Friday, 1 April 2022

PSEB ADMISSION 2022: ਵਿਦਿਆਰਥੀਆਂ ਨੂੰ ਅਗਲੀ ਜਮਾਤ ਵਿੱਚ ਪ੍ਰਮੋਟ ਕਰਨ ਲਈ ਸਕੂਲ ਮੁਖੀਆਂ ਨੂੰ ਜ਼ਰੂਰੀ ਹਦਾਇਤਾਂ


ਵਿਦਿਆਰਥੀਆਂ ਨੂੰ ਅਗਲੀ ਜਮਾਤ ਵਿੱਚ ਪ੍ਰਮੋਟ ਕਰਨ ਲਈ ਲਿੰਕ ਐਕਟਿਵ।

ਸਿੱਖਿਆ ਵਿਭਾਗ ਵੱਲੋਂ 2022-23 ਲਈ ਵਿਦਿਆਰਥੀਆਂ ਦੇ  ਦਾਖਲਿਆਂ ਦਾ ਸ਼ਡਿਊਲ ਜਾਰੀ ਕੀਤਾ  ਹੈ, ਅਤੇ ਜਿਹਨਾਂ ਵਿਦਿਆਰਥੀਆਂ ਦੇ ਇਮਤਿਹਾਨ ਹੋ ਚੁੱਕੇ ਹਨ , ਉਨ੍ਹਾਂ ਵਿਦਿਆਰਥੀਆਂ ਨੂੰ ਅਗਲੀ ਜਮਾਤ ਵਿੱਚ ਪ੍ਰਮੋਟ ਕਰਨ ਸਬੰਧੀ ਲਿੰਕ ਐਕਟਿਵ ਹੋ ਗਿਆ ਹੈ। ਇਥੇ ਇਹ ਵੀ ਦਸਣਯੋਗ ਕਿ ਜੇ ਕੋਈ ਵਿਦਿਆਰਥੀ ਸਕੂਲ ਛੱਡ ਚੁੱਕਾ ਹੈ ਤਾਂ ਉਸ ਵਿਦਿਆਰਥੀ  ਲਈ ਵੀ ਸਕੂਲ ਲੈਫਟ ( LEFT SCHOOL) ਲਿੰਕ ਵੀ ਐਕਟਿਵ ਹੋ ਚੁੱਕਾ ਹੈ। 

Promote Student Link ਤੇ  School heads can promote/Retain Data as per records of those Students who are taking admission in  school using  link.  
TEACHER TRAINER: ਅਧਿਆਪਕਾਂ ਦੀਆਂ ਬਦਲੀਆਂ ਨੂੰ ਲਾਗੂ ਕਰਨ ਲਈ ਹੁਕਮ ਜਾਰੀ

PPSC TEHSILDAR RECRUITMENT: ਨਾਇਬ ਤਹਿਸੀਲਦਾਰਾਂ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਦਾ ਸ਼ਡਿਊਲ ਜਾਰੀ

 

ਮੁੱਖ ਮੰਤਰੀ ਦੇ ਨਿਰਦੇਸ਼ਾਂ `ਤੇ, ਪੰਜਾਬ ਪੁਲਿਸ ਵੱਲੋਂ ਆਪਣੇ ਜਵਾਨਾਂ ਨੂੰ ਉਨ੍ਹਾਂ ਦੇ ਜਨਮ ਦਿਨ `ਤੇ ਭੇਜੇ ਜਾਣਗੇ ਵਧਾਈ ਸੰਦੇਸ਼

 ਮੁੱਖ ਮੰਤਰੀ ਦੇ ਨਿਰਦੇਸ਼ਾਂ `ਤੇ, ਪੰਜਾਬ ਪੁਲਿਸ ਵੱਲੋਂ ਆਪਣੇ ਜਵਾਨਾਂ ਨੂੰ ਉਨ੍ਹਾਂ ਦੇ ਜਨਮ ਦਿਨ `ਤੇ ਭੇਜੇ ਜਾਣਗੇ ਵਧਾਈ ਸੰਦੇਸ਼· ਇਸ ਕਦਮ ਦਾ ਉਦੇਸ਼ ਅਜਿਹੇ ਮੌਕਿਆਂ ਨੂੰ ਯਾਦਗਾਰੀ ਬਣਾਉਣਾ ਅਤੇ ਪੁਲਿਸ ਬਲਾਂ ਵਿੱਚ ਅਪਣੱਤ ਦੀ ਭਾਵਨਾ ਪੈਦਾ ਕਰਨਾ ਚੰਡੀਗੜ੍ਹ, 1 ਅਪ੍ਰੈਲ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ `ਤੇ ਪੰਜਾਬ ਪੁਲਿਸ ਨੇ ਪੁਲਿਸ ਮੁਲਾਜ਼ਮਾਂ ਦੇ ਜਨਮ ਦਿਨ ਨੂੰ ਖੁਸ਼ਨੁਮਾ ਅਤੇ ਯਾਦਗਾਰੀ ਬਣਾਉਣ ਲਈ ਨਿਵੇਕਲੀ ਪਹਿਲ ਕੀਤੀ ਹੈ।


 ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਨੂੰ ਇਸ ਵਿਸ਼ੇਸ਼ ਦਿਨ `ਤੇ ਵਧਾਈ ਸੰਦੇਸ਼ ਦੇ ਨਾਲ ਵਧਾਈ ਦਾ ਇੱਕ ਕਾਰਡ ਭੇਜਣਾ ਲਾਜ਼ਮੀ ਕੀਤਾ ਗਿਆ ਹੈ ਤਾਂ ਜੋ ਉਨ੍ਹਾਂ ਵਿੱਚ ਆਪਸੀ ਸਾਂਝ ਦੀ ਭਾਵਨਾ ਸਹੀ ਮਾਅਨਿਆਂ ਵਿੱਚ ਪੈਦਾ ਕੀਤੀ ਜਾ ਸਕੇ।


 


ਇਹ ਜਾਣਕਾਰੀ ਸਾਂਝੀ ਕਰਦਿਆਂ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ ਵੀ.ਕੇ. ਭਾਵੜਾ ਨੇ ਦੱਸਿਆ ਕਿ ਮੁੱਖ ਮੰਤਰੀ ਅਤੇ ਉਨ੍ਹਾਂ ਵੱਲੋਂ ਸਾਂਝੇ ਤੌਰ `ਤੇ ਹਸਤਾਖਰ ਕੀਤੇ ਇੱਕ ਗ੍ਰੀਟਿੰਗ ਕਾਰਡ `ਤੇ ਲਿਖਿਆ ਹੈ, “ਅੱਜ ਤੁਹਾਡੇ ਜਨਮ ਦਿਨ `ਤੇ ਅਸੀਂ ਤੁਹਾਨੂੰ ਦਿਲ ਦੀਆਂ ਗਹਿਰਾਈਆਂ ਤੋਂ ਵਧਾਈ ਦਿੰਦੇ ਹਾਂ ਅਤੇ ਪ੍ਰਾਰਥਨਾ ਕਰਦੇ ਹਾਂ ਕਿ ਆਉਣ ਵਾਲਾ ਸਾਲ ਤੁਹਾਡੇ ਅਤੇ ਤੁਹਾਡੇ ਪਰਿਵਾਰ ਲਈ ਚੰਗੀ ਸਿਹਤ ਅਤੇ ਖੁਸ਼ੀਆਂ ਲੈ ਕੇ ਆਵੇ। ਅਸੀਂ ਇਹ ਵੀ ਉਮੀਦ ਕਰਦੇ ਹਾਂ ਕਿ ਤੁਸੀਂ ਪੂਰੀ ਲਗਨ, ਮਿਹਨਤ ਅਤੇ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਆਪਣਾ ਫਰਜ਼ ਨਿਭਾਓਗੇ।"


 


ਸੂਬੇ ਦੇ ਪੁਲਿਸ ਮੁਲਾਜ਼ਮਾਂ ਦੀ ਮਿਹਨਤ ਅਤੇ ਸਖ਼ਤ ਡਿਊਟੀ ਨੂੰ ਸਮਝਦਿਆਂ ਭਗਵੰਤ ਮਾਨ ਨੇ ਡੀਜੀਪੀ ਨੂੰ ਸਾਰੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਦੇਣ ਦੇ ਨਿਰਦੇਸ਼ ਦਿੱਤੇ ਸਨ।


 


