Labels
Monday, 6 June 2022
CM MEETING WITH UNIONS: ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਜਥੇਬੰਦੀਆਂ ਨਾਲ ਮੀਟਿੰਗ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 'ਸਾਂਝੇ ਮਜ਼ਦੂਰ ਮੋਰਚੇ' ਦੇ ਆਗੂਆਂ ਨੂੰ ਮੀਟਿੰਗ ਲਈ ਸੱਦਾ
ਪੰਚਾਇਤੀ ਜ਼ਮੀਨ ਘੱਟ ਰੇਟ ਤੇ ਲੈਣ, ਝੋਨੇ ਦੀ ਲਵਾਈ ਤੇ ਦਿਹਾੜੀ 'ਚ ਵਾਧਾ ਅਤੇ ਕਰਜ਼ਾ ਮੁਆਫੀ ਅਤੇ ਹੋਰ ਮੰਗਾਂ ਤੇ ਹੋਵੇਗੀ ਗੱਲਬਾਤ
ਦਲਜੀਤ ਕੌਰ ਭਵਾਨੀਗੜ੍ਹ
ਚੰਡੀਗੜ੍ਹ, 6 ਜੂਨ, 2022: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 'ਸਾਂਝੇ ਮਜ਼ਦੂਰ ਮੋਰਚੇ' ਦੇ ਆਗੂਆਂ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਭਲਕੇ 7 ਜੂਨ ਨੂੰ ਦੁਪਹਿਰ 1 ਵਜੇ ਪੰਜਾਬ ਭਵਨ ਸੈਕਟਰ-3 ਚੰਡੀਗੜ੍ਹ ਮੀਟਿੰਗ ਲਈ ਸੱਦਿਆ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਪ੍ਰਧਾਨ ਮੁਕੇਸ਼ ਮਲੌਦ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਸੰਜੀਵ ਮਿੰਟੂ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਨੇ ਦੱਸਿਆ ਕਿ ਪੰਚਾਇਤੀ ਜ਼ਮੀਨ ਘੱਟ ਰੇਟ ਤੇ ਲੈਣ, ਝੋਨੇ ਦੀ ਲਵਾਈ ਤੇ ਦਿਹਾੜੀ 'ਚ ਵਾਧਾ ਅਤੇ ਕਰਜ਼ਾ ਮੁਆਫੀ ਅਤੇ ਹੋਰ ਮੰਗਾਂ ਤੇ ਗੱਲਬਾਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 'ਸਾਂਝੇ ਮਜ਼ਦੂਰ ਮੋਰਚੇ' ਦੇ ਆਗੂਆਂ ਨੂੰ ਮੀਟਿੰਗ ਲਈ ਸੱਦਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਪੰਚਾਇਤੀ ਜ਼ਮੀਨਾਂ ਦਾ ਤੀਜਾ ਹਿੱਸਾ ਘੱਟ ਰੇਟ ਤੇ ਪਟੇ ਤੇ ਲੈਣ, ਮਜ਼ਦੂਰਾਂ ਦੀ ਦਿਹਾੜੀ ਸੱਤ ਸੌ ਰੁਪਏ ਅਤੇ ਝੋਨੇ ਦੀ ਲਵਾਈ ਦੇ ਰੇਟ ਵਿਚ ਵਾਧਾ ਕਰਾਉਣ, ਜੇਕਰ ਕਿਤੇ 6000 ਤੋਂ ਘੱਟ ਮਿਲਦਾ ਹੈ ਤਾਂ ਉਸਦੀ ਭਰਪਾਈ ਸਰਕਾਰ ਤੋਂ ਕਰਾਉਣ, ਨਰਮੇ ਦੀ ਚੁਗਾਈ ਦਾ ਮੁਆਵਜਾ ਲੈਣ, ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤਰ ਵਿੱਚ ਮਜ਼ਦੂਰਾਂ ਨੂੰ ਮੁਆਵਜਾ ਲੈਣ, ਲਾਲ ਲਕੀਰ ਅੰਦਰ ਦੇ ਮਕਾਨਾਂ ਦੇ ਮਾਲਕੀ ਹੱਕ ਲੈਣ, ਨਜ਼ੂਲ ਜ਼ਮੀਨਾਂ ਦੇ ਮਾਲਕੀ ਹੱਕ ਲੈਣ ਤੇ ਇਨਾਂ ਜਮੀਨਾਂ ਤੇ ਧਨਾਢਾ ਦੇ ਕੀਤੇ ਨਾਜਾਇਜ਼ ਕਬਜ਼ੇ ਹਟਾਉਣ, ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਾਉਣ ਅਤੇ ਮਜ਼ਦੂਰਾਂ ਨੂੰ ਸਹਿਕਾਰੀ ਸਭਾ ਵਿੱਚ ਮੈਂਬਰ ਬਣਾ ਕੇ ਸਸਤੇ ਕਰਜ਼ੇ ਦਾ ਪ੍ਰਬੰਧ ਕਰਵਾਉਣ, ਲੋੜਵੰਦ ਪਰਿਵਾਰਾਂ ਨੂੰ ਦਸ-ਦਸ ਦੇ ਮਰਲੇ ਦੇ ਪਲਾਟ ਅਤੇ ਉਸਾਰੀ ਲਈ ਗਰਾਂਟ ਜਾਰੀ ਕਰਵਾਉਣ, ਸੀਲਿੰਗ ਐਕਟ ਤੋਂ ਉੱਪਰਲੀ ਜ਼ਮੀਨ ਬੇਜ਼ਮੀਨੇ ਲੋਕਾਂ ਵਿੱਚ ਵੰਡਣ, ਮਨਰੇਗਾ ਤਹਿਤ ਪੂਰਾ ਸਾਲ ਕੰਮ ਲੈਣ ਅਤੇ ਦਿਹਾੜੀ 700 ਰੁਪਏ ਕਰਨ, ਸੰਘਰਸ਼ ਦਰਮਿਆਨ ਮਜ਼ਦੂਰਾਂ ਉੱਤੇ ਕੀਤੇ ਝੂਠੇ ਕੇਸਾ ਨੂੰ ਵਾਪਸ ਕਰਾਉਣ, ਮਜਦੂਰਾਂ/ਦਲਿਤਾਂ ਉਪਰ ਹੁੰਦੇ ਜਗੀਰੂ ਜਬਰ ਨੂੰ ਰੋਕਣ ਅਤੇ ਉਹਨਾਂ ਉੱਪਰ ਐਸ ਸੀ ਐਕਟ ਤਹਿਤ ਹੋਏ ਪਰਚਿਆਂ ਅਧੀਨ ਧਨਾਢਾਂ ਨੂੰ ਗ੍ਰਿਫ਼ਤਾਰ ਕਰਾਉਣ ਦੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਉਪਰੋਕਤ ਮੰਗਾਂ ਨੂੰ ਨੂੰ ਲੈ ਕੇ 9 ਜੂਨ ਨੂੰ ਸੰਗਰੂਰ ਦੀ ਦਾਣਾ ਮੰਡੀ ਵਿੱਚ ਰੈਲੀ ਕਰਨ ਉਪਰੰਤ ਰੋਸ ਮਾਰਚ ਕਰਕੇ ਭਗਵੰਤ ਮਾਨ ਦੀ ਕੋਠੀ ਦਾ ਕੁੰਡਾ ਖੜਕਾਉਣ ਦੀ ਸੂਬਾ ਪੱਧਰੀ ਰੋਸ ਰੈਲੀ ਦੀਆਂ ਜ਼ੋਰਦਾਰ ਤਿਆਰੀਆਂ ਵੀ ਚੱਲ ਰਹੀਆਂ ਸਨ। ਉਨ੍ਹਾਂ ਕਿਹਾ ਜੇਕਰ ਮੰਗਾਂ ਨਹੀਂ ਮੰਨੀਆਂ ਗਈਆਂ ਤੇ ਮੀਟਿੰਗ ਅਸਫ਼ਲ ਰਹੀ ਤਾਂ ਲੋਕ 9 ਜੂਨ ਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਸਰਕਾਰ ਖਿਲਾਫ਼ ਵੱਡੀ ਰੈਲੀ ਹੋਵੇਗੀ।
ਉਨਾਂ ਕਿਹਾ ਕਿ ਮਜ਼ਦੂਰਾਂ ਨੂੰ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲੇ ਕਰਨ ਦੀ ਨੀਤੀ ਨੂੰ ਹੁਣ ਮਜਦੂਰ ਬਰਦਾਸਤ ਨਹੀ ਕਰਨਗੇ। ਆਗੂਆਂ ਨੇ ਇਸ ਮੋਰਚੇ ਵਿੱਚੋਂ ਬਾਰੇ ਰਹਿ ਗਈ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਮੋਰਚੇ ਦਾ ਹਿੱਸਾ ਬਣਨ ਕਿਉਂਕਿ ਸਾਂਝੇ ਸੰਘਰਸ਼ ਨਾਲ ਹੀ ਸਰਕਾਰ ਨੂੰ ਝੁਕਾਇਆ ਜਾ ਸਕਦਾ ਹੈ।
ਚੰਡੀਗੜ੍ਹ 6 ਜੂਨ(ਡੀ. ਟੀ. ਐੱਫ)ਵਰਦੀ ਲਈ ਦਿੱਤੀ ਜਾਣ ਵਾਲੀ ਨਿਗੂਣੀ ਰਾਸ਼ੀ 'ਚ ਮਹਿੰਗਾਈ ਅਨੁਪਾਤੀ ਵਾਧਾ ਕੀਤਾ ਜਾਵੇ
ਪੰਜਾਬ ਸਰਕਾਰ ਵੱਲੋਂ ਸੈਸ਼ਨ 2022-23 ਦੌਰਾਨ ਸਰਕਾਰੀ ਸਕੂਲਾਂ ਵਿੱਚ ਪੜਨ ਵਾਲੇ ਪਹਿਲੀ ਤੋਂ ਅੱਠਵੀਂ ਜਮਾਤਾਂ ਦੀ ਵਰਦੀ ਲਈ ਪ੍ਰਤੀ ਵਿਦਿਆਰਥੀ ਮਹਿਜ਼ 600 ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ, ਜਿਸ ਵਿੱਚ ਜਰਨਲ, ਪਿਛੜੀਆਂ ਅਤੇ ਹੋਰ ਜਾਤੀਆਂ ਦੇ ਲੜਕਿਆਂ ਨੂੰ ਮੁਫਤ ਵਰਦੀ ਦੀ ਸਹੂਲਤ ਤੋਂ ਵਾਂਝੇ ਰੱਖਿਆ ਗਿਆ ਹੈ। ਇਸ ਮਾਮਲੇ ਦਾ ਗੰਭੀਰ ਨੋਟਿਸ ਲੈਦਿਆਂ ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐਫ.) ਵੱਲੋਂ ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਤੱਕ ਦੇ ਸਾਰੇ ਵਰਗਾਂ ਦੇ ਹੀ ਵਿਦਿਆਰਥੀਆਂ ਨੂੰ ਹਰੇਕ ਸੈਸ਼ਨ ਲਈ ਘੱਟੋ ਘੱਟ ਦੋ ਸੈੱਟ ਵਰਦੀਆਂ ਦੇ ਮੁਫ਼ਤ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਹੈ।
ਡੀ.ਟੀ.ਐੱਫ. ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਵੱਲੋਂ ਬੱਚਿਆਂ ਨੂੰ ਮਿਲਣ ਵਾਲੀ ਨਿਗੂਣੀ ਵਰਦੀ ਰਾਸ਼ੀ ਪ੍ਰਤੀ ਸਵਾਲ ਚੁਕਦੇ ਹੋਏ ਕਿਹਾ ਕਿ ਅੱਜ ਜਦੋਂ ਬਜ਼ਾਰ ਵਿੱਚ ਹਰ ਚੀਜ਼ ਮਹਿੰਗਾਈ ਦੀ ਮਾਰ ਹੇਠਾ ਹੈ ਤਾਂ ਉਸ ਦੌਰ ਚ ਮਹਿਜ 600 ਰੁਪਏ ਵਿੱਚ ਵਿਦਿਆਰਥੀਆਂ ਨੂੰ ਵਰਦੀ ਦੇ ਸਾਰੇ ਨਗ ਚੰਗੀ ਗੁਣਵੱਤਾ ਅਨੁਸਾਰ ਪੂਰੇ ਕਰਨੇ ਬਹੁਤ ਮੁਸ਼ਕਿਲ ਹਨ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਵੀ ਪਹਿਲੀਆਂ ਸਰਕਾਰਾਂ ਦੀ ਤਰ੍ਹਾਂ ਸਿੱਖਿਆ ਦੇ ਖੇਤਰ ਨੂੰ ਤਰਜੀਹ ਦੇਣ ਦਾ ਕੇਵਲ ਫੋਕਾ ਦਾਅਵਾ ਕਰਦੀ ਹੀ ਨਜ਼ਰ ਆ ਰਹੀ ਹੈ। ਇਸੇ ਕਰਕੇ ਸਾਰੇ ਦੇ ਸਾਰੇ ਵਿਦਿਆਰਥੀਆਂ ਨੂੰ ਮੁਫ਼ਤ ਅਤੇ ਮਿਆਰੀ ਵਰਦੀ ਮੁਹੱਈਆ ਕਰਵਾਉਣ ਤੋਂ ਟਾਲਾ ਵੱਟਿਆ ਜਾ ਰਿਹਾ ਹੈ।
ਡੀਟੀਐਫ ਦੇ ਸੂਬਾਈ ਆਗੂਆਂ ਗੁਰਪਿਆਰ ਕੋਟਲੀ, ਰਾਜੀਵ ਬਰਨਾਲਾ, ਬੇਅੰਤ ਫੂਲੇਵਾਲਾ, ਜਗਪਾਲ ਬੰਗੀ, ਰਘਵੀਰ ਭਵਾਨੀਗਡ਼੍ਹ, ਜਸਵਿੰਦਰ ਔਜਲਾ ਅਤੇ ਦਲਜੀਤ ਸਫੀਪੁਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜਨ ਵਾਲੇ ਜਰਨਲ ਅਤੇ ਪਿਛੜੀਆਂ ਜਾਤੀਆਂ ਦੇ ਲੜਕੇ ਵੀ ਬਿਨਾਂ ਕਿਸੇ ਵਿਤਕਰੇ ਦੇ ਵਰਦੀ ਲੈਣ ਦੇ ਪੂਰੇ ਹੱਕਦਾਰ ਹਨ। ਕਿਉਂਕਿ ਇਹ ਤੱਥ ਹੈ ਕਿ, ਇਨ੍ਹਾਂ ਸਕੂਲਾਂ ਵਿੱਚ ਪੜ੍ਹਨ ਵਾਲੇ ਜ਼ਿਆਦਾਤਰ ਵਿਦਿਆਰਥੀ ਕਮਜ਼ੋਰ ਆਰਥਿਕਤਾ ਵਾਲੇ ਪਰਿਵਾਰਾਂ ਨਾਲ ਸਬੰਧਤ ਹਨ। ਇਸ ਮੌਕੇ ਹਰਜਿੰਦਰ ਸਿੰਘ ਵਡਾਲਾ ਬਾਂਗਰ, ਪਵਨ ਕੁਮਾਰ ਨਛੱਤਰ ਸਿੰਘ ਤਰਨਤਾਰਨ, ਰੁਪਿੰਦਰ ਪਾਲ ਗਿੱਲ, ਤੇਜਿੰਦਰ ਸਿੰਘ, ਸੁਖਦੇਵ ਡਾਨਸੀਵਾਲ ਨੇ ਪੰਜਾਬ ਸਰਕਾਰ ਪਾਸੋਂ ਪ੍ਰੀ ਪ੍ਰਾਇਮਰੀ ਤੋਂ ਬਾਰਵੀਂ ਜਮਾਤ ਤੱਕ ਦੇ ਸਾਰੇ ਵਰਗਾਂ ਨਾਲ ਸਬੰਧਿਤ ਵਿਦਿਆਰਥੀਆਂ ਨੂੰ, ਸਰਦੀ ਅਤੇ ਗਰਮੀ ਲਈ ਵੱਖਰੀ-ਵੱਖਰੀ ਮੁਫਤ ਵਰਦੀਆਂ ਮੁਹੱਈਆ ਕਰਵਾਉਣ ਅਤੇ ਵਰਦੀ ਗਰਾਂਟ ਵਿੱਚ ਵੀ ਢੁੱਕਵਾਂ ਵਾਧਾ ਕਰਨ ਦੀ ਮੰਗ ਕੀਤੀ।
PSEB 10TH -12TH BOARD RESULT MAY 2022: ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਨਤੀਜੇ ਸਬੰਧੀ ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਵੱਡੀ ਅਪਡੇਟ
ਸਮੂਹ ਸਰਕਾਰੀ, ਅਰਧ-ਸਰਕਾਰੀ, ਐਫੀਲੀਏਟਿਡ ਅਤੇ ਐਸੋਸੀਏਟਿਡ ਸਕੂਲਾਂ ਦੇ ਸਕੂਲ ਮੁੱਖੀਆਂ / ਪ੍ਰਿੰਸੀਪਲ ਨੂੰ ਦੱਸਿਆ ਜਾਂਦਾ ਹੈ ਕਿ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਸੈਸ਼ਨ-2021-22 ਵਿੱਚ ਜਿਨ੍ਹਾਂ ਪ੍ਰੀਖਿਆਰਥੀਆਂ ਨੂੰ ਟਰਮ-2 ਦੀ ਪ੍ਰੀਖਿਆ ਦੇ ਰੋਲ ਨੰਬਰ ਜਾਰੀ ਹੋਏ, ਪਰ ਵੱਖ-ਵੱਖ ਕਾਰਨਾਂ ਕਰਕੇ ਅਪੀਅਰ ਨਹੀਂ ਹੋ ਸਕੇ ।
