Punjab and Haryana High court recruitment: 390 ਅਸਾਮੀਆਂ ਲਈ ਗ੍ਰੈਜੂਏਸ਼ਨ ਪਾਸ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ, ਜਲਦੀ ਕਰੋ ਅਪਲਾਈ

 Society for Centralized Recruitment of Staff in Subordinate Courts under High Court of Punjab and Haryana (S.S.S.C.) on behalf of the District and Sessions Judges in the State of Haryana, invites online applications from eligible candidates only at www.sssc.gov.in for filling up vacant posts of Clerk of direct quota as per details given below



EMPLOYMENT NOTICE No. 32C/SSSC/HR/2022 DATED:14/10/2022

Candidate can apply online from : 15/10/2022 11:59 P.M.

 Last date/time for Online Registration: 30/10/2022 11:59 P.M. 


AGE:-

Age limit for the post of Clerk category wise, as on 01.01.2022 will be as under: 18-37 years for General catagory age relaxation for other catagory as per official notification.


QUALIFICATION

The applicant should possess a degree of Bachelor of Arts or Bachelor of Science or equivalent thereto from a recognized university. He/she should have passed matriculation examination with Hindi as one of the subject and must have proficiency in operation of Computers.



The examination is likely to be conducted in the month of November/December, 2022. The exact date will be notified on the official website of S.S.S.C. (www.sssc.gov.in) and candidates are advised to regularly visit the website. However, the month of examination may be changed as per administrative exigencies.


PUNJAB AND HARYANA HIGH COURT RECRUITMENT IMPORTANT LINKS

OFFICIAL WEBSITE FOR RECRUITMENT: https://sssc.gov.in/ 

Official notification link : download here 





ONLINE TRANSFER: ਸਰਹੱਦੀ ਖੇਤਰਾਂ ਵਿੱਚ ਬਦਲੀ ਨੂੰ ਲੈਕੇ ਸਿੱਖਿਆ ਮੰਤਰੀ ਦਾ ਵੱਡਾ ਬਿਆਨ

ਚੰਡੀਗੜ੍ਹ 15 ਅਕਤੂਬਰ 2022

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲੀ ਸਿੱਖਿਆ ਅਤੇ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਇੱਕ ਹਿੰਦੀ ਅਖ਼ਵਾਰ ਨੂੰ ਇੰਟਰਵਿਊ ਦਿੱਤਾ। ਜਿਸ ਵਿੱਚ ਉਹਨਾਂ ਨੇ ਕਈ ਅਹਿਮ ਪਹਿਲੂਆਂ ਤੇ ਆਪਣੀ ਗੱਲ ਰੱਖੀ।


ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਪੁੱਛਿਆ ਗਿਆ ਸਰਹੱਦੀ ਖੇਤਰ ਵਿੱਚ ਅਧਿਆਪਕਾਂ ਦੀ ਬਦਲੀ ਨੂੰ ਲੈ ਕੇ ਵਿਵਾਦ ਹੈ। ਕੀ ਤੁਸੀਂ ਕੁਝ ਬਦਲਾਅ ਕਰੋਗੇ?

ਇਸਦੇ ਜਵਾਬ ਵਿੱਚ ਸਿਖਿਆ ਮੰਤਰੀ ਨੇ ਕਿਹਾ  " ਜੇਕਰ ਅਧਿਆਪਕਾਂ ਦੀ ਬਦਲੀ ਸਰਹੱਦੀ ਖੇਤਰ ਵਿੱਚ ਹੁੰਦੀ ਹੈ ਤਾਂ ਉਨ੍ਹਾਂ ਨੂੰ ਤਿੰਨ ਸਾਲ ਸਬੰਧਤ ਖੇਤਰ ਵਿੱਚ ਬਿਤਾਉਣੇ ਪੈਣਗੇ, ਇਸ। ਵਿੱਚ  ਰਿਆਇਤ ਨਹੀਂ ਦਿੱਤੀ ਜਾਵੇਗੀ। ਇਸ ਨਿਯਮ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਜਾਵੇਗੀ ਤਾਂ ਜੋ ਸਰਹੱਦੀ ਖੇਤਰ ਵਿੱਚ ਵੀ ਸਿੱਖਿਆ ਦੇ ਪੱਧਰ ਵਿੱਚ ਸੁਧਾਰ ਕੀਤਾ ਜਾ ਸਕੇ। ਸਰਕਾਰ ਇਹ ਨਹੀਂ ਕਹਿ ਰਹੀ ਕਿ ਅਧਿਆਪਕਾਂ ਨੂੰ ਉਮਰ ਭਰ ਇੱਕੋ ਥਾਂ ’ਤੇ ਸੇਵਾ ਕਰਨੀ ਚਾਹੀਦੀ ਹੈ, ਪਰ ਉਨ੍ਹਾਂ ਨੂੰ ਉੱਥੇ ਇੱਕ ਨਿਸ਼ਚਿਤ ਸਮੇਂ ਤੱਕ ਸੇਵਾ ਕਰਨੀ ਪਵੇਗੀ, ਇਸ ਨਿਯਮ ਵਿੱਚ ਕੋਈ ਬਦਲਾਅ ਨਹੀਂ ਹੋਵੇਗਾ ਅਤੇ ਇਸ ਨਾਲ ਉਸ ਖੇਤਰ ਵਿੱਚ ਸਿੱਖਿਆ ਦਾ ਪੱਧਰ ਉੱਚਾ ਹੋਵੇਗਾ। ਇਨ੍ਹਾਂ ਤਬਾਦਲਿਆਂ ਵਿੱਚ ਕੋਈ ਸਿਆਸੀ ਦਖਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।




ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਰੈਗੂਲਰ ਲਈ ਪ੍ਰਦਰਸ਼ਨ ਕਰ ਰਿਹਾ ਹੈ, ਉਨ੍ਹਾਂ ਲਈ ਕੀ ਯੋਜਨਾ ਹੈ?

ਇਸ ਸੁਆਲ ਦੇ ਜੁਆਬ ਵਿੱਚ ਸਿੱਖਿਆ ਮੰਤਰੀ ਨੇ ਕਿਹਾ "ਅਸੀਂ ਸਿੱਖਿਆ ਵਿੱਚ ਸੁਧਾਰ ਲਈ ਲਗਾਤਾਰ ਯਤਨਸ਼ੀਲ ਹਾਂ। ਇਸ ਲਈ ਸਕੂਲਾਂ ਵਿੱਚ ਦੋ ਸ਼ਿਫਟਾਂ ਵਿੱਚ ਪੜ੍ਹਾਈ ਸ਼ੁਰੂ ਕੀਤੀ ਗਈ ਹੈ। ਇਸ ਦੇ ਨਾਲ ਹੀ, ਅਸੀਂ ਸਿੱਖਿਆ ਵਿਭਾਗ ਵਿੱਚ 9000 ਕਰਮਚਾਰੀਆਂ ਨੂੰ ਪੱਕਾ ਕਰਨ  ਲਈ  ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਜਿਨ੍ਹਾਂ ਮੁਲਾਜ਼ਮਾਂ ਦੀ ਤਨਖਾਹ 8 ਜਾਂ 9 ਹਜ਼ਾਰ ਰੁਪਏ ਹੈ, ਉਨ੍ਹਾਂ ਦੀ ਤਨਖਾਹ ਦੁੱਗਣੀ ਤੋਂ ਵੀ ਜ਼ਿਆਦਾ ਹੋਵੇਗੀ।


PRINCIPAL PROMOTION: ਪ੍ਰਿੰਸੀਪਲਾਂ ਦੀ ਪਦ ਉੱਨਤੀਆਂ ਤੇ ਹਾਈਕੋਰਟ ਵਿੱਚ ਕੇਸ ਦਰਜ, ਪੜ੍ਹੋ ਕੀ ਮਿਲੇ ਹੁਕਮ 


PSTET DECEMBER 2022: ਦਸੰਬਰ ਵਿੱਚ ਹੋਵੇਗੀ ਪੀਐਸਟੀਈਟੀ ਪ੍ਰੀਖਿਆ 



 ਅਧਿਆਪਕਾਂ ਵਿੱਚ ਇਸ ਗੱਲੋਂ ਨਾਰਾਜ਼ਗੀ ਹੈ ਕਿ ਪੜ੍ਹਾਉਣ ਤੋਂ ਇਲਾਵਾ ਉਹਨਾਂ ਨੂੰ ਹੋਰ ਕੰਮਾਂ ਉਲਝਾਇਆ ਜਾਂਦਾ ਹੈ‌ ।  ਇਸ ਸੁਆਲ ਦੇ ਜੁਆਬ ਵਿੱਚ ਸਿੱਖਿਆ ਮੰਤਰੀ ਨੇ ਕਿਹਾ ਸਾਡੀ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਅਧਿਆਪਕਾਂ ਨੂੰ ਪੜ੍ਹਾਉਣ ਤੋਂ ਇਲਾਵਾ ਕਿਸੇ ਹੋਰ ਕੰਮ ਲਈ ਨਹੀਂ ਲਿਆ ਜਾਵੇਗਾ। ਜੇਕਰ ਸਰਕਾਰ ਨੂੰ ਹੋਰ ਕੰਮਾਂ ਲਈ ਸਟਾਫ ਦੀ ਲੋੜ ਹੈ ਤਾਂ ਉਹ ਉਸ ਲਈ ਬਦਲ ਲੱਭੇਗੀ। ਅਧਿਆਪਕਾਂ ਦਾ ਜੋ ਮੁੱਢਲਾ ਕੰਮ ਹੈ, ਉਹੀ ਕੰਮ ਉਨ੍ਹਾਂ ਤੋਂ ਲਿਆ ਜਾਵੇਗਾ।




ਮਸਲੇ ਹੱਲ ਕਰਨ ਦੀ ਬਜਾਏ ਸਿੱਖਿਆ ਮੰਤਰੀ ਦਾ ਬਿਆਨ ਅਧਿਆਪਕਾਂ ਦੇ ਸੰਵਿਧਾਨਕ ਹੱਕਾਂ 'ਤੇ ਹਮਲਾ - ਜੀ ਟੀ ਯੂ

 *ਮਸਲੇ ਹੱਲ ਕਰਨ ਦੀ ਬਜਾਏ ਸਿੱਖਿਆ ਮੰਤਰੀ ਦਾ ਬਿਆਨ ਅਧਿਆਪਕਾਂ ਦੇ ਸੰਵਿਧਾਨਕ ਹੱਕਾਂ 'ਤੇ ਹਮਲਾ - ਜੀ ਟੀ ਯੂ*


ਚੰਡੀਗੜ੍ਹ ( ) ਧਰਨਿਆਂ ਵਿੱਚੋਂ ਨਿਕਲੀ ਆਮ ਆਦਮੀ ਪਾਰਟੀ ਦੇ ਸਿੱਖਿਆ ਮੰਤਰੀ ਵਲੋਂ ਧਰਨੇ ਮਾਰਨ ਵਾਲਿਆਂ ਅਧਿਆਪਕਾਂ ਦੇ ਮਸਲੇ ਹੱਲ ਨਾ ਕਰਨ ਦੀ ਧਮਕੀ ਭਰੇ ਬਚਕਾਨਾ ਬਿਆਨ ਨੂੰ ਅਧਿਆਪਕਾਂ ਦੇ ਕਾਨੂੰਨੀ, ਸੰਵਿਧਾਨਕ ਅਤੇ ਲੋਕਤੰਤਰੀ ਹੱਕਾਂ 'ਤੇ ਹਮਲਾ ਕਰਾਰ ਦਿੰਦਿਆਂ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਸੁਖਵਿੰਦਰ ਸਿੰਘ ਚਾਹਲ, ਕੁਲਦੀਪ ਸਿੰਘ ਦੌੜਕਾ, ਪ੍ਰਿੰਸੀਪਲ ਅਮਨਦੀਪ ਸ਼ਰਮਾ, ਗੁਰਬਿੰਦਰ ਸਸਕੌਰ, ਕੁਲਦੀਪ ਪੁਰੋਵਾਲ, ਪੁਸ਼ਪਿੰਦਰ ਹਰਪਾਲਪੁਰ, ਸੁਰਜੀਤ ਸਿੰਘ, ਗੁਰਦੀਪ ਬਾਜਵਾ, ਕਰਨੈਲ ਫਿਲੌਰ, ਮਨੋਹਰ ਲਾਲ ਸ਼ਰਮਾ, ਬਲਵਿੰਦਰ ਭੁੱਟੋ, ਗੁਰਪ੍ਰੀਤ ਅੰਮੀਵਾਲ, ਜੱਜਪਾਲ ਬਾਜੇਕੇ, ਸੁਭਾਸ਼ ਚੰਦਰ, ਨੀਰਜ ਯਾਦਵ ਅਤੇ ਗੁਰਪ੍ਰੀਤ ਹੀਰਾ ਨੇ ਸਾਂਝੇ ਬਿਆਨ ਰਾਹੀਂ ਸਿੱਖਿਆ ਮੰਤਰੀ ਨੂੰ ਅਧਿਆਪਕਾਂ ਦੇ ਮਸਲੇ ਹੱਲ ਕਰਨ ਕਰਕੇ ਪੰਜਾਬ ਵਿੱਚ ਸੁਚਾਰੂ ਵਿਦਿਅਕ ਮਾਹੌਲ ਦੀ ਸਿਰਜਣਾ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਚੋਣਾਂ ਮੌਕੇ 'ਧਰਨੇ ਨਹੀਂ ਮਾਰਨੇ ਪੈਣਗੇ' ਨੂੰ ਪੰਜਾਬ ਦੇ ਲੋਕ ਅਧਿਆਪਕਾਂ, ਮੁਲਾਜ਼ਮਾਂ ਅਤੇ ਲੋਕਾਂ ਦੇ ਮਸਲੇ ਹੱਲ ਕਰਕੇ ਧਰਨਿਆਂ ਤੋਂ ਰਹਿਤ ਖੁਸ਼ਹਾਲ ਪੰਜਾਬ ਬਣਾਉਣਾ ਸਮਝਦੇ ਰਹੇ, ਜੋ ਸਿੱਖਿਆ ਮੰਤਰੀ ਨੇ ਜਮਹੂਰੀ ਹੱਕ ਦੀ ਵਰਤੋਂ ਕਰਦੇ ਸੰਘਰਸ਼ੀ ਅਧਿਆਪਕਾਂ ਸਬੰਧੀ ਅਜਿਹਾ ਬਿਆਨ ਦੇ ਕੇ ਪੰਜਾਬ ਦੇ ਲੋਕਾਂ ਨੂੰ ਪੰਜਾਬ ਸਰਕਾਰ ਦੀ ਹਿਟਲਰੀ ਪਹੁੰਚ ਦਾ ਸੰਕੇਤ ਦਿੱਤਾ ਹੈ।


ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ, ਡੀਏ ਵਿੱਚ ਵਾਧਾ 


 ਸਿੱਖਿਆ ਮੰਤਰੀ ਅਤੇ ਪੰਜਾਬ ਸਰਕਾਰ ਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਪੰਜਾਬ ਦੇ ਲੋਕਾਂ ਨੇ ਸਮੱਸਿਆਵਾਂ ਹੱਲ ਕਰਨ ਲਈ ਬਦਲਾਅ ਵਜੋਂ ਆਮ ਆਦਮੀ ਪਾਰਟੀ ਨੂੰ ਸਤਾ ਸੌਂਪੀ ਸੀ ਨਾ ਕਿ ਪਿਛਲੀਆਂ ਸਰਕਾਰਾਂ ਨਾਲੋਂ ਵੱਧ ਜ਼ੁਲਮ ਸਹਿਣ ਲਈ ਬਦਲਾਅ ਲਿਆਂਦਾ ਸੀ।



           ਅਧਿਆਪਕਾਂ ਦੀਆਂ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ਾਂ ਅਤੇ ਨਿਜੀ ਰੰਜਿਸ਼ਾਂ ਕਾਰਨ ਉੱਚ ਅਧਿਕਾਰੀਆਂ ਵਲੋਂ ਕੀਤੀਆਂ ਗਈਆਂ ਵਿਕਟਮਾਈਜੇਸ਼ਨਾਂ ਰੱਦ ਕਰਨ, ਮੁਢਲੀ ਤਨਖਾਹ ਤੇ ਨਿਯੁਕਤੀ ਦਾ ਪੱਤਰ ਅਤੇ ਕੇਂਦਰੀ ਸਕੇਲ ਲਾਗੂ ਕਰਨ ਵਾਪਸ ਲੈਣ, ਸਾਲ 2018 ਵਿੱਚ ਬਣਾਏ ਗਏ ਅਧਿਆਪਕ ਵਿਰੋਧੀ ਸੇਵਾ ਨਿਯਮ ਰੱਦ ਕਰਨ, ਅਧਿਆਪਕਾਂ ਦੇ ਪ੍ਰਾਇਮਰੀ ਅਤੇ ਸੈਕੰਡਰੀ ਵਰਗਾਂ ਦੀਆਂ ਲਟਕੀਆਂ ਪ੍ਰਮੋਸ਼ਨਾਂ ਤੁਰੰਤ ਕਰਨ, ਪਿਛਲੇ ਲੰਮੇ ਸਮੇਂ ਤੋਂ ਜ਼ਿਲ੍ਹਾ ਸਿੱਖਿਆ ਅਫਸਰਾਂ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰਾਂ ਦੀਆਂ ਖਾਲੀ ਪੋਸਟਾਂ ਸੀਨੀਆਰਤਾ ਦੇ ਆਧਾਰ 'ਤੇ ਭਰਨ, ਪੰਜਾਬ ਦੇ ਲਗਭਗ ਅੱਧੇ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਮੁੱਖੀ ਦੇਣ, ਕੋਠਾਰੀ ਕਮਿਸ਼ਨ ਦੀ ਸਿਫਾਰਿਸ਼ ਅਨੁਸਾਰ ਹਰ ਅਧਿਆਪਕ ਨੂੰ ਘਰ ਦੇ ਨੇੜੇ ਨਿਯੁਕਤ ਕਰਨ, ਹਰ ਤਰ੍ਹਾਂ ਦੇ ਕੱਚੇ ਅਧਿਆਪਕਾਂ ਨੂੰ ਪੂਰੇ ਲਾਭ ਦੇ ਕੇ ਪੱਕੇ ਕਰਨ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਸ਼ਿਫਟ ਕਰਨ, ਅਧਿਆਪਕਾਂ ਤੋਂ ਗੈਰਵਿਦਿਅਕ ਕੰਮ (ਸਮੇਤ ਬੀ. ਐਲ. ਓ. ਡਿਊਟੀ) ਪੂਰੀ ਤਰ੍ਹਾਂ ਬੰਦ ਕਰਨ, ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਬਕਾਏ ਸਮੇਤ ਜਾਰੀ ਕਰਨ, ਪੇੰਡੂ ਭੱਤੇ ਸਮੇਤ ਬੰਦ ਕੀਤੇ 39 ਭੱਤੇ ਤੁਰੰਤ ਬਕਾਏ ਸਮੇਤ ਦੇਣ, 5ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਅਨੁਸਾਰ ਦਿੱਤੀ ਗਈ ਉਚੇਰੀ ਗਰੇਡ ਪੇਅ ਸਮੇਤ 1 ਜਨਵਰੀ 2016 ਤੋਂ ਬਣਦੇ 125% ਮਹਿੰਗਾਈ ਭੱਤਾ ਜੋੜ ਕੇ 2.59 ਦੇ ਗੁਣਾਂਕ ਨਾਲ ਤਨਖਾਹ ਦੁਹਰਾਈ ਦਾ ਲਾਭ ਦੇਣ, ਵਿਭਾਗ ਵਿੱਚ ਚਲ ਰਹੇ ਸਮੂਹ ਪ੍ਰੋਜੈਕਟ ਬੰਦ ਕਰਕੇ ਅਧਿਆਪਕਾਂ ਨੂੰ ਸਕੂਲਾਂ ਵਿੱਚ ਪੜ੍ਹਾਉਣ ਦਾ ਮੌਕਾ ਦੇਣ, ਸਿੱਖਿਆ ਵਿੱਚ ਸੁਧਾਰ ਹਿੱਤ ਪ੍ਰਾਇਮਰੀ ਵਿੱਚ ਜਮਾਤਵਾਰ ਅਤੇ ਅਪਰ ਪ੍ਰਾਇਮਰੀ ਵਿੱਚ ਵਿਸ਼ਾਵਾਰ ਅਧਿਆਪਕਾਂ ਦੀਆਂ ਪੋਸਟਾਂ ਦੇਣ, ਖਤਮ ਕੀਤੀਆਂ ਪੋਸਟਾਂ ਬਹਾਲ ਕਰਨ ਸਮੇਤ ਹੋਰ ਅਨੇਕਾਂ ਮਸਲੇ ਜੋ ਦਹਾਕਿਆਂ ਤੋਂ ਪਿਛਲੀਆਂ ਸਰਕਾਰਾਂ ਨੇ ਹੱਲ ਕਰਨ ਦੀ ਬਜਾਏ ਹੋਰ ਉਲਝਾਏ ਹਨ, ਇਸ ਸਰਕਾਰ ਵਲੋਂ ਹੱਲ ਕਰਨ ਲਈ ਪੰਜਾਬ ਦੇ ਅਧਿਆਪਕ ਆਸਵੰਦ ਸਨ। ਪਰ ਸਿੱਖਿਆ ਮੰਤਰੀ ਦੇ ਬਿਆਨ ਤੋਂ ਸਮੁੱਚੇ ਪੰਜਾਬ ਦੇ ਅਧਿਆਪਕ ਅਤੇ ਲੋਕ ਹੈਰਾਨ ਹੋਣ ਦੇ ਨਾਲ ਨਾਲ ਆਪਣੇ ਹੱਕ ਅਤੇ ਰੁਜ਼ਗਾਰ ਲਈ ਸੰਘਰਸ਼ ਕਰਨ ਦੀ ਆਜ਼ਾਦੀ ਖੋਹਣ ਦੀਆਂ ਧਮਕੀਆਂ ਕਾਰਨ ਠੱਗੇ ਹੋਏ ਮਹਿਸੂਸ ਕਰ ਰਹੇ ਹਨ।

PTM OCTOBER 2022: ਪੰਜਾਬ ਦੇ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਆਯੋਜਿਤ ਹੋਈ ਮਾਪੇ ਅਧਿਆਪਕ ਮਿਲਣੀ

 ਮਾਪੇ-ਅਧਿਆਪਕ ਮਿਲਣੀ ਵਿੱਚ ਵਿਦਿਆਰਥੀਆਂ ਦੇ ਛਿਮਾਹੀ ਮੁਲਾਂਕਣ ਦਾ ਨਤੀਜਾ ਅਤੇ ਪ੍ਰਗਤੀ ਬਾਰੇ ਚਰਚਾ ਕੀਤੀ ਗਈ

ਪੰਜਾਬ ਦੇ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਆਯੋਜਿਤ ਹੋਈ ਮਾਪੇ ਅਧਿਆਪਕ ਮਿਲਣੀ

ਐੱਸ.ਏ.ਐੱਸ. ਨਗਰ 15 ਅਕਤੂਬਰ ( )

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਅਤੇ ਸਕੱਤਰ ਸਕੂਲ ਸਿੱਖਿਆ ਪ੍ਰਦੀਪ ਕੁਮਾਰ ਅਗਰਵਾਲ ਦੀ ਦੇਖ-ਰੇਖ ਵਿੱਚ ਸਰਕਾਰੀ ਸਕੂਲਾਂ ਦੇ ਬੱਚਿਆਂ ਦੀ ਸਿੱਖਿਆ ਨੂੰ ਗੁਣਾਤਮਿਕ ਲਈ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਵੱਲੋਂ ਲਗਾਤਾਰ ਵਿਦਿਆਰਥੀਆਂ ਦੇ ਮਾਪਿਆਂ ਨਾਲ ਸੰਪਰਕ ਬਣਾਈ ਰੱਖਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਸਰਕਾਰੀ ਸਕੂਲਾਂ ਵਿੱਚ ਪਹਿਲੀ ਜਮਾਤ ਤੋਂ ਬਾਰ੍ਹਵੀਂ ਜਮਾਤਾਂ ਤੱਕ ਦੇ ਵਿਦਿਆਰਥੀਆਂ ਦੇ ਕਰਵਾਏ ਗਏ ਛਿਮਾਹੀ ਮੁਲਾਂਕਣ ਦੀ ਪ੍ਰਗਤੀ ਰਿਪੋਰਟ ਮਾਪਿਆਂ ਨਾਲ ਸਾਂਝੀ ਕਰਨ ਲਈ ਡਾਇਰੈਕਟਰ ਐੱਸਸੀਈਆਰਟੀ ਪੰਜਾਬ ਡਾ. ਮਨਿੰਦਰ ਸਿੰਘ ਸਰਕਾਰੀਆ ਦੇ ਨਿਰਦੇਸ਼ਾਂ ਅਨੁਸਾਰ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। 



ਪੰਜਾਬ ਦੇ ਸਮੂਹ ਸਕੂਲਾਂ ਵਿੱਚ ਵੱਡੀ ਗਿਣਤੀ ਵਿੱਚ ਮਾਪਿਆਂ ਨੇ ਆ ਕੇ ਆਪਣੇ ਬੱਚਿਆਂ ਦੀ ਪ੍ਰਗਤੀ ਰਿਪੋਰਟ ਬਾਰੇ ਜਾਣਕਾਰੀ ਲਈ। ਸਕੂਲ ਮੁਖੀਆਂ ਅਤੇ ਅਧਿਆਪਕਾਂ ਨੇ ਜਿੱਥੇ ਮਾਪਿਆਂ ਨੂੰ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਉੱਥੇ ਨਾਲ ਹੀ ਸਕੂਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਸਿੱਖਿਆ ਸੁਧਾਰ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਬਾਰੇ ਵੀ ਚਾਨਣਾ ਪਾਇਆ।

ਮਾਪੇ ਅਧਿਆਪਕ ਮਿਲਣੀ ਸੰਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਐੱਸ.ਏ.ਐੱਸ. ਨਗਰ ਸੁਸ਼ੀਲ ਨਾਥ ਨੇ ਦੱਸਿਆ ਕਿ ਸਕੂਲ ਮੁਖੀਆਂ ਦੁਆਰਾ ਮਾਪਿਆਂ ਦੇ ਬੈਠਣ ਲਈ ਵਧੀਆ ਪ੍ਰਬੰਧ ਸਨ। ਜਮਾਤ ਇੰਚਾਰਜਾਂ ਅਤੇ ਸਕੂਲ ਮੁਖੀਆਂ ਨੇ ਮਾਪਿਆਂ ਨੂੰ ਉਹਨਾਂ ਦੇ ਬੱਚਿਆਂ ਦੀ ਅਕਾਦਮਿਕ ਅਤੇ ਸਹਿ-ਅਕਾਦਮਿਕ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਇਹਨਾਂ ਪ੍ਰੀਖਿਆਵਾਂ ਵਿੱਚ ਰਹਿ ਗਏ ਕਮਜ਼ੋਰ ਪੱਖਾਂ ‘ਤੇ ਕਿਸ ਵਿਧੀ ਨਾਲ ਕੰਮ ਕੀਤਾ ਜਾਣਾ ਹੈ ਬਾਰੇ ਚਰਚਾ ਕੀਤੀ। ਉਹਨਾਂ ਮਾਪਿਆਂ ਨੂੰ ਸਕੂਲਾਂ ਵਿੱਚ ਸਮਾਰਟ ਕਲਾਸਰੂਮ ਅਤੇ ਹੋਰ ਬੁਨਿਆਦੀ ਸਹੂਲਤਾਂ ਦੀ ਪ੍ਰਗਤੀ ਬਾਰੇ ਵੀ ਦੱਸਿਆ। ਇਸ ਮਾਪੇ ਅਧਿਆਪਕ ਮਿਲਣੀ ਵਿੱਚ ਵੱਖ-ਵੱਖ ਥਾਵਾਂ ‘ਤੇ ਸਕੂਲ ਮੈਨੇਜਮੈਂਟ ਕਮੇਟੀ ਚੇਅਰਮੈਨਾਂ ਅਤੇ ਮੈਂਬਰਾਂ, ਜ਼ਿਲ੍ਹਾ ਅਤੇ ਬਲਾਕ ਸਿੱਖਿਆ ਅਧਿਕਾਰੀਆਂ ਨੇ ਵੀ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ।

DEPUTY RANGER RECRUITMENT:ਡਿਪਟੀ ਰੇਂਜਰ ਦੀ ਆਸਾਮੀ ਲਈ ਲਿਖਤੀ ਪ੍ਰੀਖਿਆ ਦਾ ਸ਼ਡਿਊਲ ਜਾਰੀ

 ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਜਨਤਕ ਨੋਟਿਸ ਮਿਤੀ:20.09.2022 ਰਾਹੀਂ ਡਿਪਟੀ ਰੇਂਜਰ ਦੀ ਆਸਾਮੀ ਲਈ ਲਿਖਤੀ ਪੇਪਰ ਦੀ ਮਿਤੀ:29.10.2022 ਨਿਸ਼ਚਿਤ ਕੀਤੀ ਗਈ ਸੀ, ਕੁੱਝ ਤਕਨੀਕੀ ਕਾਰਨਾ ਕਰਕੇ ਹੁਣ ਇਹ ਲਿਖਤੀ ਪ੍ਰੀਖਿਆ ਮਿਤੀ:26.11.2022 ਨੂੰ ਕਰਵਾਈ ਜਾਵੇਗੀ।




COURT CASE ON PRINCIPAL PROMOTION: ਪ੍ਰਿੰਸੀਪਲਾਂ ਦੀ ਪਦ ਉੱਨਤੀਆਂ ਤੇ ਹਾਈਕੋਰਟ ਵਿੱਚ ਕੇਸ ਦਰਜ,


ਚੰਡੀਗੜ੍ਹ 15 ਅਕਤੂਬਰ 2022

COURT CASE ON PRINCIPAL PROMOTION: ਹੈਡਮਾਸਟਰਾਂ, ਲੈਕਚਰਾਰਾਂ ਅਤੇ ਵੋਕੇਸ਼ਨਲ ਮਾਸਟਰਾਂ ਤੋਂ  ਪ੍ਰਿੰਸੀਪਲਾਂ ਦੀ ਪਦ ਉੱਨਤੀਆਂ ਤੇ ਹਾਈਕੋਰਟ ਵਿੱਚ ਕੇਸ ਦਰਜ,  ਕੀਤਾ ਗਿਆ ਹੈ। ਇਸ ਕੇਸ ਦੀ ਅਗਲੀ ਸੁਣਵਾਈ 1 ਨਵੰਬਰ 2022 ਨੂੰ ਹੋਵੇਗੀ । 


 ਹਾਈਕੋਰਟ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਜੇਕਰ ਅਗਲੀ ਸੁਣਵਾਈ ਦੀ ਤਰੀਕ ਤੋਂ ਪਹਿਲਾਂ ਉੱਤਰਦਾਤਾਵਾਂ ਦੁਆਰਾ ਜਵਾਬ ਦਾਇਰ ਨਹੀਂ ਕੀਤਾ ਜਾਂਦਾ ਹੈ, ਤਾਂ ਇਹ ਅਦਾਲਤ ਮਾਮਲੇ 'ਤੇ ਅੰਤਰਿਮ ਸਟੇਅ 'ਤੇ ਵਿਚਾਰ ਕਰਨ ਲਈ ਮਜਬੂਰ ਹੋ ਸਕਦੀ ਹੈ।



GMC PATIALA D.PHARMACY ADMISSION:ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਵੱਲੋਂ ਡਿਪਲੋਮਾ ਇਨ ਫਾਰਮੇਸੀ ਵਿੱਚ ਦਾਖਲੇ ਲਈ ਅਰਜ਼ੀਆਂ ਮੰਗੀਆਂ

 ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਡਿਪਲੋਮਾ ਫਾਰਮੇਸੀ ਦਾਖਲਾ ਨੋਟਿਸ 2022


ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਵੱਲੋਂ ਸੂਚਿਤ ਕੀਤਾ ਗਿਆ ਹੈ ਕਿ ਸੈਸ਼ਨ 2022-23 ਦੌਰਾਨ ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਵਿਖੇ ਡੀ-ਫਾਰਮੇਸੀ (2 ਸਾਲਾ) ਕੋਰਸ ਲਈ ਕੁਝ ਸੀਟਾਂ ਖਾਲੀ ਪਈਆਂ ਹਨ। ਦਾਖਲਾ ਲੈਣ ਦੇ ਚਾਹਵਾਨ ਉਮੀਦਵਾਰ ਮਿਤੀ 19.10. 2022 ਨੂੰ ਦੁਪਹਿਰ 2.00 ਵਜੇ ਤੱਕ ਵੈੱਬਸਾਈਟ www.psbte.gov.in ਤੇ ਆਨਲਾਈਨ ਅਪਲਾਈ ਕਰਨ ਉਪਰੰਤ ਇਸ ਸੰਸਥਾ ਦੇ ਫਾਰਮੇਸੀ ਵਿਭਾਗ ਵਿਖੇ ਅਰਜ਼ੀ ਦੇ ਸਕਦੇ ਹਨ।



 ਦਾਖਲੇ ਦੀ ਯੋਗਤਾ 10+2 ਮੈਡੀਕਲ ਜਾਂ ਨਾਨ ਮੈਡੀਕਲ ਹੋਵੇਗੀ। ਦਾਖਲਾ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਅਤੇ ਉਦਯੋਗਿਕ ਸਿਖਲਾਈ, ਚੰਡੀਗੜ੍ਹ ਵੱਲੋਂ ਉਨ੍ਹਾਂ ਦੀ ਵੈੱਬਸਾਈਟ www.psbte.gov.in 'ਤੇ ਉਪਲਬਧ ਹਦਾਇਤਾਂ ਨਿਯਮਾਂ ਅਨੁਸਾਰ ਕੀਤਾ ਜਾਵੇਗਾ। 


ਦਾਖਲੇ ਲਈ ਕੌਂਸਲਿੰਗ ਮਿਤੀ 20.10.222 ਨੂੰ ਫਾਰਮੇਸੀ ਵਿਭਾਗ, ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਵਿਖੇ ਸਵੇਰੇ 9.00 ਵਜੇ ਹੋਵੇਗੀ। ਕੌਂਸਲਿੰਗ ਸਮੇਂ ਅਸਲ ਦਸਤਾਵੇਜ਼, ਸਰਟੀਫਿਕੇਟ ਦੀਆਂ ਫੋਟੋ ਕਾਪੀਆਂ, ਦੋ ਪਾਸਪੋਰਟ ਸਾਈਜ਼ ਫੋਟੋਆਂ ਅਤੇ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਅਤੇ ਉਦਯੋਗਿਕ ਸਿਖਲਾਈ, ਚੰਡੀਗੜ੍ਹ ਵੱਲੋਂ ਨਿਰਧਾਰਤ ਫੀਸ ਲੈ ਕੇ ਆਉਣਾ ਜ਼ਰੂਰੀ ਹੈ।

 ਮਿਤੀ 21.10.2022 ਤੋਂ ਬਾਅਦ ਖਾਲੀ ਰਹਿ ਗਈਆਂ ਸੀਟਾ ਪਹਿਲਾਂ ਆਓ ਪਹਿਲਾਂ ਪਾਓ ਦੇ ਆਧਾਰ 'ਤੇ ਭਰੀਆਂ ਜਾਣਗੀਆਂ।

5% GST ON ROTI AND 10% GST ON PRANTHA:ਹੁਣ ਰੋਟੀ 'ਤੇ 5 ਫੀਸਦੀ ਅਤੇ ਪਰਾਂਠੇ 'ਤੇ 18 ਫੀਸਦੀ ਜੀ.ਐੱਸ.ਟੀ.

 ਹੁਣ ਰੋਟੀ 'ਤੇ 5 ਫੀਸਦੀ ਅਤੇ ਪਰਾਂਠੇ 'ਤੇ 18 ਫੀਸਦੀ ਜੀ.ਐੱਸ.ਟੀ.


ਨਵੀਂ ਦਿੱਲੀ, 14 ਅਕਤੂਬਰ 

 ਦੇਸ਼ ਵਿੱਚ ਨਵੀਂ ਟੈਕਸ ਪ੍ਰਣਾਲੀ ਗੁਡਸ ਐਂਡ ਸਰਵਿਸਿਜ਼ ਟੈਕਸ (ਜੀ.ਐਸ.ਟੀ.) ਨੂੰ ਲਾਗੂ ਹੋਏ 5 ਸਾਲ ਤੋਂ ਵੱਧ ਦਾ ਸਮਾਂ ਬੀਤ ਚੁੱਕਾ ਹੈ ਪਰ ਇਸ ਨਾਲ ਜੁੜੇ ਕਈ ਵਿਵਾਦ ਅਜੇ ਵੀ ਅੰਤਿਮ ਫੈਸਲੇ ਦੀ ਉਡੀਕ ਵਿੱਚ ਹਨ। ਅਜਿਹੇ ਹੀ ਇਕ ਵਿਵਾਦ 'ਚ ਕਰੀਬ 20 ਮਹੀਨਿਆਂ ਬਾਅਦ ਇਹ ਫੈਸਲਾ ਆਇਆ ਹੈ, ਜਿਸ 'ਚ ਰੋਟੀ 'ਤੇ 5 ਫੀਸਦੀ ਅਤੇ ਪਰਾਂਠੇ 'ਤੇ 18 ਫੀਸਦੀ ਜੀ.ਐੱਸ.ਟੀ. ਲਗਾਉਣ ਦਾ ਫੈਸਲਾ ਕੀਤਾ ਗਿਆ ਹੈ



ਗੁਜਰਾਤ ਦੀ ਐਡਵਾਂਸ ਡਿਸੀਜ਼ਨਜ਼ ਐਪੀਲੇਟ ਅਥਾਰਟੀ (ਏ.ਏ.ਆਰ.) ਨੇ ਇਕ ਹੁਕਮ 'ਚ ਕਿਹਾ ਹੈ ਕਿ ਕਣਕ ਦੇ ਆਟੇ ਦੀ ਵਰਤੋਂ ਬੇਸ਼ੱਕ ਪਰਾਠੇ ਬਣਾਉਣ 'ਚ ਕੀਤੀ ਜਾਂਦੀ ਹੈ ਪਰ ਇਹ ਆਮ ਰੋਟੀਆਂ ਅਤੇ 5 ਫੀਸਦੀ ਗੁਡਸ ਐਂਡ ਸਰਵਿਸ ਟੈਕਸ (ਜੀ.ਐੱਸ.ਟੀ.) ਦੀ ਪਾਲਣਾ ਕਰਨ ਵਾਲੇ ਉਤਪਾਦਾਂ ਦੀ ਤਰ੍ਹਾਂ ਨਹੀਂ ਹੈ। ਇਸ 'ਤੇ 18 ਫੀਸਦੀ ਜੀ.ਐੱਸ.ਟੀ. ਲਗੇਗਾ ।

ਇਸ ਤੋਂ ਪਹਿਲਾਂ ਏ.  ਏ ਏ ਆਰ. ਕੇ ਦੀ ਕਰਨਾਟਕ ਬੈਂਚ ਨੇ ਇਸੇ ਤਰ੍ਹਾਂ ਦੇ ਇੱਕ ਮਾਮਲੇ ਵਿੱਚ ਕਿਹਾ ਸੀ ਕਿ 'ਫਰੋਜ਼ਨ ਪਰਾਠੇ' ਨੂੰ ਖਾਣ ਤੋਂ ਪਹਿਲਾਂ ਗਰਮ ਕਰਨ ਵਰਗੀ ਹੋਰ ਪ੍ਰਕਿਰਿਆ ਦੀ ਲੋੜ ਹੁੰਦੀ ਹੈ, ਇਸ ਲਈ ਇਸ 'ਤੇ 18 ਫੀਸਦੀ ਜੀਐਸਟੀ ਲਗਾਇਆ ਜਾਣਾ ਚਾਹੀਦਾ ਹੈ।

SCHOOL INSPECTION: ਜ਼ਿਲੇ ਦੇ ਸਕੂਲਾਂ ਦੀ ਹੋਈ ਅਚਨਚੇਤ ਚੈਕਿੰਗ,

 *ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ ਵੱਲੋਂ ਸਰਹੱਦੀ ਸਕੂਲਾਂ ਦਾ ਦੌਰਾ ਕੀਤਾ * 


*ਬਟਾਲਾ / ਕਲਾਨੌਰ 14 ਅਕਤੂਬਰ (Jobsoftoday) *


* ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸਿੱਖਿਆ ਵਿਭਾਗ , ਪੰਜਾਬ ਵੱਲੋਂ ਸਿੱਖਿਆ ਵਿੱਚ ਗੁਣਾਤਮਕ ਸੁਧਾਰ ਲਿਆਉਣ ਲਈ ਵਿਸ਼ੇਸ਼ ਯੋਜਨਾਬੰਦੀ ਤਹਿਤ ਕੰਮ ਕੀਤਾ ਜਾ ਰਿਹਾ ਹੈ। ਉਪਰੋਕਤ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ ਵੱਲੋਂ ਸਰਹੱਦੀ ਸਕੂਲਾਂ ਦਾ ਦੌਰਾ ਕਰਦਿਆਂ ਕਹੇ। 

PRINCIPAL PROMOTION: ਸੀਨੀਆਰਤਾ ਸੂਚੀ ਜਾਰੀ, 5 ਸਾਲਾਂ ਦੀਆਂ ਏਸੀਆਰ ਅਪਲੋਡ ਕਰਨ ਦੀਆਂ ਹਦਾਇਤਾਂ ‌ 
ONLINE TEACHER TRANSFER: ਬਦਲੀਆਂ ਸਬੰਧੀ ਅਧਿਆਪਕਾਂ ਲਈ ਅਹਿਮ ਖ਼ਬਰ, ਪੜ੍ਹੋ ਇਥੇ


ਇਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ ਅੱਜ ਬਲਾਕ ਕਲਾਨੌਰ ਦੇ ਸਰਾਕਾਰੀ ਪ੍ਰਾਇਮਰੀ ਸਕੂਲ ਪਕੀਵਾਂ,ਨਾਹਰਪੁਰ, ਬਰੀਲਾ ਖੁਰਦ ਅਤੇ ਧੀਦੋਵਾਲ ਸਕੂਲ ਵਿਜਟ ਕਰਕੇ ਅਧਿਆਪਕਾਂ ਅਤੇ ਬੱਚਿਆਂ ਨਾਲ ਵਿਸਥਾਰ ਸਾਹਿਤ ਗੱਲ-ਬਾਤ ਕੀਤੀ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲ ਵਿੱਚ ਉੱਚ ਯੋਗਤਾ ਪ੍ਰਾਪਤ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ ਅਤੇ ਸਰਕਾਰੀ ਸਕੂਲਾਂ ਦੇ ਬੱਚੇ ਹਰ ਖੇਤਰ ਵਿੱਚ ਮੋਹਰੀ ਹਨ। ਉਨ੍ਹਾਂ ਸਮਾਜਿਕ ਭਾਈਚਾਰੇ ਅਤੇ ਬੱਚਿਆਂ ਦੇ ਮਾਤਾ ਪਿਤਾ ਨੂੰ ਬੇਨਤੀ ਕੀਤੀ ਕਿ ਬਿਹਤਰ ਭਵਿੱਖ ਲਈ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਓ। 

PSEB BOARD EXAM 2023: ਮਾਰਚ 2023 ਪ੍ਰੀਖਿਆਵਾਂ ਲਈ ਅਹਿਮ ਅਪਡੇਟ, ਸਿੱਖਿਆ ਬੋਰਡ ਵੱਲੋਂ ਲਿਖਤੀ ਪ੍ਰੀਖਿਆ ਦੇ ਨੰਬਰਾਂ ਵਿੱਚ ਕੀਤਾ ਵੱਡਾ ਬਦਲਾਅ 


ONLINE ATTENDANCE: ਪੰਜਾਬ ਸਰਕਾਰ ਦੇ ਇਸ ਵਿਭਾਗ ਵੱਲੋਂ ਆਨਲਾਈਨ ਹਾਜ਼ਰੀ ਸਬੰਧੀ ਜਾਰੀ ਕੀਤੀਆਂ ਇਹ ਹਦਾਇਤਾਂ

 


HIMACHAL ELECTION 2022: ਹਿਮਾਚਲ ਵਿਧਾਨ ਸਭਾ ਚੋਣਾਂ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਵੱਡੀ ਜ਼ਿੰਮੇਵਾਰੀ

 

Current affairs on 14th October : Important MCQ for all exams

 


1/6
ਨਾਗਰਿਕਾਂ ਨੂੰ ਹਥਿਆਰਬੰਦ ਬਲਾਂ ਦੀ ਲੜਾਈ ਦੇ ਜ਼ਖਮੀ ਕਲਿਆਣ ਫੰਡ ਲਈ ਯੋਗਦਾਨ ਪਾਉਣ ਲਈ ਸ਼ੁਰੂ ਕੀਤੀ ਗਈ ਵੈਬਸਾਈਟ ਦਾ ਨਾਮ ਦੱਸੋ? Name the website launched to enable citizens to contribute for armed forces battle casualties welfare fund?
Bharat Ma k Spoot
Maa Bharti ke Spoot
Maa Bharti ke bahadur spoot
None of these
2/6
Two hydropower projects were Inaugurated by PM in which district of Himachal Pradesh? ਪ੍ਰਧਾਨ ਮੰਤਰੀ ਦੁਆਰਾ ਹਿਮਾਚਲ ਪ੍ਰਦੇਸ਼ ਦੇ ਕਿਸ ਜ਼ਿਲ੍ਹੇ ਵਿੱਚ ਦੋ ਪਣ-ਬਿਜਲੀ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ ਸੀ?
Bilaspur
Chamba
Kangra
Una
3/6
PM-DevINE scheme aims at developing which region of India? PM-DevINE ਯੋਜਨਾ ਦਾ ਉਦੇਸ਼ ਭਾਰਤ ਦੇ ਕਿਸ ਖੇਤਰ ਦਾ ਵਿਕਾਸ ਕਰਨਾ ਹੈ?
Hilly
North East
Border
None of these
4/6
President Draupadi Murmu has launched ‘PARAM KAMRUPA in IIT Guwahati, what is it? ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ IIT ਗੁਹਾਟੀ ਵਿੱਚ 'ਪਰਮ ਕਾਮਰੂਪਾ' ਦੀ ਸ਼ੁਰੂਆਤ ਕੀਤੀ, ਇਹ ਕੀ ਹੈ?
Supercomputer facility
Semiconductor facility
Rocket facilty
None of these
5/6
In which state PM laid down Bulk drug Park foundation stone in october 2022? ਕਿਸ ਰਾਜ ਵਿੱਚ ਪ੍ਰਧਾਨ ਮੰਤਰੀ ਨੇ ਅਕਤੂਬਰ 2022 ਵਿੱਚ ਬਲਕ ਡਰੱਗ ਪਾਰਕ ਦਾ ਨੀਂਹ ਪੱਥਰ ਰੱਖਿਆ ਸੀ?
Gujrat
Himachal
Punjab
None of these
6/6
‘The Trapping Zone’ a new ecosystem is founded by scientists in which country? 'ਦ ਟ੍ਰੈਪਿੰਗ ਜ਼ੋਨ' ਇੱਕ ਨਵੇਂ ਈਕੋਸਿਸਟਮ ਦੀ ਸਥਾਪਨਾ ਕਿਸ ਦੇਸ਼ ਵਿੱਚ ਵਿਗਿਆਨੀਆਂ ਦੁਆਰਾ ਕੀਤੀ ਗਈ ਹੈ?
Japan
Maldives
Russia
China
Result:

ਐੱਜੂਸੈੱਟ ਰਾਹੀਂ ਸਿੱਖਿਆ ਵਿਭਾਗ ਨੇ ਪਰਾਲੀ ਸਾੜਣ ਦੇ ਹੋਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵਿਸ਼ੇਸ਼ ਲੈਕਚਰ ਪ੍ਰਸਾਰਿਤ ਕੀਤਾ

 ਐੱਜੂਸੈੱਟ ਰਾਹੀਂ ਸਿੱਖਿਆ ਵਿਭਾਗ ਨੇ ਪਰਾਲੀ ਸਾੜਣ ਦੇ ਹੋਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵਿਸ਼ੇਸ਼ ਲੈਕਚਰ ਪ੍ਰਸਾਰਿਤ ਕੀਤਾ

ਡਾ. ਜਸਵਿੰਦਰ ਸਿੰਘ ਅਤੇ ਰਾਜਿੰਦਰ ਸਿੰਘ ਚਾਨੀ ਨੇ ਚਰਚਾ ਵਿੱਚ ਹਿੱਸਾ ਲਿਆ


ਚਰਚਾ ਵਿੱਚ ਪਰਾਲੀ ਦੀ ਸੰਭਾਲ ਅਤੇ ਜਾਗਰੂਕਤਾ ਸੰਬੰਧੀ ਪ੍ਰਚਾਰ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ

ਐੱਸ.ਏ.ਐੱਸ. ਨਗਰ 14 ਅਕਤੂਬਰ ( )

ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੇ ਰਹਿਨੁਮਾਈ ਅਤੇ ਸਕੱਤਰ ਸਕੂਲ ਸਿੱਖਿਆ-ਕਮ-ਡੀ.ਜੀ.ਐੱਸ.ਈ. ਪ੍ਰਦੀਪ ਕੁਮਾਰ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਜੂਸੈੱਟ ਰਾਹੀਂ ਸਕੂਲੀ ਵਿਦਿਆਰਥੀਆਂ ਨੂੰ ਪਰਾਲੀ ਦੇ ਸਾੜਣ ਨਾਲ ਵਾਤਾਵਰਨ, ਮਨੁੱਖੀ ਸਿਹਤ ਅਤੇ ਉਪਜਾਊ ਮਿੱਟੀ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵਿਸ਼ੇਸ਼ ਲੈਕਚਰਾਂ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਡਾ. ਮਨਿੰਦਰ ਸਿੰਘ ਸਰਕਾਰੀਆ ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੀ ਅਗਵਾਈ ਵਿੱਚ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਪਰਾਲੀ ਸਾੜਣ ਦੇ ਮਾੜੇ ਪ੍ਰਭਾਵਾਂ, ਪਰਾਲੀ ਦੀ ਸੰਭਾਲ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਜਾਣਕਾਰੀ ਦੇਣ ਲਈ ਇੱਕ ਵਿਸ਼ੇਸ਼ ਲੈਕਚਰ ਐਜੂਸੈੱਟ ਰਾਹੀ ਪ੍ਰਸਾਰਿਤ ਕੀਤਾ ਗਿਆ ਜਿਸ ਵਿੱਚ ਡਾ. ਜਸਵਿੰਦਰ ਸਿੰਘ ਨੈਸ਼ਨਲ ਅਵਾਰਡੀ ਲੈਕਚਰਾਰ ਫਿਜ਼ਿਕਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਲਿਆਣ ਅਤੇ ਰਾਜਿੰਦਰ ਸਿੰਘ ਚਾਨੀ ਸੋਸ਼ਲ਼ ਸਾਇੰਸ ਮਾਸਟਰ ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਅਤੇ ਸਟੇਟ ਮਡਿੀਆ ਕੋਆਰਡੀਨੇਟਰ ਨੇ ਹਿੱਸਾ ਲਿਆ। ਇਸ ਮੌਕੇ ਗੁਰਜੋਤ ਸਿੰਘ ਡਿਪਟੀ ਸਟੇਟ ਪ੍ਰੋਜੈਕਟ ਡਾਇਰੈਕਟਰ ਆਈਸੀਟੀ, ਐੱਸ.ਸੀ.ਈ.ਆਰ.ਟੀ ਪੰਜਾਬ ਤੋਂ ਪ੍ਰੋਜੈਕਟ ਇੰਚਾਰਜ ਲੈਕਚਰਾਰ ਰੁਮਕੀਤ ਕੌਰ ਵੀ ਮੌਜੂਦ ਸਨ।

ਡਾ. ਜਸਵਿੰਦਰ ਸਿੰਘ ਨੇ ਚਰਚਾ ਦੌਰਾਨ ਗੱਲਬਾਤ ਕਰਦਿਆਂ ਦੱਸਿਆ ਕਿ ਪਰਾਲੀ ਨੂੰ ਸਾੜਣ ਨਾਲ ਹਵਾ ਪ੍ਰਦੂਸ਼ਿਤ ਹੁੰਦੀ ਹੈ, ਮਿੱਟੀ ਦੀ ਉਪਜਾਊ ਸ਼ਕਤੀ ਘਟਦੀ ਹੈ, ਕੁਦਰਤੀ ਜੀਵ-ਜੰਤੂਆਂ ਦੀਆਂ ਪ੍ਰਜਾਤੀਆਂ ਦਾ ਖਾਤਮਾ ਹੁੰਦਾ ਹੈ ਅਤੇ ਓਜ਼ੋਨ ਪਰਤ ਨੂੰ ਵੀ ਨੁਕਸਾਨ ਪਹੁੰਚਦਾ ਹੈ। ਉਹਨਾਂ ਕਿਹਾ ਕਿ ਸਕੂਲਾਂ ਦੇ ਅਧਿਆਪਕ ਵਿਦਿਆਰੀਆਂ ਨੂੰ ਵੱਧ ਤੋਂ ਵੱਧ ਪ੍ਰੇਰਿਤ ਕਰਨ ਤਾਂ ਜੋ ਉਹ ਆਪਣੇ ਘਰਾਂ ਵਿੱਚ ਅਤੇ ਆਲੇ-ਦੁਆਲੇ ਦੇ ਵਸਨੀਕਾਂ ਨੂੰ ਸਮਝਾ ਸਕਣ ਕਿ ਧੂੰਆਂ ਮਨੁੱਖ ਸਿਹਤ ਲਈ ਬਹੁਤ ਜਿਆਦਾ ਘਾਤਕ ਹੈ ਕਿਉਂਕਿ ਇ ਪਰਾਲੀ ਦੇ ਸੜਣ ‘ਤੇ ਬਹੁਤ ਸਾਰੇ ਅਣ-ਜਲੇ ਕਣ ਹਵਾ ਵਿੱਚ ਰਹਿ ਜਾਂਦੇ ਹਨ ਜਿਸ ਨਾਲ ਸਾਹ, ਦਮਾਂ ਅਤੇ ਚਮੜੀ ਦੇ ਰੋਗ ਵਧ ਜਾਂਦੇ ਹਨ। ਉਹਨਾਂ ਦੱਸਿਆ ਕਿ ਪਰਾਲੀ ਦੇ ਸੜਣ ਨਾਲ ਕਾਰਬਨ ਮੋਨੋਆਕਸਾਈਡ, ਮੀਥੇਨ, ਕਾਰਸੀਨੋਜਨਿਕ ਪੋਲੀਸਾਈਕਲਿਕ ਐਰੋਮੈਟਿਕ ਹਾਈਡਰੋਕਾਰਬਨ, ਅਸਥਿਰ ਜੈਵਿਕ ਮਿਸ਼ਰਣ ਵਰਗੀਆਂ ਗੈਸ਼ਾ ਵਾਲੇ ਜਹਿਰੀਲੇ ਪ੍ਰਦੂਸ਼ਕ ਨਿਕਲਦੇ ਹਨ ਜੋ ਧੂੰਏ ਦੀ ਸੰਘਣੀ ਚਾਦਰ ਬਣਾ ਕੇ ਹਵਾ ਦੀ ਗੁਣਵੱਤਾ ਅਤੇ ਲੋਕਾਂ ਦੀ ਸਿਹਤ ਨੂੰ ਖਰਾਬ ਕਰਦੇ ਹਨ। ਇਸ ਨਾਲ ਸੜਕਾਂ ਤੇ ਦੁਰਘਟਨਾਵਾਂ ਹੋਣ ਦੇ ਮੌਕੇ ਜਿਆਦਾ ਵਧ ਜਾਂਦੇ ਹਨ ਅਤੇ ਕਈ ਵਾਰ ਪੀੜਿਤਾਂ ਦੀ ਜਾਨ ਵੀ ਚਲੀ ਜਾਂਦੀ ਹੈ। ਡਾ. ਜਸਵਿੰਦਰ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਪਰਾਲੀ ਦੀ ਸੰਭਾਲ ਲਈ ਕੀਤੇ ਜਾ ਰਹੇ ਉਪਰਾਲਿਆਂ ਅਤੇ ਇਸਦੀ ਊਸਾਰੂ ਕਾਰਜਾਂ ਲਈ ਵਰਤੋਂ ਕਰਕੇ ਆਮਦਨ ਵਿੱਚ ਵਾਧਾ ਕਰਨ ਸੰਬੰਧੀ ਵੀ ਜਾਣਕਾਰੀ ਸਾਂਝੀ ਕੀਤੀ।

ਸ੍ਰੀ ਚਾਨੀ ਨੇ ਕਿਹਾ ਕਿ ਇਸ ਲਈ ਵਿਦਿਆਰਥੀ ਅਤੇ ਅਧਿਆਪਕ ਮਿਲ ਕੇ ਵੱਖ-ਵੱਖ ਵਿਧੀਆਂ ਜਿਵੇਂ ਕਿ ਲੋਕਲ ਰੈਲੀਆਂ, ਪੇਂਟਿੰਗਾਂ, ਸਲੋਗਨਾਂ ਅਤੇ ਆਪਣੇ ਪਿੰਡ ਜਾਂ ਸ਼ਹਿਰ ਦੇ ਸਰਵਜਨਿਕ ਅਨਾਊਂਸਮੈਂਟ ਸਿਸਟਮਾਂ ਰਾਹੀਂ ਆਮ ਲੋਕਾਂ ਨੂੰ ਇੱਕ ਮੁਹਿੰਮ ਬਣਾ ਕੇ ਜਾਗਰੂਕ ਕਰ ਸਕਦੇ ਹਨ। ਇਸ ਮੌਕੇ ਅਮਰਦੀਪ ਸਿੰਘ ਬਾਠ, ਅੰਮ੍ਰਿਤਪਾਲ ਸਿੰਘ ਸਟੂਡੀਓ ਇੰਜੀਨੀਅਰ, ਵਰੁਣਦੀਪ ਜੇਈ, ਸਿਮਰਜੀਤ ਸਿੰਘ ਜੇਈ, ਹਰਸ਼ ਭਿੰਡਰ ਜੇਈ, ਸਿਮਰਨਪਾਲ ਸਿੰਘ ਅਤੇ ਐਜੂਸੈੱਟ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

HOW TO CHECK MY MOBILE IS 5G ENABLED?ਕਿਵੇਂ ਪਤਾ ਲੱਗੇਗਾ ਕਿ ਮੇਰਾ ਹੈਂਡਸੈੱਟ 5G ਯੋਗ ਹੈ, ਚੈੱਕ ਕਰੋ ਇਥੇ

5G ਦੀ ਸ਼ੁਰੂਆਤ ਹੋਣ ਨਾਲ ਹਰ ਕੋਈ ਇਹ ਪਤਾ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਕਿ , ਉਸ ਦਾ ਹੈੱਡਸੈੱਟ 5g Enabled ਹੈ ਜਾਂ ਨਹੀਂ। ਹੇਠਾਂ ਦਿੱਤੇ ਲਿੰਕ ਤੋਂ ਤੁਸੀਂ ਆਸਾਨੀ ਨਾਲ ਚੈੱਕ ਕਰ ਸਕਦੇ ਹੋ:- 



ਕਿਵੇਂ ਪਤਾ ਲੱਗੇਗਾ ਕਿ ਮੇਰਾ ਹੈਂਡਸੈੱਟ 5G ਯੋਗ ਹੈ? 

