ਮੁਲਾਜ਼ਮਾਂ ਤੇ ਪੈਨਸ਼ਨਰਾਂਦੀ ਸੂਬਾਈ ਰੈਲੀ ਸੰਗਰੂਰ ਵਿਖੇ 29 ਜਨਵਰੀ ਨੂੰ
15 ਜਨਵਰੀ ਨੂੰ ਲੁਧਿਆਣਾ ਵਿਖੇ ਕੀਤੀ ਜਾਵੇਗੀ ਤਿਆਰੀ ਮੀਟਿੰਗ
ਲੁਧਿਆਣਾ :- 8 ਜਨਵਰੀ( )
ਪੰਜਾਬ ਸੁਬਾਰਡੀਨੇਟ ਸਰਵਸਿਜ਼ ਫੈਡਰੇਸ਼ਨ 1680 ਸੈਕਟਰ 22ਬੀ, ਚੰਡੀਗੜ੍ਹ ਦੇ ਸੂਬਾ ਚੇਅਰਮੈਨ ਰਣਬੀਰ ਸਿੰਘ ਢਿੱਲੋਂ, ਵਰਕਿੰਗ ਚੇਅਰਮੈਨ ਦਰਸ਼ਨ ਸਿੰਘ ਲੁਬਾਣਾ, ਸਰਪ੍ਰਸਤ ਚਰਨ ਸਿੰਘ ਸਰਾਭਾ, ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ ਤੇ ਸੂਬਾ ਜਨਰਲ ਸਕੱਤਰ ਸੁਰਿੰਦਰ ਕੁਮਾਰ ਪੁਆਰੀ,ਅਡੀ:ਜਨਰਲ ਸਕੱਤਰ ਪਰੇਮ ਚਾਵਲਾ,ਕਰਤਾਰ ਸਿੰਘ ਪਾਲ,ਸੀਨੀ: ਮੀਤ ਪ੍ਰਧਾਨ ਗੁਰਜੀਤ ਸਿੰਘ ਘੋੜੇਵਾਹ , ਗੁਰਪ੍ਰੀਤ ਸਿੰਘ ਮੰਗਵਾਲ , ਗੁਰਮੇਲ ਸਿੰਘ ਮੈਲਡੇ , ਵਿੱਤ ਸਕੱਤਰ ਮਨਜੀਤ ਸਿੰਘ ਗਿੱਲ,ਪ੍ਰੈੱਸ ਸਕੱਤਰ ਪ੍ਭਜੀਤ ਸਿੰਘ ਉੱਪਲ ਅਤੇ ਟਹਿਲ ਸਿੰਘ ਸਰਾਭਾ,ਜਿਲਾ ਲੁਧਿਆਣਾ ਦੇ ਪ੍ਰਧਾਨ ਸੁਰਿੰਦਰ ਬੈਂਸ ਅਤੇ ਸੁਬਾਈ ਮੀਤ ਪ੍ਰਧਾਨ ਪ੍ਰਵੀਨ ਕੁਮਾਰ ਲੁਧਿਆਣਾ ਨੇ ਦੱਸਿਆ ਹੈ 29 ਜਨਵਰੀ ਨੂੰ ਸੰਗਰੂਰ ਵਿਖੇ ਹੋਣ ਵਾਲੀ ਸੂਬਾ ਪੱਧਰੀ ਰੋਸ ਰੈਲੀ ਅਤੇ ਮੁਜਾਹਰੇ ਦੀਆਂ ਤਿਆਰੀਆਂ ਸਬੰਧੀ ਇਕ ਮੀਟਿੰਗ 15 ਜਨਵਰੀ ਨੂੰ ਸਵੇਰੇ 11 ਵਜੇ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਲੁਧਿਆਣਾ ਵਿਖੇ ਸੂਬਾ ਪੱਧਰੀ ਮੀਟਿੰਗ ਕੀਤੀ ਜਾ ਰਹੀ ਹੈ ।
ਆਗੂਆਂ ਨੇ ਅੱਗੇ ਦੱਸਿਆ ਕਿ ਸ:ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸਨਰਾਂ ਦੀਆਂ ਹੱਕੀ ਮੰਗਾਂ ਪ੍ਰਤੀ ਕੀਤੇ ਵਾਅਦਿਆਂ ਤੋਂ ਪੂਰੀ ਤਰ੍ਹਾਂ ਟਾਲਾ ਵੱਟ ਗਈ ਹੈ,ਮੰਗਾਂ ਜਿਵੇਂ ਹਰ ਤਰ੍ਹਾਂ ਦੇ ਕੱਚੇ,ਠੇਕਾ ਅਤੇ ਆਊਟ ਸੋਰਸ਼ ਮੁਲਾਜ਼ਮਾਂ ਨੂੰ ਪੱਕਾ ਕਰਨ,ਪੁਰਾਣੀ ਪੈਨਸ਼ਨ ਸਕੀਮ ਬਿਨਾਂ ਦੇਰੀ ਲਾਗੂ ਕਰਨ,ਸਕੀਮ ਵਰਕਰਾਂ,ਆਂਗਨਵਾੜੀ,ਆਸਾ,ਮਿੱਡ ਡੇਅ ਮੀਲ,ਵਰਕਰਾਂ ਨੂੰ ਮੁਲਾਜ਼ਮ ਮੰਨਕੇ ਘੱਟੋ-ਘੱਟ ਉਜਰਤ 26000 ਰੁਪੈ ਲਾਗੂ ਕਰਨ,ਤਨਖਾਹ ਸਕੇਲਾਂ ਦੀਆਂ ਤਰੁੱਟੀਆਂ ਦੂਰ ਕਰਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 3.8 ਦਾ ਗੁਣਾਂਕ ਦੇਣਾ,4%ਡੀ ਏ ਦੀ ਕਿਸਤ ਅਤੇ ਸਾਰਾ ਬਕਾਇਆ ਦੇਣਾ,ਜੁਲਾਈ 2015 ਤੋਂ 119%ਡੀਏ ਦੇਣ ਬਾਰੇ ਮਾਨਯੋਗ ਹਾਈਕੋਰਟ ਦਾ ਫ਼ੈਸਲਾ ਜਰਨਲਾਈਜ਼ ਕਰਨਾ,ਖਤਮ ਕੀਤੀਆਂ ਅਸਾਮੀਆਂ ਮੁੜ ਸੁਰਜੀਤ ਕਰਕੇ ਰੈਗੂਲਰ ਭਰਤੀ ਕਰਨਾ,ਪਰਖ ਕਾਲ ਦੌਰਾਨ ਬੇਸਿਕ ਤਨਖਾਹ ਦੇਣ ਦਾ ਮਿਤੀ 15 ਜਨਵਰੀ 2015 ਦਾ ਪੱਤਰ ਅਤੇ ਕੇਂਦਰੀ ਤਨਖਾਹ ਸਕੇਲਾਂ ਚ ਭਰਤੀ ਕਰਨ ਦਾ ਮਿਤੀ:17ਜਲਾਈ 2020 ਦਾ ਪੱਤਰ ਵਾਪਸ ਲੈਣਾ ਆਦਿ ਮੰਗਾਂ ਦੀ ਪ੍ਰਾਪਤੀ ਲਈ ਰਾਜ ਪੱਧਰੀ ਸੂਬਾਈ ਰੋਸ ਰੈਲੀ ਅਤੇ ਮੁਜ਼ਾਹਰੇ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ ਜਾਵੇਗਾ ।