Labels
Thursday, 9 June 2022
NATIONAL TEACHER AWARD 2022: ਅਧਿਆਪਕ ਨੈਸ਼ਨਲ ਅਵਾਰਡ ਲਈ ਅਰਜ਼ੀਆਂ ਮੰਗੀਆਂ, ਇੰਜ ਕਰੋ ਆਨਲਾਈਨ ਅਪਲਾਈ
BREAKING NEWS: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਲਿਆ ਵੱਡਾ ਫੈਸਲਾ
ਚੰਡੀਗੜ੍ਹ 9 ਜੂਨ
ਪੰਜਾਬ ਸਰਕਾਰ ਦਾ ਕਿਸਾਨਾਂ ਦੇ ਹੱਕ ‘ਚ ਇੱਕ ਵੱਡਾ ਫ਼ੈਸਲਾ ਲਿਆ ਗਿਆ ਗਿਆ ਹੈ , ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਫੈਸਲੇ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ
"ਪੰਜਾਬ ਸਰਕਾਰ ਦਾ ਕਿਸਾਨਾਂ ਦੇ ਹੱਕ ‘ਚ ਇੱਕ ਵੱਡਾ ਫ਼ੈਸਲਾ ਸਾਂਝਾ ਕਰਦੇ ਮੈਨੂੰ ਬੜੀ ਖ਼ੁਸ਼ੀ ਹੋ ਰਹੀ ਹੈ..ਟਿਊਬਵੈੱਲ ‘ਤੇ ਲੋਡ ਵਧਾਉਣ ਦਾ ਖਰਚਾ ₹4750 ਪ੍ਰਤੀ ਹਾਰਸ-ਪਾਵਰ ਤੋਂ ਘਟਾ ਕੇ ₹2500 ਕਰ ਦਿੱਤਾ ਗਿਆ ਹੈ..ਹਜ਼ਾਰਾ ਕਿਸਾਨਾਂ ਨੂੰ ਫ਼ਾਇਦਾ ਹੋਵੇਗਾ..ਅਸੀਂ ਖੇਤੀ ਨੂੰ ਮਜਬੂਰੀ ਦਾ ਨਹੀਂ ਸਗੋਂ ਲਾਹੇਵੰਦ ਧੰਦਾ ਬਣਾਉਣਾ ਚਾਹੁੰਦੇ ਹਾਂ.. "
ਪੰਜਾਬ ਸਰਕਾਰ ਦਾ ਕਿਸਾਨਾਂ ਦੇ ਹੱਕ ‘ਚ ਇੱਕ ਵੱਡਾ ਫ਼ੈਸਲਾ ਸਾਂਝਾ ਕਰਦੇ ਮੈਨੂੰ ਬੜੀ ਖ਼ੁਸ਼ੀ ਹੋ ਰਹੀ ਹੈ..ਟਿਊਬਵੈੱਲ ‘ਤੇ ਲੋਡ ਵਧਾਉਣ ਦਾ ਖਰਚਾ ₹4750 ਪ੍ਰਤੀ ਹਾਰਸ-ਪਾਵਰ ਤੋਂ ਘਟਾ ਕੇ ₹2500 ਕਰ ਦਿੱਤਾ ਗਿਆ ਹੈ..ਹਜ਼ਾਰਾ ਕਿਸਾਨਾਂ ਨੂੰ ਫ਼ਾਇਦਾ ਹੋਵੇਗਾ..ਅਸੀਂ ਖੇਤੀ ਨੂੰ ਮਜਬੂਰੀ ਦਾ ਨਹੀਂ ਸਗੋਂ ਲਾਹੇਵੰਦ ਧੰਦਾ ਬਣਾਉਣਾ ਚਾਹੁੰਦੇ ਹਾਂ.. pic.twitter.com/3rS6ZFAYpJ
— Bhagwant Mann (@BhagwantMann) June 9, 2022
ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ ਵਿੱਤ ਮੰਤਰੀ ਨਾਲ ਮੀਟਿੰਗ, ਮਾਣ-ਭੱਤਾ ਵਰਕਰਾਂ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਸੰਬੰਧੀ ਵਿੱਤ ਮੰਤਰੀ ਨੇ ਦਿੱਤੇ ਹਾਂ ਪੱਖੀ ਭਰੋਸੇ
*ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ ਵਿੱਤ ਮੰਤਰੀ ਨਾਲ ਮੀਟਿੰਗ*
*ਮਾਣ-ਭੱਤਾ ਵਰਕਰਾਂ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਸੰਬੰਧੀ ਵਿੱਤ ਮੰਤਰੀ ਨੇ ਦਿੱਤੇ ਹਾਂ ਪੱਖੀ ਭਰੋਸੇ*
ਚੰਡੀਗੜ੍ਹ :09 ਜੂਨ ( ): ਪੰਜਾਬ ਵਿੱਚ ਕੰਮ ਕਰਦੇ ਮਾਣ-ਭੱਤਾ ਵਰਕਰਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਦੇ 13 ਮੈਂਬਰੀ ਵਫ਼ਦ ਦੀ ਮਹੱਤਵਪੂਰਣ ਮੀਟਿੰਗ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਸਥਾਨਕ ਸਿਵਲ ਸਕੱਤਰੇਤ ਵਿਖੇ ਹੋਈ।
ਮੀਟਿੰਗ ਤੋਂ ਬਾਅਦ ਪ੍ਰੈੱਸ ਦੇ ਨਾਮ ਬਿਆਨ ਜਾਰੀ ਕਰਦਿਆਂ ਸਾਂਝੇ ਫਰੰਟ ਦੇ ਕਨਵੀਨਰਾਂ ਸਤੀਸ਼ ਰਾਣਾ, ਜਰਮਨਜੀਤ ਸਿੰਘ, ਰਣਜੀਤ ਸਿੰਘ ਰਾਣਵਾਂ, ਸੁਖਦੇਵ ਸਿੰਘ ਸੈਣੀ, ਬਾਜ ਸਿੰਘ ਖਹਿਰਾ, ਜਸਵੀਰ ਤਲਵਾੜਾ ਅਤੇ ਸੁਖਜੀਤ ਸਿੰਘ ਨੇ ਆਖਿਆ ਕਿ ਤਨਖਾਹ ਕਮਿਸ਼ਨ ਵਿੱਚ ਮੁਲਾਜ਼ਮ ਤੇ ਪੈਨਸ਼ਨਰ ਪੱਖੀ ਸੋਧਾਂ ਕਰਵਾਉਣ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਵਾਉਣ, ਹਰ ਤਰਾਂ ਦੇ ਕੱਚੇ ਮੁਲਾਜ਼ਮ ਪੱਕੇ ਕਰਵਾਉਣ, ਮਾਣ-ਭੱਤਾ ਵਰਕਰਾਂ ਤੇ ਘੱਟੋ-ਘੱਟ ਉਜਰਤਾਂ ਕਾਨੂੰਨ ਲਾਗੂ ਕਰਵਾਉਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣ, 17 ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਮੁਲਾਜ਼ਮਾਂ ਉੱਤੇ ਪੰਜਾਬ ਦੇ ਤਨਖਾਹ ਸਕੇਲ ਲਾਗੂ ਕਰਵਾਉਣ, ਪਰਖਕਾਲ ਦੌਰਾਨ ਮੁੱਢਲੀ ਤਨਖਾਹ ਦੇਣ ਵਾਲੇ 15-01-2015 ਅਤੇ 05-09-2016 ਦੇ ਪੱਤਰ ਰੱਦ ਕਰਵਾਉਣ, ਰੋਕੇ ਗਏ ਭੱਤੇ ਅਤੇ ਏ.ਸੀ.