CABINET MEETING: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਇਸ ਦਿਨ

 ਚੰਡੀਗੜ੍ਹ 16 ਅਗਸਤ 2022


ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ ਮਿਤੀ: 18.8.2022 ਦਿਨ ਵੀਰਵਾਰ ਨੂੰ ਸਵੇਰੇ 11:30 ਵਜੋਂ ਕਮੇਟੀ ਕਮਰਾ, ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਅਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ।SCHOLARSHIP SCHEME: ਵਿਦਿਅੱਕ ਸੈਸ਼ਨ 2022-23 ਦੌਰਾਨ ਵੱਖ ਵੱਖ ਸਕੀਮਾਂ ਲਈ ਈ-ਪੋਰਟਲ ਓਪਨ,

 

ਮਾਸਟਰ ਕੇਡਰ ਦੀਆਂ 4161 ਅਸਾਮੀਆਂ ਲਈ 21 ਅਗਸਤ ਤੋਂ ਵਿਸਾਵਾਰ ਪ੍ਰੀਖਿਆ ਦੀ ਪ੍ਰਕਿਰਿਆ ਹੋਵੇਗੀ ਸ਼ੁਰੂ

 ਮਾਸਟਰ ਕੇਡਰ ਦੀਆਂ ਅਸਾਮੀਆਂ ਲਈ ਪ੍ਰੀਖਿਆ ਪਾਰਦਰਸ਼ੀ ਹੋਵੇ ਅਤੇ ਪੁਖ਼ਤਾ ਪ੍ਰਬੰਧ ਕੀਤੇ ਜਾਣ: ਸੁਖਵਿੰਦਰ ਢਿੱਲਵਾਂ


ਮਾਸਟਰ ਕੇਡਰ ਦੀਆਂ 4161 ਅਸਾਮੀਆਂ ਲਈ 21 ਅਗਸਤ ਤੋਂ ਵਿਸਾਵਾਰ ਪ੍ਰੀਖਿਆ ਦੀ ਪ੍ਰਕਿਰਿਆ ਹੋਵੇਗੀ ਸ਼ੁਰੂ   


ਦਲਜੀਤ ਕੌਰ ਭਵਾਨੀਗੜ੍ਹ 


ਚੰਡੀਗੜ੍ਹ/ਸੰਗਰੂਰ,16 ਅਗਸਤ, 2022: ਬੇਰੁਜ਼ਗਾਰ ਬੀ ਐੱਡ ਟੈੱਟ ਪਾਸ ਅਧਿਆਪਕ ਯੂਨੀਅਨ ਦੇ ਕਈ ਸਾਲਾਂ ਦੇ ਲੰਬੇ ਸੰਘਰਸ਼ ਮਗਰੋਂ ਆਖਿਰਕਾਰ ਪਿਛਲੀ ਕਾਂਗਰਸ ਸਰਕਾਰ ਵੱਲੋਂ ਕੱਢੀਆਂ ਗਈਆਂ ਮਾਸਟਰ ਕੇਡਰ ਦੀਆਂ 4161 ਅਸਾਮੀਆਂ ਲਈ 21 ਅਗਸਤ ਤੋਂ ਵਿਸਾਵਾਰ ਪ੍ਰੀਖਿਆ ਦਾ ਦੌਰ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਉਮੀਦਵਾਰਾਂ ਨੂੰ ਰੋਲ ਨੰਬਰ ਜਾਰੀ ਕਰਨੇ ਸ਼ੁਰੂ ਕੀਤੇ ਹਨ।ਬੇਰੁਜ਼ਗਾਰ ਬੀ ਐੱਡ ਟੈੱਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪ੍ਰੀਖਿਆ ਕੇਂਦਰਾਂ ਨੂੰ ਪੋਲਿੰਗ ਕੇਂਦਰਾਂ ਤੋਂ ਵਧੇਰੇ ਨਾਜ਼ੁਕ ਮੰਨਦੇ ਹੋਏ ਸਖਤ ਪ੍ਰਬੰਧ ਕੀਤੇ ਜਾਣ ਤਾਂ ਜੋ ਕੋਈ ਘਪਲਾ ਨਾ ਹੋ ਸਕੇ। ਉਹਨਾਂ ਡਰ ਜਾਹਿਰ ਕੀਤਾ ਕਿ ਕੁਝ ਜੁਗਾੜੂ ਲੋਕ ਸਰਕਾਰੀ ਅਫ਼ਸਰਾਂ ਅਤੇ ਮੰਤਰੀਆਂ ਦੀ ਮਿਲੀ ਭੁਗਤ ਨਾਲ ਕੋਈ ਬਿਜਲਈ ਯੰਤਰ ਜਾਂ ਡਿਵਾਈਸ ਦੀ ਵਰਤੋਂ ਕਰਕੇ ਨਕਲ ਕਰਦੇ ਹਨ। ਇਸ ਲਈ ਪ੍ਰੀਖਿਆ ਕੇਂਦਰਾਂ ਵਿਚ ਮੋਬਾਈਲ ਫੋਨ ਦੀ ਵਰਤੋਂ ਉੱਤੇ ਰੋਕ ਲਗਾਈ ਜਾਵੇ, ਜੈਮਰ ਲਗਾਏ ਜਾਣ, ਆਧਾਰ ਕਾਰਡ ਲਿੰਕ ਕੀਤੇ ਜਾਣ ਅਤੇ ਹਾਜ਼ਰੀ ਬਾਇਓਮੀਟ੍ਰਿਕ ਲਗਾਈ ਜਾਵੇ, ਵੀਡਿਉਗਰਾਫ਼ੀ ਕੀਤੀ ਜਾਵੇ ਅਤੇ ਸੀ ਸੀ ਟੀ ਵੀ ਕੈਮਰੇ ਲਗਾਏ ਜਾਣ।


ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਭ੍ਰਿਸ਼ਟ ਮੁਕਤ ਪੰਜਾਬ ਦੇ ਦਾਅਵੇ ਕਰਦੀ ਹੈ ਪ੍ਰੰਤੂ ਅਜਿਹੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਘਪਲੇ ਹੋਣ ਦੇ ਸ਼ੰਕੇ ਹਮੇਸ਼ਾ ਬਣੇ ਰਹਿੰਦੇ ਹਨ ਅਤੇ ਕੁਝ ਬਾਹਰੀ ਉਮੀਦਵਾਰ ਪ੍ਰੀਖਿਆਰਥੀਆਂ ਦੀ ਜਗ੍ਹਾ ਪੇਪਰ ਵਿੱਚ ਬੈਠਣ ਦਾ ਡਰ ਵੀ ਹੁੰਦਾ ਹੈ। ਅਜਿਹੇ ਵਿੱਚ ਇਸ ਪ੍ਰੀਖਿਆ ਲਈ ਪ੍ਰਬੰਧ ਪੁਖ਼ਤਾ ਅਤੇ ਪ੍ਰੀਖਿਆ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਣੀ ਚਾਹੀਦੀ ਹੈ।  


ਉਹਨਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਸ ਪ੍ਰੀਖਿਆ ਦੀ ਪ੍ਰਕਿਰਿਆ ਦੌਰਾਨ ਕੋਈ ਤਰੁੱਟੀਆਂ ਪਾਈਆਂ ਗਈ ਤਾਂ ਯੂਨੀਅਨ ਵੱਲੋ ਸਰਕਾਰ ਦੇ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਪੰਜਾਬ ਵਾਸੀਆਂ ਸਾਹਮਣੇ ਰੱਖੀ ਜਾਵੇਗੀ। ਉਹਨਾਂ ਮੰਗ ਕੀਤੀ ਕਿ ਜਾਰੀ ਇਸ਼ਤਿਹਾਰ ਵਿੱਚ ਸਮਾਜਿਕ ਸਿੱਖਿਆ, ਹਿੰਦੀ ਅਤੇ ਪੰਜਾਬੀ ਦੀਆਂ 1405 ਅਸਾਮੀਆਂ ਵਿੱਚ ਵਾਧਾ ਵੀ ਕੀਤਾ ਜਾਵੇ।


ਇਸ ਮੌਕੇ ਗਗਨਦੀਪ ਕੌਰ ਭਵਾਨੀਗੜ੍ਹ, ਅਮਨ ਸੇਖਾ ਮੀਤ ਪ੍ਰਧਾਨ, ਸੰਦੀਪ ਗਿੱਲ, ਬਲਰਾਜ ਸਿੰਘ ਮੌੜ, ਬਲਕਾਰ ਸਿੰਘ ਮਘਾਣੀਆ, ਗੁਰਪ੍ਰੀਤ ਸਿੰਘ ਪੱਕਾ, ਮੁਨੀਸ਼ ਫਾਜਲਿਕਾ, ਕੁਲਵੰਤ ਸਿੰਘ ਲੌਂਗੋਵਾਲ, ਲਖਵਿੰਦਰ ਸਿੰਘ ਮੁਕਤਸਰ, ਰਸ਼ਪਾਲ ਸਿੰਘ ਜਲਾਲਾਬਾਦ ਅਤੇ ਹਰਪ੍ਰੀਤ ਸਿੰਘ ਫਿਰੋਜ਼ਪੁਰ ਆਦਿ ਹਾਜ਼ਰ ਸਨ।

ਸਕੂਲ ਸਿੱਖਿਆ ਵਿਭਾਗ ਪੰਜਾਬ ਦੀ ਨਵੀਂ ਤਕਦੀਰ ਲਿਖਣ ਵਾਲਾ ਵਿਭਾਗ ਬਣੇਗਾ: ਹਰਜੋਤ ਸਿੰਘ ਬੈਂਸ

 ਸਕੂਲ ਸਿੱਖਿਆ ਵਿਭਾਗ ਪੰਜਾਬ ਦੀ ਨਵੀਂ ਤਕਦੀਰ ਲਿਖਣ ਵਾਲਾ ਵਿਭਾਗ ਬਣੇਗਾ: ਹਰਜੋਤ ਸਿੰਘ ਬੈਂਸ


ਮਾਈਨਿੰਗ ਮਾਫੀਆ ਨੂੰ ਖਤਮ ਕਰਕੇ ਮਾਈਨਿੰਗ ਇੰਡਸਟਰੀ ਸਥਾਪਤ ਕਰੇਗੀ ਪੰਜਾਬ ਸਰਕਾਰ


ਪੰਜਾਬ ਦੇ ਹਰ ਖੇਤ ਤੱਕ ਨਹਿਰੀ ਪਾਣੀ ਪੁੱਜਦਾ ਕਰਨ ਲਈ ਯਤਨਸ਼ੀਲ ਹੈ ਪੰਜਾਬ ਸਰਕਾਰ


ਜੇਲ੍ਹਾਂ ਵਿੱਚੋਂ 2829 ਮੋਬਾਇਲ ਜ਼ਬਤ ਕੀਤੇ ਗਏ


ਦਲਜੀਤ ਕੌਰ ਭਵਾਨੀਗੜ੍ਹ 


ਚੰਡੀਗੜ੍ਹ, 16 ਅਗਸਤ, 2022: ਪੰਜਾਬ ਦੀ ਭਗਵੰਤ ਮਾਨ ਦੇ ਅਗਵਾਈ ਵਾਲੀ ਸਰਕਾਰ ਸਕੂਲ ਸਿੱਖਿਆ ਵਿਭਾਗ ਨੂੰ ਪੰਜਾਬ ਦੀ ਨਵੀਂ ਤਕਦੀਰ ਲਿਖਣ ਵਾਲਾ ਵਿਭਾਗ ਬਣਾਏਗੀ। ਇਹ ਪ੍ਰਗਟਾਵਾ ਅੱਜ ਇੱਥੇ ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਦੇ 5 ਮਹੀਨਿਆਂ ਦੇ ਕਾਰਜਕਾਲ ਬਾਰੇ ਜਾਣਕਾਰੀ ਦਿੰਦਿਆਂ ਕੀਤਾ।


ਉਨ੍ਹਾਂ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਵਿੱਚ ਜਲਦ ਵੱਡੇ ਪੱਧਰ ਤੇ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਸਦਕੇ ਵੱਡੇ ਪੱਧਰ ਉਤੇ ਪੜ੍ਹੇ ਲਿੱਖੇ ਨੌਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ। ਉਨ੍ਹਾਂ ਦੱਸਿਆ ਕਿ ਸਕੂਲ ਸਿੱਖਿਆ ਵਿੱਚ ਸੁਧਾਰ ਕਰਨ ਦੇ ਉਦੇਸ਼ ਨਾਲ ਪੰਜਾਬ ਰਾਜ ਦੇ 19123 ਸਕੂਲਾਂ ਦਾ ਇਕ ਡਿਟੇਲਡ ਸਰਵੇ ਕਰਵਾਇਆ ਜਾ ਰਿਹਾ ਹੈ ਤਾਂ ਜੋ ਸਕੂਲਾਂ ਦੀ ਸਹੀ ਸਥਿਤੀ ਬਾਰੇ ਸਰਕਾਰ ਨੂੰ ਜਾਣਕਾਰੀ ਮਿਲ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਵਿੱਚ 100 ਸਕੂਲ ਆਫ ਐਮੀਨੈਂਸ ਸਥਾਪਿਤ ਕੀਤੇ ਜਾਣਗੇ।ਸ਼੍ਰੀ ਬੈਂਸ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਪਹਿਲੀ ਵਾਰ ਕਰੈਸ਼ਰ ਇੰਡਸਟਰੀ ਲਈ ਪਾਲਿਸੀ ਲਿਆਂਦੀ ਗਈ ਹੈ। ਇਸ ਤੋਂ ਇਲਾਵਾ ਰੇਤ ਦੇ ਨਾਲ ਹੀ ਬਜਰੀ ਦੀ ਕੀਮਤ ਤੈਅ ਕੀਤੀ ਗਈ ਹੈ। ਉਨ੍ਹਾਂ ਦੱਸਿਆ ਗਿਆ ਹੈ ਕਿ ਪੰਜਾਬ ਰਾਜ ਵਿੱਚ ਪਹਿਲੀ ਵਾਰ ਖਣਨ ਖੇਤਰਾਂ ਦਾ ਡੀ.ਐਸ.ਆਰ ਸਰਵੇ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਗ਼ੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਖਿਲਾਫ਼ 19 ਮਾਰਚ 2022 ਤੋਂ ਲੈ ਕੇ ਅੱਜ ਤੱਕ 328 ਪਰਚੇ ਦਰਜ ਕੀਤੇ ਗਏ ਹਨ ਅਤੇ 15 ਅਪ੍ਰੈਲ 2022 ਤੋਂ ਲੈ ਕੇ ਅੱਜ ਤੱਕ 298 ਗੱਡੀਆਂ ਵੀ ਜ਼ਬਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 03 ਕਰੈਸ਼ਰ ਸੀਲ ਕੀਤੇ ਗਏ ਹਨ ਅਤੇ 89 ਆਰ ਨੋਟਿਸ ਜਾਰੀ ਕੀਤਾ ਗਿਆ ਹੈ।


ਬੈਂਸ ਨੇ ਕਿਹਾ ਹੈ ਕਿ ਅਸੀਂ ਸਿਰਫ ਗ਼ੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਖ਼ਿਲਾਫ਼ ਹੀ ਸ਼ਿਕੰਜ਼ਾਂ ਨਹੀਂ ਕੱਸਿਆ ਸਗੋਂ ਵਿਭਾਗ ਦੇ ਅਧਿਕਾਰੀਆਂ ਖਿਲਾਫ਼ ਵੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ 05 ਅਧਿਕਾਰੀਆਂ ਅਤੇ ਕਰਮਚਾਰੀ ਮੁਅਤਲ ਕੀਤੇ ਗਏ ਹਨ ਜਦ ਕਿ 21 ਨੂੰ ਚਾਰਜਸ਼ੀਟ ਅਤੇ ਸ਼ੋਅ-ਕਾਜ ਨੋਟਿਸ ਜਾਰੀ ਕੀਤੇ ਗਏ ਹਨ।


ਜਲ ਸਰੋਤ ਵਿਭਾਗ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਦਿੰਦਿਆਂ ਬੈਂਸ ਨੇ ਦੱਸਿਆ ਕਿ ਨਵੇਂ ਸਿੰਚਾਈ ਪ੍ਰਜੈਕਟ ਜਲਦ ਹੀ ਸ਼ੁਰੂ ਕੀਤੇ ਜਾ ਰਹੇ ਹਨ ਤਾਂ ਜੋ ਪੰਜਾਬ ਰਾਜ ਦੇ ਹਰ ਖੇਤ ਤੱਕ ਨਹਿਰੀ ਪਾਣੀ ਪੁਜਦਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਸ਼ਾਹਪੁਰ ਕੰਢੀ ਡੈੱਮ ਵਿੱਚ ਤੇਜ਼ੀ ਲਿਆਂਦੀ ਗਈ ਹੈ ਅਤੇ ਇਹ ਪ੍ਰੋਜੈਕਟ ਅਗਲੇ ਡੇਢ ਸਾਲ ਵਿੱਚ ਮੁਕੰਮਲ ਹੋ ਜਾਵੇਗਾ ਜਿਸ ਨਾਲ ਨਾ ਕੇਵਲ ਪੰਜਾਬ ਦੇ ਲੋਕਾਂ ਨੂੰ ਹੋਰ ਸੁਚਾਰੂ ਬਿਜਲੀ ਸਪਲਾਈ ਮਿਲੇਗੀ ਸਗੋਂ ਪਾਕਿਸਤਾਨ ਨੂੰ ਜਾ ਰਿਹਾ ਪਾਣੀ ਵੀ ਰੁਕੇਗਾ ਅਤੇ ਪੰਜਾਬ ਦੇ ਖੇਤਾਂ ਦੀ ਸਿੰਚਾਈ ਲਈ ਵਰਤਿਆ ਜਾਵੇਗਾ।


ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਵਿੱਚ ਪਹਿਲੀ ਵਾਰ ਡਰੈਨਜ਼ ਦੀ ਅਸਲ ਮਾਇਨਿਆਂ ਵਿਚ ਸਹੀ ਤਰੀਕੇ ਨਾਲ ਸਫਾਈ ਕੀਤੀ ਗਈ ਹੈ, ਇਸ ਤੋਂ ਇਲਾਵਾ ਜ਼ਮੀਨ ਹੇਠਲੇ ਪਾਣੀ ਨੂੰ ਵੀ ਬਚਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ।


ਜੇਲ੍ਹ ਵਿਭਾਗ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਬੈਂਸ ਨੇ ਦੱਸਿਆ ਕਿ ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਬਾਅਦ ਅੱਜ ਤੱਕ ਪੰਜਾਬ ਰਾਜ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚੋਂ 2829 ਮੋਬਾਇਲ ਫੋਨ ਅਤੇ 1544 ਸਿੰਮ ਜਬਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੇਲ੍ਹਾਂ ਵਿੱਚ ਮੋਬਾਇਲ ਫੋਨ ਦੀ ਵਰਤੋਂ ਸਬੰਧੀ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਗਈ ਹੈ ਅਤੇ ਇਨ੍ਹਾਂ ਮਾਮਲਿਆਂ ਵਿੱਚ ਕਈ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਰਾਜ ਸਰਕਾਰ ਵੱਲੋਂ ਲਏ ਗਏ ਫੈਸਲੇ ਅਨੁਸਾਰ ਹੁਣ ਜਿਸ ਵੀ ਕੈਦੀ ਕੋਲੋ ਮੋਬਾਇਲ ਫੋਨ ਮਿਲੇਗਾ, ਉਸ ਦਾ ਜ਼ਿਲ੍ਹਾਂ ਪੁਲਿਸ ਵੱਲੋਂ ਰਿਮਾਂਡ ਲਿਆ ਜਾਵੇਗਾ।


ਸ੍ਰੀ ਬੈਂਸ ਨੇ ਕਿਹਾ ਕਿ ਜੇਲ੍ਹਾਂ ਵਿੱਚ ਮੋਬਾਇਲ ਸਿਗਨਲ ਨੂੰ ਜਾਮ ਕਰਨ ਲਈ ਜੈਮਰ ਲਗਾਏ ਜਾਣ ਲਈ ਦੇਸ਼ ਦੀਆਂ ਨਾਮੀ ਸਰਕਾਰੀ ਕੰਪਨੀਆਂ ਜਿਨ੍ਹਾਂ ਵਿੱਚ ਬੀ.ਐੱਸ.ਐੱਨ.ਐੱਲ, ਬੀ.ਈ.ਸੀ.ਆਈ.ਐੱਲ, ਈ.ਸੀ.ਆਈ.ਐੱਲ ਅਤੇ ਬੀ.ਈ.ਐੱਲ ਨਾਲ ਗੱਲਬਾਤ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 26000 ਕੈਦੀਆਂ ਦੇ ਡਰੱਗਜ਼ ਸਰਵੇ ਕਰਵਾਇਆ ਜਾ ਚੁੱਕਾ ਹੈ, ਜਿਨ੍ਹਾਂ ਵਿੱਚੋਂ 2600 ਦੇ ਕਰੀਬ ਨਸ਼ਾ ਪੀੜਤ ਕੈਦੀਆਂ ਨੇ ਪੀਅਰ ਸਪੋਰਟ ਵਿੱਚ ਨਾਮ ਦਰਜ਼ ਕਰਵਾਇਆ ਹੈ।

10 ਫੀਸਦੀ ਸਰਕਾਰੀ ਸਕੂਲਾਂ ਵਿੱਚ ਵੀ ਬੁਨਿਆਦੀ ਸਹੂਲਤਾਂ ਨਹੀਂ, ਸਾਰੇ ਸਕੂਲਾਂ ਦਾ ਹੋਵੇਗਾ ਸਰਵੇਖਣ : ਸਿੱਖਿਆ ਮੰਤਰੀ

ਚੰਡੀਗੜ੍ਹ 16 ਅਗਸਤ 

10 ਫੀਸਦੀ ਸਰਕਾਰੀ ਸਕੂਲਾਂ ਵਿੱਚ ਵੀ ਬੁਨਿਆਦੀ ਸਹੂਲਤਾਂ ਨਹੀਂ ਹਨ : ਪੰਜਾਬ ਸਰਕਾਰ ਦੇ 5 ਮੰਤਰੀਆਂ ਵੱਲੋਂ ਅੱਜ ਰਿਪੋਰਟ ਕਾਰਡ ਜਾਰੀ ਕੀਤਾ ਗਿਆ ।

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਪੰਜਾਬ ਵਿੱਚ 19,123 ਸਰਕਾਰੀ ਸਕੂਲ ਹਨ। ਇਨ੍ਹਾਂ ਵਿੱਚੋਂ 12,822 ਪ੍ਰਾਇਮਰੀ ਸਕੂਲ, 2648 ਮਿਡਲ ਸਕੂਲ ਅਤੇ 1648 ਹਾਈ ਸਕੂਲ ਅਤੇ 1934 ਸੀਨੀਅਰ ਸੈਕੰਡਰੀ ਸਕੂਲ ਹਨ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਅਸੀਂ ਇਨ੍ਹਾਂ ਸਾਰੇ ਸਕੂਲਾਂ ਦਾ ਸਰਵੇਖਣ ਕਰ ਰਹੇ ਹਾਂ। ਇਸ ਸਰਵੇਖਣ ਵਿਚ ਸਕੂਲਾਂ ਦੀ ਸਥਿਤੀ ਦਾ ਪਤਾ ਲਗਾਇਆ ਜਾ ਰਿਹਾ ਹੈ। ਇਨ੍ਹਾਂ ਨੂੰ 4 ਸ਼੍ਰੇਣੀਆਂ ਵਿੱਚ ਵੰਡਿਆ ਜਾਵੇਗਾ। ਜਿਸ ਵਿੱਚ ਸਕੂਲਾਂ ਨੂੰ ਬੁਨਿਆਦੀ ਢਾਂਚੇ ਦੇ ਪੱਖੋਂ ਰੱਖਿਆ ਜਾਵੇਗਾ। ਇਸ ਸਮੇਂ ਪੰਜਾਬ ਦੇ 10% ਸਕੂਲਾਂ ਵਿੱਚ ਬੁਨਿਆਦੀ ਢਾਂਚਾ ਵੀ ਨਹੀਂ ਹੈ। 1200 ਸਕੂਲ ਅਜਿਹੇ ਹਨ, ਜਿੱਥੇ 2 ਘੰਟੇ ਮੀਂਹ ਪੈ ਜਾਵੇ ਤਾਂ  ਉਹ ਪਾਣੀ ਨਾਲ ਭਰ ਜਾਂਦੇ ਹਨ ਉੱਥੇ ਪੜ੍ਹਾਈ ਨਹੀਂ ਹੋ ਸਕਦੀ। । ਸਰਵੇਖਣ ਮੁਕੰਮਲ ਹੁੰਦੇ ਹੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਠੀਕ ਕਰਕੇ ਸਾਰੇ ਸਕੂਲਾਂ ਨੂੰ ਇੱਕ ਪੱਧਰ ’ਤੇ ਲਿਆਂਦਾ ਜਾਵੇਗਾ।

ਡੈਮੋਕਰੇਟਿਕ ਟੀਚਰਜ਼ ਫਰੰਟ ਵੱਲੋਂ ਦਲਿਤ ਵਿਦਿਆਰਥੀ ਦੀ ਮੌਤ ਲਈ ਜ਼ਿੰਮੇਵਾਰ ਸਕੂਲ ਮੁਖੀ 'ਤੇ ਸਖ਼ਤ ਕਾਰਵਾਈ ਦੀ ਮੰਗ

 ਡੈਮੋਕਰੇਟਿਕ ਟੀਚਰਜ਼ ਫਰੰਟ ਵੱਲੋਂ ਦਲਿਤ ਵਿਦਿਆਰਥੀ ਦੀ ਮੌਤ ਲਈ ਜ਼ਿੰਮੇਵਾਰ ਸਕੂਲ ਮੁਖੀ 'ਤੇ ਸਖ਼ਤ ਕਾਰਵਾਈ ਦੀ ਮੰਗ 


ਦਲਜੀਤ ਕੌਰ ਭਵਾਨੀਗੜ੍ਹ 


ਚੰਡੀਗੜ੍ਹ/ਸੰਗਰੂਰ, 16 ਅਗਸਤ, 2022: ਪਿਛਲੇ ਦਿਨੀਂ ਰਾਜਸਥਾਨ ਦੇ ਜ਼ਿਲ੍ਹਾ ਜਾਲੋਰ ਦੇ ਸੇਰਾਣਾ ਪਿੰਡ ਦੇ ਇਕ ਨਿੱਜੀ ਸਕੂਲ ਵਿਖੇ ਇਕ ਦਲਿਤ ਵਿਦਿਆਰਥੀ ਇੰਦਰ ਕੁਮਾਰ ਮੇਘਵਾਲ ਵੱਲੋਂ ਸਕੂਲ ਮੁਖੀ ਦੇ ਘੜੇ ਤੋਂ ਪਾਣੀ ਪੀਣ ਕਾਰਣ ਸਕੂਲ ਮੁਖੀ ਛੈਲ ਸਿੰਘ ਵੱਲੋਂ ਬੁਰੀ ਤਰ੍ਹਾ ਕੁੱਟ ਮਾਰ ਕੀਤੇ ਜਾਣ ਉਪਰੰਤ ਵਿਦਿਆਰਥੀ ਦੀ ਹੋਈ ਮੌਤ ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ, ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਸੂਬਾ ਜਰਨਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਸਕੂਲ ਮੁਖੀ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਡੀਟੀਐੱਫ ਦੇ ਸੂਬਾ ਮੀਤ ਪ੍ਰਧਾਨ ਗੁਰਪਿਆਰ ਕੋਟਲੀ, ਰਾਜੀਵ ਬਰਨਾਲਾ, ਜਗਪਾਲ ਬੰਗੀ, ਬੇਅੰਤ ਫੁਲੇਵਾਲਾ, ਰਘਵੀਰ ਭਵਾਨੀਗਡ਼੍ਹ, ਜਸਵਿੰਦਰ ਔਜਲਾ ਨੇ ਇਸ ਗੈਰ ਮਨੁੱਖੀ ਘਟਨਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਇੱਕਵੀਂ ਸਦੀ ਵਿੱਚ ਸਾਡੇ ਦੇਸ਼ ਵਿੱਚ ਅਜਿਹੀਆਂ ਘਟਨਾਵਾਂ ਦਾ ਵਾਪਰਨਾ ਮੰਦ ਭਾਗਾ ਹੈ ਅਤੇ ਦੇਸ਼ ਦੇ ਗਲਤ ਦਿਸ਼ਾ ਵੱਲ ਨੂੰ ਤੋਰੇ ਜਾਣ ਦਾ ਸੰਕੇਤ ਹੈ। ਇਹ ਘਟਨਾ ਦਾ ਇੱਕ ਸਕੂਲ ਵਿੱਚ ਵਾਪਰਨਾ ਸਿੱਧ ਕਰਦਾ ਹੈ ਕਿ ਸਾਡੀ ਸਿੱਖਿਆ ਪ੍ਰਣਾਲੀ ਵੀ ਜਾਤ ਪਾਤ ਦੇ ਕੋਹੜ ਚੋਂ ਹਾਲੇ ਉੱਭਰ ਨਹੀਂ ਸਕੀ ਹੈ। ਸਗੋਂ ਪਿਛਲੇ ਸਮਿਆਂ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਦਲਿਤਾਂ ਅਤੇ ਘੱਟ ਗਿਣਤੀਆਂ ਨੂੰ ਨਿਆਂ ਦੇਣ ਦੀ ਥਾਂ ਇੰਨ੍ਹਾਂ ਨੂੰ ਦਬਾਉਣ ਪਿੱਛੇ ਬੀਜੇਪੀ ਅਤੇ ਆਰ.ਐੱਸ.ਐੱਸ. ਦੀ ਮੰਨੂ ਸਿਮਰਤੀ ਅਧਾਰਿਤ ਰਾਜ ਸਥਾਪਤ ਕਰਨ ਦਾ ਏਜੰਡਾ ਕੰਮ ਕਰ ਰਿਹਾ ਹੈ। ਇਸੇ ਏਜੰਡੇ ਤਹਿਤ ਹੀ ਲਗਾਤਾਰ ਘੱਟ ਗਿਣਤੀਆਂ ਅਤੇ ਦਲਿਤਾਂ 'ਤੇ ਹਮਲੇ ਕਰਵਾਏ ਜਾ ਰਹੇ ਹਨ, ਜਿਸ ਦੇ ਸਿੱਟੇ ਵਜੋਂ ਇਸ ਤਰ੍ਹਾਂ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।


ਡੀਟੀਐੱਫ ਦੇ ਸੂਬਾਈ ਆਗੂਆਂ ਹਰਜਿੰਦਰ ਵਡਾਲਾ ਬਾਂਗਰ, ਦਲਜੀਤ ਸਫੀਪੁਰ, ਕੁਲਵਿੰਦਰ ਜੋਸਨ, ਪਵਨ ਕੁਮਾਰ, ਰੁਪਿੰਦਰ ਪਾਲ ਗਿੱਲ, ਨਛੱਤਰ ਸਿੰਘ ਤਰਨਤਾਰਨ, ਤਜਿੰਦਰ ਸਿੰਘ ਅਤੇ ਸੁਖਦੇਵ ਡਾਨਸੀਵਾਲ ਨੇ ਕਿਹਾ ਕਿ ਜਿੱਥੇ ਅੱਜ ਕੇਂਦਰ ਦੀ ਬੀ.ਜੇ.ਪੀ. ਸਰਕਾਰ ਕਾਰਪੋਰੇਟਾਂ ਦੀ ਕੱਠਪੁਤਲੀ ਬਣ ਕੇ ਕੰਮ ਕਰ ਰਹੀ ਹੈ ਉੱਥੇ ਅਖੌਤੀ ਉੱਚ ਜਾਤੀ ਹੰਕਾਰ ਰੱਖਣ ਵਾਲਿਆਂ ਦੀ ਪਿੱਠ 'ਤੇ ਖੜ ਕੇ, ਇਸ ਤਰ੍ਹਾਂ ਦੇ ਗੈਰ ਮਨੁੱਖੀ ਘਟਨਾਵਾਂ ਨੂੰ ਅੰਜਾਮ ਦੇਣ ਵਿਚ ਸਹਿਯੋਗ ਕਰ ਰਹੀ ਹੈ। ਉਹਨਾਂ ਕਿਹਾ ਕਿ ਅਜਿਹੀ ਘਟਨਾਵਾਂ ਨੂੰ ਰੋਕਣ ਲਈ ਕਿਰਤੀ ਲੋਕਾਂ ਨੂੰ ਅੱਗੇ ਆ ਕੇ ਲੋਕਾਂ ਵਿੱਚ ਵੰਡੀਆਂ ਪਾਉਣ ਵਾਲੀ ਅਜਿਹੀ ਵਿਚਾਰਧਾਰਾ ਦੇ ਖਿਲਾਫ਼ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ।

ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀਆਂ ਡਿਗਰੀਆਂ/ ਡੀਐਮਸੀ ਰੋਕਣ ਵਾਲੀਆਂ ਸੰਸਥਾਵਾਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ ਪੰਜਾਬ ਸਰਕਾਰ

 ਸੁਵਿਧਾ ਕੈਂਪ 17 ਨੂੰ: ਪੈਨਸ਼ਨਧਾਰਕ ਇਸ ਕੈਂਪਾਂ ਦਾ ਭਰਪੂਰ ਲਾਭ ਲੈਣ - ਡਿਪਟੀ ਕਮਿਸ਼ਨਰ

 ਸੁਵਿਧਾ ਕੈਂਪ 17 ਨੂੰ


ਸਥਾਨਕ ਪੱਕਾ ਦਰਵਾਜ਼ਾ ਜਮਾਲਪੁਰਾ, (ਧਰਮਸ਼ਾਲਾ) ਮਾਲੇਰਕੋਟਲਾ ਅਤੇ ਬਲਾਕ ਅਹਿਮਦਗੜ੍ਹ ਅਧੀਨ ਪਿੰਡ ਜੰਡਾਲੀ ਕਲਾਂ ਪੰਚਾਇਤ ਘਰ ਵਿਖੇ

- ਪੈਨਸ਼ਨਧਾਰਕ ਇਸ ਕੈਂਪਾਂ ਦਾ ਭਰਪੂਰ ਲਾਭ ਲੈਣ - ਡਿਪਟੀ ਕਮਿਸ਼ਨਰ


ਮਾਲੇਰਕੋਟਲਾ 16 ਅਗਸਤ :


                    ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਦੇਸ਼ ਦੀ ਆਜ਼ਾਦੀ ਦੇ 75ਵੇਂ ਅਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਤਹਿਤ 17 ਅਗਸਤ ਨੂੰ ਸਬ ਡਵੀਜ਼ਨ ਪੱਧਰ ਉੱਤੇ ਪੈਨਸ਼ਨ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। ਇਹ ਸਾਰੇ ਕੈਂਪ ਸਵੇਰੇ 9 ਵਜੇ ਸ਼ੁਰੂ ਹੋਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ ਨੇ ਦਿੱਤੀ। ਉਹਨਾਂ ਪੈਨਸ਼ਨਧਾਰਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਕੈਂਪਾਂ ਦਾ ਭਰਪੂਰ ਲਾਭ ਲੈਣ।                                                   ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀਮਤੀ ਲਵਲੀਨ ਕੌਰ ਬੜਿੰਗ ਨੇ ਵੇਰਵਾ ਦਿੰਦਿਆਂ ਦੱਸਿਆ ਕਿ ਬੁਢਾਪਾ ਪੈਨਸ਼ਨਾਂ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਦਾ ਲਾਭ ਦੇਣ ਲਈ ਕੈਂਪ 17 ਅਗਸਤ ਨੂੰ ਪੱਕਾ ਦਰਵਾਜ਼ਾ ਜਮਾਲਪੁਰਾ, (ਧਰਮਸ਼ਾਲਾ) ਮਲੇਰਕੋਟਲਾ ਵਿਖੇ ਲਗਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਬਲਾਕ ਅਹਿਮਦਗੜ੍ਹ ਅਧੀਨ ਪਿੰਡ ਜੰਡਾਲੀ ਕਲਾਂ ਵਿਖੇ ਪੰਚਾਇਤ ਘਰ ਸਥਾਨ ਤੇ ਲਗਾਇਆ ਜਾ ਰਿਹਾ ਹੈ । ਜ਼ਿਲ੍ਹੇ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਰਹਿੰਦੇ ਨਾਗਰਿਕ ਸਰਕਾਰ ਦੀਆਂ ਪੈਨਸ਼ਨ ਸਕੀਮਾਂ ਦੇ ਲਾਭ ਲੈਣ ਲਈ ਨਿਰਧਾਰਿਤ ਸ਼ਰਤਾਂ ਪੂਰੀਆਂ ਕਰਦੇ ਹੋਣ, ਇਸ ਕੈਂਪ ਵਿੱਚ ਪਹੁੰਚ ਕੇ ਬਿਨੈ ਪੱਤਰ ਦੇ ਸਕਦੇ ਹਨ।


                                             ਉਨ੍ਹਾਂ ਹੋਰ ਦੱਸਿਆ ਕਿ ਇਸ ਕੈਂਪ ਵਿੱਚ ਦਿਵਿਆਂਗ ਵਿਅਕਤੀ ਆਪਣਾ ਯੂ.ਡੀ.ਆਈ.ਡੀ. ਕਾਰਡ ਬਣਵਾਉਣ ਲਈ ਵੀ ਅਪਲਾਈ ਕਰ ਸਕਦੇ ਹਨ। ਇਸ ਤੋਂ ਇਲਾਵਾ ਜਿਹੜੇ ਲਾਭਪਾਤਰੀ ਦਿਵਿਆਂਗ ਪੈਨਸ਼ਨ ਦਾ ਲਾਭ ਲੈ ਰਹੇ ਹਨ ਅਤੇ ਉਹਨਾਂ ਦਾ ਲੇਕਿਨ ਉਨ੍ਹਾਂ ਦਾ ਯੂ.ਡੀ.ਆਈ.ਡੀ. ਨਹੀਂ ਬਣਿਆ ਹੋਇਆ, ਉਹ ਆਪਣਾ ਯੂ.ਡੀ.ਆਈ.ਡੀ. ਕਾਰਡ ਬਣਾਉਣ ਲਈ ਅਪਲਾਈ ਕਰ ਸਕਦੇ ਹਨ ।

AMUL MILK NEW RATES: ਅਮੂਲ ਅਤੇ ਮਦਰ ਡੇਅਰੀ ਨੇ ਦੁੱਧ ਦੀਆਂ ਕੀਮਤਾਂ ਵਿੱਚ ਕੀਤਾ ਵਾਧਾ


ਭਾਰਤ ਦੇ ਸਭ ਤੋਂ ਵੱਡੇ ਡੇਅਰੀ ਉਤਪਾਦ ਸਪਲਾਇਰ ਅਮੂਲ ਅਤੇ ਮਦਰ ਡੇਅਰੀ ਨੇ ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਨਵੀਆਂ ਕੀਮਤਾਂ 17 ਅਗਸਤ ਤੋਂ ਲਾਗੂ ਹੋਣਗੀਆਂ। 17 ਅਗਸਤ ਤੋਂ 500 ਮਿਲੀਲੀਟਰ ਅਮੂਲ ਗੋਲਡ ਦੀ ਕੀਮਤ 31 ਰੁਪਏ, ਅਮੂਲ ਤਾਜ਼ਾ 500 ਮਿਲੀਲੀਟਰ ਦੁੱਧ ਦੀ ਕੀਮਤ 25 ਰੁਪਏ ਅਤੇ 500 ਮਿਲੀਲੀਟਰ ਅਮੂਲ ਸ਼ਕਤੀ ਦੁੱਧ ਦੀ ਕੀਮਤ 28 ਰੁਪਏ ਪ੍ਰਤੀ ਪੈਕੇਟ ਹੋਵੇਗੀ।


 

[ਲਾਈਵ] ਪੰਜਾਬ ਦੇ ਕੈਬਨਿਟ ਮੰਤਰੀ ਅਹਿਮ ਮੁੱਦੇ 'ਤੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ।

 ਚੰਡੀਗੜ੍ਹ 16 ਅਗਸਤ 

[ਲਾਈਵ] ਪੰਜਾਬ ਦੇ ਕੈਬਨਿਟ ਮੰਤਰੀ ਅਹਿਮ ਮੁੱਦੇ 'ਤੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ।

[LIVE] Cabinet Ministers of Punjab jointly addressing media on an important issue .

ਪੰਜਾਬ ਦੇ 5 ਕੈਬਨਿਟ ਮੰਤਰੀ ਅਹਿਮ ਮੁਦਿਆਂ ਤੇ ਮੀਡੀਆ ਨੂੰ ਸੰਬੋਧਨ ਕਰ ਰਹੇ ਹਨ। ਲਾਈਵ ਦੇਖਣ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ 

WATCH LIVE CLICK HERE 
MASTER CADRE RECRUITMENT ADMIT CARD: ਮਾਸਟਰ ਕੇਡਰ ਭਰਤੀ, ਲਿਖਤੀ ਪ੍ਰੀਖਿਆ ਲਈ ਐਡਮਿਟ ਕਾਰਡ ਲਈ ਲਿੰਕ ਜਾਰੀ

MASTER CADRE LINK FOR ADMIT CARD  

ਚੰਡੀਗੜ੍ਹ 16 ਅਗਸਤ 

ਪੰਜਾਬ ਸਰਕਾਰ ਸਿੱਖਿਆ ਵਿਭਾਗ ਵੱਲੋਂ ਮਾਸਟਰ ਕੇਡਰ ਭਰਤੀ ਲਈ ਲਿਖਤੀ ਪ੍ਰੀਖਿਆ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਜ਼ਿੰਨਾਂ ਉਮੀਦਵਾਰਾਂ ਨੇ ਇਸ ਭਰਤੀ ਲਈ ਅਪਲਾਈ ਕੀਤਾ ਹੈ, ਉਹ ਉਮੀਦਵਾਰ‌ ਹੇਠਾਂ ਦਿੱਤੇ ਲਿੰਕ ਤੇ ਆਪਣਾ ਐਡਮਿਟ ਕਾਰਡ ਡਾਊਨਲੋਡ ਕਰ ਸਕਦੇ ਹਨ। ਇਹ ਲਿੰਕ ਪ੍ਰੀਖਿਆ ਤੋਂ ਇੱਕ ਦਿਨ ਪਹਿਲਾਂ ਐਕਟਿਵ ਹੋਵੇਗਾ।

LINK FOR DOWNLOADING ADMIT CARD CLICK HERE 

ਆਸ਼ਾ ਵਰਕਰ ਤੇ ਫੈਸਿਲੀਟੇਟਰਾਂ ਨੇ ਸਿਵਲ ਸਰਜਨ ਰਾਹੀ ਭੇਜਿਆ ਸਿਹਤ ਮੰਤਰੀ ਪੰਜਾਬ ਨੂੰ ਮੰਗ ਪੱਤਰ

 *ਆਸ਼ਾ ਵਰਕਰ ਤੇ ਫੈਸਿਲੀਟੇਟਰ ਯੂਨੀਅਨ ਪੰਜਾਬ* 

 *ਆਸ਼ਾ ਵਰਕਰ ਤੇ ਫੈਸਿਲੀਟੇਟਰਾਂ ਨੇ ਸਿਵਲ ਸਰਜਨ ਰਾਹੀ ਭੇਜਿਆ ਸਿਹਤ ਮੰਤਰੀ ਪੰਜਾਬ ਨੂੰ ਮੰਗ ਪੱਤਰ*

