ਸਿੱਖਿਆ ਮੰਤਰੀ ਨੇ ਦੇਰ ਸ਼ਾਮ ਕੀਤਾ ਸਕੂਲ ਦਾ ਦੌਰਾ, ਜਾਰੀ ਕੀਤੇ ਇਹ ਨਿਰਦੇਸ਼

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਉਪਲੱਬਧ ਕਰਵਾਉਣ ਲਈ ਬਚਨਬੱਧ-ਹਰਜੋਤ ਬੈਂਸ


ਸਿੱਖਿਆ ਮੰਤਰੀ ਨੇ ਢੇਰ ਸਕੂਲ ਦਾ ਦੇਰ ਸ਼ਾਮ ਕੀਤਾ ਦੌਰਾ, ਬੁਨਿਆਦੀ ਸਹੂਲਤਾਂ ਮੁਹੱਇਆ ਕਰਵਾਉਣ ਦੇ ਦਿੱਤੇ ਨਿਰਦੇਸ਼


ਸ੍ਰੀ ਅਨੰਦਪੁਰ ਸਾਹਿਬ 12 ਜਨਵਰੀ (ਅੰਜੂ ਸੂਦ)


ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ ਤੇ ਸਕੂਲ ਸਿੱਖਿਆ ਪੰਜਾਬ ਨੇ ਬੀਤੀ ਦੇਰ ਸ਼ਾਮ ਸ਼ਹੀਦ ਗੋਪਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਢੇਰ ਦਾ ਦੌਰਾ ਕੀਤਾ ਅਤੇ ਉਥੇ ਬੁਨਿਆਦੀ ਸਹੂਲਤਾਂ ਉਪਲੱਬਧ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਪੂਰੀ ਤਰਾਂ ਬਚਨਵੱਧ ਹੈ। ਸਰਕਾਰੀ ਸਕੂਲਾਂ, ਕਾਲਜਾਂ ਤੇ ਤਕਨੀਕੀ ਸਿੱਖਿਆ ਕੇਂਦਰਾਂ ਵਿੱਚ ਵਿਦਿਆਰਥੀਆਂ ਲਈ ਢੁਕਵਾ ਮਾਹੌਲ ਸਿਰਜਿਆ ਜਾ ਰਿਹਾ ਹੈ ਤਾਂ ਜੋ ਸਾਡੇ ਸਰਕਾਰੀ ਅਦਾਰਿਆਂ ਵਿੱਚ ਪੜ੍ਹ ਰਹੇ ਵਿਦਿਆਰਥੀ ਉੱਚੇ ਮੁਕਾਮ ਹਾਸਲ ਕਰ ਸਕਣ।



    ਸਿੱਖਿਆ ਮੰਤਰੀ ਬੀਤੀ ਸ਼ਾਮ ਸ੍ਰੀ ਅਨੰਦਪੁਰ ਸਾਹਿਬ ਨੇੜੇ ਪਿੰਡ ਢੇਰ ਦੇ ਸਰਕਾਰੀ ਕੰਨਿਆ ਸਕੂਲ ਦਾ ਅਚਾਨਕ ਦੌਰਾ ਕਰਨ ਪਹੁੰਚੇ। ਇਸ ਤੋ ਪਹਿਲਾ ਸਿੱਖਿਆ ਮੰਤਰੀ ਨੇ ਆਪਣੇ ਵਿਧਾਨ ਸਭਾ ਹਲਕੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜਾ ਲਿਆ। ਸਿੱਖਿਆ ਮੰਤਰੀ ਨੇ ਸਕੂਲ ਨੇੜੇ ਲੰਘਦੇ ਗੰਦੇ ਪਾਣੀ ਦੇ ਨਿਕਾਸੀ ਨਾਲੇ ਨੂੰ ਸੀਵਰੇਜ ਪਾ ਕੇ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਕਰਨ ਦੀ ਹਦਾਇਤ ਕੀਤੀ। ਸਕੂਲ ਦੇ ਦਾਖਲਾ ਗੇਟ ਨੇੜੇ ਬਣੇ ਪਖਾਨੇ ਨੂੰ ਉਥੋਂ ਹਟਾ ਕੇ ਸਕੂਲ ਵਿੱਚ ਹੀ ਢੁਕਵੀ ਥਾਂ ਤੇ ਬਣਾਉਣ ਅਤੇ ਸਕੂਲ ਦੀ ਚਾਰ ਦੀਵਾਰੀ ਦੀ ਉਸਾਰੀ ਤੇ ਮੁਰੰਮਤ ਕਰਵਾਉਣ ਦੀ ਹਦਾਇਤ ਕੀਤੀ।


