Friday, 17 June 2022

ਫ਼ੌਜ ਭਰਤੀ ਲਈ ਪ੍ਰੀਖਿਆ ਨਾ ਲਏ ਜਾਣ ਦੇ ਵਿਰੋਧ 'ਚ ਉਮੀਦਵਾਰਾਂ ਵੱਲੋਂ ਮੁੱਖ ਮੰਤਰੀ ਮਾਨ ਦੀ ਰਿਹਾਇਸ਼ ਅੱਗੇ ਧਰਨਾ

 ਫ਼ੌਜ ਭਰਤੀ ਲਈ ਪ੍ਰੀਖਿਆ ਨਾ ਲਏ ਜਾਣ ਦੇ ਵਿਰੋਧ 'ਚ ਉਮੀਦਵਾਰਾਂ ਵੱਲੋਂ ਮੁੱਖ ਮੰਤਰੀ ਮਾਨ ਦੀ ਰਿਹਾਇਸ਼ ਅੱਗੇ ਧਰਨਾ


ਫੌਜ 'ਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਦਾ ਕੇਂਦਰ ਸਰਕਾਰ ਖਿਲਾਫ ਫੁੱਟਿਆ ਗੁੱਸਾ


ਕੇਂਦਰ ਸਰਕਾਰ ਵੱਲੋਂ ਫੌਜ 'ਚ ਭਰਤੀ ਲਈ ਲਿਆਂਦੀ ਨਵੀਂ 'ਅਗਨੀਪੱਥ' ਯੋਜਨਾ ਖਿਲਾਫ ਸੰਗਰੂਰ 'ਚ ਭਾਰੀ ਗਿਣਤੀ ਨੌਜਵਾਨਾਂ ਨੇ ਕੀਤਾ ਵਿਰੋਧ ਪ੍ਰਦਰਸ਼ਨ


ਦਲਜੀਤ ਕੌਰ ਭਵਾਨੀਗੜ੍ਹ


ਸੰਗਰੂਰ, 17, ਜੂਨ, 2022: ਅੱਜ ਫ਼ੌਜ ਭਰਤੀ ਵਿਚ ਪ੍ਰੀਖਿਆ ਨਾ ਲਏ ਜਾਣ ਤੋਂ ਖ਼ਫ਼ਾ ਉਮੀਦਵਾਰਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਰੋਸ ਧਰਨਾ ਦਿੱਤਾ ਗਿਆ। ਇਸ ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਸਰਕਾਰ ਨੇ ਪਿਛਲੇ ਦੋ ਸਾਲ ਤੋਂ ਆਰਮੀ ਭਰਤੀ ਸਬੰਧੀ ਲਿਖਤੀ ਪ੍ਰਰੀਖਿਆ ਨਹੀਂ ਲਈ ਜਦਕਿ ਫਿਜ਼ੀਕਲ ਟੈਸਟ ਪਾਸ ਕਰ ਚੁੱਕੇ ਹਨ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਅਗਨੀਪੱਥ ਯੋਜਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਇਹ ਯੋਜਨਾ ਨਾਲ ਨੌਜਵਾਨਾਂ ਦਾ ਭਵਿੱਖ ਖਤਰੇ ਵਿਚ ਹੋਵੇਗਾ ਕਿਉਂਕਿ ਇਸ ਵਿੱਚ ਸਾਢੇ ਸਤਾਰਾਂ ਸਾਲ ਤੋਂ ਤੇਈ ਸਾਲ ਤੱਕ ਦੇ ਨੌਜਵਾਨਾਂ ਨੂੰ ਭਰਤੀ ਕੀਤੇ ਜਾਣ ਦੀ ਯੋਜਨਾ ਹੈ, ਜਿਸ ਨਾਲ ਉਸ ਤੋਂ ਬਾਅਦ ਨੌਜਵਾਨ ਦਾ ਭਵਿੱਖ ਧੁੰਦਲਾ ਹੋ ਜਾਵੇਗਾ।ਉਨ੍ਹਾਂ ਮੰਗ ਕੀਤੀ ਕਿ ਸੈਨਾ ਦੀ ਭਰਤੀ ਦੀ ਪ੍ਰੀਖਿਆ ਲਈ ਜਾਵੇ, ਅਗਨੀਪੱਥ ਯੋਜਨਾ ਰੱਦ ਕੀਤੀ ਜਾਵੇ ਅਤੇ ਓਵਰਏਜ ਹੋਏ ਉਮੀਦਵਾਰਾਂ ਨੂੰ ਭਰਤੀ ਵਿੱਚ ਸ਼ਾਮਲ ਕੀਤਾ ਜਾਵੇ। ਇਸ ਸਬੰਧੀ ਮਨਪ੍ਰਰੀਤ ਸਿੰਘ ਨਮੋਲ ਨੇ ਦੱਸਿਆ ਕਿ ਉਨ੍ਹਾਂ ਦੀ ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਹੋਈ ਹੈ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਉਹ ਤੁਹਾਡੇ ਮਸਲੇ ਸਬੰਧੀ ਪੰਜਾਬ ਦੇ ਰਾਜਪਾਲ ਨੂੰ ਮਿਲਣ ਦਾ ਸਮਾਂ ਲੈਣਗੇ ਤਾਂ ਕਿ ਮਸਲਾ ਕੇਂਦਰ ਸਰਕਾਰ ਤੱਕ ਲਿਜਾਇਆ ਜਾ ਸਕੇ।