 *20 ਅਗਸਤ ਨੂੰ ਸਿਹਤ ਮੰਤਰੀ ਪੰਜਾਬ ਨੂੰ ਮਿਲੇਗਾ ਮਾਸ ਡੈਪੂਟੇਸ਼ਨ*

ਅੰਮ੍ਰਿਤਸਰ 16 ਅਗਸਤ 2022 :- ਆਸ਼ਾ ਵਰਕਰ ਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੇ ਫੈਸਲੇ ਅਨੁੁਸਾਰ ਅੱਜ ਜਿਲਾ ਅੰਮ੍ਰਿਤਸਰ ਦੀਆਂ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਨੇ ਸਿਵਲ ਸਰਜਨ ਅੰਮ੍ਰਿਤਸਰ ਨੂੰ ਸਿਹਤ ਮੰਤਰੀ ਪੰਜਾਬ ਜੀ ਭੇਜਣ ਲਈ ਆਪਣੀਆ ਮੰਗਾ ਸਬੰਧੀ ਮੰਗ ਪੱਤਰ ਦਿੱਤਾ ਇਸ ਵਿੱਚ ਮੰਗ ਕੀਤੀ ਕਿ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਨੂੰ ਕਿਰਤ ਕਾਨੂੰਨ ਤਹਿਤ ਘੱਟੋ-ਘੱਟ ਫਿਕਸ ਕੀਤੀ ਜਾਵੇ,ਸਰਕਾਰ ਵਲੋ ਕੀਤੇ ਹੋਏ ਵਾਅਦੇ ਅਨੁਸਾਰ ਸਾਰੇ ਇੰਨਸੈਟਿਵ ਤੇ ਭੱਤੇ ਦੁੱਗਣੇ ਕੀਤੇ ਜਾਣ, ਕਟਿਆ ਹੋਇਆ ਕੋਵਿਡ ਭੱਤਾ ਬਹਾਲ ਕੀਤਾ ਜਾਵੇ ਅਤੇ ਮੰਗ ਪੱਤਰ ਵਿੱਚ ਦਰਜ ਮੰਗਾ ਦਾ ਤੁਰੰਤ ਨਿਪਟਾਰਾ ਕਰਨ ਲਈ ਜਥੇਬੰਦੀ ਨੂੰ ਜਲਦ ਸਮਾਂ ਦੇ ਕੇ ਗੱਲਬਾਤ ਕੀਤੀ ਜਾਵੇ।
ਆਗੂਆਂ ਨੇ ਚਿਤਾਵਨੀ ਦਿਤੀ ਕਿ ਜੇਕਰ ਉਹਨਾ ਦੀਆਂ ਮੰਗਾ ਪ੍ਰਤੀ ਹਾਂ ਪੱਖੀ ਹੁੰਗਾਰਾ ਮਿਲਿਆ ਤਾਂ ਜਥੇਬੰਦੀ ਦਾ ਮਾਸ ਡੈਪੂਟੇਸ਼ਨ ਸਿਹਤ ਮੰਤਰੀ ਪੰਜਬ ਦੇ ਨਿਵਾਸ ਸਥਾਨ ਤੇ ਮਿਲਣ ਲਈ ਜਾਵੇਗਾ।ਇਸ ਮੌਕੇ ਤੇ ਸਰਬਜੀਤ  ਕੌਰ ਛੱਜਲਵੱਡੀ ਜ਼ਿਲ੍ਹਾ ਸਕੱਤਰ  ਸੁਖਜਿੰਦਰ ਕੌਰ ਬਲਾਕ ਪ੍ਰਧਾਨ ਮਾਨਾਂਵਾਲਾ ਕੁਲਵੰਤ ਕੌਰ ਬਲਾਕ ਪ੍ਰਧਾਨ ਤਰਸਿੱਕਾ ਗੁਰਵੰਤ ਕੌਰ ਬਲਾਕ ਪ੍ਰਧਾਨ ਲੁਪਕੋ ਰਜਵੰਤ ਕੌਰ ਬਲਾਕ ਪ੍ਰਧਾਨ ਵੇਰਕਾ ਬਲਜੀਤ ਕੌਰ ਬਲਾਕ ਸਕੱਤਰ ਬਾਬਾ ਬਕਾਲਾ ਸਾਹਿਬ ਕੁਲਬੀਰ ਕੌਰ ਰਮਦਾਸ ਹਰਜੀਤ ਕੌਰ ਬਲਾਕ ਸਕੱਤਰ ਰਾਮਦਾਸ ਬਲਜਿੰਦਰ ਕੌਰ, ਨਰਿੰਦਰ ਕੌਰ , ਸ਼ਰਨਜੀਤ ਕੌਰ ਮੌਜੂਦ ਸਨ।PRINCIPAL/ CHT/HT TRAINING: ਸਿੱਖਿਆ ਬੋਰਡ ਵੱਲੋਂ ਸਮੂਹ ਸਕੂਲ ਮੁਖੀਆਂ ਦੀ ਵਿਸ਼ੇਸ਼ ਟ੍ਰੇਨਿੰਗ ਕੱਲ੍ਹ 

PUNJAB ETT RECRUITMENT 2022: OFFICIAL NOTIFICATION, LINK FOR APPLYING, QUALIFICATION, SYLLABUS, AGE ETC

PUNJAB ETT RECRUITMENT 2022: PUNJAB ETT RECRUITMENT OFFICIAL NOTIFICATION, LINK FOR APPLYING, QUALIFICATION SYLLABUS AGE.


ਈਟੀਟੀ ਪੋਸਟਾਂ ਤੇ ਭਰਤੀ ਲਈ ਉਮੀਦਵਾਰਾਂ ਲਈ ਵੱਡੀ ਖਬਰ ਹੈ। ਸਿੱਖਿਆ ਵਿਭਾਗ ਵੱਲੋਂ ਈਟੀਟੀ ਕਾਡਰ ਦੀਆਂ 5994 ਅਸਾਮੀਆਂ ਤੇ ਭਰਤੀ ਕੀਤੀ ਜਾਵੇਗੀ। ਸਿੱਖਿਆ ਵਿਭਾਗ ਵੱਲੋਂ ਇਸ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਹੈ। ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਸਮੂਹ ਵਿਭਾਗਾਂ ਵਿੱਚ 26554 ਅਸਾਮੀਆਂ ਤੇ ਭਰਤੀ ਲਈ ਕੈਬਨਿਟ ਵਲੋਂ ਮੰਜੂਰੀ ਦਿਤੀ ਗਈ ਸੀ।  ਸਿੱਖਿਆ ਵਿਭਾਗ ਵੱਲੋਂ 5994 ਈਟੀਟੀ ਅਧਿਆਪਕਾਂ ਦੀ ਭਰਤੀ ਲਈ ਨੋਟਿਸ ਜਾਰੀ ਕੀਤਾ ਹੈ। 


ਇਹ ਭਰਤੀ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਕੀਤੀ ਜਾਵੇਗੀ, ਜਿਸ ਸਬੰਧੀ ਨੋਟੀਫਿਕੇਸ਼ਨ ਜਲਦੀ ਹੀ ਜਾਰੀ ਕੀਤੀ ਜਾਵੇਗੀ।

Important Highlights of posts:

Name of Post : ELEMENTARY TEACHER  

NUMBER OF POSTS : 5994

QUALIFICATION: AS PER OFFICIAL NOTIFICATION.

Name of the ett  recruitment authority:  Education Recruitment Board, Punjab (PERB)

Recruitment for Elementary Training Teachers (ETT) 2022 Punjab 

TOTAL No. of Posts Released 5994 

ETT Notification June 2022 : AUGUST 2022

APPLICATION starts by : AUGUST 2022 

LAST DATE FOR APPLYING FOR ETT POSTS: SEPTEMBER 2022 

EXAM Date of Punjab ETT Teacher RECRUITMENT (Soon)

OFFICIAL WEBSITE https://educationrecruitmentboard.

IMPORTANT LINKS :

PUNJAB ETT RECRUITMENT  2022 : START DATE FOR APPLYING ; AUGUST 2022

PUNJAB ETT RECRUITMENT  2022 : QUALIFICATION ( SOON HERE)

   ਟੈਲੀਗ੍ਰਾਮ  ਪਾਓ ਹਰ ਅੱਪਡੇਟ ਮੋਬਾਈਲ ਤੇ JOIN ਕਰੋ ਟੈਲੀਗ੍ਰਾਮ  ( JOIN HERE

PUNJAB ETT RECRUITMENT  2022 : ETT PREVIOUS YEAR QUESTION PAPER DOWNLOAD HERE 

ETT RECRUITMENT 2022: SYLLABUS FOR PUNJAB ETT RECRUITMENT 2022 ( DOWNLOAD HERE)

ਈਟੀਟੀ ਅਧਿਆਪਕਾਂ ਦੀ ਭਰਤੀ ਲਈ ਵਿਦਿਅਕ ਯੋਗਤਾਵਾਂ: QUALIFICATION FOR ETT RECRUITMENT (1) Should have passed Graduation with minimum fifty-five percent marks in the case of General Category candidates, and fifty percent marks in the case of Scheduled Castes, Scheduled Tribes, Other Backward Classed and Physically Handicapped candidates, from a recognized university or institution :

Provided that the candidates, who have done or doing the ETT course(or have done this course with other nomenclature), with 10+2 qualification, shall be considered for appointment into the Service under these rules, as one time measure till the 1st day of April, 2022, in order to remove the hardship of those candidates, who have acquired the said qualification under the previous rules.

(2) Should possess two years Elementary Teachers' Training course from a recognized university or institution or two years Diploma in Elementary Education (D.El.Ed) or qualifications as per guidelines of the National Council for Teachers' Education.ਉਪਰੋਕਤ ਵਿਦਿਅਕ ਯੋਗਤਾਵਾਂ ਤੋਂ ਇਲਾਵਾ ਈ.ਟੀ.ਟੀ. ਅਧਿਆਪਕ ਦੀ ਅਸਾਮੀ ਲਈ ਉਮੀਦਵਾਰਾਂ ਵਲੋ ਬੱਚਿਆਂ ਦੀ ਮੁਫਤ ਅਤੇ ਲਾਜਮੀ ਸਿੱਖਿਆ ਦਾ ਅਧਿਕਾਰ ਐਕਟ-2009 ਤਹਿਤ, ਪੰਜਾਬ ਸਰਕਾਰ ਦੁਆਰਾ ਲਿਆ ਗਿਆ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ-1 (P.S.T.E.T.-I) ਪਾਸ ਕੀਤਾ ਹੋਣਾ ਲਾਜਮੀ ਹੈ।

ਉਮਰ ਸੀਮਾ:AGE FOR RECRUITMENT OF ETT IN PUNJAB 


i.  ਉਮਰ 18 ਤੋਂ 37 ਸਾਲ 

ii. ਪੰਜਾਬ ਰਾਜ ਦੇ ਅਨੁਸੂਚਿਤ ਜਾਤੀ ਅਤੇ ਪੱਛੜੀ ਸ਼੍ਰੇਣੀ ਦੇ ਉਮੀਦਵਾਰਾਂ ਦੀ ਉਪਰਲੀ ਉਮਰ ਸੀਮਾ ਦੀ ਹੱਦ ਵਿੱਚ 5 ਸਾਲ ਦੀ ਛੋਟ ਹੋਵੇਗੀ।

ਪੰਜਾਬ, ਹੋਰ ਰਾਜਾਂ ਅਤੇ ਕੇਂਦਰੀ ਸਰਕਾਰ ਦੇ ਕਰਮਚਾਰੀਆਂ ਦੀ ਉਪਰਲੀ ਸੀਮਾ ਦੀ ਹੱਦ 45 ਸਾਲ ਤੱਕ ਹੋਵੇਗੀ।

iv. ਪੰਜਾਬ ਰਾਜ ਦੀਆਂ ਵਿਧਵਾ ਅਤੇ ਤਲਾਕਸੁਧਾ ਔਰਤਾਂ ਦੀ ਉਪਰਲੀ ਉਮਰ ਸੀਮਾ ਦੀ ਹੱਦ ਵਿੱਚ 42 ਸਾਲ ਦੀ ਛੋਟ ਹੋਵੇਗੀ।

V. ਪੰਜਾਬ ਦੇ ਵਸਨੀਕ ਵਿਕਲਾਂਗਾ ਦੀ ਉਮਰ ਹੱਦ ਸੀਮਾ ਦੀ ਹੱਦ ਵਿੱਚ 10 ਸਾਲ ਦੀ ਛੋਟ ਹੋਵੇਗੀ।

vi. ਪੰਜਾਬ ਦੇ ਸਾਬਕਾ ਫੌਜੀਆਂ ਵੱਲੋਂ ਉਨ੍ਹਾਂ ਦੀ ਫੌਜ ਵਿੱਚ ਕੀਤੀ ਸੇਵਾ ਦਾ ਸਮਾਂ ਉਨ੍ਹਾਂ ਦੀ ਉਮਰ ਵਿੱਚੋਂ ਘਟਾਉਣ ਤੋਂ ਬਾਅਦ ਬਾਕੀ ਬਚੀ ਉਮਰ ਜੇਕਰ ਸੇਵਾ ਰੂਲਾਂ ਅਨੁਸਾਰ ਅਸਾਮੀ ਦੀ ਉਪਰਲੀ ਸੀਮਾ ਤੋਂ ਤਿਮਨ ਸਾਲ ਵੱਧ ਹੋਵੇਗੀ ਤਾਂ ਉਨ੍ਹਾਂ ਨੂੰ ਉਮਰ ਸੀਮਾ ਦੀਆਂ ਸ਼ਰਤਾਂ ਤੇ ਸੰਤੁਸ਼ਟਤਾ ਦੇਣੀ ਪਵੇਗੀ।

ਬਿਨੈ-ਪੱਤਰ ਦੀ ਪ੍ਰੋਸੈਸਿੰਗ ਫੀਸ: ETT APPLICATION FEES 


1.ਜਨਰਲ ਅਤੇ ਹੋਰ ਕੈਟਾਗਰੀ ਦੇ ਉਮੀਦਵਾਰ ਲਈ : 1000 ਰੁਪਏ

2. ਰਿਜ਼ਰਵ ਕੈਟਗਾਰੀ(ਐਸ.ਸੀ./ਐਸ.ਟੀ.) : 500 ਰੁਪਏ

3. ਸਬਾਕਾ ਸੈਨਿਕ (ਖੁੱਦ) : ਕੋਈ ਨਹੀਂ

ਈਟੀਟੀ ਭਰਤੀ ਪੰਜਾਬ ਲਈ ਅਥਾਰਟੀ:  ਐਜੂਕੇਸ਼ਨ ਰਿਕਰੂਟਮੈਂਟ ਬੋਰਡ
(ਈਟੀਟੀ) ਲਈ ਕੀਤੀ ਜਾ ਰਹੀ  ਭਰਤੀ   ਪੋਸਟਾਂ ਦੀ ਕੁੱਲ ਸੰਖਿਆ : 5994

ਈਟੀਟੀ ਨੋਟੀਫਿਕੇਸ਼ਨ ਮਈ 2022 : ਅਗਸਤ 2022 
ਐਪਲੀਕੇਸ਼ਨ ਸ਼ੁਰੂ ਹੋਣ ਦੀ ਮਿਤੀ  :  ਸਤੰਬਰ 2022 

ਪੋਸਟਾਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ
August 2022 
 ਪੰਜਾਬ ਈਟੀਟੀ ਅਧਿਆਪਕ ਭਰਤੀ ਦੀ ਪ੍ਰੀਖਿਆ ਮਿਤੀ (ਜਲਦੀ) ਅਧਿਕਾਰਤ ਵੈੱਬਸਾਈਟ https://educationrecruitmentboard. ਤੇ ਅਪਲੋਡ ਕੀਤੀ ਜਾਵੇਗੀ।

Important questions for ETT recruitment in Punjab 2022:

Question: ETT ਅਧਿਆਪਕਾਂ ਦੀ ਭਰਤੀ ਲਈ ਨੋਟੀਫਿਕੇਸ਼ਨ ਕਦੋਂ ਜਾਰੀ ਹੋਵੇਗੀ ? 
What is the date for release of official notification ?
Answer: Notification for Ett recruitment will release in last week of August.

What is the official website for recruitment of ett 5994 posts in Punjab?
Answer:  official website for ett recruitment is   https://educationrecruitmentboard
 
What is the qualification for applying ETT 5994 POSTS?
Answer: 10+2 With two years diploma and should have passed PSTET-1.

What is the age for ett recruitment in Punjab 2022.
Answer: 18-37 years. 
What is the syllabus for ett recruitment in Punjab.


WHERE TO DOWNLOAD ETT PREVIOUS YEAR QUESTION PAPER.
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਰਾਜੂ ਵੱਲੋਂ ਵੋਟਾਂ ਸਬੰਧੀ ਨਵੀਂਆਂ ਹਦਾਇਤਾਂ

 ਚੰਡੀਗੜ੍ਹ 15 ਅਗਸਤ 

 ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਰਾਜੂ ਨੇ ਦੱਸਿਆ ਕਿ ਕਿ ਲੋਕ ਪ੍ਰਤੀਨਿਧਤਾ ਐਕਟ, 1950 ਦੀ ਧਾਰਾ 14 ਅਤੇ ਰਜਿਸਟ੍ਰੇਸ਼ਨ ਆਫ ਇਲੈਕਟਰਸ ਰੂਲਜ਼, 1960 ਵਿੱਚ ਕੀਤੀ ਸੋਧ ਅਨੁਸਾਰ ਇਸੇ ਸਾਲ ਪਹਿਲੀ ਅਗਸਤ ਤੋਂ ਚਾਰ ਯੋਗਤਾ ਮਿਤੀਆਂ ਪਹਿਲੀ ਜਨਵਰੀ, ਪਹਿਲੀ ਅਪਰੈਲ, ਪਹਿਲੀ ਜੁਲਾਈ ਅਤੇ ਪਹਿਲੀ ਅਕਤੂਬਰ ਦੀ ਵਿਵਸਥਾ ਕੀਤੀ ਗਈ ਹੈ। 


  ਆਧਾਰ ਕਾਰਡ ਨੰਬਰਾਂ ਦੀ ਸਵੈ-ਇੱਛਤ ਇਕੱਤਰਤਾ ਦੇ ਮੰਤਵ ਲਈ ਫਾਰਮ 6-ਬੀ ਜਾਰੀ ਕੀਤਾ ਗਿਆ ਹੈ। ਵੋਟਰ ਆਨਲਾਈਨ ਆਫਲਾਈਨ ਮੋਡ ਰਾਹੀਂ ਫਾਰਮ ਜਮ੍ਹਾਂ ਕਰਾ ਸਕਦੇ ਹਨ, ਹਾਲਾਂਕਿ, ਆਨਲਾਈਨ ਮੋਡ ਨੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ 9 ਨਵੰਬਰ ਤੋਂ 8 ਦਸੰਬਰ ਤੱਕ ਸੋਧ ਗਤੀਵਿਧੀਆਂ ਕਰਵਾਈਆਂ ਜਾਣਗੀਆਂ ਅਤੇ ਇਸ ਸਮੇਂ ਦੌਰਾਨ ਨਾਗਰਿਕਾਂ ਨੂੰ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦਾ ਮੌਕਾ ਵੀ ਮਿਲੇਗਾ। ਸੀਈਓ ਪੰਜਾਬ ਨੇ ਦੱਸਿਆ ਕਿ ਵੋਟਾਂ ਬਣਾਉਣ ਲਈ 19 ਅਤੇ 20 ਨਵੰਬਰ ਅਤੇ 3 ਅਤੇ 4 ਦਸੰਬਰ ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ।


 

ਨੰਨ੍ਹੀਆਂ ਬੱਚੀਆਂ ਨੇ ਤਹਿਸੀਲ ਪੱਧਰੀ 75ਵੇ ਆਜ਼ਾਦੀ ਦਿਹਾੜੇ ਮੌਕੇ ਵੈਲਕਮ ਡਾਂਸ ਕਰਕੇ ਪ੍ਰਭਾਵਿਤ ਕੀਤੇ ਸਮੂਹ ਦਰਸ਼ਕ

ਨੰਨ੍ਹੀਆਂ ਬੱਚੀਆਂ ਨੇ ਤਹਿਸੀਲ ਪੱਧਰੀ 75ਵੇ ਆਜ਼ਾਦੀ ਦਿਹਾੜੇ ਮੌਕੇ ਵੈਲਕਮ ਡਾਂਸ ਕਰਕੇ ਪ੍ਰਭਾਵਿਤ ਕੀਤੇ ਸਮੂਹ ਦਰਸ਼ਕ


ਪਾਇਲ 16 ਅਗਸਤ 

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਘੁੰਗਰਾਲੀ ਰਾਜਪੂਤਾਂ ਦੀਆਂ ਨੰਨ੍ਹੀਆਂ ਬੱਚੀਆਂ ਨੇ 75ਵੇਂ ਆਜ਼ਾਦੀ ਦਿਹਾੜੇ ਮੌਕੇ ਤਹਿਸੀਲ ਪੱਧਰੀ ਪਾਇਲ ਵਿਖੇ ਵੈਲਕਮ ਡਾਂਸ ਪੇਸ਼ ਕਰਕੇ ਸਮੂਹ ਦਰਸ਼ਕਾਂ ਦੇ ਮਨ ਮੋਹ ਲਿਆ।

ਇਹ ਵੈਲਕਮ ਸੌਂਗ ਉਨ੍ਹਾਂ ਨੂੰ ਅਧਿਆਪਕ ਸ੍ਰੀ ਵਿਕਾਸ ਕਪਿਲਾ ਅਤੇ ਸ੍ਰੀਮਤੀ ਬਲਜੀਤ ਕੌਰ ਵੱਲੋਂ ਤਿਆਰ ਕਰਵਾਇਆ ਗਿਆ ਸੀ।ਇਨ੍ਹਾਂ ਬੱਚੀਆਂ ਵਿੱਚ ਤਲਵਿੰਦਰ ਕੌਰ, ਰੀਤਇੰਦਰ ਕੌਰ, ਜਸਪ੍ਰੀਤ ਕੌਰ,ਖੁਸ਼ਪ੍ਰੀਤ ਕੌਰ, ਦਿਲਪ੍ਰੀਤ ਕੌਰ, ਜੈਸਮੀਨ ਕੌਰ, ਸੇਜਲਪ੍ਰੀਤ ਕੌਰ, ਗੁਰਨੂਰਦੀਪ ਕੌਰ,ਰਾਜਵੀਰ ਕੌਰ, ਜਸ਼ਨਪ੍ਰੀਤ ਕੌਰ,ਮਨਜੋਤ ਕੌਰ, ਮੁਸਕਾਨਦੀਪ ਕੌਰ,ਗੁਰਲੀਨ ਕੌਰ,ਹਰਲੀਨ ਕੌਰ ,ਪ੍ਰਭਜੋਤ ਕੌਰ,ਗੁਰਸਿਮਰਨ ਕੌਰ,ਪ੍ਰਭਨੂਰ ਕੌਰ,ਸਿਮਰਨ ਕੌਰ ,ਰਾਜਨਪ੍ਰੀਤ ਕੌਰ ਫਰਲੀਨ ਕੌਰ ਸ਼ਾਮਿਲ ਸਨ। 

ਇਸ ਮੌਕੇ ਐੱਸ.ਡੀ.ਐੱਮ ਮੈਡਮ ਸ੍ਰੀਮਤੀ ਜਸਲੀਨ ਕੌਰ ਭੁੱਲਰ ਜੀ ਨੇ ਇਨ੍ਹਾਂ ਬੱਚਿਆਂ ਅਤੇ ਅਧਿਆਪਕਾਂ ਨੂੰ ਮੋਮੈਂਟੋ,ਸਰਟੀਫਿਕੇਟ,ਸਟੇਸ਼ਨਰੀ ਅਤੇ ਮਠਿਆਈ ਦੇ ਕੇ ਸਨਮਾਨਤ ਕੀਤਾ। ਇਸ ਪਰਫਾਰਮੈਂਸ ਲਈ ਬਾਅਦ ਵਿੱਚ ਸਕੂਲ ਦੇ ਸੀ.ਐਚ.ਟੀ ਮੈਡਮ ਸ੍ਰੀਮਤੀ ਗਲੈਕਸੀ ਸੋਫ਼ਤ, ਸ੍ਰੀਮਤੀ ਅਨੀਤਾ ਭੂੰਬਲਾ, ਸ੍ਰੀਮਤੀ ਜਸਵਿੰਦਰ ਕੌਰ, ਸ੍ਰੀਮਤੀ ਜਸਵੀਰ ਕੌਰ,ਸ.ਸਤਨਾਮ ਸਿੰਘ ਵੱਲੋਂ ਵੀ ਡਾਂਸ ਪੇਸ਼ ਕਰਨ ਵਾਲੀਆਂ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਗਾਈਡ ਅਧਿਆਪਕਾਂ ਨੂੰ ਵਧਾਈ ਦਿੱਤੀ ਗਈ।ਵਿਦਿਆਰਥਣਾਂ ਦੇ ਮਾਪਿਆਂ,ਐੱਸ.ਐੱਮ.ਸੀ. ਕਮੇਟੀ ਅਤੇ ਸਮੂਹ ਪੰਚਾਇਤ ਵੱਲੋਂ ਵੀ ਸਕੂਲ ਦੇ ਇਸ ਵਿਸ਼ੇਸ਼ ਉਪਰਾਲੇ ਲਈ ਸਾਰੇ ਅਧਿਆਪਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ।

GK : WHAT IS SHARYA MISSILE? ALL ABOUT SHARYA MISSILE/ ਸੌ਼ਰਿਆ ਮਿਜ਼ਾਇਲ ਕੀ ਹੈ?