ਪੀ. ਬਹਾਲ ਕਰਵਾਉਣ, ਵੱਖ-ਵੱਖ ਵਿਭਾਗਾਂ ਵਿੱਚ ਪੁਨਰਗਠਨ ਦੇ ਨਾਮ ਹੇਠ ਖਤਮ ਕੀਤੀਆਂ ਹਜਾਰਾਂ ਅਸਾਮੀਆਂ ਬਹਾਲ ਕਰਕੇ ਸਮੁੱਚੀਆਂ ਖਾਲੀ ਅਸਾਮੀਆਂ ਤੇ ਭਰਤੀ ਕਰਵਾਉਣ, ਕੈਸ਼ਲੈੱਸ ਹੈਲਥ ਸਕੀਮ ਸੋਧ ਕੇ ਲਾਗੂ ਕਰਨ , ਮੁਲਾਜ਼ਮਾਂ ਤੇ ਲਾਗੂ ਕੀਤਾ ਗਿਆ 200 ਰੁਪਏ ਮਹੀਨਾ ਵਿਕਾਸ ਟੈਕਸ ਰੱਦ ਕਰਵਾਉਣ, ਝੂਠੇ ਪੁਲਿਸ ਕੇਸ ਰੱਦ ਕਰਵਾਉਣ ਅਤੇ ਐਲ ਟੀ ਸੀ ਸਬੰਧੀ 30 ਮਈ ਨੂੰ ਜਾਰੀ ਪੱਤਰ ਵਾਪਸ ਕਰਨ ਸਮੇਤ ਵੱਖ-ਵੱਖ ਮੰਗਾਂ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਵਿਚਾਰ ਚਰਚਾ ਕੀਤੀ ਗਈ। ਆਗੂਆਂ ਨੇ ਆਖਿਆ ਵਿੱਤ ਮੰਤਰੀ ਵੱਲੋਂ ਆਖਿਆ ਗਿਆ ਹੈ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਪ੍ਰਕਿਰਿਆ ਵਿਚਾਰ ਅਧੀਨ ਹੈ ਅਤੇ ਬਜਟ ਸੈਸ਼ਨ ਦੌਰਾਨ ਇਸ ਸਬੰਧੀ ਆਖ਼ਰੀ ਫ਼ੈਸਲਾ ਲਿਆ ਜਾਵੇਗਾ। ਆਊਟਸੋਰਸ ਮੁਲਾਜ਼ਮਾਂ ਇਸ ਸਬੰਧੀ ਵਿੱਤ ਮੰਤਰੀ ਨੇ ਆਖਿਆ ਕਿ ਇਹਨਾਂ ਮੁਲਾਜ਼ਮਾਂ ਨੂੰ ਵੱਖ-ਵੱਖ ਠੇਕੇਦਾਰਾਂ ਅਤੇ ਕੰਪਨੀਆਂ ਦੀ ਬਜਾਏ ਐਂਪਲਾਇਮੈਂਟ ਐਕਸਚੇਂਜ ਅਫ਼ਸਰ ਰਾਹੀਂ ਸਰਕਾਰ ਦੇ ਅਧੀਨ ਲਿਆਉਣ ਲਈ ਵਿਚਾਰ ਚੱਲ ਰਹੀ ਹੈ। ਵਿੱਤ ਮੰਤਰੀ ਦੁਆਰਾ ਸਬੰਧਤ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਪੰਜਾਬ ਵਿੱਚ ਕੰਮ ਕਰਦੇ ਸਮੂਹ ਆਊਟਸੋਰਸ ਮੁਲਾਜ਼ਮਾਂ ਦਾ ਡੈਟਾ 20 ਦਿਨਾਂ ਦੇ ਵਿੱਚ ਵਿੱਚ ਇਕੱਤਰ ਕੀਤਾ ਜਾਵੇ। ਵਿੱਤ ਮੰਤਰੀ ਦੁਆਰਾ ਭਰੋਸਾ ਦਿੱਤਾ ਗਿਆ ਕਿ ਸਾਂਝੇ ਫਰੰਟ ਦੀਆਂ ਬਹੁਤੀਆਂ ਮੰਗਾਂ ਵਿਧਾਨ ਸਭਾ ਸੈਸ਼ਨ ਦੌਰਾਨ ਬਜਟ ਵਿੱਚ ਵਾਧਾ ਕਰਕੇ ਹੱਲ ਕਰ ਦਿੱਤੀਆਂ ਜਾਣਗੀਆਂ। ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਸਬੰਧੀ ਵਿੱਤ ਮੰਤਰੀ ਨੇ ਆਖਿਆ ਕਿ ਸਰਕਾਰ ਮਸਲੇ ਦੇ ਹੱਲ ਲਈ ਛੱਤੀਸਗੜ੍ਹ ਅਤੇ ਰਾਜਸਥਾਨ ਸਮੇਤ ਚਾਰ ਰਾਜਾਂ ਤੋਂ ਜਾਣਕਾਰੀ ਮੰਗੀ ਗਈ ਹੈ। ਝੂਠੇ ਪੁਲਿਸ ਕੇਸ ਰੱਦ ਕਰਨ ਸੰਬੰਧੀ ਵੀ ਸਰਕਾਰ ਵੱਲੋਂ ਹਾਮੀ ਭਰੀ ਗਈ।
ਵਫ਼ਦ ਵਿੱਚ ਸ਼ਾਮਿਲ ਆਗੂਆਂ ਹਰਦੀਪ ਟੋਡਰਪੁਰ, ਕਰਤਾਰ ਸਿੰਘ ਪਾਲ , ਕੁਲਬੀਰ ਮੋਗਾ, ਮਨਜੀਤ ਸਿੰਘ ਸੈਣੀ, ਵਰਿੰਦਰ ਵਿੱਕੀ ਅਤੇ ਰਣਵੀਰ ਸਿੰਘ ਨੇ ਆਖਿਆ ਕਿ ਆਸ ਕਰਦੇ ਹਨ ਕਿ ਵਿੱਤ ਮੰਤਰੀ ਦੁਆਰਾ ਕੀਤੇ ਵਾਅਦੇ ਲਾਜ਼ਮੀ ਤੌਰ ਤੇ ਪੂਰੇ ਕੀਤੇ ਜਾਣਗੇ ਪਰ ਜੇਕਰ ਸਰਕਾਰ ਨੇ ਬਜਟ ਸੈਸ਼ਨ ਦੌਰਾਨ ਇਨ੍ਹਾਂ ਮਸਲਿਆਂ ਦਾ ਠੋਸ ਹੱਲ ਨਾ ਕੀਤਾ ਗਿਆ ਤਾਂ ਸਾਂਝੇ ਫਰੰਟ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਸੰਘਰਸ਼ ਕੀਤਾ ਜਾਵੇਗਾ।
*ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ*
ਚੰਡੀਗੜ੍ਹ 9 ਜੂਨ (ਹਰਦੀਪ ਸਿੰਘ ਸਿੱਧੂ )ਪੰਜਾਬ ‘ਚ ਮੁਲਾਜ਼ਮਾਂ ਲਈ ਹੋਵੇਗੀ ਪੁਰਾਣੀ ਪੈਨਸ਼ਨ ਸਕੀਮ ਬਹਾਲੀ,17 ਦਾ ਝੰਡਾ ਮਾਰਚ ਮੁਲਤਵੀ
ਪੰਜਾਬ ‘ਚ ਮੁਲਾਜ਼ਮਾਂ ਲਈ ਹੋਵੇਗੀ ਪੁਰਾਣੀ ਪੈਨਸ਼ਨ ਸਕੀਮ ਬਹਾਲੀ,17 ਦਾ ਝੰਡਾ ਮਾਰਚ ਮੁਲਤਵੀ
ਵਿੱਤ ਮੰਤਰੀ ਹਰਪਾਲ ਚੀਮਾ ਨਾਲ ਅਹਿਮ ਮੀਟਿੰਗ
CHANDIGARH , 9 JUNE 2022
ਪੰਜਾਬ ਸਕੱਤਰੇਤ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਯੂਨੀਅਨ ਤੇ ਸੂਬਾਈ ਵਫ਼ਦ ਸੁਖਜੀਤ ਸਿੰਘ ਸੂਬਾ ਪ੍ਰਧਾਨ, ਰਣਬੀਰ ਸਿੰਘ ਢੰਡੇ ਜਨਰਲ ਸਕੱਤਰ, ਹਰਵੀਰ ਢੀਡਸਾ ਸੀਨੀਅਰ ਮੀਤ ਪ੍ਰਧਾਨ, ਪ੍ਰਭਜੋਤ ਸਿੰਘ ਮੀਤ ਪ੍ਰਧਾਨ, ਪਰਮਿੰਦਰ ਸਿੰਘ, ਦੀਦਾਰ ਸਿੰਘ ਜ਼ਿਲ੍ਹਾ ਪ੍ਰਧਾਨ ਸੰਗਰੂਰ, ਧਰਮਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਮਾਨਸਾ, ਅਮਨਿੰਦਰ ਸਿੰਘ ਸਹਾਇਕ ਪ੍ਰੈਸ ਸਕੱਤਰ, ਸੰਜੀਵ ਕੁਮਾਰ ਰੋਪੜ ਦੀ ਮੀਟਿੰਗ ਬਹੁਤ ਸੁਖਾਵੇ ਮਾਹੌਲ ਵਿੱਚ ਹੋਈ।
ਵਿੱਤ ਮੰਤਰੀ ਨੂੰ ਉਨ੍ਹਾਂ ਵੱਲੋਂ ਪਟਿਆਲ਼ਾ ਰੈਲੀ ਵਿੱਚ ਕੀਤੇ ਗਏ ਵਾਅਦੇ ਨੂੰ ਯਾਦ ਕਰਵਾਇਆ ਗਿਆ। ਜਿਸ ਉਪਰੰਤ ਵਿੱਤ ਮੰਤਰੀ ਨੇ ਕਿਹਾ ਕਿ ਉਹ ਜਲਦ ਹੀ ਰਾਜਸਥਾਨ ਤੇ ਛੱਤੀਸਗੜ੍ਹ ਸਰਕਾਰ ਦੇ ਪੁਰਾਣੀ ਪੈਨਸ਼ਨ ਸਕੀਮ ਸੰਬੰਧੀ ਲਏ ਗਏ ਫੈਸਲੇ ਦੀ ਕਾਪੀ ਸਰਕਾਰੀ ਤੋਰ ਤੇ ਮੰਗਵਾ ਰਹੇ ਹਨ। ਜਥੇਬੰਦੀ ਵੱਲੋਂ ਆਪਣੇ ਤੋਰ ਤੇ ਉਕਤ ਕਾਪੀਆਂ ਅਤੇ ਦਿੱਲੀ ਵਿਧਾਨ ਸਭਾ ਦਾ ਮਤਾ ਦਿੱਤਾ ਗਿਆ।
- PSEB TERM 2 RESULT : PSEB TERM 2 RESULT DOWNLOAD HERE
- PSEB SCHOOL PRINCIPAL RECRUITMENT 2022: ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਸਬੰਧੀ ਨਵੀਂ ਅਪਡੇਟ
ਪੁਰਾਣੀ ਪੈਨਸ਼ਨ ਸਕੀਮ ਦੇ ਲਾਭਾਂ ਤੇ ਨਵੀਂ ਪੈਨਸ਼ਨ ਸਕੀਮ ਦੇ ਨੁਕਸਾਨ ਬਾਰੇ ਵਿੱਤ ਮੰਤਰੀ ਤੇ ਅਧਿਕਾਰੀਆਂ ਨਾਲ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਵਿੱਤ ਮੰਤਰੀ ਵੱਲੋਂ ਯੂਨੀਅਨ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਕੁੱਝ ਸਮਾ ਸਰਕਾਰ ਨੂੰ ਦਿੱਤਾ ਜਾਵੇ ਤਾ ਕਿ ਸਰਕਾਰ ਪੱਧਰ ਤੇ ਜੋ ਵੀ ਕਾਰਵਾਈ ਕੀਤੀ ਜਾਣੀ ਹੈ, ਉਸ ਸੰਬੰਧੀ ਤਿਆਰੀ ਕਰ ਲਈ ਜਾਵੇ।
ਵਿੱਤ ਮੰਤਰੀ/ਅਧਿਕਾਰੀ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਪ੍ਰਤੀ ਹਾਂ-ਪੱਖੀ ਸਨ। ਆਖੀਰ ਵਿੱਚ ਵਿੱਤ ਮੰਤਰੀ ਵੱਲੋਂ ਕਿਹਾ ਗਿਆ ਕਿ ਇਸ ਸੰਬੰਧੀ ਲਗਾਤਾਰ ਮੀਟਿੰਗਾਂ ਯੂਨੀਅਨ ਨਾਲ ਚੱਲਦੀਆਂ ਰਹਿਣਗੀਆਂ। ਹਰ ਸ਼ੰਘਰਸ਼ ਦਾ ਮਕਸਦ ਸਰਕਾਰ ਨਾਲ ਗੱਲ-ਬਾਤ ਰਾਹੀ ਮਸਲੇ ਨੂੰ ਹੱਲ ਕਰਵਾਉਣਾ ਹੁੰਦਾ ਹੈ। ਸਰਕਾਰ ਦੇ ਹਾਂ ਪੱਖੀ ਰਵੱਈਏ ਨੂੰ ਮੁੱਖ ਰੱਖਦੇ ਹੋਏ ਮਿਤੀ 17 ਜੂਨ 2022 ਨੂੰ ਸੰਗਰੂਰ ਵਿਖੇ ਰੱਖਿਆ ਝੰਡਾ/ਵਹੀਕਲ ਮਾਰਚ ਮੁਲਤਵੀ ਕੀਤਾ ਜਾਂਦਾ ਹੈ।
PGIMER STAFF NURSE RECRUITMENT: PGIMER INVITE APPLICATION FOR RECRUITMENT OF STAFF NURSE, DATA ENTRY OPERATOR AND OTHE POSTS
PGIMER STAFF NURSE RECRUITMENT 2022
Applications are invited for the following posts on contract basis in the extramural research project under Dr. Nusrat Shafiq, Professor, in the Department of Pharmacology, PGIMER, Chandigarh.