ਸਿਹਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਦੀਆਂ ਮੁਸ਼ਕਿਲਾਂ ਵਧੀਆਂ, ਸਾਰੀਆਂ ਡਾਕਟਰ ਯੂਨੀਅਨਾ ਸਮੇਤ ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਕੀਤੀ ਅਸਤੀਫ਼ੇ ਦੀ ਮੰਗ

ਸਿਹਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਦੀਆਂ ਮੁਸ਼ਕਿਲਾਂ ਹੁਣ ਵਧਦੀਆਂ ਨਜ਼ਰ ਆ ਰਹੀਆਂ ਹਨ। ਸਿਹਤ ਸਹੂਲਤਾਂ 'ਤੇ ਦਿਖਾਇਆ ਗਿਆ ਉਸ ਦਾ ਗੁੱਸਾ ਹੁਣ ਉਸ 'ਤੇ ਭਾਰੂ ਨਜ਼ਰ ਆ ਰਿਹਾ ਹੈ। ਸਾਰੀਆਂ ਡਾਕਟਰ ਯੂਨੀਅਨਾਂ ਵੀ ਉਸ ਦੇ ਖਿਲਾਫ ਹੋ ਗਈਆਂ ਹਨ। ਇਸ ਦੇ ਨਾਲ ਹੀ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ) ਨੇ ਵੀ ਸਿਹਤ ਮੰਤਰੀ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਸ ਦੁਰਵਿਹਾਰ ਲਈ ਤੁਰੰਤ ਬਿਨਾਂ ਸ਼ਰਤ ਮੁਆਫ਼ੀ ਮੰਗਣ ਅਤੇ ਅਸਤੀਫ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਮੁੱਖ ਮੰਤਰੀ ਮਾਨ ਨੂੰ ਤੁਰੰਤ ਦਖਲ ਦੇਣ ਅਤੇ ਮੰਤਰੀ ਖਿਲਾਫ ਲੋੜੀਂਦੀ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।

NEW AG PUNJAB: ਪੰਜਾਬ ਸਰਕਾਰ ਵੱਲੋਂ ਨਵੇਂ ਐਡਵੋਕੇਟ ਜਨਰਲ ਦੀ ਨਿਯੁਕਤੀ, ਨੋਟੀਫਿਕੇਸ਼ਨ ਜਾਰੀ
ਚੰਡੀਗੜ੍ਹ 30 ਜੁਲਾਈ 

ਸੀਨੀਅਰ ਵਕੀਲ, ਵਿਨੋਦ ਘਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ  ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਬਣੇ ਹਨ। ਰਾਜਪਾਲ ਦਫ਼ਤਰ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।


 

MERITORIOUS SCHOOL ADMISSION: ਸਿਲੇਕਟ ਹੋਏ ਵਿਦਿਆਰਥੀਆਂ ਨੂੰ ਸਕੂਲ ਅਲਾਟ, 1 ਅਤੇ 2 ਅਗਸਤ ਨੂੰ ਦਸਤਾਵੇਜ਼ਾਂ ਸਮੇਤ ਹਾਜ਼ਰ ਹੋਣ ਲਈ ਹਦਾਇਤਾਂ ਜਾਰੀ

 

BREAKING NEWS: ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਲੋਂ ਅਸਤੀਫ਼ਾ, ਸਿਹਤ ਮੰਤਰੀ ਵੱਲੋਂ ਮਰੀਜ਼ ਦੇ ਬੈੱਡ ਤੇ ਲੇਟਣ ਦੀ ਵੀਡੀਓ ਵਾਇਰਲ

 BFUHS FARIDKOT ਦੇ ਵਾਇਸ ਚਾਂਸਲਰ ਡਾਕਟਰ ਰਾਜ ਬਹਾਦੁਰ  ਨੇ ਪੰਜਾਬ ਦੇ ਸਿਹਤ ਮੰਤਰੀ ਜੌਰਮਾਜਰਾ ਵੱਲੋਂ ਮਰੀਜ਼ ਦੇ ਬੈੱਡ 'ਤੇ ਲੇਟਣ ਲਈ ਕਹਿਣ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਅਸਤੀਫਾ ਦੇ ਦਿੱਤਾ ਹੈ। 


ਬਾਬਾ ਫ਼ਰੀਦ ਮੈਡੀਕਲ ਕਾਲਜ ਯੂਨੀਵਰਸਿਟੀ, ਫ਼ਰੀਦਕੋਟ, ਪੰਜਾਬ ਦੇ ਵਾਈਸ ਚਾਂਸਲਰ ਡਾ: ਰਾਜ ਬਹਾਦਰ ਨੇ ਅਸਤੀਫ਼ਾ ਦੇ ਦਿੱਤਾ ਹੈ। ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਜੋ ਕੱਲ੍ਹ ਉੱਥੇ ਚੈਕਿੰਗ ਕਰਨ ਆਏ ਸਨ, ਨੇ ਉਨ੍ਹਾਂ ਨੂੰ ਗੁੱਸੇ ਵਿੱਚ ਆ ਕੇ ਗੰਦੇ ਮੰਜੇ ’ਤੇ ਲਿਟਾਇਆ ਦ। ਜਿਸ ਦੀ ਵੀਡੀਓ ਕਾਫੀ ਵਾਇਰਲ ਹੋ ਰਹੀ ਸੀ। ਵੀ.ਸੀ ਨੇ ਇਹ ਅਸਤੀਫਾ ਦੇਰ ਰਾਤ ਹੀ ਭੇਜ ਦਿੱਤਾ।


ਇਸ ਦੇ ਨਾਲ ਹੀ ਸਿਆਸੀ ਤੌਰ 'ਤੇ ਮੰਤਰੀ ਦੀ ਕਾਰਗੁਜ਼ਾਰੀ ਨੂੰ ਲੈ ਕੇ ਹੰਗਾਮਾ ਮਚ ਗਿਆ ਹੈ। ਸਾਬਕਾ ਕਾਂਗਰਸੀ ਮੰਤਰੀ ਪਰਗਟ ਸਿੰਘ ਨੇ ਮੰਤਰੀ 'ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ 12ਵੀਂ ਪਾਸ ਮੰਤਰੀ ਨੇ  ਵਾਈਸ ਚਾਂਸਲਰ (ਵੀਸੀ) ਦਾ ਜਨਤਕ ਤੌਰ 'ਤੇ ਅਪਮਾਨ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਤੋਂ ਇਲਾਵਾ ਅਕਾਲੀ ਦਲ ਨੇ ਵੀ ਇਤਰਾਜ਼ ਉਠਾਉਂਦਿਆਂ ਮੰਤਰੀ ਨੂੰ ਮੁਆਫੀ ਮੰਗਣ ਲਈ ਕਿਹਾ ਹੈ।

FLOOD ALERT: ਬਿਆਸ ਦਰਿਆ ਵਿੱਚ ਪਾਣੀ ਦਾ ਪੱਧਰ ਵਧਿਆ, ਪ੍ਰਸ਼ਾਸਨ ਵੱਲੋਂ ਕਿਸਾਨਾਂ ਅਤੇ ਅਧਿਕਾਰੀਆਂ/ ਕਰਮਚਾਰੀਆਂ ਨੂੰ ਹਦਾਇਤਾਂ ਜਾਰੀ

HAPPINESS UTSAV: ਮਨੀਸ਼ ਸਿਸੋਦੀਆ ਅਤੇ ਸਿੱਖਿਆ ਵਿਭਾਗ ਦਿੱਲੀ ਦੇ ਸੱਦੇ ਤੇ ਪੰਜਾਬ ਦੇ ਸਿੱਖਿਆ ਅਧਿਕਾਰੀਆਂ ਅਤੇ ਅਧਿਆਪਕਾਂ ਨੇ ਕੀਤੀ ਭਰਵੀਂ ਸ਼ਮੂਲੀਅਤ

 ਦਿੱਲੀ ਦਾ ਹੈਪੀਨੈਸ ਉੱਤਸਵ ਨੈਤਿਕ ਕਦਰਾਂ ਕੀਮਤਾਂ ਦੇ ਵਿਕਾਸ ਅਤੇ ਮਨੋਬਲ ਨੂੰ ਉਚੇਰਾ ਕਰਨ ਦਾ ਵਿਲੱਖਣ ਉਪਰਾਲਾ


ਮਨੀਸ਼ ਸਿਸੋਦੀਆ ਅਤੇ ਸਿੱਖਿਆ ਵਿਭਾਗ ਦਿੱਲੀ ਦੇ ਸੱਦੇ ਤੇ ਪੰਜਾਬ ਦੇ ਸਿੱਖਿਆ ਅਧਿਕਾਰੀਆਂ ਅਤੇ ਅਧਿਆਪਕਾਂ ਨੇ ਕੀਤੀ ਭਰਵੀਂ ਸ਼ਮੂਲੀਅਤ


ਐੱਸ ਏ ਐੱਸ ਨਗਰ 29 ਜੁਲਾਈ (  ਚਾਨੀ)

ਮੁੱਖ ਮੰਤਰੀ ਭਗਵੰਤ ਮਾਨ ਦੇ ਰਹਿਨੁਮਾਈ ਅਤੇ ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਪੰਜਾਬ ਦੇ ਮੁੱਖ ਦਫ਼ਤਰ ਅਤੇ ਜ਼ਿਲ੍ਹਾ ਅਧਿਕਾਰੀਆਂ ਦੇ ਨਾਲ ਅਧਿਆਪਕਾਂ ਦੇ ਇੱਕ ਵੱਡੇ ਵਫ਼ਦ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਸੱਦੇ ਤੇ ਦਿੱਲੀ ਦੇ ਥਿਆਗਰਾਜ ਇਨਡੋਰ ਸਟੇਡੀਅਮ ਵਿੱਚ ਕਰਵਾਏ ਗਏ ਹੈਪੀਨੈਸ ਉੱਤਸਵ 2022 ਵਿੱਚ ਵਿਸ਼ੇਸ਼ ਮਹਿਮਾਨਾਂ ਵੱਜੋਂ ਸ਼ਮੂਲੀਅਤ ਕੀਤੀ।ਕੁਲਜੀਤ ਪਾਲ ਸਿੰਘ ਮਾਹੀ ਡੀ.ਪੀ.ਆਈ. ਸੈਕੰਡਰੀ ਸਿੱਖਿਆ ਪੰਜਾਬ ਦੀ ਦੇਖ ਰੇਖ ਵਿੱਚ ਸੈਂਕੜੇ ਅਧਿਕਾਰੀਆਂ ਅਤੇ ਅਧਿਆਪਕਾਂ ਦਾ ਸ਼ਾਨਦਾਰ ਸਵਾਗਤ ਦਿੱਲੀ ਦੇ ਸਿੱਖਿਆ ਵਿਭਾਗ ਵੱਲੋਂ ਕੀਤਾ ਗਿਆ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਮੂਹ ਅਧਿਆਪਕਾਂ ਨੂੰ ਪ੍ਰੇਰਦਿਆਂ ਕਿਹਾ ਕਿ ਵਿਦਿਆਰਥੀ ਨੂੰ ਇੱਕ ਚੰਗਾ ਦੇਸ਼ ਭਗਤ ਨਾਗਰਿਕ ਬਣਾਉਣਾ ਸਿੱਖਿਆ ਅਤੇ ਸਰਕਾਰ ਦਾ ਉਦੇਸ਼ ਹੁੰਦਾ ਹੈ ਅਤੇ ਹੈਪੀਨੈਸ ਪਾਠਕ੍ਰਮ ਇਸ ਉਦੇਸ਼ ਨੂੰ ਪੂਰਾ ਕਰਨ ਦਾ ਉਪਰਾਲਾ ਹੈ। ਉਹਨਾਂ ਕਿਹਾ ਕਿ ਬੱਚੇ ਦੀ ਸਿੱਖਿਆ 'ਤੇ ਅੱਜ ਕੀਤਾ ਗਿਆ ਨਿਵੇਸ਼ ਭਵਿੱਖ ਵਿੱਚ ਵਧੀਆ ਨਤੀਜੇ ਲੈ ਕੇ ਆਉਂਦਾ ਹੈ ਅਤੇ ਬੱਚੇ ਨੂੰ ਸਕੂਲੀ ਸਮੇਂ ਦੌਰਾਨ ਹੀ ਮਨ ਅਤੇ ਦਿਮਾਗ ਨੂੰ ਕੇਂਦਰਿਤ ਕਰਨ ਦੀ ਸਿੱਖਿਆ ਦੇਣਾ ਸੋਨੇ ਤੇ ਸੁਹਾਗੇ ਵਾਲੀ ਗੱਲ ਹੈ। ਇਸ ਮੌਕੇ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਨੇ ਹੈਪੀਨੈਸ ਪਾਠਕ੍ਰਮ ਨੂੰ ਦਿੱਲੀ ਦੇ ਨਾਲ-ਨਾਲ ਹੋਰਨਾਂ ਰਾਜਾਂ ਦੇ ਵਿੱਚ ਵੀ ਇਸ ਨੂੰ ਪ੍ਰਮੁੱਖਤਾ ਨਾਲ ਲਾਗੂ ਕਰਨ ਲਈ ਆਪਣੇ ਵਿਚਾਰ ਰੱਖੇ।

ਇਸ ਮੌਕੇ ਸੋਮ ਤਿਆਗੀ ਮੋਟੀਵੇਸ਼ਨਲ ਬੁਲਾਰੇ ਨੇ ਕਿਹਾ ਕਿ ਵਿਅਕਤੀ ਕੋਲ ਜੋ ਹੁੰਦਾ ਹੈ ਉਹ ਦੂਜਿਆਂ ਨੂੰ ਓਹੀਓ ਵੰਡਦਾ ਹੈ। ਇਸ ਲਈ ਸਭ ਕੋਲ ਸੰਜਮ, ਸੰਤੋਖ ਅਤੇ ਵਿਵੇਕ ਹੋਣਾ ਜਰੂਰੀ ਹੈ ਅਤੇ ਹੈਪੀਨੈਸ ਪਾਠਕ੍ਰਮ ਦੇ ਮਕਸਦ ਵੀ ਵਿਵੇਕਸ਼ੀਲ ਅਤੇ ਸੂਝਵਾਨ ਨਾਗਰਿਕ ਬਣਾਉਣਾ ਹੈ।

ਬ੍ਰਾਹਮਾ ਕੁਮਾਰੀ ਭੈਣ ਸ਼ਿਵਾਨੀ ਨੇ ਸਮੂਹ ਹਾਜ਼ਰ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਕਿਹਾ ਹੈਪੀਨੈਸ ਉੱਤਸਵ ਵਿੱਚ ਇੱਕ ਸੰਕਲਪ ਲੈਣ ਕਿ ਆਪਾਂ ਆਪਣੇ ਆਸ-ਪਾਸ ਦੇ ਵਾਤਾਵਰਣ ਅਤੇ ਭਾਈਚਾਰੇ ਵਿੱਚ ਸ਼ਾਂਤੀ ਰੱਖਣ ਲਈ ਅਸੀਂ ਗੁੱਸੇ ਤੇ ਕਾਬੂ ਪਾਉਣਾ ਸਿੱਖੀਏ। ਹੈਪੀਨੈਸ ਪਾਠਕ੍ਰਮ ਵਿੱਚ ਬੱਚੇ ਨੂੰ ਆ ਰਹੀ ਖਿੱਝ ਦੇ ਕਾਰਨਾਂ ਨੂੰ ਜਾਣਨ ਅਤੇ ਉਹਨਾਂ ਦੇ ਉਪਾਅ ਲੱਭਣ ਨਾਲ ਆਪਣੇ ਸਾਥੀਆਂ ਦੀ ਸਮੱਸਿਆਵਾਂ ਹੱਲ ਕਰਨ ਦਾ ਮੌਕਾ ਮਿਲ ਰਿਹਾ ਹੈ।