 ਸ਼ੌਰਿਆ ਮਿਜ਼ਾਈਲ

SHARYA MISSILE: ALL ABOUT YOU YOU

ਸ਼ੌਰਿਆ ਮਿਜ਼ਾਈਲ 750 ਤੋਂ 1900 ਕਿ.ਮੀ. ਦੀ ਦੂਰੀ ਤੱਕ ਦੀ ਟੈਕਟੀਕਲ ਮਿਜ਼ਾਈਲ ਹੈ। ਇਸ ਨੂੰ “ਕਰੂਜ਼ ਮਿਜ਼ਾਈਲ ਹਾਈਬ੍ਰਿਡ" ਪ੍ਰਣਾਲੀ ਵਜੋਂ ਸ਼੍ਰੇਣੀਬੱਧ ਕੀਤਾ ਗਿਆ ਹੈ। ਇਹ ਬਲਿਸਟਿਕ ਮਿਜ਼ਾਈਲ ਦੀ ਤਰ੍ਹਾਂ ਉੱਡਦੀ ਹੈ ਜਦੋਂ ਤੱਕ ਇਹ 50 ਕਿ.ਮੀ. ਦੀ ਉੱਚਾਈ ਨੂੰ ਪ੍ਰਾਪਤ ਨਹੀਂ ਕਰ ਲੈਂਦੀ, ਉਸ ਤੋਂ ਬਾਅਦ ਇਹ ਹਾਈਪਰਸੋਨਿਕ ਕਰੂਜ਼ ਮਿਜ਼ਾਈਲ ਦੀ ਤਰ੍ਹਾਂ ਵਿਵਹਾਰ ਕਰਦੀ ਹੈ। ਹਾਲਾਂਕਿ ਬਲਿਸਟਿਕ ਮਿਜ਼ਾਈਲਾਂ ਆਪਣੇ ਰਸਤੇ ਨੂੰ ਅੱਧ ਵਿਚਕਾਰ ਦਰੁਸਤ ਨਹੀਂ ਕਰ ਸਕਦੀਆਂ, ਸ਼ੌਰਿਆ ਇੱਕ ਬੁੱਧੀਮਾਨ ਮਿਜ਼ਾਈਲ ਹੈ। ਇਸਦਾ ਨੈਵੀਗੇਸ਼ਨ ਕੰਪਿਊਟਰ ਇਸ ਨੂੰ ਟੀਚੇ ਵੱਲ ਨੂੰ ਗਾਈਡ ਕਰਦਾ ਹੈ ਅਤੇ ਉਹਨਾਂ ਗਲਤੀਆਂ ਨੂੰ ਠੀਕ ਕਰਦਾ ਹੈ ਜੋ ਇਸਦੀ ਮੁਸ਼ਕਲ ਯਾਤਰਾ ਦੌਰਾਨ ਆਉਂਦੀਆਂ ਹਨ।The Sharya missile is a surface-to-surface tactical missile having range between 750 to 1900 km. It is classified as a “Cruise missile hybrid” system. It flies like a ballistic missle till it attains the height of 50 km, post that it behaves like a hypersonic cruise missile. While ballistic missiles can not correct their course midway, the Shaurya is an intelligent missile. Its onboard navigation computer guides the missile to the target and eliminates the errors that come during its turbulent journey.

JOBSOFTODAY: TOP JOBS OF WEEKEND, SEE HERE

JOBSOFTODAY: TOP JOBS OF WEEKEND, SEE HERE PNB RECRUITMENT 2022: 

ਪੰਜਾਬ ਨੈਸ਼ਨਲ ਬੈਂਕ ਵੱਲੋਂ ਵੱਖ ਵੱਖ ਅਸਾਮੀਆਂ ਤੇ ਭਰਤੀ, ਕਰੋ ਅਪਲਾਈ 


SUB INSPECTOR RECRUITMENT: 

4300 ਸਬ ਇੰਸਪੈਕਟਰਾਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ, ਅਰਜ਼ੀਆਂ ਆਨਲਾਈਨ  


PUNJAB POLICE HEAD CONSTABLE NOTIFICATION 2022:

  ਪੰਜਾਬ ਸਰਕਾਰ ਵੱਲੋਂ 787 ਹੈਡ ਕਾਂਸਟੇਬਲ ਭਰਤੀ ਲਈ ਅਰਜ਼ੀਆਂ ਮੰਗੀਆਂ  

 

ITBP STAFF NURSE RECRUITMENT 2022: ਆਈਟੀਬੀਪੀ ਵੱਲੋਂ ਸਟਾਫ ਨਰਸਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ 


SCHOOL LECTURER RECRUITMENT: ਲੈਕਚਰਾਰਾਂ ਦੀ ਭਰਤੀ ਲਈ, ਸਕਰੂਟਨੀ ਸ਼ਡਿਊਲ ਜਾਰੀ,   


MBSPSU RECRUITMENT 2022: 

ਸਪੋਰਟਸ ਯੂਨੀਵਰਸਿਟੀ ਪਟਿਆਲਾ ਵੱਲੋਂ ਵੱਖ ਵੱਖ ਅਸਾਮੀਆਂ ਤੇ ਭਰਤੀ 22 ਅਗਸਤ ਤੱਕ ਕਰੋ ਅਪਲਾਈ 

PESCO RECRUITMENT 2022:

  ਪੰਜਾਬ ਐਕਸ ਸਰਵਿਸਮੈਨ ਕੋਆਪਰੇਸਨ ਵਿਭਾਗ ਵੱਲੋਂ ਵੱਖ ਵੱਖ ਅਸਾਮੀਆਂ ਤੇ ਭਰਤੀ  


OFFICE OF DISTT AND SESSION JUDGE PATIALA RECRUITMENT: 

ਕਲਰਕਾਂ ਦੀ ਭਰਤੀ ਲਈ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਟਿਆਲਾ ਦਫ਼ਤਰ ਵੱਲੋਂ ਅਰਜ਼ੀਆਂ ਦੀ ਮੰਗ 

PUNJAB POLICE RECRUITMENT 2022:

  560 ਸਬ ਇੰਸਪੈਕਟਰਾਂ ਦੀ ਭਰਤੀ ਲਈ ਲਿੰਕ ਐਕਟਿਵ, 30 ਅਗਸਤ ਤੱਕ ਕਰੋ ਅਪਲਾਈ 


MUNICIPAL COUNCIL RECRUITMENT 2022:

ਮਿਊਂਸੀਪਲ ਕਾਰਪੋਰੇਸ਼ਨ, ਹੁਸ਼ਿਆਰਪੁਰ ਵੱਲੋਂ 180 ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਦੀ ਮੰਗ 


PUNJAB AND HARYANA HIGH COURT CLERK RECRUITMENT 2022: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ 759 ਅਸਾਮੀਆਂ ਤੇ ਭਰਤੀ 
JOBSOFTODAY: TOP JOBS OF WEEKEND, SEE HERE PNB RECRUITMENT 2022: 

ਪੰਜਾਬ ਨੈਸ਼ਨਲ ਬੈਂਕ ਵੱਲੋਂ ਵੱਖ ਵੱਖ ਅਸਾਮੀਆਂ ਤੇ ਭਰਤੀ, ਕਰੋ ਅਪਲਾਈ 


SUB INSPECTOR RECRUITMENT: 

4300 ਸਬ ਇੰਸਪੈਕਟਰਾਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ, ਅਰਜ਼ੀਆਂ ਆਨਲਾਈਨ  


PUNJAB POLICE HEAD CONSTABLE NOTIFICATION 2022:

  ਪੰਜਾਬ ਸਰਕਾਰ ਵੱਲੋਂ 787 ਹੈਡ ਕਾਂਸਟੇਬਲ ਭਰਤੀ ਲਈ ਅਰਜ਼ੀਆਂ ਮੰਗੀਆਂ  

 

ITBP STAFF NURSE RECRUITMENT 2022: ਆਈਟੀਬੀਪੀ ਵੱਲੋਂ ਸਟਾਫ ਨਰਸਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ 


SCHOOL LECTURER RECRUITMENT: ਲੈਕਚਰਾਰਾਂ ਦੀ ਭਰਤੀ ਲਈ, ਸਕਰੂਟਨੀ ਸ਼ਡਿਊਲ ਜਾਰੀ,   


MBSPSU RECRUITMENT 2022: 

ਸਪੋਰਟਸ ਯੂਨੀਵਰਸਿਟੀ ਪਟਿਆਲਾ ਵੱਲੋਂ ਵੱਖ ਵੱਖ ਅਸਾਮੀਆਂ ਤੇ ਭਰਤੀ 22 ਅਗਸਤ ਤੱਕ ਕਰੋ ਅਪਲਾਈ 

PESCO RECRUITMENT 2022:

  ਪੰਜਾਬ ਐਕਸ ਸਰਵਿਸਮੈਨ ਕੋਆਪਰੇਸਨ ਵਿਭਾਗ ਵੱਲੋਂ ਵੱਖ ਵੱਖ ਅਸਾਮੀਆਂ ਤੇ ਭਰਤੀ  


OFFICE OF DISTT AND SESSION JUDGE PATIALA RECRUITMENT: 

ਕਲਰਕਾਂ ਦੀ ਭਰਤੀ ਲਈ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਟਿਆਲਾ ਦਫ਼ਤਰ ਵੱਲੋਂ ਅਰਜ਼ੀਆਂ ਦੀ ਮੰਗ 

PUNJAB POLICE RECRUITMENT 2022:

  560 ਸਬ ਇੰਸਪੈਕਟਰਾਂ ਦੀ ਭਰਤੀ ਲਈ ਲਿੰਕ ਐਕਟਿਵ, 30 ਅਗਸਤ ਤੱਕ ਕਰੋ ਅਪਲਾਈ 


MUNICIPAL COUNCIL RECRUITMENT 2022:

ਮਿਊਂਸੀਪਲ ਕਾਰਪੋਰੇਸ਼ਨ, ਹੁਸ਼ਿਆਰਪੁਰ ਵੱਲੋਂ 180 ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਦੀ ਮੰਗ 


PUNJAB AND HARYANA HIGH COURT CLERK RECRUITMENT 2022: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ 759 ਅਸਾਮੀਆਂ ਤੇ ਭਰਤੀ 
MOHALLA CLINICS FREE TEST: ਮੁਹੱਲਾ ਕਲੀਨਿਕਾਂ ਵਿੱਚ ਕਿਹੜੇ ਟੈਸਟ ਹੋਣਗੇ ਮੁਫ਼ਤ, ਦੇਖੋ ਸੂਚੀ

 

HOLIDAY ON 16TH AUGUST: ਹੁਣ ਤੱਕ ਕਿਹੜੇ ਕਿਹੜੇ ਜ਼ਿਲਿਆਂ ਵਿੱਚ ਹੋਇਆ ਛੁੱਟੀ ਦਾ ਐਲਾਨ, ਪੜ੍ਹੋ

 16 ਅਗਸਤ 2022 

ਪੂਰੇ ਦੇਸ਼ ਵਿਚ ਅੱਜ 75 ਵਾਂ ਸਤੰਤਰਤਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਕੇਂਦਰ ਸਰਕਾਰ ਵੱਲੋਂ ਹਰ ਘਰ ਤਰੰਗਾ ਲਹਿਰਾਂ ਦੇ ਐਲਾਨ ਤੋਂ ਬਾਅਦ ਪੂਰੇ ਦੇਸ਼ ਵਿਚ  ਹਰ ਘਰ ਤਿਰੰਗਾ ਲਹਿਰਾਉਣ ਸਬੰਧੀ ਵੱਡੇ ਰਿਕਾਰਡ ਬਣਾਏ ਗਏ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੌਵੀਂ ਵਾਰ ਲਾਲ ਕਿਲੇ ਤੋਂ ਰਾਸ਼ਟਰੀ ਝੰਡਾ ਲਹਿਰਾਇਆ। ਇਸ ਦੌਰਾਨ 21 ਤੋਪਾਂ ਦੀ ਸਲਾਮੀ ਵੀ ਦਿੱਤੀ ਗਈ।ਸੂਬੇ ਦੇ ਮੁੱਖ ਮੰਤਰੀ ਵੱਲੋਂ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਇਆ ਗਿਆ। ਇਸੇ ਤਰਾਂ ਪੰਜਾਬ ਵਿਚ ਕੈਬਨਿਟ ਮੰਤਰੀਆਂ,  ਵਿਧਾਇਕਾਂ ਅਤੇ ਹੋਰ ਅਧਿਕਾਰੀਆਂ ਵੱਲੋਂ ਕੌਮੀ ਝੰਡਾ ਲਹਿਰਾਇਆ ।‌ਇਹਨਾਂ ਸਮਾਗਮਾਂ ਵਿੱਚ ਭਾਗ ਲੈਣ ਲਈ ਵਿਦਿਆਰਥੀਆਂ ਵੱਲੋਂ ਕਈ ਲਗਾਤਾਰ ਪਰੈਕਟਿਸ ਕੀਤੀ ਜਾਂਦੀ ਹੈ, ਅਤੇ ਸੂਬਾ ਸਰਕਾਰਾਂ, ਕੈਬਨਿਟ ਮੰਤਰੀ, ਡੀਸੀ 15 ਅਗਸਤ ਦੀ ਛੁੱਟੀ ਦੇ ਇਵਜ ਵਿੱਚ 16 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।


AMRITSAR 

DEPUTY SPEAKER ANNOUNCED HOLIDAY ON 16TH AUGUST 


TARANTARN: ਜ਼ਿਲ੍ਹਾ ਕਮਿਸ਼ਨਰ ਵੱਲੋਂ ਛੁੱਟੀ ਦਾ ਐਲਾਨ 


FEROZPUR: 16 ਅਗਸਤ ਨੂੰ ਛੁੱਟੀ ਦਾ ਐਲਾਨ 


LUDHIANA: ਐਸ ਡੀ ਐਮ ਵੱਲੋਂ ਛੁੱਟੀ ਦਾ ਐਲਾਨ 

FAZILKA: ਡਿਪਟੀ ਕਮਿਸ਼ਨਰ ਵੱਲੋਂ 16 ਅਗਸਤ ਦੀ ਛੁੱਟੀ ਦੀ ਘੋਸ਼ਣਾ 

PATHANKOT: DC ANNOUNCED HOLIDAY ROOPNAGAR:ਐਸ ਡੀ ਐਮ ਨੰਗਲ ਵੱਲੋਂ ਛੁੱਟੀ ਦਾ ਐਲਾਨ 


ABOHAR: ਐਸ ਡੀ ਐਮ ਵੱਲੋਂ ਛੁੱਟੀ ਦਾ ਐਲਾਨ 

BARNALA: ਬਰਨਾਲਾ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ  

FARIDKOT: ਫਰੀਦਕੋਟ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ 


JALANDHAR: ਕੈਬਨਿਟ ਮੰਤਰੀ ਵੱਲੋਂ ਛੁੱਟੀ ਦਾ ਐਲਾਨ 

MUKATSAR SAHIB: HOLIDAY ANNOUNCED 

MOHALI : HOLIDAY ANNOUNCED IN DISTT MOHALI 

PATIALA: 16 ਅਗਸਤ ਨੂੰ ਛੁੱਟੀ ਦਾ ਐਲਾਨ 


MALERKOTLA: ਜ਼ਿਲ੍ਹਾ ਕਮਿਸ਼ਨਰ ਵੱਲੋਂ 16 ਅਗਸਤ ਨੂੰ ਛੁੱਟੀ ਦਾ ਐਲਾਨ 


MOGA ; HOLIDAY IN MOGA SCHOOL ON 16TH AUGUST 

LUDHIANA HOLIDAY ON 16TH AUGUST: ਜ਼ਿਲ੍ਹਾ ਕਮਿਸ਼ਨਰ ਵੱਲੋਂ ਛੁੱਟੀ ਸਬੰਧੀ ਜਾਣਕਾਰੀ

 ਲੁਧਿਆਣਾ 15 ਅਗਸਤ 


ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਨੇ ਦੱਸਿਆ ਕਿ ਕੱਲ੍ਹ ਲੁਧਿਆਣਾ ਵਿਖੇ ਅੱਜ ਦੇ ਰਾਜ ਪੱਧਰੀ ਸੁਤੰਤਰਤਾ ਦਿਵਸ ਸਮਾਰੋਹ ਵਿੱਚ ਭਾਗ ਲੈਣ ਵਾਲੇ ਸਕੂਲਾਂ ਦੇ ਸਟਾਫ਼ ਅਤੇ ਵਿਦਿਆਰਥੀਆਂ ਲਈ ਹੀ ਛੁੱਟੀ ਰਹੇਗੀ।Deputy Commissioner Ludhiana Surabhi Malik has informed that tomorrow will be holiday for only participating staff and students of schools that participated in today’s State-level Independence Day celebrations at Ludhiana today.

HOLIDAY IN PUNJAB SCHOOLS 16TH AUGUST READ MORE DETAILS HERE

HOLIDAY IN MOGA: ਮੋਗਾ ਦੇ ਸਕੂਲਾਂ ਵਿੱਚ ਮਿਤੀ 16 ਅਗਸਤ, 2022 ਦੀ ਛੁੱਟੀ

  ਮੋਗਾ ਦੇ ਸਕੂਲਾਂ ਵਿੱਚ ਮਿਤੀ 16 ਅਗਸਤ, 2022 ਦੀ ਛੁੱਟੀ 

ਮੋਗਾ 16 ਅਗਸਤ 

ਜ਼ਿਲ੍ਹਾ ਮੋਗਾ ਦੇ ਜਿਹੜੇ ਵੀ ਸਕੂਲਾਂ ਵਿੱਚ ਅਜ਼ਾਦੀ ਦਿਵਸ ਸਮਾਗਮ ਮਨਾਇਆ ਗਿਆ ਹੈ। ਉਹਨਾਂ ਸਕੂਲਾਂ ਵਿੱਚ ਮਿਤੀ 16 ਅਗਸਤ, 2022 (ਕੱਲ੍ਹ) ਦੀ ਛੁੱਟੀ ਰਹੇਗੀ। ਇਹ ਹੁਕਮ ਜ਼ਿਲ੍ਹਾ ਮੈਜਿਸਟ੍ਰੇਟ - ਕਮ - ਡਿਪਟੀ ਕਮਿਸ਼ਨਰ, ਮੋਗਾ ਵੱਲੋਂ ਜਾਰੀ ਕੀਤੇ ਗਏ ਹਨ।

MALERKOTLA: ਜ਼ਿਲ੍ਹਾ ਕਮਿਸ਼ਨਰ ਵੱਲੋਂ 16 ਅਗਸਤ ਨੂੰ ਛੁੱਟੀ ਦੀ ਘੋਸ਼ਣਾ

 ਮਾਲੇਰਕੋਟਲਾ ਵਿਖੇ ਦੇਸ਼ ਦੀ 75ਵੀਂ ਵਰ੍ਹੇਗੰਢ (76ਵਾਂ ਆਜ਼ਾਦੀ ਦਿਹਾੜਾ) ਬੜੀ ਧੂਮਧਾਮ ਨਾਲ ਮਨਾਇਆ


* 76ਵੇਂ ਆਜ਼ਾਦੀ ਦਿਵਸ ਮੌਕੇ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ‘ਚ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਕੌਮੀ ਝੰਡਾ ਲਹਿਰਾਇਆ


 


