Saturday, 23 July 2022

ਸਕੂਲਾਂ ਵਿਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ, ਮੁਫਤ ਬਿਜਲੀ ਸਪਲਾਈ, ਨਹਿਰੀ ਪਾਣੀ ਦੀ ਸਹੂਲਤ ਅਤੇ ਮੁਹੱਲਾ ਕਲੀਨਿਕ ਖੋਲ੍ਹਣ ਨਾਲ ਬਦਲੇਗੀ ਸੂਬੇ ਦੀ ਨੁਹਾਰ

 ਪਿੰਡਾਂ ਦੀਆਂ ਸੱਥਾਂ ਵਿਚ ਬੈਠ ਕੇ ਲੋਕਾਂ ਦੀਆਂ ਮੁਸ਼ਕਿਲਾ/ਸਮੱਸਿਆਵਾਂ ਹੱਲ ਕਰਦੇ ਰਹਾਂਗੇ-ਹਰਜੋਤ ਬੈਂਸ

ਕੈਬਨਿਟ ਮੰਤਰੀ ਵੱਲੋਂ ਸਾਡਾ.ਐਮ.ਐਲ.ਏ.ਸਾਡੇ.ਵਿਚ ਪ੍ਰੋਗਰਾਮ ਤਹਿਤ ਲੋਕਾਂ ਦੇ ਮਸਲੇ ਹੱਲ ਕਰਨ ਦੀ ਮੁਹਿੰਮ ਨਿਰੰਤਰ ਜਾਰੀ 

ਸਕੂਲਾਂ ਵਿਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ, ਮੁਫਤ ਬਿਜਲੀ ਸਪਲਾਈ, ਨਹਿਰੀ ਪਾਣੀ ਦੀ ਸਹੂਲਤ ਅਤੇ ਮੁਹੱਲਾ ਕਲੀਨਿਕ ਖੋਲ੍ਹਣ ਨਾਲ ਬਦਲੇਗੀ ਸੂਬੇ ਦੀ ਨੁਹਾਰ 

ਭਲਾਣ,ਤਰਫ ਮਜਾਰਾ, ਭਨਾਮ, ਵਿਚ ਪਿੰਡ ਵਾਸੀਆਂ ਦੇ ਵਰਕਰਾਂ ਨਾਲ ਬੈਠਕਾਂ ਦਾ ਦੌਰ ਜਾਰੀ 

ਸੁਖਸਾਲ/ਨੰਗਲ 23 ਜੁਲਾਈ ()

ਆਮ ਲੋਕਾਂ ਦੇ ਮਸਲੇ ਹੱਲ ਕਰਨ ਲਈ ਪਿੰਡਾਂ ਦੀਆਂ ਸੱਥਾਂ ਵਿਚ ਬੈਠ ਕੇ ਕੀਤੇ ਯਤਨ ਬਹੁਤ ਹੀ ਕਾਰਗਰ ਸਿੱਧ ਹੋ ਰਹੇ ਹਨ। ਆਮ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਮੁਸ਼ਕਿਲਾਂ/ਸਮੱਸਿਆਵਾਂ ਹੱਲ ਕਰਨ ਤੇ ਸਾਝੇ ਮਸਲੇ ਨਿਪਟਾਉਣ ਦਾ ਵਾਅਦਾ ਪੂਰਾ ਕਰ ਰਹੇ ਹਾਂ, ਤਾਂ ਕਿ ਲੋਕਾਂ ਨੂੰ ਦੂਰ ਦੁਰਾਡੇ ਸ਼ਹਿਰਾ ਵਿਚ ਦਫਤਰਾਂ ਦੇ ਬੇਲੋੜੇ ਚੱਕਰ ਨਾ ਲਗਾਉਣੇ ਪੈਣ ਤੇ ਇਸ ਨਾਲ ਹੋਣ ਵਾਲੀ ਖੱਜਲ ਖੁਆਰੀ ਤੋ ਵੀ ਨਿਜਾਤ ਮਿਲ ਜਾਵੇ। 
ਇਹ ਪ੍ਰਗਟਾਵਾ ਸ. ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਜਲ ਸਰੋਤ, ਖਾਣਾਂ ਅਤੇ ਭੂ-ਵਿਗਿਆਨ, ਜੇਲਾਂ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਨੇ ਅੱਜ ਸਾਡਾ.ਐਮ.ਐਲ.ਏ.ਸਾਡੇ ਵਿਚ ਪ੍ਰੋਗਰਾਮ ਤਹਿਤ ਭਲਾਣ,ਤਰਫ ਮਜਾਰਾ, ਭਨਾਮ ਦੇ ਦੌਰੇ ਦੌਰਾਨ ਪ੍ਰਗਟ ਕੀਤੇ। ਉਨ੍ਹਾਂ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਲੋਕਾਂ ਨੇ ਮਿਸਾਲੀ ਫਤਵਾ ਦੇ ਕੇ ਆਪਣਾ ਪ੍ਰਤੀਨਿਧੀ ਚੁਣਿਆ ਹੈ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਨੇ ਆਪਣਾ ਭਰੋਸਾ ਪ੍ਰਗਟ ਕਰਦੇ ਹੋਏ ਮੈਨੂੰ ਪੰਜਾਬ ਦੀ ਕੈਬਨਿਟ ਵਿਚ ਮਾਣ ਦਿੱਤਾ ਅਤੇ ਮਹੱਤਵਪੂਰਨ ਅਹੁਦੇ ਦੇ ਕੇ ਵੱਡੀ ਜਿੰਮੇਵਾਰੀ ਦਿੱਤੀ ਹੈ। ਇਸ ਦੇ ਨਾਲ ਹੀ ਮੇਰਾ ਇਹ ਫਰਜ਼ ਹੈ ਕਿ ਮੈਂ ਵਿਧਾਨ ਸਭਾ ਚੋਣਾਂ ਦੌਰਾਨ ਜੋ ਹਲਕੇ ਦੇ ਲੋਕਾਂ ਨਾਲ ਵਾਅਦੇ ਕੀਤੇ ਹਨ, ਉਨ੍ਹਾਂ ਨੂੰ ਪੂਰਾ ਕਰਨ ਲਈ ਵੀ ਆਪਣੀ ਬਚਨਬੱਧਤਾ ਤੇ ਕਾਇਮ ਰਹਾਂ। ਇਸ ਲਈ ਇਹ ਨਿਵੇਕਲਾ ਪ੍ਰੋਗਰਾਮ ਸਾਡਾ.ਐਮ.ਐਲ.ਏ.ਸਾਡੇ ਵਿਚ ਪ੍ਰੋਗਰਾਮ ਉਲੀਕਿਆ ਹੈ, ਜਿਸ ਦੇ ਤਹਿਤ ਹਲਕੇ ਦੇ ਹਰ ਪਿੰਡ ਵਿਚ ਸਾਝੀ ਸੱਥ ਵਿਚ ਬੈਠ ਕੇ ਆਪਣੇ ਬਜੁਰਗਾ, ਮਾਤਾ-ਪਿਤਾ ਤੇ ਭੈਣ ਭਰਾ ਵਰਗੇ ਸਾਥੀਆਂ ਨਾਲ ਵਿਚਾਰ ਸਾਝੇ ਕੀਤੇ ਜਾਣ। ਸਾਡਾ ਇਹ ਪ੍ਰੋਗਰਾਮ ਸਫਲਤਾ ਨਾਲ ਚੱਲ ਰਿਹਾ ਹੈ, ਇਸ ਦੇ ਨਾਲ ਨਾਲ ਅਸੀ ਸ਼ਹਿਰਾ ਤੇ ਪਿੰਡਾਂ ਵਿਚ ਆਪਣੇ ਬੂਥ ਲੈਵਲ ਵਰਕਰਾ, ਅਹੁਦੇਦਾਰਾ, ਇਲਾਕੇ ਦੇ ਪਤਵੰਤਿਆਂ ਨਾਲ ਮਿਲ ਬੈਠ ਕੇ ਸਾਝੇ ਮਸਲੇ ਸੁਲਝਾ ਰਹੇ ਹਾਂ। ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰ ਰਹੇ ਹਾਂ, ਤੇ ਅਗਲੀ ਵਿਕਾਸ ਦੀ ਵਿਊਤਵੰਦ ਕਰ ਰਹੇ ਹਾਂ। ਇਸ ਲਈ ਹਰ ਪਿੰਡ ਵਿਚ ਲੋਕਾਂ ਦਾ ਭਰਵਾ ਸਹਿਯੋਗ ਮਿਲ ਰਿਹਾ ਹੈ, ਸਾਡੇ ਵਰਕਰ ਵੀ ਦਿਨ ਰਾਤ ਲੋਕਾਂ ਦੀ ਸੇਵਾ ਵਿਚ ਲੱਗੇ ਹੋਏ ਹਾਂ।

    ਸਾਡੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋ ਬਿਜਲੀ ਖਪਤਕਾਰਾ ਦੇ 300 ਯੂਨਿਟ ਪ੍ਰਤੀ ਮਹੀਨਾ ਮਾਫ ਕੀਤੇ ਗਏ ਹਨ। 1 ਜੁਲਾਈ ਤੋਂ ਲਾਗੂ ਹੋਏ ਇਸ ਫੈਸਲੇ ਤੋ ਬਾਅਦ ਦੋ ਮਹੀਨੇ ਦੇ ਬਿੱਲ ਜੋਂ ਸਤੰਬਰ ਮਹੀਨੇ ਵਿਚ ਆਉਣਗੇ, ਉਨ੍ਹਾਂ ਵਿਚ ਲੱਖਾਂ ਲਾਭਪਾਤਰੀਆਂ ਨੂੰ ਇਸ ਰਿਆਇਤ ਦਾ ਫਾਇਦਾ ਮਿਲੇਗਾ। ਸਿਹਤ ਸਹੂਲਤਾਂ ਵਿਚ ਨਿਵੇਕਲੇ ਸੁਧਾਰ ਦਾ ਜਿਕਰ ਕਰਦੇ ਹੋਏ, ਹਰਜੋਤ ਬੈਂਸ ਨੇ ਕਿਹਾ ਕਿ ਸਰਕਾਰੀ ਹਸਪਤਾਲਾ ਤੇ ਓ.ਪੀ.ਡੀ ਦਾ ਵਾਧੂ ਬੋਝ ਘਟਾਉਣ ਤੇ ਲੋਕਾਂ ਨੂੰ ਘਰਾਂ ਨੇੜੇ ਵਧੀਆ ਇਲਾਜ ਉਪਲੱਬਧ ਕਰਵਾਉਣ ਲਈ ਅਜਾਦੀ ਦੀ 75ਵੀ.ਵਰੇਗੰਢ ਮੌਕੇ 15 ਅਗਸਤ ਤੋਂ ਮੁਹੱਲਾ ਕਲੀਨਿਕਾਂ ਦੀ ਸੁਰੂਆਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਰ ਵਰਗ ਦੇ ਲੋਕਾਂ ਨੂੰ ਇਨ੍ਹਾਂ ਮੁਹੱਲਾ ਕਲੀਨਿਕਾਂ ਵਿਚ ਇਲਾਜ ਦੀ ਸਹੂਲਤ ਘਰ ਦੇ ਨੇੜੇ ਉਪਲੱਬਧ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਸਿੱਖਿਆ ਸੁਧਾਰ ਲਈ ਅਸੀ ਬਚਨਬੱਧ ਹਾਂ, ਸਾਡੇ ਸਰਕਾਰੀ ਸਕੂਲਾਂ ਦੀ ਹਾਲਤ ਵਿਚ ਹੁਣ ਜਿਕਰਯੋਗ ਸੁਧਾਰ ਹੋਵੇਗਾ, ਮਿਆਰੀ ਸਿੱਖਿਆ ਉਪਲੱਬਧ ਕਰਵਾਵਾਗੇ, ਵਿਦਿਆਰਥੀਆਂ ਨੂੰ ਸਮੇ ਦੇ ਹਾਣੀ ਬਣਾਉਣ ਲਈ ਸਿੱਖਿਆ ਦਾ ਪੱਧਰ ਹੋਰ ਚੁੱਕਾਗੇ। ਉਨ੍ਹਾਂ ਕਿਹਾ ਕਿ 75 ਸਾਲ ਦੀ ਉਲਝੀ ਤਾਣੀ ਨੂੰ ਸੁਲਝਾਉਣ ਵਿਚ ਥੋੜਾ ਸਮਾ ਲੱਗੇਗਾ,ਪੰਜਾਬ ਦੇ ਸਾਰੇ ਸਕੂਲ ਸ਼ਾਨਦਾਰ ਹੋਣਗੇ, ਅਗਲੇ ਦੋ ਸਾਲ ਵਿਚ ਸਿੱਖਿਆ ਦਾ ਪੱਧਰ ਹੋਰ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਬਣਨ ਤੋ ਬਾਅਦ ਇਮਾਨਦਾਰੀ ਨਾਲ ਕੰਮ ਸੁਰੂ ਹੋ ਗਿਆ ਹੈ, ਨਸ਼ਿਆ ਦੇ ਖਿਲਾਫ ਰਿਕਾਰਡ ਰਿਕਵਰੀ ਹੋਈ ਹੈ, ਦਿਨ ਰਾਤ ਮਿਹਨਤ ਕਰਕੇ ਲੀਹ ਤੋ ਲੱਥੀ ਗੱਡੀ ਨੂੰ ਮੁੜ ਲੀਹ ਤੇ ਲਿਆ ਰਹੇ ਹਾਂ, ਮੁਲਾਜਮਾ ਨੂੰ ਪੱਕੇ ਕਰਨ ਦੀ ਪ੍ਰਕਿਰਿਆ ਵੀ ਚੱਲ ਰਹੀ ਹੈ, ਵੱਖ ਵੱਖ ਮਹਿਕਮਿਆਂ ਵਿਚ ਭਰਤੀ ਪ੍ਰਕਿਰਿਆ ਮੁਕੰਮਲ ਕਰਕੇ ਰੋਜਗਾਰ ਦੇ ਮੋਕੇ ਉਪੱਲਬਧ ਕਰਵਾ ਰਹੇ ਹਾਂ। ਉਨ੍ਹਾਂ ਨੇ ਕਿਹਾ ਕਿ ਸਾਡੇ ਵਰਕਰ ਪੂਰੀ ਮਿਹਨਤ ਤੇ ਲਗਨ ਨਾਲ ਕੰਮ ਕਰ ਰਹੇ ਹਨ। ਇਸ ਮੌਕੇ ਡਾ.ਸੰਜੀਵ ਗੌਤਮ, ਸੋਹਣ ਸਿੰਘ ਬੈਂਸ, ਜਸਪ੍ਰੀਤ ਜੇ.ਪੀ, ਦੀਪਕ ਸੋਨੀ ਭਨੂਪਲੀ, ਐਡਵੋਕੇਟ ਨੀਰਜ ਸ਼ਰਮਾ, ਰਕੇਸ ਮਹਿਲਮਾ, ਦਿਨੇਸ ਉੱਪਲ, ਜਸਵਿੰਦਰ ਭਨੂਪਲੀ, ਰਾਹੁਲ, ਕੁਲਵੰਤ ਸਿੰਘ ਪੰਚ, ਸੁਰਜੀਤ ਰਾਮ, ਹਰਸ਼ ਪੁਰੀ, ਹਰਭਜਨ ਸਿੰਘ, ਬੰਤ, ਹੈਪੀ, ਬਲਜਿੰਦਰ ਸਿੰਘ ਗਿੱਲ, ਬਿੱਲਾ ਮਹਿਲਮਾ, ਨੀਰਜ ਦਗੋੜ, ਓਕਾਰ ਸਿੰਘ, ਨੀਰਜ ਨੱਡਾ, ਦਲਜੀਤ ਕਾਕਾ, ਅੰਕੁਸ਼, ਨੀਰਜ, ਚਮਨ ਸੈਣੀ, ਸੁਭਾਸ ਸੈਣੀ, ਨਿਤਿਨ ਪੁਰੀ, ਵਿੱਕੀ ਸੈਣੀ, ਅਮਰੀਕ ਸਿੰਘ, ਪਵਨ ਕੁਮਾਰ, ਰਕੇਸ ਸੈਣੀ, ਸੁਭਾਸ ਸੈਣੀ, ਦਿਨੇਸ ਕੁਮਾਰ, ਹਰਜਿੰਦਰ ਕੁਮਾਰ ਸਰਪੰਚ, ਹਰੀ ਸਿੰਘ, ਮਨਿੰਦਰ ਸਿੰਘ, ਸਤਵਿੰਦਰ ਸਿੰਘ ਭੰਗਲ, ਰਜੇਸ ਕੁਮਾਰ ਪੰਚ, ਅਮਿਤ, ਰੋਹਿਤ, ਸੰਜੇ, ਹਰਮੇਸ ਸਿੰਘ, ਕੇਹਰ ਸਿੰਘ, ਸੁਰਿੰਦਰ ਕੁਮਾਰ, ਰਕੇਸ ਭੱਲਣੀ, ਕਾਕਾ ਸੋਕਰ, ਜਸਵਿੰਦਰ ਬਾਂਠ ਆਦਿ ਹਾਜਰ ਸਨ।