ਹੈਪੀਨੈਸ ਉੱਤਸਵ ਵਿੱਚ ਮੌਜੂਦ ਸਮੂਹ ਅਧਿਆਪਕਾਂ ਨੇ ਇਸ ਸ਼ਾਨਦਾਰ ਅਤੇ ਨਿਵੇਕਲੇ ਉਤਸਵ ਦਾ ਆਨੰਦ ਮਾਣਿਆ ਜਿਸ ਵਿੱਚ ਸਮੁੱਚੇ ਵਿਦਿਆਰਥੀ ਵਰਗ ਵਿੱਚ ਨੈਤਿਕ ਕਦਰਾਂ ਕੀਮਤਾਂ ਦੇ ਵਿਕਾਸ ਅਤੇ ਮਨੋਬਲ ਨੂੰ ਉਚੇਰਾ ਕਰਨ ਦੀ ਗੱਲ ਕੀਤੀ ਗਈ। ਪਿਛਲੇ 4 ਸਾਲ ਤੋਂ ਹੈਪੀਨੈਸ ਪਾਠਕ੍ਰਮ ਰਾਹੀਂ ਪੜ੍ਹ ਰਹੇ ਵਿਦਿਆਰਥੀਆਂ ਨੇ ਆਤਮ-ਵਿਸ਼ਵਾਸ਼ ਨਾਲ ਹੈਪੀਨੈਸ ਕਲਾਸਾਂ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਦੱਸਿਆ।ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਪੰਜਾਬ ਦੇ ਅਧਿਆਪਕਾਂ ਅਤੇ ਅਧਿਕਾਰੀਆਂ ਦਾ ਮੰਚ ਰਾਹੀਂ ਸਵਾਗਤ ਅਤੇ ਹੁੰਮ-ਹੁਮਾ ਕੇ ਪੁੱਜਣ ਤੇ ਧੰਨਵਾਦ ਕੀਤਾ।

ਇਸ ਮੌਕੇ ਡਾ ਮਨਿੰਦਰ ਸਿੰਘ ਸਰਕਾਰੀਆ ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਸਿੱਖਿਆ ਵਿਭਾਗ ਦੇ ਬੁਲਾਰੇ ਨੇ ਹੈਪੀਨੈਸ ਉੱਤਸਵ ਤੋਂ ਵਾਪਸ ਆ ਕੇ ਦੱਸਿਆ ਕਿ ਸਮੂਹ ਅਧਿਕਾਰੀਆਂ ਅਤੇ ਅਧਿਆਪਕਾਂ ਨੇ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕੀਤਾ ਹੈ ਕਿ ਉਹਨਾਂ ਨੂੰ ਪਹਿਲੀ ਵਾਰ ਅਜਿਹੇ ਨਿਵੇਕਲੇ ਨੈਤਿਕ ਕਦਰਾਂ ਕੀਮਤਾਂ ਵਾਲੇ ਹੈਪੀਨੈਸ ਉੱਤਸਵ ਵਿੱਚ ਸ਼ਮੂਲੀਅਤ ਕਰਨ ਦਾ ਅਤੇ ਦਿੱਲੀ ਦੇ ਸਕੂਲਾਂ ਨੂੰ ਨੇੜੇ ਤੋਂ ਦੇਖਣ ਦਾ ਮੌਕਾ ਦਿੱਤਾ ਹੈ।


PSSSB DECLARED CLERK RESULT DOWNLOAD HERE

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਕਲਰਕਾਂ ਦੀ ਭਰਤੀ ਲਈ 22‌ ਜੁਲਾਈ ਨੂੰ ਲਈ ਗਈ ਟਾਈਪ ਟੈਸਟ ਪ੍ਰੀਖਿਆ ਦਾ ਨਤੀਜਾ ਜਾਰੀ ਕੀਤਾ ਹੈ। ਉਮੀਦਵਾਰ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰ ਨਤੀਜਾ ਡਾਊਨਲੋਡ ਕਰ ਸਕਦੇ ਹਨ -Public Notice regarding result of Type Test (22/07/2022 to 26/07/2022) for Advertisement No. 17/2021 (Clerk) 


Public Notice regarding result of Type Test (22/07/2022 to 26/07/2022) for Advertisement No. 18/2021 (Clerk IT)

Public Notice regarding result of Type Test (22/07/2022 to 26/07/2022) for Advertisement No. 19/2021 (Clerk Accounts) 

Public Notice regarding result of Type Test (22/07/2022 to 26/07/2022) for Advertisement Dated 02/12/2015 (issued by Department of Social Security Woman and Child Development) for posts of Department of General Administration and Health Department Only 

MASTER CADRE RECRUITMENT 2022: ਸਿੱਖਿਆ ਭਰਤੀ ਬੋਰਡ ਵੱਲੋਂ 2 ਵਿਸ਼ਿਆਂ ਦੀ ਪ੍ਰੀਖਿਆ ਸਬੰਧੀ ਅਹਿਮ ਅਪਡੇਟ

 

ਸ੍ਰੀਮਤੀ ਤ੍ਰਿਪਤਾ ਰਾਣੀ ਵੱਲੋਂ ਸਕੂਲੀ ਬੱਚਿਆਂ ਨੂੰ ਕੀਤਾ ਗਿਆ ਪ੍ਰਿੰਟਰ ਦਾਨ

 *ਸ੍ਰੀਮਤੀ ਤ੍ਰਿਪਤਾ ਰਾਣੀ ਵੱਲੋਂ ਸਕੂਲੀ ਬੱਚਿਆਂ ਨੂੰ ਕੀਤਾ ਗਿਆ ਪ੍ਰਿੰਟਰ ਦਾਨ*

ਦੇਵੀਗੜ੍ਹ/ ਪਟਿਆਲਾ ( ) 29 ਜੁਲਾਈ  

ਸਰਕਾਰੀ ਐਲੀਮੈਂਟਰੀ ਸਕੂਲ ਖੇੜੀ ਰਾਜਾ ਸਿੰਘ ਬਲਾਕ ਦੇਵੀਗਡ਼੍ਹ ਵਿਖੇ ਸਕੂਲ ਦੀ ਅਧਿਆਪਕਾ ਸ੍ਰੀਮਤੀ ਤ੍ਰਿਪਤਾ ਰਾਣੀ ਨੇ ਬੱਚਿਆਂ ਨੂੰ ਪ੍ਰਿੰਟਰ ਦਾਨ ਵਜੋਂ ਦਿੱਤਾ । ਸਕੂਲ ਇੰਚਾਰਜ ਅਮਰੀਕ ਸਿੰਘ ਨੇ ਕਿਹਾ ਕਿ ਸ੍ਰੀਮਤੀ ਤ੍ਰਿਪਤਾ ਰਾਣੀ ਨੇ ਸਰਕਾਰੀ ਐਲੀਮੈਂਟਰੀ ਸਕੂਲ ਖੇੜੀ ਰਾਜਾ ਸਿੰਘ ਵਿਖੇ ਲਗਾਤਾਰ ਨੌਂ ਸਾਲ ਸੇਵਾ ਬੜੀ ਤਨ ਮਨ ਨਾਲ ਨਿਭਾਈ ਹੁਣ ਉਨ੍ਹਾਂ ਦੀ ਬਦਲੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਊਨ ਵਿਖੇ ਹੋ ਗਈ ਹੈ ਉਨ੍ਹਾਂ ਨੇ ਬਦਲੀ ਹੋਣ ਉਪਰੰਤ ਇੱਥੇ ਬੱਚਿਆਂ ਨੂੰ ਵਿਭਾਗ ਵੱਲੋਂ ਸਮੇਂ ਸਮੇਂ ਤੇ ਭੇਜੀਆਂ ਜਾਂਦੀਆਂ ਗਤੀਵਿਧੀਆਂ ,ਸਹਾਇਕ ਸਮੱਗਰੀ ਤੇ ਹੋਰ ਕਈ ਕਿਸਮ ਦੇ ਪੇਪਰਾਂ ਦੇ ਲਈ ਜੋ ਪ੍ਰਿੰਟ ਕੱਢਣੇ ਹੁੰਦੇ ਹਨ ਉਸ ਨੂੰ ਦੇਖਦੇ ਹੋਏ ਬੱਚਿਆਂ ਨੂੰ ਪ੍ਰਿੰਟਰ ਦਾਨ ਕੀਤਾ ।
। ਬਲਾਕ ਸਿੱਖਿਆ ਅਫ਼ਸਰ ਸ੍ਰੀਮਤੀ ਬਲਜੀਤ ਕੌਰ ਨੇ ਇਸ ਸਮੇਂ ਕਿਹਾ ਕਿ ਅਧਿਆਪਕ ਬੱਚਿਆਂ ਲਈ ਇਕ ਰੋਲ ਮਾਡਲ ਹੁੰਦੇ ਹਨ ਸ੍ਰੀਮਤੀ ਤ੍ਰਿਪਤਾ ਰਾਣੀ ਨੇ ਇੱਥੇ ਰਹਿੰਦੇ ਹੋਏ ਉਸੇ ਤਰ੍ਹਾਂ ਹੀ ਆਪਣੀ ਸੇਵਾ ਨਿਭਾਈ ਅਤੇ ਇੱਕ ਗੁਰੂ ਹੋਣ ਦੇ ਨਾਤੇ ਬੱਚਿਆਂ ਨੂੰ ਬਹੁਤ ਵਧੀਆ ਤੋਹਫ਼ਾ ਦਿੱਤਾ । ਇਸ ਸਮੇਂ ਸ੍ਰੀਮਤੀ ਤ੍ਰਿਪਤਾ ਰਾਣੀ ਦੇ ਪਤੀ ਜਸਵਿੰਦਰ ਸਿੰਘ , ਬਲਾਕ ਮਾਸਟਰ ਟ੍ਰੇਨਰ ਨਵਦੀਪ ਸ਼ਰਮਾ, ਬਲਾਕ ਮਾਸਟਰ ਟ੍ਰੇਨਰ ਬਲਜਿੰਦਰ ਸਿੰਘ , ਹਰਪ੍ਰੀਤ ਉੱਪਲ , ਸਕੂਲ ਅਧਿਆਪਕ ਪ੍ਰਮੋਦ ਕੁਮਾਰ , ਸ੍ਰੀਮਤੀ ਰੁਪਿੰਦਰ ਕੌਰ ,ਸ੍ਰੀਮਤੀ ਕਰਮਜੀਤ ਕੌਰ , ਅਧਿਆਪਕ ਸਾਥੀ ਹਾਜ਼ਰ ਸਨ

HAPPINESS UTSAV: ਖੁਸ਼ੀ ਉਤਸਵ ਦੇ ਸਮਾਪਤੀ ਸਮਾਰੋਹ ਵਿੱਚ ਅਰਵਿੰਦ ਕੇਜਰੀਵਾਲ ਨੇ ਸ਼ਿਰਕਤ ਕੀਤੀ, ਢੋਲ ਵਜਾਇਆ

 ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਸਰਕਾਰ ਦੇ ਖੁਸ਼ੀ ਉਤਸਵ ਦੇ ਸਮਾਪਤੀ ਸਮਾਰੋਹ ਵਿੱਚ ਸ਼ਿਰਕਤ ਕੀਤੀ, ਢੋਲ ਵਜਾਇਆ.BREAKING NEWS: ਹੜਾਂ ਦਾ ਖ਼ਤਰਾ, ਕਰਮਚਾਰੀਆਂ/ ਅਧਿਕਾਰੀਆਂ ਨੂੰ ਛੁੱਟੀ ਦੀ ਮਨਾਹੀ

 ਪਠਾਨਕੋਟ 29 ਜੁਲਾਈ 


ਅੱਜ ਕੱਲ ਭਾਰੀ ਬਾਰਸ ਹੋਣ ਕਾਰਨ ਜਿਲ੍ਹਾ ਪਠਾਨਕੋਟ ਵਿੱਚ ਹੜ੍ਹ ਆਉਣ ਦੀ ਪੂਰੀ ਸੰਭਾਵਨਾ ਬਣੀ ਹੋਈ ਹੈ। ਇਸ ਦੇ ਮੱਦੇਨਜਰ ਕਿਸੇ ਵੀ ਵਿਭਾਗ ਦੇ ਅਧਿਕਾਰੀ / ਕਰਮਚਾਰੀਆਂ ਦੀ Emergency ਸੇਵਾ ਦੀ ਜਰੂਰਤ ਪੈ ਸਕਦੀ ਹੈ।ਇਸ ਲਈ ਜ਼ਿਲ੍ਹਾ ਕਮਿਸ਼ਨਰ ਪਠਾਨਕੋਟ ਵੱਲੋਂ ਸਮੂਹ ਵਿਭਾਗਾਂ ਦੇ ਮੁੱਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਕੋਈ ਵੀ ਅਧਿਕਾਰੀ /ਕਰਮਚਾਰੀ ਨਿਮਨ-ਹਸਤਾਖਰਤ ਦੀ ਪੂਰਵ ਪ੍ਰਵਾਨਗੀ ਤੋਂ ਬਗੈਰ ਸਟੇਸਨ ਨਹੀ ਛੱਡੇਗਾ। ਇਹਨਾਂ ਹਦਾਇਤਾਂ ਸਬੰਧੀ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣਾ ਯਕੀਨੀ ਬਣਾਉਣ ਲਈ ਲਿਖਿਆ ਗਿਆ ਹੈ। 

BREAKING NEWS: ਲੇਡੀਜ਼ ਸਟਾਫ ਨਾਲ ਗਲਤ ਸ਼ਬਦਾਵਲੀ ਵਰਤਣ ਵਾਲੇ ਮੁੱਖ ਅਧਿਆਪਕ ਨੂੰ ਕੀਤਾ ਮੁਅੱਤਲ

 ਤਰਨਤਾਰਨ 28 ਜੁਲਾਈ 

ਮੁੱਖ ਅਧਿਆਪਕ, ਸਰਸ ਬੋਪਾਰਾਏ, ਤਰਨਤਾਰਨ ਵਿਰੁੱਧ  ਲੇਡੀਜ਼ ਸਟਾਫ ਵਲੋਂ ਉਨ੍ਹਾਂ ਪ੍ਰਤੀ ਗਲਤ ਸ਼ਬਦਾਵਲੀ ਵਰਤਣ, ਪ੍ਰੀਖਿਆ ਕੇਂਦਰ ਵਿੱਚ ਜਾ ਕੇ ਬੱਚਿਆਂ ਨੂੰ ਮਾਨਸਿਕ ਤੌਰ 'ਤੇ ਤੰਗ ਪਰੇਸ਼ਾਨ ਕਰਨ ਅਤੇ ਪੇਪਰ ਖਰਾਬ ਕਰਨ, ਮਾੜਾ ਵੜੀਂਦਾ ਰੱਖਣ ਅਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਸਬੰਧੀ ਸ਼ਿਕਾਇਤ ਕੀਤੀ ਗਈ ਸੀ। 


 


ਜਿਸਦੀ ਮੁੱਢਲੀ ਪੜਤਾਲ ਸਿੱਖਿਆ ਵਿਭਾਗ ਵੱਲੋਂ, ਜਿਲਾ ਸਿੱਖਿਆ ਅਫਸਰ (ਸੈ.ਸਿ) ਤਰਨਤਾਰਨ ਵਲੋਂ ਕਰਵਾਈ ਗਈ ( READ OFFICIAL LETTER HERE) । ਜਿਲਾ ਸਿੱਖਿਆ ਅਫਸਰ (ਸੈ.ਸਿ) ਤਰਨਤਾਰਨ ਵਲੋਂ ਭੇਜੀ ਗਈ ਮੁੱਢਲੀ ਪੜਤਾਲ ਰਿਪੋਰਟ ਨੂੰ ਵਿਚਾਰਦੇ ਹੋਏ , ਮੁੱਖ ਅਧਿਆਪਕ, ਸਹਸ ਬੋਪਾਰਾਏ, ਤਰਨਤਾਰਨ ਨੂੰ ਤੱਤਕਾਲ ਪ੍ਰਭਾਵ ਤੋਂ ਮੁਅੱਤਲ ਕੀਤਾ ਗਿਆ ਹੈ। 


ਡਿਪਟੀ ਡੀ ਈ ਓ ਜਸਵਿੰਦਰ ਸਿੰਘ ਵੱਲੋਂ ਸਕੂਲਾਂ ਦਾ ਕੀਤਾ ਗਿਆ ਅਚਨਚੇਤ ਨਿਰੀਖਣ

 ਡਿਪਟੀ ਡੀ ਈ ਓ ਜਸਵਿੰਦਰ ਸਿੰਘ ਵੱਲੋਂ ਸਕੂਲਾਂ ਦਾ ਕੀਤਾ ਗਿਆ ਅਚਨਚੇਤ ਨਿਰੀਖਣ


ਦਾਖਲਾ ਵਧਾਉਣ ਲਈ ਅਧਿਆਪਕਾਂ ਨੂੰ ਕੀਤਾ ਗਿਆ ਪ੍ਰੇਰਿਤ 


ਲੁਧਿਆਣਾ 28 ਜੁਲਾਈ : ਸਿੱਖਿਆ ਵਿਭਾਗ ਦੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਵੱਲੋਂ ਸਰਕਾਰੀ ਸਕੂਲਾਂ ਦੀ ਸਿੱਖਿਆ ਦੀ ਗੁਣਾਤਮਿਕਤਾ ਵਧਾਉਣ ਲਈ ਅਚਨਚੇਤ ਨਿਰੀਖਣ ਕੀਤੇ ਜਾ ਰਹੇ ਹਨ।

ਜਿਸ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਲੁਧਿਆਣਾ ਦੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਜਸਵਿੰਦਰ ਸਿੰਘ ਵੱਲੋਂ ਖੰਨਾ -1 ਅਤੇ ਖੰਨਾ -2 ਬਲਾਕ ਦੇ ਪ੍ਰਾਇਮਰੀ ਸਕੂਲਾਂ ਦੇ ਸਿੱਖਿਆ ਪ੍ਰਬੰਧਾਂ ਦਾ ਜ਼ਾਇਜ਼ਾ ਲੈਣ ਲਈ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਦੌਰਾਨ ਉਹਨਾਂ ਵੱਖ-ਵੱਖ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਪੜ੍ਹਾਈ ਦੇ ਪੱਧਰ , ਵਿਦਿਆਰਥੀਆਂ ਦੀ ਹਾਜ਼ਰੀ ,ਨਵਾਂ ਦਾਖਲਾ , ਮਿੱਡ ਡੇ ਮੀਲ ਅਤੇ ਸਫ਼ਾਈ ਪ੍ਰਬੰਧਾਂ ਦਾ ਨਿਰੀਖਣ ਕੀਤਾ । ਉਹਨਾਂ ਵੱਲੋਂ ਦੋਵਾਂ ਬਲਾਕਾਂ ਦੇ ਸਮੂਹ ਸੈਂਟਰ ਟੀਚਰਾਂ ਨਾਲ ਸ ਪ੍ਰਾ ਸਕੂਲ ਘੁੰਗਰਾਲੀ ਰਾਜਪੂਤਾਂ ਵਿਖੇ ਮੀਟਿੰਗ ਵੀ ਕੀਤੀ ਗਈ । ਮੀਟਿੰਗ ਦੌਰਾਨ ਉਹਨਾਂ ਸੈਂਟਰ ਹੈਡ ਟੀਚਰਾਂ ਵੱਲੋਂ ਸਕੂਲਾਂ ਦੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਨ ਦੇ ਨਾਲ-ਨਾਲ ਰਹਿੰਦੀਆਂ ਕਮੀਆਂ ਪੇਸ਼ੀਆਂ ਨੂੰ ਪੂਰਾ ਕਰਨ ਲਈ ਪ੍ਰੇਰਿਤ ਕੀਤਾ।

ਉਹਨਾਂ ਵੱਲੋਂ ਸੈਂਟਰ ਹੈਡ ਟੀਚਰਾਂ ਅਤੇ ਸਮੂਹ ਅਧਿਆਪਕਾਂ ਨੂੰ ਅਗਾਊਂ ਸਮੇਂ ਵਿੱਚ ਹਰ ਕਿਸਮ ਦੀ ਛੁੱਟੀ ਲਈ ਆਈ ਐੱਚ ਐੱਮ ਆਰ ਐੱਸ ਪੋਰਟਲ ਤੇ ਅਪਲਾਈ ਕਰਨ ਦੀ ਹਦਾਇਤ ਕੀਤੀ।

ਇਸ ਦੌਰਾਨ ਉਹਨਾਂ ਨਾਲ ਗੁਰਪ੍ਰੀਤ ਸਿੰਘ ਖੱਟੜਾ ਅਤੇ ਜ਼ਿਲ੍ਹਾ ਸਿੱਖਿਆ ਦਫਤਰ ਤੋਂ ਸੰਜੀਵ ਕੁਮਾਰ ਸ਼ਰਮਾ ਵੀ ਮੌਜ਼ੂਦ ਰਹੇ।

75ਵੇਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਤਹਿਸੀਲ ਖੰਨਾ ਦੇ ਸਹਿ-ਵਿੱਦਿਅਕ ਮੁਕਾਬਲੇ ਕਰਵਾਏ ਗਏ

 75ਵੇਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਤਹਿਸੀਲ ਖੰਨਾ ਦੇ ਸਹਿ-ਵਿੱਦਿਅਕ ਮੁਕਾਬਲੇ ਕਰਵਾਏ ਗਏ  


ਸਿੱਖਿਆ ਮੰਤਰੀ ਸ: ਹਰਜੋਤ ਸਿੰਘ ਬੈਂਸ ਜੀ ਦੀ ਰਹਿਨੁਮਾਈ ਅਤੇ ਸਿੱਖਿਆ ਵਿਭਾਗ ਦੇ ਸਮੂਹ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਸਿੱਖਿਆ ਅਫਸਰ (ਐ ਸਿੱ) ਲੁਧਿਆਣਾ ਜਸਵਿੰਦਰ ਕੌਰ ਤੇ ਉਪ ਜਿਲ੍ਹਾ ਸਿੱਖਿਆ ਅਫਸਰ (ਐ ਸਿੱ) ਜਸਵਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਘੁੰਗਰਾਲੀ ਰਾਜਪੂਤਾਂ ਵਿਖੇ ਤਹਿਸੀਲ ਖੰਨਾ ਦੇ 75ਵੇਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਸਹਿ ਵਿੱਦਿਅਕ ਮੁਕਾਬਲੇ ਕਰਵਾਏ ਗਏ । ਇਨ੍ਹਾਂ ਮੁਕਾਬਲਿਆਂ ਵਿੱਚ ਬਲਾਕ ਖੰਨਾ -1 ਤੇ ਖੰਨਾ-2 ਦੇ ਬਲਾਕ ਪੱਧਰ ਤੇ ਜੇਤੂ ਵਿਦਿਆਰਥੀਆਂ ਨੇ ਭਾਗ ਲਿਆ । ਇਸ ਮੌਕੇ ਸ.ਜਸਵਿੰਦਰ ਸਿੰਘ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਲੁਧਿਆਣਾ ਜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਇਸ ਮੌਕੇ ਉਨ੍ਹਾਂ ਦੇ ਨਾਲ ਸ. ਗੁਰਪ੍ਰੀਤ ਸਿੰਘ ਜੀ ਖੱਟੜਾ ਅਤੇ ਸ੍ਰੀ ਸੰਜੀਵ ਕੁਮਾਰ ਵੀ ਮੌਕੇ ਤੇ ਪਹੁੰਚੇ 

 ਖੰਨਾ 1 ਅਤੇ ਖੰਨਾ 2 ਦੇ ਸਾਰੇ ਸੈਂਟਰ ਇੰਚਾਰਜਾਂ ਨੇ ਇਸ ਪ੍ਰੋਗਰਾਮ ਵਿੱਚ ਆਪਣੇ ਬੱਚਿਆਂ ਨੂੰ ਭਾਗ ਦਿਵਾਇਆ ਜਿਸ ਵਿਚ ਸੁੰਦਰ ਲਿਖਾਈ -ਪੰਜਾਬੀ ,ਅੰਗਰੇਜ਼ੀ ਅਤੇ ਹਿੰਦੀ। ਸਕਿੱਟ ਮੁਕਾਬਲੇ , ਕਵਿਤਾ ਗਾਇਨ ਮੁਕਾਬਲਾ , ਪੇਂਟਿੰਗ ਮੁਕਾਬਲਾ, ਸਲੋਗਨ ਮੁਕਾਬਲੇ , ਪੋਸਟਰ ਮੇਕਿੰਗ ਮੁਕਾਬਲਾ ਆਦਿ ਸ਼ਾਮਲ ਸੀ ।ਸੀ.ਐਚ.ਟੀ ਮੈਡਮ ਗਲੈਕਸੀ ਸੋਫ਼ਤ ਨੇ ਦੱਸਿਆ ਕਿ ਇਸ ਪ੍ਰੋਗਰਾਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਵਿਚ ਸਾਰੇ ਸਟਾਫ਼ ਅਤੇ ਸਾਰੇ ਬਲਾਕ ਦੇ ਮੈਂਬਰਾਂ ਨੇ ਅਹਿਮ ਭੂਮਿਕਾ ਨਿਭਾਈ ਹੈ ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜਿਲ੍ਹਾ ਸੋਸ਼ਲ ਅਤੇ ਪ੍ਰਿੰਟ ਮੀਡੀਆ ਕੋਆਰਡੀਨੇਟਰ ਅੰਜੂ ਸੂਦ ਨੇ ਦੱਸਿਆ ਕਿ ਸਕਿੰਟ ਮੁਕਾਬਲੇ ਵਿਚ ਖੰਨਾ ਨੰਬਰ 8 ਪਹਿਲੇ ਅਤੇ ਘੁਰਾਲਾ ਦੂਜੇ ਨੰਬਰ ਤੇ, ਕਵਿਤਾ ਗਾਇਨ ਮੁਕਾਬਲੇ ਵਿਚ ਘੁੰਗਰਾਲੀ ਰਾਜਪੂਤਾਂ ਦੀ ਤਲਵਿੰਦਰ ਕੌਰ ਪਹਿਲੇ ਅਤੇ ਭੁਮੱਦੀ ਦੀ ਅਰਸ਼ਪ੍ਰੀਤ ਕੌਰ ਦੂਜੇ, ਪੋਸਟਰ ਮੇਕਿੰਗ ਮੁਕਾਬਲੇ ਵਿਚ ਲਲੌੜੀ ਖੁਰਦ ਦਾ ਅਮਰ ਕੁਮਾਰ ਪਹਿਲੇ ਅਤੇ ਭੁਮੱਦੀ ਦਾ ਮੰਨਤ ਮਹਿਰਾ ਦੂਜੇ, ਸਲੋਗਨ ਮੁਕਾਬਲੇ ਵਿਚ ਕੰਮਾਂ ਦੀ ਮਹਿਕਪ੍ਰੀਤ ਕੌਰ ਅਤੇ ਕੌੜੀ ਦੀ ਤਰਨਪ੍ਰੀਤ ਕੌਰ ਦੂਜੇ, ਪੇਟਿੰਗ ਮੁਕਾਬਲੇ ਵਿਚ ਭੁਮੱਦੀ ਦੀ ਜਸਮੀਤ ਕੌਰ ਪਹਿਲੇ ਅਤੇ ਬੀਜਾ ਦੀ ਵੰਦਨਾ ਕੁਮਾਰੀ ਤੇ ਖੰਨਾ ਨੰਬਰ 8 ਦਾ ਅਤਿੰਦਰਜੀਤ ਸਿੰਘ ਦੂਜੇ ਨੰਬਰ ਤੇ, ਸੁੰਦਰ ਲਿਖਾਈ ਪੰਜਾਬੀ ਵਿਚ ਕੰਮਾਂ ਦੀ ਪਵਲੀਨ ਕੌਰ ਪਹਿਲੇ ਅਤੇ ਘੁੰਗਰਾਲੀ ਰਾਜਪੂਤਾਂ ਦੀ ਮੁਸਕਾਨਦੀਪ ਕੌਰ ਦੂਜੇ ਨੰਬਰ ਤੇ, ਸੁੰਦਰ ਲਿਖਾਈ ਹਿੰਦੀ ਵਿਚ ਬੀਜਾ ਦੀ ਇਤੀ ਸ਼ਿਰੀ ਪਹਿਲੇ ਨੰਬਰ ਤੇ ਅਤੇ ਘੁੰਗਰਾਲੀ ਰਾਜਪੂਤਾਂ ਦੀ ਰਾਜਪ੍ਰੀਤ ਕੌਰ ਦੂਜੇ ਨੰਬਰ ਤੇ, ਸੁੰਦਰ ਲਿਖਾਈ ਅੰਗਰੇਜ਼ੀ ਵਿੱਚ ਮਾਜਰੀ ਦਾ ਸਾਹਿਲਪਰੀਤ ਸਿੰਘ ਪਹਿਲੇ ਅਤੇ ਕੰਮਾਂ ਦੀ ਗੁਰਲੀਨ ਕੌਰ ਦੂਜੇ ਨੰਬਰ ਤੇ ਰਹੀ। ਇਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਉਪ ਜਿਲ੍ਹਾ ਸਿੱਖਿਆ ਅਫਸਰ ਜਸਵਿੰਦਰ ਸਿੰਘ ਨੇ ਜਿਲ੍ਹਾ ਪੱਧਰੀ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।

 ਇਸ ਮੌਕੇ ਸੀਐਚਟੀ ਰੈਨੂੰ ਬਾਲਾ, ਸੀਐਚਟੀ ਰਣਜੋਧ ਸਿੰਘ, ਬੀਐਮਟੀ ਰੁਪਿੰਦਰ ਸਿੰਘ, ਬੀਐਮਟੀ ਕੁਲਵਿੰਦਰ ਸਿੰਘ, ਬੀਐਮਟੀ ਸੁਖਵਿੰਦਰ ਸਿੰਘ ਅਤੇ ਹਾਜਰ ਸਮੂਹ ਅਧਿਆਪਕਾਂ ਵਲੋਂ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਗਈਆਂ।