ਆਗੂਆਂ ਨੇ ਕਿਹਾ ਕਿ ਦੋ ਸਾਲ ਤੋਂ ਫੌਜ 'ਚ ਭਰਤੀ 'ਤੇ ਰੋਕ ਲਗਾਉਣ ਤੋਂ ਬਾਅਦ ਕੇਂਦਰ ਦਾ ਨਵਾਂ ਫਰਮਾਨ ਕਿ 4 ਸਾਲ ਫੌਜ 'ਚ ਰਹੋ ਅਤੇ ਬਾਅਦ ‘ਚ ਪੈਨਸ਼ਨ ਵੀ ਨਾ ਮਿਲੇ, ਇਹ ਫੌਜ ਦਾ ਵੀ ਅਪਮਾਨ ਹੈ। ਦੇਸ਼ ਭਰ ਦੇ ਨੌਜਵਾਨਾਂ ਵਿੱਚ ਇਸ ਦੇ ਖਿਲਾਫ਼ ਜ਼ਬਰਦਸਤ ਰੋਸ ਹੈ।


ਇਸ ਮੌਕੇ ਆਰਮੀ ਭਰਤੀ ਸੰਘਰਸ਼ ਕਮੇਟੀ ਦਾ ਗਠਨ ਕੀਤਾ। ਜਿਸ ਵਿਚ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ਵਿਚ ਕੁਲਦੀਪ ਸਿੰਘ ਭਵਾਨੀਗੜ੍ਹ, ਮਨਪ੍ਰਰੀਤ ਸਿੰਘ ਨਮੋਲ, ਅਮਰਜੀਤ ਸਿੰਘ ਚਾਉਕੇ, ਧਰਮਪ੍ਰਰੀਤ ਸਿੰਘ ਆਲਮਪੁਰ ਮੰਦਰਾ, ਕੁਲਦੀਪ ਸਿੰਘ ਫਾਜ਼ਿਲਕਾ, ਨਵਦੀਪ ਸਿੰਘ ਢਿੱਲਵਾਂ, ਕਰਨਵੀਰ ਸਿੰਘ ਗਹਿਲਾਂ, ਦਰਸ਼ਨ ਸਿੰਘ ਮਾਨਸਾ, ਗੈਵੀ ਨਾਗਰਾ, ਜਸਪਾਲ ਤੋਲੋਵਾਲੀਆ ਅਤੇ ਬਿੰਦਰ ਔਲਖ ਆਦਿ ਨੂੰ ਸ਼ਾਮਿਲ ਕੀਤਾ ਗਿਆ।

ਬਤੌਰ ਸੰਸਦ ਮੈਂਬਰ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਕਦੇ ਵੀ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਸਦ ਜਾਂ ਸੜਕ 'ਤੇ ਆਵਾਜ਼ ਨਹੀ ਚੁੱਕੀ: ਭਗਵੰਤ ਮਾਨ

 ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੇ ਹੱਕ ਵਿੱਚ 'ਚ ‘ਰੋਡ ਸ਼ੋਅ’ ਬਤੌਰ ਸੰਸਦ ਮੈਂਬਰ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਕਦੇ ਵੀ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਸਦ ਜਾਂ ਸੜਕ 'ਤੇ ਆਵਾਜ਼ ਨਹੀ ਚੁੱਕੀ: ਭਗਵੰਤ ਮਾਨਜਿਹੜੇ ਕੰਮ 75 ਸਾਲਾਂ ’ਚ ਨਹੀਂ ਹੋਏ, ਸਾਡੀ ਸਰਕਾਰ ਨੇ ਤਿੰਨ ਮਹੀਨਿਆਂ 'ਚ ਕਰਕੇ ਦਿਖਾਏ: ਭਗਵੰਤ ਮਾਨਹਰ ਰੋਜ਼ ਆਪਣੀ ਕਲਮ ਨੂੰ ਮੱਥਾ ਟੇਕਦਾ ਹਾਂ, ਪਿਛਲੇ ਤਿੰਨ ਮਹੀਨਿਆਂ 'ਚ ਸਿਰਫ਼ ਲੋਕ ਹਿਤੈਸ਼ੀ ਫ਼ੈਸਲੇ ਕੀਤੇਦਲਜੀਤ ਕੌਰ ਭਵਾਨੀਗੜ੍ਹਸੰਗਰੂਰ, 17 ਜੂਨ, 2022: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਵਿਧਾਨ ਸਭਾ ਹਲਕਾ ਦਿੜ੍ਹਬਾ ਅਤੇ ਸੁਨਾਮ 'ਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੇ ਹੱਕ ਵਿੱਚ ਪ੍ਰਚਾਰ ਦੌਰਾਨ ਦਿੜ੍ਹਬਾ, ਖਨੌਰੀ, ਲਹਿਰਾ, ਛਾਜਲੀ, ਜਖੇਪਲ, ਚੀਮਾ, ਲੌਗੋਂਵਾਲ ਅਤੇ ਸੁਨਾਮ ਵਿੱਚ ‘ਰੋਡ ਸ਼ੋਅ’ ਕਰਕੇ ਵੋਟਰਾਂ ਨੂੰ ਗੁਰਮੇਲ ਸਿੰਘ ਘਰਾਚੋਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਇਨਕਲਾਬੀ ਧਰਤੀ ਸੰਗਰੂਰ ਨੇ ਹਮੇਸ਼ਾ ਹੀ ਮਾਣ ਬਖ਼ਸ਼ਿਆ ਹੈ। ਦੋ ਵਾਰ ਵੱਡੀ ਜਿੱਤ ਝੋਲੀ ਪਾਈ ਹੈ। ਇਨ੍ਹਾਂ ਲੋਕਾਂ ਦੇ ਹੌਂਸਲੇ ਪਿਆਰ-ਸਤਿਕਾਰ ਨੂੰ ਹਮੇਸ਼ਾ ਸਿਰ ਮੱਥੇ ਰੱਖਿਆ ਹੈ। ਉਨ੍ਹਾਂ ਕਿਹਾ ਕਿ ਅੱਜ ਚੋਣ ਪ੍ਰਚਾਰ ਦੌਰਾਨ ਠਾਠਾਂ ਮਾਰਦਾ ਇਕੱਠ ਗਵਾਹੀ ਭਰਦਾ ਹੈ ਕਿ ਯਕੀਨਨ ਅਸੀਂ ਜਿੱਤ ਦੀ ਹੈਟ੍ਰਿਕ ਲਗਾਉਣ ਜਾ ਰਹੇ ਹਾਂ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਪਾਰਟੀਆਂ ਦੀ ਅਲੋਚਨਾ ਕਰਦਿਆਂ ਕਿਹਾ, "ਕਾਂਗਰਸ ਅਤੇ ਅਕਾਲੀ ਦਲ ਸਮੇਤ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਨੇ ਹਮੇਸ਼ਾਂ ਗੈਂਗਸਟਰਾਂ ਅਤੇ ਮਾਫੀਆਂ ਨੂੰ ਸਰਪ੍ਰਸਤੀ ਦਿੱਤੀ ਹੈ। ਆਪਣੇ ਰਾਜਨੀਤਿਕ ਫਾਇਦੇ ਲਈ ਉਨ੍ਹਾਂ ਨੇ ਗੈਂਗਸਟਰਵਾਦ ਨੂੰ ਪ੍ਰਫੁੱਲਤ ਕੀਤਾ ਅਤੇ ਸੂਬੇ ਦਾ ਮਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਪਰ ਅਸੀਂ ਪੰਜਾਬ ਨੂੰ ਅਪਰਾਧ ਅਤੇ ਮਾਫੀਆ ਮੁਕਤ ਬਣਾਉਣ ਦੀ ਸਹੁੰ ਖਾਧੀ ਹੈ। ਇਸ ਲਈ ਜਿਨ੍ਹਾਂ ਲੋਕਾਂ ਨੇ ਗੈਂਗਸਟਰਾਂ ਨੂੰ ਜਨਮ ਦਿੱਤਾ, ਉਹ ਅੱਜ ਰੌਲ਼ਾ ਪਾ ਰਹੇ ਹਨ।"ਮੁੱਖ ਮੰਤਰੀ ਮਾਨ ਨੇ ਕਿਹਾ, "ਬਤੌਰ ਸੰਸਦ ਮੈਂਬਰ ਮੈਂ ਹਮੇਸ਼ਾਂ ਪੰਜਾਬ ਦੇ ਲੋਕਾਂ ਦੀ ਆਵਾਜ਼ ਸੰਸਦ ’ਚ ਚੁੱਕੀ ਹੈ। ਮੈਂ ਵੀ ਆਮ ਪਰਿਵਾਰ ਤੋਂ ਹਾਂ। ਇਸ ਲਈ ਆਮ ਲੋਕਾਂ ਦਾ ਦੁੱਖ ਦਰਦ ਚੰਗੀ ਤਰ੍ਹਾਂ ਸਮਝਦਾ ਹਾਂ। ਮੇਰੀ ਤਰ੍ਹਾਂ ਗੁਰਮੇਲ ਸਿੰਘ ਵੀ ਆਮ ਘਰ ਦਾ ਪੜ੍ਹਿਆ ਲਿਖਿਆ ਨੌਜਵਾਨ ਹੈ। ਮੈਨੂੰ ਵਿਸ਼ਵਾਸ਼ ਹੈ ਕਿ ਜਿਸ ਤਰ੍ਹਾਂ ਸੰਗਰੂਰ ਦੇ ਲੋਕਾਂ ਨੇ ਮੈਨੂੰ ਪਿਆਰ ਦਿੱਤਾ ਹੈ, ਉਸੇ ਤਰ੍ਹਾਂ ਗੁਰਮੇਲ ਸਿੰਘ ਨੂੰ ਵੀ ਪਿਆਰ ਬਖ਼ਸ਼ਣਗੇ ਅਤੇ ਭਾਰੀ ਬਹੁਮਤ ਨਾਲ ਜਿੱਤਾ ਕੇ ਸੰਸਦ ’ਚ ਭੇਜਣਗੇ।"ਉਨ੍ਹਾਂ ਕਿਹਾ ਕਿ ਕਲਮ ਦੀ ਤਾਕਤ ਤਲਵਾਰ ਤੋਂ ਜ਼ਿਆਦਾ ਸ਼ਕਤੀਸ਼ਾਲੀ ਹੁੰਦੀ ਹੈ। ਕਿਸੇ ਵੀ ਸ਼ੁੱਭ ਕੰਮ ਨੂੰ ਕਰਨ ਤੋਂ ਪਹਿਲਾਂ ਜਿਸ ਤਰ੍ਹਾਂ ਭਗਵਾਨ ਦੀ ਪੂਜਾ ਹੰਦੀ ਹੈ, ਉਸੇ ਤਰ੍ਹਾਂ ਹਰ ਸਵੇਰ ਉਹ ਆਪਣੀ ਕਲਮ ਨੂੰ ਮੱਥਾ ਟੇਕਦੇ ਹਨ, ਤਾਂਕਿ ਉਨ੍ਹਾਂ ਦਾ ਹਰ ਫ਼ੈਸਲਾ ਲੋਕਾਂ ਦੀ ਭਲਾਈ ਅਤੇ ਹਿੱਤ ’ਚ ਹੋਵੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਭ ਜਾਣਦੇ ਹਨ, "ਪੰਜਾਬ ’ਚ ਜਿਨ੍ਹਾਂ ਲੋਕਾਂ ਦੀਆਂ ਹੁਣ ਤੱਕ ਸਰਕਾਰਾਂ ਰਹੀਆਂ ਹਨ, ਉਨ੍ਹਾਂ ਨੇ ਹੀ ਗੈਂਗਸਟਰਾਂ ਨੂੰ ਸਰਪ੍ਰਸਤੀ ਦਿੱਤੀ ਅਤੇ ਆਪਣੇ ਰਾਜਨੀਤਿਕ ਹਿੱਤਾਂ ਦੀ ਪੂਰਤੀ ਲਈ ਵਰਤਿਆ ਹੈ। ਮੈਂ ਆਪਣੇ ਨਾਲ ਗੈਂਗਸਟਰ ਨਹੀਂ ਲਿਆਇਆ, ਪਰ ਮੈਂ ਤੁਹਾਨੂੰ ਵਿਸ਼ਵਾਸ਼ ਦਿਵਾਉਂਦਾ ਹਾਂ ਕਿ ਮੈਂ ਪੂਰੀ ਤਰ੍ਹਾਂ ਨਾਲ ਗੈਂਗਸਟਰਵਾਦ ਖ਼ਤਮ ਕਰਾਂਗਾ।" ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ‘ਆਪ’ ਸਰਕਾਰ ਦੇ ਲੋਕ ਹਿਤੈਸ਼ੀ ਕੰਮਾਂ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ। ਜਿਹੜੇ ਕੰਮ 75 ਸਾਲਾਂ ’ਚ ਨਹੀਂ ਹੋਏ, ਸਾਡੀ ਸਰਕਾਰ ਨੇ ਤਿੰਨ ਮਹੀਨਿਆਂ ’ਚ ਪੂਰੇ ਕਰਕੇ ਦਿਖਾਏ ਹਨ। ਸੰਗਰੂਰ ਦੇ ਲੋਕਾਂ ਨੇ ਉਨ੍ਹਾਂ ’ਤੇ ਭਰੋਸਾ ਕਰਕੇ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਹੈ। ਇਸ ਲਈ ਉਹ ਲੋਕਾਂ ਦੀ ਆਵਾਜ਼ ਹਨ ਅਤੇ ਉਨ੍ਹਾਂ ਦਾ ਹਰ ਫ਼ੈਸਲਾ ਹਮੇਸ਼ਾ ਲੋਕਾਂ ਦੇ ਹਿੱਤ ’ਚ ਹੋਵੇਗਾ।