RAIN 🌧️ UPDATE: 2-3 ਘੰਟਿਆਂ ਦੌਰਾਨ 12 ਜ਼ਿਲ੍ਹਿਆਂ ਵਿੱਚ ਮੀਂਹ ਦੀ ਭਵਿੱਖਬਾਣੀ

Light to Moderate Rain/Thundershowers with lightning likely over the parts of PATIALA, FATEHGARH SAHIB, LUDHIANA,SANGRUR, BARNALA, MOGA, FIROZPUR, FARIDKOT, FAZILKA, MUKTSAR, BATHINDA, MANSA districts & adjoining area during next 2-3 hours.Latest Radar picture showing Rain/Thunderstorm activity.
24 ਜੁਲਾਈ ਤੋਂ 1 ਅਗਸਤ ਤੱਕ ਵਿਰਾਸਤ-ਏ-ਖਾਲਸਾ, ਸ੍ਰੀ ਆਨੰਦਪੁਰ ਸਾਹਿਬ, ਦਾਸਤਾਨ-ਏ-ਸ਼ਹਾਦਤ, ਸ੍ਰੀ ਚਮਕੌਰ ਸਾਹਿਬ ਅਤੇ ਗੋਲਡਨ ਟੈਂਪਲ ਪਲਾਜ਼ਾ, ਅੰਮ੍ਰਿਤਸਰ ਆਮ ਸੈਲਾਨੀਆਂ ਲਈ ਰਹਿਣਗੇ ਬੰਦ

