Labels
ਚੀਮਾ ਅਤੇ ਬੈਂਸ ਵੱਲੋਂ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਵਿੱਚ ਸਤਲੁਜ ਯਮੁਨਾ ਲਿੰਕ ਨਹਿਰ, ਪੰਜਾਬ ਯੂਨੀਵਰਸਿਟੀ ਅਤੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਨਾਲ ਜੁੜੇ ਮੁੱਦਿਆਂ ਦੀ ਜ਼ੋਰਦਾਰ ਮੁਖਾਲਫ਼ਤ
*ਚੀਮਾ ਅਤੇ ਬੈਂਸ ਵੱਲੋਂ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਵਿੱਚ ਸਤਲੁਜ ਯਮੁਨਾ ਲਿੰਕ ਨਹਿਰ, ਪੰਜਾਬ ਯੂਨੀਵਰਸਿਟੀ ਅਤੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਨਾਲ ਜੁੜੇ ਮੁੱਦਿਆਂ ਦੀ ਜ਼ੋਰਦਾਰ ਮੁਖਾਲਫ਼ਤ*
*ਜੈਪੁਰ/ਚੰਡੀਗੜ੍ਹ, 9 ਜੁਲਾਈ-*
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਸੂਬੇ ਵਿੱਚ ਦਰਿਆਈ ਪਾਣੀਆਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਨਵਾਂ ਜਲ ਟ੍ਰਿਬਿਊਨਲ ਸਥਾਪਤ ਕਰਨ ਦੀ ਜ਼ੋਰਦਾਰ ਵਕਾਲਤ ਕੀਤੀ।
ਜੈਪੁਰ ਵਿਖੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਹੋਈ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਦੌਰਾਨ ਸੂਬੇ ਦਾ ਪੱਖ ਰੱਖਦੇ ਕਰਦੇ ਹੋਏ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਤਲੁਜ ਯਮੁਨਾ ਲਿੰਕ ਨਹਿਰ ਦਾ ਵਿਰੋਧ ਕਰਦਿਆਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਕੋਲ ਪਾਣੀ ਦੀ ਇਕ ਵੀ ਬੂੰਦ ਦੂਜੇ ਸੂਬਿਆਂ ਨਾਲ ਸਾਂਝੀ ਕਰਨ ਲਈ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਪਹਿਲਾਂ ਹੀ ਹੇਠਾਂ ਜਾ ਰਿਹਾ ਹੈ ਅਤੇ ਜ਼ਿਆਦਾਤਰ ਬਲਾਕ ਖਤਰੇ ਦੀ ਹੱਦ ਤੱਕ (ਡਾਰਕ ਜ਼ੋਨ) ਪਹੁੰਚ ਚੁੱਕੇ ਹਨ। ਬੈਂਸ ਨੇ ਕਿਹਾ ਕਿ ਟ੍ਰਿਬਿਊਨਲ ਵੱਲੋਂ ਪਿਛਲੇ ਸਮੇਂ ਵਿੱਚ ਦਰਿਆਈ ਪਾਣੀ ਦੀ ਵੰਡ ਦਾ ਜੋ ਮੁਲਾਂਕਣ ਕੀਤਾ ਗਿਆ ਸੀ, ਉਹ ਮੌਜੂਦਾ ਹਾਲਾਤ ਵਿੱਚ ਵੇਲਾ ਵਿਹਾਅ ਚੁੱਕਾ ਹੈ।