ਭਗਵੰਤ ਮਾਨ ਨੇ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਬਾਰੇ ਕਿਹਾ ਕਿ ਉਨ੍ਹਾਂ ਦਾ ਕੋਈ ਸਟੈਂਡ ਨਹੀਂ ਹੈ। ਢਿੱਲੋਂ ਦਾ ਮਕਸਦ ਕੇਵਲ ਰਾਜਨੀਤਿਕ ਲਾਭ ਲੈਣਾ ਹੈ। ਇਸ ਲਈ ਉਹ ਚੋਣਾਂ ਤੋਂ ਠੀਕ ਪਹਿਲਾਂ ਭਾਜਪਾ ’ਚ ਸ਼ਾਮਲ ਹੋ ਗਏ। ਸ੍ਰੀ ਮਾਨ ਨੇ ਕਿਹਾ ਕਿ ਅਕਾਲੀ ਦਲ ਬਾਦਲ ਦੀ ਅਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਅਕਾਲੀ ਦਲ ‘ਪੰਥਕ ਪੱਤਾ’ ਖੇਡ ਕੇ ਵੋਟਾਂ ਮੰਗ ਰਿਹਾ ਹੈ, ਪਰ ਬਤੌਰ ਸੰਸਦ ਮੈਂਬਰ ਸੁਖਬੀਰ ਬਾਦਲ ਅਤੇ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਨੇ ਕਦੇ ਵੀ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਸਦ ਜਾਂ ਸੜਕ ’ਤੇ ਆਵਾਜ਼ ਨਹੀ ਚੁੱਕੀ। ਉਨ੍ਹਾਂ ਨੇ ਤਲਵਾਰ ਅਤੇ ਹਿੰਸਾ ਦੀ ਵਕਾਲਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ’ਤੇ ਹਮਲਾ ਬੋਲਦਿਆਂ ਕਿਹਾ ਕਿ ਸਾਡੀ ਸਰਕਾਰ ਨੌਜਵਾਨਾਂ ਨੂੰ ਚੰਗੀ ਸਿੱਖਿਆ ਅਤੇ ਰੋਜ਼ਗਾਰ ਦੇਣ ਦੀ ਗੱਲ ਕਰਦੀ ਹੈ, ਪਰ ਉਹ ਨੌਜਵਾਨਾਂ ਨਾਲ ਤਲਵਾਰ ਅਤੇ ਹਿੰਸਾ ਦੀਆਂ ਗੱਲਾਂ ਕਰਦੇ ਹਨ।ਭਗਵੰਤ ਮਾਨ ਨੇ ਕਿਹਾ ਕਿ 2 ਸਾਲ ਫੌਜ 'ਚ ਭਰਤੀ 'ਤੇ ਰੋਕ ਲਗਾਉਣ ਤੋਂ ਬਾਅਦ ਕੇਂਦਰ ਦਾ ਨਵਾਂ ਫਰਮਾਨ ਕਿ 4 ਸਾਲ ਫੌਜ 'ਚ ਰਹੋ।‌ ਬਾਅਦ ‘ਚ ਪੈਨਸ਼ਨ ਵੀ ਨਾ ਮਿਲੇ। ਇਹ ਫੌਜ ਦਾ ਵੀ ਅਪਮਾਨ ਹੈ। ਦੇਸ਼ ਦੇ ਨੌਜਵਾਨਾਂ ਨਾਲ ਵੀ ਧੋਖਾ ਹੈ। ਦੇਸ਼ ਭਰ ਦੇ ਨੌਜਵਾਨਾਂ ਦਾ ਇਹ ਗੁੱਸਾ ਬਿਨਾਂ ਸੋਚੇ ਸਮਝੇ ਲਏ ਗਏ ਫ਼ੈਸਲੇ ਦਾ ਨਤੀਜਾ ਹੈ। ਉਨ੍ਹਾਂ ਇਹ ਫ਼ੈਸਲਾ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਦੇ ਜਵਾਨ 50 ਅਤੇ -20 ਡਿਗਰੀ ‘ਚ ਸਰਹੱਦਾਂ ‘ਤੇ ਸਾਡੀ ਰਾਖੀ ਲਈ ਦਿਨ-ਰਾਤ ਖੜ੍ਹੇ ਹਨ, ਤੁਸੀਂ ਉਨ੍ਹਾਂ ਨੂੰ ਕਿਰਾਏ ‘ਤੇ ਰੱਖੋਗੇ? ਉਨ੍ਹਾਂ ਕਿਹਾ ਕਿ ਸਾਡੇ ਪੰਜਾਬ ਦੇ ਨੌਜਵਾਨ ਦੇਸ਼ ਦੀ ਸੁਰੱਖਿਆ ਕਰਨ ਲਈ ਸਮਰੱਥ ਹਨ, ਉਨ੍ਹਾਂ ਦੀ ਦੇਸ਼-ਭਗਤੀ ਦੀ ਕਦਰ ਕਰਨੀ ਚਾਹੀਦੀ ਹੈ।

ਐੱਸ.ਡੀ.ਐੱਮ. ਲਹਿਰਾਗਾਗਾ ਦੇ ਮੁਲਾਜ਼ਮਾਂ ਪ੍ਰਤੀ ਮਾੜੇ ਰਵੱਈਏ ਦੀ ਸਖ਼ਤ ਨਿਖੇਧੀ

 ਐੱਸ.ਡੀ.ਐੱਮ. ਲਹਿਰਾਗਾਗਾ ਦੇ ਮੁਲਾਜ਼ਮਾਂ ਪ੍ਰਤੀ ਮਾੜੇ ਰਵੱਈਏ ਦੀ ਸਖ਼ਤ ਨਿਖੇਧੀ


ਮੁੁਲਾਜ਼ਮਾਂ ਨੂੰ ਧਮਕਾਉਣ ਦੀ ਥਾਂ ਐੱਸ.ਡੀ.ਐੱਮ. ਲਹਿਰਾ ਅਹੁਦੇ ਦੀ ਮਰਿਆਦਾ ਰੱਖਣ: ਡੀ.ਟੀ.ਐੱਫ


ਦਲਜੀਤ ਕੌਰ ਭਵਾਨੀਗੜ੍ਹ


ਸੰਗਰੂਰ/ਚੰਡੀਗੜ੍ਹ, 13 ਜੂਨ, 2022: ਡੈਮੋਕਰੈਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਨੇ ਲਹਿਰਾਗਾਗਾ ਦੇ ਐੱਸ.ਡੀ.ਐੱਮ. ਵਲੋਂ ਚੋਣ ਡਿਊਟੀਆਂ ਨਿਭਾਉਣ ਵਾਲੇ ਮੁਲਾਜ਼ਮਾਂ ਪ੍ਰਤੀ ਅਤਿ ਦਰਜੇ ਦਾ ਮਾੜਾ ਰਵੱਈਆ ਅਪਨਾਉਣ ਦਾ ਸਖ਼ਤ ਨੋਟਿਸ ਲਿਆ ਹੈ ਅਤੇ ਸਬੰਧਿਤ ਅਧਿਕਾਰੀ ਵਲੋਂ ਆਪਣੇ ਵਤੀਰੇ ਵਿੱਚ ਸੁਧਾਰ ਨਾ ਕਰਨ ਦੀ ਸੂਰਤ ਵਿੱਚ ਤਿੱਖੇ ਸੰਘਰਸ਼ ਦੀ ਚਿਤਾਵਨੀ ਵੀ ਦਿੱਤੀ ਹੈ। ਡੀ.ਟੀ.ਐਫ. ਨੇ ਡਿਪਟੀ ਕਮਿਸ਼ਨਰ ਸੰਗਰੂਰ ਤੋ ਐੱਸ.ਡੀ.ਐੱਮ. ਦੇ ਧਮਕਾਊ ਰਵੱਈਏ ਅਤੇ ਮਹਿਲਾ ਅਧਿਆਪਕਾਵਾਂ ਨੂੰ ਬੇਲੋੜਾ ਦਫ਼ਤਰਾਂ ਵਿਚ ਬੁਲਾ ਕੇ ਖੱਜਲ ਖੁਆਰ ਕਰਨ ਖਿਲਾਫ ਬਣਦੀ ਕਾਰਵਾਈ ਦੀ ਮੰਗ ਕੀਤੀ ਹੈ।