     ਸਿੱਖਿਆ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਬਚਨਬੱਧ ਹੈ। ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ, ਸਿੱਖਿਆ ਦਾ ਢਾਂਚਾ ਹੋਰ ਮਜਬੂਤ ਹੋ ਰਿਹਾ ਹੈ। ਸਰਕਾਰੀ ਸਕੂਲਾਂ ਵਿੱਚ ਪੜਦੇ ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਸਰਕਾਰੀ ਸਕੂਲਾਂ ਦੀ ਕਾਰਗੁਜਾਰੀ ਤੋਂ ਬੇਹੱਦ ਸੰਤੁਸ਼ਟ ਹਨ, ਮਾਪੇ ਅਧਿਆਪਕ ਮਿਲਣੀ ਵਿੱਚ ਲੱਖਾਂ ਲੋਕਾਂ ਨੇ ਸਮੂਲੀਅਤ ਕਰਕੇ ਆਪਣੇ ਬੱਚਿਆਂ ਦੀ ਕਾਰਗੁਜਾਰੀ ਬਾਰੇ ਅਧਿਆਪਕਾਂ ਨਾਲ ਵਿਚਾਰ ਵਟਾਂਦਰਾ ਕੀਤਾ ਹੈ। ਉਚੇਰੀ ਸਿੱਖਿਆ ਤੇ ਖੇਤਰ ਵਿੱਚ ਹੁਣ ਜਿਕਰਯੋਗ ਸੁਧਾਰ ਕਰਨ ਜਾ ਰਹੇ ਹਾਂ, ਤਕਨੀਕੀ ਸਿੱਖਿਆ ਕੇਂਦਰਾਂ ਵਿੱਚ ਵਿਦਿਆਰਥੀਆਂ ਨੂੰ ਹੁਨਰ ਸਿਖਲਾਈ ਦੇ ਕੇ ਵਿਦਿਆਰਥੀਆਂ ਨੂੰ ਸਵੈ ਨਿਰਭਰ ਬਣਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਦਿੱਲੀ ਦੀ ਤਰਾਂ ਜਿਕਰਯੋਗ ਸੁਧਾਰ ਕੀਤੇ ਜਾਣਗੇ। ਇਸ ਮੌਕੇ ਦੀਪਕ ਸੋਨੀ ਭਨੂਪਲੀ, ਦਲਜੀਤ ਸਿੰਘ ਕਾਕਾ ਨਾਨਗਰਾ, ਗੁਰਨਾਮ ਸਿੰਘ, ਬਚਿੱਤਰ ਸਿੰਘ, ਜਸਪ੍ਰੀਤ ਸਿੰਘ ਜੇ.ਪੀ,ਐਸ.ਡੀ.ਓ ਵਿਵੇਕ ਦੁਰੇਜਾ, ਜੇ.ਈ ਗੁਰਵਿੰਦਰ, ਅਮਰੀਕ ਸਿਘ ਕਾਕੂ, ਸਰਪੰਚ ਰਜਿੰਦਰ ਸਿੰਘ ਢੇਰ, ਅਮਰੀਕ ਸਿੰਘ ਕਾਕੂ, ਕਮਲਪ੍ਰੀਤ ਅਟਵਾਲ, ਅਜਮੇਰ ਸਿੰਘ, ਗੁਰਮੀਤ ਸਿੰਘ ਢੇਰ, ਸਮਰ ਢੇਰ ਤੇ ਪਿੰਡ ਵਾਸੀ ਹਾਜਰ ਸਨ।

💐🌿Follow us for latest updates 👇👇👇

Featured post

Pay Anomaly: ਸਿੱਖਿਆ ਵਿਭਾਗ ਅਧਿਆਪਕਾਂ ਦੇ ਪੇਅ ਅਨਾਮਲੀ ਦੇ ਕੇਸਾਂ ਨੂੰ ਹੱਲ ਕਰਨ ਸਬੰਧੀ ਗਾਈਡਲਾਈਨਜ਼ ਜਾਰੀ

News Report: Punjab Education Department Order Punjab Education Department Directs DEOs to Immediately Resolve ETT Pay Anomaly ...

RECENT UPDATES

Trends