ਬੈਂਸ ਨੇ ਪੰਜਾਬ ਦੀ ਤਰਫੋਂ ਸਾਲ 1972 ਦੀ ਇੰਡਸ ਕਮਿਸ਼ਨ ਦੀ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਹਰਿਆਣਾ ਪਾਸੋਂ ਯਮੁਨਾ ਤੋਂ ਪਾਣੀ ਦੇਣ ਦੀ ਉਠਾਈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਾਣੀ ਦੇ ਮੌਜੂਦਾ ਹਾਲਾਤ ਦਾ ਜਾਇਜ਼ਾ ਲੈਣ ਲਈ ਨਵੇਂ ਟ੍ਰਿਬਿਊਨਲ ਦਾ ਗਠਨ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਅਜੋਕੇ ਸਮੇਂ ਦੀ ਤਸਵੀਰ ਬਿਲਕੁਲ ਸਪੱਸ਼ਟ ਹੋ ਜਾਵੇਗੀ ਅਤੇ ਸੂਬੇ ਨੂੰ ਪਾਣੀ ਦੀ ਢੁਕਵੀਂ ਵਰਤੋਂ ਦੀ ਇਜਾਜ਼ਤ ਮਿਲੇਗੀ। ਦੋਵਾਂ ਮੰਤਰੀਆਂ ਨੇ ਕਿਹਾ ਕਿ ਇਹ ਯਕੀਨੀ ਬਣਾਉਣਾ ਸਮੇਂ ਦੀ ਲੋੜ ਹੈ ਕਿ ਪੰਜਾਬ ਦਾ ਪਾਣੀ ਸਤਲੁਜ ਯਮੁਨਾ ਲਿੰਕ ਨਹਿਰ ਜਾਂ ਹੋਰ ਕਿਸੇ ਢੰਗ ਨਾਲ ਕਿਸੇ ਹੋਰ ਸੂਬੇ ਨੂੰ ਨਾ ਦਿੱਤਾ ਜਾਵੇ।
ਵਿਚਾਰ-ਚਰਚਾ ਵਿਚ ਹਿੱਸਾ ਲੈਂਦੇ ਹੋਏ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਯੂਨੀਵਰਸਿਟੀ ਦੇ ਮੌਜੂਦਾ ਸਰੂਪ ਵਿੱਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਦੀ ਜ਼ੋਰਦਾਰ ਮੁਖਾਲਫ਼ਤ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਦੇ ਕਿਸੇ ਵੀ ਕਦਮ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ। ਚੀਮਾ ਨੇ ਕਿਹਾ ਕਿ ਉਹ ਯੂਨੀਵਰਸਿਟੀ ਦੇ ਸਰੂਪ ਵਿੱਚ ਕੋਈ ਤਬਦੀਲੀ ਨਹੀਂ ਆਉਣ ਦੇਣਗੇ ਕਿਉਂਕਿ ਇਸ ਦੀ ਇਤਿਹਾਸਕ, ਸੱਭਿਆਚਾਰਕ ਅਤੇ ਸੂਬਾਈ ਅਹਿਮੀਅਤ ਕਰਕੇ ਇਹ ਸੰਸਥਾ ਪੰਜਾਬ ਦੇ ਲੋਕਾਂ ਦੇ ਦਿਲਾਂ ਵਿੱਚ ਜਜ਼ਬਾਤੀ ਸਾਂਝ ਰੱਖਦੀ ਹੈ।
ਦੋਵਾਂ ਮੰਤਰੀਆਂ ਨੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਵਿੱਚੋਂ ਪੰਜਾਬ ਦੀ ਨੁਮਾਇੰਦਗੀ ਹਟਾਏ ਜਾਣ ਦਾ ਵਿਰੋਧ ਕਰਦਿਆਂ ਕਿਹਾ ਕਿ ਸੂਬੇ ਨੂੰ ਇਹ ਹਰਗਿਜ਼ ਮਨਜ਼ੂਰ ਨਹੀਂ। ਉਨ੍ਹਾਂ ਕਿਹਾ ਕਿ ਬੀ.ਬੀ.ਐਮ.ਬੀ. ਦੀ ਮੌਜੂਦਾ ਵਿਵਸਥਾ ਨਾਲ ਕੋਈ ਛੇੜਛਾੜ ਨਹੀਂ ਕੀਤੀ ਜਾਣੀ ਚਾਹੀਦੀ। ਦੋਵਾਂ ਮੰਤਰੀਆਂ ਨੇ ਕਿਹਾ ਕਿ ਸੂਬੇ ਦੇ ਮੈਂਬਰ ਨੂੰ ਹਟਾਉਣ ਦਾ ਅਜਿਹਾ ਕੋਈ ਵੀ ਕਦਮ ਗੈਰ-ਵਾਜਬ ਹੈ।
ਦੋਵਾਂ ਕੈਬਨਿਟ ਮੰਤਰੀਆਂ ਨੇ ਪੌਂਗ ਡੈਮ ਅਤੇ ਭਾਖੜਾ ਡੈਮ ਨੂੰ ਪੂਰੀ ਤਰ੍ਹਾਂ ਭਰਨ ਬਾਰੇ ਰਾਜਸਥਾਨ ਅਤੇ ਹਰਿਆਣਾ ਸਰਕਾਰਾਂ ਦੇ ਪ੍ਰਸਤਾਵ ਦਾ ਵੀ ਸਖ਼ਤ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਵਿੱਚ ਹੜ੍ਹ ਆਉਂਦੇ ਹਨ ਜਿਸ ਨਾਲ ਸੂਬੇ ਵਿੱਚ ਭਾਰੀ ਜਾਨੀ ਤੇ ਮਾਲੀ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅਮਲੀ ਤੌਰ 'ਤੇ ਅਜਿਹਾ ਕੀਤਾ ਜਾਣਾ ਸੰਭਵ ਨਹੀਂ ਹੈ।
----
OLD PENSION SCHEME: ਪੰਜਾਬ ਭਰ ’ਚੋਂ ਪੁੱਜੇ ਐੱਨਪੀਐੱਸ ਮੁਲਾਜ਼ਮਾਂ ਵੱਲੋਂ ਵਰਦੇ ਮੀਂਹ ’ਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
ਪੰਜਾਬ ਭਰ ’ਚੋਂ ਪੁੱਜੇ ਐੱਨਪੀਐੱਸ ਮੁਲਾਜ਼ਮਾਂ ਵੱਲੋਂ ਵਰਦੇ ਮੀਂਹ ’ਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਸੰਗਰੂਰ ਵਿਖੇ ਕੀਤਾ ਗਿਆ ਵਾਅਦਾ ਯਾਦ ਦਿਵਾਊ ਮੁਜ਼ਾਹਰਾ
ਪੰਜਾਬ ਦੇ ਕੋਨੇ ਕੋਨੇ ਤੋਂ ਸੈਂਕੜੇ ਐੱਨਪੀਐੱਸ ਮੁਲਾਜ਼ਮਾਂ ਨੇ ਕੀਤੀ ਸ਼ਮੂਲੀਅਤ
ਵਿੱਤ ਮੰਤਰੀ ਹਰਪਾਲ ਚੀਮਾ ਨਾਲ ਸਕੱਤਰੇਤ ਵਿਖੇ 22 ਜੁਲਾਈ ਨੂੰ ਮੀਟਿੰਗ ਹੋਈ ਤੈਅ ਕਰਵਾਉਣ ਤੋਂ ਬਾਅਦ ਸ਼ਾਂਤ ਹੋਏ ਮੁਲਾਜ਼ਮ
ਦਲਜੀਤ ਕੌਰ ਭਵਾਨੀਗੜ੍ਹ
ਸੰਗਰੂਰ, 9 ਜੁਲਾਈ, 2022: ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਸਥਾਨਕ ਮਨਸਾ ਦੇਵੀ ਮੰਦਿਰ ਵਿਖੇ ਪੂਰੇ ਪੰਜਾਬ ਚੋਂ ਐੱਨਪੀਐੱਸ ਮੁਲਾਜ਼ਮਾਂ ਦੀ ਸ਼ਮੂਲੀਅਤ ਨਾਲ ਸੂਬਾ ਪੱਧਰੀ ਕਨਵੈਨਸ਼ਨ ਕਰਕੇ ਵਾਅਦਾ ਯਾਦ ਦਿਵਾਊ ਮਾਰਚ ਕੱਢਿਆ ਗਿਆ। ਜਿਸ ਵਿੱਚ ਪੰਜਾਬ ਦੇ ਕੋਨੇ-ਕੋਨੇ ਤੋਂ ਆਏ ਸੈਂਕੜੇ ਐੱਨ.ਪੀ.ਐੱਸ. ਮੁਲਾਜਮਾਂ ਵੱਲੋਂ ਸ਼ਮੂਲੀਅਤ ਕੀਤੀ ਗਈ।
ਕਨਵੈਨਸ਼ਨ ਉਪਰੰਤ ਸਮੂਹ ਮੁਲਾਜ਼ਮਾਂ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਰਿਹਾਇਸ਼ ਵੱਲ ਬੀ ਐੱਸ ਐੱਨ ਐੱਲ ਪਾਰਕ ਤਕ 'ਵਾਅਦਾ ਯਾਦ ਦਿਵਾਉ ਮਾਰਚ ਕੀਤਾ ਗਿਆ। ਜ਼ਿਕਰਯੋਗ ਹੈ ਕਿ ਪੁਰਾਣੀ ਪੈਨਸ਼ਨ ਪ੍ਰਾਪਤੀ ਉਪਰੰਤ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਤੱਕ ਮਾਰਚ ਕਰਨਾ ਸੀ ਪਰ 22 ਜੁਲਾਈ ਨੂੰ ਵਿੱਤ ਮੰਤਰੀ ਨਾਲ ਪੈਨਲ ਮੀਟਿੰਗ ਮਿਲਣ ਕਰਕੇ ਇਹ ਮਾਰਚ ਬੀਐਸਐਨਐਲ ਪਾਰਕ ਤਕ ਕੀਤਾ ਗਿਆ ।
ਇਸ ਮੌਕੇ ਮੁਲਾਜ਼ਮਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਸੂਬਾ ਕਨਵੀਨਰ ਅਤਿੰਦਰਪਾਲ ਘੱਗਾ, ਜੋਨ ਕਨਵੀਨਰਾਂ ਗੁਰਬਿੰਦਰ ਖਹਿਰਾ, ਜਸਵੀਰ ਸਿੰਘ ਭੰਮਾ, ਵਿੱਤ ਸਕੱਤਰ ਜਸਵਿੰਦਰ ਔਜਲਾ, ਪ੍ਰੈੱਸ ਸਕੱਤਰ ਸਤਪਾਲ ਸਮਾਣਵੀ ਆਦਿ ਨੇ ਆਖਿਆ ਕਿ ਕਾਂਗਰਸ ਦੀ ਸਰਕਾਰ ਸਮੇਂ ਪੰਜਾਬ ਦੇ ਮੌਜੂਦਾ ਵਿੱਤ ਮੰਤਰੀ ਹਰਪਾਲ ਚੀਮਾ ਨੇ ਐੱਨ.ਪੀ.ਐੱਸ. ਮੁਲਾਜ਼ਮਾਂ ਦੇ ਧਰਨਿਆਂ ਵਿਚ ਸ਼ਮੂਲੀਅਤ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਸਾਰ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਐਲਾਨ ਕੀਤਾ ਸੀ। ਇਸੇ ਤਰਾਂ ਦਾ ਵਾਅਦਾ ਉਹਨਾਂ ਵੱਲੋਂ 'ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਦੇ ਵਫ਼ਦ ਨਾਲ ਆਪਣੀ ਰਿਹਾਇਸ਼ ਤੇ ਕੀਤੀ ਮੁਲਾਕਾਤ ਦੌਰਾਨ ਕੀਤਾ ਗਿਆ ਸੀ। ਪਰ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਚਾਰ ਮਹੀਨੇ ਬਾਅਦ ਤੱਕ ਵੀ ਪੁਰਾਣੀ ਪੈਨਸ਼ਨ ਲਾਗੂ ਕਰਨ ਵੱਲ ਕੋਈ ਕਦਮ ਨਹੀਂ ਪੁੱਟਿਆ ਗਿਆ। ਆਗੂਆਂ ਨੇ ਆਖਿਆ ਕਿ ਵਿਧਾਨ ਸਭਾ ਦੇ ਸੈਸ਼ਨ ਵਿੱਚ ਵਿੱਚ ਚਰਚਾ ਤੱਕ ਕਰਨ ਤੋਂ ਟਾਲਾ ਵੱਟਣਾ ਬੇਹੱਦ ਨਿੰਦਣਯੋਗ ਹੈ।
ਮੁਲਾਜ਼ਮ ਆਗੂਆਂ ਰਮਨਦੀਪ ਸਿੰਗਲਾ ਬਰਨਾਲਾ, ਹਰਿੰਦਰਜੀਤ ਸਿੰਘ ਫਤਿਹਗੜ੍ਹ ਸਾਹਿਬ, ਸੁਖਜਿੰਦਰ ਗੁਰਦਾਸਪੁਰ, ਲਖਵਿੰਦਰ ਸਿੰਘ ਮਾਨਸਾ, ਮਨੋਜ ਕੁਮਾਰ ਸੰਗਰੂਰ, ਜਗਜੀਤ ਜਟਾਣਾ ਪਟਿਆਲਾ ਨੇ ਸੰਬੋਧਨ ਕਰਦਿਆਂ ਹੋਏ ਆਖਿਆ ਕਿ ਰਾਜਸਥਾਨ ਅਤੇ ਛੱਤੀਸਗੜ੍ਹ ਵਿਚ ਪੁਰਾਣੀ ਪੈਨਸ਼ਨ ਸਕੀਮ ਦੁਬਾਰਾ ਲਾਗੂ ਕੀਤੀ ਜਾ ਚੁੱਕੀ ਹੈ ਪਰ ਪੰਜਾਬ ਦੀ ਸਰਕਾਰ ਇਸ ਮਸਲੇ ਤੇ ਡੰਗ-ਟਪਾਊ ਨੀਤੀ ਅਪਣਾ ਰਹੀ ਹੈ। ਉਹਨਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਆਪਣੇ ਕੀਤੇ ਚੋਣ ਵਾਅਦੇ ਮੁਤਾਬਕ ਤੁਰੰਤ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰੇ ਜਾਂ ਫਿਰ ਪੰਜਾਬ ਦੇ ਐੱਨ.