ਡੀ.ਟੀ.ਐੱਫ. ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਡੈਮੋਕ੍ਰੇਟਿਕ ਮੁਲਾਜ਼ਮ ਫੈੱਡਰੇਸ਼ਨ ਦੇ ਸੂਬਾ ਜਨਰਲ ਸਕੱਤਰ ਹਰਦੀਪ ਟੋਡਰਪੁਰ, ਡੀ.ਟੀ.ਐਫ. ਸੰਗਰੂਰ ਦੇ ਅਧਿਆਪਕ ਆਗੂ ਨਿਰਭੈ ਸਿੰਘ ਅਤੇ ਮੇਘਰਾਜ ਨੇ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਇੱਕ ਜ਼ਿੰਮੇਵਾਰ ਅਧਿਆਪਕ ਆਗੂ ਵਜੋਂ ਸ੍ਰੀ ਰਘਵੀਰ ਸਿੰਘ ਭਵਾਨੀਗੜ੍ਹ ਵਲੋਂ, ਚੋਣ ਡਿਊਟੀਆਂ ਦੌਰਾਨ ਮੁਲਾਜ਼ਮਾਂ ਨੂੰ ਦਰਪੇਸ਼ ਗੰਭੀਰ ਸਮੱਸਿਆਵਾਂ ਤੋਂ ਐੱਸ.ਡੀ.ਐੱਮ. ਨੂੰ ਜਾਣੂ ਕਰਵਾਇਆ ਗਿਆ ਸੀ। ਜਿਸ ਉਪਰੰਤ ਸਬੰਧਤ ਅਧਿਕਾਰੀ ਵੱਲੋਂ ਪ੍ਰਬੰਧ ਨੂੰ ਦਰੁਸਤ ਕਰਨ ਦਾ ਕੋਈ ਭਰੋਸਾ ਦੇਣ ਦੀ ਥਾਂ, ਆਪਣੇ ਅਹੁਦੇ ਦੀ ਮਰਿਆਦਾ ਨੂੰ ਵੀ ਉਲੰਘਦਿਆਂ ਅਧਿਆਪਕ ਆਗੂ ਨੂੰ ਹੀ ਸ਼ਰ੍ਹੇਆਮ ਝੂਠਾ ਪੁਲਿਸ ਪਰਚਾ ਦਰਜ਼ ਕਰਵਾਉਣ ਦੀ ਧਮਕੀ ਦਿੱਤੀ ਗਈ ਅਤੇ ਜਨਤਕ ਜਥੇਬੰਦੀਆਂ ਪ੍ਰਤੀ ਸ਼ਰ੍ਹੇਆਮ ਮਾੜੀ ਸ਼ਬਦਾਵਲੀ ਦੀ ਵਰਤੋਂ ਵੀ ਕੀਤੀ ਗਈ ਹੈ, ਜਿਸ ਨੂੰ ਬਿਲਕੁਲ ਵੀ ਸਹਿਣ ਨਹੀਂ ਕੀਤਾ ਜਾਵੇਗਾ। ਆਗੂਆਂ ਨੇ ਦੱਸਿਆ ਕਿ ਚੋਣ ਡਿਊਟੀ 'ਤੇ ਲਗਾਏ ਗਏ ਮੁਲਾਜ਼ਮ ਪਹਿਲਾਂ ਹੀ ਆਪਣੇ-ਆਪਣੇ ਵਿਭਾਗ ਦੀ ਡਿਊਟੀ ਬਾਖੂਬੀ ਢੰਗ ਨਾਲ ਕਰ ਰਹੇ ਹਨ। ਚੋਣ ਡਿਊਟੀ ਲਈ ਮੁਲਾਜ਼ਮਾਂ ਦਾ ਸਹਿਯੋਗ ਲੈਣ, ਇਨ੍ਹਾਂ ਦੀਆਂ ਸਮੱਸਿਆਵਾਂ ਦਾ ਯੋਗ ਹੱਲ ਕਰਨ ਅਤੇ ਸੁਚੱਜੇ ਪ੍ਰਬੰਧ ਕਰਨ ਦੀ ਥਾਂ, ਐੱਸ.ਡੀ.ਐੱਮ. ਲਹਿਰਾਗਾਗਾ ਵਲੋਂ ਧਮਕਾਊ ਭਾਸ਼ਾ ਦੀ ਵਰਤੋਂ ਕਰਨੀ ਵਾਜਿਬ ਨਹੀਂ ਹੈ। ਦੂਜੇ ਪਾਸੇ ਚੋਣ ਡਿਊਟੀਆਂ ਦੇ ਇੱਕ ਗ਼ੈਰ ਵਿੱਦਿਅਕ ਕੰਮ ਹੋਣ ਦੇ ਬਾਵਜੂਦ, ਅਧਿਆਪਕਾਂ ਵੱਲੋਂ ਪੂਰੀ ਜ਼ਿੰਮੇਵਾਰੀ ਨਾਲ ਅਜਿਹੀਆਂ ਡਿਊਟੀਆਂ ਨੇਪਰੇ ਚੜ੍ਹੀਆਂ ਜਾਂਦੀਆਂ ਹਨ। ਅਜਿਹੇ ਵਿੱਚ ਅਧਿਆਪਕਾਂ ਦਾ ਮਾਣ ਸਤਿਕਾਰ ਬਰਕਰਾਰ ਰੱਖਣ ਦੀ ਥਾਂ ਹੈਂਕੜਬਾਜ਼ੀ ਤੋਂ ਕੰਮ ਲੈਣ ਵਾਲੇ ਐੱਸ.ਡੀ.ਐੱਮ. ਦਾ ਜਥੇਬੰਦੀਆਂ ਵੱਲੋਂ ਡਟਵਾਂ ਵਿਰੋਧ ਕੀਤਾ ਜਾਵੇਗਾ।

AGNEEPATH ARMY RECRUITMENT 2022: 24 ਤੋਂ ਸ਼ੁਰੂ ਹੋਵੇਗੀ ਅਗਨੀ ਵੀਰਾਂ ਦੀ ਭਰਤੀ

 

PPSC DRAFTSMAN RECRUITMENT 2022: ਪੀਪੀਐਸਸੀ ਵੱਲੋਂ ਡਰਾਫਟਸਮੈਨ ਦੀਆਂ 119 ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਦੀ ਮੰਗ

 

PUNJAB PUBLIC SERVICE COMMISSION Short Advt. No. BARADARI GARDEN, PATIALA-147001 WEBSITE: http://ppsc.gov.in 


  The Punjab Public Service Commission invites Online Application Forms from eligible Candidates for recruitment to 119 Posts of Head Draftsmen/ Draftsmen (Group-B) Technical in the Department of Local Government, Govt. of Punjab and Department of Tourism and Cultural Affairs, Govt. of Punjab on the basis of Joint Competitive Examination:-


The detailed infonnation regarding the syllabus, pattern of examination, educational qualification, age, etc. is available in the "General Information for candidates", for each post, on the website of Punjab Public Service Commission http://ppsc.gov.in 


Details of posts : 

 1. 25 POSTS OF HEAD DRAFTSMEN (GROUP-B) TECHNICAL IN MUNICIPAL CORPORATION IN THE DEPARTMENT OF LOCAL GOVERNMENT, GOVT. OF PUNJAB. 

2. 02 POSTS OF HEAD DRAFTSMEN (GROUP-B) TECHNICAL IN IMPROVEMENT TRUST IN THE DEPARTMENT OF LOCAL GOVERNMENT, GOVT. OF PUNJAB. 

3. 46 POSTS OF DRAFTSMEN (GROUP-B) TECHNICAL IN MUNICIPAL COUNCILS/ NAGAR PANCHAYATS IN THE DEPARTMENT OF LOCAL GOVERNMENT, GOVT. OF PUNJAB. 

4. 43 POSTS OF DRAFTSMEN (GROUP-B) TECHNICAL IN MUNICIPAL CORPORATION IN THE DEPARTMENT OF LOCAL GOVERNMENT, GOVT. OF PUNJAB. 


 5. 02 POSTS OF DRAFTSMEN (GROUP-B) TECHNICAL IN IMPROVEMENT TRUST IN THE DEPARTMENT OF LOCAL GOVERNMENT, GOVT. OF PUNJAB. 

6. 01 POSTS OF DRAFTSMAN (GROUP-B) TECHNICAL IN THE DEPARTMENT OF TOURISM AND CULTURAL AFFAIRS, GOVT. OF PUNJAB.

 AGE : Candidates should not be below 18 years and above 37 years of age as on 01/01/2022.

 Last date for new registration for applying online/ editing for the post 06.07.2022

 Start date for printing system generated bank challan form 07.07.2022

 Last date for printing system generated bank challan form 14.07.2022 

 Last date for depositing Application and Examination fees by using the print out system generated bank challan form 15.07.2022 

Official notification PPSC DRAFTSMAN RECRUITMENT 2022 

Agnipath: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਫੌਜ ਵਿੱਚ ਭਰਤੀ ਲਈ ਨਵੀਂ ਬਣਾਈ ਅਗਨੀਪਥ ਸਕੀਮ ਨੂੰ ਵਾਪਸ ਲੈਣ ਦੀ ਮੰਗ

 ਮੁੱਖ ਮੰਤਰੀ ਭਗਵੰਤ ਮਾਨ ਨੇ ਫੌਜ ਵਿੱਚ ਭਰਤੀ ਲਈ ਨਵੀਂ ਬਣਾਈ ਅਗਨੀਪਥ ਸਕੀਮ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ ।

ਉਨ੍ਹਾਂ ਕਿਹਾ 

"2 ਸਾਲ ਫੌਜ 'ਚ ਭਰਤੀ 'ਤੇ ਰੋਕ ਲਗਾਉਣ ਤੋਂ ਬਾਅਦ ਕੇਂਦਰ ਦਾ ਨਵਾਂ ਫਰਮਾਨ ਕਿ 4 ਸਾਲ ਫੌਜ 'ਚ ਰਹੋ..ਬਾਅਦ ‘ਚ ਪੈਨਸ਼ਨ ਵੀ ਨਾ ਮਿਲੇ..ਇਹ ਫੌਜ ਦਾ ਵੀ ਅਪਮਾਨ ਹੈ..ਦੇਸ਼ ਦੇ ਨੌਜਵਾਨਾਂ ਨਾਲ ਵੀ ਧੋਖਾ ਹੈ..ਦੇਸ਼ ਭਰ ਦੇ ਨੌਜਵਾਨਾਂ ਦਾ ਇਹ ਗੁੱਸਾਬਿਨਾਂ ਸੋਚੇ ਸਮਝੇ ਲਏ ਗਏ ਫ਼ੈਸਲੇ ਦਾ ਨਤੀਜਾ ਹੈ.ਫ਼ੈਸਲਾ ਤੁਰੰਤ ਵਾਪਸ ਲੈਣ ਦੀ ਮੰਗ ਕਰਦੇ ਹਾਂ.."

Weather update: ਅੱਜ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

 

ਚੰਡੀਗੜ੍ਹ , 17 ਜੂਨ 

ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਜਾਰੀ ਅਲਰਟ ਅਨੁਸਾਰ 17 ਜੂਨ ਤੋਂ ਲੈਕੇ 19-20 ਜੂਨ ਤੱਕ   ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿਚ ਬੱਦਲ ਛਾਏ ਰਹਿਣਗੇ ਅਤੇ ਕਈ ਥਾਵਾਂ ’ਤੇ ਬਾਰਿਸ਼ ਦੀ ਸੰਭਾਵਨਾ ਹੈ।  17 ਜੂਨ ਨੂੰ ਪੂਰੇ ਸੂਬੇ ਵਿਚ ਭਾਰੀ ਮੀਂਹ ਅਤੇ ਤੇਜ਼ ਰਫ਼ਤਾਰ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ।


AGNEEPATH ARMY RECRUITMENT SCHEME: ਅਗਨੀਵੀਰ ਭਰਤੀ ਲਈ ਸਰਕਾਰ ਨੇ ਉਮਰ ਵਿੱਚ ਕੀਤਾ ਵਾਧਾ

RECENT UPDATES

Today's Highlight