੰਮਦ ਅਸਰਾਰ , ਕਰਨਜੀਤ ਸਿੰਘ ਟ੍ਰੈਫ਼ਿਕ ਇੰਚਾਰਜ, ਜ਼ੋਤੀ ਮਲਹੋਤਰਾ,ਰੁਪਿੰਦਰ ਕੌਰ,ਰੁਪਿੰਦਰ ਸਿੰਘ ਵੀ ਮੌਜੂਦ ਸਨ ।

BREAKING NEWS: ਪੰਜਾਬ ਸਰਕਾਰ ਨੇ 13 ਐਸ ਐਸ ਪੀ ਦੇ ਕੀਤੇ ਤਬਾਦਲੇ, ਦੇਖੋ ਸੂਚੀ

ਪੰਜਾਬ ਸਰਕਾਰ ਨੇ ਪੁਲਸ ਵਿਭਾਗ ਵਿਚ ਵੱਡੀ ਫੇਰਬਦਲ ਕਰਦਿਆਂ 13 ਐਸਐਸਪੀ ਦੇ ਤਬਾਦਲੇ ਕੀਤੇ ਹਨ। 

CABINET DECISION TODAY: 1 ਅਪ੍ਰੈਲ ਤੋਂ ਕਿਸਾਨਾਂ ਨੂੰ ਮੁਹਈਆ ਕਰਵਾਏ ਜਾਣਗੇ ਡਿਜੀਟਲ ਜੇ-ਫਾਰਮ

 PUNJAB CABINET DECISION TODAY 
PUNJAB CABINET DECISION 31st March : ਪੰਜਾਬ ਕੈਬਨਿਟ ਦੇ ਫੈਸਲੇ

ਚੰਡੀਗੜ੍ਹ 31 ਮਾਰਚ 

PUNJAB CABINET DECISION TODAY 

ਚੰਡੀਗੜ੍ਹ 31 ਮਾਰਚ 

 ਨਵੀਂ ਬਣੀ ਪੰਜਾਬ ਸਰਕਾਰ ਵੱਲੋਂ ਅੱਜ ਦੂਜੀ ਕੈਬਨਿਟ ਮੀਟਿੰਗ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ।
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਮੰਤਰੀ ਮੰਡਲ ਨੇ ਵੀਰਵਾਰ ਨੂੰ 1 ਅਪ੍ਰੈਲ ਤੋਂ 30 ਜੂਨ, 2022 ਤੱਕ ਦੀ ਮਿਆਦ ਲਈ ਸਾਲ 2022-23 ਲਈ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ।


ਇਸ ਸਬੰਧੀ ਫੈਸਲਾ ਅੱਜ ਸ਼ਾਮ ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਮੁੱਖ ਮੰਤਰੀ ਦਫ਼ਤਰ ਵਿਖੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਹੋਰ ਅਪਡੇਟ ਥੋੜੀ ਦੇਰ ਤੱਕ...

 CABINET MEETING: ਕਿਸਾਨਾਂ ਲਈ ਇੱਕ ਹੋਰ ਵੱਡਾ ਫ਼ੈਸਲਾ
CM ਸਰਦਾਰ @BhagwantMann ਦੀ ਅਗਵਾਈ ਵਿੱਚ ਪੰਜਾਬ ਦੇ ਭਖ਼ਦੇ ਮਸਲਿਆਂ ਸਬੰਧੀ ਕੈਬਨਿਟ ਮੀਟਿੰਗ ਸ਼ੁਰੂ ਹੋਈ