ਪੀ.ਐੱਸ. ਮੁਲਾਜ਼ਮਾਂ ਦੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ।
ਕਨਵੈਨਸ਼ਨ ਵਿੱਚ ਨਹਿਰੀ ਪਟਵਾਰ ਯੂਨੀਅਨ ਵੱਲੋਂ ਜਸਕਰਨ ਗਹਿਰੀ, ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਸੂਬਾ ਪ੍ਰਧਾਨ ਜਰਮਨਜੀਤ ਸਿੰਘ, ਡੈਮੋਕ੍ਰੇਟਿਕ ਟੀਚਰਜ਼ ਫਰੰਟ ਵੱਲੋਂ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਟੈਕਨੀਕਲ ਐਂਡ ਮਕੈਨੀਕਲ ਇੰਪਲਾਇਜ਼ ਯੂਨੀਅਨ ਵੱਲੋਂ ਗੁਰਚਰਨ ਸਿੰਘ ਅਕੋਈ, ਪੀ.ਐੱਸ.ਪੀ.ਸੀ.ਐੱਲ. ਯੂਨੀਅਨ ਬਰਨਾਲਾ ਗੁਰਪ੍ਰੀਤ ਦਾਨਗੜੀਆ ਆਦਿ ਨੇ ਸਾਥੀਆਂ ਸਮੇਤ ਪੁੱਜ ਕੇ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਸੰਘਰਸ਼ ਦੀ ਹਮਾਇਤ ਕੀਤੀ। ਇਸ ਮੌਕੇ ਰਾਜੀਵ ਬਰਨਾਲਾ, ਅਸ਼ਵਨੀ ਅਵਸਥੀ, ਇੰਦਰ ਸੁਖਦੀਪ ਸਿੰਘ, ਸੁਖਵਿੰਦਰ ਗਿਰ, ਰਘਵੀਰ ਸਿੰਘ ਭਵਾਨੀਗੜ੍ਹ, ਗੁਰਮੀਤ ਸੁਖਪਰ,ਮਹਿੰਦਰ ਕੌੜਿਆਵਾਲੀ, ਬੇਅੰਤ ਫੂਲੇਵਾਲ, ਲਾਭ ਸਿੰਘ ਅਕਲੀਆ, ਗੁਰਮੁੱਖ ਲੋਕਪ੍ਰੇਮੀ ਆਦਿ ਨੇ ਵੀ ਸੰਬੋਧਨ ਕੀਤਾ।
HEAVY RAIN ALERT: ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦੀ ਸੰਭਾਵਨਾ, ਦੇਖੋ ਜ਼ਿਲ੍ਹਾ ਵਾਇਜ ਮੌਸਮ ਦਾ ਹਾਲ
WEATHER UPDATE TODAY FOR NEXT 2 HOURS
Moderate to Intense spell of Rain/Thundershowers with lightning likely over the parts of PATHANKOT, GURDASPUR, AMRITSAR, TARN TARAN, FIROZPUR, MUKTSAR, FARIDKOT, HOSHIARPUR, NAWANSHAHR, LUDHIANA and Light to Moderate Rain/Thundershowers accompanied with lightning likely over the parts of FAZILKA, MOGA, KAPURTHALA, JALANDHAR, RUPNAGAR, SAS NAGAR, FATEHGARH SAHIB, PATIALA, BATHINDA, SANGRUR districts & adjoining areas during next 2-3 hours.PUNJAB MOHALLA CLINIC APPLICATION FORM. NOTIFICATION, LINK FOR APPLYING: ਪੰਜਾਬ ਸਰਕਾਰ ਵਲੋਂ ਹੈਲਥ ਕਲੀਨਿਕ/ਮੁਹੱਲਾ ਕਲੀਨਿਕਾਂ ਵਿਚ 449 ਅਸਾਮੀਆਂ ਤੇ ਭਰਤੀ, ਅਰਜ਼ੀਆਂ 20 ਜੁਲਾਈ ਤੱਕ
PUNJAB MOHALLA CLINIC RECRUITMENT APPLICATION FORM, QUALIFICATION, OFFICIAL NOTIFICATION, AGE, LINK FOR APPLICATION
ਪੰਜਾਬ ਹੈਲਥ ਕਲੀਨਿਕ/ਸਿਹਤ ਅਤੇ ਤੰਦਰੁਸਤੀ ਕੇਂਦਰ/ਮੁਹੱਲਾ ਕਲੀਨਿਕ, ਫਾਰਮਾਸਿਸਟ ਅਤੇ ਕਲੀਨਿਕ ਅਸਿਸਟੈਂਟ ਭਰਤੀ 2022, ਅਸਾਮੀਆਂ ਦਾ ਵੇਰਵਾ
ਪੰਜਾਬ ਹੈਲਥ ਕਲੀਨਿਕ/ਸਿਹਤ ਅਤੇ ਤੰਦਰੁਸਤੀ ਕੇਂਦਰ/ਮੁਹੱਲਾ ਕਲੀਨਿਕ, ਮੈਡੀਕਲ ਆਫ਼ਿਸਰ ਭਰਤੀ 2022, ਅਸਾਮੀਆਂ ਦਾ ਵੇਰਵਾ
PUNJAB HEALTH DEPARTMENT RECRUITMENT 2022: ਸਿਹਤ ਵਿਭਾਗ ਪੰਜਾਬ ਵੱਲੋਂ ਵੱਖ ਵੱਖ 218 ਅਸਾਮੀਆਂ ਤੇ ਭਰਤੀ, ਅਰਜ਼ੀਆਂ ਅੱਜ ਤੋਂ
PUNJAB HEALTH DEPARTMENT RECRUITMENT 2022 APPLICATION FORM, QUALIFICATION,AGE, LINK FOR APPLYING
ਮੁਹੱਲਾ ਕਲੀਨਿਕਾਂ ਲਈ ਫਾਰਮਾਸਿਸਟ ਅਤੇ ਕਲੀਨਿਕ ਅਸਿਸਟੈਂਟ ਦੀ ਭਰਤੀ ਲਈ ਪੰਜਾਬ ਸਰਕਾਰ ਸਿਹਤ ਵਿਭਾਗ ਵੱਲੋਂ ਭਰਤੀ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ।MOHALLA CLINIC RECRUITMENT, APPLICATION FORM, QUALIFICATION ,LINK : ਮੋਹਲਾ ਕਲੀਨਿਕਾਂ ਵਿੱਚ 231 ਅਸਾਮੀਆਂ ਤੇ ਭਰਤੀ, ਅਰਜ਼ੀਆਂ ਅੱਜ ਤੋਂ
MOHALLA CLINIC RECRUITMENT IN PUNJAB 2022
SUB INSPECTOR RECRUITMENT 2022: ਸਬ ਇੰਸਪੈਕਟਰਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ
SCHOOL CLOSED DUE TO CORONA: ਕਰੋਨਾ ਦੀ ਵਾਪਸੀ ! ਵਿਦਿਆਰਥੀਆਂ ਦੇ ਕਰੋਨਾ ਪਾਜ਼ਿਟਿਵ ਪਾਏ ਜਾਣ ਤੇ ਸਕੂਲ 21 ਜੁਲਾਈ ਤੱਕ ਬੰਦ
ਰੂਪਨਗਰ, 9 ਜੁਲਾਈ
PSSSB SYLLABUS CLERK ,CLERK IT, CLERK CUM DATA ENTRY OPERATOR, FOREST GUARD RECRUITMENT, EXCISE AND TAXATION INSPECTOR DOWNLOAD HERE
Syllabus for the post of Forester-advt no 7 of 2022
Syllabus for the post of Forest Guard-advt no 07 of 2022
Syllabus for the post of Excise and Taxation Inpsector- advt no 08 of 2022
Syllabus for the post of Clerk cum data entry operator-advt no.3 of 2022
Syllabus for the post of Clerk I.T. - Advt no.15 of 2022
Syllabus for the post of clerk-advt no. 15 of 2022
Syllabus for the post of Clerk Accounts-advt no.15 of 2022
Syllabus for the post of Dairy Development Inspector Grade II
Syllabus for the Post of Hostel Supdt-cum-PTI
2022);
ONLINE TRANSFER : ਬਦਲੀਆਂ ਦੇ ਆਰਡਰ ਜਾਰੀ,ਇੰਜ ਕਰੋ ਚੈੱਕ
Punjab govt digitally ordered mass general transfers of school teachers through the online portal of Education Department, in line with the Teachers Transfer Policy-2019.
ਇਹ ਵੀ ਪੜ੍ਹੋ: 12ਵੀਂ ਜਮਾਤ ਦਾ ਨਤੀਜਾ ਆਪਣੇ ਮੋਬਾਈਲ ਫੋਨ ਤੇ ਕਿਵੇਂ ਚੈੱਕ ਕੀਤਾ ਜਾਵੇ, ਪੜ੍ਹੋ
To download your transfer order you will have to login in e Punjab .
STEP 1:
Go to https://epunjabschool.gov.in/
STEP 2:
Then go to staff login fill your id and password then fill captcha.
