Wednesday, 18 May 2022

CABINET DECISION: ਮੰਤਰੀ ਮੰਡਲ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਵਾਲੇ ਕਿਸਾਨਾਂ ਦਾ ਉਤਸ਼ਾਹ ਵਧਾਉਣ ਲਈ ਪ੍ਰਤੀ ਏਕੜ 1500 ਰੁਪਏ ਦੇਣ ਦੀ ਪ੍ਰਵਾਨਗੀ

 ਮੰਤਰੀ ਮੰਡਲ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਵਾਲੇ ਕਿਸਾਨਾਂ ਦਾ ਉਤਸ਼ਾਹ ਵਧਾਉਣ ਲਈ ਪ੍ਰਤੀ ਏਕੜ 1500 ਰੁਪਏ ਦੇਣ ਦੀ ਪ੍ਰਵਾਨਗੀ*



*ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ 450 ਕਰੋੜ ਦੀ ਰਾਸ਼ੀ ਰੱਖੀ*

*ਖੇਤ ਵਿਚ ਕੱਦੂ ਕਰਕੇ ਝੋਨਾ ਲਾਉਣ ਦੇ ਮੁਕਾਬਲੇ ਸਿੱਧੀ ਬਿਜਾਈ ਦੇ ਨੇਕ ਉਪਰਾਲੇ ਰਾਹੀਂ 15-20 ਫੀਸਦੀ ਪਾਣੀ ਬਚਣ ਦੀ ਸੰਭਾਵਨਾ*


*ਸਿੱਧੀ ਬਿਜਾਈ ਵਾਲੇ ਕਿਸਾਨਾਂ ਨੂੰ ਅਦਾਇਗੀ ਬੈਂਕ ਖਾਤਿਆਂ ਰਾਹੀਂ ਹੋਵੇਗੀ*


 


*ਚੰਡੀਗੜ੍ਹ, 18 ਮਈ*



ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਰਾਹੀਂ ਧਰਤੀ ਹੇਠਲੇ ਪਾਣੀ ਵਰਗੇ ਬਹੁਮੁੱਲੇ ਕੁਦਰਤੀ ਵਸੀਲਿਆਂ ਦੀ ਸੰਭਾਲ ਕਰਨ ਦੇ ਉਦੇਸ਼ ਨਾਲ ਅਹਿਮ ਕਦਮ ਚੁੱਕਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਅੱਜ ਇਸ ਨਵੀਨਤਮ ਤਕਨੀਕ ਰਾਹੀਂ ਝੋਨੇ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਹੱਲਾਸ਼ੇਰੀ ਵਜੋਂ ਪ੍ਰਤੀ ਏਕੜ 1500 ਰੁਪਏ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਪਾਣੀ ਦੀ ਘੱਟ ਖਪਤ ਅਤੇ ਘੱਟ ਖਰਚੇ ਵਾਲੀ ਇਸ ਤਕਨੀਕ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਵਾਸਤੇ 450 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ।


 


ਇਸ ਕਦਮ ਨਾਲ ਕੱਦੂ ਕਰਨ ਦੀ ਵਿਧੀ ਰਾਹੀਂ ਝੋਨਾ ਲਾਉਣ ਦੇ ਮੁਕਾਬਲੇ ਫਸਲੀ ਚੱਕਰ ਦੌਰਾਨ ਸਿੱਧੀ ਬਿਜਾਈ ਦੀ ਤਕਨੀਕ ਨਾਲ ਬੀਜੇ ਝੋਨੇ ਵਿਚ 15 ਤੋਂ 20 ਫੀਸਦੀ ਪਾਣੀ ਦੀ ਬੱਚਤ ਹੁੰਦੀ ਹੈ।


 


ਜ਼ਿਕਰਯੋਗ ਹੈ ਕਿ ਸੂਬੇ ਵਿਚ ਝੋਨੇ ਲਾਉਣ ਦੇ ਰਵਾਇਤੀ ਢੰਗ ਨਾਲ ਧਰਤੀ ਹੇਠਲੇ ਪਾਣੀ ਵਿਚ ਚਿੰਤਾਜਨਕ ਗਿਰਾਵਟ ਨੂੰ ਰੋਕਣ ਲਈ ਤੁਰੰਤ ਉਪਰਾਲਿਆਂ ਦੀ ਲੋੜ ਹੈ। ਇਸ ਵੇਲੇ ਜ਼ਮੀਨਦੋਜ਼ ਪਾਣੀ ਦੀ 86 ਸੈਂਟੀਮੀਟਰ ਪ੍ਰਤੀ ਸਾਲ ਦੀ ਦਰ ਨਾਲ ਆ ਰਹੀ ਗਿਰਾਵਟ ਕਾਰਨ ਆਉਣ ਵਾਲੇ 15-20 ਸਾਲਾਂ ਵਿਚ ਸੂਬੇ ਕੋਲ ਧਰਤੀ ਹੇਠਲਾ ਪਾਣੀ ਨਹੀਂ ਰਹੇਗਾ।


 


ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਮੁਤਾਬਕ ਇਹ ਫੈਸਲਾ ਵੱਡੀ ਗਿਣਤੀ ਵਿਚ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੀ ਵਿਧੀ ਅਪਣਾਉਣ ਲਈ ਉਤਸ਼ਾਹਤ ਕਰੇਗਾ ਜੋ ਬਹੁਤ ਘੱਟ ਸਿੰਚਾਈ ਦੀ ਵਰਤੋਂ ਕਰਦੀ ਹੈ। ਇਹ ਵਿਧੀ ਜ਼ਮੀਨ ਵਿਚ ਪਾਣੀ ਦੇ ਰਿਸਣ ਵਿਚ ਸੁਧਾਰ ਕਰਨ ਦੇ ਨਾਲ-ਨਾਲ ਖੇਤ ਮਜ਼ਦੂਰਾਂ ਉਤੇ ਨਿਰਭਰਤਾ ਘਟਾਉਂਦੀ ਹੈ ਤੇ ਮਿੱਟੀ ਦੀ ਸਿਹਤ ਵਿਚ ਸੁਧਾਰ ਵੀ ਕਰਦੀ ਹੈ। ਇਸ ਨਾਲ ਝੋਨੇ ਅਤੇ ਕਣਕ ਦੇ ਝਾੜ ਵਿਚ ਵੀ 5-10 ਫੀਸਦੀ ਵਾਧਾ ਹੋਵੇਗਾ।


 


ਕਿਸਾਨਾਂ ਨੂੰ ਸਿੱਧੀ ਬਿਜਾਈ ਦੀ ਤਕਨੀਕ ਰਾਹੀਂ ਝੋਨਾ ਲਾਉਣ ਨੂੰ ਉਤਸ਼ਾਹਤ ਕਰਨ ਲਈ ਮੰਤਰੀ ਮੰਡਲ ਨੇ ਪ੍ਰਤੀ ਏਕੜ 1500 ਰੁਪਏ ਦੀ ਵਿੱਤੀ ਸਹਾਇਤਾ ਸਿੱਧੀ ਕਿਸਾਨਾਂ ਦੇ ਖਾਤਿਆਂ ਵਿਚ ਪਾਈ ਜਾਵੇਗੀ ਜਿਸ ਲਈ ਮੰਡੀ ਬੋਰਡ ਕੋਲ ਅਨਾਜ ਖਰੀਦ ਪੋਰਟਲ ਉਤੇ ਪਹਿਲਾਂ ਹੀ ਡਾਟਾ ਮੌਜੂਦ ਹੈ ਜਿਸ ਨਾਲ ਉਨ੍ਹਾਂ ਦੇ ਆਧਾਰ ਕਾਰਡ ਦੇ ਨੰਬਰ, ਮੋਬਾਈਲ ਨੰਬਰ ਅਤੇ ਬੈਂਕ ਖਾਤਿਆਂ ਦੇ ਵੇਰਵੇ ਵੀ ਜੁੜੇ ਹੋਏ ਹਨ।


 


ਇਸੇ ਤਰ੍ਹਾਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਆਪਣੀ ਸਹਿਮਤੀ ਪੋਰਟਲ ਉਤੇ ਰਜਿਸਟਰ ਕਰਨਗੇ ਅਤੇ ਪੋਰਟਲ ਮੰਡੀ ਬੋਰਡ ਦੀ ਸਾਫਟਵੇਅਰ ਮਾਹਿਰਾਂ ਦੀ ਟੀਮ ਵੱਲੋਂ ਵਿਕਸਤ ਕੀਤਾ ਜਾਵੇਗਾ। ਅਨਾਜ ਪੋਰਟਲ ਉਤੇ ਮੌਜੂਦ ਵੇਰਵਿਆਂ ਨੂੰ ਇਨ੍ਹਾਂ ਸਾਫਟਵੇਅਰ ਮਾਹਿਰਾਂ ਵੱਲੋਂ ਵਰਤਿਆ ਜਾਵੇਗਾ। ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਵਾਲੇ ਕਿਸਾਨਾਂ ਦੇ ਖੇਤਾਂ ਦੀ ਜ਼ਮੀਨੀ ਪੱਧਰ ਉਤੇ ਤਸਦੀਕ ਸਬੰਧਤ ਅਧਿਕਾਰੀ/ਕਰਮਚਾਰੀਆਂ ਵੱਲੋਂ ਕੀਤੀ ਜਾਵੇਗੀ। ਇਸ ਵੇਲੇ ਖੇਤੀਬਾੜੀ, ਬਾਗਬਾਨੀ, ਮੰਡੀ ਬੋਰਡ ਅਤੇ ਭੂਮੀ ਤੇ ਜਲ ਸੰਭਾਲ ਵਿਭਾਗ ਦੇ ਤਕਰੀਬਨ 4000 ਅਧਿਕਾਰੀਆਂ/ਕਰਮਚਾਰੀਆਂ ਦੀ ਡਿਊਟੀ ਤਸਦੀਕ ਕਰਨ ਦੀ ਲਾਈ ਜਾਵੇਗੀ। ਜਿਨ੍ਹਾਂ ਇਲਾਕਿਆਂ ਵਿਚ ਝੋਨੇ ਦੀ ਸਿੱਧੀ ਬਿਜਾਈ ਦੀ ਵਿਧੀ ਰਾਹੀਂ ਝੋਨਾ ਬੀਜਿਆ ਜਾਵੇਗਾ, ਅਧਿਕਾਰੀਆਂ/ਕਰਮਚਾਰੀਆਂ ਨੂੰ ਉਥੋਂ ਦਾ ਦੋ ਵਾਰ ਦੌਰਾ ਕਰਨਾ ਹੋਵੇਗਾ। ਜ਼ਿਲ੍ਹਿਆਂ ਦੇ ਮੁੱਖ ਖੇਤੀਬਾੜੀ ਅਫਸਰ ਇਸ ਕੰਮ ਦੀ ਮੁਕੰਮਲ ਤੌਰ ਉਤੇ ਨਿਗਰਾਨੀ ਕਰਨਗੇ।


 


ਅੰਕੜਿਆਂ ਮੁਤਾਬਕ ਬੀਤੇ ਸਾਲ ਕਿਸਾਨਾਂ ਨੇ 15 ਲੱਖ ਏਕੜ ਰਕਬਾ ਸਿੱਧੀ ਬਿਜਾਈ ਹੇਠ ਲਿਆਂਦਾ ਸੀ ਅਤੇ ਮੌਜੂਦਾ ਸੰਦਾਂ ਦੀ ਮੌਜੂਦਗੀ ਨਾਲ ਇਸ ਵਿਧੀ ਰਾਹੀਂ 30 ਲੱਖ ਏਕੜ ਰਕਬੇ ਵਿਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾ ਸਕਦੀ ਹੈ

ACR SESSION 2021-22: ਸਿੱਖਿਆ ਵਿਭਾਗ ਵੱਲੋਂ ਸਾਲ 2021-22 ਸੈਸ਼ਨ ਲਈ ਗਰੁੱਪ A,B ਅਤੇ C ਅਧਿਕਾਰੀਆਂ/ਕਰਮਚਾਰੀਆਂ ਲਈ ਰਿਵਾਇਜਡ ਏਸੀਆਰ

 

DOWNLOAD REVISED ACR FOR SESSION 2021-22

ONLINE TEACHER TRANSFER: LINK ACTIVATED APPLY HERE

 

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਰਕਾਰੀ ਦਫ਼ਤਰਾਂ ਦੀ ਚੈਕਿੰਗ

 


ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਰਕਾਰੀ ਦਫ਼ਤਰਾਂ ਦੀ ਚੈਕਿੰਗ


ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਲੋਕਾਂ ਦੀ ਸੁਵਿਧਾ ਅਨੁਸਾਰ ਕੰਮ ਕਰਨ ਲਈ ਕਿਹਾ


ਨਵਾਂਸ਼ਹਿਰ, 18 ਮਈ- 

ਲੋਕਾਂ ਦੀ ਸਹੂਲਤ ਅਨੁਸਾਰ ਜ਼ਿਲ੍ਹੇ ਦੇ ਸਰਕਾਰੀ ਦਫ਼ਤਰਾਂ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਡਿਪਟੀ ਕਮਿਸ਼ਨਰ (ਜ) ਨਵਜੋਤ ਪਾਲ ਸਿੰਘ ਰੰਧਾਵਾ ਨੇ ਬੁੱਧਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਵੱਖ-ਵੱਖ ਦਫ਼ਤਰਾਂ ਦੀ ਚੈਕਿੰਗ ਕੀਤੀ।



     ਸਹਾਇਕ ਕਮਿਸ਼ਨਰ ਦੀਪਾਂਕਰ ਗਰਗ ਦੇ ਨਾਲ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਲੋਕਾਂ ਨੂੰ ਆਪਣੇ ਰੁਟੀਨ ਦੇ ਕੰਮ ਕਰਵਾਉਣ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਿਕਾਰਡ ਰਜਿਸਟਰਾਂ ਦੀ ਸੁਚੱਜੀ ਸੰਭਾਲ ਕੀਤੀ ਜਾਵੇ। ਉਨ੍ਹਾਂ ਦਫ਼ਤਰਾਂ ਦੇ ਰਿਕਾਰਡ ਰਜਿਸਟਰਾਂ ਦੀ ਚੈਕਿੰਗ ਕੀਤੀ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਲੋਕਾਂ ਦੀ ਸੁਵਿਧਾ ਹਰ ਕੀਮਤ 'ਤੇ ਯਕੀਨੀ ਬਣਾਉਣ। ਉਨ੍ਹਾਂ ਨੇ ਉਨ੍ਹਾਂ ਨੂੰ ਸਿਸਟਮ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਉਣ ਲਈ ਕਿਹਾ। ਬਾਅਦ ਵਿੱਚ ਡਿਪਟੀ ਕਮਿਸ਼ਨਰ ਨੇ ਮੁਲਾਜ਼ਮਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਦਰਪੇਸ਼ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਬਾਰੇ ਪੁੱਛਿਆ।

     ਐਨ.ਪੀ.ਐਸ ਰੰਧਾਵਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਵਧੀਆ ਸੇਵਾ ਕਰਨ ਲਈ ਵਚਨਬੱਧ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਇਹ ਅਚਨਚੇਤ ਨਿਰੀਖਣ ਆਉਣ ਵਾਲੇ ਦਿਨਾਂ ਵਿੱਚ ਵੀ ਕੀਤਾ ਜਾਵੇਗਾ ਅਤੇ ਕਿਹਾ ਕਿ ਇਸ ਨਾਲ ਵੱਖ-ਵੱਖ ਵਿਭਾਗਾਂ ਦੇ ਕੰਮਕਾਜ ਦੀ ਪੜਚੋਲ ਣ ਕਰਨ ਅਤੇ ਜੇਕਰ ਕੋਈ ਕਮੀਆਂ ਹਨ ਤਾਂ ਉਨ੍ਹਾਂ ਦਾ ਪਤਾ ਲਗਾਉਣ ਵਿੱਚ ਮਦਦ ਮਿਲੇਗੀ।

     ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਲੋਕਾਂ ਦੀ ਸੇਵਾ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

PSEB 8TH RESULT: 8 ਵੀਂ ਜਮਾਤ ਦਾ ਨਤੀਜਾ 21 ਮਈ ਤੋਂ ਬਾਅਦ, ਸਕੂਲਾਂ ਨੂੰ ਅੰਕ ਅਪਲੋਡ ਕਰਨ ਲਈ ਦਿੱਤਾ ਆਖ਼ਰੀ ਮੌਕਾ

 ਮੋਹਾਲੀ 18 ਮਈ

ਸਿੱਖਿਆ ਬੋਰਡ ਵੱਲੋਂ ਅੱਠਵੀਂ ਸ਼੍ਰੇਣੀ ਦਾ ਨਤੀਜਾ ਤਿਆਰ  ਅਧੀਨ ਹੈ। ਅੱਠਵੀਂ ਸ਼੍ਰੇਣੀ ਦੇ ਸਕੂਲਾਂ ਵੱਲੋਂ ਸੀ. ਸੀ.ਈ ਅੰਕ ਪ੍ਰਯੋਗੀ ਅੰਕ, CwsN ਵਾਲੇ ਵਿਆਰਥੀ ਅਤੇ ਚੋਣਵੇਂ ਵਿਸ਼ੇ ਦੇ ਆਨਲਾਈਨ ਅੰਕ ਅੱਪਲੋਡ ਕਰਨ ਉਪਰੰਤ ਹੀ ਨਤੀਜਾ ਘੋਸ਼ਿਤ ਕੀਤਾ ਜਾਣਾ ਹੈ।

ਸਿੱਖਿਆ ਬੋਰਡ ਵੱਲੋਂ ਸਕੂਲਾਂ ਨੂੰ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ "ਸਮਾਂ ਦੇਣ ਦੇ ਬਾਵਜੂਦ ਵੀ  ਸਕੂਲ ਮੁੱਖੀਆਂ ਵੱਲੋਂ   ਅਜੇ ਤੱਕ ਆਨਲਾਈਨ ਅੰਕ ਅੱਪਲੋਡ ਨਹੀਂ ਕੀਤੇ ਗਏ। ਜਿਸ ਕਾਰਨ ਅੱਠਵੀ ਜੋਈ ਦਾ ਨਤੀਜਾ ਘੋਸ਼ਿਤ ਕਰਨ ਵਿੱਚ ਦੇਰੀ ਹੋ ਰਹੀ ਹੈ। ਹੁਣ ਆਖਰੀ ਵਾਰ ਆਨਲਾਈਨ ਅੰਕ ਅੱਪਲੋਡ ਕਰਨ ਲਈ ਮਿਤੀ 21.5.2022 ਤੱਕ ਵਾਧਾ ਕੀਤਾ ਗਿਆ ਹੈ।"

21-05-2022 ਨੂੰ ਅੰਕ ਅਪਲੋਡ ਕਰਨ ਉਪਰੰਤ  8 ਵੀਂ ਜਮਾਤ ਦਾ ਨਤੀਜਾ ਘੋਸ਼ਿਤ ਕੀਤਾ ਜਾਵੇਗਾ।

CABINET DECISION 18 MAY 2022: ਪੰਜਾਬ ਮੰਤਰੀ ਮੰਡਲ ਦੇ ਅਹਿਮ ਫੈਸਲੇ,

 

ਚੰਡੀਗੜ੍ਹ 18 ਮਈ 2022:


  ਸੂਬੇ ਵਿੱਚ 25 ਹਜ਼ਾਰ ਨਵੀਆਂ ਸਰਕਾਰੀ ਨੌਕਰੀਆਂ ਦੇਣ ਦਾ ਦਾਅਵਾ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਇੱਕ ਹੋਰ ਹੈਰਾਨ ਕਰਨ ਵਾਲਾ ਫੈਸਲਾ ਲਿਆ ਹੈ।


1766 ਸੇਵਾਮੁਕਤ ਪਟਵਾਰੀਆਂ ਦੀ ਭਰਤੀ: 

 ਅੱਜ 18 ਮਈ ਨੂੰ  ਚੰਡੀਗੜ੍ਹ ਦੇ ਸਿਵਲ ਸਕੱਤਰੇਤ ਵਿੱਚ ਹੋਈ ਮੀਟਿੰਗ ਵਿੱਚ 1766 ਸੇਵਾਮੁਕਤ ਪਟਵਾਰੀਆਂ ਦੀ ਭਰਤੀ ਕਰਨ ਦੀ ਪ੍ਰਵਾਨਗੀ ਦਿੱਤੀ ਗਈ। ਮਾਲ ਮੰਤਰੀ ਬ੍ਰਹਮਸ਼ੰਕਰ ਜ਼ਿੰਪਾ ਨੇ ਦੱਸਿਆ ਕਿ 1090 ਪਟਵਾਰੀ ਭਰਤੀ ਕੀਤੇ ਗਏ ਸਨ ਪਰ ਉਨ੍ਹਾਂ ਦੀ ਪ੍ਰੋਬੇਸ਼ਨ ਮਿਆਦ 2 ਸਾਲ ਹੈ। ਉਦੋਂ ਤੱਕ ਕੰਮ ਚਲਾਉਣਾ ਜ਼ਰੂਰੀ ਹੈ। ਇਸ ਲਈ ਇਹ ਕਦਮ ਚੁੱਕਿਆ ਗਿਆ ਹੈ।ਜ਼ਿੰਪਾ ਨੇ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਪਟਵਾਰੀ ਨਹੀਂ ਹਨ। ਪਿਛਲੀਆਂ ਸਰਕਾਰਾਂ ਨੇ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ। ਸਿਰਫ਼ ਉਨ੍ਹਾਂ ਸੇਵਾਮੁਕਤ ਪਟਵਾਰੀਆਂ ਨੂੰ ਹੀ ਭਰਤੀ ਕੀਤਾ ਜਾਵੇਗਾ, ਜਿਨ੍ਹਾਂ 'ਤੇ ਭ੍ਰਿਸ਼ਟਾਚਾਰ ਦਾ ਕੋਈ ਦੋਸ਼ ਨਹੀਂ ਹੈ।

 1500 ਪ੍ਰਤੀ ਏਕੜ ਮੁਆਵਜ਼ੇ ਦੀ ਮੋਹਰ

 ਕੈਬਨਿਟ  ਮੀਟਿੰਗ ਵਿੱਚ ਮਾਨ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਲਈ 1500 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਪ੍ਰਵਾਨਗੀ ਦਿੱਤੀ ਹੈ। ਇਸ ਦਾ ਐਲਾਨ ਸੀਐਮ ਭਗਵੰਤ ਮਾਨ ਪਹਿਲਾਂ ਹੀ ਕਰ ਚੁੱਕੇ ਹਨ। ਮੁੱਖ ਮੰਤਰੀ  ਦਾ ਕਹਿਣਾ ਹੈ ਕਿ ਇਸ ਨਾਲ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਮਦਦ ਮਿਲੇਗੀ। ਮਾਲ ਮੰਤਰੀ  ਨੇ ਕਿਹਾ ਕਿ ਸਰਕਾਰ ਨੂੰ ਯਕੀਨ ਹੈ ਕਿ ਜੇਕਰ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾਵੇ ਤਾਂ ਇੱਕ ਸਾਲ ਵਿੱਚ 30 ਤੋਂ 35 ਫੀਸਦੀ ਪਾਣੀ ਦੀ ਬਚਤ ਹੋਵੇਗੀ।


Name of post/ total posts Online application starts/ last date Official notification/ Link for application
ਜਲ ਸਰੋਤ ਵਿਭਾਗ ਭਰਤੀ 2022  16 May 2022/ 16 June 2022 Click here
ETT RECRUITMENT 2022 [ 5594 POSTS] May 2022/ June 2022 Clerk here
HEAD CONSTABLE RECRUITMENT 835  17 May 2022/  June 2022 Click here


ਸ਼ਹੀਦ ਦੇ ਵਾਰਸਾਂ ਨੂੰ ਇੱਕ-ਇੱਕ ਕਰੋੜ ਰੁਪਏ ਦੇਣ ਦੀ ਪ੍ਰਵਾਨਗੀ।

 ਪੰਜਾਬ ਵਿੱਚ ਹੁਣ ਸ਼ਹੀਦ ਜਵਾਨਾਂ ਅਤੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਮਿਲੇਗਾ ਇੱਕ ਕਰੋੜ ਦਾ ਮੁਆਵਜ਼ਾ ਦਿੱਤਾ ਜਾਵੇਗਾ।  ਕੈਬਨਿਟ  ਨੇ ਇਸ ਸਬੰਧੀ ਪ੍ਰਵਾਨਗੀ ਦੇ ਦਿੱਤੀ ਹੈ। 

Name of post/ total posts Online application starts/ last date Official notification/ Link for application
VDO- ਗ੍ਰਾਮ ਸੇਵਕ ਭਰਤੀ 792 Posts 15 May 2022/ 15 June 2022 Click here
Clerk cum data entry operator 917 Posts 15 May 2022/ 15 June 2022 Clerk here
Clerk legal Recruitment 283 Posts 15 May 2022/ 15 June 2022 Click here

6635 ETT COURT CASE: 6635 ਈਟੀਟੀ ਅਧਿਆਪਕਾਂ ਦੀ ਭਰਤੀ ਤੇ ਹਾਈਕੋਰਟ ਨੇ ਦਿੱਤੀ ਹਰੀ ਝੰਡੀ

ਚੰਡੀਗੜ੍ਹ 18 ਮਈ 2022: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਈਟੀਟੀ ਅਧਿਆਪਕਾਂ ਦੀ ਭਰਤੀ ਤੇ ਲਗਾਈ ਰੋਕ ਨੂੰ ਹਟਾ ਦਿੱਤਾ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਇਸ ਸਬੰਧੀ ਆਦੇਸ਼ ਜਾਰੀ ਕੀਤੇ ਹਨ, ਹੁਕਮਾਂ ਦੀ ਕਾਪੀ ਪੜਨ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ।‌‌

PUNJAB CABINET MEETING: ਮੰਤਰੀ ਪ੍ਰੀਸ਼ਦ ਦੀ ਅਹਿਮ ਮੀਟਿੰਗ 18 ਮਈ ਨੂੰ, ਅਹਿਮ ਫੈਸਲੇ ਹੋਣ ਦੀ ਸੰਭਾਵਨਾ

 PUNJAB CABINET MEETING 




ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ ਮਿਤੀ: 18.05.2022 ਦਿਨ ਬੁੱਧਵਾਰ ਨੂੰ ਸਵੇਰੇ 11:00 ਵਜੇ ਕਮੇਟੀ ਕਮਰਾ, ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਅਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ।

 

DESGPC RECRUITMENT 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੂਲਾਂ ਵਿੱਚ ਟੀਚਿੰਗ ਅਸਾਮੀਆਂ ਤੇ ਭਰਤੀ, ਇੰਜ ਕਰੋ ਅਪਲਾਈ

 DESGPC RECRUITMENT 2022

ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਹਾਦਰਗੜ੍ਹ, (ਪਟਿਆਲਾ) 147021, 



ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੂਲਾਂ ਵਿੱਚ ਟੀਚਿੰਗ ਅਸਾਮੀਆਂ ਵਿਦਿਅਕ ਸੈਸ਼ਨ 2022-23 ਲਈ ਵੱਖੋ-ਵੱਖਰੀਆਂ ਟੀਚਿੰਗ ਅਸਾਮੀਆਂ (ਐਡਹਾਕ ਪੱਧਰ 'ਤੇ) ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਉਮੀਦਵਾਰ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੀ ਵੈਬਸਾਈਟ www.desgpc.org ਤੇ ONLINE ਹੀ ਅਪਲਾਈ ਕਰ ਸਕਦੇ ਹਨ। 


ਅਪਲਾਈ ਕਰਨ ਦੀ ਸ਼ੁਰੂਆਤ : 18 ਮਈ ਤੋਂ 

ਅਪਲਾਈ ਕਰਨ ਦੀ ਅੰਤਿਮ ਮਿਤੀ : 01-06-2022।


 Important links: 
Official website www.desgpc.org 
Details of posts and qualifications details: Click here

lInk for applying online desgpc posts 2022 : click here  

BREAKING NEWS: ਸਿੱਖਿਆ ਵਿਭਾਗ ਦੇ ਨਵੇਂ ਫਰਮਾਨ ਨੇ ਬੰਨੇ ਜ਼ਿਲ੍ਹਾ ਸਿੱਖਿਆ ਅਫਸਰਾਂ ਦੇ ਹੱਥ,

 ਐਸ ਏ ਐਸ ਨਗਰ , 18 ਮਈ 


ਸਿੱਖਿਆ ਵਿਭਾਗ ਦੇ ਨਵੇਂ ਫੈਸਲੇ ਨੇ ਜ਼ਿਲ੍ਹਾ ਸਿੱਖਿਆ ਅਫਸਰਾਂ ਦੇ ਹੱਥ ਬਨ ਦਿੱਤੇ ਹਨ।



 ਜਾਰੀ ਕੀਤੇ ਨਵੇਂ ਫਰਮਾਨਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ,  ਟੀਚਰਾਂ ਵਿਰੁੱਧ ਸ਼ਿਕਾਇਤਾਂ ਪ੍ਰਾਪਤ ਹੋਣ ਉਪਰੰਤ ਆਪਣੇ ਪੱਧਰ ਤੇ ਕੇਵਲ ਪ੍ਰਬੰਧਕੀ ਅਧਾਰ ਤੇ ਬਦਲੀ ਜਾਂ ਆਰਜੀ ਪ੍ਰਬੰਧ ਕਰ ਦਿੰਦੇ ਹਨ , ਇਹ ਮਾਮਲੇ ਗੰਭੀਰ ਹੋਣ ਦੇ ਬਾਵਜੂਦ ਵੀ ਸਬੰਧਤਾਂ ਵਿਰੁੱਧ ਪੰਜਾਬ ਸਿਵਲ ਸੇਵਾਵਾ (ਸਜਾ ਅਤੇ ਅਪੀਲ) ਰੂਲਜ਼ 1970 ਦੇ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਨਹੀਂ ਕੀਤੀ ਜਾਂਦੀ ਹੈ ਅਤੇ ਨਾ ਇਹ ਮਾਮਲੇ ਮੁੱਖ ਦਫ਼ਤਰ ਦੇ ਧਿਆਨ ਵਿਚ ਲਿਆਂਦੇ ਜਾਂਦੇ ਹਨ।
ਜ਼ਿਲ੍ਹਾ ਸਿੱਖਿਆ ਅਫਸਰ ਨਹੀਂ ਕਰ ਸਕਣਗੇ ਪ੍ਰਬੰਧਕੀ ਕਾਰਨਾਂ ਕਰਕੇ ਅਧਿਆਪਕਾਂ ਦੀ ਬਦਲੀਆਂ 
Name of post/ total posts Online application starts/ last date Official notification/ Link for application
VDO- ਗ੍ਰਾਮ ਸੇਵਕ ਭਰਤੀ 792 Posts 15 May 2022/ 15 June 2022 Click here
Clerk cum data entry operator 917 Posts 15 May 2022/ 15 June 2022 Clerk here
Clerk legal Recruitment 283 Posts 15 May 2022/ 15 June 2022 Click here


  ਇਸ ਸਬੰਧ ਵਿਚ ਡਾਇਰੈਕਟਰ ਸਿੱਖਿਆ ਵਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ  ਸਖਤ ਹਦਾਇਤ ਕੀਤੀ  ਹੈ ( READ HERE ) ਕਿ ਭਵਿੱਖ ਵਿਚ ਕਿਸੇ ਵੀ ਟੀਚਰ ਦੀ ਪ੍ਰਬੰਧਕੀ ਅਧਾਰ ਤੇ ਬਦਲੀ ਜਾਂ ਆਰਜੀ ਪ੍ਰਬੰਧ ਆਪਣੇ ਪੱਧਰ ਤੇ ਨਾ ਕੀਤਾ ਜਾਵੇ। 


ਗੰਭੀਰ ਹਾਲਤ ਪੈਦਾ ਹੋਣ ਤੇ ਜੇਕਰ ਕਿਸੇ ਟੀਚਰ ਦੀ ਪ੍ਰਬੰਧਕੀ ਅਧਾਰ ਤੇ ਬਦਲੀ ਜਾਂ ਉਸ ਦਾ ਆਰਜੀ ਪ੍ਰਬੰਧ ਕੀਤਾ ਜਾਣ ਅਤੀ ਜ਼ਰੂਰੀ ਹੋਵੇ ਤਾਂ ਅਜਿਹੀ ਕਾਰਵਾਈ ਕਰਨ ਲਈ  ਤਜਵੀਜ ਤਿਆਰ ਕਰਕੇ ਮੁੱਖ ਦਫਤਰ ਨੂੰ ਮੇਲ ਤੇ ਤੁਰੰਤ ਪੇਸ਼ ਕੀਤੀ ਜਾਵੇ ਤਾਂ ਜੋ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾ ਸਕੇ। 

ਇਹਨਾਂ ਹੁਕਮਾਂ ਦੀ ਕਾਪੀ ਪੜਨ ਲਈ ਇਥੇ ਕਲਿੱਕ ਕਰੋ।


Name of post/ total posts Online application starts/ last date Official notification/ Link for application
ਜਲ ਸਰੋਤ ਵਿਭਾਗ ਭਰਤੀ 2022  16 May 2022/ 16 June 2022 Click here
ETT RECRUITMENT 2022 [ 5594 POSTS] May 2022/ June 2022 Clerk here
HEAD CONSTABLE RECRUITMENT 835  17 May 2022/  June 2022 Click here

RECENT UPDATES

Today's Highlight