16 ਵੀੱ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 1 ਅਪ੍ਰੈਲ ਨੂੰ

 ਪੰਜਾਬ ਵਿਧਾਨ ਸਭਾ ਦਾ ਸੈਸ਼ਨ  1 ਅਪ੍ਰੈਲ ਨੂੰ
ਚੰਡੀਗੜ੍ਹ ,31 ਮਾਰਚ 

 ਸਪੀਕਰ ਸੰਧਵਾਂ ਨੇ ਪੰਜਾਬ ਦੇ ਸਾਰੇ ਵਿਧਾਨ ਸਭਾ ਮੈਂਬਰਾਂ ਨੂੰ ਸ਼ੁੱਕਰਵਾਰ ਸਵੇਰੇ 10 ਵਜੇ  ਸਪੈਸ਼ਲ ਬੈਠਕ ਦੇ ਪਹਿਲੇ ਸੈਸ਼ਨ 'ਚ ਮੌਜੂਦ ਰਹਿਣ ਲਈ ਕਿਹਾ ਹੈ। ਇਸ ਸੰਬੰਧੀ ਉਨ੍ਹਾਂ ਨੇ ਆਪਣੇ ਟਵਿੱਟਰ ਪੇਜ਼ 'ਤੇ ਇੱਕ  ਪੋਸਟ ਵੀ  ਸਾਂਝੀ ਕੀਤੀ ਹੈ।


 

 

UNSPENT GRANTS LIABILITY : ਅੱਜ ਰਾਤ 12 ਵਜੇ ਗ੍ਰਾਂਟਾਂ ਦਾ ਬਕਾਇਆ ਹੋਵੇਗਾ ਜ਼ੀਰੋ, ਸਿੱਖਿਆ ਵਿਭਾਗ ਵੱਲੋਂ ਜ਼ਿਮੇਂਦਾਰੀ ਕੀਤੀ ਤੈਅ

 


CABINET MEETING: ਕੈਬਨਿਟ ਮੀਟਿੰਗ ਅੱਜ,ਕਈ ਅਹਿਮ ਫੈਸਲਿਆਂ 'ਤੇ ਲਗੇਗੀ ਮੋਹਰ

 ਚੰਡੀਗੜ੍ਹ 31 ਮਾਰਚ 


ਪੰਜਾਬ ਕੈਬਨਿਟ ਦੀ ਮੀਟਿੰਗ ਅੱਜ : CM ਭਗਵੰਤ ਮਾਨ ਦੀ ਅਗਵਾਈ 'ਚ ਹੋਵੇਗੀ ਕੈਬਨਿਟ ਦੀ ਮੀਟਿੰਗ; ਕਈ ਅਹਿਮ ਫੈਸਲਿਆਂ 'ਤੇ ਮੋਹਰ 

ਪੰਜਾਬ ਵਿੱਚ ਨਵੀਂ ਬਣੀ ਆਮ ਆਦਮੀ ਪਾਰਟੀ (ਆਪ) ਵਲੋਂ  ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਦੀ ਮੀਟਿੰਗ  ਸ਼ਾਮ 4 ਵਜੇ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦੇ ਏਜੰਡੇ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਹਾਲਾਂਕਿ ਸੀਐਮ ਮਾਨ ਨੇ ਹਾਲ ਹੀ ਵਿੱਚ ਕਈ ਐਲਾਨ ਕੀਤੇ ਹਨ, ਜਿਨ੍ਹਾਂ ਨੂੰ ਕੈਬਨਿਟ ਤੋਂ ਮਨਜ਼ੂਰੀ ਮਿਲ ਸਕਦੀ ਹੈ।


ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਅਹਿਮ ਐਲਾਨ, ਜਿਨ੍ਹਾਂ ਤੇ ਮੋਹਰ ਲੱਗਣ ਦੀ ਸੰਭਾਵਨਾ:

ਪ੍ਰਾਈਵੇਟ ਸਕੂਲ ਨਵੇਂ ਸੈਸ਼ਨ ਵਿੱਚ ਦਾਖ਼ਲਾ ਫੀਸਾਂ ਨਹੀਂ ਵਧਾਉਣਗੇ। ਕਿਤਾਬਾਂ ਅਤੇ ਕੱਪੜੇ ਕਿਸੇ ਵਿਸ਼ੇਸ਼ ਦੁਕਾਨ ਤੋਂ ਉਪਲਬਧ ਨਹੀਂ ਹੋਣਗੇ।

