Saturday, 23 April 2022

PSEB:ਵਿੱਦਿਅਕ ਸੈਸ਼ਨ 2022-23 ਦੀਆਂ ਕਿਤਾਬਾਂ ਸਬੰਧੀ ਜਾਰੀ ਹਦਾਇਤਾਂ


 

ਜੁਗਾੜੂ ਰੇਹੜੀਆਂ: ਪੰਜਾਬ ਸਰਕਾਰ ਨੇ ਜੁਗਾੜੂ ਰੇਹੜੀਆਂ ਨੂੰ ਬੰਦ ਕਰਨ ਦਾ ਪੱਤਰ ਲਿਆ ਵਾਪਸ

 

BIG BREAKING: ਪੰਜਾਬ ਸਰਕਾਰ ਨੇ ਜੁਗਾੜੂ ਰੇਹੜੀਆਂ ਵਾਲਾ ਹੁਕਮ ਲਿਆ ਵਾਪਸ

 ਚੰਡੀਗੜ੍ਹ, 23 ਅਪ੍ਰੈਲ, 2022 : ਪੰਜਾਬ ਪੁਲਿਸ ਨੇ ਜੁਗਾੜ ਦੀ ਰੇਹੜੀਆਂ 'ਤੇ ਪਾਬੰਦੀ ਹਟਾ ਦਿੱਤੀ ਹੈ। ਏਡੀਜੀਪੀ ਟਰੈਫਿਕ ਨੇ ਇੱਕ ਬਿਆਨ ਵਿੱਚ ਸਾਰੇ ਐਸਐਸਪੀਜ਼ ਅਤੇ ਸਬੰਧਤ ਮੁਖੀਆਂ ਨੂੰ ਨਵੇਂ ਫੈਸਲੇ ਦੀ ਜਾਣਕਾਰੀ ਦਿੱਤੀ ਪਰ ਇੱਕ ਨਵਾਂ ਨਿਰਦੇਸ਼ ਜੋੜਿਆ ਗਿਆ ਕਿ ਲੋਕਾਂ ਨੂੰ ਦੱਸਿਆ ਜਾਵੇ ਕਿ ਅਜਿਹੀਆਂ ਰੇਹੜੀਆਂ ਸੁਪਰੀਮ ਕੋਰਟ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੁਆਰਾ ਦੱਸੇ ਗਏ ਕਾਨੂੰਨ ਦੇ ਵਿਰੁੱਧ ਹਨ।


ਪੱਤਰ ਦੀ ਕਾਪੀ ਪੜਨ ਲਈ ਇਥੇ ਕਲਿੱਕ ਕਰੋ


BIG BREAKING: ਪੰਜਾਬ ਵਿੱਚ 9000 ਅਸਾਮੀਆਂ ਦੀ ਭਰਤੀ ਇੱਕ ਮਹੀਨੇ ਵਿੱਚ-ਸਿਹਤ ਤੇ ਪਰਿਵਾਰ ਭਲਾਈ ਮੰਤਰੀ

 ਸੂਬੇ 'ਚ ਇਕ ਮਹੀਨੇ 'ਚ 9000 ਡਾਕਟਰਾਂ ਤੇ ਪੈਰਾਮੈਡਿਕਸ ਦੀ ਹੋਵੇਗੀ ਭਰਤੀ, ਡਾ: ਵਿਜੇ ਸਿੰਗਲਾਮਾਨਸਾ, 23 ਅਪ੍ਰੈਲ, 2022: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਸਿਹਤ ਸਹੂਲਤਾਂ ਨੂੰ ਮਜ਼ਬੂਤ ​​ਕਰਨ ਲਈ ਵਚਨਬੱਧ ਹੈ। ਮੌਜੂਦਾ ਸਿਹਤ ਪ੍ਰਣਾਲੀ ਨੂੰ ਹੁਲਾਰਾ ਦੇਣ ਲਈ, ਪੰਜਾਬ ਸਰਕਾਰ ਜਲਦੀ ਹੀ ਰਾਜ ਵਿੱਚ ਲਗਭਗ 9,000 ਡਾਕਟਰਾਂ ਅਤੇ ਪੈਰਾਮੈਡਿਕਸ ਦੀ ਭਰਤੀ ਕਰਨ ਜਾ ਰਹੀ ਹੈ।


-ਮਲੇਰੀਆ ਦੀ ਰੋਕਥਾਮ ਲਈ 50 ਲੱਖ ਰੁਪਏ ਦੀਆਂ 100 ਫੌਗਿੰਗ ਮਸ਼ੀਨਾਂ ਖਰੀਦੀਆਂ ਜਾ ਰਹੀਆਂ ਹਨ।


- ਸਿਹਤ ਵਿਭਾਗ ਸਾਲ 2024 ਤੱਕ ਪੰਜਾਬ ਨੂੰ ਮਲੇਰੀਆ ਮੁਕਤ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ


-ਮਾਨਸਾ ਵਿਖੇ ਰਾਜ ਪੱਧਰੀ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ


            ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਵਿਜੇ ਸਿੰਗਲਾ ਨੇ ਅੱਜ ਮਾਨਸਾ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਉਣ ਸਬੰਧੀ ਕਰਵਾਏ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੀਤਾ।


            ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਿਹਤ ਖੇਤਰ ਲਈ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਮਲੇਰੀਆ ਅਤੇ ਡੇਂਗੂ ਵਰਗੀਆਂ ਵੈਕਟਰ ਬੋਰਨ ਬਿਮਾਰੀਆਂ ਤੋਂ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਜਲਦੀ ਹੀ 50 ਲੱਖ ਰੁਪਏ ਦੀ ਲਾਗਤ ਨਾਲ 100 ਫੋਗਿੰਗ ਮਸ਼ੀਨਾਂ ਖਰੀਦ ਰਹੀ ਹੈ। ਇਸ ਤੋਂ ਇਲਾਵਾ ਵੈਕਟਰ ਬੋਰਨ ਬਿਮਾਰੀਆਂ ਦਾ ਇਹ ਮੁਫ਼ਤ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਪਹਿਲਾਂ ਹੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਾਲ 2024 ਤੱਕ ਮਲੇਰੀਆ ਮੁਕਤ ਐਲਾਨਣ ਲਈ ਸਿਹਤ ਵਿਭਾਗ ਦਿਨ-ਰਾਤ ਕੰਮ ਕਰ ਰਿਹਾ ਹੈ।

PUNJAB GOVT FORMS 4 MEMBERS COMMITTEE FOR CONTRACT EMPLOYEES

 

ਕੰਟਰੈਕਟ ਤੇ ਕੰਮ ਕਰਦੇ ਕਾਮਿਆਂ ਲਈ ਵੱਡੀ ਖਬਰ, ਪੰਜਾਬ ਸਰਕਾਰ ਨੇ ਬਣਾਈ ਕਮੇਟੀ

 ਚੰਡੀਗੜ੍ਹ, 23 ਅਪ੍ਰੈਲ

ਪੰਜਾਬ ਸਰਕਾਰ ਨੇ ਕੰਟਰੈਕਟ ਤੇ ਕੰਮ ਕਰਦੇ ਕਾਮਿਆਂ ਦੀ ਗਿਣਤੀ ਸਬੰਧੀ ਹੇਠ ਅਨੁਸਾਰ ਕਮੇਟੀ ਦਾ ਗਠਨ  ਕੀਤਾ ਹੈ - 1. ਸ੍ਰੀ ਮੁਹੰਮਦ ਤਇਅਬ,  ਸਕੱਤਰ  ਖਰਚਾ-ਕਮ-  ਡਾਇਰੈਕਟਰ ਖਜ਼ਾਨਾ ਤੇ ਲੇਖਾ :  ਮੈਂਬਰ

