ਨਵ-ਨਿਯੁਕਤ ਅਧਿਆਪਕ ਫਰੰਟ ਪੰਜਾਬ ਵੱਲੋਂ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ*


 *ਨਵ-ਨਿਯੁਕਤ ਅਧਿਆਪਕ ਫਰੰਟ ਪੰਜਾਬ ਵੱਲੋਂ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ*

ਨਵ-ਨਿਯੁਕਤ ਅਧਿਆਪਕ ਫਰੰਟ ਪੰਜਾਬ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਦੇ ਮਸਲੇ ਤੇ ਕੇਂਦਰੀ ਭਾਜਪਾ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਦੀ ਮੁੜ ਬਹਾਲੀ ਖ਼ਿਲਾਫ਼ ਕੇਂਦਰੀ ਮੰਤਰੀਆਂ ਅਤੇ ਨੀਤੀ ਰਾਹੀਂ ਕੀਤੇ ਜਾ ਰਹੇ ਦੁਰਪ੍ਰਚਾਰ ਅਤੇ ਪੰਜਾਬ ਸਰਕਾਰ  ਵੱਲੋਂ ਪੈਨਸ਼ਨ ਬਹਾਲ ਕਰਨ ਦੇ ਕੀਤੇ ਡਰਾਮੇ ਖਿਲਾਫ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ  ਛੇੜੇ ਸੰਘਰਸ਼ ਦੀ ਹਮਾਇਤ ਕਰਦਿਆਂ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ। ਇਸ ਮੌਕੇ ਨਵ ਨਿਯੁਕਤ ਅਧਿਆਪਕ ਫਰੰਟ ਦੇ ਸੂਬਾ ਕਨਵੀਨਰ ਗੁਰਪ੍ਰੀਤ ਸਿੰਘ ਨਾਭਾ, ਮਨਿੰਦਰ ਕਾਫ਼ਰ ਤੇ ਦਵਿੰਦਰ ਅਮਰਗੜ੍ਹ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ  ਪੁਰਾਣੀ ਪੈਨਸ਼ਨ ਲਾਗੂ ਕਰਨ ਦਾ ਨੋਟੀਫਿਕੇਸ਼ਨ ਇੱਕ ਸਿਆਸੀ ਜੁਮਲਾ ਸਾਬਤ ਹੋ ਰਿਹਾ ਹੈ। ਦੂਜੇ ਪਾਸੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਦੀ ਮੁੜ ਬਹਾਲੀ ਖ਼ਿਲਾਫ਼ ਲਗਾਤਾਰ ਦੁਰਪ੍ਰਚਾਰ ਕੀਤਾ ਜਾ ਰਿਹਾ ਹੈ। ਜਿਸ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ।

         ਉਹਨਾਂ ਦੱਸਿਆ ਕਿ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਪੰਜਾਬ ਵੱਲੋਂ 15 ਤੋਂ 22 ਜਨਵਰੀ ਜਿਲ੍ਹਾ/ਬਲਾਕ ਪੱਧਰ ਤੇ ਪੁਤਲੇ ਫੂਕਣ ਅਤੇ 29 ਜਨਵਰੀ ਨੂੰ ਫਗਵਾੜਾ ਵਿਖੇ ਭਾਜਪਾ ਦੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੀ ਰਿਹਾਇਸ਼ ਵੱਲ ਰੋਸ ਮਾਰਚ ਦਾ ਐਲਾਨ ਕੀਤਾ। ਇਸ ਮੌਕੇ ਨਰਿੰਦਰ ਬੱਬੂ, ਬਲਜੀਤ  ਚਹਿਲ, ਸੁਖਜਿੰਦਰ ਸਿੰਘ ਧਾਲੀਵਾਲ, ਹਰਮਲ, ਅਮਰਗੜ੍ਹ,ਮਹਿਲ ਸਿੰਘ ਜੱਬੋਵਾਲ ਨਰਿੰਦਰ ਟੋਡਰਪੁਰ, ਸਰਬਜੀਤ ਜੀਤ ਸੰਤੋਖਪੁਰਾ ਤੋਂ ਇਲਾਵਾ ਹੋਰ ਸਾਥੀਆਂ ਨੇ ਸੰਘਰਸ਼ ਸ਼ਾਮਲ ਹੋਣ ਦਾ ਫੈਸਲਾ ਕੀਤਾ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends