66ਵੀਆਂ ਪੰਜਾਬ ਸਕੂਲਜ ਖੇਡਾਂ ਜੂਡੋ ਅੰਡਰ 17 ਲੜਕੇ/ਲੜਕੀਆਂ ਦਾ ਆਗਾਜ਼ ਹੋਇਆ

*66ਵੀਆਂ ਪੰਜਾਬ ਸਕੂਲਜ ਖੇਡਾਂ ਜੂਡੋ ਅੰਡਰ 17 ਲੜਕੇ/ਲੜਕੀਆਂ ਦਾ ਆਗਾਜ਼ ਹੋਇਆ

*

*ਡਿਪਟੀ ਡੀ.ਈ.ਓ. ਸੈਕੰ: ਲਖਵਿੰਦਰ ਸਿੰਘ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ *

*ਗੁਰਦਾਸਪੁਰ 18 ਜਨਵਰੀ (ਗਗਨਦੀਪ ਸਿੰਘ) *

* ਅੱਜ 66ਵੀਆਂ ਪੰਜਾਬ ਸਕੂਲਜ ਖੇਡਾਂ ਜੂਡੋ ਅੰਡਰ 17 ਲੜਕੇ/ਲੜਕੀਆਂ ਦਾ ਆਗਾਜ਼ ਸਰਕਾਰੀ ਮਾਡਲ ਸੀਨੀ: ਸੈਕੰ: ਲੜਕੇ ਗੁਰਦਾਸਪੁਰ ਵਿਖੇ ਹੋਇਆ। ਇਸ ਦੌਰਾਨ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਲਖਵਿੰਦਰ ਸਿੰਘ ਵੱਲੋਂ ਸਥਾਨਕ ਸਰਕਾਰੀ ਮਾਡਲ ਸੀਨੀ: ਸੈਕੰ: ਸਕੂਲ ਲੜਕੇ ਵਿਖੇ ਪਹੁੰਚ ਕੇ ਹਾਜ਼ਰ ਖਿਡਾਰੀਆਂ ਦੀ ਹੋਸਲਾ ਅਫ਼ਜਾਈ ਕੀਤੀ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਅਮਨਦੀਪ ਕੁਮਾਰ ਤੇ ਪ੍ਰਿੰਸੀਪਲ ਗੱਜਣ ਸਿੰਘ ਨੇ ਦੱਸਿਆ ਕਿ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ:/ਐਲੀ: ਸ. ਅਮਰਜੀਤ ਸਿੰਘ ਭਾਟੀਆ ਦੇ ਸਹਿਯੋਗ ਨਾਲ ਵਿੱਚ ਮਿਤੀ 18  ਜਨਵਰੀ ਤੋਂ 20 ਜਨਵਰੀ ਤੱਕ ਸ਼ਹੀਦ ਭਗਤ ਸਿੰਘ ਜੂਡੋ ਟ੍ਰੇਨਿੰਗ ਗੁਰਦਾਸਪੁਰ ਵਿਖੇ 66ਵੀਆਂ ਪੰਜਾਬ ਸਕੂਲਜ ਖੇਡਾਂ ਜੂਡੋ ਅੰਡਰ 17 ਲੜਕੇ/ਲੜਕੀਆਂ ਦਾ ਆਗਾਜ਼ ਕੀਤਾ ਗਿਆ ਹੈ , ਜਿਸ ਵਿੱਚ ਪੰਜਾਬ ਭਰ ਤੋਂ 500 ਦੇ ਲਗਭਗ ਖਿਡਾਰੀ ਤੇ ਅਧਿਕਾਰੀ  ਸ਼ਿਰਕਤ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਚੈਂਪੀਅਨਸ਼ਿਪ ਨੂੰ ਸੰਚਾਰੂ ਰੂਪ ਵਿੱਚ ਕਰਵਾਉਣ ਲਈ ਵੱਖ-ਵੱਖ ਕਮੇਟੀਆਂ ਬਣਾ ਕੇ ਅਧਿਆਪਕਾਂ ਅਤੇ ਸਕੂਲ ਮੁੱਖੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਇਸ ਦੌਰਾਨ ਡਿਪਟੀ ਡੀ.ਈ.