ਸ੍ਰੀ ਭਾਵੜਾ ਨੇ ਉਮੀਦ ਜਤਾਈ ਕਿ ਇਹ ਨਵੀਂ ਪਹਿਲਕਦਮੀ ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਨਿਭਾਈਆਂ ਗਈਆਂ ਨਿਰਸਵਾਰਥ ਸੇਵਾਵਾਂ ਨੂੰ ਮਾਨਤਾ ਦੇਣ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਾਣ ਸਨਮਾਨ ਦੀ ਭਾਵਨਾ ਦੇਵੇਗੀ ਅਤੇ ਉਹਨਾਂ ਦੇ ਮਨੋਬਲ ਨੂੰ ਵਧਾਏਗੀ।


 


ਜ਼ਿਕਰਯੋਗ ਹੈ ਕਿ ਇਹ ਵਧਾਈ ਕਾਰਡ ਸੂਬੇ ਦੀ 80,000 ਤੋਂ ਵੱਧ ਪੁਲਿਸ ਫੋਰਸ ਦੇ ਹਰੇਕ ਜਵਾਨ ਨੂੰ ਭੇਜੇ ਜਾਣਗੇ।

ਮਿਡ-ਡੇਅ ਮੀਲ ਵਿੱਚ ਲੋੜੀਂਦੇ ਪੌਸ਼ਟਿਕ ਤੱਤ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦੀ ਅਚਨਚੇਤ ਚੈਕਿੰਗ

 ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਲੇਰਕੋਟਲਾ


--ਮਿਡ-ਡੇਅ ਮੀਲ ਵਿੱਚ ਲੋੜੀਂਦੇ ਪੌਸ਼ਟਿਕ ਤੱਤ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ


ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦੀ ਅਚਨਚੇਤ ਚੈਕਿੰਗ 

 