 24 ਜੁਲਾਈ ਤੋਂ 1 ਅਗਸਤ ਤੱਕ ਵਿਰਾਸਤ-ਏ-ਖਾਲਸਾ, ਸ੍ਰੀ ਆਨੰਦਪੁਰ ਸਾਹਿਬ, ਦਾਸਤਾਨ-ਏ-ਸ਼ਹਾਦਤ, ਸ੍ਰੀ ਚਮਕੌਰ ਸਾਹਿਬ ਅਤੇ ਗੋਲਡਨ ਟੈਂਪਲ ਪਲਾਜ਼ਾ, ਅੰਮ੍ਰਿਤਸਰ ਆਮ ਸੈਲਾਨੀਆਂ ਲਈ ਰਹਿਣਗੇ ਬੰਦ, ਛਮਾਹੀ ਰੱਖ-ਰਖਾਓ ਵਾਸਤੇ ਹਰ ਸਾਲ ਹੁੰਦੇ ਹਨ ਬੰਦਸ੍ਰੀ ਅਨੰਦਪੁਰ ਸਾਹਿਬ 23 ਜੁਲਾਈ


ਵਿਸ਼ਵ ਪ੍ਰਸਿੱਧ ਅਜਾਇਬ ਘਰਾਂ ‘ਚ ਸ਼ੁਮਾਰ ਹੋ ਚੁੱਕੇ ਵਿਰਾਸਤ-ਏ-ਖਾਲਸਾ, ਸ੍ਰੀ ਅਨੰਦਪੁਰ ਸਾਹਿਬ, ਦਾਸਤਾਨ-ਏ-ਸ਼ਹਾਦਤ, ਸ੍ਰੀ ਚਮਕੌਰ ਸਾਹਿਬ ਅਤੇ ਗੋਲਡਨ ਟੈਂਪਲ ਪਲਾਜ਼ਾ, ਅੰਮ੍ਰਿਤਸਰ 24 ਜੁਲਾਈ 2022 ਤੋਂ 1 ਅਗਸਤ 2022 ਤੱਕ ਛਮਾਹੀ ਰੱਖ-ਰਖਾਓ ਵਾਸਤੇ ਆਮ ਸੈਲਾਨੀਆਂ ਵਾਸਤੇ ਬੰਦ ਰੱਖੇ ਜਾਣਗੇ। ਇਸ ਲਈ ਇਨ੍ਹਾਂ ਅਜਾਇਬ ਘਰਾਂ ਨੂੰ ਵੇਖਣ ਆਉਣ ਵਾਲੇ ਸੈਲਾਨੀ 2 ਅਗਸਤ ਨੂੰ ਹੀ ਆਉਣ।


ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਾਲ ਵਿੱਚ ਦੋ ਵਾਰ ਜਨਵਰੀ ਮਹੀਨੇ ਦੇ ਅਖੀਰਲੇ ਹਫਤੇ ਵਿੱਚ ਅਤੇ ਜੁਲਾਈ ਮਹੀਨੇ ਦੇ ਅਖੀਰਲੇ ਹਫਤੇ ਵਿੱਚ ਵਿਰਾਸਤ-ਏ-ਖਾਲਸਾ, ਸ੍ਰੀ ਅਨੰਦਪੁਰ ਸਾਹਿਬ, ਦਾਸਤਾਨ-ਏ-ਸ਼ਹਾਦਤ, ਸ੍ਰੀ ਚਮਕੌਰ ਸਾਹਿਬ ਅਤੇ ਗੋਲਡਨ ਟੈਂਪਲ ਪਲਾਜ਼ਾ, ਅੰਮ੍ਰਿਤਸਰ ਨੂੰ ਉਨ੍ਹਾਂ ਜਰੂਰੀ ਮੁਰੰਮਤਾਂ ਤੇ ਰੱਖ-ਰਖਾਓ ਦੇ ਲਈ ਬੰਦ ਰੱਖਿਆ ਜਾਂਦਾ ਹੈ ਜੋ ਕਿ ਆਮ ਦਿਨਾਂ ਦੇ ਵਿੱਚ ਨਹੀਂ ਹੋ ਸਕਦੀਆਂ ਹਨ। ਇਸ ਕਰਕੇ ਇਹ ਅਗਾਊਂ ਸੂਚਨਾ ਦਿੱਤੀ ਜਾ ਰਹੀ ਹੈ ਕਿ ਕਿਸੇ ਸੈਲਾਨੀਆਂ ਨੂੰ ਕੋਈ ਮੁਸ਼ਕਿਲ ਦਰਪੇਸ਼ ਨਾ ਆਵੇ।ਜਦਕਿ 2 ਅਗਸਤ, 2022 ਤੋਂ ਇਹ ਸਾਰੇ ਅਜਾਇਬ ਘਰ ਆਮ ਦੀ ਤਰ੍ਹਾਂ ਸੈਲਾਨੀਆਂ ਵਾਸਤੇ ਖੋਲ ਦਿੱਤੇ ਜਾਣਗੇ।

