BIG BREAKING: ਸਿੱਖਿਆ ਸਕੱਤਰ ਨੂੰ ਗ੍ਰਿਫਤਾਰ ਕਰਨ ਦੇ ਹੁਕਮ ਜਾਰੀ

BIG BREAKING: ਸਿੱਖਿਆ ਸਕੱਤਰ ਨੂੰ ਗ੍ਰਿਫਤਾਰ ਕਰਨ ਦੇ ਹੁਕਮ ਜਾਰੀ  



ਚੰਡੀਗੜ੍ਹ, 7 ਜਨਵਰੀ 2023 : ਪੰਜਾਬ ਦੇ ਪ੍ਰਿੰਸੀਪਲ ਸਕੱਤਰ ਸਕੂਲ ਸਿੱਖਿਆ ਜਸਪ੍ਰੀਤ ਤਲਵਾੜ ਨੂੰ ਗਿਰਫ਼ਤਾਰ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ  ਨੈਸ਼ਨਲ ਕਮਿਸ਼ਨ ਫ਼ਾਰ ਸ਼ਡਿਊਲਡ ਕਾਸਟ (ਐਨ.ਸੀ.ਐਸ.

ਸੀ.) ਦੇ ਕੋਰਟ ਅਫ਼ਸਰ  ਜਾਰੀ ਕਰਦਿਆਂ ਰਾਜ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਨੂੰ ਹੁਕਮ ਦਿੱਤੇ ਹਨ ਕਿ ਉਹ ਇਸ ਆਈ.ਏ.ਐਸ. ਅਧਿਕਾਰੀ ਨੂੰ ਗ੍ਰਿਫ਼ਤਾਰ ਕਰਕੇ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਦੇ ਨਵੀਂ ਦਿੱਲੀ ਕਮਿਸ਼ਨ ਹੈੱਡਕੁਆਰਟਰ ਸਥਿਤ ਅਦਾਲਤ ਵਿਚ 17 ਜਨਵਰੀ ਨੂੰ ਸਵੇਰੇ 11 ਵਜੇ ਪੇਸ਼ ਕਰਨ।


ਕੀ ਹੈ ਮਾਮਲਾ: 

 ਪ੍ਰਾਪਤ ਜਾਣਕਾਰੀ ਅਨੁਸਾਰ  ਸਾਲ 2010 ਵਿਚ ਜੂਨੀਅਰ ਅਤੇ ਜਨਰਲ ਕੈਟਾਗਰੀ ਦੇ ਪ੍ਰਿੰਸੀਪਲਾਂ ਨੂੰ ਸਿੱਖਿਆ ਅਧਿਕਾਰੀ/ਪ੍ਰਿੰਸੀਪਲ ਵਜੋਂ ਨਿਯੁਕਤ ਕਰਨ ਦੇ ਮਾਮਲੇ ਵਿਚ ਸੁਣਵਾਈ ਲਈ ਸੰਮਨ ਦੇਣ ਦੇ ਬਾਵਜੂਦ ਪ੍ਰਿੰਸੀਪਲ ਸਕੱਤਰ (ਸਕੂਲ ਸਿੱਖਿਆ) ਜਸਪ੍ਰੀਤ ਤਲਵਾੜ ਸੁਣਵਾਈ ਦੌਰਾਨ ਹਾਜ਼ਰ ਨਹੀਂ ਹੋਏ । ਇਸੇ ਲਈ ਕਮਿਸ਼ਨ ਨੇ ਸਖ਼ਤ ਰਵੱਈਆ ਦਿਖਾਉਂਦੇ ਹੋਏ ਸੰਬੰਧਤ ਅਧਿਕਾਰੀ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ।

Featured post

PSEB PRE BOARD EXAM 2025 : ਪਹਿਲੀ ਤੋਂ ਬਾਰ੍ਹਵੀਂ ਜਮਾਤ ਦੀਆਂ ਪ੍ਰੀ ਬੋਰਡ ਪ੍ਰੀਖਿਆਵਾਂ ਦੀ ਡੇਟ ਸੀਟ ਜਾਰੀ

PRE BOARD/TERM-2 DATESHEET 2025: ਪਹਿਲੀ ਤੋਂ ਬਾਰ੍ਹਵੀਂ ਵੀਂ ਜਮਾਤ ਦੀਆਂ ਪ੍ਰੀ ਬੋਰਡ/ਟਰਮ-2 ਪ੍ਰੀਖਿਆਵਾਂ 31 ਜਨਵਰੀ ਤੱਕ  Mohali, January 8 ,2025 (PBJOBSOF...

RECENT UPDATES

Trends