ਮਾਲੇਰਕੋਟਲਾ 01 ਅਪ੍ਰੈਲ -


                 ਰਾਸ਼ਟਰੀ ਖ਼ੁਰਾਕ ਸੁਰੱਖਿਆ ਐਕਟ 2013 ਅਧੀਨ ਸਾਰੀਆਂ ਪ੍ਰਮੁੱਖ ਸਕੀਮਾਂ ਨੂੰ ਲਾਗੂ ਕਰਨ ਅਤੇ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹੇ ਦੇ ਸਰਕਾਰੀ ਮਿਡਲ ਸਕੂਲ ਕਿਲ੍ਹਾ ਰਹਿਮਤਗੜ੍ਹ, ਸਰਕਾਰੀ ਪ੍ਰਾਇਮਰੀ ਸਕੂਲ ਕਿਲ੍ਹਾ ਰਹਿਮਤ ਗੜ੍ਹ, ਸਰਕਾਰੀ ਪ੍ਰਾਇਮਰੀ ਸਕੂਲ ਭੈਣੀ ਕੰਬੋਆਂ, ਆਂਗਣਵਾੜੀ ਸੈਂਟਰ, ਭੈਣੀ ਕੰਬੋਆਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖ਼ਾਨਪੁਰੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਮਾਲਪੁਰਾ ਵਿਖੇ ਡਿਪਟੀ ਕਮਿਸ਼ਨਰ ਸ੍ਰੀਮਤੀ ਮਾਧਵੀ ਕਟਾਰੀਆ ਦੀਆਂ ਹਦਾਇਤਾਂ ਅਨੁਸਾਰ ਅੱਜ ਸਹਾਇਕ ਕਮਿਸ਼ਨਰ ਸ੍ਰੀ ਗੁਰਮੀਤ ਕੁਮਾਰ ਵਲੋਂ ਮਿਡ-ਡੇਅ ਮੀਲ ਵਿੱਚ ਲੋੜੀਂਦੇ ਪੌਸ਼ਟਿਕ ਤੱਤ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਸਬੰਧੀ ਮਿਡ-ਡੇਅ ਮੀਲ ਦੀ ਚੈਕਿੰਗ ਕੀਤੀ ।                      ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਨੈਸ਼ਨਲ ਫੂਡ ਸੇਫ਼ਟੀ ਐਕਟ (ਐਨ.ਐੱਫ਼.ਐਸ.ਏ.) ਦੀਆਂ ਧਾਰਾਵਾਂ ਅਧੀਨ ਮਿਡ-ਡੇਅ ਮੀਲ ਦੀ ਗੁਣਵੱਤਾ ਨੂੰ ਲਾਗੂ ਕਰਨ ਲਈ ਪੂਰੀ ਤਤਰ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ।                                      ਇਸ ਮੌਕੇ ਉਨ੍ਹਾਂ ਸਰਕਾਰੀ ਸਕੂਲਾਂ ਵਿੱਚ ਪਰੋਸੇ ਜਾਂਦੇ ਦੁਪਹਿਰ ਦੇ ਖਾਣੇ (ਮਿਡ-ਡੇਅ ਮੀਲ) ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆ ਸਕੂਲਾਂ ਅਤੇ ਆਂਗਣਵਾੜੀ ਵਿੱਚ ਇਸ ਯੋਜਨਾ ਦੇ ਲਾਗੂ ਕਰਨ ਸਬੰਧੀ ਕੁਝ ਮਾਮੂਲੀ ਊਣਤਾਈਆਂ ਪਾਈਆਂ ਅਤੇ ਇਨਾਂ ਸਮÎਸਿਆਲਾਂ ਨੂੰ ਜਲਦੀ ਦੂਰ ਕਰਨ ਦਾ ਆਦੇਸ਼ ਦਿੱਤਾ। ਉਨ੍ਹਾਂ ਇਸ ਮੌਕੇ ਸਬੰਧੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਿਡ-ਡੇਅ ਮੀਲ ਦੀ ਗੁਣਵੰਣਤਾ ਵੱਲ ਵਿਸ਼ੇਸ਼ ਧਿਆਨ ਰੱਖਿਆ ਜਾਵੇ ।                   ਇਸ ਮੌਕੇ ਉਨ੍ਹਾਂ ਕਿਹਾ ਕਿ ਮਿਡ-ਡੇਅ ਮੀਲ ਕਰਮਚਾਰੀ ਇਹ ਯਕੀਨੀ ਬਣਾਉਣ ਕਿ ਭੋਜਨ ਸਾਫ਼ ਸੁਥਰੇ ਤਰੀਕੇ ਨਾਲ ਤਿਆਰ ਕੀਤਾ ਜਾਵੇ ਅਤੇ ਵਿਦਿਆਰਥੀਆਂ ਨੂੰ ਭੋਜਨ ਖਾਣ ਤੋਂ ਪਹਿਲਾਂ ਹੱਥ ਧੋਣ ਲਈ ਪ੍ਰੇਰਿਤ ਕੀਤਾ ਜਾਵੇ। ਅਜਿਹੀਆਂ ਕੋਸ਼ਿਸ਼ਾਂ ਸਕੂਲਾਂ ਵਿੱਚ ਮਿਡ-ਡੇਅ ਮੀਲ ਸਕੀਮ ਨੂੰ ਕਾਰਗਰ ਬਣਾਉਣ ਲਈ ਅਹਿਮ ਰੋਲ ਅਦਾ ਕਰੇਗੀ। ਉਨ੍ਹਾਂ ਕਿਹਾ ਕਿ ਭੋਜਨ ਪਕਾਉਣ ਲਈ ਪੀਣ-ਯੋਗ ਪਾਣੀ ਦੀ ਵਰਤੋਂ ਨੂੰ ਯਕੀਨੀ ਬਣਾਉਣਾ ਅਤੇ ਇਸ ਦੀ ਨਿਯਮਤ ਜਾਂਚ ਨੂੰ ਲਾਜ਼ਮੀ ਤੌਰ 'ਤੇ ਅਮਲ ਵਿੱਚ ਲਿਆਉਣਾ ਚਾਹੀਦਾ ਹੈ। ਸਕੂਲ ਪ੍ਰਬੰਧਕਾਂ ਅਤੇ ਆਂਗਣਵਾੜੀ ਕੇਂਦਰਾਂ ਨੂੰ ਭੋਜਨ ਬਣਾਉਣ ਲਈ ਸਾਫ਼-ਸੁਥਰਾ ਵਾਤਾਵਰਣ ਪ੍ਰਦਾਨ ਕਰਨ ਅਤੇ ਚੰਗੀ ਗੁਣਵੱਤਾ ਦਾ ਭੋਜਨ ਬਰਕਰਾਰ ਰੱਖਣ ਲਈ ਵੀ ਕਿਹਾ ਗਿਆ ਹੈ।