ਪੰਜਾਬ ਵਿੱਚ ਠੇਕੇ ਅਤੇ ਆਊਟਸੋਰਸਿੰਗ ’ਤੇ ਕੰਮ ਕਰਦੇ 35 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ।

25 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ। ਜਿਸ ਵਿੱਚ 10 ਹਜ਼ਾਰ ਦੀ ਭਰਤੀ ਸਿਰਫ਼ ਪੰਜਾਬ ਪੁਲਿਸ ਵਿੱਚ ਹੀ ਹੋਵੇਗੀ।

ਸਸਤੇ ਰਾਸ਼ਨ ਦੀ ਡੋਰ ਸਟੈਪ ਡਿਲੀਵਰੀ ਹੋਵੇਗੀ। ਸਰਕਾਰ ਕਾਰਡਧਾਰਕਾਂ ਨੂੰ ਉਨ੍ਹਾਂ ਦੇ ਘਰ ਰਾਸ਼ਨ ਦੀ ਹੋਮ ਡਿਲੀਵਰੀ ਕਰੇਗੀ।


Also read: 1 ਅਪ੍ਰੈਲ ਤੋਂ ਬਦਲੇਗਾ ਸਕੂਲਾਂ ਦਾ ਸਮਾਂ


BIG BREAKING: ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ,ਅਧੀਨ ਸੇਵਾਂਵਾਂ ਚੋਣ ਬੋਰਡ ਕੀਤਾ ਭੰਗ

Chandigarh , 31 ਮਾਰਚ 2022

ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦੇ ਹੋਏ ਅਧੀਨ ਸੇਵਾਵਾਂ ਚੋਣ ਬੋਰਡ ਨੂੰ ਭੰਗ ਕਰ ਦਿੱਤਾ ਹੈ। ਪੰਜਾਬ ਸਰਕਾਰ ਦੇ ਇਸ ਫੈਸਲੇ ਤੇ ਬੋਰਡ ਵੱਲੋਂ ਕੀਤੀਆਂ ਜਾ ਰਹੀਆਂ ਭਰਤੀਆਂ ਤੇ ਤਲਵਾਰ ਲਟਕ ਸਕਦੀ ਹੈ।

JOIN TELEGRAM FOR LATEST UPDATE


 ਪ੍ਰੰਤੂ ਪ੍ਰਾਪਤ ਜਾਣਕਾਰੀ ਅਨੁਸਾਰ   ਬਹੁਤ ਜਲਦੀ ਨਵੇਂ ਚੇਅਰਮੈਨ ਅਤੇ ਮੈਂਬਰ ਨਿਯੁਕਤ ਕੀਤੇ ਜਾਣਗੇ। ਇਸ ਨਾਲ ਚੱਲ ਰਹੀਆਂ ਭਰਤੀਆਂ ਤੇ ਕੋਈ ਅਸਰ ਨਹੀਂ ਪਵੇਗਾ।  
ਪੜ੍ਹੋ ਨੋਟੀਫਿਕੇਸ਼ਨ
 

RECENT UPDATES

School holiday

DECEMBER WINTER HOLIDAYS IN SCHOOL: ਦਸੰਬਰ ਮਹੀਨੇ ਸਰਦੀਆਂ ਦੀਆਂ ਛੁੱਟੀਆਂ, ਇਸ ਦਿਨ ਤੋਂ ਬੰਦ ਹੋਣਗੇ ਸਕੂਲ

WINTER HOLIDAYS IN SCHOOL DECEMBER  2022:   ਸਕੂਲਾਂ , ਵਿੱਚ ਦਸੰਬਰ ਮਹੀਨੇ ਦੀਆਂ ਛੁੱਟੀਆਂ  ਪਿਆਰੇ ਵਿਦਿਆਰਥੀਓ ਇਸ ਪੋਸਟ ਵਿੱਚ  ਅਸੀਂ ਤੁਹਾਨੂੰ ਦਸੰਬਰ ਮਹੀਨੇ ਸ...