ਭਾਰਤ ਵਿੱਚ ਵੱਖ-ਵੱਖ ਕੰਪਨੀਆਂ ਤੋਂ 5ਜੀ ਨੂੰ ਸਪੋਰਟ ਕਰਨ ਵਾਲੇ 128 ਮਾਡਲ ਹਨ। ਏਅਰਟੈੱਲ ਨੇ ਅਜਿਹੇ 116 ਹੈਂਡਸੈੱਟਾਂ ਦੀ ਸੂਚੀ ਜਾਰੀ ਕੀਤੀ ਹੈ। ਇਨ੍ਹਾਂ ਵਿੱਚ Realme, Xiaomi, Oppo, Vivo, OnePlus ਆਦਿ ਕੰਪਨੀਆਂ ਦੇ ਹੈਂਡਸੈੱਟ ਸ਼ਾਮਲ ਹਨ। ਤੁਸੀਂ ਇਸ ਲਿੰਕ ਤੋਂ ਦੇਖ ਸਕਦੇ ਹੋ ਕਿ ਤੁਹਾਡਾ ਸੈੱਟ 5G ਯੋਗ ਹੈ ਜਾਂ ਨਹੀਂ: www.airtel.in/airtel-5g-handsets 

ਸਿੱਖਿਆ ਮੰਤਰੀ ਬੈਂਸ ਵਲੋਂ ਧਰਨਾਕਾਰੀਆਂ ਖਿਲਾਫ਼ ਦਿੱਤੇ ਬਿਆਨ ਦੀ ਸਖਤ ਨਿਖੇਧੀ

 ~ *ਸਿੱਖਿਆ ਮੰਤਰੀ ਬੈਂਸ ਵਲੋਂ ਧਰਨਾਕਾਰੀਆਂ ਖਿਲਾਫ਼ ਦਿੱਤੇ ਬਿਆਨ ਦੀ ਸਖਤ ਨਿਖੇਧੀ*  /


~ *ਜਮਹੂਰੀਅਤ ਦੀ ਥਾਂ ਆਮ ਆਦਮੀ ਪਾਰਟੀ ਪਈ ਤਾਨਾਸ਼ਾਹੀ ਦੇ ਰਾਹ: ਡੀ.ਟੀ.ਐਫ.* 





ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐਫ.) ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਗੱਲਬਾਤ ਦਾ ਸੁਹਿਰਦ ਮਾਹੌਲ ਸਿਰਜ ਕੇ ਮਸਲਿਆਂ ਦਾ ਠੋਸ ਹੱਲ ਕਰਨ ਦੀ ਥਾਂ, ਧਰਨਾਕਾਰੀਆਂ ਨਾਲ ਸੰਵਾਦ ਕਰਨ ਤੋਂ ਕੋਰੇ ਇਨਕਾਰ ਰਾਹੀਂ ਸਿੱਖਿਆ ਵਿਭਾਗ ਨੂੰ ਧਰਨਾ ਮੁਕਤ ਕਰਨ ਬਾਰੇ ਦਿੱਤੇ ਬਿਆਨ ਨੂੰ ਗ਼ੈਰ ਜਮਹੂਰੀ ਦੱਸਦਿਆਂ ਮੰਤਰੀ ਵਲੋਂ ਅਪਣਾਏ ਅੱਖੜ ਰਵੱਈਏ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। 


ਡੀ.ਐਮ.ਐਫ ਪੰਜਾਬ ਦੇ ਸੂਬਾਈ ਪ੍ਰਧਾਨ ਜਰਮਨਜੀਤ ਸਿੰਘ, ਡੀ.ਟੀ.ਐਫ. ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਦੇ ਜਨਰਲ ਸਕੱਤਰ ਗੁਰਬਿੰਦਰ ਸਿੰਘ ਖਹਿਰਾ, ਸੂਬਾ ਕਮੇਟੀ ਮੈਂਬਰ ਚਰਨਜੀਤ ਸਿੰਘ ਰਾਜਧਾਨ, ਸੀਨੀਅਰ ਮੀਤ ਪ੍ਰਧਾਨ ਗੁਰਦੇਵ ਸਿੰਘ, ਜ਼ਿਲ੍ਹਾ ਵਿੱਤ ਸਕੱਤਰ ਹਰਜਾਪ ਸਿੰਘ ਬੱਲ, ਜ਼ਿਲ੍ਹਾ ਪ੍ਰੈਸ ਸਕੱਤਰ ਰਾਜੇਸ਼ ਕੁਮਾਰ ਪਰਾਸ਼ਰ ਨੇ ਕਿਹਾ ਕਿ ਸਿੱਖਿਆ ਮੰਤਰੀ ਵੱਲੋਂ ਸੰਘਰਸ਼ੀ ਧਿਰਾਂ ਨਾਲ ਗੰਭੀਰ ਗੱਲਬਾਤ ਚਲਾਉਣ ਦੀ ਥਾਂ ਕੇਵਲ ਡੰਗ ਟਪਾਈ ਕੀਤੀ ਜਾ ਰਹੀ ਹੈ। ਬੀਤੀ 12 ਅਕਤੂਬਰ ਨੂੰ ਡੀ.ਟੀ.ਐਫ., ਈਟੀਟੀ ਅਧਿਆਪਕ ਐਸੋਸੀਏਸ਼ਨ 6505 ਅਤੇ ਓ.ਡੀ.ਐੱਲ. ਅਧਿਆਪਕ ਯੂਨੀਅਨ ਨਾਲ ਸਿੱਖਿਆ ਮੰਤਰੀ ਬੈਂਸ ਵਲੋਂ ਅਧਿਕਾਰੀਆਂ ਦੀ ਮੌਜੂਦਗੀ ਵਾਲੀ ਕੋਈ ਫ਼ੈਸਲਾਕੁਨ ਮੀਟਿੰਗ ਕਰਨ ਦੀ ਥਾਂ 40 ਦਿਨਾਂ ਬਾਅਦ ਦੁਬਾਰਾ ਮਿਲਣ ਦਾ ਲਾਰਾ ਲਗਾ ਕੇ ਮਹਿਜ਼ ਖਾਨਾਪੂਰਤੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸੇ ਆਮ ਆਦਮੀ ਪਾਰਟੀ ਦੇ ਆਗੂ ਸੱਤਾ ਵਿੱਚ ਆਉਣ ਤੋਂ ਪਹਿਲਾਂ ਵੱਖ ਵੱਖ ਵਰਗਾਂ ਦੇ ਧਰਨਿਆਂ ਵਿੱਚ ਜਾ ਕੇ ਆਪਣੇ ਤੋਂ ਪਹਿਲੀਆਂ ਸਰਕਾਰਾਂ ਦੇ ਵਿਰੋਧ ਵਿੱਚ ਬੋਲਦੇ ਰਹੇ ਹਨ। ਪ੍ਰੰਤੂ ਹੁਣ ਆਪ ਸਰਕਾਰ ਵੀ ਅਕਾਲੀ-ਕਾਂਗਰਸੀ ਸਰਕਾਰਾਂ ਵਾਂਗ ਹੀ ਜਮਹੂਰੀ ਹੱਕਾਂ ਨੂੰ ਬੇਕਿਰਕੀ ਨਾਲ ਕੁਚਲ ਰਹੀ ਹੈ। ਆਗੂਆਂ ਨੇ ਦੱਸਿਆ ਕਿ ਅਸਲ ਵਿੱਚ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਵੀ ਰਾਜ ਕਰਦੀਆਂ ਬਾਕੀ ਸਿਆਸੀ ਧਿਰਾਂ ਵਰਗੀ ਕਾਰਪੋਰੇਟਾਂ ਪੱਖੀ, ਕੇਂਦਰੀਕ੍ਰਿਤ ਸਿਆਸਤ ਵਾਲੀ ਅਤੇ ਲੋਕ ਵਿਰੋਧੀ ਨੀਤੀਆਂ ਲਾਗੂ ਕਰਨ ਵਾਲੀ ਪਾਰਟੀ ਹੀ ਹੈ। 


ਡੀ.ਟੀ.ਐਫ ਆਗੂਆਂ ਨਿਰਮਲ ਸਿੰਘ, ਮਨਪ੍ਰੀਤ ਸਿੰਘ, ਸੁਖਜਿੰਦਰ ਸਿੰਘ ਜੱਬੋਵਾਲ, ਕੁਲਦੀਪ ਸਿੰਘ ਤੌਲਾਨੰਗਲ, ਪਰਮਿੰਦਰ ਸਿੰਘ ਰਾਜਾਸਾਂਸੀ, ਸ਼ਮਸ਼ੇਰ ਸਿੰਘ, ਚਰਨਜੀਤ ਸਿੰਘ ਭੱਟੀ, ਵਿਪਨ ਰਿਖੀ, ਬਲਦੇਵ ਸਿੰਘ, ਕੇਵਲ ਸਿੰਘ, ਨਰੇਸ਼ ਕੁਮਾਰ, ਵਨੀਤ ਕੁਮਾਰ, ਗੁਰਪ੍ਰੀਤ ਸਿੰਘ ਨਾਭਾ, ਦਿਲਬਾਗ ਸਿੰਘ, ਦੀਪਕ ਕੁਮਾਰ, ਮਨੀਸ਼ ਪੀਟਰ, ਵਿਸ਼ਾਲ ਕਪੂਰ, ਵਿਸ਼ਾਲ ਚੌਹਾਨ, ਵਿਕਾਸ ਚੌਹਾਨ ਆਦਿ  ਨੇ ਕਿਹਾ ਕਿ ਮੰਤਰੀ ਦੇ ਅਜਿਹੇ ਰਵੱਈਏ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਜਿਸ ਤਹਿਤ ਓ.ਡੀ.ਐੱਲ. ਅਧਿਆਪਕਾਂ ਦੇ 11-11 ਸਾਲ ਤੋਂ ਪੈਡਿੰਗ ਰੈਗੂਲਰ ਆਰਡਰ ਜਾਰੀ ਨਾ ਕਰਨ ਅਤੇ 180 ਈਟੀਟੀ ਅਧਿਆਪਕਾਂ 'ਤੇ ਮੂਲ ਭਰਤੀ (4500 ਈ.ਟੀ.ਟੀ.) ਦੇ ਸਾਰੇ ਲਾਭ ਬਹਾਲ ਨਾ ਕਰਨ ਦੇ ਵਿਰੋਧ ਵਿੱਚ 23 ਅਕਤੂਬਰ ਨੂੰ ਦੀਵਾਲੀ ਮੌਕੇ 9 ਕੈਬਨਿਟ ਮੰਤਰੀਆਂ ਦੇ ਘਰਾਂ ਮੂਹਰੇ, ਤਿੰਨ ਅਧਿਆਪਕ ਜਥੇਬੰਦੀਆਂ ਦੇ ਸੱਦੇ ਤਹਿਤ  ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਦੇ ਅਰਥੀ ਫੂਕ ਮੁਜ਼ਾਹਰਿਆਂ ਵਿਚ ਵੱਡੀ ਗਿਣਤੀ ਨਾਲ ਹਿੱਸਾ ਲਿਆ ਜਾਵੇਗਾ। ਇਸ ਉਪਰੰਤ ਵੀਂ ਮਸਲਿਆਂ ਦਾ ਹੱਲ ਨਾ ਹੋਣ ਦੀ ਸੂਰਤ ਵਿੱਚ 6 ਨਵੰਬਰ ਨੂੰ ਆਨੰਦਪੁਰ ਸਾਹਿਬ ਵਿਖੇ ਸੂਬਾਈ ਰੈਲੀ ਕਰਕੇ ਸਿੱਖਿਆ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।

HT TO CHT PROMOTION: ਬਿਨਾਂ ਟੈਸਟ ਪਾਸ ਕੀਤੇ ਸੀਐਚਟੀ ਦਾ ਪ੍ਰੋਬੇਸ਼ਨ ਪੀਰਿਅਡ ਨਹੀਂ ਹੋਵੇਗਾ ਕਲੀਅਰ, ਪੜ੍ਹੋ

 

ਗੋਰਮਿੰਟ ਸਕੂਲ ਲੈਕਚਰਾਰ ਯੂਨੀਅਨ ਦੀ ਸਿੱਖਿਆ ਮੰਤਰੀ ਨਾਲ ਮੀਟਿੰਗ

 ਗੋਰਮਿੰਟ ਸਕੂਲ ਲੈਕਚਰਾਰ ਯੂਨੀਅਨ ਦੀ  ਸਿੱਖਿਆ ਮੰਤਰੀ ਨਾਲ ਮੀਟਿੰਗ     


                ਗੋਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦਾ ਇੱਕ ਵਫਦ ਪ੍ਰਧਾਨ  ਸੰਜੀਵ ਕੁਮਾਰ ਫਤਿਹਗੜ੍ਹ ਸਾਹਿਬ ਅਤੇ ਸੀ.ਮੀਤ ਪ੍ਰਧਾਨ  ਅਮਨ ਸ਼ਰਮਾ ਅੰਮ੍ਰਿਤਸਰ ਦੀ ਅਗਵਾਈ ਵਿੱਚ ਸਿੱਖਿਆ ਮੰਤਰੀ ਸ੍ਰ  ਹਰਜੋਤ ਸਿੰਘ ਬੈਂਸ ਨੂੰ ਮਿਲਿਆ ਜਿਸ ਵਿੱਚ ਆਗੂਆਂ ਨੇ ਵਿਭਾਗੀ ਪ੍ਰੀਖਿਆ ਨੂੰ ਰੱਦ ਕਰਨ ,ਪ੍ਰਿੰਸੀਪਲ ਅਤੇ ਲੈਕਚਰਾਰ ਪੱਦਉਨਤੀ ਤੁਰੰਤ ਕਰਨ  ਅਤੇ ਅਧਿਆਪਕ ਮਾਰੂ 2018 ਸਰਵਿਸ ਨਿਯਮਾਂ ਨੂੰ ਰੱਦ ਕਰਨ ਲਈ ਦਲੀਲਾਂ ਨਾਲ ਆਪਣੀ ਮੰਗਾਂ ਰੱਖੀਆਂ ।ਇਸ ਮੌਕੇ ਬਲਰਾਜ ਸਿੰਘ ਬਾਜਵਾ ਅਤੇ  ਸੁਖਦੇਵ ਸਿੰਘ ਰਾਣਾ ਨੇ ਰਿਵਰਸ਼ਨ ਲੈਕਚਰਾਰ ਦੇ ਮੁੱਦੇ ਨੂੰ ਤੁਰੰਤਹੱਲ ਕਰਨ ਅਤੇ ਟਰਾਂਸਫਰ ਪਾਲਿਸੀ ਵਿੱਚ ਆਪਸੀ ਬਦਲੀ ਅਤੇ ਪੱਦਉਨਤ ਅਧਿਆਪਕਾਂ ਨੂੰ ਸਟੇਅ ਦੀ ਛੋਟ ਦੇਣ  ਅਤੇ ਪਿੱਛਲੀ ਸਰਕਾਰ ਵੱਲੋ ਕੱਚੇ ਅਧਿਆਪਕਾਂ ਨੂੰ ਪੱਕੇ ਕਰਵਾਉਣ ਲਈ ਵਿੱਢੇ  ਸੰਘਰਸ਼ ਦੋਰਾਨ ਅਧਿਆਪਕ ਆਗੂਆਂ ਦੀ  ਵਿਕਮੇਟਾਈਜੇਸ਼ਨ ਰੱਦ ਕਰਨ  ਦੀ ਮੰਗ ਕੀਤੀ ।ਇਸ ਮੌਕੇ ਆਗੂਆਂ ਨੇ ਡੀ.ਏ, ਪੇਂਡੂ ਭੱਤਾ, ਬਾਰਡਰ ਹਾਊਸ ਰੈਂਟ ਭੱਤੇ ਅਤੇ ਪੇ ਕਮਿਸ਼ਨ ਬਕਾਇਆ  ਬਾਰੇ ਵੀ ਵਿੱਤ ਮੰਤਰੀ ਦੇ ਨਾਮ ਮੰਗ ਪੱਤਰ ਸੋਪਿਆ।ਇਸ ਮੌਕੇ ਗੁਰਪ੍ਰੀਤ ਸਿੰਘ ਬਠਿੰਡਾ,ਹਰਜੀਤ ਸਿੰਘ ਬਲਾੜੀ,ਰਣਬੀਰ ਸਿੰਘ ਮੋਹਾਲੀ,ਅਵਤਾਰ ਸਿੰਘ ਰੂਪਨਗਰ ਅਤੇ ਜਤਿੰਦਰ ਸਿੰਘ ਗੁਰਦਾਸਪੁਰ ਅਮਰਜੀਤ ਸਿੰਘ ਵਾਲੀਆ ਹਾਜਰ ਸਨ।

PSSSB DEPUTY RANGER RECRUITMENT: ਡਿਪਟੀ ਰੇਂਜਰ‌ ਦੀ ਪ੍ਰੀਖਿਆ ਮੁਲਤਵੀ, ਨਵਾਂ ਸ਼ਡਿਊਲ ਜਾਰੀ

 

PROMOTION FROM LECTURER VOCATIONAL MASTER TO PRINCIPAL

 

PRINCIPAL PROMOTION : ਸੀਨੀਆਰਤਾ ਸੂਚੀ ਜਾਰੀ, ਲੈਕਚਰਾਰ, ਹੈਡਮਾਸਟਰ ਅਤੇ ਵੋਕੇਸ਼ਨਲ ਮਾਸਟਰ/ ਲੈਕਚਰਾਰਾਂ ਨੂੰ ਏਸੀਆਰ ਅਪਲੋਡ ਕਰਨ ਦੀਆਂ ਹਦਾਇਤਾਂ

 ਲੈਕਚਰਾਰ, ਹੈਡਮਾਸਟਰ ਅਤੇ ਵੋਕੇਸ਼ਨਲ ਮਾਸਟਰ/ ਲੈਕਚਰਾਰ ਦੀ ਪੰਜ ਸਾਲ ਏ.ਸੀ.ਆਰ ਆਨਲਾਈਨ ਪੋਰਟਲ ਤੇ ਅੱਪ ਲੋਡ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। 



ਡੀਪੀਆਈ ਵੱਲੋਂ ਪ੍ਰਿੰਸੀਪਲਾਂ ਦੀ ਭਰਤੀ ਲਈ  ਲੈਕਚਰਾਰਾਂ ਦੀ ਸੀਨੀਆਰਤਾ ਨੰ. 4600 ਤੱਕ, ਹੈਡਮਾਸਟਰਾਂ ਦੀ ਸੀਨੀਆਰਤਾ ਨੰ. 2400 ਤੱਕ ਅਤੇ ਵੋਕੇਸ਼ਨਲ ਮਾਸਟਰ/ ਲੈਕਚਰਾਰ ਦੀ ਸੀਨੀਆਰਤਾ ਨੰ. 700 ਤੱਕ ਦੀ ਬਤੌਰ ਪੀ.ਈ.ਐਸ. ਗਰੁੱਪ-ਏ ਦੀ ਤਰੱਕੀ ਸਬੰਧੀ ਡੀ.ਪੀ.ਸੀ ਲਈ ਸਬੰਧਤਾਂ ਦੀਆਂ ਪਿਛਲੇ ਪੰਜ ਸਾਲਾਂ ਦੀਆਂ ਏ.ਸੀ.ਆਰਜ ਮਿਤੀ 20.10.2022 ਤੱਕ ਆਨਲਾਈਨ ਪੋਰਟਲ ਤੇ ਕਰਮਚਾਰੀਆਂ ਦੀ ਈ-ਪੰਜਾਬ ਆਈ.ਡੀ ਤੇ ਹਰ ਹਾਲਤ ਵਿੱਚ ਅਪਲੋਡ ਕਰਨਾ ਯਕੀਨੀ ਬਣਾਉਣ ਲਈ ਲਿਖਿਆ ਗਿਆ ਹੈ।




 ਜੇਕਰ ਕਿਸੇ ਕਰਮਚਾਰੀ ਦੀ ਕਿਸੇ ਸਾਲ ਦੀ ਏ.ਸੀ.ਆਰ ਉਪਲਬਧ ਨਹੀਂ ਹੈ ਤਾਂ ਇਸ ਸਬੰਧੀ NRC ( No Report Certificate) ਜਾਰੀ ਕਰਕੇ ਅੱਪ-ਲੋਡ ਕੀਤਾ ਜਾਵੇ ਅਤੇ ਉਸ ਤੋਂ ਪਿਛਲੇ ਸਾਲ ਦੀ ਏ.ਸੀ.ਆਰ ਵੀ ਅਪਲੋਡ ਕਰਨੀ ਯਕੀਨੀ ਬਣਾਈ ਜਾਵੇ। ਉਕਤ ਅਨੁਸਾਰ ਏ.ਸੀ.ਆਰ ਅਪਲੋਡ ਕਰਨ ਸਬੰਧੀ ਕਨਸੋਲੀਡੇਟ ਸਰਟੀਫਿਕੇਟ ਸਬੰਧਤ ਜਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਵੱਲੋਂ ਨਿਸ਼ਚਿਤ ਮਿਤੀ ਤੱਕ ਭੇਜਣਾ ਯਕੀਨੀ ਬਣਾਇਆ ਜਾਵੇ। READ OFFICIAL LETTER HERE 

DOWNLOAD LECTURER SENIORITY LIST UPTO 2015 CLICK HERE 





ELECTION HIMACHAL 2022: ਹਿਮਾਚਲ ਵਿਧਾਨ ਸਭਾ ਚੋਣਾਂ ਦੀ ਘੋਸ਼ਣਾ, ਦੇਖੋ ਸ਼ਡਿਊਲ

ਚੋਣ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਹਿਮਾਚਲ ਪ੍ਰਦੇਸ਼ 'ਚ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਚੋਣ ਪ੍ਰੋਗਰਾਮ ਦੇ ਐਲਾਨ ਸਬੰਧੀ ਨਵੀਂ ਦਿੱਲੀ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ।




ਚੋਣਾਂ ਲਈ ਨੋਟੀਫਿਕੇਸ਼ਨ 17 ਅਕਤੂਬਰ ਨੂੰ ਜਾਰੀ ਕੀਤਾ ਜਾਵੇਗਾ, ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 25 ਅਕਤੂਬਰ, ਉਮੀਦਵਾਰੀ ਵਾਪਸ ਲੈਣ ਦੀ ਆਖਰੀ ਮਿਤੀ 29 ਅਕਤੂਬਰ ਅਤੇ ਗਿਣਤੀ 8 ਦਸੰਬਰ ਨੂੰ ਹੋਵੇਗੀ। 

29 ਆਰਮੀ ਡੌਗ ਯੂਨਿਟ ਨੇ ਜੰਮੂ ਵਿੱਚ ਭਾਰਤੀ ਫੌਜ ਦੇ ਕੁੱਤੇ 'ਜ਼ੂਮ' ਨੂੰ ਸ਼ਰਧਾਂਜਲੀ ਭੇਟ ਕੀਤੀ

 29 ਆਰਮੀ ਡੌਗ ਯੂਨਿਟ ਨੇ ਜੰਮੂ ਵਿੱਚ ਭਾਰਤੀ ਫੌਜ ਦੇ ਕੁੱਤੇ 'ਜ਼ੂਮ' ਨੂੰ ਸ਼ਰਧਾਂਜਲੀ ਭੇਟ ਕੀਤੀ। ਕੱਲ੍ਹ ਸ਼੍ਰੀਨਗਰ ਦੇ 54 AFVH (ਐਡਵਾਂਸ ਫੀਲਡ ਵੈਟਰਨਰੀ ਹਸਪਤਾਲ) ਵਿੱਚ ਉਸਦੀ ਮੌਤ ਹੋ ਗਈ ਜਿੱਥੇ ਉਹ 9 ਅਕਤੂਬਰ ਨੂੰ ਆਪਰੇਸ਼ਨ ਤੰਗਪਾਵਾ, ਅਨੰਤਨਾਗ, ਜੰਮੂ-ਕਸ਼ਮੀਰ ਵਿੱਚ ਦੋ ਗੋਲੀਆਂ ਲੱਗਣ ਤੋਂ ਬਾਅਦ ਇਲਾਜ ਅਧੀਨ ਸੀ। 




SYL ਦੇ ਮਸਲੇ 'ਤੇ ਪੰਜਾਬ-ਹਰਿਆਣੇ ਦੀ ਅਹਿਮ ਮੀਟਿੰਗ ਤੋਂ ਬਾਅਦ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ CM

SYL ਦੇ ਮਸਲੇ 'ਤੇ ਪੰਜਾਬ-ਹਰਿਆਣੇ ਦੀ ਅਹਿਮ ਮੀਟਿੰਗ ਤੋਂ ਬਾਅਦ SYL ਦੇ ਮਸਲੇ 'ਤੇ ਪੰਜਾਬ-ਹਰਿਆਣੇ ਦੀ ਅਹਿਮ ਮੀਟਿੰਗ ਤੋਂ ਬਾਅਦ ਮੀਡੀਆ  ਨੂੰ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ 

 Watch live click here

ONLINE TEACHER TRANSFER: ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਅਹਿਮ ਖ਼ਬਰ

1156 ਪੁਲਿਸ ਅਸਾਮੀਆਂ ਲਈ 65000 ਨੌਜਵਾਨ ਪ੍ਰੀਖਿਆ ਦੇ ਰਹੇ ਹਨ, ਮੁੱਖ ਮੰਤਰੀ ਵੱਲੋਂ ਸ਼ੁਭਕਾਮਨਾਵਾਂ

 




PRINCIPAL PROMOTION: ਅੱਜ ਹੋਣ ਵਾਲੀ ਡੀਪੀਸੀ ਮੁਲਤਵੀ

 ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਵੱਲੋਂ ਲੈਕਚਰਾਰਾਂ, ਵੋਕੇਸ਼ਨਲ ਲੈਕਚਰਾਰ ਵੋਕੇਸਨਲ ਮਾਸਟਰਾਂ ਅਤੇ ਹੈੱਡਮਾਸਟਰਾਂ ਤੋਂ ਬਤੌਰ ਪ੍ਰਿੰਸੀਪਲ ਪਦ-ਉੱਨਤ ਕਰਨ ਲਈ ਵਿਭਾਗੀ ਤਰੱਕੀ ਕਮੇਟੀ ਦੀ ਮੀਟਿੰਗ ਸੱਦੀ ਗਈ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਹੋਣ ਵਾਲੀ ਡੀਪੀਸੀ ਮੁਲਤਵੀ ਕਰ ਦਿੱਤੀ ਗਈ ਹੈ , ਇਸ ਦਾ ਕਾਰਨ  ਏਸੀਆਰ ਅਤੇ ਯੋਗਤਾ ਸਬੰਧੀ ਅਧੂਰੀ ਜਾਣਕਾਰੀ ਹੈ।



PSEB ORDERED TO CHANGE THE MARKS FOR THE YEAR 2022-23

LECT/HM/VOC.MASTER PROMOTION TO PRINCIPAL: ਪ੍ਰਿੰਸੀਪਲਾਂ ਦੀ ਤਰੱਕੀ ਲਈ ਅਹਿਮ ਖ਼ਬਰ, ਅੱਜ ਹੋਵੇਗੀ DPC ਦੀ ਮੀਟਿੰਗ

ਚੰਡੀਗੜ੍ਹ 14 ਅਕਤੂਬਰ ‌

ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਵੱਲੋਂ ਲੈਕਚਰਾਰਾਂ, ਵੋਕੇਸ਼ਨਲ ਲੈਕਚਰਾਰ ਵੋਕੇਸਨਲ ਮਾਸਟਰਾਂ ਅਤੇ ਹੈੱਡਮਾਸਟਰਾਂ ਤੋਂ ਬਤੌਰ ਪ੍ਰਿੰਸੀਪਲ ਪਦ-ਉੱਨਤ ਕਰਨ ਲਈ ਵਿਭਾਗੀ ਤਰੱਕੀ ਕਮੇਟੀ ਦੀ ਮੀਟਿੰਗ ਸੱਦੀ ਗਈ ਹੈ। 



ਲੈਕਚਰਾਰਾਂ, ਵੋਕੇਸ਼ਨਲ ਲੈਕਚਰਾਰ ਵੋਕੇਸਨਲ ਮਾਸਟਰਾਂ ਅਤੇ ਹੈੱਡਮਾਸਟਰਾਂ ਤੋਂ ਬਤੌਰ ਪ੍ਰਿੰਸੀਪਲ ਪਦ-ਉੱਨਤ ਕਰਨ ਸਬੰਧੀ ਵਿਭਾਗੀ ਤਰੱਕੀ ਕਮੇਟੀ ਦੀ ਮੀਟਿੰਗ ਮਿਤੀ 30-09-2022 ਨੂੰ 11.30 ਵਜੇ ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਜੀ ਦੇ ਦਫਤਰ ਕਮਰਾ ਨੰ: 721 ਸੱਤਵੀਂ ਮੰਜਿਲ ਪੰਜਾਬ ਸਿਵਲ ਸਕੱਤਰੇਤ-2, ਸੈਕਟਰ-9, ਚੰਡੀਗੜ੍ਹ ਵਿਖੇ ਨਿਸਚਿਤ ਕੀਤੀ ਗਈ ਸੀ। 


ਦਫਤਰੀ ਕਾਰਨਾਂ ਕਰਕੇ ਹੁਣ ਇਹ ਮੀਟਿੰਗ ਮੁਲਤਵੀ ਕਰਦੇ ਹੋਏ ਮਿਤੀ 14-10-2022 ਨੂੰ 11.30 ਵਜੇ ਨਿਸ਼ਚਿਤ ਕੀਤੀ ਗਈ ਹੈ।  READ OFFICIAL LETTER HERE 

PROMOTION OF LECTURER/HM/VOC.MASTER TO PRINCIPAL

 


THE CHANGE: ਮਹਾਰਾਸ਼ਟਰ ਦੇ ਸਕੱਤਰ ਸਕੂਲ ਸਿੱਖਿਆ ਦੀ ਅਗਵਾਈ ਵਾਲੇ ਵਫ਼ਦ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਕੀਤਾ ਦੌਰਾ

 ਮਹਾਰਾਸ਼ਟਰ ਦੇ ਸਕੱਤਰ ਸਕੂਲ ਸਿੱਖਿਆ ਦੀ ਅਗਵਾਈ ਵਾਲੇ ਵਫ਼ਦ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਕੀਤਾ ਦੌਰਾ 


ਵਫ਼ਦ ਨੇ ਪੰਜਾਬ ਦੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਅਤੇ ਮੈਰੀਟੋਰੀਅਸ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਗੁਣਾਤਮਿਕ ਸਿੱਖਿਆ ਬਾਰੇ ਹਾਸਲ ਕੀਤੀ ਜਾਣਕਾਰੀ


ਚੰਡੀਗੜ੍ਹ 13 ਅਕਤੂਬਰ (ਰਾਜਿੰਦਰ ਚਾਨੀ) 

ਮਹਾਰਾਸ਼ਟਰ ਸਰਕਾਰ ਦੇ ਸਿੱਖਿਆ ਵਿਭਾਗ ਦੇ ਇਕ ਉਚ ਪੱਧਰੀ ਵਫ਼ਦ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਮਿਆਰੀ ਸਿੱਖਿਆ ਪ੍ਰਣਾਲੀ ਤੋਂ ਜਾਣੂ ਹੋਣ ਲਈ ਅਤੇ ਸਕੂਲਾਂ ਵਿੱਚ ਚਲ ਰਹੀਆਂ ਗੁਣਾਤਮਿਕ ਸਿੱਖਿਆ ਦੀਆਂ ਕਿਰਿਆਵਾਂ ਬਾਰੇ ਜਾਗਰੂਕ ਹੋਣ ਲਈ ਪੰਜਾਬ ਦੇ ਸਰਕਾਰੀ ਸਕੂਲਾਂ ਦੌਰਾ ਕੀਤਾ ਗਿਆ ।



ਮਹਾਰਾਸ਼ਟਰ ਸਰਕਾਰ ਦੇ ਸਿੱਖਿਆ ਮੰਤਰੀ ਦੀਪਕ ਕੇਸਰਕਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਹਾਰਾਸ਼ਟਰ ਸਰਕਾਰ ਦੇ ਸਕੱਤਰ ਸਕੂਲ ਸਿੱਖਿਆ ਅਤੇ ਖੇਡ ਵਿਭਾਗ ਰਣਜੀਤ ਸਿੰਘ ਦਿਓਲ ਆਈ.ਏ.ਐੱਸ. ਦੀ ਅਗਵਾਈ ਵਾਲੇ ਵਫ਼ਦ ਨੇ ਸਰਕਾਰੀ ਪ੍ਰਾਇਮਰੀ ਸਕੂਲ ਨਰੈਣਗੜ੍ਹ ਝੁੱਗੀਆਂ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੇਜ਼ 3 ਬੀ-1 ਮੋਹਾਲੀ ਅਤੇ ਮੈਰੀਟੋਰੀਅਸ ਸਕੂਲ ਮੋਹਾਲੀ ਦਾ ਦੌਰਾ ਕੀਤਾ। 


ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਸਕੱਤਰ ਕਮ ਡੀ.ਜੀ.ਐੱਸ.ਈ. ਪ੍ਰਦੀਪ ਕੁਮਾਰ ਅਗਰਵਾਲ ਆਈ.ਏ.ਐੱਸ ਵਲੋਂ ਇਸ ਵਫ਼ਦ ਨੂੰ ਸੂਬੇ ਦੇ ਸਰਕਾਰੀ ਸਕੂਲਾਂ ਦਾ ਦੌਰਾ ਕਰਵਾਇਆ ਗਿਆ ਅਤੇ ਸੂਬੇ ਦੇ ਸਰਕਾਰੀ ਸਕੂਲਾਂ ਦੀ ਕਾਰਜਪ੍ਰਣਾਲੀ ਅਤੇ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ ਗਈ।


ਦੌਰੇ ਤੇ ਆਏ ਵਫ਼ਦ ਵਿੱਚ ਕੈਲਾਸ਼ ਪਾਗਾਰੇ ਸਟੇਟ ਪ੍ਰੋਜੈਕਟ ਡਾਇਰੈਕਟਰ ਸਮੱਗਰਾ ਸਿੱਖਿਆ ਮਹਾਰਾਸ਼ਟਰ ਪ੍ਰਾਇਮਰੀ ਸਿੱਖਿਆ ਪ੍ਰੀਸ਼ਦ ਮੁੰਬਈ, ਸੁਸ਼ਾਂਤ ਖਾਂਡੇਕਰ ਓ.ਐੱਸ.ਡੀ ਟੀ ਸਿੱਖਿਆ ਮੰਤਰੀ ਮਹਾਰਾਸ਼ਟਰ, ਸਿੱਧੇਸ਼ ਵਾਡੇਕਰ, ਸਲਾਹਕਾਰ ਸਿੱਖਿਆ ਵਿਭਾਗ ਅਤੇ ਖੇਡ ਵਿਭਾਗ ਮਹਾਰਾਸ਼ਟਰ, ਰਮਾਂਕਾਂਤ ਕਾਠਮੋਰੇ, ਸੰਯੁਕਤ ਡਾਇਰੈਕਟਰ ਐੱਸ.ਸੀ.ਈ.ਆਰ.ਟੀ. ਪੂਣੇ (ਮਹਾਰਾਸ਼ਟਰਾ), ਮਹੇਸ਼ ਪਾਲਕਰ ਡਾਇਰੈਕਟਰ ਐਜੂਕੇਸ਼ਨ ਮਹਾਰਾਸ਼ਟਰ ਸ਼ਾਮਲ ਸਨ।


ਵਫ਼ਦ ਨੇ ਸਕੂਲਾਂ ਦੌਰੇ ਦੌਰਾਨ ਸਕੂਲ ਦੇ ਬੁਨਿਆਦੀ ਢਾਂਚੇ ਦੇ ਨਾਲ-ਨਾਲ ਬੱਚਿਆਂ ਲਈ ਮੁਫ਼ਤ ਸਿੱਖਿਆ, ਮੁਫ਼ਤ ਵਰਦੀ, ਪ੍ਰੀ-ਪ੍ਰਾਇਮਰੀ, ਸਮਾਰਟ ਕਲਾਸਰੂਮ, ਸਿੱਖਣ-ਸਿਖਾਉਣ ਲਈ ਵਰਤੀਆਂ ਜਾਣ ਵਾਲੀਆਂ ਉੱਤਮ ਕਿਰਿਆਵਾਂ (ਬੈਸਟ ਪ੍ਰੈਕਟਿਸਜ਼), ਸਾਇੰਸ ਪ੍ਰਯੋਗਸ਼ਾਲਾਵਾਂ, ਲਾਇਬ੍ਰੇਰੀਆਂ, ਆਰਟੀਫੀਸ਼ੀਅਲ ਇੰਟੈਲੀਜੈਂਸ ਸੰਬੰਧੀ ਟਿੰਕਰਿੰਗ ਲੈਬ, ਐਜੂਸੈੱਟ, ਵਿਦਿਆਰਥੀਆਂ ਲਈ ਵੰਨਗੀ ਭਰਪੂਰ ਬੈਠਣ ਲਈ ਫਰਨੀਚਰ, ਵੱਖ-ਵੱਖ ਵਜ਼ੀਫ਼ਾ ਸਕੀਮਾਂ ਤਹਿਤ ਬੱਚਿਆਂ ਨੂੰ ਮਿਲਣ ਵਾਲੇ ਵਜ਼ੀਫ਼ਿਆਂ, ਮਿਡ-ਡੇ-ਮੀਲ, ਖੇਡ ਦੇ ਮੈਦਾਨ, ਸਪਲੀਮੈਂਟਰੀ ਸਟਡੀ ਮਟੀਰੀਅਲ, ਵਿਦਿਆਰਥੀਆਂ ਦੇ ਦਾਖ਼ਲਿਆਂ ਸੰਬੰਧੀ, ਸਕੂਲਾਂ ਦੀ ਗ੍ਰੇਡਿੰਗ, ਵਿਭਾਗ ਵੱਲੋਂ ਵਰਤੀਆਂ ਜਾਣ ਵਾਲੀਆਂ ਵੱਖ-ਵੱਖ ਮੋਬਾਈਲ ਐਪ ਸੰਬੰਧੀ, ਵਿਦਿਆਰਥੀਆਂ ਅਤੇ ਹੋਰ ਸਹੂਲਤਾਂ ਆਦਿ ਬਾਰੇ ਜਾਣਕਾਰੀ ਹਾਸਲ ਕੀਤੀ। 


ਉਹਨਾਂ ਅਧਿਆਪਕਾਂ ਵੱਲੋਂ ਤਿਆਰ ਕੀਤੇ ਗਏ ਆਕਰਸ਼ਕ ਅਤੇ ਰੰਗਦਾਰ ਟੀਚਿੰਗ ਏਡ ਨੂੰ ਵੀ ਦੇਖਿਆ।


ਵਫ਼ਦ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਦੌਰੇ ਉਪਰੰਤ ਪੰਜਾਬ ਦੇ ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਸ੍ਰੀਮਤੀ ਜਸਪ੍ਰੀਤ ਤਲਵਾੜ ਆਈ.ਏ.ਐੱਸ. ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ।ਮਹਾਰਾਸ਼ਟਰ ਸਰਕਾਰ ਦੇ ਸਿੱਖਿਆ ਮੰਤਰੀ ਦੀਪਕ ਕੇਸਰਕਰ ਨੇ ਮੀਟਿੰਗ ਵਿੱਚ ਆਨਲਾਈਨ ਸ਼ਿਰਕਤ ਕੀਤੀ।