               ਇਸ ਮੌਕੇ ਵੱਖ ਵੱਖ ਸਕੂਲਾਂ ਅਤੇ ਆਂਗਣਵਾੜੀ ਦੇ ਮੁਖੀਆ ਨੇ ਭਰੋਸਾ ਦਿਵਾਇਆ ਕਿ ਹਦਾਇਤਾਂ ਅਨੁਸਾਰ ਸਕੂਲਾਂ ਅਤੇ ਆਂਗਣਵਾੜੀ ਵਿਚ ਵਰਤਾਏ ਜਾਂਦੇ ਮਿਡ-ਡੇਅ ਮੀਲ ਵਿੱਚ ਲੋੜੀਂਦੇ ਪੌਸ਼ਟਿਕ ਤੱਤ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਂਦੇ ਹੋਏ ਹੀ ਪਕਾਇਆ ਜਾਵੇਗਾ।ਪ੍ਰਾਇਮਰੀ ਤੋਂ ਮਾਸਟਰ ਕਾਡਰ ਦੀਆਂ ਤਰੱਕੀਆਂ ਕਰਨ ਦੀ ਮੰਗ

 ਪ੍ਰਾਇਮਰੀ ਤੋਂ ਮਾਸਟਰ ਕਾਡਰ ਦੀਆਂ ਤਰੱਕੀਆਂ ਕਰਨ ਦੀ ਮੰਗ 

ਪਿਛਲੇ ਲੰਮੇ ਸਮੇਂ ਤੋਂ ਉਡੀਕ ਰਹੇ ਹਾਂ ਮਾਸਟਰ ਕਾਡਰ ਦੀਆਂ ਤਰੱਕੀਆਂ: ਅਮਨਦੀਪ ਸ਼ਰਮਾ ਸੂਬਾ ਪ੍ਰਧਾਨ ਪੰਜਾਬ

     ਪਿਛਲੇ ਲੰਮੇ ਸਮੇਂ ਤੋਂ ਪ੍ਰਾਇਮਰੀ ਤੋਂ 
ਮਾਸਟਰ ਕਾਡਰ ਦੇ ਵੱਖ ਵੱਖ ਵਿਸ਼ਿਆਂ ਦੀਆਂ ਤਰੱਕੀਆਂ ਦਾ ਮਸਲਾ ਪੈਂਡਿੰਗ ਪਿਆ ਹੈ । ਜਿਸ ਸਬੰਧੀ ਅਧਿਆਪਕਾਂ ਦੀ ਸਕਰੂਟਨੀ ਤਕ ਹੋ ਚੁੱਕੀ ਹੈ ਪ੍ਰੰਤੂ ਅਜੇ ਤੱਕ ਕਿਸੇ ਵੀ ਅਧਿਆਪਕ ਨੂੰ ਪ੍ਰਮੋਟ ਨਹੀਂ ਕੀਤਾ ਗਿਆ ਹੈ ਮੁੱਖ ਅਧਿਆਪਕ ਜਥੇਬੰਦੀ ਪੰਜਾਬ ਦੇ ਸੂਬਾ ਪ੍ਰਧਾਨ ਅਮਨਦੀਪ ਸ਼ਰਮਾ ਨੇ ਨਵੇਂ ਬਣੇ ਸਿੱਖਿਆ ਮੰਤਰੀ ਪੰਜਾਬ ਤੋਂ ਮੰਗ ਕੀਤੀ ਹੈ ਕਿ ਪ੍ਰਾਇਮਰੀ ਕਾਡਰ ਤੋਂ ਮਾਸਟਰ ਕਾਡਰ ਦੇ ਵੱਖ ਵੱਖ ਵਿਸ਼ਿਆਂ ਦੀਆਂ ਚਾਰ ਹਜ਼ਾਰ ਦੇ ਕਰੀਬ ਤਰੱਕੀਆ ਤੁਰੰਤ ਕੀਤੀਆਂ ਜਾਣ। ਇਨ੍ਹਾਂ ਵਿੱਚੋਂ ਬਹੁਤੇ ਵਿਸ਼ਿਆਂ ਦੀਆਂ ਸਕਰੂਟਨੀਆ ਤੱਕ ਹੋ ਚੁੱਕੀਆਂ ਹਨ ਸਿਰਫ ਆਰਡਰ ਜਾਰੀ ਕਰਨੇ ਬਾਕੀ ਹਨ।