STEP 3:
After that go to transfer link and you will download your transfer order there
NVS RESULT 6TH CLASS OUT DOWNLOAD HERE: ਨਵੋਦਿਆ ਵਿਦਿਆਲਿਆ ਵਲੋਂ ਨਤੀਜੇ ਦਾ ਐਲਾਨ, ਦੇਖੋ ਇਥੇ
NVS RESULT 6TH CLASS OUT DOWNLOAD HERE: ਨਵੋਦਿਆ ਵਿਦਿਆਲਿਆ ਵਲੋਂ ਨਤੀਜੇ ਦਾ ਐਲਾਨ, ਦੇਖੋ ਇਥੇ
ਚੰਡੀਗੜ੍ਹ: ਸਕੂਲ ਅੰਦਰ ਵੱਡਾ ਦਰੱਖਤ ਡਿੱਗਣ ਕਾਰਨ 1 ਬੱਚੇ ਦੀ ਮੌਤ, ਕਈ ਜ਼ਖ਼ਮੀ
ਚੰਡੀਗੜ੍ਹ ਦੇ ਸੈਕਟਰ 9 ਸਥਿਤ ਕਾਰਮਲ ਕਾਨਵੈਂਟ ਸਕੂਲ ਵਿੱਚ ਅੱਜ ਸਵੇਰੇ 70 ਫੁੱਟ ਉੱਚਾ ਪਿੱਪਲ ਦਾ ਦਰੱਖਤ ਡਿੱਗਣ ਕਾਰਨ ਇੱਕ ਵਿਦਿਆਰਥੀ ਦੀ ਮੌਤ ਹੋ ਗਈ ਜਦਕਿ ਕੁਝ ਵਿਦਿਆਰਥੀ ਜ਼ਖ਼ਮੀ ਹੋ ਗਏ। ਲੰਚ ਬਰੇਕ ਦੌਰਾਨ ਇਸ ਦੇ ਨੇੜੇ ਖੇਡ ਰਹੇ ਕਈ ਬੱਚੇ ਇਸ ਘਟਨਾ ਕਾਰਨ ਪ੍ਰਭਾਵਿਤ ਹੋਏ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਤੱਕ 15 ਦੇ ਕਰੀਬ ਸਕੂਲੀ ਬੱਚੇ ਜ਼ਖ਼ਮੀ ਹੋ ਚੁੱਕੇ ਹਨ।ਉਨ੍ਹਾਂ ਨੂੰ ਜੀ.ਐਮ.ਐਸ.ਐਚ.-16 ਅਤੇ ਪੀ.ਜੀ.ਆਈ. ਵਿਖੇ ਭਰਤੀ ਕੀਤਾ ਗਿਆ ਹੈ। ਦਰੱਖਤ ਡਿੱਗਣ ਕਾਰਨ 1 ਬੱਚੇ ਦੀ ਮੌਤ, ਹੋਣ ਦਾ ਸਮਾਚਾਰ ਹੈ।
3 ਬੱਚਿਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ ਸਕੂਲ ਵਿੱਚ ਰਾਹਤ ਅਤੇ ਬਚਾਅ ਕਾਰਜ ਚੱਲ ਰਿਹਾ ਹੈ। ਪੁਲਸ ਦੇ ਨਾਲ-ਨਾਲ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ ਹਨ।
RECENT UPDATES
School holiday
SCHOOL HOLIDAYS IN FEBRUARY 2023: ਫਰਵਰੀ ਮਹੀਨੇ ਸਕੂਲਾਂ ਵਿੱਚ ਛੁੱਟੀਆਂ ਹੀ ਛੂਟੀਆਂ
SCHOOL HOLIDAYS IN FEBRUARY 2023 ਸਕੂਲਾਂ ਵਿੱਚ ਫਰਵਰੀ ਮਹੀਨੇ ਦੀਆਂ ਛੁੱਟੀਆਂ ਪਿਆਰੇ ਵਿਦਿਆਰਥੀਓ ਪ੍ਰੀ ਬੋਰਡ ਪ੍ਰੀਖਿਆਵਾਂ ਜਨਵਰੀ ਮਹੀਨੇ ਤੋਂ ਸ਼ੁਰੂ ਹੋ ਕੇ ਫਰ...