 2. ਸ੍ਰੀ ਅਨਿਲ ਗੁਪਤਾ, ਡਿਪਟੀ ਸਕੱਤਰ ਆਮ ਰਾਜ ਪ੍ਰਬੰਧ ਵਿਭਾਗ:   ਮੈਂਬਰ

  3. ਸ੍ਰੀਮਤੀ ਸਵਰਨਜੀਤ ਕੌਰ, ਅਧੀਨ ਸਕੱਤਰ ਪ੍ਰਸੋਨਲ ਮੈਂਬਰ 4. ਸ੍ਰੀਮਤੀ ਸੋਨਾ ਮਨਦੀਪ ਜਸਵੰਤ ਸਿੰਘ, ਏ.ਸੀ.ਐਫ.ਏ :   ਮੈਂਬਰ ਸਕੱਤਰ ਇਸ ਕਮੇਟੀ ਵਲੋਂ ਸੈਕਸੰਡ ਆਸਾਮੀਆਂ/ਨਾਨ-ਸੈਕਸੰਡ ਆਸਾਮੀਆਂ ਵਿਰੁੱਧ ਕੰਟਰੈਕਟ ਤੇ ਕੰਮ ਕਰਦੇ ਕਾਮਿਆਂ ਦਾ ਸਾਲ ਵਾਇਸ ਡਾਟਾ ਇਕੱਠਾ ਕੀਤਾ ਜਾਵੇਗਾ ਅਤੇ ਇਸ ਕਮੇਟੀ ਵਲੋਂ ਇਹ ਡਾਟਾ iHRMS ਦੇ module ਵਿੱਚ ਦਰਜ ਕਰਵਾਉਂਦੇ ਹੋਏ ਅਪ-ਡੇਟ ਕਰਵਾਇਆ ਜਾਵੇਗਾ। 

ਇਹ ਕਮੇਟੀ 05 ਦਿਨਾਂ ਦੇ ਅੰਦਰ-ਅੰਦਰ ਆਪਣੀ ਰਿਪੋਰਟ ਪੇਸ਼ ਕਰੇਗੀ।WORLD BOOK DAY; ਸਰਕਾਰੀ ਸਕੂਲਾਂ ਦੇ ਲੱਖਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਕਿਤਾਬਾਂ ਪੜ੍ਹ ਕੇ ਮਨਾਇਆ ਵਿਸ਼ਵ ਕਿਤਾਬ ਦਿਵਸ

 ਸਰਕਾਰੀ ਸਕੂਲਾਂ ਦੇ ਲੱਖਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਕਿਤਾਬਾਂ ਪੜ੍ਹ ਕੇ ਮਨਾਇਆ ਵਿਸ਼ਵ ਕਿਤਾਬ ਦਿਵਸ

ਊਸਾਰੂ ਸਾਹਿਤ ਪੜ੍ਹਣ ਨਾਲ ਬੱਚਿਆਂ ਦਾ ਬੌਧਿਕ ਅਤੇ ਮਾਨਸਿਕ ਵਿਕਾਸ ਹੁੰਦਾ ਹੈ – ਡਾਇਰੈਕਟਰ ਐੱਸ.ਸੀ.ਈ.ਆਰ.ਟੀ.

ਸਰਕਾਰੀ ਸਕੂਲਾਂ ਦੀਆਂ ਲਾਈਬ੍ਰੇਰੀਆਂ ਅਤੇ ਰੀਡਿੰਗ ਕਾਰਨਰਾਂ ਵਿੱਚ ਸਾਹਿਤ ਦੀਆਂ ਕਿਤਾਬਾਂ ਪੜ੍ਹੀਆਂ ਅਤੇ ਜਾਰੀ ਕੀਤੀਆਂ ਗਈਆਂ

ਐੱਸ.ਏ.ਐੱਸ. ਨਗਰ 23 ਅਪ੍ਰੈਲ ( ਚਾਨੀ)

ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਰਹਿਨੁਮਾਈ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਸ਼ਵ ਕਿਤਾਬ ਦਿਵਸ ਮਨਾਇਆ ਗਿਆ। ਵਿਸ਼ਵ ਕਿਤਾਬ ਦਿਵਸ ਮੌਕੇ ਸਕੂਲਾਂ ਦੇ ਮੁਖੀਆਂ, ਅਧਿਆਪਕਾਂ, ਲਾਇਬ੍ਰੇਰੀਅਨਾਂ ਅਤੇ ਰੀਡਿੰਗ ਕਾਰਨਰਾਂ ਦੇ ਇੰਚਾਰਜਾਂ ਵੱਲੋਂ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ, ਅਧਿਆਪਕਾਂ, ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਅਤੇ ਪਤਵੰਤੇ ਸੱਜਣਾਂ ਨੂੰ ਲਾਇਬ੍ਰੇਰੀ/ਰੀਡਿੰਗ ਕਾਰਨਰਾਂ ਵਿੱਚੋਂ ਪੜ੍ਹਣ ਲਈ ਕਿਤਾਬਾਂ ਦਿੱਤੀਆਂ ਗਈਆਂ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਮਨਿੰਦਰ ਸਿੰਘ ਸਰਕਾਰੀਆ ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਦੀ ਅਗਵਾਈ ਵਿੱਚ ਬੱਚਿਆਂ ਨੂੰ ਪਾਠ ਪੁਸਤਕਾਂ ਤੋਂ ਇਲਾਵਾ ਲਾਇਬ੍ਰੇਰੀ ਵਿੱਚ ਉਪਲਬਧ ਸiਾਹ ਦੀਆਂ ਪੁਸਤਕਾਂ ਪੜ੍ਹਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। 23 ਅਪ੍ਰੈਲ ਨੂੰ ਵਿਸ਼ਵ ਕਿਤਾਬ ਦਿਵਸ ਮਨਾਇਆ ਜਾਂਦਾ ਹੈ ਇਸ ਲਈ ਸਰਕਾਰੀ ਸਕੂਲਾਂ ਵਿੱਚ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੇ ਇਸ ਵਾਰ ਵਿਦਿਆਰਥੀਆਂ ਨੂੰ ਉਹਨਾਂ ਦੀਆਂ ਪਸੰਦ ਦੀਆਂ ਕਿਤਾਬਾਂ ਪੜ੍ਹਣ ਲਈ ਦਿੱਤੀਆਂ। ਕਿਤਾਬਾਂ ਪੜ੍ਹਣ ਨਾਲ ਬੱਚਿਆਂ ਦੇ ਸ਼ਬਦ ਭੰਡਾਰ ਵਿੱਚ ਵਾਧਾ ਹੁੰਦਾ ਹੈ। ਬੱਚਿਆਂ ਦੇ ਪੜ੍ਹਣ ਕੌਸ਼ਲ ਵਿੱਚ ਸੁਧਾਰ ਆਉਂਦਾ ਹੈ ਅਤੇ ਸਮਝ ਵਧਦੀ ਹੈ। ਡਾ. ਸਰਕਾਰੀਆ ਨੇ ਸਮੂਹ ਸਰਕਾਰੀ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਿਵੇਕਲੀ ਐਕਟੀਵਿਟੀ ਲਈ ਸਭਨਾਂ ਦਾ ਧੰਨਵਾਦ ਕਰਦੇ ਹਨ।

ਸਰਕਾਰੀ ਸਕੂਲਾਂ ਵਿੱਚ ਵਿਸ਼ਵ ਕਿਤਾਬ ਦਿਵਸ ਸਬੰਧੀ ਮਨਾਉਣ ਲਈ ਅਧਿਆਪਕਾਂ ਨੇ ਸਵੇਰੇ ਤੋਂ ਹੀ ਬੱਚਿਆਂ ਨੂੰ ਕਿਤਾਬਾਂ ਪੜ੍ਹਣ ਲਈ ਪ੍ਰੇਰਿਤ ਕੀਤਾ। ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਦੀਆਂ ਵੀ ਤਸਵੀਰਾਂ ਕਿਤਾਬਾਂ ਪੜ੍ਹਦੇ-ਦੇਖਦੇ ਹੋਏ ਸੋਸ਼ਲ ਮੀਡੀਆ ਤੇ ਵਾਇਰਲ ਹੁੰਦੀਆਂ ਦੇਖੀਆਂ ਗਈਆਂ। ਬਹੁਤ ਸਾਰੇ ਸਕੂਲਾਂ ਵਿੱਚ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਵਿਸ਼ਵ ਕਿਤਾਬ ਦਿਵਸ ਮੌਕੇ ਕਿਤਾਬਾਂ ਪੜ੍ਹਣ ਲਈ ਖੁੱਲ੍ਹਾ ਸੱਦਾ ਦਿੱਤਾ ਗਿਆ। ਸਾਹਿਤ ਪੜ੍ਹਣ ਦੇ ਸ਼ੌਕੀਨ ਪਤਵੰਤੇ ਸੱਜਣਾਂ ਨੇ ਸਕੂਲਾਂ ਵਿੱਚ ਜਾ ਕੇ ਸਾਹਿਤ ਦੀਆਂ ਕਿਤਾਬਾਂ ਵੀ ਪੜ੍ਹੀਆਂ।

RECENT UPDATES

Today's Highlight