ਮਿਡ-ਡੇ-ਮੀਲ ਵਰਕਰਾਂ ਨੇ ਘੱਟੋ-ਘੱਟ ਉਜਰਤ ਲਾਗੂ ਕਰਨ ਦੀ ਕੀਤੀ ਮੰਗ

 *ਮਿਡ-ਡੇ-ਮੀਲ ਵਰਕਰਾਂ ਨੇ ਘੱਟੋ-ਘੱਟ ਉਜਰਤ ਲਾਗੂ ਕਰਨ ਦੀ ਕੀਤੀ ਮੰਗ*


ਰਾਹੋਂ , 28.07.2022 ( ਪ੍ਰਮੋਦ ਭਾਰਤੀ ) 

ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਬਲਾਕ ਔੜ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਿੰਪੀ ਰਾਣੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਨੂੰ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਕਰਨੈਲ ਸਿੰਘ ਰਾਹੋਂ ਨੇ ਸੰਬੋਧਨ ਕੀਤਾ। ਮਿਡ-ਡੇ-ਮੀਲ ਵਰਕਰਾਂ ਨੂੰ ਪੱਕਾ ਕਰਨ ਲਈ ਪੰਜਾਬ ਸਰਕਾਰ ਵਲੋਂ ਬਜਟ ਸੈਸ਼ਨ ਵਿੱਚ ਕੋਈ ਵੀ ਤਜਵੀਜ਼ ਨਾ ਰੱਖਣ ਦੀ ਸਖਤ ਨਿਖੇਧੀ ਕੀਤੀ ਗਈ ਅਤੇ ਘੱਟ-ਘੱਟ ਉਜਰਤ ਕਾਨੂੰਨ ਲਾਗੂ ਕਰਦਿਆਂ ਰੈਗੂਲਰ ਕਰਨ ਦੀ ਮੰਗ ਕੀਤੀ। ਵਰਕਰਾਂ ਦੀਆਂ ਮੰਗਾਂ ਅਤੇ ਮੁਸ਼ਕਿਲਾਂ ਸਬੰਧੀ ਉਚ ਅਧਿਕਾਰੀਆਂ ਨੂੰ ਵਫਦ ਮਿਲਣ ਦਾ ਫੈਸਲਾ ਕੀਤਾ ਗਿਆ। ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ 2-3 ਅਕਤੂਬਰ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋ ਰਹੇ ਸੂਬਾ ਅਜਲਾਸ ਦੀਆਂ ਤਿਆਰੀਆਂ, ਜਥੇਬੰਦਕ ਚੋਣਾਂ ਵਿੱਚ ਸਹਿਯੋਗ ਕਰਨ ਅਤੇ ਵੱਧ ਤੋਂ ਵੱਧ ਮੈੰਬਰਸ਼ਿਪ ਕਰਨ ਦਾ ਫੈਸਲਾ ਕੀਤਾ ਗਿਆ। ਬਲਾਕ ਵਲੋਂ ਪਿਛਲੇ ਸੰਘਰਸ਼ਾਂ ਵਿੱਚ ਪਾਏ ਯੋਗਦਾਨ ਸਬੰਧੀ ਚਰਚਾ ਕੀਤੀ ਗਈ ਅਤੇ ਆਉਣ ਵਾਲੇ ਸੰਘਰਸ਼ਾਂ ਵਿੱਚ ਵੀ ਭਰਵੀਂ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ। ਸਾਂਝੇ ਸੰਘਰਸ਼ਾਂ ਦੌਰਾਨ ਆਗੂਆਂ 'ਤੇ ਦਰਜ ਪੁਲਿਸ ਕੇਸ ਵਾਪਸ ਲੈਣ ਦੀ ਮੰਗ ਕੀਤੀ ਗਈ।          ਮੀਟਿੰਗ ਵਿੱਚ ਪ੍ਰੀਤੀ, ਕੁਲਵਿੰਦਰ ਕੌਰ, ਮਨਜੀਤ ਕੌਰ, ਪਰਮਜੀਤ ਕੌਰ, ਸੱਤਿਆ, ਜਸਵਿੰਦਰ ਕੌਰ, ਬਲਵਿੰਦਰ ਕੌਰ, ਜੋਤੀ, ਚਰਨਜੀਤ ਕੌਰ, ਬਿਮਲਾ ਦੇਵੀ, ਪਰੋਮਿਲਾ ਦੇਵੀ, ਨਵਜੀਤ ਕੌਰ, ਸਰਬਜੀਤ ਕੌਰ, ਭੁਪਿੰਦਰ ਕੌਰ, ਲਛਮੀ ਦੇਵੀ, ਮਮਤਾ, ਊਸ਼ਾ ਰਾਣੀ, ਸਰੋਜ ਰਾਣੀ, ਸੋਨੀਆ, ਪਰਮਿੰਦਰਜੀਤ ਕੌਰ, ਆਸ਼ਾ ਰਾਣੀ, ਮੰਜੂ, ਜੋਤੀ, ਮਨਦੀਪ ਕੌਰ, ਸੁਖਵਿੰਦਰ ਕੌਰ, ਰੇਸ਼ਮ ਕੌਰ, ਸੰਦੀਪ ਕੌਰ, ਮਮਤਾ ਰਾਣੀ, ਸੁਸ਼ਮਾ ਰਾਣੀ, ਸੋਮਾ ਰਾਣੀ, ਆਸ਼ਾ ਰਾਣੀ ਹਾਜ਼ਰ ਸਨ।

SUSPEND: HEADMASTER SUSPENDED BY EDUCATION DEPARTMENT

 

DAY SCHOLAR WING: ਪੰਜਾਬ ਦੇ ਸਕੂਲਾਂ ਵਿੱਚ ਖੁੱਲਣਗੇ ਡੇਅ ਸਕਾਲਰ ਵਿੰਗ,

 

ਚੋਣ ਕਮਿਸ਼ਨ ਵੱਲੋਂ ਹਦਾਇਤਾਂ ਹੁਣ 17 ਸਾਲ ਤੋਂ ਬਾਅਦ ਨੌਜਵਾਨ ਹੁਣ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਕਰ ਸਕਣਗੇ ਅਪਲਾਈ

 ਨਵੀਂ ਦਿੱਲੀ 28 ਜੁਲਾਈ 17 ਸਾਲ ਤੋਂ ਵੱਧ ਉਮਰ ਦੇ ਨੌਜਵਾਨ ਹੁਣ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਪਹਿਲਾਂ ਤੋਂ ਅਰਜ਼ੀ ਦੇ ਸਕਦੇ ਹਨ ਅਤੇ ਜ਼ਰੂਰੀ ਨਹੀਂ ਕਿ ਉਨ੍ਹਾਂ ਨੂੰ ਇੱਕ ਸਾਲ ਦੀ 1 ਜਨਵਰੀ ਨੂੰ 18 ਸਾਲ ਦੀ ਉਮਰ ਪ੍ਰਾਪਤ ਕਰਨ ਦੇ ਪੂਰਵ-ਲੋੜੀਂਦੇ ਮਾਪਦੰਡ ਦੀ ਉਡੀਕ ਕਰਨੀ ਪਵੇ। 


PUNJAB CABINET DECISION: ਅੱਜ ਹੋਈ ਪੰਜਾਬ ਕੈਬਨਿਟ ਦੇ ਫੈਸਲੇ( EMPLOYEES REGULARISATION, NEW AG,ETC)

 ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਦੀ ਅਹਿਮ ਮੀਟਿੰਗ ਸਮਾਪਤ ਹੋ ਗਈ ਹੈ। ਸੀਐਮ ਮਾਨ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ।


ਝੋਨੇ ਦੀ ਖਰੀਦ ਪਹਿਲੀ ਅਕਤੂਬਰ ਤੋਂ ਸ਼ੁਰੂ

 ਸੀਐਮ ਮਾਨ ਨੇ ਕਿਹਾ ਕਿ ਝੋਨੇ ਦੀ ਖਰੀਦ ਪਹਿਲੀ ਅਕਤੂਬਰ ਤੋਂ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਦੇ ਲਈ ਡਿਜੀਟਲ ਨੀਤੀ ਬਣਾਈ ਗਈ ਹੈ। ਇਸ ਦੇ ਨਾਲ ਹੀ ਟਰੱਕ 'ਤੇ ਜੀ.ਪੀ.ਐੱਸ. ਸਿਸਟਮ ਵੀ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਅਸੀਂ ਕਿਸਾਨਾਂ ਨੂੰ ਮੰਡੀਆਂ ਵਿੱਚ ਰੁਲਣ ਵੀ ਨਹੀਂ ਦਿਆਂਗੇ।
ਸਜ਼ਾ ਪੂਰੀ ਕਰ ਚੁੱਕੇ ਕਰੀਬ 100 ਕੈਦੀਆਂ ਨੂੰ ਕੀਤਾ ਜਾਵੇਗਾ ਰਿਹਾਅ 

ਇਸ ਦੇ ਨਾਲ ਹੀ ਅੱਜ ਦੀ ਮੀਟਿੰਗ ਵਿੱਚ ਸਜ਼ਾ ਪੂਰੀ ਕਰ ਚੁੱਕੇ ਕਰੀਬ 100 ਕੈਦੀਆਂ ਨੂੰ ਰਿਹਾਅ ਕਰਨ ਦਾ ਫੈਸਲਾ ਕੀਤਾ। 


36000 ਮੁਲਾਜ਼ਮਾਂ ਨੂੰ ਕੀਤਾ ਜਾਵੇਗਾ ਪੱਕਾ ਵਿਨੋਦ ਘਈ 

ਇਸ ਮੀਟਿੰਗ ਵਿੱਚ ਕੱਚੇ ਮੁਲਾਜ਼ਮਾਂ ਬਾਰੇ ਸੀ.ਐਮ ਮਾਨ ਨੇ ਕਿਹਾ ਕਿ ਉਨ੍ਹਾਂ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਮੀਟਿੰਗਾਂ ਜਾਰੀ ਹਨ , ਛੇਤੀ ਹੀ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇਗਾ


ਪੰਜਾਬ ਦੇ ਨਵੇਂ ਐਡਵੋਕੇਟ ਜਨਰਲ 

 ਇਸ ਦੇ ਨਾਲ ਹੀ ਸੀਐਮ ਮਾਨ ਨੇ ਕਿਹਾ ਕਿ ਪੰਜਾਬ ਦੇ ਏਜੀ ਵਿਨੋਦ ਘਈ ਹੋਣਗੇ। ਉਨ੍ਹਾਂ ਨੂੰ ਬਿਨਾਂ ਸਿਫਾਰਿਸ਼ ਦੇ ਟੀਮ ਦਿੱਤੀ ਜਾਵੇਗੀ।

36000 EMPLOYEES REGULARISATION:ਪੰਜਾਬ ਸਰਕਾਰ ਦੇ ਸਾਰੇ ਯੋਗ ਕੱਚੇ ਕਾਮਿਆਂ ਨੂੰ ਜਲਦ ਹੀ ਮਿਲੇਗੀ ਖੁਸ਼ਖ਼ਬਰੀ-ਹਰਪਾਲ ਸਿੰਘ ਚੀਮਾ

 ਪੰਜਾਬ ਸਰਕਾਰ ਦੇ ਸਾਰੇ ਯੋਗ ਕੱਚੇ ਕਾਮਿਆਂ ਨੂੰ ਜਲਦ ਹੀ ਮਿਲੇਗੀ ਖੁਸ਼ਖ਼ਬਰੀ-ਹਰਪਾਲ ਸਿੰਘ ਚੀਮਾ


-ਵਿੱਤ ਮੰਤਰੀ ਚੀਮਾ ਵੱਲੋਂ ਪਟਿਆਲਾ ਜ਼ਿਲੇ ਦੇ ਵਿਕਾਸ ਕਾਰਜਾਂ ਦੀ ਸਮੀਖਿਆ


ਚੰਡੀਗੜ/ਪਟਿਆਲਾ, 27 ਜੁਲਾਈ:


ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਪਣੀ ਦਿਤੀ ਗਰੰਟੀ ਨੂੰ ਪੂਰਾ ਕਰਕੇ ਸੂਬੇ ਦੇ ਠੇਕੇ ‘ਤੇ ਕੰਮ ਕਰਦੇ ਸਾਰੇ ਯੋਗ 36 ਹਜ਼ਾਰ ਕਾਮਿਆਂ ਨੂੰ ਹਰ ਹਾਲ ਪੱਕਾ ਕਰੇਗੀ ਅਤੇ ਇਸ ਸਬੰਧੀ ਜਲਦੀ ਹੀ ਖੁਸ਼ਖਬਰੀ ਮਿਲੇਗੀ। ਇਹ ਪ੍ਰਗਟਾਵਾ ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਕੀਤਾ। ਉਹ ਪਟਿਆਲਾ ਜ਼ਿਲੇ ਦੇ ਇੰਚਾਰਜ ਮੰਤਰੀ ਵਜੋਂ ਪਟਿਆਲਾ ਜ਼ਿਲੇ ਅੰਦਰ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਪੁਜੇ ਹੋਏ ਸਨ। 


ਇੱਥੇ ਸਰਕਟ ਹਾਊਸ ਵਿਖੇ ਪੱਤਰਕਾਰਾਂ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੱਚੇ ਤੇ ਠੇਕੇ ‘ਤੇ ਕੰਮ ਕਰਦੇ ਕਾਮਿਆਂ ਨੂੰ ਪੱਕਾ ਕਰਨ ਲਈ ਮੁੱਖ ਮੰਤਰੀ ਵੱਲੋਂ ਗਠਿਤ ਕਮੇਟੀ ਦੀਆਂ ਲਗਾਤਾਰ ਮੀਟਿੰਗਾਂ ਦੌਰਾਨ ਇਸ ਕੰਮ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ।


ਸੂਬੇ ਦੇ ਖ਼ਜ਼ਾਨੇ ਬਾਰੇ ਪੁੱਛੇ ਜਾਣ ਵਿੱਤ ਮੰਤਰੀ ਨੇ ਕਿਹਾ ਕਿ ਖ਼ਜ਼ਾਨਾ ਜਲਦੀ ਭਰੇਗਾ ਕਿਉਕਿ ਸਰਕਾਰ ਦੀ ਨੀਅਤ ਸਾਫ਼ ਹੈ ਪ੍ਰੰਤੂ ਇਹ ਗੱਲ ਅਫਸੋਸ ਨਾਲ ਕਹਿਣੀ ਪੈਂਦੀ ਹੈ ਕਿ ਪਿੱਛਲੀ ਸਰਕਾਰ ਨੇ ਪੰਜ ਸਾਲ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਇਥੋਂ ਤੱਕ ਕਿ ਜੀ ਐੱਸ ਟੀ ਇਕੱਤਰ ਕਰਨ ਦੇ ਵੀ ਯਤਨ ਨਹੀਂ ਕੀਤੇ ਅਤੇ ਕੇਵਲ ਕੇਂਦਰ ਸਰਕਾਰ ‘ਤੇ ਨਿਰਭਰਤਾ ਰੱਖੀ ਜਦਕਿ ਉਨਾਂ ਦੀ ਸਰਕਾਰ ਨੇ ਜੀ.ਐੱਸ.ਟੀ. ਵੀ ਵਧਾਇਆ ਹੈ।


ਸ. ਚੀਮਾ ਨੇ ਅੱਗੇ ਕਿਹਾ ਕਿ ਸੂਬੇ ਦੀ ਆਬਕਾਰੀ ਨੀਤੀ ਤੋਂ ਪਿੱਛਲੇ ਸਾਲ 6200 ਕਰੋੜ ਰੁਪਏ ਮਿਲੇ ਸਨ ਤੇ ਇਸ ਸਾਲ 9600 ਕਰੋੜ ਦਾ ਟੀਚਾ ਹੈ।ਪੰਜਾਬੀ ਯੂਨੀਵਰਸਿਟੀ ਬਾਰੇ ਪੁੱਛਣ ‘ਤੇ ਉਨਾਂ ਕਿਹਾ ਕਿ ਇਸ ਯੂਨੀਵਰਸਿਟੀ ਦੇ 150 ਕਰੋੜ ਰੁਪਏ ਕਰਜ਼ੇ ਨੂੰ ਲਾਹੁਣ ਲਈ ਸਰਕਾਰ ਗੰਭੀਰ ਹੈ ਜਦਕਿ ਇਸਦੀ ਸਾਲਾਨਾ ਗਰਾਂਟ ਨੂੰ 114 ਕਰੋੜ ਤੋਂ ਵਧਾ ਕੇ 200 ਕਰੋੜ ਰੁਪਏ ਕਰ ਦਿੱਤਾ ਗਿਆ ਹੈ।


ਇਸ ਉਪਰੰਤ ਇੱਥੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਕਾਸ ਕਾਰਜਾਂ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਸਕੀਮਾਂ ਦੇ ਫੰਡ 100 ਫੀਸਦੀ ਵਰਤੇ ਜਾਣੇ ਯਕੀਨੀ ਬਣਾਏ ਜਾਣ। ਉਨਾਂ ਕਿਹਾ ਕਿ ਕਿਸੇ ਵੀ ਸਕੀਮ ਦੇ ਫੰਡ ਵਾਪਸ ਜਾਣ ਦਾ ਗੰਭੀਰ ਨੋਟਿਸ ਲੈਕੇ ਅਜਿਹੇ ਵਿਭਾਂਗਾਂ ਦੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।


ਵਿੱਤ ਮੰਤਰੀ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਵਿਕਾਸ ਕੰਮ ‘ਚ ਕੁਤਾਹੀ ਨਾ ਵਰਤੀ ਜਾਵੇ ਕਿਉਂਕਿ ਉਹ ਹਰ ਮਹੀਨੇ ਅਜਿਹੀ ਮੀਟਿੰਗ ਕਰਨ ਦੇ ਨਾਲ-ਨਾਲ ਵਿਕਾਸ ਕੰਮਾਂ ਦੀ ਫ਼ਿਜੀਕਲ ਵੈਰੀਫਿਕੇਸ਼ਨ ਵੀ ਕਰਨਗੇ, ਇਸ ਲਈ ਅਧਿਕਾਰੀ ਵਿਕਾਸ ਕੰਮਾਂ ਦੀ ਗੁਣਵੱਤਾ ਤੇ ਇਨਾਂ ਲਈ ਵਰਤੀ ਜਾਣ ਵਾਲੀ ਸਮੱਗਰੀ ਦੇ ਮਿਆਰ ਦਾ ਖਾਸ ਖਿਆਲ ਰੱਖਣ। ਵਿੱਤ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਕਿਸੇ ਕਿਸਮ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਜਾਵੇਗਾ।


ਇਸ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵਿੱਤ ਮੰਤਰੀ ਨੂੰ ਜ਼ਿਲੇ ਬਾਰੇ ਮੁਕੰਮਲ ਜਾਣਕਾਰੀ ਪ੍ਰਦਾਨ ਕੀਤੀ। ਵਿੱਤ ਮੰਤਰੀ ਨੇ ਵੱਡੀ ਤੇ ਛੋਟੀ ਨਦੀ, ਨਵੇਂ ਬਣ ਰਹੇ ਬੱਸ ਸਟੈਂਡ, 24 ਘੰਟੇ ਨਹਿਰੀ ਪਾਣੀ, ਐਸ.ਟੀ.ਪੀਜ਼, ਡੇਅਰੀ ਪ੍ਰਾਜੈਕਟ, ਰਜਿੰਦਰਾ ਲੇਕ, ਸਰਕਾਰੀ ਮੈਡੀਕਲ ਕਾਲਜ ਤੇ ਰਜਿੰਦਰਾ ਹਸਪਤਾਲ, ਹੈਰੀਟੇਜ਼ ਸਟਰੀਟ, ਸੀ ਸੀ ਟੀ ਵੀ ਕੈਮਰੇ, ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ ਸਮੇਤ ਵਿਦਿਅਕ ਤੇ ਤਕਨੀਕੀ ਸਿੱਖਿਆ ਅਦਾਰਿਆਂ ਤੋਂ ਇਲਾਵਾ ਵੱਖ-ਵੱਖ ਸੜਕਾਂ ਤੇ ਜੰਗਲਾਤ, ਬਾਗਬਾਨੀ ਤੇ ਹੋਰ ਮਹਿਕਮਿਆਂ ਦੇ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ।


ਵਿੱਤ ਮੰਤਰੀ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿਤੇ ਕਿ ਜ਼ਿਲੇ ਅੰਦਰ ਡਿਸਟਲਰੀਆਂ ਦਾ ਨਿਯਮਤ ਤੌਰ ‘ਤੇ ਨਿਰੀਖਣ ਕੀਤਾ ਜਾਵੇ ਤੇ ਹੋਰਨਾਂ ਵਿਭਾਗਾਂ ਨੂੰ ਨਾਲ ਲੈ ਕੇ ਨਾਲ ਲਗਦੇ ਇਲਾਕਿਆਂ ਦੇ ਪਾਣੀ ਦੇ ਨਮੂਨੇ ਵੀ ਭਰੇ ਜਾਣ।ਵਿਤ ਮੰਤਰੀ ਨੇ ਜ਼ਿਲੇ ਅੰਦਰ ਹੜਾਂ ਤੋਂ ਬਚਾਅ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਪੁਖ਼ਤਾ ਇੰਤਜ਼ਾਮ ਕਰਨ ਦੇ ਨਿਰਦੇਸ਼ ਵੀ ਦਿਤੇ।ਸਿੰਜਾਈ ਵਿਭਾਗ ਨੂੰ ਨਹਿਰਾਂ ਤੇ ਸੂਇਆਂ ਦੇ ਮੋਘਿਆਂ ਨੂੰ ਡਿਜਾਇਨ ਮੁਤਾਬਕ ਪੁਖ਼ਤਾ ਕਰਨ ਤੇ ਬਨੂੜ ਕੈਨਾਲ ਦੇ ਕੰਮ ਵਿਚ ਤੇਜੀ ਲਿਆਉਣ ਦੇ ਆਦੇਸ਼ ਦਿਤੇ।


ਉਹਨਾਂ ਨੇ ਕੇਂਦਰੀ ਸਕੀਮਾਂ, ਪ੍ਰਧਾਨ ਮੰਤਰੀ ਆਵਾਜ਼ ਯੋਜਨਾ, ਪ੍ਰਧਾਨ ਮੰਤਰੀ ਸੜਕ ਯੋਜਨਾ, ਕੇਂਦਰੀ ਤੇ ਰਾਜ ਪ੍ਰਾਯੋਜਿਤ ਪੈਨਸ਼ਨ ਯੋਜਨਾਵਾਂ ਸਮੇਤ ਹੋਰ ਯੋਜਨਾਵਾਂ ਦੀ ਵੀ ਸਮੀਖਿਆ ਕੀਤੀ ਤੇ ਇਹਨਾਂ ਦਾ ਲਾਭ ਹੇਠਲੇ ਪੱਧਰ ਤੱਕ ਲਾਭਪਾਤਰੀਆਂ ਨੂੰ ਪੁੱਜਦਾ ਕਰਨਾ ਯਕੀਨੀ ਬਣਾਇਆ ਜਾਵੇ।


ਵਿੱਤ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਆਵਾਜ਼ ਯੋਜਨਾ ਦੀ ਮੁਕੰਮਲ ਰਿਪੋਰਟ ਉਹਨਾਂ ਨੂੰ ਪੇਸ਼ ਕੀਤੀ ਜਾਵੇ।ਉਨਾਂ ਨੇ ਮਿਰਤਕ ਪੈਨਸ਼ਨਰਾਂ ਦੀ ਪੈਨਸ਼ਨ ਰੋਕੇ ਜਾਣ ਬਾਰੇ ਵੀ ਆਦੇਸ਼ ਦਿਤੇ। ਸੁਗੰਮਿਯਾ ਭਾਰਤ ਯੋਜਨਾ ਪ੍ਰੋਗਰਾਮ ਦੀ ਸਮੀਖਿਆ ਕਰਦਿਆਂ ਉਨਾਂ ਨੇ ਫ਼ੰਡ ਵਾਪਿਸ ਜਾਣ ਦਾ ਗੰਭੀਰ ਨੋਟਿਸ ਲਿਆ ਤੇ ਲੋਕ ਨਿਰਮਾਣ ਵਿਭਾਗ ਤੋਂ ਇਸਦੀ ਰਿਪੋਰਟ ਤਲਬ ਕੀਤੀ।ਬੇਟੀ ਬਚਾਓ ਬੇਟੀ ਪੜਾਓ, ਸਵੱਛ ਭਾਰਤ ਸਕੀਮ, ਦੀਨ ਦਿਆਲ ਉਪਾਧਯਾ ਗ੍ਰਾਮ ਜਯੋਤੀ ਯੋਜਨਾ ਤੇ ਹੋਰ ਯੋਜਨਾਵਾਂ ਦਾ ਜਾਇਜ਼ਾ ਲੈਂਦਿਆਂ ਉਨਾਂ ਕਿਹਾ ਕਿ ਰਾਸ਼ਟਰੀ ਕਿ੍ਰਸ਼ੀ ਵਿਕਾਸ ਯੋਜਨਾ ਦੇ ਲਾਭਪਾਤਰੀਆਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਕੀਤੀ ਜਾਵੇ।


ਆਬਕਾਰੀ ਵਿਭਾਗ ਦੀ ਸਮੀਖਿਆ ਕਰਦਿਆਂ ਵਿੱਤ ਮੰਤਰੀ ਸ. ਚੀਮਾ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਜੀ.ਐਸ.ਟੀ. ਕੁਲੈਕਸ਼ਨ ਦੇ ਟੀਚੇ ਨੂੰ ਪੂਰਾ ਕੀਤਾ ਜਾਵੇ ਅਤੇ ਜ਼ਿਲੇ ਅੰਦਰ ਟੈਕਸ ਚੋਰੀ ਕਰਨ ਵਾਲੇ ਪਾਸਰਜ਼ ਨੂੰ ਫੜਿਆ ਜਾਵੇ ਅਤੇ ਆਪਣੇ ਮੋਬਾਇਲ ਵਿੰਗਾਂ ਨੂੰ ਹੋਰ ਚੌਕਸ ਕਰਕੇ ਟੈਕਸ ਚੋਰੀ ਰਸਤਿਆਂ ਦੀ ਨਿਯਮਤ ਚੈਕਿੰਗ ਕਰਕੇ ਨਜਾਇਜ਼ ਕੰਮ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਕੇ ਜ਼ੁਰਮਾਨੇ ਕੀਤੇ ਜਾਣ।


ਇਸ ਦੌਰਾਨ ਵਿਧਾਇਕ ਡਾ. ਬਲਬੀਰ ਸਿੰਘ, ਗੁਰਲਾਲ ਘਨੌਰ ਅਤੇ ਹਰਮੀਤ ਸਿੰਘ ਪਠਾਣਮਾਜਰਾ ਨੇ ਵੀ ਵੱਖ-ਵੱਖ ਮੁੱਦੇ ਉਠਾਏ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵਿੱਤ ਮੰਤਰੀ ਨੂੰ ਭਰੋਸਾ ਦਿੱਤਾ ਕਿ ਉਨਾਂ ਵੱਲੋਂ ਦਿੱਤੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇਗੀ। ਮੀਟਿੰਗ ਦੌਰਾਨ ਡਵੀਜਨਲ ਕਮਿਸ਼ਨਰ ਅਰੁਣ ਸੇਖੜੀ, ਨਗਰ ਨਿਗਮ ਕਮਿਸ਼ਨਰ ਆਦਿਤਿਆ ਉੱਪਲ, ਏ ਡੀ ਸੀਜ ਗੌਤਮ ਜੈਨ, ਗੁਰਪ੍ਰੀਤ ਸਿੰਘ ਥਿੰਦ ਤੇ ਈਸ਼ਾ ਸਿੰਘਲ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

PUNJAB CABINET MEETING ON 28TH JULY,READ HERE

 

CHANDIGARH TEACHER DEPUTATION 2022: ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਅਧਿਆਪਕਾਂ ਦੀਆਂ ਅਸਾਮੀਆਂ ਡੈਪੂਟੇਸ਼ਨ ਰਾਹੀਂ ਭਰਨ ਲਈ ਅਰਜ਼ੀਆਂ ਦੀ ਮੰਗ

CHANDIGARH TEACHER DEPUTATION 2022: ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਅਧਿਆਪਕਾਂ ਦੀਆਂ ਅਸਾਮੀਆਂ ਡੈਪੂਟੇਸ਼ਨ ਰਾਹੀਂ ਭਰਨ ਲਈ ਅਰਜ਼ੀਆਂ ਦੀ ਮੰਗ 

B.PED ADMISSION 2022: ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਸਾਂਝੀ ਪ੍ਰਵੇਸ਼ ਪ੍ਰੀਖਿਆ ਲਈ ਅਰਜ਼ੀਆਂ ਦੀ ਮੰਗ

ਦਾਖ਼ਲਾ ਨੋਟਿਸ ਦਾ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਸਾਂਝੀ ਪ੍ਰਵੇਸ਼ ਪ੍ਰੀਖਿਆ ਅਤੇ ਸੈਂਟਰਲਾਈਜ਼ਡ ਕੌਂਸਲਿੰਗ ਬੀ.ਪੀ.ਐੱਡ (ਦੋ ਸਾਲਾ ਕੋਰਸ) ਸੈਸ਼ਨ 2022-23  

ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਨੋਟੀਫਿਕੇਸ਼ਨ ਨੰ. 08/42/2020-ISS/PF237 ਮਿਤੀ : 08.07.2022 ਦੇ ਅਨੁਸਾਰ ਦਾ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਵਲੋਂ ਬੀ.ਪੀ.ਐੱਡ (ਦੋ ਸਾਲਾ ਕੋਰਸ) ਸੈਸ਼ਨ 2022-23 ਸਾਂਝੀ ਪ੍ਰਵੇਸ਼ ਪ੍ਰੀਖਿਆ (ਸੀ.ਈ.ਟੀ.) ਫ਼ਿਜ਼ੀਕਲ ਫਿਟਨੈੱਸ ਟੈਸਟ ਅਤੇ ਸੈਂਟਰਲਾਈਜ਼ਡ ਕੌਂਸਲਿੰਗ ਲਈ ਪੰਜਾਬ ਦੇ ਸਮੂਹ ਫ਼ਿਜ਼ੀਕਲ ਐਜੂਕੇਸ਼ਨ ਕਾਲਜ (ਗੌਰਮਿੰਟ, ਗੌਰਮਿੰਟ ਏਡਿਡ ਅਤੇ ਪ੍ਰਾਈਵੇਟ ਸੈਲਫ-ਫਾਈਨਾਂਸਡ) ਜੋ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਦਾ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਨਾਲ ਐਫੀਲੀਏਟਿਡ/ਕੰਨਸਟੀਚਿਊਟ ਕਾਲਜ ਹਨ .

ਉਨ੍ਹਾਂ ਕਾਲਜਾਂ ਵਿਚ ਬੀ.ਪੀ.ਐਡ (ਦੋ ਸਾਲਾ ਕੋਰਸ) ਸੈਸ਼ਨ 2022-23 ਲਈ ਦਾਖ਼ਲਾ ਲੈਣ ਦੇ ਚਾਹਵਾਨ ਵਿਦਿਆਰਥੀ ਆਨਲਾਈਨ ਰਜਿਸਟ੍ਰੇਸ਼ਨ www.mbspsu.ac.in 'ਤੇ ਅਪਲਾਈ ਕਰ ਸਕਦੇ ਹਨ। ਆਨਲਾਈਨ ਰਜਿਸਟ੍ਰੇਸ਼ਨ ਕਰਨ ਦੀ ਆਖਰੀ ਮਿਤੀ 05 ਅਗਸਤ, 2022 ਹੈ। 

 ਸੀ.ਈ.ਟੀ. (ਫ਼ਿਜ਼ੀਕਲ ਫਿਟਨੈੱਸ ਟੈਸਟ) ਮਿਤੀ 09 ਅਤੇ 10 ਅਗਸਤ 2022 ਨੂੰ ਹੇਠ ਲਿਖੇ ਕਾਲਜਾਂ ਵਿਖੇ ਹੋਵੇਗਾ :
 1. ਪ੍ਰੋ. ਗੁਰਸੇਵਕ ਸਿੰਘ ਗੌਰਮਿੰਟ ਕਾਲਜ ਆਫ਼ ਫ਼ਿਜ਼ੀਕਲ ਐਜੂਕੇਸ਼ਨ, ਪਟਿਆਲਾ - 94657-80091
 2. ਸਰਕਾਰੀ ਸਪੋਰਟਸ ਅਤੇ ਆਰਟਸ ਕਾਲਜ, ਜਲੰਧਰ 3
. ਡੀ.ਏ.ਵੀ. ਕਾਲਜ, ਅਬੋਹਰ, ਫ਼ਾਜ਼ਿਲਕਾ - 97812-62092 -98556-39123 

 ਉਮੀਦਵਾਰ ਨੂੰ ਰਜਿਸਟ੍ਰੇਸ਼ਨ ਫਾਰਮ ਵਿਚ ਆਪਣੀ ਪਸੰਦ ਦੇ ਕੇਂਦਰ ਦੀ ਚੋਣ ਕਰਨੀ ਜ਼ਰੂਰੀ ਹੈ। ਅਪਲਾਈ ਕਰਨ ਲਈ ਲਿੰਕ ਹੇਠਾਂ ਦਿੱਤਾ ਗਿਆ ਹੈ।

PUNJAB B.PED ADMISSION 2022 LINK FOR APPLYING ONLINE CLICK HERE BIMONTHLY EXAM AUGUST 2022: 8 ਅਗਸਤ ਤੋਂ ਸ਼ੁਰੂ ਹੋਣਗੀਆਂ BIMONTHLY ਪ੍ਰੀਖਿਆਵਾਂ , ਹਦਾਇਤਾਂ ਜਾਰੀ

 

6636 ETT RECRUITMENT: 6635 ਈਟੀਟੀ ਭਰਤੀ, ਦੂਜੀ ਸਿਲੈਕਸਨ ਲਿਸਟ ਆਊਟ, ਸਟੇਸ਼ਨ ਚੋਣ ਦਾ ਸੱਦਾ

 ਦਫਤਰ ਡਾਇਰੈਕਟਰ ਸਿੱਖਿਆ ਵਿਭਾਗ (ਐ.ਸਿ.) ਪੰਜਾਬ (ਕੰਪਲੈਕਸ ਪੰਜਾਬ ਸਕੂਲ ਐਜੂਕੇਸ਼ਨ ਬੋਰਡ, ਫੇਜ਼-8, ਬਲਾਕ-ਈ, ਐਸ.ਏ.ਐਸ. ਨਗਰ)1. ਸਿੱਖਿਆ ਵਿਭਾਗ, ਪੰਜਾਬ ਵੱਲੋਂ ਈ.ਟੀ.ਟੀ. ਕਾਡਰ ਦੀਆਂ 6635 ਅਸਾਮੀਆਂ ਭਰਨ ਲਈ ਮਿਤੀ 30-07-2021 ਨੂੰ ਵਿਗਿਆਪਨ ਦਿੱਤਾ ਗਿਆ ਸੀ। ਡਾਇਰੈਕਟਰ, ਸਿੱਖਿਆ ਭਰਤੀ ਡਾਇਰੈਕਟੋਰੇਟ, ਪੰਜਾਬ ਵੱਲੋਂ ਸਿਲੈਕਟ ਹੋਏ ਉਮੀਦਵਾਰਾਂ ਦੀ ਕੈਟਾਗਰੀ ਵਾਈਜ ਚੋਣ ਸੂਚੀ ਮਿਤੀ 13-06-2022 ਨੂੰ ਵਿਭਾਗ ਦੇ ਪੋਰਟਲ ਤੇ ਅਪਲੋਡ ਕੀਤੀ ਗਈ ਸੀ, ਜਿਸ ਵਿੱਚ ਬਹੁਤ ਸਾਰੇ ਉਮੀਦਵਾਰਾਂ ਦਾ ਚੋਣ ਨਤੀਜਾ ਉਨ੍ਹਾਂ ਵੱਲੋਂ WITHHELD ਰੱਖਿਆ ਗਿਆ ਸੀ। ਇਸ ਚੋਣ ਸੂਚੀ ਵਿੱਚ ਯੋਗ ਪਾਏ ਗਏ ਉਮੀਦਵਾਰਾਂ ਨੂੰ ਵਿਭਾਗ ਵੱਲੋਂ ਆਨਲਾਈਨ ਪ੍ਰੋਸੈਸ ਰਾਹੀਂ ਸਟੇਸ਼ਨ ਚੋਣ ਕਰਵਾ ਕੇ ਉਨ੍ਹਾਂ ਨੂੰ ਮਿਤੀ 02-07-2022 ਨੂੰ ਸਟੇਸ਼ਨ ਅਲਾਟ ਕੀਤੇ ਗਏ ਸਨ ਅਤੇ ਇਸ ਉਪਰੰਤ ਸਬੰਧਤ ਜਿਲਾ ਸਿੱਖਿਆ ਅਫਸਰ(ਐੱਸ) ਵੱਲੋਂ ਉਮੀਦਵਾਰਾਂ ਨੂੰ ਨਿਯੁਕੇਤੀ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ। pb jobsoftoday


2. ਹੁਣ ਡਾਇਰੈਕਟਰ, ਸਿੱਖਿਆ ਭਰਤੀ ਡਾਇਰੈਕਟੋਰੇਟ, ਪੰਜਾਬ ਵੱਲੋਂ ਬਹੁਤ ਸਾਰੇ ਉਮੀਦਵਾਰਾਂ ਦੇ ਚੋਣ ਨਤੀਜੇ ਨੂੰ WITHHELD ਤੋਂ ELIGIBLE ਕਰਨ ਉਪਰੰਤ ਉਨ੍ਹਾਂ ਦੀ ਕੈਟਾਗਰੀ ਵਾਈਜ ਸੂਚੀ ਮਿਤੀ 26-07-2022 ਨੂੰ ਵਿਭਾਗ ਦੀ ਵੈਬਸਾਈਟ ਤੇ ਅਪਲੋਡ ਕਰਵਾ ਦਿੱਤੀ ਗਈ ਹੈ ਅਤੇ ਯੋਗ ਉਮੀਦਵਾਰਾਂ ਦਾ ਰਿਜਲਟ ਉਨ੍ਹਾਂ ਦੀ 1.D. ਵਿੱਚ ਵੀ ਪਵਾ ਦਿੱਤਾ ਗਿਆ ਹੈ।


3. ਇਸ ਚੋਣ ਸੂਚੀ ਅਨੁਸਾਰ ਯੋਗ ਕਰਾਰ ਦਿੱਤੇ ਗਏ ਉਮੀਦਵਾਰਾਂ ਨੂੰ ਮਿਤੀ 23-07-2022 ਅਤੇ 24-07-2022 ਨੂੰ ਆਨਲਾਈਨ ਪ੍ਰੋਸੈਸ ਰਾਹੀਂ ਵਿਭਾਗ ਦੇ ਪੋਰਟਲ ਤੇ ਸਟੇਸ਼ਨ ਚੋਣ ਕਰਨ ਦਾ ਸੱਦਾ ਦਿੱਤਾ ਜਾਂਦਾ ਹੈ। ਇਹ ਪੋਰਟਲ ਮਿਤੀ 28-07-2022 ਤੋਂ 29-07-2222 ਨੂੰ ਦੁਪਹਿਰ 12:00 ਵਜੇ ਤੱਕ ਖੁਲਾ ਰਹੇਗਾ। ਉਮੀਦਵਾਰਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਕਤ ਸਡਿਊਲ ਅਨੁਸਾਰ ਆਪਣੀ ਪਸੰਦ ਦਾ ਸਟੇਸ਼ਨ ਚੋਣ ਕਰਨਾ ਯਕੀਨੀ ਬਣਾਇਆ ਜਾਵੇ। ਹਰੇਕ ਉਮੀਦਵਾਰ ਆਪਣੀ ਆਈ.ਡੀ. ਵਿੱਚ ਸ਼ੋਅ ਹੋ ਰਹੀ ਵੈਕਸੀ ਲਿਸਟ ਵਿਚੋਂ ਆਪਣੀ ਪਸੰਦ ਦੇ ਜਿੰਨੇ ਮਰਜੀ ਸਟੇਸ਼ਨ ਦੀ ਆਪਸ਼ਨ ਭਰ ਸਕਦੇ ਹਨ, ਇਸ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸਟੇਸ਼ਨ ਚੋਣ ਦੀ ਆਪਸ਼ਨ ਭਰੀ ਜਾਵੇ। ਜਿਹੜੇ ਉਮੀਦਵਾਰ ਇੱਕ ਤੋਂ ਵੱਧ ਕੈਟਾਗਰੀ ਵਿੱਚ ਸਿਲੈਕਟ ਹੋਏ ਹਨ, ਉਹ ਪਹਿਲਾਂ ਆਪਣੀ ਆਈ.ਡੀ. ਤੋਂ ਆਪਣੀ ਮਰਜੀ ਅਨੁਸਾਰ ਕਿਸੇ ਇੱਕ ਕੈਟਾਗਰੀ ਦੀ ਚੋਣ ਕਰਨਗੇ। ਉਮੀਦਵਾਰ ਵੱਲੋਂ ਜਿਸ ਕੈਟਾਗਰੀ ਦੀ ਇੱਕ ਵਾਰ ਚੋਣ ਕਰ ਲਈ ਜਾਂਦੀ ਹੈ, ਉਸ ਨੂੰ ਮੁੜ ਕੇ ਬਦਲਿਆ ਨਹੀਂ ਜਾ ਸਕੇਗਾ। ਇਸ ਉਪਰੰਤ ਅਜਿਹੇ ਯੋਗ ਉਮੀਦਵਾਰ ਆਪਣੀ ਆਈ.ਡੀ. ਵਿੱਚ ਸ਼ੋਅ ਹੋ ਰਹੀ ਵੈਕੰਸੀ ਲਿਸਟ ਵਿਚੋਂ ਸਟੇਸ਼ਨ ਚੁਆਇਸ ਕਰਨਗੇ। ਇਹ ਸਟੇਸ਼ਨ ਚੋਣ ਪ੍ਰਕ੍ਰਿਆ ਪੂਰਨ ਤੌਰ ਤੇ ਆਨਲਾਈਨ ਹੀ ਹੋਵੇਗੀ।


4. ਜਿਹੜੇ ਉਮੀਦਵਾਰ ਵਿਭਾਗ ਦੇ ਪੋਰਟਲ ਤੇ ਆਨਲਾਈਨ ਸਟੇਸ਼ਨ ਚੋਣ ਪ੍ਰਕ੍ਰਿਆ ਵਿੱਚ ਭਾਗ ਨਹੀਂ ਲੈਣਗੇ ਭਾਵ ਉਹ ਆਪਣੇ ਆਪ ਕੋਈ ਵੀ ਸਟੇਸ਼ਨ ਚੋਣ ਨਹੀਂ ਕਰਦੇ ਹਨ ਤਾਂ ਉਨ੍ਹਾਂ ਨੂੰ ਖਾਲੀ ਰਹਿੰਦੇ ਸਟੇਸ਼ਨਾਂ ਵਿਚੋਂ ਕੋਈ ਇੱਕ ਸਟੇਸ਼ਨ ਆਨਲਾਈਨ ਪ੍ਰਕ੍ਰਿਆ ਤਹਿਤ MIS ਵੱਲੋਂ ਅਲਾਟ ਹੋ ਜਾਵੇਗਾ।


5. ਇੱਥੇ ਇਹ ਵੀ ਸਪੱਸ਼ਟ ਕੀਤਾ ਜਾਂਦਾ ਹੈ ਕਿ ਜੇਕਰ ਕਿਸੇ ਉਮੀਦਵਾਰ ਵੱਲੋਂ ਸਟੇਸ਼ਨ ਚੋਣ ਲਈ ਆਪਣੀ ਪਸੰਦ ਦੇ ਚੁਏ ਗਏ ਸਟੇਸ਼ਨਾਂ ਦੀ ਅਲਾਟਮੈਂਟ ਉਸ ਤੋਂ ਹਾਇਰ ਮੈਰਿਟ ਵਾਲੇ ਜਾਂ ਸਬੰਧਤ ਕੈਟਾਗਰੀ ਵਾਲੇ ਉਮੀਦਵਾਰ ਨੂੰ ਹੋ ਜਾਂਦੀ ਹੈ (ਭਾਵ ਉਸ ਵੱਲੋਂ ਚੁਣੇ ਗਏ ਸਾਰੇ ਸਟੇਸ਼ਨ ਹੋਰ ਉਮੀਦਵਾਰਾਂ ਨੂੰ ਅਲਾਟ ਹੋ ਚੁੱਕੇ ਹੋਣਗੇ) ਤਾਂ ਅਜਿਹੀ ਸੂਰਤ ਵਿੱਚ ਉਸਨੂੰ ਵੀ ਖਾਲੀ ਰਹਿੰਦੇ ਸਟੇਸ਼ਨਾਂ ਵਿਚੋਂ ਕੋਈ ਇੱਕ ਸਟੇਸ਼ਨ ਆਨਲਾਈਨ ਪ੍ਰਕ੍ਰਿਆ ਤਹਿਤ MIS ਵੱਲੋਂ ਅਲਾਟ ਹੋ ਜਾਵੇਗਾ।


DOWNLOAD LIST OF SELECTED CANDIDATES HERE


Every school of Punjab will have full Teacher strength with in a year: Education Ministerਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮਾਸਟਰ ਕਾਡਰ ਦੀ ਭਰਤੀ ਦੀਆਂ 4902 ਅਸਾਮੀਆਂ ਲਈ ਪ੍ਰੀਖਿਆ ਦੀ ਮਿਤੀ ਘੋਸ਼ਿਤ ਕਰ ਦਿੱਤੀ ਗਈ ਹੈ। ਸਿੱਖਿਆ ਵਿਭਾਗ ਵਿੱਚ  ਕਈ ਹੋਰ ਨਵੀਆਂ ਭਰਤੀਆਂ ਹੋਣ ਜਾ ਰਹੀਆਂ ਹਨ; ਸਾਡੇ CM @BhagwantMann ਜੀ ਦਾ ਧੰਨਵਾਦ ਪੰਜਾਬ ਦੇ ਹਰ ਸਕੂਲ ਵਿੱਚ ਇੱਕ ਸਾਲ ਵਿੱਚ   ਅਧਿਆਪਕਾਂ ਦੀ ਘਾਟ ਨਹੀਂ  ਹੋਵੇਗੀ।

MASTER CADRE RECRUITMENT 2022: ਲਿਖਤੀ ਪ੍ਰੀਖਿਆ ਦਾ ਸ਼ਡਿਊਲ ਜਾਰੀ

 

ਅਰਵਿੰਦ ਕੇਜਰੀਵਾਲ ਨੂੰ ਪੰਜਾਬ ਸਰਕਾਰ ਨੇ ਦਿੱਤੀ Z+ ਸੁਰਖਿਆ, ਕਾਂਗਰਸ ਦਾ ਵੱਡਾ ਹਮਲਾ

 ਪੰਜਾਬ 'ਚ ਸੁਰੱਖਿਆ ਨੂੰ ਲੈ ਕੇ ਕਾਂਗਰਸ ਨੇ ਆਮ ਆਦਮੀ ਪਾਰਟੀ (ਆਪ) 'ਤੇ ਵੱਡਾ ਹਮਲਾ ਕੀਤਾ ਹੈ। ਕਾਂਗਰਸੀ ਵਿਧਾਇਕਾਂ ਸੁਖਪਾਲ ਖਹਿਰਾ ਅਤੇ ਪ੍ਰਗਟ ਸਿੰਘ ਨੇ ਇਸ ਸਬੰਧੀ ਕੁਝ ਦਸਤਾਵੇਜ਼ ਜਾਰੀ ਕੀਤੇ ਹਨ। ਜਿਸ ਵਿੱਚ ਦਿੱਲੀ ਦੇ ਸੀਐਮ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦਾ ਕਨਵੀਨਰ ਦਿਖਾਇਆ ਗਿਆ ਹੈ।


ਸੁਰੱਖਿਆ ਦੀ ਜ਼ੈੱਡ ਪਲੱਸ ਸ਼੍ਰੇਣੀ 'ਚ ਉਨ੍ਹਾਂ ਦਾ ਨਾਂ ਪਹਿਲੇ ਨੰਬਰ 'ਤੇ ਹੈ। ਦੂਜੇ ਨੰਬਰ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਨ। ਇਸ ਸਮੇਂ ਪੰਜਾਬ 'ਚ 'ਆਪ' ਦੇ ਮੁਖੀ ਭਗਵੰਤ ਮਾਨ ਹਨ। ਕਾਂਗਰਸ ਨੇ ਇਸ ਨੂੰ ਧੋਖਾਧੜੀ ਕਰਾਰ ਦਿੰਦਿਆਂ ਕਿਹਾ ਕਿ ਇਹ ਸਭ ਸੁਰੱਖਿਆ ਲਈ ਕੀਤਾ ਗਿਆ ਹੈ। ਹਾਲਾਂਕਿ ਇਸ 'ਤੇ ਆਮ ਆਦਮੀ ਪਾਰਟੀ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।
RAIN 🌧️ ALERT:‌ਮੌਸਮ ਵਿਭਾਗ ਵੱਲੋਂ ਅੱਜ ਤੋਂ 3 ਦਿਨ ਭਾਰੀ ਮੀਂਹ ਦੀ ਭਵਿੱਖਬਾਣੀ

ਅਗਲੇ 24 ਘੰਟਿਆਂ ਦੌਰਾਨ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਬਾਅਦ, 27 ਤੋਂ 30 ਜੁਲਾਈ 2022 ਦੌਰਾਨ ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਵਿੱਚ ਮੀਂਹ ਦੀਆਂ ਗਤੀਵਿਧੀਆਂ ਵਿੱਚ ਵਾਧਾ ਹੋਣ ਦੀ ਪ੍ਰਬਲ ਸੰਭਾਵਨਾ ਹੈ। 27 ਜੁਲਾਈ ਨੂੰ ਚੰਡੀਗੜ੍ਹ ਸਮੇਤ ਦੋਵਾਂ ਰਾਜਾਂ ਵਿੱਚ ਕਈ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ 28 ਜੁਲਾਈ ਤੋਂ 30 ਜੁਲਾਈ 2022 ਦੌਰਾਨ ਜ਼ਿਆਦਾਤਰ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ। 28-30 ਜੁਲਾਈ 2022 ਦੌਰਾਨ ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਦੇ ਵੱਖ-ਵੱਖ ਥਾਵਾਂ 'ਤੇ ਭਾਰੀ (7-11 ਸੈਂਟੀਮੀਟਰ) ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਇਸ ਦੌਰਾਨ ਕੁਝ ਥਾਵਾਂ 'ਤੇ ਤੂਫ਼ਾਨ ਦੀ ਸੰਭਾਵਨਾ ਹੈ। (ਕਿਰਪਾ ਕਰਕੇ ਇਸ ਸਬੰਧ ਵਿੱਚ ਅਨੁਸੂਚੀ II ਵਿੱਚ ਅਨੁਸੂਚੀ ਵਿੱਚ ਸ਼ਾਮਲ ਵਿਸਤ੍ਰਿਤ ਜ਼ਿਲ੍ਹਾਵਾਰ ਮੌਸਮ ਚੇਤਾਵਨੀਆਂ ਅਤੇ ਜ਼ਿਲ੍ਹਾ ਵਾਰ ਵਰਖਾ ਦੀ ਭਵਿੱਖਬਾਣੀ ਨੂੰ ਵੇਖੋ)


• 27 से 30 जुलाई 2022 तक पंजाब, हरियाणा और चंडीगढ़ में वर्षा की गतिविधि में वृद्धि तथा कुछ स्थानों में भारी बारिश की सम्भावना 


• Increase in rainfall activity very likely over Punjab, Haryana & Chandigarh with Heavy Rainfall at isolated places from 27th to 30th July 2022

Light to moderate rainfall likely at few places during next 24 hours thereafter Rainfall activity very likely to increase in Punjab & Haryana including Chandigarh during 272 to 30th July 2022. Light to Moderate Rain/thundershower very likelyat many places on 27th and most Places during 28th July to 30th July 2022 over both states including Chandigarh. Heavy (7-11cm) rainfall at isolated places also likely over Punjab & Haryana including Chandigarh during 28th to 30th July 2022. This spell is very likely to be accompanied with Thunderstorm/Lighting at isolated places. (Kindly Refer to Detailed District wise weather warning included in Annexure I and District wise Rainfall Forecast in Annexure II in this regard)

Expected impacts and suggested measures for Heavy Rainfall and Thunderstorm/Lightning during 28th to 30th July 2022

PUNJAB GOVT TO ABOLISH POSTS TO SAVE MONEY

 

BREAKING NEWS: ਖਰਚਿਆਂ ਨੂੰ ਘੱਟ ਕਰਨ ਲਈ , ਪੰਜਾਬ ਸਰਕਾਰ ਵੱਲੋਂ ਅਸਾਮੀਆਂ ਖਤਮ ਕਰਨ ਦਾ ਕੰਮ ਸ਼ੁਰੂ

 CHANDIGARH 26 JULY 

The PUNJAB  Government  reviewed the workload of ADC (UD) in different districts and it is felt that the officers posted as ADC (UD) in many districts are underworked. 


In order to rationalize the workload and to save avoidable administrative expenditure, a proposal regarding abolition of existing posts of Additional Deputy Commissioner (Urban Development) at each district headquarter except at Amritsar, Jalandhar, Ludhiana, Patiala, Bathinda and SAS Nagar, is under consideration of the State Government. 


 Govt decided that the powers currently with ADC (UD) in the remaining 17 districts will be devolved to ADC (G) or Commissioner Municipal Corporation of the respective district, as deemed appropriate. The memorandum regarding aforementioned proposal is likely to be placed in the forthcoming cabinet Meeting. 


READ THE OFFICIAL LETTER HERE

B.ED ADMIT CARD 2022: B.ED ENTRANCE EXAMINATION ADMIT CARD RELEASED DOWNLOAD HERE

 

PUNJAB B.ED ADMISSION 2022: PUNJAB B.ED ADMISSION 2022 ADMIT CARD RELEASED.Those Candidates, who have registered before or on 20.07.2022, can download their Admit Card-cum-Roll No. Slip through Candidate Login Link.

Link for B.Ed Admit card download here 

ਦਿੱਲੀ ਦੇ ਸਕੂਲਾਂ ਵਿੱਚ ਅਧਿਆਪਕ ਕਰਨਗੇ ਵਿਜ਼ਿਟ, ਸ਼ਡਿਊਲ ਜਾਰੀ

DIKSHA APP TRAINING: ਐਜੂਸੈੱਟ ਰਾਹੀਂ ਸਿੱਖਿਆ ਵਿਭਾਗ ਵੱਲੋਂ ਦੀਕਸ਼ਾ ਐਪ ਦੀ ਵਰਤੋਂ ਸੰਬੰਧੀ ਜਾਣਕਾਰੀ ਦਿੱਤੀ ਗਈ

 ਐਜੂਸੈੱਟ ਰਾਹੀਂ ਸਿੱਖਿਆ ਵਿਭਾਗ ਵੱਲੋਂ ਦੀਕਸ਼ਾ ਐਪ ਦੀ ਵਰਤੋਂ ਸੰਬੰਧੀ ਜਾਣਕਾਰੀ ਦਿੱਤੀ ਗਈ


ਬੁਨਿਆਦੀ ਢਾਂਚੇ, ਸਿੱਖਿਆ, ਸਿਹਤ, ਸੁਰੱਖਿਆ ਅਤੇ ਸਫਾਈ ਸਹੂਲਤਾਂ ਬਾਰੇ ਜਾਣਕਾਰੀ ਭਰਨ ਲਈ ਅਗਵਾਈ ਦਿੱਤੀ


ਐੱਸ.ਏ.ਐੱਸ. ਨਗਰ 26 ਜੁਲਾਈ ( ਚਾਨੀ)


ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸਿੱਖਿਆ ਵਿਭਾਗ ਪੰਜਾਬ ਵੱਲੋਂ ਐੱਜੂਸੈੱਟ ਰਾਹੀਂ ਸਕੂਲਾਂ ਦੀਆਂ ਬੁਨਿਆਦੀ ਸਹੂਲਤਾਂ, ਸਿੱਖਿਆ ਦੇ ਪੱਧਰ, ਵਿਦਿਆਰਥੀਆਂ ਦੀ ਸਿਹਤ, ਸੁਰੱਖਿਆ ਅਤੇ ਸਫਾਈ ਸੰਬੰਧੀ ਸਥਿਤੀ ਨੂੰ ਦੀਕਸ਼ਾ ਐਪ ‘ਤੇ ਅਪਡੇਟ ਕਰਨ ਲਈ ਵਿਸ਼ੇਸ਼ ਆਨਲਾਈਨ ਸਿਖਲਾਈ ਗੁਰਜੀਤ ਸਿੰਘ ਸਹਾਇਕ ਡਾਇਰੈਕਟਰ, ਸੁਰੇਖਾ ਠਾਕੁਰ ਸਹਾਇਕ ਸਟੇਟ ਪ੍ਰੋਜੈਕਟ ਡਾਇਰੈਕਟਰ ਅਤੇ ਨਵਨੀਤ ਕੌਰ ਵੱਲੋਂ ਦਿੱਤੀ ਗਈ। ਇਸ ਸਿਖਲਾਈ ਵਿੱਚ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਤੋਂ ਵੱਖ-ਵੱਖ ਸਕੂਲਾਂ ਦੇ ਵਿੱਚ ਐੱਜੂਸੈੱਟ ਦੇ ਆਰ.ਓ.ਟੀ. ਰਾਹੀਂ ਪ੍ਰਿੰਸੀਪਲਾਂ, ਬਲਾਕ ਨੋਡਲ ਅਫ਼ਸਰਾਂ, ਹੈੱਡਮਾਸਟਰਾਂ, ਮਿਡਲ ਸਕੂਲਾਂ ਦੇ ਇੰਚਾਰਜਾਂ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ, ਸੈਂਟਰ ਹੈੱਡ ਟੀਚਰਾਂ, ਹੈੱਡ ਟੀਚਰਾਂ, ਸੈਕੰਡਰੀ ਅਤੇ ਪ੍ਰਾਇਮਰੀ ਸਕੂਲਾਂ ਲਈ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ ਵਿੱਚ ਕੰਮ ਕਰ ਰਹੇ ਜ਼ਿਲ੍ਹਾ ਮੈਟਰਾਂ, ਬਲਾਕ ਮੈਂਟਰਾਂ, ਜ਼ਿਲ੍ਹਾ ਕੋਆਰਡੀਨੇਟਰਾਂ, ਸਹਾਇਕ ਜ਼ਿਲ੍ਹਾ ਕੋਆਰਡੀਨੇਟਰਾਂ, ਬਲਾਕ ਮਾਸਟਰ ਟਰੇਨਰਾਂ ਅਤੇ ਸਿੱਖਿਆ ਵਿਭਾਗ ਦੇ ਜੇ.ਈਜ਼. ਵੱਲੋਂ ਸ਼ਮੂਲੀਅਤ ਕੀਤੀ ਗਈ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਜੀਤ ਸਿੰਘ ਸਹਾਇਕ ਡਾਇਰੈਕਟਰ ਨੇ ਦੱਸਿਆ ਕਿ ਵਿਭਾਗ ਦੇ ਸਕੂਲਾਂ ਦੇ ਬੁਨਿਆਦੀ ਢਾਂਚੇ, ਸਿੱਖਿਆ ਦੇ ਮਿਆਰ ਲਈ ਨਤੀਜੇ ਅਤੇ ਬੱਚਿਆਂ ਦੀ ਗਿਣਤੀ ਅਤੇ ਇਸ ਨਾਲ ਸੰਬੰਧਿਤ ਹੋਰ ਜਾਣਕਾਰੀ, ਸਿਹਤ, ਸਫਾਈ ਅਤੇ ਸੁਰੱਖਿਆ ਸੰਬੰਧੀ ਸਹੂਲਤਾਂ ਦੇ ਅੰਕੜਿਆਂ ਦੀ ਸਮੇਂ-ਸਮੇਂ ਤੇ ਲੋੜ ਪੈਂਦੀ ਹੈ। ਇਸ ਲਈ ਦੀਕਸ਼ਾ ਐਪ ਨੂੰ ਅਪਡੇਟ ਕਰਕੇ ਇਸਦੇ ਤਿੰਨ ਡੋਮੇਨਾਂ ਨੂੰ ਸਹੀ ਢੰਗ ਨਾਲ ਭਰਨ ਦੀ ਜਾਣਕਾਰੀ ਸਕੂਲ ਮੁਖੀਆਂ, ਅਧਿਕਾਰੀਆਂ ਅਤੇ ਹੋਰ ਸੰਬੰਧਿਤ ਕਰਮਚਾਰੀਆਂ ਨੂੰ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਦੀਕਸ਼ਾ ਐਪ ਦਾ ਬਿਲਕੁਲ ਨਵਾਂ ਵਰਜ਼ਨ 4.9 ਹੀ ਮੋਬਾਇਲ ਵਿੱਚ ਅਪਲੋਡ ਕੀਤਾ ਜਾਵੇ ਅਤੇ ਪ੍ਰੋਫਾਇਲ ਵਿੱਚ ਸਬਰੋਲ, ਰਾਜ, ਜ਼ਿਲ੍ਹਾ ਅਤੇ ਹੋਰ ਜਾਣਕਾਰੀ ਜ਼ਰੂਰ ਭਰੀ ਜਾਵੇ।

ਸੁਰੇਖਾ ਠਾਕੁਰ ਸਹਾਇਕ ਪ੍ਰੋਜੈਕਟ ਡਾਇਰੈਕਟਰ ਨੇ ਦੱਸਿਆ ਕਿ ਕਿਸੇ ਵੀ ਜਾਣਕਾਰੀ ਨੂੰ ਭਰਨ ਤੋਂ ਪਹਿਲਾਂ ਉਸ ਸਬੰਧੀ ਸਾਰੀ ਜਾਣਕਾਰੀ ਤਿਆਰ ਕਰ ਲਈ ਜਾਵੇ ਤਾਂ ਜੋ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ। ਦੀਕਸ਼ਾ ਐਪ ਵਿੱਚ ਲੋੜੀਂਦੀ ਜਾਣਕਾਰੀ ਅਪਡੇਟ ਕਰਨ ਲਈ ਪੀਪੀਟੀ ਵੀ ਆਨਲਾਈਨ ਸਾਂਝੀ ਕੀਤੀ ਗਈ।

MOHALLA CLINIC PUNJAB ADMIT CARD: ਮੁਹੱਲਾ ਕਲੀਨਿਕਾਂ ਵਿੱਚ ਭਰਤੀ ਲਈ ਐਡਮਿਟ ਕਾਰਡ ਜਾਰੀ

MOHALLA CLINIC ADMIT CARD: ਮੋਹਲਾ ਕਲੀਨਿਕਾਂ ਵਿੱਚ ਕਲੀਨਿਕ ਅਸਿਸਟੈਂਟ ਭਰਤੀ ਲਈ ਐਡਮਿਟ ਕਾਰਡ ਜਾਰੀ ਕਰ ਦਿੱਤੇ ਹਨ।

BIG BREAKING: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਹੋਏ ਕਰੋਨਾ ਪਾਜ਼ਿਟਿਵ,

 

ਪੰਜਾਬ ਦੇ ਸਿੱਖਿਆ ਮੰਤਰੀ ਮੰਤਰੀ - ਹਰਜੋਤ ਸਿੰਘ ਬੈਂਸ  ਕੋਰੋਨਾ  ਪਾਜੀਟਿਵ ਪਾਏ ਗਏ ਹਨ । ਇਸ ਦੀ ਜਾਣਕਾਰੀ  ਸਿੱਖਿਆ ਮੰਤਰੀ ਨੇ ਖ਼ੁਦ ਟਵੀਟ ਕਰ ਕੇ ਦਿੱਤੀ। ਆਪਣੇ ਟਵੀਟ ਵਿਚ  ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੈਂ ਬਿਮਾਰ ਮਹਿਸੂਸ ਕਰ ਰਿਹਾ ਸੀ। ਮੈਂ ਆਪਣਾ ਟੈਸਟ ਕਰਵਾਇਆ ਤੇ ਮੇਰੀ ਕੋਰੋਨਾ ਰਿਪੋਰਟ ਪਾਜੀਟਿਵ ਆਈ ਹੈ।

NEW AG PUNJAB: ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਬਣੇ ਵਿਨੋਦ ਘਈ, ਖੁਦ ਦਿੱਤੀ ਜਾਣਕਾਰੀ

 ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਅਚਾਨਕ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦੀ ਨਿਯੁਕਤੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੀ ਗਈ ਸੀ। ਉਨਾਂ ਦੇ ਅਸਤੀਫੇ ਤੋਂ ਬਾਅਦ ਵਿਨੋਦ ਘਈ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਹੋਣਗੇ। ਦੇਖੋ ਵੀਡਿਉ 

MEDICAL BILL CHECK LIST: ਮੈਡੀਕਲ ਬਿਲਾਂ ਨੂੰ ਚੈੱਕ ਲਿਸਟ ਅਨੁਸਾਰ ਭੇਜਣ ਸਬੰਧੀ ਜ਼ਰੂਰੀ ਹਦਾਇਤਾਂ

MID DAY MEAL SCHEME: ਮਿੱਡ ਡੇਅ ਮੀਲ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ 2 ਪੱਤਰ ਜਾਰੀ

 

DENGUE PREVENTION: ਸਕੂਲੀ ਬੱਚਿਆਂ ਨੂੰ ਮੌਸਮੀ ਬਿਮਾਰੀਆਂ ਅਤੇ ਡੇਂਗੂ ਤੋਂ ਬਚਾਅ ਸਬੰਧੀ ਦਿੱਤੀ ਜਾਣਕਾਰੀ

 ਸਕੂਲੀ ਬੱਚਿਆਂ ਨੂੰ ਮੌਸਮੀ ਬਿਮਾਰੀਆਂ ਅਤੇ ਡੇਂਗੂ ਤੋਂ ਬਚਾਅ ਸਬੰਧੀ ਦਿੱਤੀ ਜਾਣਕਾਰੀ


ਨੂਰਪੁਰ ਬੇਦੀ 26 ਜੁਲਾਈ 


ਸਿਵਲ ਸਰਜਨ ਰੂਪਨਗਰ ਡਾ.ਪਰਮਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ.ਵਿਧਾਨ ਚੰਦਰ ਦੀ ਅਗਵਾਈ ਹੇਠ ਅੱਜ ਸਰਕਾਰੀ ਸਕੂਲ ਹੀ ਨਲਹੋਟੀ ਵਿਖੇ ਸਕੂਲੀ ਬੱਚਿਆਂ ਨੂੰ ਮੌਸਮੀ ਬਿਮਾਰੀਆਂ ਬਾਰੇ ਰਿਤੂ ਬੀ ਈ ਈ, ਹੈਲਥ ਸੁਪਰਵਾਈਜ਼ਰ ਪ੍ਰਿਤਪਾਲ ਸਿੰਘ, ਅਰਵਿੰਦਜੀਤ ਸਿੰਘ, ਨੇ ਦੱਸਿਆ ਕਿ ਬਰਸਾਤ ਦੇ ਮੌਸਮ ਵਿੱਚ ਤਾਪਮਾਨ ਵਿਚ ਭਾਰੀ ਉਤਰਾਅ ਚੜ੍ਹਾਅ ਆਉਂਦੇ ਹਨ ਇਸ ਨਾਲ ਸਰੀਰ ਬੈਕਟੀਰੀਆ ਅਤੇ ਵਾਇਰਲ ਹਮਲੇ ਲਈ ਅਤਿ ਸੰਵੇਦਨਸ਼ੀਲ ਹੋ ਜਾਂਦਾ ਹੈ ਅਤੇ ਵਿਅਕਤੀ ਨੂੰ ਸਰਦੀ ਜ਼ੁਕਾਮ ਬੁਖਾਰ ਅਤੇ ਪੇਟ ਦੇ ਰੋਗ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ, ਅਜਿਹੇ ਮੌਸਮ ਵਿੱਚ ਤੰਦਰੁਸਤ ਰਹਿਣ ਲਈ ਵਿਸ਼ੇਸ਼ ਸਾਵਧਾਨੀਆਂ ਵਰਤਣ ਦੀ ਲੋੜ ਹੁੰਦੀ ਹੈ।
 ਬਰਸਾਤ ਦਾ ਮੌਸਮ ਸਾਨੂੰ ਸਭ ਨੂੰ ਬਹੁਤ ਚੰਗਾ ਲੱਗਦਾ ਪਰ ਇਹ ਮੌਸਮ ਆਪਣੇ ਨਾਲ ਕਾਫ਼ੀ ਸਰੀਰਕ ਸਮੱਸਿਆ ਲੈ ਕੇ ਆਉਂਦਾ ਹੈ ਬਰਸਾਤ ਦੇ ਮੌਸਮ ਵਿੱਚ ਕੁਝ ਖਾਸ ਕਿਸਮ ਦੇ ਵਾਇਰਸ ਵਧੇਰੇ ਕਿਰਿਆਸ਼ੀਲ ਹੋ ਜਾਂਦੇ ਜੋ ਸਾਨੂੰ ਬੀਮਾਰ ਕਰ ਸਕਦੇ ਹਨ। ਬਰਸਾਤ ਦੇ ਮੌਸਮ ਚ ਮੱਛਰਾਂ ਦੀ ਪੈਦਾਵਾਰ ਵਧ ਜਾਂਦੀ ਹੈ ਜਿਸ ਨੂੰ ਡੇਂਗੂ ਹੋਣ ਦਾ ਖਤਰਾ ਵੀ ਬਣਿਆ ਰਹਿੰਦਾ ਹੈ ਉਨ੍ਹਾਂ ਨੇ ਬੱਚਿਆਂ ਨੂੰ ਡੇਂਗੂ ਮਲੇਰੀਆ ਜਾਗਰੂਕਤਾ ਸਮੱਗਰੀ ਪ੍ਰਦਰਸ਼ਿਤ ਕਰਕੇ ਦੱਸਿਆ ਕਿ ਮੱਛਰਾਂ ਕਰਕੇ ਡੇਂਗੂ ਮਲੇਰੀਆ ਵਰਗੀਆਂ ਭਿਆਨਕ ਬਿਮਾਰੀਆਂ ਫੈਲ ਸਕਦੀਆਂ ਹਨl ਉਨ੍ਹਾਂ ਨੇ ਕਿਹਾ ਕਿ ਆਪਣੇ ਸਕੂਲ ਅਤੇ ਘਰਾਂ ਦੇ ਆਲੇ ਦੁਆਲੇ ਦੀ ਸਫ਼ਾਈ ਰੱਖੋ, ਪਾਣੀ ਪੀਣ ਵਾਲੇ ਬਰਤਨ ਢੱਕ ਕੇ ਰੱਖਣ, ਇਨ੍ਹਾਂ ਬਰਤਨਾਂ ਨੂੰ ਹਰ ਹਫ਼ਤੇ ਖਾਲੀ ਕਰਕੇ ਸੁਕਾਉਣਾ ਬਹੁਤ ਜ਼ਰੂਰੀ ਹੈ, ਘਰਾਂ ਦੀਆਂ ਛੱਤਾਂ ਤੇ ਪਏ ਕਬਾੜ ਆਦਿ ਨੂੰ ਕਵਰ ਕਰਕੇ ਰੱਖੋ ਜਾਂ ਹੇਠਾਂ ਢਕ ਕੇ ਰੱਖੋ, ਪਸ਼ੂਆਂ ਨੂੰ ਪਾਣੀ ਪਿਲਾਉਣ ਵਾਲੀਆਂ ਹੌਦੀਆਂ ਨੂੰ ਹਫਤੇ ਤੋਂ ਪਹਿਲਾਂ ਖਾਲੀ ਕਰਕੇ ਸਾਫ਼ ਕਰੋ, ਕੂਲਰਾਂ ਨੂੰ ਵੀ ਹਰ ਹਫ਼ਤੇ ਇਕ ਦਿਨ ਤੋਂ ਪਹਿਲਾਂ ਖਾਲੀ ਕਰਕੇ ਸੁਕਾਉਣ ਚਾਹੀਦਾ ਹੈ।ਪੰਛੀਆਂ ਦੇ ਪੀਣ ਲਈ ਪਾਣੀ ਵਾਲੇ ਕਟੋਰੇ ਦੀ ਸਫ਼ਾਈ ਕਰਨੀ ਬਹੁਤ ਜ਼ਰੂਰੀ ਹੈ,ਇਹ ਸਾਰੀਆਂ ਸਰਗਰਮੀਆਂ ਨੂੰ ਅਮਲ ਚ ਲਿਆਉਣ ਲਈ ਸਿਹਤ ਵਿਭਾਗ ਨੇ ਨਾਅਰਾ ਦਿੱਤਾ ਹੈ ਹਰ ਸ਼ੁੱਕਰਵਾਰ ਡਰਾਈ ਡੇਅ ਇਸ ਦੇ ਨਾਲ ਨਾਲ ਬਚਾਓ ਲਈ ਪੂਰੇ ਕੱਪੜੇ ਪਹਿਨੋ,ਰਾਤ ਸਮੇਂ ਸੌਣ ਲੱਗਿਆ ਮੱਛਰਦਾਨੀ ਜਾਂ ਪਤਲੀ ਚਾਦਰ ਵਗੈਰਾ ਲਗਾਉ, ਸਰੀਰ ਤੇ ਮੱਛਰ ਮਾਰੂ ਕਰੀਮਾਂ ਦਾ ਇਸਤੇਮਾਲ ਕੀਤਾ ਜਾ ਸਕਦਾ ਹੈ। ਇਸ ਮੌਕੇ ਡਾ ਮੁਨੀਸ਼ ਬਾਲੀ, ਅਮਰੀਕ ਸਿੰਘ ਹੈਲਥ ਵਰਕਰ, ਨੀਲਮ, ਜੋਤੀ, ਜਯੋਤੀ ਕਲਿਆਣਾ ਅਧਿਆਪਕ ਅਤੇ ਸਕੂਲੀ ਬੱਚੇ ਹਾਜ਼ਰ ਸਨ।

PUNJAB ADVOCATE GENERAL RESIGN

 

BIG BREAKING: ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਦਿੱਤਾ ਅਸਤੀਫਾ,


Chandigarh,26 July 

 ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਅਚਾਨਕ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦੀ ਨਿਯੁਕਤੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੀ ਗਈ ਸੀ। ਉਨ੍ਹਾਂ ਆਪਣਾ ਅਸਤੀਫਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤਾ ( READ HERE) ਹੈ। ਉਨ੍ਹਾਂ ਦਾ ਅਸਤੀਫਾ 19 ਜੁਲਾਈ ਨੂੰ ਹੀ ਸਰਕਾਰ ਕੋਲ ਚਲਾ ਗਿਆ ਸੀ। ਹਾਲਾਂਕਿ ਉਸ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਇਸ ਸਬੰਧੀ ਉਨ੍ਹਾਂ ਨੇ ਸੀਐਮ ਭਗਵੰਤ ਮਾਨ ਨਾਲ ਮੀਟਿੰਗ ਵੀ ਕੀਤੀ ਸੀ। ਉਹ ਇਸ ਅਹੁਦੇ 'ਤੇ ਸਿਰਫ 3 ਮਹੀਨੇ ਹੀ ਰਹੇ। ਹਾਲਾਂਕਿ ਉਨ੍ਹਾਂ ਨੇ ਇਸ ਪਿੱਛੇ ਨਿੱਜੀ ਕਾਰਨ ਦੱਸੇ ਹਨ।

RECENT UPDATES

School holiday

SCHOOL HOLIDAYS IN FEBRUARY 2023: ਫਰਵਰੀ ਮਹੀਨੇ ਸਕੂਲਾਂ ਵਿੱਚ ਛੁੱਟੀਆਂ ਹੀ ਛੂਟੀਆਂ

SCHOOL HOLIDAYS IN FEBRUARY 2023   ਸਕੂਲਾਂ ਵਿੱਚ ਫਰਵਰੀ ਮਹੀਨੇ ਦੀਆਂ ਛੁੱਟੀਆਂ  ਪਿਆਰੇ ਵਿਦਿਆਰਥੀਓ ਪ੍ਰੀ ਬੋਰਡ ਪ੍ਰੀਖਿਆਵਾਂ ਜਨਵਰੀ ਮਹੀਨੇ ਤੋਂ ਸ਼ੁਰੂ ਹੋ ਕੇ ਫਰ...