** ਅੱਜ ਦਾ ਦਿਨ ਸਾਡੇ ਲਈ ਇਕ ਨਵੇਂ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਦਾ ਸੁਪਨਾ ਲੈ ਕੇ


ਉਸ ਨੂੰ ਪੂਰਾ ਕਰਨ ਦਾ ਸੰਕਲਪ ਲੈਣ ਦਾ ਦਿਨ ਹੈ : ਸੰਯਮ ਅਗਰਵਾਲ


ਮਾਲੇਰਕੋਟਲਾ 15 ਅਗਸਤ


                                                   ਜ਼ਿਲ੍ਹੇ ਮਾਲੇਰਕੋਟਲਾ ‘ਚ ਦੇਸ਼ ਦਾ 75ਵੀਂ ਵਰ੍ਹੇਗੰਢ (76ਵਾਂ ਆਜ਼ਾਦੀ ਦਿਹਾੜਾ) ਬੜੀ ਧੂਮਧਾਮ ਨਾਲ ਮਨਾਇਆ ਗਿਆ।ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਮੁਬਾਰਕ ਮੌਕੇ ਤੇ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ, ਮਾਲੇਰਕੋਟਲਾ ਵਿਖੇ ਆਯੋਜਿਤ ਕੀਤੇ ਗਏ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪ੍ਰਭਾਵਸ਼ਾਲੀ ਮਾਰਚ ਪਾਸਟ ਤੋਂ ਸਲਾਮੀ ਲਈ। ਉਨ੍ਹਾਂ ਸ਼ਾਨਦਾਰ ਪਰੇਡ ਦਾ ਨਿਰੀਖਣ ਵੀ ਕੀਤਾ। ਐਸ.ਐਸ.ਪੀ. ਮਾਲੇਰਕੋਟਲਾ ਸ੍ਰੀਮਤੀ ਅਵਨੀਤ ਕੌਰ ਸਿੱਧੂ ਅਤੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਇਸ ਮੌਕੇ ਉਨ੍ਹਾਂ ਦੇ ਨਾਲ ਸਨ।ਪੰਜਾਬ ਪੁਲਿਸ, ਮਹਿਲਾ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ. ਕੈਡਿਟ, ਸਕਾਊਟ ਐਂਡ ਗਾਈਡਜ਼ ਦੀਆਂ ਟੁਕੜੀਆਂ ਤੇ ਆਧਾਰਿਤ ਸ਼ਾਨਦਾਰ ਪਰੇਡ ਦੀ ਅਗਵਾਈ ਡੀ.ਐੱਸ.ਪੀ ਅਮਰਗੜ੍ਹ ਸ੍ਰੀ ਗੁਰ ਇਕਬਾਲ ਸਿੰਘ ਨੇ ਕੀਤੀ ।                            ਇਸ ਮੌਕੇ ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ ਸ੍ਰੀਮਤੀ ਰੂਪਾ ਧਾਲੀਵਾਲ, ਸਿਵਲ ਜੱਜ(ਜੂਨੀਅਰ ਡਵੀਜ਼ਨ )ਸ੍ਰੀ ਕ੍ਰਿਸ਼ਾਨਾਨੂਜਾ ਮਿੱਤਲ, ਸਿਵਲ ਜੱਜ(ਜੂਨੀਅਰ ਡਵੀਜ਼ਨ ) ਸ੍ਰੀ ਹਸਨ ਦੀਪ ਸਿੰਘ ਬਾਜਵਾ, ਸਿਵਲ ਜੱਜ(ਜੂਨੀਅਰ ਡਵੀਜ਼ਨ )ਸ੍ਰੀ ਹਰਸ਼ਬੀਰ ਸਿੰਘ ਸੰਧੂ, ਸਿਵਲ ਜੱਜ(ਜੂਨੀਅਰ ਡਵੀਜ਼ਨ ) ਸ੍ਰੀ ਸੁਰੇਸ਼ ਕੁਮਾਰ ਨੇ ਸ਼ਮੂਲੀਅਤ ਕੀਤੀ । ਆਜ਼ਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ) ਅਜਨਾਲਾ ਸ੍ਰੀਮਤੀ ਮਨਪ੍ਰੀਤ ਕੌਰ, ਸਿਵਲ ਜੱਜ(ਜੂਨੀਅਰ ਡਵੀਜ਼ਨ )ਅੰਮ੍ਰਿਤਸਰ ਸ੍ਰੀ ਜੈ ਵੀਰ ਸਿੰਘ ਉਚੇਚੇ ਤੌਰ ਤੋ ਪਹੁੰਚੇ । ਇਸ ਮੌਕੇ ਵਿਧਾਇਕ ਮਾਲੇਰਕੋਟਲਾ ਡਾਕਟਰ ਜਮੀਲ ਉਰ ਰਹਿਮਾਨ, ਐਸ.ਪੀ.(ਐਚ) ਸ੍ਰੀ ਕੁਲਦੀਪ ਸਿੰਘ, ਸਹਾਇਕ ਕਮਿਸ਼ਨਰ ਸ੍ਰੀ ਗੁਰਮੀਤ ਕੁਮਾਰ, ਐਸ.ਡੀ.ਐਮ. ਸ੍ਰੀ ਕਰਨਦੀਪ ਸਿੰਘ, ਡੀ.ਐਸ.ਪੀ. ਰਾਮ ਜੀ ਦਾਸ, ਡੀ.ਐਸ.ਪੀ ਸ੍ਰੀ ਰਣਜੀਤ ਸਿੰਘ, ਸ੍ਰੀ ਦਵਿੰਦਰ ਸਿੰਘ, ਵਿਧਾਇਕ ਮਾਲੇਰਕੋਟਲਾ ਡਾਕਟਰ ਜਮੀਲ-ਉਰ-ਰਹਿਮਾਨ ਦੇ ਸ਼ਰੀਕ-ਏ-ਹਯਾਤ(ਸੁਪਤਨੀ) ਫ਼ਰਿਆਲ ਰਹਿਮਾਨ , ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਸੰਜੀਵ ਸਰਮਾ, ਬੀ.ਡੀ.ਪੀ.ਓ ਸ੍ਰੀਮਤੀ ਰਿੰਪੀ ਗਰਗ ,ਸੀ.ਡੀ.ਪੀ.ਓ ਸ੍ਰੀ ਪਵਨ ਕੁਮਾਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ,ਕਰਮਚਾਰੀ, ਰਾਜਨੀਤਿਕ,ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮੰਇੰਦੇ ਵੀ ਮੌਜੂਦ ਸਨ ।


 


                      ਦੇਸ਼ ਦੀ 75ਵੀਂ ਵਰ੍ਹੇਗੰਢ (76ਵਾਂ ਆਜ਼ਾਦੀ ਦਿਹਾੜਾ) ਦੀ ਲੱਖ ਲੱਖ ਵਧਾਈ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣੇ ਸਾਡੇ ਸਭ ਲਈ ਬੜੇ ਮਾਣ ਵਾਲੀ ਗੱਲ ਹੈ ਅਤੇ ਇਸੇ ਲਈ ਅਸੀਂ ਇਸ ਸਾਲ ਨੂੰ ਆਜ਼ਾਦੀ ਦੇ ਅੰਮ੍ਰਿਤ ਮਹੱਤਵ ਵਜੋਂ ਮਨਾ ਰਹੇ ਹਾਂ । ਉਨ੍ਹਾਂ ਅਵਾਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਆਜ਼ਾਦੀ ਸਾਨੂੰ ਸੌਖੀ ਨਹੀਂ ਮਿਲੀ। ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲ਼ੇਪਾਣੀ, ਸ਼ਹੀਦ ਊਧਮ ਸਿੰਘ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ 'ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਮੁਲਕ ਦੇ ਵਾਸੀ ਹਾਂ।


                                                    ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਡੇ ਮਹਾਨ ਸੁਤੰਤਰਤਾ ਸੰਗਰਾਮੀ ਸ਼ਹੀਦ ਭਗਤ ਸਿੰਘ ਜੀ ਵੱਲੋਂ ਜਿਸ ਤਰਾਂ ਦੇ ਭਾਰਤ ਦੀ ਕਲਪਨਾ ਕੀਤੀ ਸੀ ,ਉਸ ਸੁਪਨੇ ਨੂੰ ਸੱਚ ਕਰਨ ਲਈ ਡਾ: ਬੀ ਆਰ ਅੰਬਦੇਕਰ ਜੀ ਨੇ ਜੋ ਸਾਨੂੰ ਸੰਵਿਧਾਨ ਘੜ ਕੇ ਦਿੱਤਾ ਸੀ, ਉਸੇ ਤੋਂ ਸੇਧ ਲਾਕੇ ਅੱਜ ਮਾਣਯੋਗ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਿਚ ਪੰਜਾਬ ਅੱਗੇ ਵੱਧ ਰਿਹਾ ਹੈ। ਅੱਜ ਦਾ ਦਿਨ ਸਾਡੇ ਲਈ ਇਕ ਨਵੇਂ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਦਾ ਸੁਪਨਾ ਲਾਕੇ ਉਸ ਨੂੰ ਪੂਰਾ ਕਰਨ ਦਾ ਸੰਕਲਪ ਲੈਣ ਦਾ ਦਿਨ ਵੀ ਹੈ।


                              ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਸਾਡੇ ਮੁੱਖ ਮੰਤਰੀ ਸ: ਭਗਵੰਤ ਮਾਨ ਜੀ ਦੀ ਪ੍ਰਮੁੱਖ ਤਰਜੀਹ ਹੈ। । ਸਕੂਲਾਂ ਵਿੱਚ ਪੜ੍ਹਾਈ ਦਾ ਮਾਹੌਲ, ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨਾਲ ਸਬੰਧਿਤ ਅਤੇ ਹੋਰ ਜ਼ਰੂਰੀ ਪ੍ਰਬੰਧ ਕੀਤੇ ਜਾ ਰਹੇ ਹਨ । ਸੂਬੇ ਵਿੱਚ ਉਚੇਰੀ ਸਿੱਖਿਆ ਨੂੰ ਹੋਰ ਉਤਸ਼ਾਹਿਤ ਕਰਨ ਲਈ ਮਾਲੇਰਕੋਟਲਾ ਜ਼ਿਲ੍ਹੇ ਵਿੱਚ ਮੈਡੀਕਲ ਕਾਲਜ ਸਥਾਪਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।ਇਹ ਮੈਡੀਕਲ ਕਾਲਜ ਪੰਜਾਬ ਅਤੇ ਖ਼ਾਸ ਤੌਰ ’ਤੇ ਮਾਲਵਾ ਖੇਤਰ ਨੂੰ ਮਿਆਰੀ ਸਿਹਤ ਸੇਵਾਵਾਂ ਅਤੇ ਮੈਡੀਕਲ ਸਿੱਖਿਆ ਪ੍ਰਦਾਨ ਕਰਨ ਲਈ ਇਕ ਧੁਰੇ ਵਜੋਂ ਕੰਮ ਕਰੇਗਾ ।


                    ਉਨ੍ਹਾਂ ਹੋਰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ਤੇ ਰਾਜ ਵਿਚ ਜੋ 75 ਆਮ ਆਦਮੀ ਕਲੀਨਿਕ ਖੋਲਣ ਦਾ ਫ਼ੈਸਲਾ ਕੀਤਾ ਹੈ ਉਹ ਆਮ ਲੋਕਾਂ ਪੱਖੀ ਫ਼ੈਸਲਾ ਹੈ । ਇਸ ਲੜੀਂ ਤਹਿਤ ਮਾਲੇਰਕੋਟਲਾ ਵਿਖੇ ਦੋ ਆਮ ਆਦਮੀ ਕਲੀਨਿਕ ਜਲਦ ਹੀ ਸ਼ੁਰੂ ਹੋ ਜਾਣਗੇ ਜਿੱਥੇ ਲੋਕਾਂ ਨੂੰ ਮੁਫ਼ਤ ਦਵਾਈਆਂ ਅਤੇ ਟੈੱਸਟਾਂ ਦੀ ਸਹੂਲਤ ਮਿਲੇਗੀ । ਜ਼ਿਲ੍ਹੇ ਵਿੱਚ ਚੰਗੀ ਸਿਹਤ ਲਈ ਜਿੱਥੇ ਸਰਕਾਰ ਵੱਲੋਂ ਆਮ ਆਦਮੀ ਕਲੀਨਿਕ ਖੋਲੇ ਜਾ ਰਹੇ ਹਨ ਉੱਥੇ ਹੀ ਜ਼ਿਲ੍ਹੇ ਵਿਚ ਪ੍ਰੋਜੈਕਟ ਮੇਰਾ ਪਿੰਡ ਮੇਰਾ ਜੰਗਲ ਆਰੰਭ ਕੀਤਾ ਗਿਆ ਹੈ । ਜ਼ਿਲ੍ਹੇ ਵਿਚ ਕਰੀਬ 01 ਲੱਖ 05 ਹਜ਼ਾਰ ਤੋਂ ਵੱਧ ਪੌਦੇ ਇਸ ਸਾਲ ਲਗਾਏ ਜਾਣਗੇ ਤਾਂ ਜੋ ਚੌਗਿਰਦਾ ਹਰਾ ਭਰਾ ਹੋ ਸਕੇ । ਉਨ੍ਹਾਂ ਹੋਰ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਸਹੂਲਤ ਪ੍ਰਦਾਨ ਕਰਨ ਹਿਤ ਸੇਵਾ ਕੇਂਦਰਾਂ ਵਿੱਚ 122 ਨਵੀਂਆਂ ਸੇਵਾਵਾਂ ਦੀ ਸ਼ੁਰੂਆਤ ਕੀਤੀ ਹੈ। ਇਸ ਤੋਂ ਬਿਨਾਂ ਸੇਵਾ ਕੇਂਦਰ ਹੁਣ ਸਾਰੇ ਦਿਨਾਂ ਨੂੰ ਖੁੱਲ ਦੇ ਹਨ ਤਾਂ ਜੋ ਲੋਕਾਂ ਨੂੰ ਸਰਕਾਰੀ ਸੇਵਾਵਾਂ ਲੈਣ ਵਿਚ ਕੋਈ ਦਿੱਕਤ ਨਾ ਆਵੇ।


               ਸ੍ਰੀ ਅਗਰਵਾਲ ਨੇ ਕਿਹਾ ਕਿ ਨੌਜਵਾਨ ਦੇਸ਼ ਦਾ ਸਰਮਾਇਆ ਹੁੰਦੇ ਹਨ। ਪੰਜਾਬ ਸਰਕਾਰ ਵੱਲੋਂ ਇਨ੍ਹਾਂ ਨੂੰ ਨਸ਼ਿਆਂ ਜਿਹੀ ਮਾੜੀ ਅਲਾਮਤਾਂ ਤੋਂ ਬਚਾ ਕੇ ਇਨ੍ਹਾਂ ਦੀ ਹੁਨਰ ਸਿਖਲਾਈ ਪੈਦਾ ਕਰਨ ਲਈ ਨਵੀਂਆਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਸਥਾਪਤ ਕੀਤੀਆਂ ਜਾ ਰਹੀਆਂ ਹਨ।ਪੰਜਾਬ ਸਰਕਾਰ 29 ਅਗਸਤ, 2022 ਤੋਂ ਪੰਜਾਬ ਭਰ ਵਿੱਚ ਪੇਂਡੂ ਖੇਡ ਮੇਲੇ ਕਰਵਾਉਣ ਜਾ ਰਹੀ ਹੈ। ਇਸ ਨਾਲ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਤੇ ਅੱਗੇ ਵਧਣ ਦਾ ਮੌਕਾ ਮਿਲੇਗਾ । ਇਸ ਮੌਕੇ ਲੋੜਵੰਦਾਂ ਨੂੰ ਸਲਾਈ ਮਸ਼ੀਨ,ਟਰਾਈ ਸਾਈਕਲ ਅਤੇ ਵੀਲ ਚੇਅਰ ਵੀ ਦਿੱਤੀਆਂ ਅਤੇ ਅੱਛੀ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ । 


                              ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਬੱਚਿਆ ਨੂੰ ਮਿਠਾਈਆਂ ਵੀ ਵੰਡੀਆਂ ।


                                              ਆਖੀਰ ਵਿੱਚ ਡਿਪਟੀ ਕਮਿਸ਼ਨਰ ਨੇ ਭਾਰਤ ਦੇ ਸਾਰੇ ਮਹਾਨ ਸ਼ਹੀਦਾਂ ਨੂੰ ਕੋਟਿ-ਕੋਟਿਪ੍ਰਣਾਮ ਕੀਤਾ ਅਤੇ ਪੰਜਾਬ ਅਤੇ ਦੇਸ਼ ਦੀ ਖ਼ੁਸ਼ਹਾਲੀ ਤੇ ਤਰੱਕੀ ਦੀ ਕਾਮਨਾ ਕੀਤੀ ।


                              ਜਿਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰ ਸਮਾਗਮ ਦੌਰਾਨ ਹਿੱਸਾ ਲਿਆ ਹੈ ਉਨ੍ਹਾਂ ਸਕੂਲਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ 16 ਅਗਸਤ ਦਿਨ ਮੰਗਲਵਾਰ ਦੀ ਛੁੱਟੀ ਦਾ ਐਲਾਨ ਕੀਤਾ ਗਿਆ ।PATIALA: 16 ਅਗਸਤ ਨੂੰ ਛੁੱਟੀ ਦਾ ਐਲਾਨ

 ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਪਟਿਆਲਾ ਵਿਖੇ ਲਹਿਰਾਇਆ ਤਿਰੰਗਾ


-ਭਗਵੰਤ ਮਾਨ ਸਰਕਾਰ ਦੇ ਸੁਹਿਰਦ ਫ਼ੈਸਲਿਆਂ ਕਰਕੇ ਸੂਬੇ ਦੀ ਮਾਲੀ ਹਾਲਤ ਸੁਧਰਨ ਲੱਗੀ-ਹਰਪਾਲ ਸਿੰਘ ਚੀਮਾ


-ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਤੇ ਵਿਲੱਖਣ ਪ੍ਰਾਪਤੀਆਂ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ


ਪਟਿਆਲਾ, 15 ਅਗਸਤ:

ਪੰਜਾਬ ਦੇ ਵਿੱਤ, ਯੋਜਨਾ, ਕਰ ਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਖੇਡ ਕੰਪਲੈਕਸ ਪੋਲੋ ਗਰਾਊਂਡ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਤਿਰੰਗਾ ਲਹਿਰਾਇਆ। ਸਮਾਗਮ 'ਚ ਉਨ੍ਹਾਂ ਨਾਲ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਡਾ. ਬਲਬੀਰ ਸਿੰਘ ਤੇ ਗੁਰਲਾਲ ਘਨੌਰ, ਡਵੀਜ਼ਨਲ ਕਮਿਸ਼ਨਰ ਅਰੁਣ ਸੇਖੜੀ, ਆਈ.ਜੀ. ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਐਸ.ਐਸ.ਪੀ. ਦੀਪਕ ਪਾਰੀਕ ਵੀ ਮੌਜੂਦ ਸਨ। ਸ਼ਾਨਦਾਰ ਪਰੇਡ ਦੇ ਨਿਰੀਖਣ ਤੋਂ ਬਾਅਦ ਵਿੱਤ ਮੰਤਰੀ ਨੇ ਦੇਸ਼ ਦੀ ਆਜ਼ਾਦੀ ਲਈ ਸੰਘਰਸ਼ ਕਰਨ ਵਾਲੇ ਸੁਤੰਤਰਤਾ ਸੰਗਰਾਮੀ ਮੋਹਕਮ ਸਿੰਘ ਚੌਹਾਨ ਸਮੇਤ ਆਜ਼ਾਦੀ ਘੁਲਾਟੀਆਂ ਦੇ ਉਤਰਾਧਿਕਾਰੀਆਂ ਨੂੰ ਮਿਲਕੇ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਤੇ ਉਨ੍ਹਾਂ ਦਾ ਸਨਮਾਨ ਕੀਤਾ।

ਇਸ ਮਗਰੋਂ ਆਪਣੇ ਸੰਦੇਸ਼ 'ਚ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੇਸ਼ ਦੇ ਮਹਾਨ ਸ਼ਹੀਦਾਂ, ਵੱਖ-ਵੱਖ ਲਹਿਰਾਂ ਦੇ ਸ਼ਹੀਦਾਂ ਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ 'ਤੇ ਆਰੰਭੇ ਸੰਘਰਸ਼ਾਂ 'ਚ ਪਾਏ ਯੋਗਦਾਨ ਨੂੰ ਸ਼ਰਧਾਂਜਲੀ ਅਰਪਿਤ ਕਰਦਿਆਂ ਸਮੂਹ ਪੰਜਾਬ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਹਾਰਦਿਕ ਵਧਾਈ ਦਿੱਤੀ। 

ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਵੱਲੋਂ 80 ਫੀਸਦੀ ਤੋਂ ਵੱਧ ਦਿੱਤੀਆਂ ਕੁਰਬਾਨੀਆਂ ਦੇ ਹਵਾਲੇ ਨਾਲ ਵਿੱਤ ਮੰਤਰੀ ਨੇ ਕਿਹਾ ਕਿ ਸਾਨੂੰ ਇਸ ਗੱਲ ਦਾ ਮਾਣ ਹੈ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮਹਾਨ ਸ਼ਹੀਦ ਭਗਤ ਸਿੰਘ ਤੇ ਡਾ. ਬੀ.ਆਰ. ਅੰਬੇਦਕਰ ਤੋਂ ਸੇਧ ਲੈਣ ਲਈ ਇਨ੍ਹਾਂ ਦੀਆਂ ਤਸਵੀਰਾਂ ਸਰਕਾਰੀ ਦਫ਼ਤਰਾਂ ਵਿੱਚ ਲਾਉਣ ਦਾ ਫ਼ੈਸਲਾ ਕੀਤਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਕਰੀਬ 5 ਮਹੀਨਿਆਂ 'ਚ ਲਏ ਗਏ ਇਤਿਹਾਸਕ ਤੇ ਸੁਹਿਰਦ ਫ਼ੈਸਲਿਆਂ ਦਾ ਜ਼ਿਕਰ ਕਰਦਿਆਂ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਸੂਬੇ ਦੀ ਵਿੱਤੀ ਹਾਲਤ ਨੂੰ ਚੰਗੇਰੀ ਬਣਾਉਣ ਅਤੇ ਵਧੇਰੇ ਮਾਲੀਆ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਅੱਗੇ ਵੱਧ ਰਹੀ ਹੈ। ਉਨ੍ਹਾਂ ਨੇ ਵਿੱਤੀ ਸਾਲ 2022-23 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਸੂਬੇ ਦੀ ਜੀ.ਐਸ.ਟੀ ਵਸੂਲੀ 'ਚ 24.15 ਫੀਸਦੀ ਤੇ ਆਬਕਾਰੀ ਵਸੂਲੀ 'ਚ 41.23 ਫੀਸਦੀ ਦੀ ਵਿਕਾਸ ਦਰ ਨੂੰ ਵੀ ਵਿਕਾਸ ਅਤੇ ਵਿੱਤੀ ਹਾਲਤ ਲਈ ਚੰਗਾ ਸੰਕੇਤ ਦੱਸਿਆ।

ਵਿੱਤ ਮੰਤਰੀ ਸ. ਚੀਮਾ ਨੇ ਇੱਕ ਵਿਧਾਇਕ ਇੱਕ ਪੈਨਸ਼ਨ ਸਮੇਤ ਪੀ.ਪੀ.ਐਸ.ਸੀ. ਦੇ ਮੈਂਬਰਾਂ ਦੀ ਗਿਣਤੀ ਘਟਾਉਣ ਤੋਂ ਇਲਾਵਾ ਹੋਰ ਅਨੇਕਾਂ ਲੋਕ ਹਿੱਤੂ ਫ਼ੈਸਲਿਆਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਹੁਣ ਸਰਕਾਰੀ ਪੈਸੇ ਨੂੰ ਬਚਾ ਕੇ ਲੋਕ ਹਿੱਤ ਦੇ ਕੰਮਾਂ ਲਈ ਵਰਤਿਆ ਜਾਵੇਗਾ। ਉਨ੍ਹਾਂ ਨੇ ਆਮ ਆਦਮੀ ਕਲੀਨਿਕ ਸਥਾਪਿਤ ਕਰਨ ਦੇ ਫ਼ੈਸਲੇ ਨੂੰ ਸੂਬੇ ਦੇ ਆਮ ਲੋਕਾਂ ਨੂੰ ਸਿਹਤ ਸਹੂਲਤਾਂ ਉਨ੍ਹਾਂ ਦੇ ਘਰ ਦੇ ਨੇੜੇ ਹੀ ਉਪਲੱਬਧ ਕਰਵਾਉਣ ਲਈ ਮੀਲ ਪੱਥਰ ਕਰਾਰ ਦਿੱਤਾ।

