Labels
Thursday, 19 May 2022
ਸਿੱਖਿਆ ਵਿਭਾਗ ਵੱਲੋਂ ਸਕੂਲ ਮੁੱਖੀਆਂ ਨੂੰ ਚੰਡੀਗੜ੍ਹ ਬੁਲਾ ਕੇ ਖਜ਼ਲ-ਖੁਆਰ ਕਰਨਾ ਮੰਦ ਭਾਗਾ
Also read: ਸਿੱਖਿਆ ਬੋਰਡ ਵੱਲੋਂ 10 ਵੀਂ ਜਮਾਤ ਦੇ ਨਤੀਜੇ ਵਿੱਚ ਗਲਤੀ, ਸੋਧਿਆ ਨਤੀਜਾ ਕੀਤਾ ਜਾਰੀ
ਚੰਡੀਗੜ੍ਹ, 19 ਮਈ(ਚਾਨੀ) ਸਰਕਾਰੀ ਸਕੂਲਾਂ ਦੇ 15 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਲਈ 92.95 ਕਰੋੜ ਰੁਪਏ ਜਾਰੀ: ਮੀਤ ਹੇਅਰ*
*ਸਰਕਾਰੀ ਸਕੂਲਾਂ ਦੇ 15 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਲਈ 92.95 ਕਰੋੜ ਰੁਪਏ ਜਾਰੀ: ਮੀਤ ਹੇਅਰ*
*ਸਿੱਖਿਆ ਮੰਤਰੀ ਨੇ ਅਧਿਕਾਰੀਆਂ ਨੂੰ ਕਿਸੇ ਵਿਸ਼ੇਸ਼ ਦੁਕਾਨ ਤੋਂ ਵਰਦੀਆਂ ਖ਼ਰੀਦਣ ਸਬੰਧੀ ਵਰਜਿਆ*
*ਅੱਠਵੀਂ ਕਲਾਸ ਤੱਕ ਸਮੂਹ ਲੜਕੀਆਂ ਅਤੇ ਐਸ.ਸੀ./ਐਸ.ਟੀ./ਬੀ.ਪੀ.ਐਲ. ਲੜਕਿਆਂ ਨੂੰ ਮਿਲੇਗੀ ਮੁਫ਼ਤ ਵਰਦੀ*
*ਸਕੂਲ ਪ੍ਰਬੰਧਕ ਕਮੇਟੀਆਂ 600 ਰੁਪਏ ਪ੍ਰਤੀ ਵਿਦਿਆਰਥੀਆਂ ਦੇ ਹਿਸਾਬ ਨਾਲ ਨਿਯਮਾਂ ਅਨੁਸਾਰ ਵਰਦੀਆਂ ਖ਼ਰੀਦਣਗੀਆਂ*
ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ 15 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਦੇਣ ਲਈ 92.95 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਹ ਜਾਣਕਾਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ।
ਸਿੱਖਿਆ ਮੰਤਰੀ ਨੇ ਸਮੂਹ ਜ਼ਿਲਾ ਸਿੱਖਿਆ ਅਧਿਕਾਰੀਆਂ ਤੇ ਬਲਾਕ ਪ੍ਰਾਇਮਰੀ ਅਫਸਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਨਿਯਮਾਂ ਅਨੁਸਾਰ ਵਰਦੀਆਂ ਖ਼ਰੀਦਣ ਅਤੇ ਕਿਸੇ ਵੀ ਵਿਸ਼ੇਸ਼ ਦੁਕਾਨ ਤੋਂ ਵਰਦੀਆਂ ਖ਼ਰੀਦਣ ਸਬੰਧੀ ਲਿਖਤੀ ਜਾਂ ਜ਼ੁਬਾਨੀ ਆਦੇਸ਼ ਨਾ ਦਿੱਤੇ ਜਾਣ ਅਤੇ ਜੇਕਰ ਇਸ ਮਾਮਲੇ ਵਿੱਚ ਕੋਈ ਕੋਤਾਹੀ ਸਾਹਮਣੇ ਆਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਸ੍ਰੀ ਮੀਤ ਹੇਅਰ ਨੇ ਦੱਸਿਆ ਕਿ ਪਹਿਲੀ ਤੋਂ ਅੱਠਵੀਂ ਕਲਾਸ ਤੱਕ ਦੀਆਂ ਸਮੂਹ ਲੜਕੀਆਂ ਅਤੇ ਪਹਿਲੀ ਤੋਂ ਅੱਠਵੀਂ ਕਲਾਸ ਤੱਕ ਦੇ ਸਮੂਹ ਐਸ.ਸੀ./ਐਸ.ਟੀ./ਬੀ.ਪੀ.ਐਲ. ਲੜਕਿਆਂ ਨੂੰ ਮੁਫ਼ਤ ਵਰਦੀ ਮਿਲੇਗੀ ਜਿਨ੍ਹਾਂ ਦੀ ਕੁੱਲ ਗਿਣਤੀ 15,491,92 ਹੈ ਅਤੇ ਪ੍ਰਤੀ ਵਿਦਿਆਰਥੀ 600 ਰੁਪਏ ਦੇ ਹਿਸਾਬ ਨਾਲ ਵਰਦੀਆਂ ਖ਼ਰੀਦਣ ਲਈ ਸਕੂਲ ਪ੍ਰਬੰਧਕ ਕਮੇਟੀਆਂ (ਐਸ.ਐਮ.ਸੀ.) ਨੂੰ ਕੁੱਲ 92.95 ਰੁਪਏ ਜਾਰੀ ਕਰ ਦਿੱਤੇ ਗਏ ਹਨ।
ਸਿੱਖਿਆ ਮੰਤਰੀ ਨੇ ਅੱਗੇ ਵੇਰਵੇ ਜਾਰੀ ਕਰਦਿਆਂ ਦੱਸਿਆ ਕਿ ਮੁਫਤ ਵਰਦੀ ਹਾਸਲ ਕਰਨ ਵਾਲੇ ਕੁੱਲ ਲਾਭਪਾਤਰੀ ਵਿਦਿਆਰਥੀਆਂ ਵਿੱਚੋਂ 8,45,429 ਲੜਕੀਆਂ ਲਈ 50.72 ਕਰੋੜ ਰੁਪਏ, 5,45,993 ਐਸ.ਸੀ. ਲੜਕਿਆਂ ਲਈ 32.75 ਕਰੋੜ ਰੁਪਏ ਅਤੇ 1,57,770 ਬੀ.ਪੀ.ਐਲ. ਲੜਕਿਆਂ ਲਈ 9.46 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
———
ਪੀਐੱਫਐੱਮਐੱਸ ਪੋਰਟਲ ਰਾਹੀ ਅਧਿਆਪਕਾਂ ਦੀ ਹੋ ਰਹੀ ਹੈ ਹਿਰਾਸਮੈਂਟ : - ਲਾਹੌਰੀਆ
ਪੀਐੱਫਐੱਮਐੱਸ ਪੋਰਟਲ ਰਾਹੀ ਅਧਿਆਪਕਾਂ ਦੀ ਹੋ ਰਹੀ ਹੈ ਹਿਰਾਸਮੈਂਟ : - ਲਾਹੌਰੀਆ
ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ( ਰਜਿ) ਦੇ ਸੂਬਾ ਪ੍ਰਧਾਨ ਹਰਜਿੰਦਰਪਾਲ ਸਿੰਘ ਪੰਨੂੰ ਤੇ ਸੂਬਾਈ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਪ੍ਰੈਸ ਨੂੰ ਦੱਸਿਆ ਕਿ ਸਿੱਖਿਆਂ ਵਿਭਾਗ ਦੀ ਅਫ਼ਸਰ ਸ਼ਾਹੀ ਵਲੋ ਚਲਾਏ ਗਏ , ਇਸ ਨਵੇਂ ਪੋਰਟਲ ਪੀਐੱਫ਼ਐੱਮਐੱਸ ਰਾਹੀ ਅਧਿਆਪਕਾਂ ਦੀ ਖੱਜਲ-ਖੁਆਰੀ ਭਾਵ ਹਿਰਾਸਮੈਂਟ ਹੋ ਰਹੀ ਹੈ । ਲਾਹੌਰੀਆ ਨੇ ਦੱਸਿਆ ਕਿ ਜਦੋਂ ਵੀ ਅਧਿਆਪਕ ਮਿਡ ਡੇਂ ਮੀਲ ਜਾਂ ਐੱਸਐੱਮਸੀ ਦੀ ਗ੍ਰਾਂਟ ਦੇ ਪੈਸੇ ਸਬੰਧਤਾ ਦੇ ਅਕਾਊਟ ਚ' ਪਵਾਉਣ ਲਈ ਬੈਂਕ ਵਿੱਚ ਪ੍ਰਫ਼ਾਰਮਾਂ ਭਰ ਕੇ ਦੇ ਦਿੰਦੇ ਹਨ ਤਾਂ ਕਈ-ਕਈ ਦਿਨ ਉਡੀਕਣ ਬਾਅਦ ਜਦੋ ਅਕਾਉਟਾਂ ਚ' ਪੈਸੇ ਨਹੀ ਪੈਂਦੇ ਤਾਂ ਬੈਂਕ ਚੋ' ਪੁੱਛਣ ਤੇ ਪਤਾ ਲਗਦਾ ਹੈ ਕਿ ਪੋਰਟਲ ਵਿੱਚ ਕੋਈ ਫਾਲਟ ਪੈ ਗਿਆਂ ਹੈ , ਇਸ ਲਈ ਪੈਸੇ ਨਹੀ ਪਏ ਤੇ ਇਸ ਲਈ ਟਾਇਮ ਬਾਉਂਡ ਪੈਸਿਆਂ ਵਾਲਾ ਪ੍ਰਫਾਰਮਾਂ ਰੱਦ ਹੋ ਗਿਆ ਹੈ , ਪ੍ਰਫਾਰਮਾਂ ਦੁਬਾਰਾ ਭਰਿਆ ਜਾਵੇ ਜਾ ਦੁਬਾਰਾ ਭਰਣਾ ਪਵੇਗਾ । ਬਾਰ-ਬਾਰ ਪੈਸੇ ਨਾ ਆਉਣੇ , ਬਾਰ-ਬਾਰ ਪ੍ਰਫਾਰਮਾਂ ਭਰਨਾ , ਇਸ ਪੋਰਟਲ ਰਾਹੀ ਅਧਿਆਪਕਾਂ ਦੀ ਹਿਰਾਸਮੈਂਟ ਹੋ ਰਹੀ ਹੈ । ਲਾਹੌਰੀਆ ਨੇ ਕਿਹਾ ਇਸ ਅਧਿਆਪਕਾਂ ਦੀ ਹਿਰਾਸਮੈਂਟ ਵਾਲੇ ਪੋਰਟਲ ਨੂੰ ਤੁਰੰਤ ਰੱਦ ਕੀਤਾ ਜਾਵੇ ਅਤੇ ਪਹਿਲਾ ਵਾਲੇ ਹੀ ਮਿਡ ਡੇਂ ਮੀਲ ਤੇ ਐੱਸਐੱਮਸੀ ਦੇ ਖਾਤੇ ਚਾਲੂ ਕੀਤੇ ਜਾਣ । ਇਸ ਮੌਕੇ ਨਰੇਸ਼ ਪਨਿਆੜ, ਹਰਜਿੰਦਰ ਹਾਂਡਾ, ਸਤਵੀਰ ਸਿੰਘ ਰੌਣੀ, ਹਰਕ੍ਰਿਸ਼ਨ ਮੋਹਾਲੀ , ਬੀ.ਕੇ.ਮਹਿਮੀ, ਸੁਰਿੰਦਰ ਸਿੰਘ ਬਾਠ , ਗੁਰਮੇਲ ਸਿੰਘ ਬਰੇ , ਨੀਰਜ ਅਗਰਵਾਲ , ਗੁਰਿੰਦਰ ਸਿੰਘ ਘੁਕੇਵਾਲੀ, ਸਰਬਜੀਤ ਸਿੰਘ ਖਡੂਰ ਸਾਹਿਬ , ਨਿਰਭੈ ਸਿਂਘ , ਸੋਹਣ ਸਿੰਘ , ਖੁਸ਼ਪ੍ਰੀਤ ਸਿੰਘ ਕੰਗ , ਅੰਮ੍ਰਿਤਪਾਲ ਸਿੰਘ ਸੇਖੋਂ , ਰਵੀ ਵਾਹੀ , ਜਤਿੰਦਰਪਾਲ ਸਿੰਘ ਰੰਧਾਵਾ , ਹਰਜਿੰਦਰ ਸਿੰਘ ਚੋਹਾਨ , ਦੀਦਾਰ ਸਿੰਘ , ਲਖਵਿੰਦਰ ਸਿੰਘ ਸੇਖੋਂ , ਪਵਨ ਕੁਮਾਰ ਜਲੰਧਰ , ਸਤਬੀਰ ਸਿੰਘ ਬੋਪਾਰਾਏ , ਗੁਰਵਿੰਦਰ ਸਿੰਘ ਬੱਬੂ , ਸੰਜੀਤ ਸਿੰਘ ਨਿੱਜਰ , ਮਨਿੰਦਰ ਸਿੰਘ ਪੰਜਗਰਾਈਆਂ ਆਦਿ ਆਗੂ ਹਾਜਰ ਸਨ ।
ਅੰਮ੍ਰਿਤਸਰ, (18 ਮਈ):ਡੀਟੀਐਫ ਪੰਜਾਬ ਵੱਲੋਂ ਪੰਜਾਬ ਸਰਕਾਰ ਕੋਲੋਂ ਪੰਜਾਬ ਰਾਜ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਦੀ ਸੁਧਾਈ ਅਤੇ ਪੇਂਡੂ ਭੱਤੇ, ਬਾਰਡਰ ਏਰੀਆ ਭੱਤੇ ਸਮੇਤ ਬਾਕੀ ਰਹਿੰਦੇ ਭੱਤਿਆਂ ਅਤੇ ਡੀ.ਏ ਦੀ ਕਿਸ਼ਤਾਂ ਅਤੇ ਬਕਾਏ ਤੁਰੰਤ ਜਾਰੀ ਕਰਨ ਬਾਰੇ ਕੀਤੀ ਗਈ ਮੰਗ
ਡੀਟੀਐਫ ਪੰਜਾਬ ਵੱਲੋਂ ਪੰਜਾਬ ਸਰਕਾਰ ਕੋਲੋਂ ਪੰਜਾਬ ਰਾਜ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਦੀ ਸੁਧਾਈ ਅਤੇ ਪੇਂਡੂ ਭੱਤੇ, ਬਾਰਡਰ ਏਰੀਆ ਭੱਤੇ ਸਮੇਤ ਬਾਕੀ ਰਹਿੰਦੇ ਭੱਤਿਆਂ ਅਤੇ ਡੀ.ਏ ਦੀ ਕਿਸ਼ਤਾਂ ਅਤੇ ਬਕਾਏ ਤੁਰੰਤ ਜਾਰੀ ਕਰਨ ਬਾਰੇ ਕੀਤੀ ਗਈ ਮੰਗ
ONLINE TRANSFER: ਸਿੱਖਿਆ ਵਿਭਾਗ ਵੱਲੋਂ ਆਨਲਾਈਨ ਬਦਲੀਆਂ ਲਈ ਪੋਰਟਲ ਤਿਆਰ ਅਪਲਾਈ ਕਰਨ ਲਈ ਲਿੰਕ ਜਾਰੀ
ਚੰਡੀਗੜ੍ਹ 18 ਮਈ
ਰਾਜ ਦੇ ਸਮੂਹ ਸਰਕਾਰੀ ਕਾਲਜਾਂ ਵਿਚ ਕੰਮ ਕਰ ਰਹੇ ਪ੍ਰਿੰਸੀਪਲ ਅਤੇ ਟੀਚਿੰਗ ਸਟਾਫ ਦੀਆਂ ਬਦਲੀਆ ਲਈ ਆਨ ਲਾਇਨ ਅਪਲਾਈ ਕਰਨ ਲਈ https://pbhe.punjab.gov.in/Mis/ ਪੋਰਟਲ ਤਿਆਰ ਕੀਤਾ ਗਿਆ ਹੈ।