   ਉਨ੍ਹਾਂ ਕਿਹਾ ਕਿ ਮਾਸਟਰ ਕਾਡਰ ਦੀਆਂ ਸੀਨੀਅਰਤਾ ਸੂਚੀਆਂ ਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਦੋ ਕੇਸ ਚੱਲ ਰਹੇ ਹਨ ਜਿਨ੍ਹਾਂ ਦੀ ਅਗਲੀ ਸੁਣਵਾਈ ਅਠਾਈ ਅਪ੍ਰੈਲ ਹੈ। ਇਨ੍ਹਾਂ ਦੋਵੇਂ ਕੇਸਾਂ ਦਾ ਮੁੱਖ ਕਾਰਨ ਪ੍ਰਾਇਮਰੀ ਤੋਂ ਮਾਸਟਰ ਕਾਡਰ ਦੀਆਂ ਤਰੱਕੀਆਂ ਕਰਦੇ ਸਮੇਂ ਅਧਿਆਪਕਾਂ ਦੀ ਸਰਵਿਸ ਪੀਰੀਅਡ ਨੂੰ ਅੱਖੋਂ ਓਹਲੇ ਕਰਕੇ ਸੀਨੀਅਰਤਾ ਸੂਚੀਆਂ ਜਾਰੀ ਕਰਨਾ ਹੈ।

         ਮੁੱਖ ਅਧਿਆਪਕ ਜਥੇਬੰਦੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਤਿੰਦਰ ਸਿੰਘ ਦੁਆਬੀਆਂ ਨੇ ਕਿਹਾ ਕਿ ਸੀਨੀਅਰਤਾ ਸੂਚੀਆਂ ਵਿੱਚ ਸੋਧ ਕਰਨ ਉਪਰੰਤ ਮਾਸਟਰ ਕਾਡਰ ਦੀਆਂ ਤਰੱਕੀਆਂ ਤੁਰੰਤ ਕੀਤੀਆਂ ਜਾਣ ਤਾਂ ਜੋ ਪਿਛਲੇ ਲੰਮੇ ਸਮੇਂ ਤੋਂ ਤਰੱਕੀਆਂ ਨੂੰ ਉਡੀਕ ਰਹੇ ਅਧਿਆਪਕਾਂ ਨੂੰ ਇਨਸਾਫ ਮਿਲ ਸਕੇ।

IBPS FINAL RESULT DECLARED, DOWNLOAD HERE (DIRECT LINK)

 ਇੰਸਟੀਚਿਊਟ ਆਫ ਬੈਂਕਿੰਗ ਪਰਸੋਨਲ ਸਿਲੈਕਸ਼ਨ (IBPS) ਨੇ ਪ੍ਰੋਬੇਸ਼ਨਰੀ ਅਫਸਰ (PO), ਸਪੈਸ਼ਲਿਸਟ ਅਫਸਰ (SO) ਅਤੇ ਕਲਰਕ (ਕਲਰਕ) ਪ੍ਰੀਖਿਆ ਦਾ ਅੰਤਿਮ ਨਤੀਜਾ ਘੋਸ਼ਿਤ ਕੀਤਾ ਹੈ।ਉਹ ਸਾਰੇ ਉਮੀਦਵਾਰ ਜੋ ਇਨ੍ਹਾਂ ਪ੍ਰੀਖਿਆਵਾਂ ਵਿੱਚ ਸ਼ਾਮਲ ਹੋਏ ਸਨ ਅਤੇ ਨਤੀਜੇ ਦੀ ਭਾਲ ਕਰ ਰਹੇ ਸਨ, ਉਹ ਅਧਿਕਾਰਤ ਵੈੱਬਸਾਈਟ ibps.in 'ਤੇ ਨਤੀਜਾ ਦੇਖ ਸਕਦੇ ਹਨ।
Teacher will be marked absent if leave not applied on epunjab

PARENTS MEETING : ਮਾਪੇ ਅਧਿਆਪਕ ਮਿਲਣੀ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ ਜਾਰੀ

 

ਬੋਰਡ ਚੇਅਰਮੈਨ ਤੋਂ ਬਿਨਾਂ ਫੀਸ ਲਏ ਸਰਟੀਫਿਕੇਟ ਜਾਰੀ ਕਰਨ ਦੀ ਰੱਖੀਂ ਮੰਗ

 ~ ਬੋਰਡ ਚੇਅਰਮੈਨ ਤੋਂ ਬਿਨਾਂ ਫੀਸ ਲਏ ਸਰਟੀਫਿਕੇਟ ਜਾਰੀ ਕਰਨ ਦੀ ਰੱਖੀਂ ਮੰਗ


~ ਪ੍ਰੀਖਿਆ ਫੀਸਾਂ ਤੋਂ ਬਾਅਦ ਹੁਣ ਵਿਦਿਆਰਥੀਆਂ 'ਤੇ ਨਵਾਂ ਵਿੱਤੀ ਬੋਝ ਨਾ ਪਾਇਆ ਜਾਵੇ: ਡੀ.ਟੀ.ਐਫ.