ਵਿੱਤ ਮੰਤਰੀ ਨੇ ਕਿਹਾ ਕਿ ਮੈਡੀਕਲ ਸਿੱਖਿਆ ਤੇ ਟੈਕਨੀਕਲ ਸਿੱਖਿਆ ਨੂੰ ਤਰਜੀਹ ਦਿੰਦਿਆਂ ਸਰਕਾਰ ਨੇ ਇਨ੍ਹਾਂ ਦੇ ਬਜ਼ਟ 'ਚ 57 ਤੇ 48 ਫੀਸਦੀ ਵਾਧਾ ਕੀਤਾ ਹੈ ਤਾਂ ਕਿ ਸੂਬੇ ਦੇ ਨੌਜਵਾਨਾਂ ਨੂੰ ਬੇਹਤਰੀਨ ਸਿੱਖਿਆ ਪ੍ਰਦਾਨ ਕਰਕੇ ਵਿਸ਼ਵ ਪੱਧਰ 'ਤੇ ਮੁਕਾਬਲੇ ਲਿਆਂਦਾ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਖਾਲੀ ਪਈਆਂ 26,454 ਅਸਾਮੀਆਂ ਲਈ ਭਰਤੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ ਅਤੇ ਬਹੁਤ ਜਲਦ ਠੇਕੇ 'ਤੇ ਕੰਮ ਕਰ ਰਹੇ 36000 ਕਾਮਿਆਂ ਨੂੰ ਪੱਕਾ ਕਰ ਦਿੱਤਾ ਜਾਵੇਗਾ।

ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ, ਬਿਜਲੀ, ਖੇਤੀਬਾੜੀ, ਸਿੱਖਿਆ, ਅਮਨ-ਕਾਨੂੰਨ ਤੇ ਨਸ਼ਿਆਂ ਵਿਰੁੱਧ ਜੰਗ, ਨਾਗਰਿਕ ਸੇਵਾਵਾਂ, ਬੁਨਿਆਦੀ ਢਾਂਚੇ, ਸ਼ਹਿਰੀ ਵਿਕਾਸ, ਪਿੰਡਾਂ ਦੇ ਸਰਵਪੱਖੀ ਵਿਕਾਸ, ਪੰਚਾਇਤੀ ਜ਼ਮੀਨਾਂ 'ਤੋਂ ਨਾਜਾਇਜ਼ ਕਬਜੇ ਛੁਡਾਉਣ, ਸਿਹਤ, ਨਿਵੇਸ਼ ਪੱਖੀ ਮਾਹੌਲ ਸਿਰਜਣ ਅਤੇ ਉਦਯੋਗ ਦੇ ਖੇਤਰ ਵਿੱਚ ਅੱਗੇ ਵਧ ਰਿਹਾ ਹੈ।

ਹਰਪਾਲ ਸਿੰਘ ਚੀਮਾ ਨੇ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਸੰਕਟ 'ਚੋਂ ਕੱਢਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਦੱਸਿਆ ਕਿ ਰਾਜਪੁਰਾ ਵਿਖੇ 1104 ਏਕੜ ਜ਼ਮੀਨ 'ਤੇ 285 ਕਰੋੜ ਦੀ ਲਾਗਤ ਨਾਲ ਪੰਜਾਬ ਤੇ ਖਾਸਕਰ ਪਟਿਆਲਾ ਲਈ ਇੱਕ ਬਹੁਤ ਹੀ ਮਹੱਤਵਪੂਰਨ ਪ੍ਰੋਜੈਕਟ ਅੰਮ੍ਰਿਤਸਰ ਕੋਲਕਾਤਾ ਇੰਡਸਟਰੀਅਲ ਕੋਰੀਡੋਰ ਪ੍ਰੋਜੈਕਟ ਸਥਾਪਤ ਕੀਤਾ ਜਾ ਰਿਹਾ ਹੈ, ਜਿਸ ਨਾਲ ਪੰਜਾਬ ਅਤੇ ਖਾਸਕਾਰ ਇਸ ਇਲਾਕੇ ਦੇ ਨੌਜਵਾਨਾਂ ਲਈ ਰੁਜ਼ਗਾਰ ਅਤੇ ਕਾਰੋਬਾਰ ਦੇ ਮੌਕੇ ਪੈਦਾ ਹੋਣਗੇ। 

ਵਾਤਾਵਰਣ ਸੁਧਾਰ ਅਤੇ ਕੁਦਰਤੀ ਸਰੋਤਾਂ ਨੂੰ ਬਚਾਉਣ ਲਈ ਸੂਬੇ ਦੇ ਹਰ ਨਾਗਰਿਕ ਨੂੰ ਸੁਹਿਰਦ ਹੋਣ ਬਾਰੇ ਅੱਜ ਦੇ ਸਮੇਂ ਦੀ ਲੋੜ 'ਤੇ ਜ਼ੋਰ ਦਿੰਦਿਆਂ ਸ. ਚੀਮਾ ਨੇ ਰਾਜ ਦੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਧਰਤੀ ਹੇਠਲਾ ਪਾਣੀ ਅਤੇ ਵਾਤਾਵਰਣ ਬਚਾਉਣ ਲਈ ਅੱਗੇ ਆਉਣ ਦੀ ਅਪੀਲ ਕੀਤੀ। ਵਿੱਤ ਮੰਤਰੀ ਨੇ 16 ਅਗਸਤ ਦਿਨ ਮੰਗਲਵਾਰ ਨੂੰ ਆਜ਼ਾਦੀ ਦਿਹਾੜੇ ਦੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਲਈ ਛੁੱਟੀ ਦਾ ਐਲਾਨ ਕੀਤਾ ਹੈ।

HOLIDAY ON 16TH AUGUST: DISTT WISE UPDATE SEE HERE 

ਇਸ ਤੋਂ ਬਾਅਦ ਵਿੱਤ ਮੰਤਰੀ ਨੇ ਪਰੇਡ ਕਮਾਂਡਰ ਡੀ.ਐਸ.ਪੀ. ਦਲਜੀਤ ਸਿੰਘ ਵਿਰਕ ਦੀ ਅਗਵਾਈ ਹੇਠ ਆਈ.ਟੀ.ਬੀ.ਪੀ., ਜ਼ਿਲ੍ਹਾ ਪੁਲਿਸ ਤੇ ਮਹਿਲਾ ਵਿੰਗ, ਹੋਮ ਗਾਰਡਜ਼, ਐਨ.ਸੀ.ਸੀ ਗ਼ਰਲਜ਼, ਆਰਮੀ ਤੇ ਏਅਰ ਵਿੰਗ, ਰੈਡ ਕਰਾਸ, ਗਰਲਜ਼ ਗਾਈਡ ਸਮੇਤ ਪੁਲਿਸ ਤੇ ਆਈ.ਟੀ.ਬੀ.ਪੀ. ਦੇ ਬਰਾਸ ਤੇ ਪਾਈਪ ਬੈਂਡ ਦੀਆਂ ਟੁਕੜੀਆਂ ਤੋਂ ਸਲਾਮੀ ਲਈ। ਇਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੀਆਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਕੱਢੀਆਂ ਗਈਆਂ ਅਤੇ ਮੋਟਰ ਸਾਇਕਲ ਸਵਾਰਾਂ ਰਵਿੰਦਰ ਰਵੀ, ਹੌਲਦਾਰ ਸੁਖਵਿੰਦਰ ਕੌਰ, ਐਸ.ਬੀ.ਆਈ. ਦੇ ਹਰਜਿੰਦਰ ਸਿੰਘ ਤੇ ਪਟਿਆਲਾ ਪੁਲਿਸ ਦੇ ਬਲਵਿੰਦਰ ਸਿੰਘ ਨੇ ਮੋਟਰਸਾਇਕਲ 'ਤੇ ਕਰਤੱਬ ਦਿਖਾਏ ਜਦਕਿ ਪੀ.ਪੀ.ਐਸ. ਨਾਭਾ ਦੇ ਵਿਦਿਆਰਥੀਆਂ ਨੇ ਘੋੜ ਸਵਾਰੀ ਤੇ ਟੈਂਟ ਪੈਗਿੰਗ ਦੇ ਕਰਤੱਬ ਦਿਖਾਏ।

ਸਮਾਰੋਹ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਸੱਭਿਆਚਾਰਕ ਪ੍ਰੋਗਰਾਮ, ਸਕੂਲਾਂ ਤੇ ਕਾਲਜਾਂ ਦੀਆਂ ਵਿਦਿਆਰਥਣਾਂ ਨੇ ਗਿੱਧੇ ਤੇ ਵਿਦਿਆਰਥੀਆਂ ਨੇ ਭੰਗੜੇ ਦੀ ਪੇਸ਼ਕਾਰੀ ਕੀਤੀ। ਸਰਕਾਰੀ ਕਾਲਜ ਲੜਕੀਆਂ ਦੀਆਂ ਵਿਦਿਆਰਥਣਾਂ ਨੇ ਰਾਸ਼ਟਰੀ ਗਾਨ ਗਾਇਆ। ਇਸ ਤੋਂ ਪਹਿਲਾਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਰੈਡ ਕਰਾਸ ਵੱਲੋਂ ਲੋੜਵੰਦਾਂ ਨੂੰ ਟਰਾਈ ਸਾਈਕਲ ਤੇ ਸਿਲਾਈ ਮਸ਼ੀਨਾਂ ਦੀ ਵੰਡ ਕਰਨ ਦੇ ਨਾਲ-ਨਾਲ ਪਰੇਡ ਕਮਾਂਡਰ ਡੀ.ਐਸ.ਪੀ. ਦਲਜੀਤ ਸਿੰਘ ਵਿਰਕ, ਕਾਮਨਵੈਲਥ ਗੇਡਾਂ 'ਚ ਕਾਂਸੀ ਤਗ਼ਮਾ ਜੇਤੂ ਹਰਜਿੰਦਰ ਕੌਰ ਦੇ ਪਿਤਾ ਸਾਹਿਬ ਸਿੰਘ ਸਮੇਤ ਰਾਸ਼ਟਰਮੰਡਲ ਚੈਂਪੀਅਨਸ਼ਿਪ 'ਚ ਤਗ਼ਮਾ ਜੇਤੂ ਖਿਡਾਰੀਆਂ ਨਮਨ ਕਪਿਲ ਤੇ ਵਿਸ਼ਵਜੀਤ ਸਿੰਘ, ਖੇਲੋ ਇੰਡੀਆ ਦੀ ਖਿਡਾਰੀਆਂ ਦੀ ਟੀਮ, ਵੱਖ-ਵੱਖ ਖੇਤਰਾਂ 'ਚ ਸ਼ਲਾਘਾਯੋਗ ਕਾਰਜ ਕਰਨ ਵਾਲੀਆਂ ਸ਼ਖ਼ਸੀਅਤਾਂ, ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਸਨਮਾਨ ਵੀ ਕੀਤਾ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿੱਤ ਮੰਤਰੀ ਨੂੰ ਸਨਮਾਨ ਚਿੰਨ ਭੇਟ ਕਰਕੇ ਸਨਮਾਨਤ ਕੀਤਾ ਗਿਆ।

ਸਮਾਗਮ 'ਚ ਜ਼ਿਲ੍ਹਾ ਅਤੇ ਸ਼ੈਸ਼ਨਜ ਜੱਜ ਤਰਸੇਮ ਮੰਗਲਾ ਦੀ ਅਗਵਾਈ 'ਚ ਜੁਡੀਸ਼ੀਅਲ ਅਧਿਕਾਰੀਆਂ ਤੋਂ ਇਲਾਵਾ ਪੰਜਾਬੀ ਯੂਨੀਵਰਸਿਟੀ ਦੇ ਵੀ.ਸੀ. ਪ੍ਰੋ. ਅਰਵਿੰਦ, ਮਹਾਰਾਜਾ ਭੁਪਿੰਦਰ ਸਿੰਘ ਖੇਡ ਯੂਨੀਵਰਸਿਟੀ ਦੇ ਵੀ.ਸੀ. (ਲੈਫ਼. ਜਨ) ਜੇ.ਐਸ. ਚੀਮਾ, ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਦਿਹਾਤੀ ਪ੍ਰਧਾਨ ਮੇਘ ਚੰਦ ਸ਼ੇਰਮਾਜਰਾ, ਲੋਕ ਸਭਾ ਹਲਕਾ ਇੰਚਾਰਜ ਇੰਦਰਜੀਤ ਸਿੰਘ ਸੰਧੂ, ਸਹਿ ਇੰਚਾਰਜ ਪ੍ਰੀਤੀ ਮਲਹੋਤਰਾ, ਐਸ.ਸੀ. ਸੈਲ. ਸੂਬਾ ਪ੍ਰਧਾਨ ਅਮਰੀਕ ਸਿੰਘ ਬੰਗੜ, ਮਹਿਲਾ ਵਿੰਗ ਜ਼ਿਲ੍ਹਾ ਵੀਰਪਾਲ ਕੌਰ ਚਹਿਲ, ਆਮ ਆਦਮੀ ਪਾਰਟੀ ਦੇ ਵੱਡੀ ਗਿਣਤੀ ਵਲੰਟੀਅਰ ਤੇ ਆਗੂ ਸਾਹਿਬਾਨ, ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉਪਲ, ਏ.ਡੀ.ਸੀਜ਼ ਗੌਤਮ ਜੈਨ, ਗੁਰਪ੍ਰੀਤ ਸਿੰਘ ਥਿੰਦ, ਈਸ਼ਾ ਸਿੰਘਲ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ ਤੇ ਸਹਾਇਕ ਕਮਿਸ਼ਨਰ ਕਿਰਨ ਸ਼ਰਮਾ ਸਮੇਤ ਵੱਡੀ ਗਿਣਤੀ ਵਿਦਿਆਰਥੀ, ਅਧਿਆਪਕ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ।

*********

 


[LIVE ] : ਆਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਭਾਰਤ ਸਮੇਤ ਪੰਜਾਬ ਵਾਸੀਆਂ ਦੇ ਰੂ-ਬ-ਰੂ

 


 WATCH LIVE CLICK HERE 

ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਕੰਮ ਸ਼ੁਰੂ, ਮੁੱਖ ਮੰਤਰੀ ਵੱਲੋਂ ਸੰਕੇਤਕ ਤੌਰ ਉੱਤੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਪੱਤਰ ਵੰਡੇ

ਲੁਧਿਆਣਾ 15 ਅਗਸਤ 

 ਸੁਤੰਤਰਤਾ ਦਿਵਸ ਮੌਕੇ 3600 ਸਫ਼ਾਈ ਕਰਮਚਾਰੀਆਂ/ਸਫ਼ਾਈ ਮਿੱਤਰਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਕੇਤਕ ਤੌਰ ਉੱਤੇ ਦੋ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਪੱਤਰ ਵੰਡੇ। ਮੁੱਖ ਮੰਤਰੀ ਨੇ ਲੁਧਿਆਣਾ ਪੁਲਿਸ ਕਮਿਸ਼ਨਰੇਟ ਦੀ Ludhianacity.Punjabpolice.gov.in ਨਵੀਂ ਵੈੱਬਸਾਈਟ ਵੀ ਲਾਂਚ ਕੀਤੀ।Independence Day bonanza for 3600 Safai Karamcharis/Safai Mitras of Ludhiana as CM hands over regularisation letters


LAUNCHES WEBSITE OF LUDHIANA Police  COMMISSIONERATe


 Ludhiana, August 15- 


An Independence day gift for 3600 Safai Karamcharis/Safai Mitras was given  by Punjab Chief Minister Bhagwant Mann on Monday when he announced that their services will be regularised. He handed over regularisation letters to two safai sewaks Deepal Kumar and Monika at the I-Day function in Guru Nanak Stadium as a symbolic gesture. The remaining will get regularisation letters in the coming days. 

The Chief Minister said that the state government is committed towards the well being of the safai sewaks.  He said that there are around 3600 Safai Karamcharis/Safai Mitras working on contract with Municipal Corporationsbwhose services have been regularised by the Punjab Government. Bhagwant Mann said that this drive has been started symbolically and the remaining employees will get letters for regularisation of their services in the coming days.


The Chief Minister said that Punjab Government had fulfilled its promise of regular services to all sanitation employees engaged in civic bodies. He said that no stone is being left unturned for this noble cause. “AAP government stands rock solid with them always and every required step would be taken for their welfare", added Bhagwant Mann.


Meanwhile, the Chief Minister also launched a new website of Ludhiana Commissionerate Police (Ludhianacity.Punjabpolice.gov.in). He said that the website will allow people to lodge their complaints online, enabling them to monitor its progress and get the report sitting at home besides providing services like PCC report, FIR download, contact numbers of all officers, SHOs and others.


——


ਲੁਧਿਆਣਾ ਦੇ 3600 ਸਫ਼ਾਈ ਕਰਮਚਾਰੀਆਂ/ਸਫ਼ਾਈ ਮਿੱਤਰਾਂ ਨੂੰ ਸੁਤੰਤਰਤਾ ਦਿਵਸ ਦਾ ਤੋਹਫ਼ਾ


ਮੁੱਖ ਮੰਤਰੀ ਨੇ ਇਨ੍ਹਾਂ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਪੱਤਰ ਸੌਂਪੇ


ਲੁਧਿਆਣਾ ਕਮਿਸ਼ਨਰੇਟ ਪੁਲਿਸ ਦੀ ਵੈੱਬਸਾਈਟ ਕੀਤੀ ਲਾਂਚ


ਲੁਧਿਆਣਾ, 15 ਅਗਸਤ

ਸੁਤੰਤਰਤਾ ਦਿਵਸ ਮੌਕੇ 3600 ਸਫ਼ਾਈ ਕਰਮਚਾਰੀਆਂ/ਸਫ਼ਾਈ ਮਿੱਤਰਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਉਨ੍ਹਾਂ ਨੂੰ ਪੱਕਾ ਕਰਨ ਦੇ ਪੱਤਰ ਵੰਡੇ।


ਇੱਥੇ ਗੁਰੂ ਨਾਨਕ ਸਟੇਡੀਅਮ ਵਿਖੇ ਦੋ ਸਫ਼ਾਈ ਸੇਵਕਾਂ ਦੀਪਲ ਕੁਮਾਰ ਤੇ ਮੋਨਿਕਾ ਨੂੰ ਸੰਕੇਤਕ ਤੌਰ ਉਤੇ ਪੱਤਰ ਸੌਂਪ ਕੇ ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਫ਼ਾਈ ਸੇਵਕਾਂ ਦੀ ਭਲਾਈ ਲਈ ਸੂਬਾ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਿਊਂਸਿਪਲ ਕਾਰਪੋਰੇਸ਼ਨ ਨਾਲ ਤਕਰੀਬਨ 3600 ਸਫ਼ਾਈ ਕਰਮਚਾਰੀ/ਸਫ਼ਾਈ ਮਿੱਤਰ ਠੇਕੇ ਉਤੇ ਕੰਮ ਕਰ ਰਹੇ ਹਨ, ਜਿਨ੍ਹਾਂ ਦੀਆਂ ਸੇਵਾਵਾਂ ਨੂੰ ਹੁਣ ਪੰਜਾਬ ਸਰਕਾਰ ਵੱਲੋਂ ਪੱਕਾ ਕਰ ਦਿੱਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਮੁਹਿੰਮ ਅੱਜ ਸੰਕੇਤਕ ਤੌਰ ਉਤੇ ਸ਼ੁਰੂ ਕੀਤੀ ਗਈ ਹੈ ਅਤੇ ਬਾਕੀ ਬਚਦੇ ਮੁਲਾਜ਼ਮਾਂ ਨੂੰ ਵੀ ਆਉਣ ਵਾਲੇ ਦਿਨਾਂ ਵਿੱਚ ਸੇਵਾਵਾਂ ਪੱਕੀਆਂ ਕਰਨ ਦੇ ਪੱਤਰ ਜਾਰੀ ਕਰ ਦਿੱਤੇ ਜਾਣਗੇ।


ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਾਰੀਆਂ ਨਗਰ ਕੌਂਸਲਾਂ ਤੇ ਕਾਰਪੋਰੇਸ਼ਨਾਂ ਵਿੱਚ ਕੰਮ ਕਰਦੇ ਸਾਰੇ ਸਫ਼ਾਈ ਕਰਮਚਾਰੀਆਂ ਦੀਆਂ ਸੇਵਾਵਾਂ ਪੱਕੀਆਂ ਕਰਨ ਦਾ ਵਾਅਦਾ ਪੂਰਾ ਕਰੇਗੀ। ਉਨ੍ਹਾਂ ਕਿਹਾ ਕਿ ਇਸ ਪਰਉਪਕਾਰ ਦੇ ਕੰਮ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਆਪ ਸਰਕਾਰ ਇਨ੍ਹਾਂ ਮੁਲਾਜ਼ਮਾਂ ਨਾਲ ਹਮੇਸ਼ਾ ਚੱਟਾਨ ਵਾਂਗ ਖੜ੍ਹੀ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਹਰੇਕ ਲੋੜੀਂਦਾ ਕਦਮ ਚੁੱਕਿਆ ਜਾਵੇਗਾ।


ਇਸ ਦੌਰਾਨ ਮੁੱਖ ਮੰਤਰੀ ਨੇ ਲੁਧਿਆਣਾ ਪੁਲਿਸ ਕਮਿਸ਼ਨਰੇਟ ਦੀ Ludhianacity.Punjabpolice.gov.in ਨਵੀਂ ਵੈੱਬਸਾਈਟ ਵੀ ਲਾਂਚ ਕੀਤੀ। ਉਨ੍ਹਾਂ ਕਿਹਾ ਕਿ ਇਸ ਵੈੱਬਸਾਈਟ ਉਤੇ ਲੋਕ ਆਪਣੀਆਂ ਸ਼ਿਕਾਇਤਾਂ ਆਨਲਾਈਨ ਦਰਜ ਕਰਵਾ ਸਕਣਗੇ, ਜਿਸ ਤੋਂ ਬਾਅਦ ਉਹ ਘਰ ਬੈਠੇ-ਬੈਠੇ ਇਨ੍ਹਾਂ ਸ਼ਿਕਾਇਤਾਂ ਉਤੇ ਹੋਈ ਕਾਰਵਾਈ ਉਤੇ ਨਜ਼ਰ ਰੱਖ ਸਕਣਗੇ ਤੇ ਰਿਪੋਰਟ ਹਾਸਲ ਕਰ ਸਕਣਗੇ। ਇਸ ਵੈੱਬਸਾਈਟ ਰਾਹੀਂ ਲੋਕ ਪੀ.ਸੀ.ਸੀ. ਰਿਪੋਰਟ, ਐਫ.ਆਈ.ਆਰ. ਡਾਊਨਲੋਡ, ਸਾਰੇ ਅਧਿਕਾਰੀਆਂ, ਥਾਣਾ ਮੁਖੀਆਂ ਤੇ ਹੋਰਾਂ ਦੇ ਸੰਪਰਕ ਨੰਬਰ ਵੀ ਹਾਸਲ ਕਰ ਸਕਣਗੇ।


——HOLIDAY KAPURTHALA: ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਕਪੂਰਥਲਾ ਵਿੱਚ 16 ਅਗਸਤ ਨੂੰ ਛੁੱਟੀ ਦਾ ਐਲਾਨ

 

 Holiday in schools on august 16
KAPURTHALA,16 AUGUST 
 Deputy commissioner Kapurthala Mr. Vishesh sarangal has announced the holiday in Schools on august 16 across the district. After presiding over the district level function here at Guru Nanak stadium today, Deputy commissioner announced the holiday in celebration of 75th Independence Day anniversary.


BREAKING NEWS: ਮੁੱਖ ਮੰਤਰੀ ਭਗਵੰਤ ਮਾਨ ਅੱਜ ਸੋਸ਼ਲ ਮੀਡੀਆ ਰਾਹੀਂ ਲੋਕਾਂ ਨਾਲ ਹੋਣਗੇ ਰੂਬਰੂ,

ਚੰਡੀਗੜ੍ਹ 15 ਅਗਸਤ 
ਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਅੱਜ ਸ਼ਾਮ 7 ਵਜੇ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪੂਰੇ ਭਾਰਤ ਸਮੇਤ ਪੰਜਾਬ ਦੇ ਲੋਕਾਂ ਨਾਲ ਵਿਸ਼ੇਸ਼ ਗੱਲਬਾਤ ਕਰਨਗੇ। ਉਨ੍ਹਾਂ ਨੇ ਆਪਣੇ ਟਵਿਟਰ ਅਕਾਊਂਟ 'ਤੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ।

16 ਅਗਸਤ ਨੂੰ ਹੋਵੇਗੀ ਛੁੱਟੀ, ਪੜ੍ਹੋ ਡਿਟੇਲ 

 

MOHALI: ਜ਼ਿਲ੍ਹਾ ਕਮਿਸ਼ਨਰ ਵੱਲੋਂ 16 ਅਗਸਤ ਨੂੰ ਛੁੱਟੀ ਦਾ ਐਲਾਨ

 ਮੋਹਾਲੀ 15 ਅਗਸਤ 

ਭਾਰਤ ਦੇ ਸਵਤੰਤਰਤਾ ਦਿਵਸ ਦਾ ਦਿਹਾੜਾ ਸਰਕਾਰੀ ਕਾਲਜ ਫੇਜ਼ 6 ਐਸ ਏ ਐਸ ਨਗਰ ਵਿਖੇ ਧੂਮਧਾਮ ਨਾਲ ਮਨਾਇਆ ਗਿਆ ।ਇਸ ਸਮੇਂ ਝੰਡਾ ਲਹਿਰਾਉਣ ਦੀ ਰਸਮ ਮਾਣਯੋਗ ਕੈਬਨਿਟ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਜੀ ਨੇ ਅਦਾ ਕੀਤੀ । ਇਸ ਸਮੇਂ ਵੱਖ ਵੱਖ ਸਕੂਲਾਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਗਏ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾਰ  ਵੱਲੋ ਮਿਤੀ 16 -8- 2022 ਨੂੰ ਐਸ ਏ ਐਸ ਨਗਰ ਜ਼ਿਲ੍ਹੇ ਦੇ ਸਮੂਹ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ । 

ਰੰਗਲਾ ਪੰਜਾਬ’ ਬਣਾਉਣ ਲਈ ਸੂਬਾ ਸਰਕਾਰ ਵਚਨਬੱਧ, ਮੁੱਖ ਮੰਤਰੀ ਵੱਲੋਂ ਵੱਡੇ ਐਲਾਨ

 

‘ਰੰਗਲਾ ਪੰਜਾਬ’ ਬਣਾਉਣ ਲਈ ਸੂਬਾ ਸਰਕਾਰ ਵਚਨਬੱਧ: ਭਗਵੰਤ ਮਾਨ


ਮੁੱਖ ਮੰਤਰੀ ਵੱਲੋਂ ਬੇਰੋਜ਼ਗਾਰੀ, ਭ੍ਰਿਸ਼ਟਾਚਾਰ, ਫਿਰਕੂਵਾਦ ਅਤੇ ਹੋਰ ਸਮਾਜਿਕ ਬੁਰਾਈਆਂ ਖ਼ਿਲਾਫ਼ ਲੋਕਾਂ ਨੂੰ ਜੰਗ ਵਿੱਢਣ ਦਾ ਸੱਦਾ


ਗੁਰੂ ਨਾਨਕ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਇਆ


ਲੁਧਿਆਣਾ, 15 ਅਗਸਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਰੰਗਲਾ ਪੰਜਾਬ’ ਬਣਾਉਣ ਅਤੇ ਸੁਤੰਤਰਤਾ ਸੰਗਰਾਮੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਲੋਕਾਂ ਨੂੰ ਬੇਰੋਜ਼ਗਾਰੀ, ਭ੍ਰਿਸ਼ਟਾਚਾਰ, ਫਿਰਕੂਪੁਣੇ ਅਤੇ ਹੋਰ ਸਮਾਜਿਕ ਪੱਖਪਾਤ ਵਰਗੀਆਂ ਬੁਰਾਈਆਂ ਖ਼ਿਲਾਫ਼ ਜੰਗ ਵਿੱਢਣ ਦਾ ਸੱਦਾ ਦਿੱਤਾ।ਇੱਥੇ ਸੁਤੰਤਰਤਾ ਦਿਵਸ ਮੌਕੇ ਸੂਬਾ ਪੱਧਰੀ ਸਮਾਰੋਹ ਦੌਰਾਨ ਗੁਰੂ ਨਾਨਕ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਾਜਿਕ ਬੁਰਾਈਆਂ ਸੂਬੇ ਦੀ ਤਰੱਕੀ ਤੇ ਲੋਕਾਂ ਦੀ ਖ਼ੁਸ਼ਹਾਲੀ ਵਿੱਚ ਰੁਕਾਵਟ ਹਨ। ਉਨ੍ਹਾਂ ਕਿਹਾ ਕਿ ਸਮਾਂ ਆ ਗਿਆ ਹੈ ਕਿ ਜਦੋਂ ਅਸੀਂ ਆਪਣੀਆਂ ਅਣਥੱਕ ਕੋਸ਼ਿਸ਼ਾਂ ਨਾਲ ਸੂਬੇ ਵਿੱਚੋਂ ਇਨ੍ਹਾਂ ਬੁਰਾਈਆਂ ਦੀ ਜੜ੍ਹ ਵੱਢ ਸੁੱਟੀਏ। ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਸਰਕਾਰ ਇਸ ਮਹਾਨ ਕਾਰਜ ਲਈ ਦ੍ਰਿੜ੍ਹ ਸੰਕਲਪ ਹੈ ਪਰ ਇਹ ਮਿਸ਼ਨ ਲੋਕਾਂ ਦੇ ਸਰਗਰਮ ਸਹਿਯੋਗ ਤੋਂ ਬਿਨਾਂ ਮੁਕੰਮਲ ਨਹੀਂ ਹੋ ਸਕਦਾ।

HOLIDAY IN PUNJAB SCHOOLS FOR 16TH AUGUST READ HERE 

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਹਰੇਕ ਭਾਰਤੀ ਲਈ ਮਾਣ ਤੇ ਸਤਿਕਾਰ ਦਾ ਮੌਕਾ ਹੈ ਕਿ ਦੇਸ਼ ਦੀ ਆਜ਼ਾਦੀ ਤੇ ਜਮਹੂਰੀ ਗਣਤੰਤਰ ਨੂੰ ਅੱਜ 75 ਵਰ੍ਹੇ ਪੂਰੇ ਹੋਏ ਹਨ। ਦੇਸ਼-ਵਿਦੇਸ਼ ਵਿੱਚ ਵਸਦੇ ਹਰੇਕ ਭਾਰਤ ਵਾਸੀ ਖ਼ਾਸ ਤੌਰ ਉਤੇ ਪੰਜਾਬੀਆਂ ਨੂੰ ਇਸ ਦਿਵਸ ਦੀ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਇਤਿਹਾਸਕ ਮੌਕਾ ਹੈ ਅਤੇ ਅਸੀਂ ਖ਼ੁਸ਼ਕਿਸਮਤ ਹਾਂ, ਜੋ ਇਸ ਮੌਕੇ ਦੇ ਗਵਾਹ ਬਣੇ। ਭਗਵੰਤ ਮਾਨ ਨੇ ਕਿਹਾ ਕਿ ਭਾਰਤ ਦੀ ਆਜ਼ਾਦੀ ਦੀ ਰਾਹ ਕਾਫ਼ੀ ਲੰਮੀ ਤੇ ਚੁਣੌਤੀ ਭਰਪੂਰ ਸੀ ਪਰ ਇਸ ਆਜ਼ਾਦੀ ਨੂੰ ਬਰਕਰਾਰ ਰੱਖਣ ਦੀ ਰਾਹ ਵੀ ਉਨੀ ਹੀ ਮੁਸ਼ਕਲ ਹੈ।


ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਬਰਤਾਨਵੀ ਸਾਮਰਾਜ ਦੀ ਕਾਲੋਨੀ ਵਜੋਂ ਸਾਡੇ ਮੁਲਕ ਨੂੰ ਬਹੁਤ ਸਾਰੀਆਂ ਦੁਸ਼ਵਾਰੀਆਂ ਦਾ ਸਾਹਮਣਾ ਕਰਨਾ ਪਿਆ। ਕੌਮੀ ਨਾਇਕਾਂ ਵੱਲੋਂ ਸਮਰਪਣ ਤੇ ਬਹਾਦਰੀ ਨਾਲ ਸੁਤੰਤਰਤਾ ਸੰਗਰਾਮ ਵਿੱਚ ਪਾਏ ਯੋਗਦਾਨ ਨਾਲ ਹੀ ਵਿਦੇਸ਼ੀ ਸਾਮਰਾਜਵਾਦ ਦੀਆਂ ਜੰਜ਼ੀਰਾਂ ਵੱਢੀਆਂ ਜਾ ਸਕੀਆਂ। ਉਨ੍ਹਾਂ ਕਿਹਾ ਕਿ ਬਰਤਾਨਵੀ ਅੱਤਿਆਚਾਰ ਵਿਰੁੱਧ ਲੜਾਈ ਵਿੱਚ 80 ਫੀਸਦੀ ਤੋਂ ਵੱਧ ਯੋਗਦਾਨ ਪੰਜਾਬੀਆਂ ਦਾ ਸੀ। ਭਗਵੰਤ ਮਾਨ ਨੇ ਕਿਹਾ ਕਿ ਬਾਬਾ ਰਾਮ ਸਿੰਘ, ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਕਰਤਾਰ ਸਿੰਘ ਸਰਾਭਾ, ਦੀਵਾਨ ਸਿੰਘ ਕਾਲੇਪਾਣੀ ਅਤੇ ਕਈ ਹੋਰ ਸੁਤੰਤਰਤਾ ਸੰਗਰਾਮੀਆਂ ਨੇ ਸਾਡੇ ਲਈ ਮੁਲਕ ਨੂੰ ਆਜ਼ਾਦ ਕਰਵਾਉਣ ਲਈ ਆਪਣਾ ਖ਼ੂਨ ਡੋਲਿਆ।


ਮੁੱਖ ਮੰਤਰੀ ਨੇ ਅਫ਼ਸੋਸ ਪ੍ਰਗਟਾਇਆ ਕਿ ਕੁੱਝ ਲੋਕ, ਮਹਾਨ ਸੁਤੰਤਰਤਾ ਸੰਗਰਾਮੀਆਂ ਦੇ ਮਾਤ ਭੂਮੀ ਲਈ ਪਾਏ ਯੋਗਦਾਨ ਉਤੇ ਸਵਾਲ ਖੜ੍ਹੇ ਕਰ ਰਹੇ ਹਨ। ਭਗਵੰਤ ਮਾਨ ਨੇ ਲੋਕਾਂ ਨੂੰ ਯਾਦ ਕਰਵਾਇਆ ਕਿ ਇਨ੍ਹਾਂ ਮਹਾਨ ਕੌਮੀ ਨਾਇਕਾਂ ਤੇ ਸ਼ਹੀਦਾਂ ਨੇ ਦੇਸ਼ ਨੂੰ ਬਰਤਾਨਵੀ ਸ਼ਾਸਨ ਦੀਆਂ ਜੰਜ਼ੀਰਾਂ ਤੋਂ ਮੁਕਤ ਕਰਵਾਉਣ ਲਈ ਕਿਵੇਂ ਲੰਮੀ ਜਦੋ-ਜਹਿਦ ਕੀਤੀ। ਉਨ੍ਹਾਂ ਕਿਹਾ ਕਿ ਸ਼ਹੀਦਾਂ ਵੱਲੋਂ ਪਾਏ ਯੋਗਦਾਨ ਉਤੇ ਸਵਾਲ ਚੁੱਕਣਾ ਇਕ ਘਿਨਾਉਣਾ ਤੇ ਨਾ ਮੁਆਫ਼ੀਯੋਗ ਅਪਰਾਧ ਹੈ।


ਮੁੱਖ ਮੰਤਰੀ ਨੇ ਦ੍ਰਿੜ੍ਹਤਾ ਨਾਲ ਆਖਿਆ ਕਿ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਅੱਜ ਵੀ ਪੰਜਾਬੀ ਸਭ ਤੋਂ ਮੂਹਰੇ ਹਨ। ਉਨ੍ਹਾਂ ਕਿਹਾ ਕਿ ਜਦੋਂ ਵੀ ਦੇਸ਼ ਨੂੰ ਕਿਸੇ ਅੰਦਰੂਨੀ ਜਾਂ ਬਾਹਰੀ ਹਮਲੇ ਦਾ ਸਾਹਮਣਾ ਕਰਨਾ ਪਿਆ ਤਾਂ ਪੰਜਾਬੀਆਂ ਨੇ ਹਮੇਸ਼ਾ ਦੇਸ਼ ਦੀ ਅਗਵਾਈ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਇਹ ਗੱਲ ਜੱਗ ਜ਼ਾਹਰ ਹੈ ਕਿ ਪੰਜਾਬ ਦੇ ਕਿਸਾਨਾਂ ਨੇ ਮਿਹਨਤ ਤੇ ਲਗਨ ਨਾਲ ਦੇਸ਼ ਦੇ ਖੁਰਾਕ ਉਤਪਾਦਨ ਵਿੱਚ ਅਹਿਮ ਭੂਮਿਕਾ ਨਿਭਾਈ।


ਮੁੱਖ ਮੰਤਰੀ ਨੇ ਝੋਰਾ ਪ੍ਰਗਟਾਇਆ ਕਿ ਆਜ਼ਾਦੀ ਦੇ 75 ਸਾਲ ਬਾਅਦ ਵੀ ਸ਼ਹੀਦ-ਏ-ਆਜ਼ਮ ਭਗਤ ਸਿੰਘ ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਵਰਗੇ ਮਹਾਨ ਕੌਮੀ ਨਾਇਕਾਂ ਤੇ ਸੁਤੰਤਰਤਾ ਸੰਗਰਾਮੀਆਂ ਦੇ ਸੁਪਨੇ ਅਜੇ ਵੀ ਅਧੂਰੇ ਹਨ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਦਹਾਕਿਆਂ ਬਾਅਦ ਵੀ ਸੂਬੇ ਵਿੱਚ ਆਈਆਂ ਕਈ ਸਰਕਾਰਾਂ ਤੋਂ ਲੋਕਾਂ ਨੂੰ ਬਹੁਤ ਵੱਡੀਆਂ ਆਸਾਂ ਸਨ ਪਰ ਭ੍ਰਿਸ਼ਟਾਚਾਰ, ਗੁਰਬਤ, ਬੇਰੋਜ਼ਗਾਰੀ ਕਾਰਨ ਲੋਕਾਂ ਦੀਆਂ ਉਮੀਦਾਂ ਧੁੰਦਲੀਆਂ ਪੈ ਗਈਆਂ ਅਤੇ ਇਨ੍ਹਾਂ ਵਿੱਚੋਂ ਕਈ ਬੁਰਾਈਆਂ ਅਜੇ ਵੀ ਸੂਬੇ ਵਿੱਚ ਡੂੰਘੀਆਂ ਜੜ੍ਹਾਂ ਜਮਾਈ ਬੈਠੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਸਾਲ ਦੇ ਸ਼ੁਰੂ ਵਿੱਚ ਆਮ ਆਦਮੀ ਸਰਕਾਰ ਦਾ ਸੱਤਾ ਵਿੱਚ ਆਉਣਾ ਪੰਜਾਬ ਦੇ ਲੋਕਾਂ ਲਈ ਠੰਢੀ ਹਵਾ ਦੇ ਝੋਕੇ ਵਰਗਾ ਹੈ ਕਿਉਂਕਿ ਇਹ ਸਰਕਾਰ ਨਾ ਸਿਰਫ਼ ਸੂਬੇ ਦੇ ਲੋਕਾਂ ਦੀਆਂ ਇੱਛਾਵਾਂ ਦੀ ਪੂਰਤੀ ਲਈ ਵਚਨਬੱਧ ਹੈ, ਸਗੋਂ ਸਾਡੇ ਸੁਤੰਤਰਤਾ ਸੰਗਰਾਮੀਆਂ ਦੇ ਸੁਪਨਿਆਂ ਨੂੰ ਪੂਰਾ ਕਰਨ ਦਾ ਵੀ ਅਹਿਦ ਲਿਆ ਹੈ।

ਸਾਰੇ ਪੰਜਾਬੀਆਂ ਨੂੰ ਸੂਬੇ ਨੂੰ ਮੁੜ ਖ਼ੁਸ਼ਹਾਲ ਬਣਾਉਣ ਅਤੇ ਦੇਸ਼ ਵਿੱਚੋਂ ਮੋਹਰੀ ਸੂਬਾ ਬਣਾਉਣ ਲਈ ਯੋਗਦਾਨ ਪਾਉਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਦੇ ਸ਼ੁਰੂ ਵਿੱਚ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਦੀ ਸਰਕਾਰ ਬਣਾਉਣ ਦੇ ਰੂਪ ਵਿੱਚ ਲੋਕਾਂ ਨੇ ਇਕ ਪੌਦਾ ਲਗਾਇਆ ਹੈ, ਜੋ ਹੁਣ ਫਲ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਤੋਂ ਰੋਜ਼ਾਨਾ ਪੰਜਾਬ ਵਿਕਾਸ ਤੇ ਤਰੱਕੀ ਦੀ ਰਾਹ ਉਤੇ ਸਫ਼ਲਤਾ ਦੀ ਨਵੀਂ ਇਬਾਰਤ ਲਿਖੇਗਾ। ਭਗਵੰਤ ਮਾਨ ਨੇ ਕਿਹਾ ਕਿ ਰੋਜ਼ਗਾਰ ਦੇ ਨਵੇਂ ਮੌਕੇ ਸਿਰਜੇ ਜਾਣਗੇ ਅਤੇ ਰੰਗਲਾ ਪੰਜਾਬ ਬਣਾ ਕੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਆਜ਼ਾਦੀ ਘੁਲਾਟੀਆਂ ਦੇ ਸੁਪਨੇ ਸਾਕਾਰ ਕਰਨ ਲਈ ਸ਼ਿੱਦਤ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਪੰਜਾਬ ਤਰੱਕੀ ਤੇ ਖੁਸ਼ਹਾਲੀ ਦੀਆਂ ਨਵੀਆਂ ਬੁਲੰਦੀਆਂ ਛੂਹੇਗਾ। ਅੱਜ ਦੇ ਇਤਿਹਾਸਕ ਮੌਕੇ ਉਤੇ ਭਗਵੰਤ ਮਾਨ ਨੇ ਲੋਕਾਂ ਨੂੰ ਮਹਾਨ ਗੁਰੂ ਸਾਹਿਬਾਨ ਅਤੇ ਸੰਤਾਂ-ਮਹਾਂਪੁਰਖਾਂ ਵੱਲੋਂ ਪਿਆਰ, ਸ਼ਾਂਤੀ ਅਤੇ ਫਿਰਕੂ ਸਦਭਾਵਨਾ ਦੇ ਦਿਖਾਏ ਰਾਹ ਉਤੇ ਚੱਲਣ ਲਈ ਆਪਣੇ ਆਪ ਨੂੰ ਸਮਰਪਿਤ ਕਰਨ ਅਤੇ ਸਾਡੇ ਆਜ਼ਾਦੀ ਸੰਗਰਾਮੀਏ ਅਤੇ ਕੌਮੀ ਨਾਇਕਾਂ ਦੇ ਸੁਪਨੇ ਪੂਰੇ ਕਰਨ ਲਈ ਸਮਰਪਣ ਭਾਵਨਾ ਨਾਲ ਕੰਮ ਕਰਨ ਦੀ ਅਪੀਲ ਕੀਤੀ।

ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸੂਬੇ ਨੂੰ ਅਸਥਿਰ ਕਰਨ ਦੀ ਤਾਕ ਵਿਚ ਕੁਝ ਫੁੱਟਪਾਊ ਤਾਕਤਾਂ ਦੇ ਘਿਨਾਉਣੇ ਮਨਸੂਬਿਆਂ ਤੋਂ ਸੁਚੇਤ ਰਹਿਣ। ਉਨ੍ਹਾਂ ਕਿਹਾ ਕਿ ਇਹ ਤਾਕਤਾਂ ਸੂਬੇ ਦੀ ਅਮਨ-ਸ਼ਾਂਤੀ ਅਤੇ ਤਰੱਕੀ ਨੂੰ ਪੱਟੜੀ ਤੋਂ ਲਾਹੁਣਾ ਚਾਹੁੰਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਭਾਵੇਂ ਪੰਜਾਬ ਦੀ ਧਰਤੀ ਬਹੁਤ ਜਰਖੇਜ਼ ਹੈ ਅਤੇ ਇਸ `ਤੇ ਕੁਝ ਵੀ ਪੈਦਾ ਕੀਤਾ ਜਾ ਸਕਦਾ ਹੈ ਪਰ ਇੱਥੇ ਨਫ਼ਰਤ ਅਤੇ ਫਿਰਕਾਪ੍ਰਸਤੀ ਦੇ ਬੀਜ ਕਦੇ ਵੀ ਨਹੀਂ ਪੁੰਗਰ ਸਕਦੇ।

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਨੇ ਲੋਕਾਂ ਨੂੰ ਭਰੂਣ ਹੱਤਿਆ ਦੇ ਅਣਮਨੁੱਖੀ ਵਰਤਾਰੇ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੜਕੀਆਂ ਨੂੰ ਜੀਵਨ ਵਿੱਚ ਅੱਗੇ ਵਧਣ ਲਈ ਮੌਕਾ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਅੱਜ ਲੜਕੀਆਂ ਹਰ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਰਹੀਆਂ ਹਨ ਅਤੇ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਦੀਆਂ ਹਿੱਸੇਦਾਰ ਬਣ ਰਹੀਆਂ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮਹਾਨ ਗੁਰੂ ਸਾਹਿਬਾਨ ਨੇ ਪੰਜਾਬੀਆਂ ਨੂੰ ਜ਼ੁਲਮ, ਬੇਇਨਸਾਫ਼ੀ ਅਤੇ ਦਮਨ ਵਿਰੁੱਧ ਲੜਨ ਦਾ ਰਾਹ ਦਿਖਾਇਆ। ਉਨ੍ਹਾਂ ਕਿਹਾ ਕਿ ਮਹਾਨ ਗੁਰੂ ਸਾਹਿਬਾਨ ਦੀ ਪਵਿੱਤਰ ਬਾਣੀ ਅਤੇ ਜੀਵਨ ਨੇ ਪੰਜਾਬੀਆਂ ਨੂੰ ਮਾਤ ਭੂਮੀ ਦੀ ਰਾਖੀ ਲਈ ਮਿਸਾਲੀ ਕੁਰਬਾਨੀਆਂ ਲਈ ਪ੍ਰੇਰਿਆ। ਭਗਵੰਤ ਮਾਨ ਨੇ ਕਿਹਾ ਕਿ ਸਾਨੂੰ ਮਹਾਨ ਗੁਰੂਆਂ, ਸੰਤਾਂ ਅਤੇ ਪੀਰਾਂ ਦੇ ਦਰਸਾਏ ਮਾਰਗ `ਤੇ ਚੱਲ ਕੇ ਸੂਬੇ ਦੀ ਸੇਵਾ ਪੂਰੇ ਜੋਸ਼ ਤੇ ਉਤਸ਼ਾਹ ਨਾਲ ਕਰਨੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਸੂਬਾ ਸਰਕਾਰ ਪਹਿਲੇ ਦਿਨ ਤੋਂ ਹੀ ਸਿਰਤੋੜ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸਾਡਾ ਰਾਹ ਕੰਡਿਆਂ ਨਾਲ ਭਰਿਆ ਹੋਇਆ ਹੈ ਪਰ ਸੂਬਾ ਸਰਕਾਰ ਦੇ ਇਰਾਦੇ ਨੇਕ ਅਤੇ ਦ੍ਰਿੜ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਟੀਚਿਆਂ ਦੀ ਪ੍ਰਾਪਤੀ ਲਈ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਡਾ: ਬੀ.ਆਰ.ਅੰਬੇਦਕਰ ਦੇ ਆਦਰਸ਼ਾਂ `ਤੇ ਚੱਲਦਿਆਂ ਲੋਕਾਂ ਦੇ ਸਹਿਯੋਗ ਨਾਲ ਅੱਗੇ ਵਧ ਰਹੀ ਹੈ। 

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਨੂੰ ਮਿਆਰੀ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਅੱਜ 75ਵੇਂ ਆਜ਼ਾਦੀ ਦਿਵਸ ਮੌਕੇ 75 ਆਮ ਆਦਮੀ ਕਲੀਨਿਕਾਂ ਨੂੰ ਸਮਰਪਿਤ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਕਲੀਨਿਕ ਲੋਕਾਂ ਨੂੰ 100 ਦੇ ਕਰੀਬ ਕਲੀਨਿਕਲ ਟੈਸਟਾਂ ਦੇ ਨਾਲ 41 ਸਿਹਤ ਪੈਕੇਜ ਮੁਫਤ ਪ੍ਰਦਾਨ ਕਰਨਗੇ। ਭਗਵੰਤ ਮਾਨ ਨੇ ਇਹ ਕਲੀਨਿਕ ਪੰਜਾਬ ਵਿੱਚ ਸਿਹਤ ਸੰਭਾਲ ਪ੍ਰਣਾਲੀ ਦੀ ਕਾਇਆਕਲਪ ਲਈ ਮੀਲ ਪੱਥਰ ਸਾਬਤ ਹੋਣਗੇ।

ਇਸੇ ਤਰ੍ਹਾਂ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੇ ਵਿਦੇਸ਼ਾਂ ਵਿਚ ਜਾਣ ਦੇ ਰੁਝਾਨ ਨੂੰ ਮੋੜਨ ਲਈ ਸੂਬੇ ਵਿੱਚ ਸਿੱਖਿਆ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਮਕਸਦ ਲਈ ਸੂਬਾ ਸਰਕਾਰ ਨੇ ਬਹੁ-ਪੱਖੀ ਪਹੁੰਚ ਅਪਣਾਈ ਹੈ ਜਿਸ ਦਾ ਉਦੇਸ਼ ਸਰਕਾਰੀ ਸਕੂਲਾਂ ਨੂੰ ‘ਸਕੂਲ ਆਫ਼ ਐਮੀਨੈਂਸ’ ਵਿੱਚ ਤਬਦੀਲ ਕਰਨਾ ਹੈ। ਇਸੇ ਤਰ੍ਹਾਂ ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ ਪੰਜ ਸਾਲਾਂ ਦੌਰਾਨ ਸੂਬੇ ਵਿੱਚ 16 ਨਵੇਂ ਮੈਡੀਕਲ ਕਾਲਜ ਬਣਨਗੇ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਸਮਾਜ ਦੇ ਸਾਰੇ ਵਰਗਾਂ ਨੂੰ ਹਰੇਕ ਬਿੱਲ ਉਤੇ 600 ਯੂਨਿਟ ਮੁਫਤ ਬਿਜਲੀ ਮੁਹੱਈਆ ਕਰਵਾਉਣ ਲਈ ਇੱਕ ਵੱਡੀ ਪਹਿਲਕਦਮੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਤੀਜੇ ਵਜੋਂ ਸਤੰਬਰ ਮਹੀਨੇ ਵਿੱਚ ਕੁੱਲ 74 ਲੱਖ ਵਿੱਚੋਂ 51 ਲੱਖ ਪਰਿਵਾਰਾਂ ਨੂੰ ਬਿਜਲੀ ਦਾ ਜ਼ੀਰੋ ਬਿੱਲ ਮਿਲੇਗਾ। ਇਸੇ ਤਰ੍ਹਾਂ ਭਗਵੰਤ ਮਾਨ ਨੇ ਕਿਹਾ ਕਿ ਅਗਲੇ ਜਨਵਰੀ ਮਹੀਨੇ ਵਿੱਚ 68 ਲੱਖ ਪਰਿਵਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਆਵੇਗਾ, ਜੋ ਕਿ ਸੂਬੇ ਦੇ ਕੁੱਲ ਘਰਾਂ ਦਾ ਲਗਭਗ 90 ਫੀਸਦੀ ਹੋਵੇਗਾ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਮੱਤੇਵਾੜਾ ਵਿਖੇ ਟੈਕਸਟਾਈਲ ਪਾਰਕ ਬਣਨ ਦੀ ਇਜਾਜ਼ਤ ਨਹੀਂ ਦੇਵੇਗੀ ਜਿਸ ਨੂੰ ਲੁਧਿਆਣਾ ਦੇ ਫੇਫੜੇ ਕਿਹਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਭਾਰਤ ਸਰਕਾਰ ਨੂੰ ਪ੍ਰਾਜੈਕਟ ਲਈ ਬਦਲਵੀਂ ਜ਼ਮੀਨ ਦੀ ਪੇਸ਼ਕਸ਼ ਪਹਿਲਾਂ ਹੀ ਕਰ ਚੁੱਕੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਾਤਾਵਰਨ ਨੂੰ ਬਚਾਉਣ ਲਈ ਵਚਨਬੱਧ ਹੈ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਅਤੇ ਸੂਬੇ ਦੇ ਪੁਲੀਸ ਮੁਖੀ ਗੌਰਵ ਯਾਦਵ ਦੇ ਨਾਲ ਪਰੇਡ ਕਮਾਂਡਰ ਏ.ਐਸ.ਪੀ ਮਨਿੰਦਰ ਸਿੰਘ, ਆਈ.ਪੀ.ਐਸ. ਦੀ ਅਗਵਾਈ ਹੇਠ ਪਰੇਡ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਪੰਜਾਬ ਪੁਲੀਸ, ਪੰਜਾਬ ਹੋਮ ਗਾਰਡਜ਼, ਪੰਜਾਬ ਆਰਮਡ ਪੁਲੀਸ, ਐਨ.ਸੀ.ਸੀ. (ਲੜਕੀਆਂ ਤੇ ਲੜਕੇ), ਭਾਰਤ ਸਕਾਊਟਸ ਅਤੇ ਗਾਈਡਜ਼ ਤੋਂ ਇਲਾਵਾ ਪੰਜਾਬ ਪੁਲਿਸ ਦੇ ਬਰਾਸ ਬੈਂਡ ਅਤੇ ਸਕੂਲੀ ਬੈਂਡਾਂ ਦੀਆਂ 11 ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਵੀ ਲਈ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭੰਗੜਾ, ਗਿੱਧਾ, ਗਰੁੱਪ ਡਾਂਸ, ਪੀ.ਟੀ. ਸ਼ੋਅ ਅਤੇ ਸਮੂਹ ਗਾਇਨ ਸਮੇਤ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ।

ਇਸ ਮੌਕੇ ਮੁੱਖ ਮੰਤਰੀ ਨੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਸਨਮਾਨਿਤ ਵੀ ਕੀਤਾ। 

ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵਜੀਤ ਕੌਰ ਮਾਣੂੰਕੇ, ਰਾਜਿੰਦਰ ਪਾਲ ਕੌਰ ਛੀਨਾ, ਦਲਜੀਤ ਸਿੰਘ ਗਰੇਵਾਲ, ਮਦਨ ਲਾਲ ਬੱਗਾ, ਗੁਰਪ੍ਰੀਤ ਬੱਸੀ ਗੋਗੀ, ਜੀਵਨ ਸਿੰਘ ਸੰਗੋਵਾਲ, ਅਸ਼ੋਕ ਪਰਾਸ਼ਰ ਪੱਪੀ, ਕੁਲਵੰਤ ਸਿੰਘ ਸਿੱਧੂ, ਹਰਦੀਪ ਸਿੰਘ ਮੁੰਡੀਆਂ, ਜਗਤਾਰ ਸਿੰਘ ਦਿਆਲਪੁਰਾ, ਮਨਵਿੰਦਰ ਸਿੰਘ ਗਿਆਸਪੁਰਾ ਤੇ ਹਾਕਮ ਸਿੰਘ ਠੇਕੇਦਾਰ (ਸਾਰੇ ਵਿਧਾਇਕ), ਵਧੀਕ ਮੁੱਖ ਸਕੱਤਰ (ਮੁੱਖ ਮੰਤਰੀ) ਏ ਵੇਨੂੰ ਪ੍ਰਸਾਦ, ਮੇਅਰ ਬਲਕਾਰ ਸਿੰਘ ਸੰਧੂ, ਜ਼ਿਲਾ ਅਤੇ ਸੈਸ਼ਨ ਮੁਨੀਸ਼ ਬਾਂਸਲ, ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਕਮਿਸ਼ਨਰ ਆਫ ਪੁਲਿਸ ਡਾ ਕੌਸਤੁਭ ਸ਼ਰਮਾ, ਡਾ ਕੇ ਐਨ ਐਸ ਕੰਗ, ਸੁਰੇਸ਼ ਗੋਇਲ, ਹਰਭੁਪਿੰਦਰ ਸਿੰਘ ਧਰੌੜ, ਜੱਸੀ ਖੰਗੂੜਾ, ਸ਼ਰਨਪਾਲ ਸਿੰਘ ਮੱਕੜ ਤੇ ਅਮਨਦੀਪ ਸਿੰਘ ਮੋਹੀ ਆਦਿ ਹਾਜ਼ਰ ਸਨ।

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਨੰਗਲ ਵਿਚ ਲੋਕ ਅਰਪਣ ਕੀਤਾ 105 ਫੁੱਟ ਉੱਚਾ ਰਾਸ਼ਟਰੀ ਝੰਡਾ

 ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਨੰਗਲ ਵਿਚ ਲੋਕ ਅਰਪਣ ਕੀਤਾ 105 ਫੁੱਟ ਉੱਚਾ ਰਾਸ਼ਟਰੀ ਝੰਡਾ

ਨੰਗਲ 15 ਅਗਸਤ (Jobsoftoday)

ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਜਲ ਸਰੋਤ, ਖਾਣਾਂ ਅਤੇ ਭੂ-ਵਿਗਿਆਨ, ਜੇਲਾਂ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਅੱਜ ਨੰਗਲ ਵਿਖੇ 105 ਫੁੱਟ ਉੱਚਾ ਰਾਸ਼ਟਰੀ ਝੰਡਾ ਲੋਕ ਅਰਪਣ ਕੀਤਾ ਗਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਰਾਸ਼ਟਰੀ ਝੰਡਾ ਅਤੇ ਸਮੁੱਚਾ ਪ੍ਰੋਜੈਕਟ ਸਾਨੂੰ ਸਾਰਿਆਂ ਨੂੰ ਵਿਸ਼ੇਸ਼ ਤੌਰ ਪੰਜਾਬ ਨੂੰ ਵਿਕਾਸ ਦੇ ਰਾਹ 'ਤੇ ਲਿਜਾਣ ਲਈ ਪ੍ਰੇਰਿਤ ਕਰੇਗਾ। ਉਨ੍ਹਾਂ ਨੇ ਕਿਹਾ ਕਿ ਰਾਸ਼ਟਰੀ ਝੰਡਾ ਸਾਡੀ ਆਨ,ਬਾਨ ਤੇ ਸ਼ਾਨ ਹੈ, 105 ਫੁੱਟ ਉੱਚੇ ਝੰਡੇ ਦੇ ਅਕਾਰ ਬਾਰੇ ਉਨ੍ਹਾਂ ਕਿਹਾ ਕਿ ਇਸ ਝੰਡੇ ਦੀ ਚੋੜਾਈ 30 ਫੁੱਟ ਤੇ ਉਚਾਈ 20 ਫੁੱਟ ਹੈ। ਇਸ ਝੰਡੇ ਤੇ 12 ਲੱਖ ਰੁਪਏ ਦੀ ਲਾਗਤ ਆਈ ਹੈ ਅਤੇ ਇਹ ਮੋਟਰ ਨਾਲ ਚੱਲੇਗਾ।ਉਨ੍ਹਾਂ ਕਿਹਾ ਕਿ ਇਸ ਦੇ ਆਲੇ ਦੁਆਲੇ ਦੇ ਖੇਤਰ ਨੂੰ ਹੋਰ ਸਿੰਗਾਰਿਆ ਜਾਵੇਗਾ, ਸੁੰਦਰ ਲਾਈਟਾ ਲਗਾਈਆਂ ਜਾਣਗੀਆਂ ਜਿਸ ਨਾਲ ਇਸ ਤਿਰੰਗੇ ਦੇ ਆਲੇ ਦੁਆਲੇ ਦੀ ਸੁੰਦਰਤਾ ਵਿਚ ਹੋਰ ਵਾਧਾ ਹੋਵੇਗਾ ਜੋ ਹੋਰ ਉਤਸ਼ਾਹ ਭਰੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵੱਡੇ ਖੇਤਰ ਤੋਂ ਦੇਖਿਆ ਜਾਣ ਵਾਲਾ ਇਹ ਤਿਰੰਗਾ ਸਾਡੇ ਸਵੈ ਮਾਣ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਨੰਗਲ ਸ਼ਹਿਰ ਵਿਚ ਵਿਕਾਸ ਦੇ ਹੋਰ ਪ੍ਰੋਜੈਕਟ ਵੀ ਜਲਦੀ ਮੁਕੰਮਲ ਕਰਕੇ ਲੋਕ ਅਰਪਣ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ 'ਆਜਾਦੀ ਦਾ ਅੰਮ੍ਰਿਤ' ਮਹਾਂਉਤਸਵ ਤਹਿਤ ਹਰ ਘਰ ਤਿਰੰਗਾ ਮੁਹਿੰਮ ਦਾ ਹਿੱਸਾ ਹੈ ਅਤੇ ਨਾਗਰਿਕਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਵਿੱਚ ਸਹਾਈ ਸਿੱਧ ਹੋਵੇਗਾ।ਉਨ੍ਹਾਂ ਕਿਹਾ ਕਿ ਅਜਾਦੀ ਅਸੀ ਆਪਣੇ ਵੀਰ ਸਪੂਤਾ ਦੀਆਂ ਕੁਰਬਾਨੀਆਂ ਨਾਲ ਮਿਲੀ ਹੈ। ਸਾਡੇ ਦੇਸ ਭਗਤਾਂ ਨੇ ਅਜਾਦੀ ਸੰਗਰਾਮ ਵਿਚ ਆਪਣੀਆ ਜਾਨਾ ਗਵਾ ਕੇ ਇਹ ਅਜਾਦੀ ਹਾਸਲ ਦਵਾਈ ਹੈ। ਉਨ੍ਹਾਂ ਨੇ ਅਜਾਦੀ ਸੰਗਰਾਮ ਵਿਚ ਸ਼ਹੀਦ ਹੋਣ ਵਾਲੇ ਸ਼ਹੀਦ ਏ ਆਜਮ ਸ.ਭਗਤ ਸਿੰਘ, ਰਾਜਗੁਰੂ , ਸੁਖਦੇਵ, ਉੱਧਮ ਸਿੰਘ, ਸਹੀਦ ਕਰਤਾਰ ਸਿੰਘ ਸੰਰਾਭਾ, ਮਦਨ ਲਾਲ ਢੀਗਰਾ, ਲਾਲ ਲਾਜਪਤ ਰਾਏ ਨੂੰ ਯਾਦ ਕਰਦਿਆਂ ਕਿਹਾ ਕਿ ਅੱਜ ਜੋ ਅਜਾਦੀ ਦਾ ਨਿੱਘ ਅਸੀ ਮਾਣ ਰਹੇ ਹਾਂ ਉਹ ਇਨ੍ਹਾਂ ਮਹਾਨ ਸਪੂਤਾ ਦੀ ਦੇਣ ਹੈ। 

HOLIDAY IN PUNJAB DISTT ON 16TH AUGUST READ HERE 


ਇਸ ਮੌਕੇ ਤਹਿਸੀਲਦਾਰ ਹਰਸਿਮਰਨ ਸਿੰਘ,ਡੀ.ਐਸ.ਪੀ ਸਤੀਸ਼ ਕੁਮਾਰ, ਡਾ.ਸੰਜੀਵ ਗੌਤਮ, ਸੋਹਣ ਸਿੰਘ ਬੈਂਸ, ਦੀਪਕ ਸੋਨੀ ਭਨੂਪਲੀ, ਕਾਲਾ, ਸਤੀਸ਼ ਚੋਪੜਾ, ਹੈਪੀ ਰੰਧਾਵਾ, ਪ੍ਰਿੰਸ ਉੱਪਲ, ਰਕੇਸ ਮਹਿਲਮਾ, ਓਕਾਰ ਸਿੰਘ, ਰਾਮ ਗੋਪਾਲ, ਪੱਮੂ ਬ੍ਰਹਮਪੁਰ, ਰਕੇਸ ਅਜੋਲੀ, ਬਿੱਲਾ ਮਹਿਲਮਾ, ਰਾਹੁਲ ਸੋਨੀ, ਦਲਜੀਤ ਕਾਕਾ, ਰਿੰਕੂ ਜਾਦਲਾ, ਸਿਵ ਦੜੋਲੀ, ਵਿਕਾਸ ਬੱਲੋਵਾਲ, ਕਾਕੂ ਰਾਏਪੁਰ, ਬਿੰਦੀ, ਨਿਤਿਨ, ਜਸ਼ਨ, ਜੱਗੀਆਂ ਦੱਤ ਸੈਣੀ, ਅਜੇ ਸੈਣੀ, ਈ.ਓ ਭੁਪਿੰਦਰ ਸਿੰਘ, ਐਮ.ਈ ਜਵਾਹਰ ਸਾਗਰ, ਐਮ.ਸੀ ਵਿੱਦਿਆ ਸਾਗਰ ਤੇ ਹੋਰ ਪਤਵੰਤੇ ਹਾਜਰ ਸਨ।

RECENT UPDATES

School holiday

DECEMBER WINTER HOLIDAYS IN SCHOOL: ਦਸੰਬਰ ਮਹੀਨੇ ਸਰਦੀਆਂ ਦੀਆਂ ਛੁੱਟੀਆਂ, ਇਸ ਦਿਨ ਤੋਂ ਬੰਦ ਹੋਣਗੇ ਸਕੂਲ

WINTER HOLIDAYS IN SCHOOL DECEMBER  2022:   ਸਕੂਲਾਂ , ਵਿੱਚ ਦਸੰਬਰ ਮਹੀਨੇ ਦੀਆਂ ਛੁੱਟੀਆਂ  ਪਿਆਰੇ ਵਿਦਿਆਰਥੀਓ ਇਸ ਪੋਸਟ ਵਿੱਚ  ਅਸੀਂ ਤੁਹਾਨੂੰ ਦਸੰਬਰ ਮਹੀਨੇ ਸ...