ਮੀਟਿੰਗ ਦੌਰਾਨ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੇ ਸੰਗਠਨਾਤਮਕ ਢਾਂਚੇ, ਅਧਿਆਪਕਾਂ ਅਤੇ ਵਿਦਿਆਰਥੀਆਂ ਸੰਬੰਧੀ ਜਾਣਕਾਰੀ, ਅਧਿਆਪਕ ਸਿਖਲਾਈ ਪ੍ਰੋਗਰਾਮਾਂ, ਅਧਿਆਪਕ ਭਰਤੀ, ਸਮਾਰਟ ਸਕੂਲ ਨੀਤੀ, ਆਨਲਾਈਨ ਅਧਿਆਪਕ ਤਬਾਦਲਾ ਨੀਤੀ, ਖੇਡ ਨੀਤੀ ਅਤੇ ਹੋਰ ਮਹੱਤਵਪੂਰਨ ਮੁੱਦਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਤੋਂ ਇਲਾਵਾ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਸਕੂਲੀ ਸਿੱਖਿਆ ਲਈ ਕੀਤੀਆਂ ਜਾ ਰਹੀਆਂ ਕਾਰਵਾਈਆਂ ਬਾਰੇ ਵੀ ਵਿਸਤਾਰ ਪੂਰਵਕ ਚਰਚਾ ਕੀਤੀ।



ਪੰਜਾਬ ਸਰਕਾਰ ਦੇ ਭਵਿੱਖ ਟੀਚਿਆਂ ਬਾਰੇ ਮਹਾਰਾਸ਼ਟਰ ਦੇ ਵਫ਼ਦ ਨੂੰ ਜਾਣੂ ਕਰਵਾਉਂਦਿਆਂ ਸ੍ਰੀਮਤੀ ਤਲਵਾਰ ਨੇ ਦੱਸਿਆ ਸੂਬਾ ਸਰਕਾਰ ਵੱਲੋਂ ਬਹੁਤ ਜਲਦ 100 ਸਕੂਲ ਆਫ਼ ਐਮੀਨੈਂਸ ਤਿਆਰ ਕੀਤੇ ਜਾ ਰਹੇ ਹਨ ਜਿਸ ਲਈ 200 ਕਰੋੜ ਰੁਪਏ ਦਾ ਬਜ਼ਟ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਭਵਿੱਖ ਵਿੱਚ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਪ੍ਰਦਾਨ ਕਰਵਾਉਣ ਲਈ ਵੀ ਬਜ਼ਟ ਵਿੱਚ 30 ਕਰੋੜ ਰੁਪਏ ਰੱਖੇ ਗਏ ਹਨ। 



 ਇਸ ਮੌਕੇ ਗੌਰੀ ਪ੍ਰਾਸ਼ਰ ਜੋਸ਼ੀ ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ, ਡਾ. ਮਨਿੰਦਰ ਸਿੰਘ ਸਰਕਾਰੀਆ ਡਾਇਰੈਕਟਰ ਐੱਸ.ਸੀ.ਈ.ਆਰ.ਟੀ. ਪੰਜਾਬ, ਮਨੋਜ ਕੁਮਾਰ ਡਿਪਟੀ ਸਟੇਟ ਪ੍ਰੋਜੈਕਟ ਡਾਇਰੈਕਟਰ, ਗੁਰਜੀਤ ਸਿੰਘ ਡਿਪਟੀ ਸਟੇਟ ਪ੍ਰੋਜੈਕਟ ਡਾਇਰੈਕਟਰ, ਕਿਰਨਜੀਤ ਸਿੰਘ ਟਿਵਾਣਾ ਸਕੱਤਰ ਪੰਜਾਬ ਸਕੂਲ ਸਿੱਖਿਆ ਬੋਰਡ ਸਮੇਂਤ ਕਈ ਹੋਰ ਅਧਿਕਾਰੀ ਹਾਜ਼ਰ ਸਨ।

ਚੰਡੀਗੜ੍ਹ, 13 ਅਕਤੂਬਰ (ਰਾਜਿੰਦਰ ਚਾਨੀ) ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਈ.ਟੀ.ਟੀ. ਕਾਡਰ ਦੇ ਪ੍ਰਾਇਮਰੀ ਅਧਿਆਪਕਾਂ ਦੀਆਂ 5994 ਅਸਾਮੀਆਂ ਦਾ ਇਸ਼ਤਿਹਾਰ ਜਾਰੀ: ਹਰਜੋਤ ਸਿੰਘ ਬੈਂਸ



ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਈ.ਟੀ.ਟੀ. ਕਾਡਰ ਦੇ ਪ੍ਰਾਇਮਰੀ ਅਧਿਆਪਕਾਂ ਦੀਆਂ 5994 ਅਸਾਮੀਆਂ ਦਾ ਇਸ਼ਤਿਹਾਰ ਜਾਰੀ: ਹਰਜੋਤ ਸਿੰਘ ਬੈਂਸ 


 


 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਲਗਾਤਾਰ ਯਤਨਸ਼ੀਲ ਹੈ ਇਸੇ ਦਿਸ਼ਾ ਵਿਚ ਕੰਮ ਕਰਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪ੍ਰਾਇਮਰੀ ਅਧਿਆਪਕਾਂ ਦੀਆਂ ਈਟੀਟੀ ਕਾਡਰ ਦੀਆਂ 5994 ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 

 ਇਨ੍ਹਾਂ ਅਸਾਮੀਆਂ ਲਈ ਈ.ਟੀ.ਟੀ. ਟੈੱਟ ਪਾਸ ਉਮੀਦਵਾਰ 14 ਅਕਤੂਬਰ 2022 ਤੋਂ ਲੈ ਕੇ 10 ਨਵੰਬਰ 2022 ਸ਼ਾਮ 5 ਵਜੇ ਤੱਕ) ਆਨਲਾਈਨ






www.educationrecruitmentboard.com ਤੇ ਅਪਲਾਈ ਕਰ ਸਕਦੇ ਹਨ। 

ਸ. ਬੈਂਸ ਨੇ ਦੱਸਿਆ ਕਿ ਇਹ ਸਾਰੀ ਭਰਤੀ ਪ੍ਰੀਖਿਆ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹੀ ਜਾਵੇਗੀ।


ਉਨ੍ਹਾਂ ਦੱਸਿਆ ਇਨ੍ਹਾਂ ਅਸਾਮੀਆਂ ਲਈ 200 ਅੰਕਾਂ ਦੀ ਆਬਜੈਕਟਿਵ ਟਾਇਪ ਲਿਖਤੀ ਪ੍ਰੀਖਿਆ ਲਈ ਜਾਵੇਗੀ। ਇਨ੍ਹਾਂ ਅਸਾਮੀਆਂ ਲਈ ਜਨਰਲ ਵਰਗ ਲਈ ਅਪਲਾਈ ਕਰਨ ਲਈ ਉਮਰ 18 ਤੋਂ 37 ਸਾਲ ਰੱਖੀ ਗਈ ਹੈ ਅਤੇ ਬਾਕੀ ਰਾਖਵੀਆਂ ਅਤੇ ਹੋਰ ਕੈਟਾਗਰੀਆਂ ਨੂੰ ਨਿਯਮਾਂ ਅਨੁਸਾਰ ਉਮਰ ਹੱਦ ਵਿੱਚ ਛੋਟ ਦਿੱਤੀ ਗਈ ਹੈ। ਇਨ੍ਹਾਂ ਅਸਾਮੀਆਂ ਲਈ ਜਨਰਲ ਵਰਗ ਲਈ ਬਾਰਵੀਂ ਜਮਾਤ ਵਿੱਚੋਂ ਵੀ ਘੱਟੋ-ਘੱਟ 50 ਪ੍ਰਤੀਸਤ ਅਤੇ ਰਾਖਵੀਆਂ ਸ਼੍ਰੇਣੀ ਲਈ 45 ਪ੍ਰਤੀਸ਼ਤ ਅੰਕ ਹੋਣੇ ਲਾਜ਼ਮੀ ਹਨ। ਇਨ੍ਹਾਂ ਅਸਾਮੀਆਂ ਲਈ ਦੋ ਸਾਲਾ ਈਟੀਟੀ ਕੋਰਸ ਦੇ ਨਾਲ ਅਧਿਆਪਕ ਯੋਗਤਾ ਪਰੀਖਿਆ-1 ਪਾਸ ਹੋਣਾ ਲਾਜ਼ਮੀ ਹੈ। 


 ਇਨ੍ਹਾਂ ਕੁੱਲ 5994 ਅਸਾਮੀਆਂ ਵਿੱਚੋਂ 975 ਅਸਾਮੀਆਂ ਔਰਤਾਂ ਲਈ ਵਿਸ਼ੇਸ਼ ਤੌਰ ਤੇ ਰਿਜ਼ਰਵ ਰੱਖੀਆਂ ਗਈਆਂ ਹਨ ਅਤੇ ਇਨ੍ਹਾਂ ਅਸਾਮੀਆਂ ਵਿੱਚ 2994 ਬੈਕਲਾਗ ਦੀਆਂ ਅਸਾਮੀਆਂ ਵੀ ਸ਼ਾਮਲ ਕੀਤੀਆਂ ਗਈਆਂ ਹਨ। ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਦੀ ਫ਼ੀਸ ਜਨਰਲ ਵਰਗ ਲਈ 1000 ਰੁਪਏ ਅਤੇ ਰਿਜ਼ਰਵ ਕੈਟਾਗਰੀ ਲਈ 500 ਰੁਪਏ ਰੱਖੀ ਗਈ ਹੈ

ਚੰਡੀਗੜ੍ਹ, 13 ਅਕਤੂਬਰ(ਹਰਦੀਪ ਸਿੰਘ ਸਿੱਧੂ)ਪੰਜਾਬ ਸਰਕਾਰ ਵੱਲ੍ਹੋਂ ਦੀਵਾਲੀ ਦਾ ਤੋਹਫਾ


 ਪੰਜਾਬ ਸਰਕਾਰ ਵੱਲ੍ਹੋਂ ਦੀਵਾਲੀ ਦਾ ਤੋਹਫਾ


ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਈ.ਟੀ.ਟੀ. ਕਾਡਰ ਦੇ ਪ੍ਰਾਇਮਰੀ ਅਧਿਆਪਕਾਂ ਦੀਆਂ 5994 ਅਸਾਮੀਆਂ ਦਾ ਇਸ਼ਤਿਹਾਰ ਜਾਰੀ- ਹਰਜੋਤ ਸਿੰਘ ਬੈਂਸ 

ਮੁੱਖ  ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਲਗਾਤਾਰ ਯਤਨਸ਼ੀਲ ਹੈ ਇਸੇ ਦਿਸ਼ਾ ਵਿਚ ਕੰਮ ਕਰਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪ੍ਰਾਇਮਰੀ ਅਧਿਆਪਕਾਂ ਦੀਆਂ ਈਟੀਟੀ ਕਾਡਰ ਦੀਆਂ 5994 ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 

 ਇਨ੍ਹਾਂ ਅਸਾਮੀਆਂ ਲਈ ਈ.ਟੀ.ਟੀ. ਟੈੱਟ ਪਾਸ ਉਮੀਦਵਾਰ 14 ਅਕਤੂਬਰ 2022 ਤੋਂ ਲੈ ਕੇ 10 ਨਵੰਬਰ 2022 ਸ਼ਾਮ 5 ਵਜੇ ਤੱਕ) ਆਨਲਾਈਨ www.educationrecruitmentboard.com ਤੇ ਅਪਲਾਈ ਕਰ ਸਕਦੇ ਹਨ। 

ਸ. ਬੈਂਸ ਨੇ ਦੱਸਿਆ ਕਿ ਇਹ ਸਾਰੀ ਭਰਤੀ ਪ੍ਰੀਖਿਆ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹੀ ਜਾਵੇਗੀ।

ਉਨ੍ਹਾਂ ਦੱਸਿਆ ਇਨ੍ਹਾਂ ਅਸਾਮੀਆਂ ਲਈ 200 ਅੰਕਾਂ ਦੀ ਆਬਜੈਕਟਿਵ ਟਾਇਪ ਲਿਖਤੀ ਪ੍ਰੀਖਿਆ ਲਈ ਜਾਵੇਗੀ। ਇਨ੍ਹਾਂ ਅਸਾਮੀਆਂ ਲਈ ਜਨਰਲ ਵਰਗ ਲਈ ਅਪਲਾਈ ਕਰਨ ਲਈ ਉਮਰ 18 ਤੋਂ 37 ਸਾਲ ਰੱਖੀ ਗਈ ਹੈ ਅਤੇ ਬਾਕੀ ਰਾਖਵੀਆਂ ਅਤੇ ਹੋਰ ਕੈਟਾਗਰੀਆਂ ਨੂੰ ਨਿਯਮਾਂ ਅਨੁਸਾਰ ਉਮਰ ਹੱਦ ਵਿੱਚ ਛੋਟ ਦਿੱਤੀ ਗਈ ਹੈ। ਇਨ੍ਹਾਂ ਅਸਾਮੀਆਂ ਲਈ ਜਨਰਲ ਵਰਗ ਲਈ ਬਾਰਵੀਂ ਜਮਾਤ ਵਿੱਚੋਂ ਵੀ ਘੱਟੋ-ਘੱਟ 50 ਪ੍ਰਤੀਸਤ ਅਤੇ ਰਾਖਵੀਆਂ ਸ਼੍ਰੇਣੀ ਲਈ 45 ਪ੍ਰਤੀਸ਼ਤ ਅੰਕ ਹੋਣੇ ਲਾਜ਼ਮੀ ਹਨ। ਇਨ੍ਹਾਂ ਅਸਾਮੀਆਂ ਲਈ ਦੋ ਸਾਲਾ ਈਟੀਟੀ ਕੋਰਸ ਦੇ ਨਾਲ ਅਧਿਆਪਕ ਯੋਗਤਾ ਪਰੀਖਿਆ-1 ਪਾਸ ਹੋਣਾ ਲਾਜ਼ਮੀ ਹੈ। 


 ਇਨ੍ਹਾਂ ਕੁੱਲ 5994 ਅਸਾਮੀਆਂ ਵਿੱਚੋਂ 975 ਅਸਾਮੀਆਂ ਔਰਤਾਂ ਲਈ ਵਿਸ਼ੇਸ਼ ਤੌਰ ਤੇ ਰਿਜ਼ਰਵ ਰੱਖੀਆਂ ਗਈਆਂ ਹਨ ਅਤੇ ਇਨ੍ਹਾਂ ਅਸਾਮੀਆਂ ਵਿੱਚ 2994 ਬੈਕਲਾਗ ਦੀਆਂ ਅਸਾਮੀਆਂ ਵੀ ਸ਼ਾਮਲ ਕੀਤੀਆਂ ਗਈਆਂ ਹਨ। ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਦੀ ਫ਼ੀਸ ਜਨਰਲ ਵਰਗ ਲਈ 1000 ਰੁਪਏ ਅਤੇ ਰਿਜ਼ਰਵ ਕੈਟਾਗਰੀ ਲਈ 500 ਰੁਪਏ ਰੱਖੀ ਗਈ ਹੈ

ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਸਿੱਖਿਆ ਮੰਤਰੀ ਨਾਲ਼ ਹੋਈ ਮੀਟਿੰਗ, ਹੋਏ ਅਹਿਮ ਐਲਾਨ

 *ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਸਿੱਖਿਆ ਮੰਤਰੀ ਨਾਲ਼ ਹੋਈ ਮੀਟਿੰਗ* 


ਚੰਡੀਗੜ੍ਹ 12 ਅਕਤੂਬਰ ( ) ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਅਹਿਮ ਮੀਟਿੰਗ ਸਰਕਟ ਹਾਊਸ ਚੰਡੀਗੜ੍ਹ ਵਿਖੇ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈੰਸ ਨਾਲ ਸੁਰਿੰਦਰ ਕੁਮਾਰ ਪੁਆਰੀ, ਸੁਖਵਿੰਦਰ ਸਿੰਘ ਚਾਹਲ, ਬਾਜ ਸਿੰਘ ਖਹਿਰਾ, ਬਲਜੀਤ ਸਿੰਘ ਸਲਾਣਾ, ਸੁਰਿੰਦਰ ਕੰਬੋਜ, ਗੁਰਜੰਟ ਸਿੰਘ ਵਾਲੀਆ, ਸੁਖਜਿੰਦਰ ਸਿੰਘ ਹਰੀਕਾ, ਬਿਕਰਮਜੀਤ ਸਿੰਘ ਕੱਦੋਂ, ਸੁਲੱਖਣ ਸਿੰਘ ਬੇਰੀ ਅਤੇ ਸ਼ਮਸ਼ੇਰ ਸਿੰਘ ਦੀ ਅਗਵਾਈ ਵਿੱਚ ਹੋਈ। ਇਸ ਵਿੱਚ ਅਧਿਆਪਕਾਂ ਦੇ ਹੋਰਨਾਂ ਮੁੱਦਿਆਂ ਤੋਂ ਬਿਨਾਂ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ਾਂ ਅਤੇ ਨਿਜੀ ਰੰਜਿਸ਼ਾਂ ਕਾਰਨ ਉੱਚ ਅਧਿਕਾਰੀਆਂ ਵਲੋਂ ਕੀਤੀਆਂ ਗਈਆਂ ਵਿਕਟਮਾਈਜੇਸ਼ਨਾਂ ਬਹੁਤ ਜਲਦੀ ਰੱਦ ਕਰਨ ਬਾਰੇ ਸਹਿਮਤੀ ਬਣੀ। ਸਾਲ 2018 ਵਿੱਚ ਬਣਾਏ ਗਏ ਅਧਿਆਪਕ ਵਿਰੋਧੀ ਸੇਵਾ ਨਿਯਮ ਬਹੁਤ ਜਲਦ ਮੋਰਚੇ ਦੇ ਆਗੂਆਂ ਨੂੰ ਬੁਲਾ ਕੇ ਸੋਧੇ ਜਾਣ ਦਾ ਫੈਸਲਾ ਹੋਇਆ। ਇਨ੍ਹਾਂ ਸੇਵਾ ਨਿਯਮਾਂ ਕਾਰਨ ਸਿੱਧੀ ਭਰਤੀ ਅਤੇ ਪਦਉਨਤ ਅਧਿਆਪਕਾਂ ਲਈ ਸਾਲਾਨਾ ਤਰੱਕੀਆਂ ਅਤੇ ਪਰਖ ਸਮੇਂ ਲਈ ਮੁਸੀਬਤ ਬਣੀ ਵਿਭਾਗੀ ਪ੍ਰੀਖਿਆ ਹਾਲ ਦੀ ਘੜੀ ਮੁਲਤਵੀ ਕੀਤੀ ਗਈ ਹੈ। 



ਅਧਿਆਪਕਾਂ ਦੇ ਪ੍ਰਾਇਮਰੀ ਅਤੇ ਸੈਕੰਡਰੀ ਵਰਗਾਂ ਦੀਆਂ ਲਟਕੀਆਂ ਪ੍ਰਮੋਸ਼ਨਾਂ ਤੁਰੰਤ ਕਰਨ ਦੀ ਜ਼ੋਰਦਾਰ ਮੰਗ ਤੇ ਸਿੱਖਿਆ ਮੰਤਰੀ ਵਲੋਂ ਸਾਰੇ ਵਰਗਾਂ ਦੀਆਂ ਪ੍ਰੋਮੋਸ਼ਨਾਂ ਬਹੁਤ ਜਲਦੀ ਕਰਨ ਬਾਰੇ ਸਹਿਮਤੀ ਦਿੱਤੀ, ਭਾਵੇਂ ਅਦਾਲਤੀ ਮਾਮਲੇ ਚਲ ਰਹੇ ਹੋਣ। ਪਿਛਲੇ ਲੰਮੇ ਸਮੇਂ ਤੋਂ ਜ਼ਿਲ੍ਹਾ ਸਿੱਖਿਆ ਅਫਸਰਾਂ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰਾਂ ਦੀਆਂ ਖਾਲੀ ਪੋਸਟਾਂ ਸੀਨੀਆਰਤਾ ਦੇ ਆਧਾਰ 'ਤੇ ਅਗਲੇ ਹਫ਼ਤੇ ਤੱਕ ਭਰਨ ਬਾਰੇ ਸਹਿਮਤੀ ਬਣੀ। ਪੰਜਾਬ ਦੇ ਲਗਭਗ ਅੱਧੇ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲਾਂ ਤੋਂ ਸਖਣੇ ਹੋਣ ਕਾਰਨ ਤੁਰੰਤ ਪ੍ਰਮੋਸ਼ਨਾਂ ਦੀ ਮੰਗ ਤੇ 238 ਪ੍ਰਿੰਸੀਪਲ ਅਗਲੇ ਹਫ਼ਤੇ ਤੱਕ ਪ੍ਰੋਮੋਟ ਕਰਨ ਫੈਸਲਾ ਹੋਇਆ। ਅਧਿਆਪਕ ਬਦਲੀ ਨੀਤੀ ਵਿੱਚ ਮੋਰਚੇ ਵੱਲੋੰ ਦਿੱਤੇ ਸੁਝਾਵਾਂ ਅਨੁਸਾਰ ਜਿਸ ਵਿੱਚ 50% ਸਟਾਫ ਦੀ ਸ਼ਰਤ ਖਤਮ ਕਰਨ, ਜਨਵਰੀ ਵਿੱਚ ਹੋਣ ਵਾਲੀਆਂ ਬਦਲੀਆਂ ਵਿੱਚ ਪਦਉਨਤ ਅਧਿਆਪਕਾਂ ਅਤੇ ਆਪਸੀ ਬਦਲੀ ਲਈ ਠਹਿਰ ਦੀ ਸ਼ਰਤ ਹਟਾਉਣ ਦਾ ਫੈਸਲਾ ਹੋਇਆ। ਆਗੂਆਂ ਨੇ ਨਵ- ਨਿਯੁਕਤ ਅਧਿਆਪਕਾਂ ਨੂੰ ਪਿਤਰੀ ਜ਼ਿਲ੍ਹਿਆਂ ਵਿੱਚ ਬਿਨਾਂ ਸ਼ਰਤ ਸ਼ਿਫਟ ਕਰਨ ਦੀ ਮੰਗ ਕੀਤੀ। ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦੀ ਕਾਰਵਾਈ ਦਾ ਮੋਰਚੇ ਵਲੋਂ ਸਵਾਗਤ ਕਰਦਿਆਂ ਪੂਰੇ ਲਾਭ ਦੇਣ ਅਤੇ ਰਹਿੰਦੇ ਹਰ ਵਰਗ ਦੇ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦੀ ਮੰਗ ਜ਼ੋਰਦਾਰ ਢੰਗ ਨਾਲ ਉਠਾਈ ਗਈ। ਪਿਕਟਸ ਸੁਸਾਇਟੀ ਵਿੱਚ ਰੈਗੂਲਰ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਸ਼ਿਫਟ ਕਰਨ ਦੀ ਮੰਗ ਤੇ ਸਿੱਖਿਆ ਮੰਤਰੀ ਵਲੋਂ ਜਲਦ ਹੀ ਮੰਗ ਪੂਰੀ ਕਰਨ ਦਾ ਭਰੋਸਾ ਦਿੱਤਾ ਗਿਆ।

           ਅਧਿਆਪਕਾਂ ਤੋਂ ਪੜ੍ਹਾਉਣ ਤੋਂ ਬਿਨਾਂ ਵਾਧੂ ਗੈਰਵਿਦਿਅਕ ਕੰਮ (ਸਮੇਤ ਬੀ. ਐਲ. ਓ. ਡਿਊਟੀ) ਲੈਣ ਦਾ ਜ਼ੋਰਦਾਰ ਵਿਰੋਧ ਕੀਤਾ ਗਿਆ। ਅਧਿਆਪਕਾਂ ਅਤੇ ਮੁਲਾਜ਼ਮਾਂ ਵਲੋਂ ਲਹੂ ਵੀਟਵੇਂ ਸੰਘਰਸ਼ਾਂ ਨਾਲ ਪ੍ਰਾਪਤ ਕੀਤੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਬਕਾਏ ਸਮੇਤ ਜਾਰੀ ਕਰਨ, ਪੇੰਡੂ ਭੱਤੇ ਸਮੇਤ 39 ਭੱਤੇ ਜੋ ਤਰਕਸੰਗਤ ਵਾਧਾ ਕਰਨ ਦੇ ਬਹਾਨੇ ਨਾਲ ਬੰਦ ਕੀਤੇ ਗਏ ਹਨ, ਤੁਰੰਤ ਬਕਾਏ ਸਮੇਤ ਦੇਣ ਦੀ ਮੰਗ ਕੀਤੀ ਗਈ। 5ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਅਨੁਸਾਰ ਦਿੱਤੀ ਗਈ ਉਚੇਰੀ ਗਰੇਡ ਪੇਅ ਸਮੇਤ 1 ਜਨਵਰੀ 2016 ਤੋਂ ਬਣਦੇ 125% ਮਹਿੰਗਾਈ ਭੱਤਾ ਜੋੜ ਕੇ ਤਨਖਾਹ ਦੁਹਰਾਈ ਦਾ ਲਾਭ ਦੇਣ ਦੀ ਮੰਗ ਕੀਤੀ। ਐੱਸ ਐੱਲ ਏ ਦੀ ਅਸਾਮੀ ਦਾ ਨਾਮ ਬਹੁਤ ਜਲਦ ਬਦਲਣ ਬਾਰੇ ਸਹਿਮਤੀ ਹੋਈ। ਸਿੱਧੀ ਭਰਤੀ ਵਾਲੇ ਅਧਿਆਪਕਾਂ ਦੇ ਪਰਖ ਸਮੇਂ ਬਾਰੇ ਮੁੜ ਵਿਚਾਰ ਕਰਨ ਬਾਰੇ ਸਹਿਮਤੀ ਬਣੀ। ਮੋਰਚੇ ਦੇ ਆਗੂਆਂ ਵਲੋਂ ਵਿਭਾਗ ਵਿੱਚ ਚਲ ਰਹੇ ਸਮੂਹ ਪ੍ਰੋਜੈਕਟ ਬੰਦ ਕਰਕੇ ਅਧਿਆਪਕਾਂ ਨੂੰ ਸਕੂਲਾਂ ਵਿੱਚ ਪੜ੍ਹਾਉਣ ਦਾ ਮੌਕਾ ਦੇਣ ਦੀ ਮੰਗ ਕੀਤੀ। ਸਿੱਖਿਆ ਮੰਤਰੀ ਨੇ ਅਧਿਆਪਕਾਂ ਦੀਆਂ ਮੰਗਾਂ ਅਤੇ ਮਸਲਿਆਂ ਉੱਪਰ ਬਹੁਤ ਜਲਦ ਮੋਰਚੇ ਨੂੰ ਦੁਬਾਰਾ ਮੀਟਿੰਗ ਕਰਨ ਦਾ ਸੱਦਾ ਦਿੱਤਾ। ਮੀਟਿੰਗ ਵਿੱਚ ਹੋਰਨਾਂ ਤੋਂ ਬਿਨਾਂ ਗੁਰਬਿੰਦਰ ਸਿੰਘ ਸਸਕੌਰ, ਬਲਜੀਤ ਬੱਲੀ, ਜਸਪਾਲ ਸੰਧੂ, ਕ੍ਰਿਸ਼ਨ ਸਿੰਘ ਦੁੱਗਾਂ, ਅਜੀਤਪਾਲ ਸਿੰਘ ਜੱਸੋਵਾਲ, ਗੁਰਵਿੰਦਰ ਸਿੰਘ ਜੁਲਾਣ, ਵਿਨੀਤ ਕੁਮਾਰ, ਅਮਰਜੀਤ ਸਿੰਘ, ਸੰਦੀਪ ਕੁਮਾਰ, ਰਜਿੰਦਰ ਸਿੰਘ ਰਾਜਨ, ਆਦਿ ਹਾਜ਼ਰ ਸਨ।

SUPERVISOR CUT OFF LIST/ DOCUMENTS VERIFICATION SCHEDULE: ਸੁਪਰਵਾਈਜ਼ਰ ਭਰਤੀ ਲਈ ਕੱਟ ਆਫ ਮੈਰਿਟ ਅਤੇ ਡਾਕੂਮੈਂਟ ਵੈਰੀਫਿਕੇਸ਼ਨ ਸ਼ਡਿਊਲ ਜਾਰੀ

 

DOWNLOAD COMPLETE SCHEDULE OF DOCUMENT VERIFICATION AND PROFORMA

ONLINE TEACHER TRANSFER 2022 : ਅਧਿਆਪਕਾਂ ਦੀਆਂ ਆਨਲਾਈਨ ਬਦਲੀਆਂ ਸਬੰਧੀ ਅਹਿਮ ਸੂਚਨਾ

ONLINE TEACHER TRANSFER 2022 :  ਅਧਿਆਪਕਾਂ ਦੀਆਂ  ਆਨਲਾਈਨ ਬਦਲੀਆਂ ਸਬੰਧੀ ਅਹਿਮ ਸੂਚਨਾ 

ਚੰਡੀਗੜ 13 ਅਕਤੂਬਰ 2022: ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਵਲੋਂ ਅਧਿਆਪਕਾਂ ਦੀਆ ਬਦਲੀਆਂ ਲਈ ਪ੍ਰਕ੍ਰਿਆ ਸ਼ੁਰੂ ਕਰ ਦਿਤੀ ਗਈ ਹੈ।  ਸਿੱਖਿਆ ਵਿਭਾਗ ਵੱਲੋਂ 10 ਅਕਤੂਬਰ ਤੋਂ ਅਧਿਆਪਕਾਂ ਤੋਂ ਆਨਲਾਈਨ ਬਦਲੀਆਂ ਲਈ ਅਰਜ਼ੀਆਂ ਦੀ  ਮੰਗ ਕੀਤੀ ਗਈ  ਹੈ  ।   ਸਕੂਲ ਸਿੱਖਿਆ ਵਿਭਾਗ ਵੱਲੋਂ  ਅਧਿਆਪਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ , ਆਨਲਾਈਨ ਅਪਲਾਈ ਕਰਦੇ ਸਮੇਂ ਸਾਰੇ ਵੇਰਵੇ ਸਹੀ ਭਰੇ ਜਾਣ , ਵੇਰਵੇ ਗਲਤ ਹੋਣ ਦੀ ਸੂਰਤ ਵਿਚ , ਬਦਲੀਆਂ ਲਈ ਨਹੀਂ ਵਿਚਾਰਿਆ ਜਾਵੇਗਾ। 

ਆਨਲਾਈਨ ਅਪਲਾਈ ਕਰਨ ਦੀ ਆਖਰੀ ਮਿਤੀ 13 ਅਕਤੂਬਰ , ਯਾਨੀ ਅੱਜ ਹੈ , ਜਿਹਨਾਂ ਅਧਿਆਪਕਾਂ ਨੇ ਹਲੇ ਤਕ ਅਪਲਾਈ ਨਹੀਂ ਕੀਤਾ ਹੈ , ਉਹ ਅਪਲਾਈ ਕਰ ਸਕਦੇ ਹਨ , ਅੱਜ ਪੋਰਟਲ ਬੰਦ ਹੋ ਜਾਵੇਗਾ।  

13 october current affairs : Important questions

 

1/5
MAHAKALESHWAR TEMPLE CORRIDOR Inagurated by PM , in which state it lies ? ਮਹਾਕਾਲੇਸ਼ਵਰ ਮੰਦਿਰ ਕੋਰੀਡੋਰ ਦਾ ਉਦਘਾਟਨ ਪ੍ਰਧਾਨ ਮੰਤਰੀ ਨੇ ਕੀਤਾ, ਇਹ ਕਿਸ ਰਾਜ ਵਿੱਚ ਸਥਿਤ ਹੈ?
Madhya Pradesh
Gujrat
Uttaranchal
Himachal Pradesh
2/5
Which country launched Satellite Kafau-1 , to know the mystery of sun? ਸੂਰਜ ਦੇ ਰਹੱਸ ਨੂੰ ਜਾਣਨ ਲਈ ਕਿਸ ਦੇਸ਼ ਨੇ ਸੈਟੇਲਾਈਟ Kafau-1 ਲਾਂਚ ਕੀਤਾ?
America
Japan
China
None of these
3/5
Which cave of India Selected by UNESCO as one of the IUGS Geological sites? ਭਾਰਤ ਦੀ ਕਿਹੜੀ ਗੁਫਾ ਨੂੰ ਯੂਨੈਸਕੋ ਦੁਆਰਾ IUGS ਭੂ-ਵਿਗਿਆਨਕ ਸਥਾਨਾਂ ਵਿੱਚੋਂ ਇੱਕ ਵਜੋਂ ਚੁਣਿਆ ਗਿਆ ਹੈ?
Badami Caves
Mawmluh Cave
None of these
Both of these
4/5
When was International Girl Child Day celebrated ? ਅੰਤਰਰਾਸ਼ਟਰੀ ਬਾਲੜੀ ਦਿਵਸ ਕਦੋਂ ਮਨਾਇਆ ਗਿਆ?
October 11
October 10
October 9
October 8
5/5
What is the theme of the International day of the Girl child day 2022 ? ਅੰਤਰਰਾਸ਼ਟਰੀ ਬਾਲਿਕਾ ਦਿਵਸ 2022 ਦਾ ਵਿਸ਼ਾ ਕੀ ਹੈ?
Our Time is now- Our right our future
Our time is our future
Girls - the builder of nation
None of these
Result:

CENTRAL UNIVERSITY OF PUNJAB RECRUITMENT 2022: ਕੇਂਦਰੀ ਯੂਨੀਵਰਸਿਟੀ ਪੰਜਾਬ ਵੱਲੋਂ ਟੀਚਿੰਗ ਅਤੇ ਨਾਨ ਟੀਚਿੰਗ ਅਸਾਮੀਆਂ ਭਰਤੀ ਲਈ ਅਧਿਸੂਚਨਾ ਜਾਰੀ

Central University of Punjab released notification regarding the recruitment of Teaching and non teaching vacancies.

CUP Punjab Recruitment 2022 : Asvertiemsnt Number CUPB/22-23/014 Dated 12.10.2022

 


Date of Advertisement: 12.10.2022

Advertisement in Hindi: Click Here

Advertisement in English: Click Here

Detail Document: Click Here

Link for Apply Online(Other Than Deputy Librarian) : Click Here

Link to Apply Online (For Deputy Librarian) : Click Here 

Last date to Apply Online : 25.11.22 (upto  5 p.m.)







📢 🪔 FESTIVAL GIFT 🪔 📢 ਪੰਜਾਬ ਸਰਕਾਰ ਵੱਲੋਂ ਕਰਮਚਾਰੀਆਂ ਲਈ ਤਿਉਹਾਰਾਂ ਤੇ ਵੱਡਾ ਫੈਸਲਾ

ਪੰਜਾਬ ਸਰਕਾਰ ਵੱਲੋਂ ਕਰਮਚਾਰੀਆਂ ਲਈ ਵੱਡਾ ਤੋਹਫਾ ਕੀਤਾ ਗਿਆ ਹੈ।


ਪੰਜਾਬ ਸਰਕਾਰ ਨੇ ਆਪਣੇ ਦਰਜਾ-4 (ਗਰੁੱਪ-ਡੀ) ਕਰਮਚਾਰੀਆਂ ਨੂੰ ਤਿਉਹਾਰ ਲਈ ਸੂਦ ਰਹਿਤ 10,000 ਰੁਪਏ (ਦਸ ਹਜਾਰ ਰੁਪਏ ਕੇਵਲ ਸਾਲ 2022-23 ਦੌਰਾਨ ਬਤੌਰ ਕਰਜ਼ਾ ਦੇਣ ਦਾ ਫ਼ੈਸਲਾ ਕੀਤਾ ਹੈ। ਇਹ ਰਕਮ ਮਿਤੀ 21:10: 2022 ਤੱਕ ਕਢਵਾਈ ਜਾ ਸਕੇਗੀ।



 ਇਹ ਕਰਜਾ 5 ਬਰਾਬਰ ਮਹੀਨਾਵਾਰ ਕਿਸਤਾ ਵਿੱਚ ਵਸੂਲਿਆ ਜਾਵੇਗਾ। ਇਸ ਦੀ ਵਸੂਲੀ ਨਵੰਬਰ, 2012 ਦੀ ਤਨਖਾਹ ਤੋਂ ਸ਼ੁਰੂ ਹੋ ਜਾਵੇਗੀ। ਇਹ ਕਰਜਾ ਸਿਰਫ ਰੈਗੂਲਰ ਦਰਜਾ (ਗਰੁੱਪ-ਡੀ) ਕਰਮਚਾਰੀਆਂ ਨੂੰ ਹੀ ਮਿਲੇਗਾ। ਦਿਹਾੜੀਦਾਰ, ਵਰਕਚਾਰਜਰ ਕਰਮਚਾਰੀ ਆਦਿ ਇਸ ਫੈਸਲੇ ਅਧੀਨ ਨਹੀਂ ਆਉਣਗੇ। ਜਿਹੜੇ ਕਰਮਚਾਰੀ ਆਰਜੀ ਹਨ, ਉਹਨਾਂ ਨੂੰ ਕਰਜ਼ਾ ਦੇਣ ਤੋਂ ਪਹਿਲਾ ਡਿਸਬਰਸੰਗ ਅਫਸਰ ਆਪਣੀ ਤਸੱਲੀ ਦੀ ਜਾਮਨੀ ਲੈ ਲੈਣ ਤਾਂ ਜੋ ਇਹ ਕਰਜਾ ਪੂਰਾ ਸੁਰੱਖਿਅਤ ਹੋਵੇ ਅਤੇ ਨਿਰਧਾਰਿਤ ਸਮੇਂ ਅਨੁਸਾਰ ਵਸੂਲੀ ਹੋ ਸਕੇ।  ਪੰਜਾਬ ਸਰਕਾਰ ਵੱਲੋਂ ਜਾਰੀ ਪੱਤਰ ਦੀ ਕਾਪੀ ਡਾਊਨਲੋਡ ਕਰਨ ਲਈ ਲਿੰਕ ਇਥੇ ਕਲਿੱਕ ਕਰੋ  


 🪔  ਸਾਡੇ ਨਾਲ ਜੁੜਨ ਲਈ ਟੈਲੀਗਰਾਮ ਚੈਨਲ ਜੁਆਇੰਨ ਕਰੋ, ਟੈਲੀਗਰਾਮ ਚੈਨਲ ਤੇ ਜੁਆਈਨ ਕਰਨ ਲਈ ਲਿੰਕ ਇਥੇ ਕਲਿੱਕ ਕਰੋ   🪔







ਜਿਹੜੀ ਅਧਿਆਪਕ ਯੂਨੀਅਨ ਧਰਨੇ ਦੇਵੇਗੀ , ਸਿੱਖਿਆ ਮੰਤਰੀ ਉਸ ਯੂਨੀਅਨ ਨਾਲ ਨਹੀਂ ਮਿਲੇਗਾ- ਹਰਜੋਤ ਸਿੰਘ ਬੈਂਸ

 ਚੰਡੀਗੜ੍ਹ,13 ਅਕਤੂਬਰ 

ਪੰਜਾਬ ਦੇ  ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ 12 ਅਕਤੂਬਰ ਨੂੰ ਅਧਿਆਪਕਾਂ ਦੀ ਵੱਖ ਵੱਖ ਜਥੇਬੰਦੀਆਂ ਨਾਲ ਮੀਟਿੰਗਾਂ ਕੀਤੀਆਂ।  ਇਸ ਮੌਕੇ ਸਿੱਖਿਆ ਮੰਤਰੀ ਨੇ ਕਿਹਾ ਕਿ ਅੱਜ  ਅਸੀਂ ਲਗਭਗ 60 ਜਥੇਬੰਦੀਆਂ ਨਾਲ ਮੀਟਿੰਗ ਕੀਤੀ , ਅਤੇ ਸਾਰੀਆਂ ਜਥੇਬੰਦੀਆਂ ਦੀ ਗੱਲ ਨੂੰ ਧਿਆਨ  ਨਾਲ ਸੁਣਿਆ। ਉਨ੍ਹਾਂ ਕਿਹਾ ਬਹੁਤ ਸਾਰੇ ਮਸਲੇ ਪਿਛਲੀਆਂ ਸਰਕਾਰਾਂ ਦੇ ਵਿਗਾੜੇ ਹੋਏ ਹਨ , ਅਸੀਂ ਉਨ੍ਹਾਂ ਸਾਰਿਆਂ ਮਸਲਿਆਂ ਨੂੰ ਹਲ ਕਰਨ ਦੀ ਕੋਸ਼ਿਸ ਕਰ ਰਹੇ ਹਨ।  



ਸਿੱਖਿਆ ਮੰਤਰੀ ਨੇ ਕਿਹਾ "ਜਿਹੜੇ ਸਾਥੀ ਟੈਂਕੀਆਂ ਤੇ ਬੈਠੇ ਨੇ , ਉਹਨਾਂ ਨੂੰ ਟੈਂਕੀਆਂ ਤੇ ਉਤਰ ਕ ਗੱਲ ਕਰਨੀ ਚਾਹੀਦੀ ਹੈ , ਸਿੱਖਿਆ ਮੰਤਰੀ  ਦਾ ਦਫਤਰ  ਗੱਲ ਸੁਣਨ ਲਈ  ਤਿਆਰ ਹੈ , ਉਹਨਾਂ ਦੇ ਮਸਲੇ ਹਲ ਕਰਨ ਲਈ ਤਿਆਰ ਹੈ , ਪ੍ਰੰਤੂ ਅਸੀਂ ਸਿੱਖਿਆ ਵਿਭਾਗ ਨੂੰ ਧਰਨਿਆਂ ਤੌਂ ਮੁਕਤ ਕਰਨਾ ਹੈ।  ਉਹਨਾਂ ਕਿਹਾ ਜਿਹੜੇ ਸਾਥੀ ਟੈਂਕੀਆਂ ਤੇ ਬੈਠੇ ਨੇ, ਉਹ ਟੈਂਕੀਆਂ ਤੇ ਉਤਰਨ ਤੇ ਸਿੱਖਿਆ ਮੰਤਰੀ ਨਾਲ ਗੱਲ ਕਰਨ , ਅਸੀਂ ਉਹਨਾਂ ਨਾਲ ਖੜਾਂਗੇ।  


ਉਹਨਾਂ ਕਿਹਾ ," ਕਿ ਹੁਣ ਉਹ ਲੋਕ ਧਰਨਿਆਂ ਵਿੱਚ  ਜਾ ਕੇ ਹਮਾਇਤ ਕਰ ਰਹੇ ਹਨ ਜਿਹਨਾਂ ਨੇ ਖੁਦ ਸਰਕਾਰ ਵਿੱਚ ਰਹਿ ਕੇ  ਨੋਜਵਾਨਾਂ ਨਾਲ ਧੋਖਾ ਕੀਤਾ ਹੈ। ਬਹੁਤੇ ਸਾਥੀ ਰਾਜਨੀਤੀ ਕਰ ਰਹੇ ਹਨ , ਪ੍ਰੰਤੂ ਸਾਡੀ ਸਰਕਾਰ ਇਹ ਬਰਦਾਸਤ ਨਹੀਂ ਕਰੇਗੀ।  ਅਸੀਂ ਕੱਚੇ ਅਧਿਆਪਕਾਂ ਨੂੰ ਪੱਕਾ ਕੀਤਾ , ਸ਼ਾਨਦਾਰ ਟਰਾਂਸਫਰ ਪਾਲਿਸੀ ਲਾਗੂ ਕਰ ਰਹੇ ਹਾਂ , ਕੰਪਿਊਟਰ ਅਧਿਆਪਕਾਂ ਦੇ ਮਸਲੇ ਨੂੰ ਹਲ ਕੀਤਾ ਜਾ ਰਿਹਾ ਹੈ , ਹਾਲੇ ਹੋਰ ਵੀ ਬਹੁਤੇ ਕੰਮ  ਕਰਨੇ ਬਾਕੀ ਹੈ , ਸਮਾਂ ਲਗੇਗਾ। 

IMPORTANT NEWS 

DENGUE ALERT: ਸਿਹਤ ਵਿਭਾਗ ਵੱਲੋਂ ਐਡਵਾਈਜਰੀ ਜਾਰੀ, ਜ਼ਰੂਰ ਪੜ੍ਹੋ 
ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਲਿਆ ਵੱਡਾ ਫੈਸਲਾ, ਪੜ੍ਹੋ ਇਥੇ 

ਸਿੱਖਿਆ  ਮੰਤਰੀ ਨੇ ਸਾਫ ਕਿਹਾ ਕਿ ਜਿਹੜੀ ਯੂਨੀਅਨ ਧਰਨਾ ਦੇਵੇਗੀ , ਉਹਨੂੰ ਸਿੱਖਿਆ ਮੰਤਰੀ  ਹਰਜੋਤ ਸਿੰਘ ਬੈਂਸ  ਨਹੀਂ ਮਿਲੇਗਾ , ਜਿਹੜੀ ਯੂਨੀਅਨ ਧਰਨਾ ਨਹੀਂ ਦੇਵੇਗੀ ਉਸ ਯੂਨੀਅਨ  ਦਾ ਕੰਮ ਸਭ ਤੋਂ ਪਹਿਲਾ ਹੋਵੇਗਾ , ਅਤੇ ਜਿਹੜੀ ਯੂਨੀਅਨ ਧਰਨਾ ਦੇਵੇਗੀ , ਉਸਦੀ ਫਾਈਲ ਸਭ ਤੋਂ ਬਾਅਦ ਚ ਦੇਖਾਂਗਾ।


ਸਿੱਖਿਆ ਮੰਤਰੀ ਨੇ ਅਗੇ ਕਿਹਾ ਕਿ ਸਿੱਖਿਆ ਵਿਭਾਗ ਦੀ ਜੋ , ਤਸਵੀਰ ਧਰਨਿਆਂ ਵਾਲੇ ਮਹਿਕਮੇ ਦੀ ਬਣਾਈ ਹੈ , ਅਸੀਂ ਉਸਨੂੰ ਬਦਲਣਾ ਹੈ। 


SANJHA ADHIYAPAK MORCHA MEETING WITH EM: ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਸਿੱਖਿਆ ਮੰਤਰੀ ਨਾਲ਼ ਹੋਈ ਮੀਟਿੰਗ, ਅਹਿਮ ਫੈਸਲੇ

 ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਸਿੱਖਿਆ ਮੰਤਰੀ ਨਾਲ਼ ਹੋਈ ਮੀਟਿੰਗ 

ਚੰਡੀਗੜ੍ਹ , 12 ਅਕਤੂਬਰ 

 ਅੱਜ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਅਹਿਮ ਮੀਟਿੰਗ ਸਰਕਟ ਹਾਊਸ ਚੰਡੀਗੜ੍ਹ ਵਿਖੇ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈੰਸ ਨਾਲ ਹੋਈ। ਇਸ ਵਿੱਚ ਅਧਿਆਪਕਾਂ ਦੇ ਹੋਰਨਾਂ ਮੁੱਦਿਆਂ ਤੋਂ ਬਿਨਾਂ ਹੇਠ ਲਿਖੇ ਮੁੱਦੇ ਵਿਚਾਰੇ ਗਏ :

ਵਿਕਟਮਾਈਜੇਸ਼ਨਾਂ ਬਹੁਤ ਜਲਦੀ ਰੱਦ ਕਰਨ ਬਾਰੇ ਸਹਿਮਤੀ ਬਣੀ ਹੈ। 2018 ਦੇ ਸਰਵਿਸ ਰੂਲ ਬਹੁਤ ਜਲਦ ਮੋਰਚੇ ਦੇ ਆਗੂਆਂ ਨੂੰ ਬੁਲਾ ਕੇ ਸੋਧੇ ਜਾਣਗੇ।ਡੀ. ਈ. ਓਜ਼. ਅਤੇ ਡਿਪਟੀ ਡੀ. ਈ. ਓਜ਼ ਅਗਲੇ ਹਫ਼ਤੇ ਤੱਕ ਲਾਉਣ ਬਾਰੇ ਸਹਿਮਤੀ ਬਣੀ।ਸਾਰੇ ਕਾਡਰਾਂ ਦੀਆਂ ਪ੍ਰੋਮੋਸ਼ਨਾਂ ਬਹੁਤ ਜਲਦੀ ਕਰਨ ਬਾਰੇ ਸਹਿਮਤੀ ਬਣੀ।


238 ਪ੍ਰਿੰਸੀਪਲ ਅਗਲੇ ਹਫ਼ਤੇ ਤੱਕ ਪ੍ਰੋਮੋਟ ਕਰਨ ਫੈਸਲਾ ਹੋਇਆ।ਵਿਭਾਗੀ ਪ੍ਰੀਖਿਆ ਹਾਲ ਦੀ ਘੜੀ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ।ਤਬਾਦਲਾ ਨੀਤੀ ਬਾਰੇ ਮੋਰਚੇ ਵੱਲੋੰ ਅੱਜ ਦਿੱਤੇ ਸੁਝਾਵਾਂ ਨੂੰ ਲਾਗੂ ਕਰਨ ਬਾਰੇ ਸਹਿਮਤੀ ਬਣੀ ਹੈ।



ਐਸ ਐੱਲ ਏ ਅਸਾਮੀ ਦਾ ਨਾਮ ਬਹੁਤ ਜਲਦ ਬਦਲਣ ਬਾਰੇ ਸਹਿਮਤੀ ਬਣੀ।ਸਿੱਧੀ ਭਰਤੀ ਵਾਲਿਆਂ ਦੇ ਪ੍ਰੋਮੋਸ਼ਨ ਕਾਲ ਬਾਰੇ ਮੁੜ ਵਿਚਾਰ ਕਰਨ ਬਾਰੇ ਸਹਿਮਤੀ ਬਣੀ।ਸਿੱਖਿਆ ਮੰਤਰੀ ਜੀ ਨੇ ਅਧਿਆਪਕਾਂ ਦੀਆਂ ਮੰਗਾਂ ਅਤੇ ਮਸਲਿਆਂ ਉੱਪਰ ਬਹੁਤ ਜਲਦ ਮੋਰਚੇ ਨੂੰ ਦੁਬਾਰਾ ਬੁਲਾਉਣ ਲਈ ਕਿਹਾ।






36 TH NATIONAL GAMES: ਪੰਜਾਬ ਨੇ 19 ਸੋਨੇ, 32 ਚਾਂਦੀ ਤੇ 25 ਕਾਂਸੀ ਦੇ ਤਮਗਿਆਂ ਨਾਲ ਕੁੱਲ 76 ਤਮਗੇ ਜਿੱਤੇ

 36ਵੀਂ ਕੌਮੀ ਖੇਡਾਂ ਦੇ ਆਖਰੀ ਦਿਨ ਮੁੱਕੇਬਾਜ਼ੀ ਵਿੱਚ ਪੰਜਾਬ ਨੇ ਇਕ ਸੋਨੇ, ਦੋ ਚਾਂਦੀ ਤੇ ਤਿੰਨ ਕਾਂਸੀ ਦੇ ਤਮਗੇ ਜਿੱਤੇ


ਪੰਜਾਬ ਨੇ 19 ਸੋਨੇ, 32 ਚਾਂਦੀ ਤੇ 25 ਕਾਂਸੀ ਦੇ ਤਮਗਿਆਂ ਨਾਲ ਕੁੱਲ 76 ਤਮਗੇ ਜਿੱਤੇ


*ਕੌਮੀ ਖੇਡਾਂ ਦੇ ਜੇਤੂ ਖਿਡਾਰੀ ਨਗਦ ਪੁਰਸਕਾਰ ਨਾਲ ਸਨਮਾਨਿਆ ਜਾਵੇਗਾ: ਮੀਤ ਹੇਅਰ *


 


ਚੰਡੀਗੜ੍ਹ, 12 ਅਕਤੂਬਰ



ਗੁਜਰਾਤ ਵਿਖੇ ਅੱਜ ਸੰਪੰਨ ਹੋਈਆਂ 36ਵੀਆਂ ਨੈਸ਼ਨਲ ਖੇਡਾਂ ਦੇ ਆਖ਼ਰੀ ਦਿਨ ਪੰਜਾਬ ਨੇ ਮੁੱਕੇਬਾਜ਼ੀ ਵਿੱਚ ਇਕ ਸੋਨੇ, ਦੋ ਚਾਂਦੀ ਤੇ ਤਿੰਨ ਕਾਂਸੀ ਦੇ ਤਮਗੇ ਜਿੱਤੇ। ਪੰਜਾਬ ਨੇ ਕੌਮੀ ਖੇਡਾਂ ਵਿੱਚ ਕੁੱਲ 19 ਸੋਨੇ, 32 ਚਾਂਦੀ ਤੇ 25 ਕਾਂਸੀ ਦੇ ਤਮਗਿਆਂ ਨਾਲ ਕੁੱਲ 76 ਤਮਗੇ ਜਿੱਤੇ।



ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜੇਤੂ ਖਿਡਾਰੀਆਂ ਨੂੰ ਮੁਬਾਰਕਾਬਦ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਫ਼ੈਸਲੇ ਤਹਿਤ ਜਲਦ ਹੀ ਕੌਮੀ ਖੇਡਾਂ ਦੇ ਤਮਗ਼ਾ ਜੇਤੂ ਪੰਜਾਬੀ ਖਿਡਾਰੀਆਂ ਨੂੰ ਨਗਦ ਪੁਰਸਕਾਰ ਨਾਲ ਸਨਮਾਨਿਆ ਜਾਵੇਗਾ।ਉਨ੍ਹਾਂ ਆਸ ਪ੍ਰਗਟਾਈ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਦੇ ਖੇਤਰ ਨੂੰ ਦਿੱਤੀ ਜਾ ਰਹੀ ਵਿਸ਼ੇਸ਼ ਤਰਜੀਹ ਸਦਕਾ ਅਗਲੇ ਸਾਲ ਗੋਆ ਵਿਖੇ ਹੋਣ ਵਾਲੀਆਂ 37ਵੀਆਂ ਕੌਮੀ ਖੇਡਾਂ ਵਿੱਚ ਪੰਜਾਬ ਦੇ ਖਿਡਾਰੀ ਹੋਰ ਵੀ ਵਧੀਆ ਪ੍ਰਦਰਸ਼ਨ ਕਰਨਗੇ। 


 


ਅੱਜ ਮੁਕਾਬਲਿਆਂ ਦੇ ਆਖ਼ਰੀ ਦਿਨ ਮੁੱਕੇਬਾਜ਼ੀ ਵਿੱਚ ਸਿਮਰਨਜੀਤ ਕੌਰ ਨੇ ਸੋਨੇ, ਮਨਦੀਪ ਕੌਰ ਤੇ ਵਿਜੇ ਕੁਮਾਰ ਨੇ ਚਾਂਦੀ ਅਤੇ ਸਪਰਸ਼ ਕੁਮਾਰ, ਕੋਮਲਪ੍ਰੀਤ ਕੌਰ ਤੇ ਕੰਵਰਪ੍ਰੀਤ ਸਿੰਘ ਨੇ ਕਾਂਸੀ ਦੇ ਤਮਗ਼ੇ ਜਿੱਤੇ

WEEKLY QUIZ ON CURRENT AFFAIRS : QUIZ ON FIRST OCTOBER 2022

1/8
Which one is the first Made-in-India Light Combat Helicopters (LCH) inducted in IAF? IAF ਵਿੱਚ ਸ਼ਾਮਲ ਕੀਤਾ ਗਿਆ ਪਹਿਲਾ ਮੇਡ-ਇਨ-ਇੰਡੀਆ ਲਾਈਟ ਕੰਬੈਟ ਹੈਲੀਕਾਪਟਰ (LCH) ਕਿਹੜਾ ਹੈ?
Tejas
Prachanda
Apache
None of these
2/8
YUVA 2.0 launched by Prime Minister recently, what is it? ਪ੍ਰਧਾਨ ਮੰਤਰੀ ਨੇ ਹਾਲ ਹੀ ਵਿੱਚ ਲਾਂਚ ਕੀਤਾ YUVA 2.0, ਇਹ ਕੀ ਹੈ?
The Prime Minister's Scheme for Mentoring Young Scientist , known as YUVA 2.0
The Prime Minister's Scheme for Mentoring Young Authors, known as YUVA 2.0
The Prime Minister's Scheme for Mentoring Young students, known as YUVA 2.0
None of these
3/8
Who has been made the National Icon of election commision ( ECI) of India? ਭਾਰਤ ਦੇ ਚੋਣ ਕਮਿਸ਼ਨ (ECI) ਦਾ ਰਾਸ਼ਟਰੀ ਆਈਕੌਨ ਕਿਸ ਨੂੰ ਬਣਾਇਆ ਗਿਆ ਹੈ?
SALMAN KHAN
PANKAJ TRIPATHI
NONE OF THESE
4/8
Who won the Nobel prize in Medicine ?
Svante Paabo
Arne Meurane
Both of these
none of these
5/8
Which University created ,a start up platform herSTART? ਕਿਸ ਯੂਨੀਵਰਸਿਟੀ ਨੇ ਇੱਕ ਸਟਾਰਟ ਅੱਪ ਪਲੇਟਫਾਰਮ herSTART ਬਣਾਇਆ ਹੈ?
Delhi University
Gujrat university
Punjab University
None of these
6/8
Who won Nobel Prize 2022 in Chemistry ?
Carolyn Bertozzi
Morten Meldel
K.Barry
Carolyn Bertozzi, Morten Meldel, and K.Barry
7/8
First Native American woman to travel to space? ਪੁਲਾੜ ਦੀ ਯਾਤਰਾ ਕਰਨ ਵਾਲੀ ਪਹਿਲੀ ਮੂਲ ਅਮਰੀਕੀ ਔਰਤ?
Nicole Mann
Anne McClain
None of these
Option 4
8/8
Who has won Nobel Prize 2022 in Literature?
Leila Slimani
Annie Ernaux
None of these
All of these
Result:

RECENT UPDATES

School holiday

SCHOOL HOLIDAYS IN FEBRUARY 2023: ਫਰਵਰੀ ਮਹੀਨੇ ਸਕੂਲਾਂ ਵਿੱਚ ਛੁੱਟੀਆਂ ਹੀ ਛੂਟੀਆਂ

SCHOOL HOLIDAYS IN FEBRUARY 2023   ਸਕੂਲਾਂ ਵਿੱਚ ਫਰਵਰੀ ਮਹੀਨੇ ਦੀਆਂ ਛੁੱਟੀਆਂ  ਪਿਆਰੇ ਵਿਦਿਆਰਥੀਓ ਪ੍ਰੀ ਬੋਰਡ ਪ੍ਰੀਖਿਆਵਾਂ ਜਨਵਰੀ ਮਹੀਨੇ ਤੋਂ ਸ਼ੁਰੂ ਹੋ ਕੇ ਫਰ...