IDBI BANK RECRUITMENT 2022: 1544 ਅਸਾਮੀਆਂ ਤੇ ਭਰਤੀ, ਨੋਟਿਫਿਕੇਸਨ ਜਾਰੀ
IDBI Bank Ltd., invites online applications from eligible candidates for the post of Executives and Assistant Manager, Grade- ‘A’, from the eligible candidates.
IDBI BANK RECRUITMENT 2022 IMPORTANT DETAILS
Name of posts : Executives
Number of posts: 1044
Name of posts : Assistant Manager
Number of posts : 500
IDBI BANK RECRUITMENT | IMPORTANT DETAILS |
---|---|
Organisation | Industrial development bank of India ( IDBI ) |
Post name | Executive and Assistant Manager |
How to apply | online |
Online application starts | from 3rd June 2022 |
official website | www.idbibank.in |
IDBI BANK RECRUITMENT 2022 | IMPORTANT Dates |
---|---|
Started of online application | 3rd June 2022 |
Last date of application | 17 June 2022 |
Last date to fees deposit | 17 June 2022 |
IDBI Download Admit Card | June 2022 |
IDBI online test date | 9th July 2022 |
IDBI BANK VACANCY 2022 | Executive | Assistant Manager |
---|---|---|
General | 418 | 200 |
SC | 175 | 121 |
ST | 79 | 28 |
OBC | 268 | 101 |
EWS | 104 | 50 |
PHC | 41 | 20 |