ਅਧਿਆਪਕਾਂ ਦੀਆਂ ਤਰੱਕੀਆਂ ਅਤੇ ਭਰਤੀਆਂ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਐਲਾਨ


ਸਿੱਖਿਆ ਦੇ ਖੇਤਰ ਵਿੱਚ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਾਵਾਂਗੇ: ਹਰਜੋਤ ਸਿੰਘ ਬੈਂਸ 

ਸਾਰੀਆਂ ਆਸਾਮੀਆਂ ਭਰੇ ਜਾਣ ਤੱਕ ਅਧਿਆਪਕਾਂ ਦੀ ਭਰਤੀ ਦਾ ਕੰਮ ਜਾਰੀ ਰਹੇਗਾ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਜਨਵਰੀ : 

ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਨਿਸ਼ਾਨਾ ਸੂਬੇ ਨੂੰ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਹੈ। ਇਹ ਪ੍ਰਗਟਾਵਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਿੱਖਿਆ ਵਿਭਾਗ ਦੇ ਮੁੱਖ ਦਫਤਰ ਮੋਹਾਲੀ ਵਿਖੇ ਮੈਰੀਟੋਰੀਅਸ ਸਕੂਲਾਂ ਵਾਸਤੇ ਭਰਤੀ ਕੀਤੇ ਲੈਕਚਰਾਰਾਂ ਨੂੰ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਕੀਤਾ। 



  ਸ. ਬੈਂਸ ਨੇ ਕਿਹਾ ਕਿ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਇਨਕਲਾਬੀ ਤਬਦੀਲੀਆਂ ਲਿਆਉਣ ਵਾਸਤੇ ਯਤਨਸ਼ੀਲ ਹੈ ਜਿਸ ਵਿੱਚ ਸਕੂਲਾਂ ਦੀਆਂ ਇਮਾਰਤਾਂ ਦੇ ਸੁੰਦਰੀਕਰਨ ਦੇ ਨਾਲ-ਨਾਲ ਸਿੱਖਿਆ ਦੀ ਗੁਣਵੱਤਾ ਦੇ ਸੁਧਾਰ ਵਾਸਤੇ ਵੀ ਯੋਜਨਾਬੰਦੀ ਕੀਤੀ ਗਈ ਹੈ। 

OPS NOTIFICATION: 

ਵੱਡੀ ਖੁਸ਼ਖਬਰੀ, ਪੁਰਾਣੀ ਪੈਨਸ਼ਨ ਸਕੀਮ ਬਹਾਲ, ਸਰਕਾਰ ਵੱਲੋਂ ਨੋਟਿਫਿਕੇਸ਼ਨ ਜਾਰੀ 

ਸ.ਬੈਂਸ ਨੇ ਦੱਸਿਆ ਕਿ ਅਧਿਆਪਕਾਂ ਦੀ ਭਰਤੀ ਦਾ ਕੰਮ ਸਾਰੀਆਂ ਆਸਾਮੀਆਂ ਭਰੇ ਜਾਣ ਤੱਕ ਲਗਾਤਾਰ ਜਾਰੀ ਰਹੇਗਾ। ਨਵ-ਨਿਯੁਕਤ ਲੈਕਚਰਾਰਾਂ ਨੂੰ ਵਧਾਈ ਦਿੰਦਿਆ ਸ. ਬੈਂਸ ਨੇ ਕਿਹਾ ਕਿ ਉਹ ਬਹੁਤ ਖੁਸ਼ਕਿਸਮਤ ਹਨ ਜਿੰਨ੍ਹਾਂ ਨੂੰ ਸਿੱਖਿਆ ਵਰਗੇ ਪਵਿੱਤਰ ਪੇਸ਼ੇ ਵਿੱਚ ਸੇਵਾ ਕਰਨ ਦਾ ਮੌਕਾ ਮਿਲਿਆ ਅਤੇ ਹੁਣ ਉਹ ਵਿਦਿਆਰਥੀਆਂ ਦੇ ਰਾਹ ਦਸੇਰੇ ਬਣਕੇ ਉਹਨਾਂ ਦਾ ਰਾਹ ਰੁਸ਼ਨਾਉਣ। 


ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਮਾਸਟਰ ਕਾਡਰ ਦੇ ਅਧਿਆਪਕਾਂ ਨੂੰ ਸਟੇਸ਼ਨ ਅਲਾਟਮੈਂਟ ਦੇ ਨਾਲ-ਨਾਲ ਸਭ ਵਰਗਾਂ ਦੀਆਂ ਰੁਕੀਆਂ ਹੋਈਆਂ ਤਰੱਕੀਆਂ ਵੀ ਕੀਤੀਆਂ ਜਾਣਗੀਆਂ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends