Friday, 27 May 2022

ਪੰਜਾਬ ਪੁਲਿਸ ਦੇ 4358 ਕਾਂਸਟੇਬਲਾਂ ਨੂੰ ਜਲਦੀ ਨਿਯੁਕਤੀ ਪੱਤਰ ਦੇਵਾਂਗੇ- ਮੁੱਖ ਮੰਤਰੀ

 

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ'

ਮੈਨੂੰ ਇਹ ਜਾਣਕਾਰੀ ਦਿੰਦਿਆਂ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਅੱਜ ਸਾਡੀ ਸਰਕਾਰ ਨੇ ਪੰਜਾਬ ਪੁਲਸ ਦੇ ਲਈ ਚੁਣੇ ਗਏ 4358 ਕਾਂਸਟੇਬਲ ਦੀ ਭਰਤੀ ਦੀ ਪ੍ਰੀਖਿਆ ਦੇ ਨਤੀਜੇ ਨੂੰ ਨਿਰਪੱਖ ਢੰਗ ਨਾਲ ਸਿਰੇ ਚਾੜ੍ਹਿਆ ਹੈ...


ਸਾਰੇ ਚੁਣੇ ਗਏ ਉਮੀਦਵਾਰਾਂ ਨੂੰ ਮੈਡੀਕਾਲ ਜਾਂਚ ਅਤੇ ਤਸਦੀਕ ਉਪਰੰਤ ਨਿਯੁਕਤੀ ਪੱਤਰ ਜਲਦ ਵੰਡਾਂਗੇ 


ਲੋਕ ਨਿਰਮਾਣ ਮੰਤਰੀ ਵੱਲੋਂ ਵਿਭਾਗ ਦੇ 17 ਸੈਕਟਰ ਸਥਿਤ ਦਫ਼ਤਰਾਂ ਦਾ ਅਚਨਚੇਤ ਦੌਰਾ

 ਲੋਕ ਨਿਰਮਾਣ ਮੰਤਰੀ ਵੱਲੋਂ ਵਿਭਾਗ ਦੇ 17 ਸੈਕਟਰ ਸਥਿਤ ਦਫ਼ਤਰਾਂ ਦਾ ਅਚਨਚੇਤ ਦੌਰਾਦਫ਼ਤਰਾਂ ਦੀ ਕਾਰਜ ਪ੍ਰਣਾਲੀ ਦਾ ਲਿਆ ਜਾਇਜਾ 


ਲੋਕ ਹਿੱਤ ‘ਚ ਦਬਾਅ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾ ਨਿਭਾਉਣ ਦੀ ਕੀਤੀ ਵਕਾਲਤਚੰਡੀਗੜ੍ਹ, 27 ਮਈ:


 


ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਚੰਡੀਗੜ੍ਹ ਸੈਕਟਰ-17 ਸਥਿਤ ਵਿਭਾਗ ਦੇ ਦਫਤਰਾਂ ਦਾ ਅਚਨਚੇਤ ਦੌਰਾ ਕੀਤਾ। ਉਨ੍ਹਾਂ ਨੇ ਸਰਕਲ ਅਤੇ ਡਵੀਜ਼ਨ ਦਫ਼ਤਰਾਂ ਦੀਆਂ ਸਾਰੀਆਂ ਸ਼ਾਖਾਵਾਂ ਵਿੱਚ ਜਾ ਕੇ ਸਟਾਫ਼ ਦੀ ਹਾਜ਼ਰੀ ਦੀ ਜਾਂਚ ਕੀਤੀ। 


 


ਲੋਕ ਨਿਰਮਾਣ ਮੰਤਰੀ ਨੇ ਵਿਭਾਗ ਦੇ ਸਰਕਲ ਅਤੇ ਡਵੀਜ਼ਨ ਦਫ਼ਤਰਾਂ ਦੇ ਪੱਤਰ-ਵਿਹਾਰ, ਲੇਖਾ ਅਤੇ ਡਰਾਇੰਗ ਸ਼ਾਖਾਵਾਂ ਦੇ ਕੰਮਕਾਜ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਇਨ੍ਹਾਂ ਸ਼ਾਖਾਵਾਂ ਦੇ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਦਫ਼ਤਰੀ ਕੰਮ-ਕਾਜ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਵੀ ਦਿੱਤੀ।


 


ਸ. ਹਰਭਜਨ ਸਿੰਘ ਈ.ਟੀ. ਓ. ਨੇ ਇਸੇ ਇਮਾਰਤ ਵਿੱਚ ਸਥਿਤ ਸਹਿਕਾਰਤਾ ਵਿਭਾਗ ਦੇ ਦਫ਼ਤਰਾਂ ਦਾ ਦੌਰਾ ਵੀ ਕੀਤਾ। 


 


ਮੰਤਰੀ ਨੇ ਦਫ਼ਤਰਾਂ ਦੇ ਕਰਮਚਾਰੀਆਂ ਤੋਂ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਨੇ ਬਿਨਾਂ ਕਿਸੇ ਦਬਾਅ ਦੇ ਮਿਹਨਤ ਅਤੇ ਇਮਾਨਦਾਰੀ ਨਾਲ ਡਿਊਟੀ ਨਿਭਾਉਣ ਦੀ ਵਕਾਲਤ ਕਰਦਿਆਂ ਕਿਹਾ ਕਿ ਸਰਕਾਰੀ ਸੇਵਾ ਲੋਕ ਹਿੱਤ ‘ਚ ਕਰਨ ਨੂੰ ਯਕੀਨੀ ਬਣਾਇਆ ਜਾਵੇ। 


 


ਲੋਕ ਨਿਰਮਾਣ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਲੋਕਾਂ ਦੀ ਸਰਕਾਰ ਹੈ। ਉਨ੍ਹਾਂ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸੇਵਾ ਕਰਨ ਦਾ ਸੱਦਾ ਦਿੱਦਿਆਂ ਕਿਹਾ ਕਿ ਸਾਡੀ ਸਰਕਾਰ ਭ੍ਰਿਸ਼ਟਾਚਾਰ ਨੂੰ ਬਿਲਕੁੱਲ ਵੀ ਬਰਦਾਸ਼ਤ ਨਹੀਂ ਕਰੇਗੀ ਅਤੇ ਦੋਸ਼ੀ ਪਾਏ ਜਾਣ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ACR SIKHYA PROVIDER/AIE/EGS/STR VOLUNTEER: ਸਿੱਖਿਆ ਪ੍ਰੋਵਾਇਡਰ / ਏ.ਆਈ.ਈ./ਈ.ਜੀ.ਐਸ ਅਤੇ ਵਲੰਟੀਅਰ ਦੀ ਏਸੀਆਰ ਪ੍ਰਫਾਰਮੇ

 

Download acr proforma here

BIOMETRIC ATTENDANCE: ਕਰੋਨਾ ਦਾ ਪ੍ਰਕੋਪ ਖਤਮ, ਮੁਲਾਜ਼ਮਾਂ ਨੂੰ ਹੁਣ ਬਾਇਓਮੈਟ੍ਰਿਕ ਹਾਜ਼ਰੀ ਲਗਵਾਉ ਦੀਆਂ ਹਦਾਇਤਾਂ

ਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਖੱਬਰ 32 ਸਾਲਾਂ ਬਾਅਦ ਜੀ.ਆਈ.ਐਸ ਦੀਆਂ ਦਰਾਂ 'ਚ ਸੋਧ

 ਪੰਜਾਬ ਦੇ ਮੁਲਾਜ਼ਮਾਂ ਦੀ ਗਰੁੱਪ ਬੀਮਾ ਸਕੀਮ ਦੀ ਅਦਾਇਗੀ 'ਚ ਵਾਧਾ


 


- 32 ਸਾਲਾਂ ਬਾਅਦ ਜੀ.ਆਈ.ਐਸ ਦੀਆਂ ਦਰਾਂ 'ਚ ਸੋਧ


 


- 1 ਜਨਵਰੀ 2023 ਤੋਂ 4 ਗੁਣਾਂ ਵੱਧ ਮਿਲੇਗੀ ਰਾਸ਼ੀ 
ਚੰਡੀਗੜ੍ਹ, 27 ਮਈ: 


 


ਪੰਜਾਬ ਸਰਕਾਰ ਨੇ ਮੁਲਾਜ਼ਮਾਂ ਅਤੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਦੀ ਭਲਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਗਰੁੱਪ ਬੀਮਾ ਸਕੀਮ (ਜੀ ਆਈ ਐਸ) ਦੀ ਅਦਾਇਗੀ ਵਿਚ ਚਾਰ ਗੁਣਾ ਵਾਧਾ ਕਰ ਦਿੱਤਾ ਹੈ। ਇਸ ਬਾਬਤ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਪਣੀ ਸਹਿਮਤੀ ਦੇ ਦਿੱਤੀ ਹੈ ਤਾਂ ਜੋ ਪੰਜਾਬ ਦੇ ਮੁਲਾਜ਼ਮਾਂ ਅਤੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਦਾ ਭਵਿੱਖ ਹੋਰ ਬੇਹਤਰ ਹੋ ਸਕੇ।  


ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਕਿਸੇ ਕਰਮਚਾਰੀ ਦੀ ਸੇਵਾ ਦੌਰਾਨ ਮੌਤ ਹੋ ਜਾਣ ਜਾਂ ਸੇਵਾ ਮੁਕਤੀ ਸਮੇਂ ਉਸਨੂੰ 15 ਹਜ਼ਾਰ ਰੁਪਏ ਤੋਂ 1.20 ਲੱਖ ਰੁਪਏ ਦੀ ਅਦਾਇਗੀ ਕੀਤੀ ਜਾਂਦੀ ਸੀ ਜੋ ਕਿ ਹੁਣ 60 ਹਜ਼ਾਰ ਰੁਪਏ ਤੋਂ 4.80 ਲੱਖ ਰੁਪਏ ਕਰ ਦਿੱਤੀ ਗਈ ਹੈ। ਸਰਕਾਰ ਦਾ ਇਹ ਫੈਸਲਾ 1 ਜਨਵਰੀ 2023 ਤੋਂ ਲਾਗੂ ਹੋਵੇਗਾ। 


 


ਵਿਸਥਾਰਤ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਮੌਜੂਦਾ ਸਮੇਂ ਗਰੁੱਪ ਏ ਦੇ ਅਫ਼ਸਰਾਂ ਦੇ ਹਰ ਮਹੀਨੇ 120 ਰੁਪਏ ਜੀ ਆਈ ਐਸ ਦੇ ਰੂਪ ਵਿਚ ਤਨਖਾਹ ਵਿਚੋਂ ਕੱਟੇ ਜਾਂਦੇ ਹਨ ਅਤੇ ਇਸਦੀ ਅਦਾਇਗੀ (ਸੇਵਾ ਮੁਕਤੀ ਜਾਂ ਮੌਤ ਹੋ ਜਾਣ ਦੀ ਸੂਰਤ ਵਿਚ) 1.20 ਲੱਖ ਰੁਪਏ ਕੀਤੀ ਜਾਂਦੀ ਹੈ। 1 ਜਨਵਰੀ 2023 ਤੋਂ ਇਹ ਕਟੌਤੀ 480 ਰੁਪਏ ਪ੍ਰਤੀ ਮਹੀਨਾ ਹੋਵੇਗੀ ਅਤੇ ਅਦਾਇਗੀ 4.80 ਲੱਖ ਰੁਪਏ ਹੋਵੇਗੀ। 


 


ਇਸੇ ਤਰ੍ਹਾਂ ਗਰੁੱਪ ਬੀ ਦੇ ਮੁਲਾਜ਼ਮਾਂ ਦੀ ਇਹ ਦਰ 60 ਰੁਪਏ ਹੈ ਅਤੇ ਅਦਾਇਗੀ 60 ਹਜ਼ਾਰ ਰੁਪਏ ਕੀਤੀ ਜਾਂਦੀ ਹੈ। ਇਸਨੂੰ ਹੁਣ ਵਧਾ ਕੇ 240 ਰੁਪਏ ਪ੍ਰਤੀ ਮਹੀਨਾ ਅਤੇ ਅਦਾਇਗੀ 2.40 ਲੱਖ ਰੁਪਏ ਕੀਤੀ ਜਾਵੇਗੀ। 


 


ਗਰੁੱਪ ਸੀ ਦੇ ਮੁਲਾਜ਼ਮਾਂ ਦੀ ਇਹ ਦਰ 30 ਰੁਪਏ ਹੈ ਅਤੇ ਅਦਾਇਗੀ 30 ਹਜ਼ਾਰ ਰੁਪਏ ਕੀਤੀ ਜਾਂਦੀ ਹੈ। ਇਸਨੂੰ ਹੁਣ ਵਧਾ ਕੇ 120 ਰੁਪਏ ਪ੍ਰਤੀ ਮਹੀਨਾ ਅਤੇ ਅਦਾਇਗੀ 1.20 ਲੱਖ ਰੁਪਏ ਕੀਤੀ ਜਾਵੇਗੀ। 
ਗਰੁੱਪ ਡੀ ਦੇ ਕਰਮਚਾਰੀਆਂ ਲਈ ਇਹ ਦਰ 15 ਰੁਪਏ ਹੈ ਅਤੇ ਅਦਾਇਗੀ 15 ਹਜ਼ਾਰ ਰੁਪਏ ਕੀਤੀ ਜਾਂਦੀ ਹੈ। ਇਸਨੂੰ ਹੁਣ ਵਧਾ ਕੇ 60 ਰੁਪਏ ਪ੍ਰਤੀ ਮਹੀਨਾ ਅਤੇ ਅਦਾਇਗੀ 60 ਹਜ਼ਾਰ ਰੁਪਏ ਕੀਤੀ ਜਾਵੇਗੀ। 
ਬੁਲਾਰੇ ਨੇ ਦੱਸਿਆ ਕਿ 1990 ਤੋਂ ਗਰੁੱਪ ਬੀਮਾ ਸਕੀਮ ਦੀਆਂ ਦਰਾਂ ਨੂੰ ਸੋਧਿਆ ਨਹੀਂ ਗਿਆ ਸੀ ਅਤੇ ਹੁਣ ਪੇ ਕਮਿਸ਼ਨ ਲਾਗੂ ਹੋਣ ਤੋਂ ਬਾਅਦ ਮੁਲਾਜ਼ਮਾਂ ਦੀਆਂ ਤਨਖਾਹਾਂ ਵਿਚ ਵਾਧਾ ਹੋ ਜਾਣ ਕਰ ਕੇ ਇਹ ਫੈਸਲਾ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਗਰੁੱਪ ਬੀਮਾ ਸਕੀਮ ਦੀ ਕਟੌਤੀ ਅਤੇ ਅਦਾਇਗੀ 1 ਜਨਵਰੀ, 2023 ਤੋਂ ਲਾਗੂ ਹੋਵੇਗੀ। 

ਪੇਪਰ ਮਾਰਕਿਂਗ ਤੱਕ ਜੂਨ ਮਹੀਨੇ ਕਿਸੇ ਵੀ ਕਰਮਚਾਰੀ ਨੂੰ ਸਟੇਸ਼ਨ ਲੀਵ ਨਾ ਦਿੱਤੀ ਜਾਵੇ: ਜ਼ਿਲ੍ਹਾ ਸਿੱਖਿਆ ਅਫ਼ਸਰ

 

PPSC SUPERINTENDENT HOME RECRUITMENT 2022: ਪਬਲਿਕ ਸਰਵਿਸ ਕਮਿਸਨ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਵਿੱਚ ਅਸਾਮੀਆਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ , ਅਰਜ਼ੀਆਂ ਆਨਲਾਈਨ

PPSC RECRUITMENT IN THE DEPARTMENT OF SOCIAL SECURITY AND DEVELOPMENT OF WOMEN AND CHILDREN, GOVERNMENT OF PUNJAB

RECRUITMENT TO 04 POSTS OF SUPERINTENDENT HOME (GROUP-B) IN THE DEPARTMENT OF SOCIAL SECURITY AND DEVELOPMENT OF WOMEN AND CHILDREN, GOVERNMENT OF PUNJAB

RECRUITMENT TO 01 POST OF DISTRICT SOCIAL SECURITY OFFICER (GROUP-B) IN THE DEPARTMENT OF SOCIAL SECURITY AND DEVELOPMENT OF WOMEN AND CHILDREN, GOVERNMENT OF PUNJAB

The Punjab Public Service Commission invites Online Application Forms from eligible candidates for recruitment to 04 Posts of Superintendent Home (Group-B) in the Department of Social Security and Development of Women and Children, Govt. of Punjab.INITIAL PAY: Rs. 35,400/- 

4. ESSENTIAL QUALIFICATIONS 4.1 Should possess Master`s Degree in any of the Social Science subjects viz. Social Work, Sociology, Psychology, Economics or Anthropology from a recognized university or institutions 4.2 Should have passed Punjabi of Matric or its equivalent Standard 

AGE 5.1 Candidates should not be below 18 years and above 37 years of age as on 01/01/2022.Age relaxation as per official notification. 

Important Dates: 

Last date for new registration for applying online/editing for the post (Step-1) 16/06/2022 By 11:59:00 PM 

Start date for printing system generated bank challan form (Step-2) 17/06/2022 

Last date for printing system generated bank challan form (Step-3) 23/06/2022 By 11:59:00 PM

 Last date for depositing Application and Examination fees by using the print out system generated bank challan form (Step-4) 24/06/2022 [During Banking Hours]

RECRUITMENT TO 04 POSTS OF SUPERINTENDENT HOME (GROUP-B) IN THE DEPARTMENT OF SOCIAL SECURITY AND DEVELOPMENT OF WOMEN AND CHILDREN, GOVERNMENT OF PUNJAB

Important Links : 

Link for official notification SUPERINTENDENT HOME (GROUP-B) IN THE DEPARTMENT OF SOCIAL SECURITY AND DEVELOPMENT OF WOMEN AND CHILDREN, GOVERNMENT OF PUNJAB : click here 

Link for applying online : click here 

OFFICIAL NOTIFICATION DISTRICT SOCIAL SECURITY OFFICER (GROUP-B) IN THE DEPARTMENT OF SOCIAL SECURITY AND DEVELOPMENT OF WOMEN AND CHILDREN, GOVERNMENT OF PUNJAB ; CLICK HERE 

Link for applying online : click here RECENT UPDATES

Today's Highlight