ਓ. ਸੈਕੰ: ਲਖਵਿੰਦਰ ਸਿੰਘ ਨੇ ਕਿਹਾ ਕਿ ਖੇਡਾਂ ਮਨੁੱਖੀ ਜੀਵਨ ਦਾ ਅਟੁੱਟ ਅੰਗ ਹਨ ਉਨ੍ਹਾਂ ਕਿਹਾ ਕਿ ਖੇਡਾਂ ਸਰੀਰ ਨੂੰ ਤੰਦਰੁਸਤ ਬਣਾਉਂਦੀਆਂ ਹਨ  ਹਰ ਮਨੁੱਖ ਨੂੰ ਕਿਸੇ ਨਾ ਕਿਸੇ ਖੇਡ ਵਿੱਚ ਭਾਗ ਲੈਣਾ ਚਾਹੀਦਾ ਹੈ। ਉਨ੍ਹਾਂਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨ ਪੀੜੀ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਸਟੇਟ ਪੱਧਰੀ ਜੂਡੋ ਅੰਡਰ 17 ਲੜਕੇ/ਲੜਕੀਆਂ ਟੂਰਨਾਮੈਂਟ ਵਿੱਚ ਪੂਰੇ ਪੰਜਾਬ ਤੋਂ ਪਹੁੰਚੇ ਖਿਡਾਰੀਆਂ ਨੂੰ ਸ਼ੁਭਇੱਛਾਵਾਂ ਦਿੱਤੀਆਂ।  ਇਸ ਮੌਕੇ ਏ.ਈ.ਓ. ਕੰਮ ਡੀ.ਐਮ. ਸਪੋਰਟਸ ਇਕਬਾਲ ਸਿੰਘ ਸਮਰਾ ਨੇ ਕਿਹਾ ਕਿ ਇਸ ਟੂਰਨਾਮੈਂਟ ਨੂੰ ਸੰਪੰਨ ਕਰ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਇਸ ਲਈ ਢੁਕਵੇਂ ਪ੍ਰਬੰਧ ਕਰ ਲਏ ਗਏ ਹਨ। ਬੱਚਿਆਂ ਦੀ ਰਿਹਾਇਸ਼ ਲਈ ਵੱਖ-ਵੱਖ ਸਕੂਲਾਂ ਵਿੱਚ ਸ਼ਰੀਰਕ ਸਿੱਖਿਆ ਅਧਿਆਪਕਾਂ ਨੂੰ ਜਿੰਮੇਵਾਰੀ ਦਿੱਤੀ ਗਈ ਹੈ। ਰਿਫਰੈਸ਼ਮੈਂਟ ਕਮੇਟੀ ਵੱਲੋਂ ਖਾਣੇ ਦਾ ਪ੍ਰਬੰਧ ਵਿਸ਼ੇਸ਼ ਕੀਤਾ ਗਿਆ ਹੈ। ਇਸ ਮੌਕੇ ਜੂਡੋ ਕੋਚ ਅਮਰਜੀਤ ਸ਼ਾਸਤਰੀ ਨੇ ਸਮੁੱਚੇ ਖੇਡਾਂ ਨਾਲ ਸੰਬੰਧਤ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਇਸ ਦੌਰਾਨ ਖੇਡਾਂ ਨੂੰ ਸੁਚੱਜੇ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਸ ਮੌਕੇ ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ, ਸਪੋਰਟਸ ਕਮੇਟੀ ਦੇ ਸੀਨੀ ਮੀਤ ਪ੍ਰਧਾਨ  ਪ੍ਰਿੰਸੀਪਲ ਗੱਜਣ ਸਿੰਘ , ਕਨਵੀਨਰ ਪ੍ਰਿੰਸੀਪਲ ਅਮਨਦੀਪ ਕੁਮਾਰ  , ਜਨਰਲ ਸਕੱਤਰ ਰਾਜਦੀਪ ਸਿੰਘ ਸਿਧਵਾ, ਕਮੇਟੀ ਮੈਂਬਰ ਅਮਰੀਕ ਸਿੰਘ , ਪ੍ਰਿੰਸੀਪਲ ਰਮੇਸ਼ ਠਾਕੁਰ , ਰਾਜਵਿੰਦਰ ਸਿੰਘ , ਰਮੇਸ਼ ਪਾਲ, ਹਰਜੀਤ ਸਿੰਘ , ਹੈਡਮਾਸਟਰ ਇਕਬਾਲ ਸਿੰਘ , ਪ੍ਰਿੰਸੀਪਲ ਬਲਵਿੰਦਰ ਕੌਰ , ਸੰਜੀਵ ਕੁਮਾਰ , ਪ੍ਰਦੀਪ ਕੁਮਾਰ , ਪੁਸ਼ਪਿੰਦਰ ਸਿੰਘ , ਅਮਰਜੀਤ ਸਿੰਘ ਪੂਰੇਵਾਲ, ਮੈਡਮ ਵੀਨਾ ਆਦਿ ਹਾਜ਼ਰ ਸਨ। *

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends