ALL EMPLOYEES TO GET DA : ਸਾਰੇ ਮੁਲਾਜ਼ਮਾਂ ਨੂੰ ਜੁਲਾਈ 2015 ਤੋਂ ਮਿਲੇਗਾ 119 ਫੀਸਦੀ ਡੀਏ


ਚੰਡੀਗੜ੍ਹ 13 ਜਨਵਰੀ 

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਹਾਈ ਕੋਰਟ ਤੋਂ ਵੱਡੀ ਖੁਸ਼ਖਬਰੀ ਮਿਲੀ ਹੈ। ਪੰਜਾਬ ਦੇ ਸਾਰੇ ਮੁਲਾਜ਼ਮਾਂ ਨੂੰ ਆਉਂਦੇ ਤਿੰਨ ਮਹੀਨਿਆਂ 'ਚ ਪਹਿਲੀ ਜੁਲਾਈ, 2015 ਤੋਂ 119 ਫ਼ੀਸਦੀ ਡੀਏ ਮਿਲੇਗਾ। ਇਹ‌ ਵੀ ਦਸ ਦੀਏ ਕਿ ਮੁਲਾਜ਼ਮਾਂ ਨੂੰ ਪਹਿਲਾਂ ਜੁਲਾਈ, 2015 ਤੋਂ 115 ਫ਼ੀਸਦੀ ‌ ਡੀਏ ਮਿਲਦਾ ਸੀ। ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਵਧੀਕ ਐਡਵੋਕੇਟ ਜਨਰਲ ਨੇ ਇਸ ਸਬੰਧੀ ਹਲਫ਼ਨਾਮਾ ਪੰਜਾਬ ਹਰਿਆਣਾ ਹਾਈ ਕੋਰਟ `ਚ ਦਿੱਤਾ ਹੈ।


 ਪੰਜਾਬ ਸਰਕਾਰ ਵੱਲੋਂ ਪੇਸ਼ ‌‌ ਹੋਏ ਵਕੀਲ ਨੇ ਜਸਟਿਸ ਅਨਿਲ ਖੇਤਰਪਾਲ   ਅੱਗੇ ਮੰਨਿਆ ਕਿ ਸਾਰੇ ਮੁਲਾਜ਼ਮ ਲਾਭ ਦੇ ਹੱਕਦਾਰ ਹਨ। ਉਨ੍ਹਾਂ ਇਹ ਵੀ ਮੰਨਿਆ ਕਿ ਸਾਰੇ ਮੁਲਾਜ਼ਮਾਂ ਨਾਲ ਬਿਨਾਂ ਕਿਸੇ‌‌ ਵਿਤਕਰੇ ਦੇ ਇਕੋ ਜਿਹਾ ਵਿਹਾਰ ਕੀਤਾ ਜਾਣਾ ਚਾਹੀਦਾ ਹੈ। ਕੁਲਜੀਤ ਸਿੰਘ ਅਤੇ ਹੋਰ ਮੁਲਾਜ਼ਮਾਂ ਨੇ ਭੱਤਿਆਂ ਲਈ ਅਦਾਲਤ ਦਾ ਰੁਖ਼ ਕੀਤਾ ਸੀ। ਪਟੀਸ਼ਨਰਾਂ ਨੇ ਹੋਰ ਮੁਲਾਜ਼ਮਾਂ ਦੇ ਬਰਾਬਰ  ਭੱਤਾ ਜਾਰੀ ਕਰਨ ਦੀ ਮੰਗ ਕੀਤੀ ਸੀ। 



 


Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

HOLIDAY ANNOUNCED: ਪੰਜਾਬ ਸਰਕਾਰ ਨੇ ਸ਼੍ਰੀ ਗੁਰੂ ਰਾਮਦਾਸ ਜੀ ਦੇ ਗੁਰਪੂਰਬ ਮੌਕੇ ਸਥਾਨਕ ਛੁੱਟੀ ਦਾ ਐਲਾਨ ਕੀਤਾ

 ਪੰਜਾਬ ਸਰਕਾਰ ਨੇ ਸ਼੍ਰੀ ਗੁਰੂ ਰਾਮਦਾਸ ਜੀ ਦੇ ਗੁਰਪੂਰਬ ਮੌਕੇ ਸਥਾਨਕ ਛੁੱਟੀ ਦਾ ਐਲਾਨ ਕੀਤਾ ਅੰਮ੍ਰਿਤਸਰ, 16 ਅਕਤੂਬਰ 2024 ( ਜਾਬਸ ਆਫ ਟੁਡੇ) ਪੰਜਾਬ ਸਰਕਾਰ ਨੇ ਸ਼੍ਰੀ...

RECENT UPDATES

Trends