1 ਅਪ੍ਰੈਲ, ਅਮ੍ਰਿਤਸਰ (        )  ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀਟੀਐਫ) ਪੰਜਾਬ ਵੱਲੋਂ ਵਿੱਦਿਅਕ ਸੈਸ਼ਨ 2019-20 ਅਤੇ 2020-21 ਦੋਰਾਨ ਅਪੀਅਰ ਹੋਣ ਵਾਲੇ ਵਿਦਿਆਰਥੀਆਂ ਨੂੰ, ਸਰਟੀਫਿਕੇਟ ਦੀ ਹਾਰਡ ਕਾਪੀ ਦਰਪੇਸ਼ ਸਮੱਸਿਆਵਾਂ ਸਬੰਧੀ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਨਾਲ ਮੁਲਾਕਾਤ ਕੀਤੀ ਗਈ, ਜਿਸ ਦੌਰਾਨ ਸਰਟੀਫਿਕੇਟ ਦੀ ਹਾਰਡ ਕਾਪੀ ਲਈ ਫ਼ੀਸ ਪੂਰੀ ਤਰਾਂ ਰੱਦ ਕਰਨ ਦੀ ਮੰਗ ਰੱਖੀ ਗਈ ਹੈ।ਇਸ ਸਬੰਧੀ ਡੀ.ਟੀ.ਐਫ. ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਦੱਸਿਆ ਕਿ, ਵਿਦਿਅਕ ਸੈਸ਼ਨ 2019-20 ਅਤੇ 2020-21 ਦੌਰਾਨ ਕੋਵਿਡ-19 ਕਾਰਨ ਜਿੱਥੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਹੋਇਆ, ਉਥੇ ਸਿੱਖਿਆ ਬੋਰਡ ਤੋਂ ਵਿਦਿਆਰਥੀਆਂ ਨੂੰ ਆਰਥਿਕ ਰਿਆਇਤ ਮਿਲਣ ਦੀ ਥਾਂ, ਉਹਨਾਂ 'ਤੇ ਪਹਿਲਾਂ 300 ਰੁਪਏ ਅਤੇ ਹੁਣ 800 ਰੁਪਏ ਪ੍ਰਤੀ ਸਰਟੀਫਿਕੇਟ ਦੇ ਰੂਪ ਵਿੱਚ ਬੇਲੋੜੀਆਂ ਫੀਸਾਂ ਦੇ ਭਾਰ ਹੇਠ ਦੱਬਿਆ ਗਿਆ ਹੈ। ਜਦ ਕਿ ਵਿਦਿਆਰਥੀਆਂ ਵੱਲੋਂ ਪੂਰੀਆਂ ਪ੍ਰੀਖਿਆ ਫੀਸਾਂ ਭਰਨ ਦੇ ਬਾਵਜੂਦ ਕੋਵਿਡ ਦੇ ਮੱਦੇਨਜ਼ਰ ਪ੍ਰੀਖਿਆਵਾਂ ਹੀ ਨਹੀਂ ਹੋਈਆਂ। ਇਸ ਸਬੰਧ ਵਿੱਚ ਸਿੱਖਿਆ ਬੋਰਡ ਦੇ ਚੇਅਰਮੈਨ ਨੂੰ ਮਿਲ ਕੇ ਦਸਵੀਂ/ਬਾਰਵੀਂ ਕਲਾਸ ਦੀ ਸਰਟੀਫਿਕੇਟ ਦੀ ਹਾਰਡ ਕਾਪੀ ਫੀਸ ਨੂੰ ਖਤਮ ਕਰਕੇ, ਪਹਿਲਾਂ ਵਸੂਲੀ ਜਾ ਚੁੱਕੀ ਪ੍ਰੀਖਿਆ ਫੀਸ ਦੇ ਅਧਾਰ ਤੇ ਹੀ ਸਰਟੀਫਿਕੇਟ ਦੀ ਹਾਰਡ ਕਾਪੀ ਜਾਰੀ ਕਰਨ ਦੀ ਮੰਗ ਕੀਤੀ ਗਈ ਅਤੇ ਫੌਜ ਦੀ ਭਰਤੀ ਸਮੇਤ ਵਿਦਿਆਰਥੀਆਂ ਦੇ ਰੋਜ਼ਗਾਰ ਨਾਲ ਜੁੜੀਆਂ ਹੋਰ ਸੰਸਥਾਵਾਂ ਵਿੱਚ ਡਿਜੀ ਲਾਕਰ ਸਰਟੀਫਿਕੇਟ ਨੂੰ ਲੈ ਕੇ ਵਿਦਿਆਰਥੀਆਂ ਦੀ ਹੋ ਰਹੀ ਖੱਜਲ ਖੁਆਰੀ ਉੱਪਰ ਵੀ ਚਰਚਾ ਕੀਤੀ ਗਈ। ਜਿਸ 'ਤੇ ਬੋਰਡ ਚੇਅਰਮੈਨ ਵੱਲੋ ਸਰਟੀਫਿਕੇਟ ਹਾਰਡ ਕਾਪੀ ਦੀ ਫੀਸ ਮੁਆਫ ਕਰਨ ਸਬੰਧੀ ਮਾਮਲਾ ਬੋਰਡ ਕਮੇਟੀ ਵਿੱਚ ਪੇਸ਼ ਕਰਕੇ ਵਿਚਾਰਨ ਅਤੇ ਡਿਜੀ ਲਾਕਰ ਸਰਟੀਫਿਕੇਟ ਦੀ ਮਾਨਤਾ ਨੂੰ ਲੈ ਕੇ ਕੁਝ ਥਾਈਂ ਦਰਪੇਸ਼ ਸਮੱਸਿਆਵਾਂ ਸਬੰਧੀ ਪੰਜਾਬ ਸਰਕਾਰ ਦੇ ਪੱਧਰ 'ਤੇ ਵਿਚਾਰਨ ਦੀ ਗੱਲ ਆਖੀ ਗਈ।


ਇਸ ਮੌਕੇ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਗੁਰਪਿਆਰ ਕੋਟਲੀ, ਜਗਪਾਲ ਬੰਗੀ ਅਤੇ ਰਘਵੀਰ ਭਵਾਨੀਗਡ਼੍ਹ, ਸੰਯੁਕਤ ਸਕੱਤਰ ਹਰਜਿੰਦਰ ਸਿੰਘ ਵਡਾਲਾ ਬਾਂਗਰ, ਸਹਾਇਕ ਵਿੱਤ ਸਕੱਤਰ ਤਜਿੰਦਰ ਸਿੰਘ, ਡੀ ਐਮ ਐਫ ਦੇ ਸੂਬਾਈ ਜਨਰਲ ਸਕੱਤਰ ਡਾ. ਹਰਦੀਪ ਟੋਡਰਪੁਰ, ਡੀਟੀਐਫ ਆਗੂ ਮੁਲਖਰਾਜ ਸ਼ਰਮਾ, ਪਰਮਿੰਦਰ ਮਾਨਸਾ, ਬੇਅੰਤ ਸਿੰਘ ਫੂਲੇਵਾਲ, ਜਸਪਾਲ ਚੌਧਰੀ ਅਤੇ ਹੰਸਰਾਜ ਗੜ੍ਹਸ਼ੰਕਰ ਵੀ ਮੌਜੂਦ ਰਹੇ।ਜਾਰੀ ਕਰਤਾ:-  

ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ

LIVE : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਦੇਖੋ ਲਾਈਵ

 

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਦੇਖੋ ਲਾਈਵ 


ਲਾਈਵ ਦੇਖਣ ਲਈ ਇਥੇ ਕਲਿੱਕ ਕਰੋ👇👇👇👇👇👇

https://fb.watch/c6kKM3H-G8/


PSEB PERIOD DISTRIBUTION WITH WELCOME LIFE

SUSPEND: ਤਨਖਾਹ ਏਰੀਅਰ ਲਈ 5000/- ਰੁਪਏ ਦੀ ਰਿਸ਼ਵਤ ਮੰਗਣ ਵਾਲਾ ਕਰਮਚਾਰੀ ਮੁਅੱਤਲ

 


ਵੱਡਾ ਪ੍ਰਸ਼ਾਸਨਿਕ ਫੇਰਬਦਲ: ਸਰਕਾਰ ਨੇ 6 ਜ਼ਿਲਿਆਂ ਦੇ ਡੀਸੀ ਸਮੇਤ 12 IAS ਅਧਿਕਾਰੀਆਂ ਦੇ ਕੀਤੇ ਤਬਾਦਲੇ

 Also read: 


RECENT UPDATES

Today's Highlight