BIG BREAKING: ਪੰਜਾਬ ਦੇ ਮੁੱਖ ਮੰਤਰੀ ਨਿਵਾਸ 'ਤੇ 10,000 ਜੁਰਮਾਨਾ,ਕੂੜਾ ਸੁੱਟਣ 'ਤੇ ਕੀਤੀ ਕਾਰਵਾਈ

 ਪੰਜਾਬ ਦੇ ਮੁੱਖ ਮੰਤਰੀ ਨਿਵਾਸ 'ਤੇ 10,000 ਜੁਰਮਾਨਾ: ਚੰਡੀਗੜ੍ਹ MC ਨੇ ਕੂੜਾ ਸੁੱਟਣ 'ਤੇ ਕੀਤੀ ਕਾਰਵਾਈ; 

ਚੰਡੀਗੜ੍ਹ 23 ਜੁਲਾਈ 

ਚੰਡੀਗੜ੍ਹ ਨਗਰ ਨਿਗਮ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਗੰਦਗੀ ਫੈਲਾਉਣ ਦੇ ਦੋਸ਼ ਹੇਠ ਚਲਾਨ ਕੀਤਾ ਹੈ। ਸੈਕਟਰ-2 ਸਥਿਤ ਕੋਠੀ ਨੰਬਰ 7 ਦੇ ਪਿੱਛੇ ਕੂੜਾ ਫੈਲਿਆ ਹੋਇਆ ਸੀ, ਜਿਸ ਨੂੰ ਦੇਖਦੇ ਹੋਏ ਨਿਗਮ ਨੇ ਇਹ ਕਾਰਵਾਈ ਕੀਤੀ। ਕੁੱਲ 10,000 ਰੁਪਏ ਦਾ ਚਲਾਨ ਕੀਤਾ ਗਿਆ ਹੈ। ਚਲਾਨ ਸੀਆਰਪੀਐਫ ਬਟਾਲੀਅਨ 113, ਡੀਐਸਪੀ ਹਰਜਿੰਦਰ ਸਿੰਘ ਦਾ ਕੱਟਿਆ ਗਿਆ ਹੈ।

 


ਸਾਲਿਡ ਵੇਸਟ ਮੈਨੇਜਮੈਂਟ ਉਪ-ਨਿਯਮਾਂ, 2018 ਦੇ ਨਿਯਮ 14(I) ਅਤੇ ਨਿਯਮ 15(G) ਦੇ ਤਹਿਤ 500+9500 ਰੁਪਏ ਦਾ ਚਲਾਨ ਕੀਤਾ ਗਿਆ ਹੈ। ਨਿਗਮ ਦੇ ਅਧਿਕਾਰੀ ਨੇ ਦੱਸਿਆ ਕਿ ਇੱਕ ਹਫ਼ਤੇ ਵਿੱਚ ਚਲਾਨ ਭਰਿਆ ਜਾ ਸਕਦਾ ਹੈ।

GOOD NEWS: ਹਰੇਕ ਬਿਲ ਤੇ ਮਿਲਣਗੇ 600‌ ਯੂਨਿਟ ਮੁਫ਼ਤ, ਪਾਵਰਕੌਮ ਵੱਲੋਂ ਨੋਟੀਫਿਕੇਸ਼ਨ ਜਾਰੀ

ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਵਫ਼ਦ ਨੇ ਕੀਤੀ ਵਿੱਤ ਮੰਤਰੀ ਨਾਲ ਮੀਟਿੰਗ

*ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਵਫ਼ਦ ਨੇ ਕੀਤੀ ਵਿੱਤ ਮੰਤਰੀ ਨਾਲ ਮੀਟਿੰਗ*  
ਅੰਮ੍ਰਿਤਸਰ ( ): ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਵਫ਼ਦ ਦੀ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਪੈਨਲ ਮੀਟਿੰਗ ਹੋਈ ਇਸ ਮੀਟਿੰਗ ਵਿੱਚ ਵਫਦ ਵੱਲੋਂ ਚੋਣ ਵਾਅਦਾ ਪੂਰਾ ਕਰਨ ਲਈ ਮੰਗ ਪੱਤਰ ਦਿੱਤਾ ਗਿਆ ਅਤੇ ਅੰਕਡ਼ਿਆਂ ਤੇ ਦਸਤਾਵੇਜ਼ਾਂ ਸਹਿਤ ਆਪਣਾ ਪੱਖ ਰੱਖਿਆ । ਵਿੱਤ ਮੰਤਰੀ ਵਲੋਂ ਪੁਰਾਣੀ ਪੈਨਸ਼ਨ ਲਾਗੂ ਕਰਨ ਦੀ ਕੇਵਲ ਜ਼ਬਾਨੀ ਹਾਮੀ ਭਰੀ ਗਈ । ਕੇਂਦਰੀ ਬਜਟ ਵਿਚ ਸੂਬਾ ਮੁਲਾਜ਼ਮਾਂ ਲਈ ਵੀ ਐੱਨਪੀਐੱਸ ਵਿੱਚ ਸਰਕਾਰ ਦੇ ਸਮੁੱਚੇ 14 ਪ੍ਰਤੀਸ਼ਤ ਸ਼ੇਅਰ ਨੂੰ ਕਰ ਮੁਕਤ ਕੀਤੇ ਜਾਣ ਦੇ ਲਏ ਫ਼ੈਸਲੇ ਨੂੰ ਪੰਜਾਬ ਵਿੱਚ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਨ ਦੀ ਮੰਗ ਕੀਤੇ ਜਾਣ ਬਾਰੇ ਵਿੱਤ ਸਕੱਤਰ ਗੁਰਪ੍ਰੀਤ ਕੌਰ ਸਪਰਾ ਨੇ ਨੋਟੀਫਿਕੇਸ਼ਨ ਤਿਆਰ ਹੋਣ ਅਤੇ ਜਲਦ ਜਾਰੀ ਕਰਨ ਦੀ ਜਾਣਕਾਰੀ ਦਿੱਤੀ । ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਸੂਬਾ ਕਨਵੀਨਰ ਅਤਿੰਦਰਪਾਲ ਸਿੰਘ, ਜ਼ੋਨ ਕਨਵੀਨਰ ਗੁਰਬਿੰਦਰ ਸਿੰਘ ਖਹਿਰਾ ,ਜਸਬੀਰ ਭੰਮਾ , ਹਰਵਿੰਦਰ ਅੱਲੂਵਾਲ , ਵਿੱਤ ਸਕੱਤਰ ਜਸਵਿੰਦਰ ਔਜਲਾ ,ਪ੍ਰੈੱਸ ਸਕੱਤਰ ਸੱਤਪਾਲ ਸਿੰਘ ਤੇ ਆਧਾਰਤ ਵਫ਼ਦ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਅੱਜ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਪੁਰਾਣੀ ਪੈਨਸ਼ਨ ਦੇ ਮੁੱਦੇ ਤੇ ਮੀਟਿੰਗ ਵਿੱਚ ਹਾਜ਼ਰ ਸਨ। ਇਸ ਪੈਨਲ ਮੀਟਿੰਗ ਵਿੱਚ ਵਿੱਤ ਸਕੱਤਰ ਗੁਰਪ੍ਰੀਤ ਕੌਰ ਸਪਰਾ ਅਤੇ ਵਿਸ਼ੇਸ਼ ਸਕੱਤਰ ਮੋਹਿਤ ਤਿਵਾੜੀ ਵੀ ਸ਼ਾਮਲ ਹੋਏ। ਇਸ ਦੌਰਾਨ ਪੀਪੀਐਫ ਫਰੰਟ ਦੇ ਵਫ਼ਦ ਵੱਲੋਂ ਮੁਲਾਜ਼ਮਾਂ ਦਾ ਅੰਕੜਿਆਂ ਸਹਿਤ ਠੋਸ ਪੱਖ ਅਤੇ ਹੋਰ ਸੂਬਿਆਂ ਵਿੱਚ ਨਵੀਂ ਪੈਨਸ਼ਨ ਸਕੀਮ ਨੂੰ ਰੱਦ ਕਰਕੇ ਮੁੜ ਬਹਾਲ ਕੀਤੇ ਗਏ ਪੁਰਾਣੀ ਪੈਨਸ਼ਨ ਪ੍ਰਣਾਲੀ ਦੇ ਦਸਤਾਵੇਜ਼ ਵੀ ਪੇਸ਼ ਕੀਤੇ ਗਏ । ਵਿੱਤ ਮੰਤਰੀ ਨੂੰ ਉਨ੍ਹਾਂ ਦੇ ਚੋਣ ਵਾਅਦਿਆਂ ਨੂੰ ਯਾਦ ਕਰਵਾਉਂਦਿਆਂ ਰੋਸ ਪ੍ਰਗਟ ਕੀਤਾ ਗਿਆ ਕਿ ਸੱਤਾ ਵਿੱਚ ਆਉਣ ਦੇ ਚਾਰ ਮਹੀਨੇ ਬੀਤਣ ਦੇ ਬਾਵਜੂਦ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਸਕੀਮ ਮੁੜ ਬਹਾਲ ਕਰਨ ਲਈ ਆਪ ਸਰਕਾਰ ਵੱਲੋਂ ਕੋਈ ਵੀ ਅਮਲੀ ਕਾਰਵਾਈ ਨਹੀਂ ਆਰੰਭੀ ਗਈ । ਵਫ਼ਦ ਵੱਲੋਂ ਵਿੱਤ ਮੰਤਰੀ ਨੂੰ ਪੁਰਾਣੀ ਪੈਨਸ਼ਨ ਲਾਗੂ ਕਰਨ ਦਾ ਚੋਣ ਐਲਾਨ ਵਾਂਗ ਜਨਤਕ ਬਿਆਨ ਜਾਰੀ ਕਰਨ ਅਤੇ ਇਸ ਸਬੰਧੀ ਸਮਾਂ ਸੀਮਾ ਤੈਅ ਕੀਤੇ ਜਾਣ ਦੀ ਕੀਤੀ ਮੰਗ ਬਾਰੇ ਕੋਈ ਹੁੰਗਾਰਾ ਦੇਣ ਦੀ ਬਜਾਏ ਕੇਵਲ ਮਸਲਾ ਸਰਕਾਰ ਦੇ ਧਿਆਨ ਵਿੱਚ ਹੋਣ ਦਾ ਕੇਵਲ ਜ਼ੁਬਾਨੀ ਭਰੋਸਾ ਵੀ ਦਿੱਤਾ ਗਿਆ। ਮੀਟਿੰਗ ਦੌਰਾਨ ਵਿੱਤ ਅਧਿਕਾਰੀਆਂ ਵੱਲੋਂ ਮੁਲਾਜ਼ਮਾਂ ਲਈ ਨਵੀਂ ਪੈਨਸ਼ਨ ਸਕੀਮ ਬਾਰੇ ਫਾਇਨਾਂਸ਼ੀਅਲ ਲਿਟਰੇਸੀ ਵਿੱਤੀ ਜਾਗਰੂਕਤਾ ਪ੍ਰੋਗਰਾਮ ਕਰਨ ਦੇ ਸੁਝਾਅ ਨੂੰ ਰੱਦ ਕੀਤਾ ਗਿਆ , ਨਵੀਂ ਪੈਨਸ਼ਨ ਸਕੀਮ ਬਾਰੇ ਜਾਗਰੂਕਤਾ ਪ੍ਰੋਗਰਾਮ ਦੀ ਬਜਾਏ ਸਰਕਾਰ ਪੁਰਾਣੀ ਪੈਨਸ਼ਨ ਪ੍ਰਣਾਲੀ ਲਾਗੂ ਕਰੇ ਦੀ ਦਲੀਲ ਰੱਖੀ ਗਈ, ਜਿਸ ਤੇ ਵਿੱਤ ਮੰਤਰੀ ਵੱਲੋਂ ਪਿਛਲੀਆਂ ਸਰਕਾਰਾਂ ਵਾਂਗ ਸੂਬੇ ਦੀ ਵਿੱਤੀ ਹਾਲਤ ਕਮਜ਼ੋਰ ਹੋਣ ਦਾ ਤਰਕ ਦੁਹਰਾਇਆ ਗਿਆ । ਮੀਟਿੰਗ ਉਪਰੰਤ ਵਫ਼ਦ ਵੱਲੋਂ ਇਹ ਐਲਾਨ ਕੀਤਾ ਗਿਆ ਕਿ ਜੇਕਰ ਆਪ ਸਰਕਾਰ ਨੇ ਪੁਰਾਣੀ ਪੈਨਸ਼ਨ ਲਾਗੂ ਕਰਨ ਲਈ ਇਸੇ ਤਰ੍ਹਾਂ ਦਾ ਢਿੱਲਾ ਰਵੱਈਆ ਜਾਰੀ ਰੱਖਿਆ ਤਾਂ ਸਰਕਾਰ ਨੂੰ ਮੁਲਾਜ਼ਮਾਂ ਦੇ ਤਿੱਖੇ ਸੰਘਰਸ਼ ਦਾ ਸਾਹਮਣਾ ਕਰਨਾ ਪਵੇਗਾ । ਇਸ ਮੌਕੇ ਨਿਰਮਲ ਸਿੰਘ ਪੱਖੋਂ , ਜਗਜੀਤ ਜਟਾਣਾ ,ਨਿਰਮਲ ਸਿੰਘ ਅੰਮ੍ਰਿਤਸਰ ,ਜਗਪਾਲ ਸਿੰਘ, ਕ੍ਰਿਸ਼ਨ ਚੌਹਾਨਕੇ, ਪਰਗਟ ਸਿੰਘ ਵੀ ਸ਼ਾਮਲ ਸਨ

SCHOOL LIBRARIAN 693 POSTS: ਸਕੂਲ ਲਾਇਬ੍ਰੇਰੀਅਨ ਦੇ ਸਿਲੈਕਟ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਅਤੇ ਸਟੇਸ਼ਨ ਚੋਣ ਸਬੰਧੀ

 

DOWNLOAD LIST OF CANDIDATES HERE

RECENT UPDATES

Today's Highlight